Ang 563
ਵਡਹੰਸੁ ਮਃ ੫ ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥੨॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥੩॥੮॥
ਅਰਥ: ਹੇ ਪ੍ਰਭੂ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ। ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ।੧।ਰਹਾਉ। ਹੇ ਪ੍ਰਭੂ! ਜਦੋਂ ਕਿਸੇ ਮਨੁੱਖ ਨੂੰ ਤੂੰ ਸੂਝ ਬਖ਼ਸ਼ਦਾ ਹੈਂ, ਤਦੋਂ ਹੀ ਕੋਈ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਤੇਰਾ ਬਖ਼ਸ਼ਿਆ ਹੋਇਆ ਤੇਰਾ ਨਾਮ ਉਚਾਰਦਾ ਹੈ।੧। ਹੇ ਪ੍ਰਭੂ! ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ (ਬਣਾਣ ਵਾਲਾ) ਹੈਂ, ਤੂੰ ਆਪ ਹੀ ਜਗਤ ਹੈਂ (ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ) । ਤੇਰੇ ਹੁਕਮ ਵਿਚ ਹੀ (ਜੀਵਾਂ ਦਾ) ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ।੨। ਹੇ ਪ੍ਰਭੂ! ਤੇਰਾ ਨਾਮ ਮੇਰੇ ਮਨ ਦਾ ਮੇਰੇ ਸਰੀਰ ਦਾ ਆਸਰਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣਾ ਨਾਮ ਬਖ਼ਸ਼) ਤੇਰਾ ਦਾਸ ਤੇਰੀ ਬਖ਼ਸ਼ਸ (ਦਾ ਆਸਵੰਦ ਹੈ) ।੩।੮।
वडहंसु मः ५ ॥ तू जाणाइहि ता कोई जाणै ॥ तेरा दीआ नामु वखाणै ॥१॥ तू अचरजु कुदरति तेरी बिसमा ॥१॥ रहाउ ॥ तुधु आपे कारणु आपे करणा ॥ हुकमे जमणु हुकमे मरणा ॥२॥ नामु तेरा मन तन आधारी ॥ नानक दासु बखसीस तुमारी ॥३॥८॥
अर्थ: हे प्रभू! तू हैरान कर देने वाली हस्ती वाला है। तेरी रची रचना भी हैरानगी पैदा करने वाली है।1। रहाउ। हे प्रभू! जब किसी मनुष्य को तू सूझ बख्शता है, तब ही कोई तेरे साथ गहरी सांझ डालता है, और तेरा बख्शा हुआ तेरे नाम को उच्चारता है।1। हे प्रभू! तू खुद ही (जगत-रचना का) सबब (बनाने वाला) है, तू खुद ही जगत है (ये सारा जगत तेरा ही स्वरूप है)। तेरे हुकम में ही (जीवों का) जनम होता है, तेरे हुकम में ही मौत आती है।2। हे प्रभू! तेरा नाम मेरे मन का मेरे शरीर का आसरा है। हे नानक! (कह– हे प्रभू! अपना नाम दे) तेरा दास तेरी बख्शिश (की आशा लिए हुए है)।3।8।