Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 661
Mukhwaak In Punjabi
ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
Meaning In Punjabi
ਅਰਥ: (ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥ (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਹੇ ਨਾਨਕ ਜੀ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਲਾ ਨਹੀਂ ਰੱਖਦਾ) ॥੪॥੩॥੫॥
Mukhwaak In Hindi
धनासरी महला १ ॥
जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥ जेता मोहु परीति सुआद ॥ सभा कालख दागा दाग ॥ दाग दोस मुहि चलिआ लाइ ॥ दरगह बैसण नाही जाइ ॥३॥ करमि मिलै आखणु तेरा नाउ ॥ जितु लगि तरणा होरु नही थाउ ॥ जे को डूबै फिरि होवै सार ॥ नानक साचा सरब दातार ॥४॥३॥५॥
Mukhwaak Meaning In Hindi
अर्थ: (सिफत सालाह की बाणी को विसार के) जिंद बार बार दुखी होती है, दुखी हो हो के (फिर भी) और ही विकारों में दुखी होती है। जिस शरीर में (भाव, जिस मनुष्य को) प्रभू की सिफत सालाह की बाणी भूल जाती है, वह सदा यूँ विलकता है जैसे कोढ़ के रोग वाला आदमी।1। (सिमरन से खाली रहने के कारण सहेड़े हुए दुखों की बाबत ही) बहुते गिले करते रहना व्यर्थ का बोल-बुलारा है क्योंकि वह परमात्मा हमारे गिले किए बिना ही (हमारे रोगों की) सार जानता है।1। रहाउ। (दुखों से बचने के लिए उस प्रभू का सिमरन करना चाहिए) जिसने कान दिए, आँखें दीं, नाक दिया, जिसने जीभ दी जो फटाफट बोलती है, जिसने हमारे शरीर को गरमी दे के जीवात्मा (शरीर में) टिका दी; (जिसकी कला से शरीर में) श्वास चलता है और मनुष्य हर जगह (चल-फिर के) बोल-चाल कर सकता है।2। जितना भी माया का मोह है दुनिया की प्रीति है, रसों के स्वाद हैं, ये सारे मन में विकारों की कालिख ही पैदा करते हैं, विकारों के दाग़ ही लगाते जाते हैं। (सिमरन से सूने रह के विकारों में फस के) मनुष्य विकारों के दाग़ अपने माथे पर लगा के (यहाँ से) चल पड़ता है, और परमात्मा की हजूरी में इसे बैठने के लिए जगह नहीं मिलती।3। (पर, हे प्रभू! जीव के भी क्या वश?) तेरा नाम सिमरन (का गुण) तेरी मेहर से ही मिल सकता है, तेरे नाम में लग के (मोह और विकारों के समुंद्र में से) पार लांघा जा सकता है, (इनसे बचने के लिए) और कोई जगह नहीं है। हे नानक! (निराश होने की आवश्यक्ता नहीं) अगर कोई मनुष्य (प्रभू को भुला के विकारों में) डूबता भी है (वह प्रभू इतना दयालु है कि) फिर भी उसकी संभाल होती है। वह सदा-स्थिर रहने वाला प्रभू सब जीवों को दातें देने वाला है (किसी से भेद-भाव नहीं रखता)।4।3।5।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
Dhan Shri Guru Granth Sahib JI Maharaj