Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 946
ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥੬੯॥ ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥੭੦॥ ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸੋੁ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥੭੧॥ ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥ ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥
ਅਰਥ: ਜੇ ਕੋਈ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹ ਸੱਚੇ ਸ਼ਬਦ ਨੂੰ ਵਿਚਾਰਦਾ ਹੈ, ਸਤਿਗੁਰੂ ਦੀ ਬਾਣੀ ਦੀ ਰਾਹੀਂ ਸੱਚਾ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਗੁਰਮੁਖਿ ਮਨੁੱਖ ਦਾ ਮਨ (ਨਾਮ-ਰਸ ਵਿਚ) ਭਿੱਜਦਾ ਹੈ, (ਪਰ ਇਸ ਗੱਲ ਨੂੰ) ਕੋਈ ਵਿਰਲਾ ਸਮਝਦਾ ਹੈ। ਗੁਰੂ ਦੇ ਸਨਮੁਖ ਮਨੁੱਖ ਦਾ ਨਿਵਾਸ ਆਪਣੇ ਅਸਲ ਸਰੂਪ ਵਿਚ ਹੋਇਆ ਰਹਿੰਦਾ ਹੈ। ਜੋ ਮਨੁੱਖ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਹੀ (ਅਸਲ) ਜੋਗੀ ਹੈ ਉਹ (ਪ੍ਰਭੂ ਨਾਲ ਮਿਲਾਪ ਦੀ) ਜੁਗਤਿ ਪਛਾਣਦਾ ਹੈ। ਹੇ ਨਾਨਕ! ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ਇੱਕ ਪ੍ਰਭੂ ਨੂੰ (ਹਰ ਥਾਂ ਵਿਆਪਕ) ਜਾਣਦਾ ਹੈ। 69। ਸਤਿਗੁਰੂ ਦੀ ਦੱਸੀ ਕਾਰ ਕਰਨ ਤੋਂ ਬਿਨਾ (ਪ੍ਰਭੂ ਨਾਲ) ਮੇਲ ਨਹੀਂ ਹੁੰਦਾ, ਗੁਰੂ ਨੂੰ ਮਿਲਣ ਤੋਂ ਬਿਨਾ ਮੁਕਤੀ ਨਹੀਂ ਲੱਭਦੀ। ਗੁਰੂ ਨੂੰ ਮਿਲਣ ਬਗ਼ੈਰ ਪ੍ਰਭੂ ਦਾ ਨਾਮ ਮਿਲ ਨਹੀਂ ਸਕਦਾ, ਮਨੁੱਖ ਬੜਾ ਕਸ਼ਟ ਉਠਾਂਦਾ ਹੈ। ਗੁਰੂ ਨੂੰ ਮਿਲਣ ਤੋਂ ਬਿਨਾ ਘੋਰ ਹਨੇਰੇ ਵਿਚ ਅਹੰਕਾਰ ਵਿਚ ਰਹਿੰਦਾ ਹੈ। ਹੇ ਨਾਨਕ! ਸਤਿਗੁਰੂ ਤੋਂ ਬਿਨਾ ਮਨੁੱਖ ਜ਼ਿੰਦਗੀ (ਦੀ ਬਾਜ਼ੀ) ਹਾਰ ਕੇ ਆਤਮਕ ਮੌਤ ਸਹੇੜਦਾ ਹੈ। 70। ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੇ (ਆਪਣੀ) ਹਉਮੈ ਨੂੰ ਮਾਰ ਕੇ ਆਪਣਾ ਮਨ ਜਿੱਤ ਲਿਆ ਹੈ, ਉਸ ਨੇ ਸਦਾ ਟਿਕੇ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਪਰੋ ਲਿਆ ਹੈ, ਮੌਤ ਦਾ ਡਰ ਮਾਰ ਮੁਕਾ ਕੇ ਉਸ ਨੇ ਜਗਤ ਜਿੱਤ ਲਿਆ ਹੈ, ਉਹ (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ ਹਜ਼ੂਰੀ ਵਿਚ ਨਹੀਂ ਜਾਂਦਾ (ਭਾਵ, ਜਿੱਤ ਕੇ ਜਾਂਦਾ ਹੈ) । ਗੁਰਮੁਖ ਮਨੁੱਖ ਨੂੰ ਪ੍ਰਭੂ ਸੰਜੋਗ ਬਣਾ ਕੇ (ਆਪਣੇ ਵਿਚ) ਮਿਲਾ ਲੈਂਦਾ ਹੈ (ਇਸ ਭੇਤ ਨੂੰ) ਉਹ ਗੁਰਮੁਖ (ਹੀ) ਸਮਝਦਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਨਾਲ) ਜਾਣ-ਪਛਾਣ ਬਣਾ ਲੈਂਦਾ ਹੈ। 71। ਹੇ ਜੋਗੀ! ਸੁਣ, ਸਾਰੇ ਉਪਦੇਸ਼ ਦਾ ਸਾਰ (ਇਹ ਹੈ ਕਿ) ਪ੍ਰਭੂ ਦੇ ਨਾਮ ਤੋਂ ਬਿਨਾ ਜੋਗ (ਪ੍ਰਭੂ ਦਾ ਮਿਲਾਪ) ਨਹੀਂ। ਜੋ ‘ਨਾਮ’ ਵਿਚ ਰੱਤੇ ਹੋਏ ਹਨ ਉਹੀ ਹਰ ਵੇਲੇ ਮਤਵਾਲੇ ਹਨ। ‘ਨਾਮ’ ਤੋਂ ਹੀ ਸੁਖ ਮਿਲਦਾ ਹੈ; ‘ਨਾਮ’ ਤੋਂ ਹੀ ਪੂਰਨ ਗਿਆਨ ਪ੍ਰਾਪਤ ਹੁੰਦਾ ਹੈ, ‘ਨਾਮ’ ਤੋਂ ਹੀ ਸਾਰੀ ਸੂਝ ਪੈਂਦੀ ਹੈ। ਪ੍ਰਭੂ ਦਾ ਨਾਮ ਛੱਡ ਕੇ ਜੋ ਮਨੁੱਖ ਹੋਰ ਬਥੇਰੇ ਭੇਖ ਕਰਦੇ ਹਨ ਉਹਨਾਂ ਨੂੰ ਸੱਚੇ ਪ੍ਰਭੂ ਨੇ ਆਪ ਹੀ ਕੁਰਾਹੇ ਪਾ ਦਿੱਤਾ ਹੈ। ਹੇ ਜੋਗੀ! ਸਤਿਗੁਰੂ ਤੋਂ ਪ੍ਰਭੂ ਦਾ ‘ਨਾਮ’ ਮਿਲਦਾ ਹੈ (‘ਨਾਮ’ ਮਿਲਿਆਂ ਹੀ) ਜੋਗ ਦੀ ਸੁਰਤਿ ਸਿਰੇ ਚੜ੍ਹਦੀ ਹੈ। ਹੇ ਨਾਨਕ! ਮਨ ਵਿਚ ਵਿਚਾਰ ਕਰ ਕੇ ਵੇਖ ਲਵੋ, ‘ਨਾਮ’ ਤੋਂ ਬਿਨਾ ਮੁਕਤੀ ਨਹੀਂ ਮਿਲਦੀ (ਭਾਵ, ਤੁਹਾਡਾ ਆਪਣਾ ਜ਼ਾਤੀ ਤਜਰਬਾ ਦੱਸ ਦੇਵੇਗਾ ਕਿ ਨਾਮ ਸਿਮਰਨ ਤੋਂ ਬਿਨਾ ਹਉਮੈ ਤੋਂ ਖ਼ਲਾਸੀ ਨਹੀਂ ਹੁੰਦੀ) । 72। ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਹੇ ਪ੍ਰਭੂ! ਇਹ ਗੱਲ ਤੂੰ ਆਪ ਹੀ ਜਾਣਦਾ ਹੈ। ਕੋਈ ਹੋਰ ਕੀਹ ਕਹਿ ਕੇ ਦੱਸ ਸਕਦਾ ਹੈ? ਤੂੰ ਆਪ ਹੀ ਲੁਕਿਆ ਹੋਇਆ ਹੈਂ ਤੂੰ ਆਪ ਹੀ ਪਰਗਟ ਹੈਂ (ਭਾਵ, ਸੂਖਮ ਤੇ ਅਸਥੂਲ ਤੂੰ ਆਪ ਹੀ ਹੈਂ) , ਤੂੰ ਆਪ ਹੀ ਸਾਰੇ ਰੰਗ ਮਾਣ ਰਿਹਾ ਹੈਂ। ਸਾਧਨ ਕਰਨ ਵਾਲੇ ਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਗੁਰੂ ਤੇ ਉਹਨਾਂ ਦੇ ਕਈ ਚੇਲੇ ਤੇਰੇ ਹੁਕਮ ਵਿਚ ਤੈਨੂੰ ਖੋਜਦੇ ਫਿਰਦੇ ਹਨ, ਤੈਥੋਂ ਤੇਰਾ ‘ਨਾਮ’ ਮੰਗਦੇ ਹਨ, ਤੈਥੋਂ ਇਹ ਭਿੱਖਿਆ ਲੈ ਕੇ ਤੇਰੇ ਦੀਦਾਰ ਤੋਂ ਸਦਕੇ ਹੁੰਦੇ ਹਨ। ਹੇ ਨਾਨਕ! ਅਬਿਨਾਸੀ ਪ੍ਰਭੂ ਨੇ (ਇਹ ਜਗਤ ਦੀ) ਖੇਡ ਰਚੀ ਹੈ ਗੁਰਮੁਖ ਮਨੁੱਖ ਨੂੰ ਇਹ ਸਮਝ ਪੈਂਦੀ ਹੈ। ਸਾਰੇ ਹੀ ਜੁਗਾਂ ਵਿਚ ਉਹ ਆਪ ਹੀ ਮੌਜੂਦ ਹੈ, ਕੋਈ ਹੋਰ ਦੂਜਾ (ਉਸ ਵਰਗਾ) ਨਹੀਂ। 73।1।
गुरमुखि साचु सबदु बीचारै कोइ ॥ गुरमुखि सचु बाणी परगटु होइ ॥ गुरमुखि मनु भीजै विरला बूझै कोइ ॥ गुरमुखि निज घरि वासा होइ ॥ गुरमुखि जोगी जुगति पछाणै ॥ गुरमुखि नानक एको जाणै ॥६९॥ बिनु सतिगुर सेवे जोगु न होई ॥ बिनु सतिगुर भेटे मुकति न कोई ॥ बिनु सतिगुर भेटे नामु पाइआ न जाइ ॥ बिनु सतिगुर भेटे महा दुखु पाइ ॥ बिनु सतिगुर भेटे महा गरबि गुबारि ॥ नानक बिनु गुर मुआ जनमु हारि ॥७०॥ गुरमुखि मनु जीता हउमै मारि ॥ गुरमुखि साचु रखिआ उर धारि ॥ गुरमुखि जगु जीता जमकालु मारि बिदारि ॥ गुरमुखि दरगह न आवै हारि ॥ गुरमुखि मेलि मिलाए सुो जाणै ॥ नानक गुरमुखि सबदि पछाणै ॥७१॥ सबदै का निबेड़ा सुणि तू अउधू बिनु नावै जोगु न होई ॥ नामे राते अनदिनु माते नामै ते सुखु होई ॥ नामै ही ते सभु परगटु होवै नामे सोझी पाई ॥ बिनु नावै भेख करहि बहुतेरे सचै आपि खुआई ॥ सतिगुर ते नामु पाईऐ अउधू जोग जुगति ता होई ॥ करि बीचारु मनि देखहु नानक बिनु नावै मुकति न होई ॥७२॥ तेरी गति मिति तूहै जाणहि किआ को आखि वखाणै ॥ तू आपे गुपता आपे परगटु आपे सभि रंग माणै ॥ साधिक सिध गुरू बहु चेले खोजत फिरहि फुरमाणै ॥ मागहि नामु पाइ इह भिखिआ तेरे दरसन कउ कुरबाणै ॥ अबिनासी प्रभि खेलु रचाइआ गुरमुखि सोझी होई ॥ नानक सभि जुग आपे वरतै दूजा अवरु न कोई ॥७३॥१॥
अर्थ: अगर कोई मनुष्य गुरू के हुकम में चलता है वह सच्चे शबद को बिचारता है, सतिगुरू की बाणी के माध्यम से सच्चा प्रभू (उसके हृदय में) प्रकट हो जाता है। गुरमुख मनुष्य का मन (नाम-रस में) भीगता है, (पर इस बात को) कोई विरला ही समझता है। गुरू के सन्मुख मनुष्य का निवास अपने असल स्वरूप में बना रहता है। जो मनुष्य सतिगुरू के हुकम में चलता है वह (असल) जोगी है वह (प्रभू से मिलाप की) जुगति पहचानता है। हे नानक! गुरू के हुकम में चलने वाला मनुष्य एक प्रभू को (हर जगह व्यापक) जानता है।69। सतिगुरू की बताई हुई कार किए बिना (प्रभू से) मेल नहीं होता, गुरू को मिले बिना मुक्ति नहीं मिलती। गुरू को मिले बगैर प्रभू का नाम नहीं मिल सकता, मनुष्य बहुत कष्ट उठाता है। गुरू को मिले बग़ैर घोर अंधकार में अहंकार में रहता है। हे नानक! सतिगुरू के बिना मनुष्य जिंदगी (की बाजी) हार के आत्मिक मौत सहेड़ता है।70। जो मनुष्य गुरू के हुकम में चलता है उसने (अपने) अहंकार को मार के अपना मन जीत लिया है, उसने सदा टिके रहने वाले प्रभू को अपने हृदय में परो लिया है, मौत का डर मार के उसने जगत जीत लिया है, वह (मनुष्य-जीवन की बाज़ी) हार के हजूरी में नहीं जाता (बल्कि, जीत के जाता है)। गुरमुख मनुष्य को प्रभू संजोग बना के (अपने में) मिला लेता है (इस भेद को) वह गुरमुख (ही) समझता है। हे नानक! गुरू के सनमुख मनुष्य गुरू के शबद के माध्यम से (प्रभू के साथ) जान-पहचान बना लेता है।71। हे जोगी! सुन, सारे उपदेश का सार (ये है कि) प्रभू के नाम के बिना जोग (प्रभू का मिलाप) नहीं। जो ‘नाम’ में रति हैं वे हर समय मतवाले हैं। ‘नाम’ से ही सुख मिलता है; ‘नाम’ से ही पूर्ण ज्ञान प्राप्त होता है, ‘नाम’ से ही सारी सूझ पड़ती है। प्रभू के नाम को छोड़ के जो मनुष्य और बहुत सारे भेख करते हैं उन्हें सच्चे प्रभू ने स्वयं गलत राह पर डाल दिया है। हे जोगी! सतिगुरू से प्रभू का ‘नाम’ मिलता है (‘नाम’ मिलने से ही) जोग की सुरति सिरे चढ़ती है। हे नानक! मन में विचार के देख लो, ‘नाम’ के बिना मुक्ति नहीं मिलती (भाव, तुम्हारा अपना व्यक्तिगत अनुभव स्पष्ट कर देगा कि नाम सिमरन के बिना अहंकार से निजात नहीं मिलती)।72। तू कैसा है और कितना बड़ा है, हे प्रभू! ये बात तू स्वयं ही जानता है। कोई और क्या कह के बता सकता है? तू स्वयं ही छुपा हुआ है तू स्वयं ही प्रकट है (भाव, सूक्षम और स्थूल तू स्वयं ही है), तू स्वयं ही सारे रंग भोग रहा है। साधना करने वाले और साधना में सिद्ध जोगी, गुरू और उनके कई चेले तेरे हुकम में तुझे खोजते फिरते हैं, तुझसे तेरा ‘नाम’ माँगते हैं, तुझसे ये भिक्षा ले के तेरे दीदार से सदके होते हैं। हे नानक! अविनाशी प्रभू ने (इस जगत की) खेल रची है गुरमुख मनुष्य को ये समझ आ जाती है। सारे ही युगों में वह स्वयं ही मौजूद है, कोई और दूसरा (उस जैसा) नहीं।73।1।
The Gurmukh is one who reflects upon the True Word of the Shabad. The True Bani is revealed to the Gurmukh. The mind of the Gurmukh is drenched with the Lord’s Love, but how rare are those who understand this. The Gurmukh dwells in the home of the self, deep within. The Gurmukh realizes the Way of Yoga. O Nanak, the Gurmukh knows the One Lord alone. || 69 || Without serving the True Guru, Yoga is not attained; without meeting the True Guru, no one is liberated. Without meeting the True Guru, the Naam cannot be found. Without meeting the True Guru, one suffers in terrible pain. Without meeting the True Guru, there is only the deep darkness of egotistical pride. O Nanak, without the True Guru, one dies, having lost the opportunity of this life. || 70 || The Gurmukh conquers his mind by subduing his ego. The Gurmukh enshrines Truth in his heart. The Gurmukh conquers the world; he knocks down the Messenger of Death, and kills it. The Gurmukh does not lose in the Court of the Lord. The Gurmukh is united in God’s Union; he alone knows. O Nanak, the Gurmukh realizes the Word of the Shabad. || 71 || This is the essence of the Shabad — listen, you hermits and Yogis. Without the Name, there is no Yoga. Those who are attuned to the Name, remain intoxicated night and day; through the Name, they find peace. Through the Name, everything is revealed; through the Name, understanding is obtained. Without the Name, people wear all sorts of religious robes; the True Lord Himself has confused them. The Name is obtained only from the True Guru, O hermit, and then, the