Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 822
Mukhwaak In Punjabi
ਬਿਲਾਵਲੁ ਮਹਲਾ ੫ ॥
ਹਰਿ ਹਰਿ ਨਾਮੁ ਅਪਾਰ ਅਮੋਲੀ ॥ ਪ੍ਰਾਨ ਪਿਆਰੋ ਮਨਹਿ ਅਧਾਰੋ ਚੀਤਿ ਚਿਤਵਉ ਜੈਸੇ ਪਾਨ ਤੰਬੋਲੀ ॥੧॥ ਰਹਾਉ ॥ਸਹਜਿ ਸਮਾਇਓ ਗੁਰਹਿ ਬਤਾਇਓ ਰੰਗਿ ਰੰਗੀ ਮੇਰੇ ਤਨ ਕੀ ਚੋਲੀ ॥ ਪ੍ਰਿਅ ਮੁਖਿ ਲਾਗੋ ਜਉ ਵਡਭਾਗੋ ਸੁਹਾਗੁ ਹਮਾਰੋ ਕਤਹੁ ਨ ਡੋਲੀ ॥੧॥ ਰੂਪ ਨ ਧੂਪ ਨ ਗੰਧ ਨ ਦੀਪਾ ਓਤਿ ਪੋਤਿ ਅੰਗ ਅੰਗ ਸੰਗਿ ਮਉਲੀ ॥ ਕਹੁ ਨਾਨਕ ਪ੍ਰਿਅ ਰਵੀ ਸੁਹਾਗਨਿ ਅਤਿ ਨੀਕੀ ਮੇਰੀ ਬਨੀ ਖਟੋਲੀ ॥੨॥੩॥੮੯॥
Meaning In Punjabi
ਅਰਥ: (ਹੇ ਸਹੇਲੀਏ!) ਬੇਅੰਤ ਹਰੀ ਦਾ ਨਾਮ ਕਿਸੇ ਦੁਨੀਆਵੀ ਪਦਾਰਥ ਵੱਟੇ ਨਹੀਂ ਮਿਲ ਸਕਦਾ। ਉਹ ਹਰਿ-ਨਾਮ ਮੇਰੀ ਜਿੰਦ ਦਾ ਪਿਆਰਾ ਬਣ ਗਿਆ ਹੈ, ਮੇਰੇ ਮਨ ਦਾ ਸਹਾਰਾ ਬਣ ਗਿਆ ਹੈ। ਜਿਵੇਂ ਕੋਈ ਪਾਨ ਵੇਚਣ ਵਾਲੀ (ਆਪਣੇ) ਪਾਨਾਂ ਦਾ ਖ਼ਿਆਲ ਰੱਖਦੀ ਹੈ, ਤਿਵੇਂ ਮੈਂ ਹਰਿ-ਨਾਮ ਨੂੰ ਆਪਣੇ ਚਿੱਤ ਵਿਚ ਚਿਤਾਰਦੀ ਰਹਿੰਦੀ ਹਾਂ।੧।ਰਹਾਉ। (ਹੇ ਸਹੇਲੀਏ!) ਜਦੋਂ ਗੁਰੂ ਨੇ ਮੈਨੂੰ (ਭੇਦ) ਦੱਸ ਦਿੱਤਾ, ਤਾਂ ਮੈਂ ਆਤਮਕ ਅਡੋਲਤਾ ਵਿਚ ਲੀਨ ਹੋ ਗਈ, ਹੁਣ ਮੇਰੀ ਸਰੀਰ-ਚੋਲੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈ। ਜਦੋਂ ਤੋਂ (ਗੁਰੂ ਦੀ ਕਿਰਪਾ ਨਾਲ) ਮੇਰੇ ਵੱਡੇ ਭਾਗ ਜਾਗ ਪਏ ਹਨ, ਤਦੋਂ ਤੋਂ ਮੈਨੂੰ ਪਿਆਰੇ ਦਾ ਦਰਸਨ ਹੋ ਰਿਹਾ ਹੈ। ਹੁਣ ਮੇਰਾ ਇਹ ਸੁਹਾਗ (ਮੇਰੇ ਸਿਰ ਤੋਂ) ਲਾਂਭੇ ਨਹੀਂ ਹੋਵੇਗਾ।੧। (ਹੇ ਸਹੇਲੀਏ!) ਨਾਹ ਕੋਈ ਸੋਹਣੇ ਪਦਾਰਥ, ਨਾਹ ਕੋਈ ਧੂਪ, ਨਾਹ ਸੁਗੰਧੀਆਂ, ਨਾਹ ਦੀਵੇ (-ਕੋਈ ਭੀ ਅਜੇਹੇ ਪਦਾਰਥ ਮੈਂ ਆਪਣੇ ਪਤੀ ਦੇਵ ਅੱਗੇ ਭੇਟਾ ਨਹੀਂ ਕੀਤੇ। ਗੁਰੂ ਦੀ ਕਿਰਪਾ ਨਾਲ ਹੀ) ਮੇਰਾ ਆਪਾ ਪ੍ਰਭੂ-ਪਤੀ ਨਾਲ ਇੱਕ-ਮਿੱਕ ਹੋ ਗਿਆ ਹੈ, ਉਸ ਦੇ ਨਾਲ ਮਿਲ ਕੇ ਮੇਰਾ ਮਨ ਖਿੜ ਪਿਆ ਹੈ। ਹੇ ਨਾਨਕ! ਆਖ-(ਹੇ ਸਹੇਲੀਏ!) ਪਿਆਰੇ ਪ੍ਰਭੂ ਨੇ ਮੈਨੂੰ ਸੁਹਾਗਣ ਬਣਾ ਕੇ ਆਪਣੇ ਨਾਲ ਮਿਲਾ ਲਿਆ ਹੈ, ਮੇਰੀ ਹਿਰਦਾ-ਸੇਜ ਹੁਣ ਬਹੁਤ ਸੋਹਣੀ ਬਣ ਗਈ ਹੈ।੨।੩।੮੯।
Mukhwaak In Hindi
बिलावलु महला ५ ॥
हरि हरि नामु अपार अमोली ॥ प्रान पिआरो मनहि अधारो चीति चितवउ जैसे पान त्मबोली ॥१॥ रहाउ ॥ सहजि समाइओ गुरहि बताइओ रंगि रंगी मेरे तन की चोली ॥ प्रिअ मुखि लागो जउ वडभागो सुहागु हमारो कतहु न डोली ॥१॥ रूप न धूप न गंध न दीपा ओति पोति अंग अंग संगि मउली ॥ कहु नानक प्रिअ रवी सुहागनि अति नीकी मेरी बनी खटोली ॥२॥३॥८९॥
Mukhwaak Meaning In Hindi
अर्थ: (हे सहेली!) बेअंत हरी का नाम किसी दुनियावी पदार्थ के बदले में नहीं मिल सकता। वह हरी का नाम मेरी जिंद का प्यारा बन गया है, मेरे मन का सहारा बन गया है। जैसे कोई पान बेचने वाली (अपने) पानों का ख्याल रखती है, वैसे ही मैं हरी-नाम को अपने चिक्त में चितारती रहती हूँ।1। रहाउ। (हे सखी!) जब गुरू ने मुझे (भेद) बता दिया, तो मैं आत्मिक अडोलता में लीन हो गई, अब मेरी शरीर चोली प्रभू के प्रेम रंग में रंगी गई है। जब से (गुरू की कृपा से) मेरे अहो भाग्य जाग उठे हैं तब से मुझे प्यारे के दर्शन हो रहे हैं। अब मेरा ये सोहाग (मेरे सिर से) दूर नहीं होएगा।1। (हे सखी!) ना कोई सुंदर पदार्थ, ना कोई धूप, ना सुगंधियाँ, ना दीए (-कोई भी ऐसे पदार्थ मैंने अपने पति देव के आगे भेटा नहीं किए। गुरू की कृपा से ही) मेरा स्वै प्रभू-पति के साथ एक-मेक हो गया है, उसके साथ मिल के मेरा मन खिल उठा है। हे नानक! कह- (हे सहेली!) प्यारे प्रभू ने मुझे सुहागिन बना के अपने साथ मिला लिया है, अब मेरी हृदय-सेज बहुत ही सुंदर बन गई है।2।3।89।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,hukamnama sahib,giani sahib singh ji,vyakhya sri guru granth sahib ji,sri guru granth sahib ji,live from patna sahib,hukamnama,hukamnama aaj ka,takht patna sahib,#hukamnama
Dates When this Mukhwaak Comes Again
30 November 2024