patna shabib ji
Daily Mukhwak From Takht Shri  Patna Sahib

Hukamnama Sahib From Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 798


ਬਿਲਾਵਲੁ ਮਹਲਾ ੩ ॥
ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥ ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥ ਮੰਗਲੁ ਨਾਰੀ ਗਾਵਹਿ ਆਏ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥੧॥ ਹਉ ਤਿਨ ਬਲਿਹਾਰੈ ਜਿਨੑ ਹਰਿ ਮੰਨਿ ਵਸਾਏ ॥ ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਸੁਭਾਏ ॥੧॥ ਰਹਾਉ ॥ਸਦਾ ਰੰਗਿ ਰਾਤੇ ਤੇਰੈ ਚਾਏ ॥ ਹਰਿ ਜੀਉ ਆਪਿ ਵਸੈ ਮਨਿ ਆਏ ॥ ਆਪੇ ਸੋਭਾ ਸਦ ਹੀ ਪਾਏ ॥ ਗੁਰਮੁਖਿ ਮੇਲੈ ਮੇਲਿ ਮਿਲਾਏ ॥੨॥ ਗੁਰਮੁਖਿ ਰਾਤੇ ਸਬਦਿ ਰੰਗਾਏ ॥ ਨਿਜ ਘਰਿ ਵਾਸਾ ਹਰਿ ਗੁਣ ਗਾਏ ॥ ਰੰਗਿ ਚਲੂਲੈ ਹਰਿ ਰਸਿ ਭਾਏ ॥ ਇਹੁ ਰੰਗੁ ਕਦੇ ਨ ਉਤਰੈ ਸਾਚਿ ਸਮਾਏ ॥੩॥ ਅੰਤਰਿ ਸਬਦੁ ਮਿਟਿਆ ਅਗਿਆਨੁ ਅੰਧੇਰਾ ॥ ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ ॥ ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥ ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥੪॥੫॥


ਅਰਥ: (ਹੇ ਭਾਈ!) ਮੈਂ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾਇਆ ਹੈ। (ਹੇ ਭਾਈ!) ਪਰਮਾਤਮਾ ਦੇ (ਇਹੋ ਜਿਹੇ) ਸੇਵਕਾਂ ਦੀ ਸੰਗਤਿ ਕੀਤਿਆਂ ਆਤਮਕ ਆਨੰਦ ਮਿਲਦਾ ਹੈ। (ਜੇਹੜਾ ਮਨੁੱਖ ਹਰਿ-ਜਨਾਂ ਨੂੰ ਮਿਲਦਾ ਹੈ, ਉਹ ਭੀ) ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਲੱਗ ਪੈਂਦਾ ਹੈ।੧।ਰਹਾਉ। (ਹੇ ਭਾਈ!) ਗੁਰੂ ਦੀ ਰਾਹੀਂ ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆਪਣਾ ਪਿਆਰ ਪੈਦਾ ਕਰਦਾ ਹੈ, ਉਸ ਹਿਰਦੇ-ਘਰ ਵਿਚ (ਸਦਾ) ਖਿੜਾਉ (ਬਣਿਆ ਰਹਿੰਦਾ) ਹੈ, ਗੁਰੂ ਦੀ ਬਰਕਤਿ ਨਾਲ ਉਸ ਮਨੁੱਖ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਉਸ ਦੇ ਸਾਰੇ ਗਿਆਨ-ਇੰਦ੍ਰੇ ਰਲ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿੰਦੇ ਹਨ। ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਮਨੁੱਖ ਸਦਾ ਆਤਮਕ ਆਨੰਦ ਮਾਣਦਾ ਹੈ।੧। (ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ, ਉਹ) ਸਦਾ ਤੇਰੇ ਪ੍ਰੇਮ ਵਿਚ ਤੇਰੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ। (ਹੇ ਭਾਈ!) ਪ੍ਰਭੂ ਆਪ ਉਹਨਾਂ ਦੇ ਮਨ ਵਿਚ ਆ ਵੱਸਦਾ ਹੈ। ਪ੍ਰਭੂ ਆਪ ਹੀ ਉਹਨਾਂ ਨੂੰ ਸਦਾ ਲਈ ਵਡਿਆਈ ਬਖ਼ਸ਼ਦਾ ਹੈ, ਗੁਰੂ ਦੀ ਸਰਨ ਪਾ ਕੇ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ।੨। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਜੇਹੜੇ ਮਨੁੱਖ ਗੁਰੂ ਦੇ) ਸ਼ਬਦ ਵਿਚ ਰੰਗੇ ਜਾਂਦੇ ਹਨ, (ਪ੍ਰਭੂ ਉਹਨਾਂ ਨੂੰ ਆਪਣੇ ਨਾਮ ਦਾ) ਰੰਗ ਚਾੜ੍ਹਦਾ ਹੈ, ਪ੍ਰਭੂ ਦੇ ਗੁਣ ਗਾ ਗਾ ਕੇ ਉਹਨਾਂ ਦਾ ਆਪਣੇ ਹਿਰਦੇ-ਘਰ ਵਿਚ ਟਿਕਾਣਾ ਬਣਿਆ ਰਹਿੰਦਾ ਹੈ (ਉਹ ਕਦੇ ਭਟਕਦੇ ਨਹੀਂ) ਪ੍ਰਭੂ ਦੇ ਨਾਮ-ਰਸ ਵਿਚ ਪ੍ਰੇਮ ਵਿਚ (ਟਿਕੇ ਰਹਿਣ ਕਰ ਕੇ) ਉਹ ਗੂੜ੍ਹੇ ਰੰਗ ਵਿਚ ਰੰਗੇ ਰਹਿੰਦੇ ਹਨ। ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿਣ ਕਰਕੇ ਉਹਨਾਂ ਦਾ ਇਹ ਨਾਮ-ਰੰਗ ਕਦੇ ਨਹੀਂ ਉਤਰਦਾ।੩। ਹੇ ਭਾਈ! ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ ਉਹਨਾਂ ਦੇ ਅੰਦਰੋਂ ਅਗਿਆਨ-ਹਨੇਰਾ ਦੂਰ ਹੋ ਜਾਂਦਾ ਹੈ, ਜਿਨ੍ਹਾਂ ਨੂੰ ਗੁਰੂ ਦਾ ਬਖ਼ਸ਼ਿਆ ਗਿਆਨ ਪ੍ਰਾਪਤ ਹੋ ਜਾਂਦਾ ਹੈ ਉਹਨਾਂ ਨੂੰ ਪਿਆਰਾ ਪ੍ਰਭੂ ਮਿਲ ਪੈਂਦਾ ਹੈ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦੇ ਹਨ, ਉਹਨਾਂ ਨੂੰ ਜਨਮ-ਮਰਨ ਦਾ ਗੇੜ ਨਹੀਂ ਪੈਂਦਾ। (ਪਰ) ਹੇ ਨਾਨਕ! ਪੂਰਾ ਗੁਰੂ ਹੀ (ਮਨੁੱਖ ਦੇ ਅੰਦਰ) ਨਾਮ ਜਪਣ ਦਾ ਸੁਭਾਉ ਪੱਕਾ ਕਰ ਸਕਦਾ ਹੈ।੪।੫।


