ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥

Ang 773

ਸੂਹੀ ਮਹਲਾ ੪ ॥
ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥

ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ ਗੁਰੂ ਨੇ ਸਿੱਖ ਨੂੰ) ਹਰਿ-ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ ਨਿਸ਼ਚੇ ਕਰਾਇਆ ਹੈ (ਤਾਕੀਦ ਕੀਤੀ ਹੈ। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਪਹਿਲੀ ਸੋਹਣੀ ਲਾਂਵ। ਹੇ ਭਾਈ! ਗੁਰੂ ਦੀ ਬਾਣੀ ਹੀ (ਸਿੱਖ ਵਾਸਤੇ) ਬ੍ਰਹਮਾ ਦਾ ਵੇਦ ਹੈ। ਇਸ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਨ ਦਾ) ਧਰਮ (ਆਪਣੇ ਹਿਰਦੇ ਵਿਚ) ਪੱਕਾ ਕਰੋ (ਨਾਮ ਸਿਮਰਿਆਂ ਸਾਰੇ) ਪਾਪ ਦੂਰ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦੇ ਰਹੋ, (ਮਨੁੱਖਾ ਜੀਵਨ ਦਾ ਇਹ) ਧਰਮ (ਆਪਣੇ ਅੰਦਰ) ਪੱਕਾ ਕਰ ਲਵੋ। ਗੁਰੂ ਨੇ ਜੋ ਨਾਮ ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ। ਹੇ ਭਾਈ! ਪੂਰੇ ਗੁਰੂ (ਦੇ ਇਸ ਉਪਦੇਸ਼ ਨੂੰ) ਹਰ ਵੇਲੇ ਚੇਤੇ ਰੱਖੋ, ਸਾਰੇ ਪਾਪ ਵਿਕਾਰ (ਇਸ ਦੀ ਬਰਕਤਿ ਨਾਲ) ਦੂਰ ਹੋ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ। ਦਾਸ ਨਾਨਕ ਆਖਦਾ ਹੈ-ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਂਵ ਹੈ। ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ।੧।

सूही महला ४ ॥
हरि पहिलड़ी लाव परविरती करम द्रिड़ाइआ बलि राम जीउ ॥ बाणी ब्रहमा वेदु धरमु द्रिड़हु पाप तजाइआ बलि राम जीउ ॥ धरमु द्रिड़हु हरि नामु धिआवहु सिम्रिति नामु द्रिड़ाइआ ॥ सतिगुरु गुरु पूरा आराधहु सभि किलविख पाप गवाइआ ॥ सहज अनंदु होआ वडभागी मनि हरि हरि मीठा लाइआ ॥ जनु कहै नानकु लाव पहिली आर्मभु काजु रचाइआ ॥१॥

अर्थ: हे राम जी! मैं तुझसे सदके जाता हूँ। (तेरी मेहर से गुरू के सिख को) हरी-नाम जपने के आहर में व्यस्त होने का काम निश्चय करवाया है (हरी-नाम जपने की कर्म प्रवृति दृढ़ करवाई है)। यही है प्रभू-पति से (जीव-स्त्री के विवाह की) पहली सुंदर लांव। हे भाई! गुरू की बाणी ही (सिख के लिए) ब्रहमा के वेद हैं। इस बाणी की बरकति से (परमात्मा के नाम के सिमरन का) धर्म (अपने हृदय में) पक्का करो (नाम सिमरने से सारे) पाप दूर हो जाते हैं। हे भाई! परमात्मा का नाम सिमरते रहो, (मनुष्य के जीवन का यह) धर्म (अपने अंदर) पक्का कर लो। गुरू ने जो नाम-सिमरन की ताकीद की है, यही सिख के लिए स्मृतियों (का उपदेश) है। हे भाई! पूरे गुरू (के इस उपदेश को) हर वक्त याद रखो, सारे पाप विकार (इसकी बरकति से) दूर हो जाते हैं। हे भाई! जिस मनुष्य के मन में परमात्मा का नाम प्यारा लगने लग जाता है, उस अति भाग्यशाली को आत्मिक अडोलता का सुख मिला रहता है। दास नानक कहता है– परमात्मा का नाम जपना प्रभू-पति के साथ जीव-स्त्री के विवाह की पहली लांव है। हरी के नाम सिमरन से ही (प्रभू-पति से जीव-स्त्री के) विवाह (का) आगाज़ (आरम्भ) होता है।1।