Way of Yoga is found. Reflect upon this in your mind, and see; O Nanak, without the Name, there is no liberation. || 72 || You alone know Your state and extent, Lord; What can anyone say about it? You Yourself are hidden, and You Yourself are revealed. You Yourself enjoy all pleasures. The seekers, the Siddhas, the many gurus and disciples wander around searching for You, according to Your Will. They beg for Your Name, and You bless them with this charity. I am a sacrifice to the Blessed Vision of Your Darshan. The eternal imperishable Lord God has staged this play; the Gurmukh understands it. O Nanak, He extends Himself throughout the ages; there is no other than Him. || 73 || 1 ||
Hukamnama, Hukamnama Today, Hukamnama Sahib, Hukamnama Amritsar, Hukamnama Amritsar Today, Hukamnama Darbar Sahib, Hukamnama Darbar Sahib Today, Hukamnama Sri Darbar Sahib Today, Hukamnama From Amritsar Today, Hukamnama From Amritsar Today Live, Hukamnama Sri Darbar Sahib Today Live, Hukamnama From Amritsar Today With Meaning, Hukamnama From Amritsar Today Evening, Hukamnama Amritsar Darbar Sahib, Hukamnama Amritsar Sahib, Aaj Da Hukamnama, Ajj Da Hukamnama, Aj Da Hukamnama, Aaj Ka Hukamnama, Aaj Ka Hukamnama Darbar Sahib, Ajj Da Hukamnama Darbar Sahib Amritsar, Aaj Da Hukamnama Amritsar, Aaj Da Hukamnama Harmandir Sahib, Aaj Da Hukamnama Sri Harmandir Sahib, Aj Da Hukamnama Golden Temple In Punjabi, Amritsar Hukamnama, Hukamnama Ang, Hukamnama Ardas, Hukamnama App, Shabad Lyrics In Punjabi, Shabad Lyrics In Hindi, Shabad Lyrics In English, Darbar Sahib Live, Live Darbar Sahib, Live From Sri Darbar Sahib, Live Gurbani Sri Darbar Sahib, Harmandir Sahib, Harmandir Sahib Live, Manji Sahib Katha, Live From Sri Harmandir Sahib, Sri Darbar Sahib, Sri Amritsar Sahib, Shiromani Gurdwara Parbandhak Committee, SGPC Amritsar, SGPC Sri Amritsar, SGPC Latest, SGPC News, Sikh News Updates, Sikh Sargarmiyan, Shiromani Gurdwara, Waheguru Ji, Amritsar Live
Dates When this Mukhwaak Comes Again
07 November 2026