Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 560

ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥
ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥


ਅਰਥ: ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ, ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਵਾਲਾ ਹੈ, ਜੋ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈ। ਹੇ ਭਾਈ! ਉਸ ਹਰੀ ਦੀ ਸਿਫ਼ਤਿ-ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ, ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ, ਜੋ (ਜੀਵਾਂ ਦੇ) ਸਾਰੇ ਦੁੱਖ ਦੂਰ ਕਰਨ ਵਾਲਾ ਹੈ।੧।ਰਹਾਉ। (ਹੇ ਭਾਈ!) ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। (ਹੇ ਭਾਈ!) ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ, (ਇਸ ਕਰਕੇ) ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ। (ਹੁਣ) ਮੈਂ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ।੧। ਹੇ (ਮੇਰੇ) ਮਨ! ਪਰਮਾਤਮਾ ਦੇ ਨਾਮ ਉਤੇ ਹੀ ਡੋਰੀ ਰੱਖ, ਪਰਮਾਤਮਾ ਦਾ ਨਾਮ ਮਾਇਆ ਦੇ ਮੋਹ ਨੂੰ ਪੂਰਨ ਤੌਰ ਤੇ (ਅੰਦਰੋਂ) ਮੁਕਾ ਦੇਂਦਾ ਹੈ। (ਹੇ ਭਾਈ!) ਜੇਹੜਾ ਮਨੁੱਖ ਦੁਨੀਆ ਦੇ ਕੰਮ-ਕਾਰ ਵਿਚ ਰਹਿੰਦਾ ਹੋਇਆ ਮਾਇਆ ਦੇ ਮੋਹ ਤੋਂ ਨਿਰਲੇਪ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਮਿਲਿਆ ਰਹਿੰਦਾ ਹੈ। (ਹੇ ਭਾਈ!) ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ, ਦਾਸ ਨਾਨਕ ਉਸ ਦੇ ਪੈਰੀਂ ਲੱਗਦਾ ਹੈ।੨।੧।੭।੪।੬।੭।੧੭।


ੴ सतिगुर प्रसादि ॥ रागु बिलावलु महला ४ पड़ताल घरु १३ ॥
बोलहु भईआ राम नामु पतित पावनो ॥ हरि संत भगत तारनो ॥ हरि भरिपुरे रहिआ ॥ जलि थले राम नामु ॥ नित गाईऐ हरि दूख बिसारनो ॥१॥ रहाउ ॥ हरि कीआ है सफल जनमु हमारा ॥ हरि जपिआ हरि दूख बिसारनहारा ॥ गुरु भेटिआ है मुकति दाता ॥ हरि कीई हमारी सफल जाता ॥ मिलि संगती गुन गावनो ॥१॥ मन राम नाम करि आसा ॥ भाउ दूजा बिनसि बिनासा ॥ विचि आसा होइ निरासी ॥ सो जनु मिलिआ हरि पासी ॥ कोई राम नाम गुन गावनो ॥ जनु नानकु तिसु पगि लावनो ॥२॥१॥७॥४॥६॥७॥१७॥


अर्थ: हे भाई! उस परमात्मा का नाम सिमरा कर, जो विकारियों को पवित्र बनाने वाला है, जो अपने संतों को अपने भक्तों को (संसार-समुंद्र से) पार लंघाने वाला है, जो (सारे जगत में) हर जगह मौजूद है। हे भाई! उस हरी की सिफत-सालाह के गीत सदा गाने चाहिए, जो पानी में है, जो धरती में है, जो (जीवों के) सारे दुख दूर करने वाला है।1। रहाउ। (हे भाई!) परमात्मा ने मेरी जिंदगी कामयाब बना दी है, (क्योंकि गुरू की कृपा से) मैं उस परमात्मा का नाम जपने लग पड़ा हूँ, जो सारे दुखों का नाश करने वाला है। (हे भाई!) विकारों से खलासी दिलाने वाला गुरू मुझे मिल गया, (इसलिए) परमात्मा ने मेरी जीवन-यात्रा कामयाब कर दी है। (अब) मैं साध-संगति में मिल के प्रभू की सिफत-सालाह के गीत गाता हूँ।1। हे (मेरे) मन! परमात्मा के नाम के ऊपर ही डोरी रख, परमात्मा का नाम माया के मोह को पूर्ण तौर पर (अंदर से) खत्म कर देता है। (हे भाई!) जो मनुष्य दुनिया के काम-काज में रहता हुआ माया के मोह से निर्लिप रहता है, वह मनुष्य परमात्मा के चरणों में मिला रहता है। (हे भाई!) जो मनुष्य परमात्मा के गुण गाता है, दास नानक उसके पैर लगता है।2।1।7।4।6।7।17।


..


..


www.shrimuktsarsahib.in


Hukamnama, Hukamnama Today, Hukamnama Sahib, Hukamnama Amritsar, Hukamnama Amritsar Today, Hukamnama Darbar Sahib, Hukamnama Darbar Sahib Today, Hukamnama Sri Darbar Sahib Today, Hukamnama From Amritsar Today, Hukamnama From Amritsar Today Live, Hukamnama Sri Darbar Sahib Today Live, Hukamnama From Amritsar Today With Meaning, Hukamnama From Amritsar Today Evening, Hukamnama Amritsar Darbar Sahib, Hukamnama Amritsar Sahib, Aaj Da Hukamnama, Ajj Da Hukamnama, Aj Da Hukamnama, Aaj Ka Hukamnama, Aaj Ka Hukamnama Darbar Sahib, Ajj Da Hukamnama Darbar Sahib Amritsar, Aaj Da Hukamnama Amritsar, Aaj Da Hukamnama Harmandir Sahib, Aaj Da Hukamnama Sri Harmandir Sahib, Aj Da Hukamnama Golden Temple In Punjabi, Amritsar Hukamnama, Hukamnama Ang, Hukamnama Ardas, Hukamnama App, Shabad Lyrics In Punjabi, Shabad Lyrics In Hindi, Shabad Lyrics In English, Darbar Sahib Live, Live Darbar Sahib, Live From Sri Darbar Sahib, Live Gurbani Sri Darbar Sahib, Harmandir Sahib, Harmandir Sahib Live, Manji Sahib Katha, Live From Sri Harmandir Sahib, Sri Darbar Sahib, Sri Amritsar Sahib, Shiromani Gurdwara Parbandhak Committee, SGPC Amritsar, SGPC Sri Amritsar, SGPC Latest, SGPC News, Sikh News Updates, Sikh Sargarmiyan, Shiromani Gurdwara, Waheguru Ji, Amritsar Live

Dates whe this Mukhwak Comes Again
12 October 2026