5n1jufl9uvp2r6558elrrt76jty7 1628854516 Gurudwara Sri Harmandir Sahib 10 min scaled
Hukamnama Sahib From Takht Shri Harimandar Ji Patna Sahib, Bihar, India

Daily Mukhwak From  Takht Shri Patna Shri Patna Sahib
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 585


ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ
ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੩ ॥
ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥ ਮਃ ੩ ॥ ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥ ਮਃ ੩ ॥ ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥ ਪਉੜੀ ॥ ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥


ਸਤਿਗੁਰੂ ਜੀ ਨੇ ਆਗਿਆ ਕੀਤੀ ਹੈ ਕਿ ਇਸ ਵਾਰ ਦੀ ਸੁਰ ਤੇ ਗੁਰੂ ਰਾਮਦਾਸ ਜੀ ਦੀ ਇਹ ਵਡਹੰਸ ਦੀ ਵਾਰ ਗਾਉਣੀ ਹੈ।
ਅਰਥ: ਜੋ ਮਨੁੱਖ ਸੱਚੇ ਨਾਮ ਨੂੰ ਹਿਰਦੇ ਵਿਚ ਪਰੋ ਕੇ ਸਤਿਗੁਰੂ ਦੇ ਸ਼ਬਦ ਵਿਚ ਰੱਤੇ ਹੋਏ ਹਨ, ਉਹ ਵੱਡੇ ਬਿਬੇਕੀ (ਸੰਤ) ਹਨ; ਉਹ ਸੱਚਾ ਨਾਮ (ਰੂਪ ਧਨ) ਇਕੱਠਾ ਕਰਦੇ ਹਨ, ਤੇ ਸੱਚੇ ਨਾਮ ਵਿਚ ਪਿਆਰ ਦੇ ਕਾਰਨ ਸੱਚ ਵਿਚ ਹੀ ਲੀਨ ਰਹਿੰਦੇ ਹਨ; ਕਰਤਾਰ ਨੇ ਉਹਨਾਂ ਉਤੇ ਮੇਹਰ ਦੀ ਨਜ਼ਰ ਕੀਤੀ ਹੋਈ ਹੈ; (ਇਸ ਕਰਕੇ) ਉਹ ਸਦਾ ਪਵਿਤ੍ਰ ਹਨ ਉਹਨਾਂ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ। ਹੇ ਨਾਨਕ! ਆਖ-) ਜੋ ਮਨੁੱਖ ਹਰ ਵੇਲੇ ਪ੍ਰਭੂ ਨੂੰ ਸਿਮਰਦੇ ਹਨ, ਮੈਂ ਉਹਨਾਂ ਤੋਂ ਸਦਕੇ ਹਾਂ।੧। ਮੈਂ ਸਮਝਿਆ ਸੀ ਕਿ ਇਹ ਕੋਈ ਵੱਡਾ ਸੰਤ ਹੈ, ਇਸ ਵਾਸਤੇ ਮੈਂ ਇਸ ਨਾਲ ਸਾਥ ਕੀਤਾ ਸੀ; ਜੇ ਮੈਨੂੰ ਪਤਾ ਹੁੰਦਾ ਕਿ ਇਹ ਵਿਚਾਰਾ ਪਖੰਡੀ ਮਨੁੱਖ ਹੈ ਤਾਂ ਮੈਂ ਮੁੱਢ ਤੋਂ ਹੀ ਇਸ ਦੇ ਪਾਸ ਨਾਹ ਬੈਠਦੀ।੨। ਹੰਸਾਂ ਨੂੰ ਤਰਦਿਆਂ ਵੇਖ ਕੇ ਬਗਲਿਆਂ ਨੂੰ ਭੀ ਚਾਅ ਕੁੱਦਿਆ, ਪਰ ਬਗਲੇ ਵਿਚਾਰੇ ਸਿਰ-ਪਰਨੇ ਹੋ ਕੇ ਡੁੱਬ ਕੇ ਮਰ ਗਏ।੩। ਹੇ ਪ੍ਰਭੂ! ਸੰਸਾਰ ਦਾ ਮੁੱਢ ਤੂੰ ਆਪ ਹੀ ਬਣਾਇਆ, (ਕਿਉਂਕਿ ਇਸ ਤੋਂ ਪਹਿਲਾਂ ਦਾ ਭੀ) ਤੂੰ ਆਪ ਹੀ ਹੈਂ, ਤੂੰ ਆਪ ਹੀ ਹੈਂ; ਤੇਰਾ ਕੋਈ ਖ਼ਾਸ ਸਰੂਪ ਨਹੀਂ ਹੈ (ਜੋ ਮੈਂ ਬਿਆਨ ਕਰ ਸਕਾਂ) , ਤੇਰੇ ਵਰਗਾ ਕੋਈ ਦੂਜਾ ਨਹੀਂ ਹੈ। ਸ੍ਰਿਸ਼ਟੀ ਦੀ ਉਤਪੱਤੀ ਕਰਨ ਦੇ ਤੂੰ ਹੀ ਸਮਰੱਥ ਹੈਂ, ਜੋ ਕੁਝ ਤੂੰ ਕਰਦਾ ਹੈਂ ਉਹੀ ਹੁੰਦਾ ਹੈ; ਤੂੰ ਸਾਰੇ ਜੀਵਾਂ ਨੂੰ (ਉਹਨਾਂ ਦੇ) ਮੰਗਣ ਤੋਂ ਬਿਨਾ ਹੀ ਸਭ ਦਾਤਾਂ ਦੇ ਰਿਹਾ ਹੈਂ। (ਹੇ ਭਾਈ!) ਸਾਰੇ ਆਖਹੁ-ਸਤਿਗੁਰੂ (ਭੀ) ਧੰਨ ਹੈ ਜਿਸ ਨੇ (ਇਹੋ ਜਿਹੇ) ਪ੍ਰਭੂ ਦੀ ਨਾਮ-ਰੂਪ ਦਾਤਿ (ਅਸਾਡੇ) ਮੂੰਹ ਵਿਚ ਪਾਈ ਹੈ (ਭਾਵ, ਅਸਾਨੂੰ ਨਾਮ ਦੀ ਦਾਤਿ ਬਖ਼ਸ਼ੀ ਹੈ) ।੧।


वडहंस की वार महला ४ ललां बहलीमा की धुनि गावणी
ੴ सतिगुर प्रसादि ॥ सलोक मः ३ ॥ सबदि रते वड हंस है सचु नामु उरि धारि ॥ सचु संग्रहहि सद सचि रहहि सचै नामि पिआरि ॥ सदा निरमल मैलु न लगई नदरि कीती करतारि ॥ नानक हउ तिन कै बलिहारणै जो अनदिनु जपहि मुरारि ॥१॥ मः ३ ॥ मै जानिआ वड हंसु है ता मै कीआ संगु ॥ जे जाणा बगु बपुड़ा त जनमि न देदी अंगु ॥२॥ मः ३ ॥ हंसा वेखि तरंदिआ बगां भि आया चाउ ॥ डुबि मुए बग बपुड़े सिरु तलि उपरि पाउ ॥३॥ पउड़ी ॥ तू आपे ही आपि आपि है आपि कारणु कीआ ॥ तू आपे आपि निरंकारु है को अवरु न बीआ ॥ तू करण कारण समरथु है तू करहि सु थीआ ॥ तू अणमंगिआ दानु देवणा सभनाहा जीआ ॥ सभि आखहु सतिगुरु वाहु वाहु जिनि दानु हरि नामु मुखि दीआ ॥१॥


सतिगुरू जी ने आज्ञा की है कि उक्त वार की सुर में गुरू रामदास जी की ये वडहंस की वार गायन करनी है। अर्थ: जो मनुष्य सच्चे नाम को हृदय में परो के सतिगुरू के शबद में रंगे हुए हैं, वे बड़े विवेकी (संत) हैं; वे सच्चा नाम (रूपी धन) एकत्र करते हैं, और सच्चे नाम में प्यार के कारण सच में ही लीन रहते हैं; करतार ने उन पर मेहर की नजर की है; (इसलिए) वे सदा पवित्र हैं उनको (विकारों की) मैल नहीं लगती। हे नानक! (कह–) जो मनुष्य हर वक्त प्रभू को सिमरते हैं, मैं उनके सदके हूँ।1। मैंने समझा था कि ये कोई बड़ा संत है, इस वास्ते मैंने इससे साथ किया था; अगर मुझे पता होता कि ये बेचारा पाखण्डी मनुष्य है तो मैं शुरू से ही इसके पास ना बैठती।2। हंसों को तैरता देख के बगुलों को भी शौक पैदा हो गया (और वे भी हंस की नकल करके तैरने का प्रदर्शन करने लगे, पर हुआ क्या) बगुले बेचारे सिर के बल उलटे हो के डूब के मर गए।3। हे प्रभू! संसार का आरम्भ तूने स्वयं किया, (क्योंकि इससे पहले भी) तू खुद ही है, तू स्वयं ही है; तेरा कोई खास स्वरूप नहीं है (जो मैं बयान कर सकूँ), तेरे जैसा कोई दूसरा नहीं है। सृष्टि की उत्पक्ति करने में तू ही समर्थ है, जो कुछ तू करता है वही होता है; तू सारे जीवों को (उनके) मांगे बिना ही सब दातें दे रहा है। (हे भाई!) सभी कहो- सतिगुरू (भी) धन्य है जिसने (ऐसे) प्रभू की नाम-रूपी दात (हमारे) मुँह में डाली है (भाव, हमें नाम की दाति बख्शी है)।1।


ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ

ਲਲਾਂ ਤੇ ਬਹਲੀਮਾ ਦੋ ਛੋਟੇ ਛੋਟੇ ਰਾਜਪੂਤ ਰਾਜੇ ਸਨ, ਕਾਂਗੜੇ ਦੇ ਇਲਾਕੇ ਵਿਚ। ਇਕ ਵਾਰੀ ਲਲਾਂ ਦੇ ਇਲਾਕੇ ਵਿਚ ਔੜ ਲੱਗ ਗਈ, ਉਸ ਨੇ ਆਪਣੀ ਪੈਦਾਵਾਰ ਦਾ ਛੇਵਾਂ ਹਿੱਸਾ ਦੇਣ ਦਾ ਇਕਰਾਰ ਕਰ ਕੇ ਬਹਲੀਮਾ ਦੀ ਨਹਿਰ ਤੋਂ ਪਾਣੀ ਲਿਆ। ਫ਼ਸਲ ਦਾ ਵੇਲਾ ਆਇਆ ਤਾਂ ਇਸ ਨੇ ਇਕਰਾਰ ਪੂਰਾ ਨਾ ਕੀਤਾ। ਦੋਹਾਂ ਵਿਚ ਲੜਾਈ ਹੋ ਪਈ ਪਰ ਬਹਲੀਮਾ ਜਿੱਤ ਗਿਆ। ਇਸ ਲੜਾਈ ਦਾ ਹਾਲ ਕਿਸੇ ਢਾਢੀ ਨੇ ‘ਵਾਰ’ ਵਿਚ ਗਾਂਵਿਆਂ, ਜਿਸ ਦਾ ਨਮੂਨਾ ਇਉਂ ਹੈ:

ਕਾਲ ਲਲਾਂ ਦੇ ਦੇਸ਼ ਦਾ ਖੋਇਆ ਬਹਿਲੀਮਾ ॥
ਹਿੱਸਾ ਛਟਾ ਮਨਾਇ ਕੈ ਜਲੁ ਨਹਰੋਂ ਦੀਨਾ ॥
ਫਿਰਾਊਨ ਹੋਇ ਲਲਾਂ ਨੇ ਰਣ ਮੰਡਿਆ ਧੀਮਾ ॥
ਭੇੜ ਦੁਹੂ ਦਿਸ ਮੱਚਿਆ ਸੱਟ ਪਈ ਅਜੀਮਾ ॥
ਸਿਰ ਧੜ ਡਿੱਗੇ ਖੇਤ ਵਿਚ ਜਿਉ ਵਾਹਣ ਢੀਮਾ ॥
ਦੇਖਿ ਮਾਰੇ ਲਲਾਂ ਬਹਲੀਮ ਨੇ ਰਣ ਮਹਿ ਬਰਛੀਮਾ ॥

ਸਤਿਗੁਰੂ ਜੀ ਨੇ ਆਗਿਆ ਕੀਤੀ ਹੈ ਕਿ ਇਸ ਵਾਰ ਦੀ ਸੁਰ ਤੇ ਗੁਰੂ ਰਾਮਦਾਸ ਜੀ ਦੀ ਇਹ ਵਡਹੰਸ ਦੀ ਵਾਰ ਗਾਉਣੀ ਹੈ।


Today Mukhwak From  Janam Asthan Guru Gobind Singh Ji
Hukamnama Sahib
 Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibToday Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Dhan Shri  Guru Granth Sahib JI Maharaj

hukamnama patna sahib, takht shri harimandar ji  patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib,5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji

Dates When this Mukhwaak Comes Again

21 January 2025