Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 633
Mukhwaak In Punjabi
ਸੋਰਠਿ ਮਹਲਾ ੯ ॥
ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥
Meaning In Punjabi
ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧।ਰਹਾਉ। ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ; ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ।੧। ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ, ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ।੨। (ਪਰ) ਹੇ ਨਾਨਕ! ਆਖ-) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ। ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ।੩।੧੧।
Mukhwaak In Hindi
सोरठि महला ९ ॥
जो नरु दुख मै दुखु नही मानै ॥ सुख सनेहु अरु भै नही जा कै कंचन माटी मानै ॥१॥ रहाउ ॥ नह निंदिआ नह उसतति जा कै लोभु मोहु अभिमाना ॥ हरख सोग ते रहै निआरउ नाहि मान अपमाना ॥१॥ आसा मनसा सगल तिआगै जग ते रहै निरासा ॥ कामु क्रोधु जिह परसै नाहनि तिह घटि ब्रहमु निवासा ॥२॥ गुर किरपा जिह नर कउ कीनी तिह इह जुगति पछानी ॥ नानक लीन भइओ गोबिंद सिउ जिउ पानी संगि पानी ॥३॥११॥
Mukhwaak Meaning In Hindi
अर्थ: हे भाई! जो मनुष्य दुखों में घबराता नहीं, जिस मनुष्य के हृदय में सुखों से मोह नहीं, और (किसी किस्म का) डर नहीं, जो मनुष्य सोने को मिट्टी (के समान) समझता है (उसके अंदर परमात्मा का निवास हो जाता है)।1। रहाउ। हे भाई! जिस मनुष्य के अंदर किसी की चुगली-बुराई नहीं, किसी की खुशमद नहीं, जिसके अंदर ना लोभ है, ना मोह है, ना अहंकार है; जो मनुष्य खुशी और ग़मी से निर्लिप रहता है, जिस पर ना आदर असर कर सकता है ना निरादरी (ऐसे मनुष्य के दिल में परमात्मा का निवास हो जाता है)।1। हे भाई! जो मनुष्य आशाएं-उम्मीदें सब त्याग देता है, जगत से निर्मोह रहता है, जिस मनुष्य को ना काम-वासना छू सकती है ना ही क्रोध छू सकता है, उस मनुष्य के दिल में परमात्मा का निवास हो जाता है।2। (पर) हे नानक! (कह–) जिस मनुष्य पर गुरू ने मेहर की उसने (ही जीवन की) ये जाच समझी है। वह मनुष्य परमात्मा के साथ ऐसे एक-मेक हो जाता है, जैसे पानी के साथ पानी मिल जाता है।3।11।
www.shrimuktsarsahib.com
hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib