ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥

Ang 739

ਸੂਹੀ ਮਹਲਾ ੫ ॥ ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥

ਅਰਥ: ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨ, ਉਹ (ਹੀ) ਮੇਰੇ ਪਿਆਰੇ ਮਿੱਤਰ ਹਨ।੧।ਰਹਾਉ। ਹੇ ਭਾਈ! ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕ੍ਰੋੜਾਂ ਪਾਪ ਲਹਿ ਜਾਂਦੇ ਹਨ, (ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੧। ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ, ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ।੨। ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈ) ਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ, ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ।੩। ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ। ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈ, ਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ।੪।੭।੧੩।

सूही महला ५ ॥ जा कै दरसि पाप कोटि उतारे ॥ भेटत संगि इहु भवजलु तारे ॥१॥ ओइ साजन ओइ मीत पिआरे ॥ जो हम कउ हरि नामु चितारे ॥१॥ रहाउ ॥ जा का सबदु सुनत सुख सारे ॥ जा की टहल जमदूत बिदारे ॥२॥ जा की धीरक इसु मनहि सधारे ॥ जा कै सिमरणि मुख उजलारे ॥३॥ प्रभ के सेवक प्रभि आपि सवारे ॥ सरणि नानक तिन्ह सद बलिहारे ॥४॥७॥१३॥

अर्थ: हे भाई! जो (संत जन) मुझे परमात्मा का नाम याद करवाते हैं वह (ही) मेरे सज्जन हैं, वह (ही) मेरे प्यारे मित्र हैं।1। रहाउ। हे भाई! (वह संत जन ही मेरे प्यारे मित्र हैं) जिनके दर्शनों से करोड़ों पाप उतर जाते हैं, (जिन के चरणों) को छूने से संसार-समुंदर से पार लांध जाया जाता है।1। हे भाई! (वही हैं मेरे मित्र) जिनके वचन सुन के सारे सुख प्राप्त हो जाते हैं, जिनकी टहल करने से जमदूत (भी) नाश हो जाते हैं।2। हे भाई! (वही हैं मेरे मित्र) जिन के द्वारा (दिया हुआ) धीरज (मेरे) इस मन को सहारा देता है, जिन (के दिए हुए हरी-नाम) के सिमरन से (लोक-परलोक में) मुँह उज्जवल होता है।3। हे नानक! प्रभू ने स्वयं ही अपने सेवकों का जीवन सुंदर बना दिया है। हे भाई! उन सेवकों की शरण पड़ना चाहिए, उन पर से सदा कुर्बान होना चाहिए।4।7।13।