बिलावलु महला ३ ॥
गुरमुखि प्रीति जिस नो आपे लाए ॥ तितु घरि बिलावलु गुर सबदि सुहाए ॥ मंगलु नारी गावहि आए ॥ मिलि प्रीतम सदा सुखु पाए ॥१॥ हउ तिन बलिहारै जिन्ह हरि मंनि वसाए ॥ हरि जन कउ मिलिआ सुखु पाईऐ हरि गुण गावै सहजि सुभाए ॥१॥ रहाउ ॥ सदा रंगि राते तेरै चाए ॥ हरि जीउ आपि वसै मनि आए ॥ आपे सोभा सद ही पाए ॥ गुरमुखि मेलै मेलि मिलाए ॥२॥ गुरमुखि राते सबदि रंगाए ॥ निज घरि वासा हरि गुण गाए ॥ रंगि चलूलै हरि रसि भाए ॥ इहु रंगु कदे न उतरै साचि समाए ॥३॥ अंतरि सबदु मिटिआ अगिआनु अंधेरा ॥ सतिगुर गिआनु मिलिआ प्रीतमु मेरा ॥ जो सचि राते तिन बहुड़ि न फेरा ॥ नानक नामु द्रिड़ाए पूरा गुरु मेरा ॥४॥५॥


अर्थ: (हे भाई!) मैं उन मनुष्यों पर से कुर्बान जाता हूँ जिन्होंने परमात्मा को अपने मन में बसाया है। (हे भाई!) परमात्मा के (ऐसे) सेवकों की संगति करने से आत्मिक आनंद मिलता है। (जो मनुष्य हरी के जनों को मिलता है, वह भी) आत्मिक अडोलता में प्रेम में टिक के परमात्मा की सिफत सालाह के गीत गाने लग जाता है।1। रहाउ। (हे भाई!) गुरू के द्वारा जिस मनुष्य के हृदय में प्रभू अपना प्यार पैदा करता है, उस हृदय-घर में (सदा) खिड़ाव (बना रहता) है, गुरू की बरकति से उस मनुष्य का जीवन सुंदर बन जाता है। उसकी सारी ज्ञानेन्द्रियां मिल के प्रभू की सिफत-सालाह के गीत गाते रहते हैं। प्रभू-प्रीतम को मिल के मनुष्य सदा आत्मिक आनंद भोगता है।1। (हे प्रभू! जो मनुष्य तेरी सिफत-सालाह करते हैं, वह) सदा तेरे प्रेम में तेरे नाम-रंग में रंगे रहते हैं। (हे भाई!) प्रभू स्वयं उनके मन में आ बसता है। प्रभू खुद ही उनको सदा के लिए वडिआई बख्शता है, गुरू की शरण डाल के उनको अपने साथ मिला लेता है अपने चरणों में जोड़ लेता है।2। हे भाई! गुरू की शरण पड़ कर (जो मनुष्य गुरू के) शबद में रंगे जाते हैं, (प्रभू उनको अपने नाम का) रंग चढ़ाता है, प्रभू के गुण गा-गा के उनका अपने हृदय-घर में ठिकाना बना रहता है (वे कभी भटकते नहीं) प्रभू के नाम-रस में, प्रेम में (टिके रहने के कारण) वे गाढ़े रंग में रंगे रहते हैं। सदा कायम रहने वाले परमात्मा में लीन रहने के कारण उनका ये नाम-रंग कभी नहीं उतरता।3। हे भाई! जिनके हृदय में गुरू का शबद बसता है उनके अंदर से अज्ञान-अंधकार दूर हो जाता है, जिन्हें गुरू का बख्शा हुआ ज्ञान प्राप्त हो जाता है उनको प्यारा प्रभू मिल जाता है। जो मनुष्य सदा स्थिर प्रभू (के प्रेम) में मस्त रहते हैं, उनको जनम-मरण का चक्कर नहीं पड़ता। (पर) हे नानक! पूरा गुरू ही (मनुष्य के अंदर) नाम जपने का स्वभाव पक्का कर सकता है।4।5।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibPatnaSahib

hukamnama patna sahib,patna sahib live katha today,patna sahib live,patna sahib,
sri patna sahib,patna sahib live today,patna sahib gurudwara live,gurudwara patna sahib,katha sri
guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib