Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 586
ਸਲੋਕੁ ਮਃ ੩ ॥
ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥ ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥ ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥ ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥ ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੧॥ ਮਃ ੩ ॥ ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥ ਪਉੜੀ ॥ ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥ ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ ਮਾਰੀ ॥ ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸ੍ਟਿ ਸਵਾਰੀ ॥ ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ ॥ ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹੰਉ ਸਦ ਵਾਰੀ ॥੨॥
ਅਰਥ: (ਜਗਤ ਦਾ) ਸਾਰਾ ਆਕਾਰ (ਭਾਵ, ਜਗਤ ਵਿਚ ਜੋ ਕੁਝ ਦਿੱਸ ਰਿਹਾ ਹੈ) ਡਰ ਦੇ ਅਧੀਨ ਹੈ, ਇਕ ਉਹ ਪਰਮਾਤਮਾ ਹੀ (ਜਿਸ ਨੇ ਇਹ ਜਗਤ ਬਣਾਇਆ ਹੈ) ਡਰ ਤੋਂ ਰਹਿਤ ਹੈ। ਜੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰੀਏ ਤਾਂ (ਉਹ ਡਰ-ਰਹਿਤ) ਪ੍ਰਭੂ ਮਨ ਵਿਚ ਆ ਵੱਸਦਾ ਹੈ, (ਫਿਰ) ਉਸ ਮਨ ਵਿਚ ਕਦੇ (ਕੋਈ) ਡਰ ਨਹੀਂ ਵਿਆਪਦਾ, ਕੋਈ ਵੈਰੀ ਉਸ ਦੇ ਨੇੜੇ ਨਹੀਂ ਢੁੱਕਦਾ, ਕੋਈ ਦੁਖ ਉਸ ਨੂੰ ਪੋਹ ਨਹੀਂ ਸਕਦਾ। ਹੇ ਨਾਨਕ! ਗੁਰਮੁਖਾਂ ਦੇ ਮਨ ਵਿਚ ਇਹ ਵਿਚਾਰ ਉੱਠਦੀ ਹੈ ਕਿ ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ; ਅਸਾਡੀ ਲਾਜ ਉਹ ਆਪ ਹੀ ਰੱਖੇਗਾ, (ਅਸਾਡੇ) ਕੰਮ ਉਹ ਆਪ ਹੀ ਸੰਵਾਰਦਾ ਹੈ।੧। ਕੁਝ ਸੱਜਣ ਜਾਣ ਨੂੰ ਤਿਆਰ ਹਨ, ਕੁਝ ਕੂਚ ਕਰ ਗਏ ਹਨ, ਤੇ ਬਾਕੀ ਦੇ ਭੀ ਚਲੇ ਜਾਣਗੇ (ਭਾਵ, ਜਗਤ ਵਿਚ ਜੋ ਭੀ ਆਇਆ ਹੈ ਉਹ ਇਥੇ ਸਦਾ ਨਹੀਂ ਰਹਿ ਸਕਦਾ) ; ਪਰ ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਦੱਸੀ ਹੋਈ ਕਾਰ ਨਹੀਂ ਕੀਤੀ, ਉਹ (ਜਗਤ ਵਿਚ) ਆ ਕੇ ਇਥੋਂ ਪਛੁਤਾਉਂਦੇ ਚਲੇ ਜਾਂਦੇ ਹਨ। ਹੇ ਨਾਨਕ! ਜੋ ਮਨੁੱਖ ਸੱਚੇ ਨਾਮ ਵਿਚ ਰੰਗੇ ਹੋਏ ਹਨ ਉਹ (ਪਰਮਾਤਮਾ ਤੋਂ) ਨਹੀਂ ਵਿਛੜਦੇ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ (ਪ੍ਰਭੂ ਵਿਚ) ਜੁੜੇ ਰਹਿੰਦੇ ਹਨ।੨। ਉਸ ਪਿਆਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, ਜਿਸ ਦੇ ਹਿਰਦੇ ਵਿਚ ਗੁਣਾਂ ਦਾ ਸੋਮਾ ਪਰਮਾਤਮਾ ਵੱਸ ਰਿਹਾ ਹੈ; ਉਸ ਪ੍ਰੀਤਮ ਸਤਿਗੁਰੂ ਦੀ ਸਰਨ ਪੈਣਾ ਚਾਹੀਦਾ ਹੈ, ਜਿਸ ਨੇ ਆਪਣੇ ਅੰਦਰੋਂ ਅਹੰਕਾਰ ਦੂਰ ਕਰ ਲਿਆ ਹੈ। “ਹੇ ਸੰਤ ਜਨੋਂ! ਸੰਸਾਰ-ਸਮੁੰਦਰ ਦੀ (ਮਾਇਆ-ਰੂਪ) ਜ਼ਹਿਰ ਤੋਂ ਪਾਰ ਲੰਘਾਉਣ ਵਾਲਾ ਹਰਿ-ਨਾਮ ਜਪੋ”-ਪ੍ਰਭੂ-ਸਿਮਰਨ ਦੀ ਇਹ ਸਿੱਖਿਆ ਦੇ ਕੇ ਜਿਸ ਸਤਿਗੁਰੂ ਨੇ ਸਾਰੀ ਸ੍ਰਿਸ਼ਟੀ ਨੂੰ ਸੋਹਣਾ ਬਣਾ ਦਿੱਤਾ ਹੈ, ਉਹ ਸਤਿਗੁਰੂ ਧੰਨ ਹੈ, ਉਹ ਗੁਰੂ ਧੰਨ ਹੈ। ਆਪਣੇ ਸਤਿਗੁਰੂ ਤੋਂ ਮੈਂ ਸਦਕੇ ਹਾਂ, ਪੂਰੇ ਸਤਿਗੁਰੂ ਨੇ ਮੈਨੂੰ ਪਰਮਾਤਮਾ ਨੇੜੇ ਵਿਖਾ ਦਿੱਤਾ ਹੈ।੨।
सलोकु मः ३ ॥
भै विचि सभु आकारु है निरभउ हरि जीउ सोइ ॥ सतिगुरि सेविऐ हरि मनि वसै तिथै भउ कदे न होइ ॥ दुसमनु दुखु तिस नो नेड़ि न आवै पोहि न सकै कोइ ॥ गुरमुखि मनि वीचारिआ जो तिसु भावै सु होइ ॥ नानक आपे ही पति रखसी कारज सवारे सोइ ॥१॥ मः ३ ॥ इकि सजण चले इकि चलि गए रहदे भी फुनि जाहि ॥ जिनी सतिगुरु न सेविओ से आइ गए पछुताहि ॥ नानक सचि रते से न विछुड़हि सतिगुरु सेवि समाहि ॥२॥ पउड़ी ॥ तिसु मिलीऐ सतिगुर सजणै जिसु अंतरि हरि गुणकारी ॥ तिसु मिलीऐ सतिगुर प्रीतमै जिनि हंउमै विचहु मारी ॥ सो सतिगुरु पूरा धनु धंनु है जिनि हरि उपदेसु दे सभ स्रिस्टि सवारी ॥ नित जपिअहु संतहु राम नामु भउजल बिखु तारी ॥ गुरि पूरै हरि उपदेसिआ गुर विटड़िअहु हंउ सद वारी ॥२॥
अर्थ: (जगत का) सारा आकार (भाव, जगत में जो कुछ दिखाई दे रहा है) डर के अधीन है, एक वह परमात्मा ही (जिसने ये जगत बनाया है) डर से रहित है। अगर गुरू के बताए हुए राह पर चलें तो (वह डर रहित) प्रभू मन में आ बसता है, (फिर) उस मन में कभी (कोई) डर नहीं व्यप्तता, कोई वैरी उसके नजदीक नहीं फटकता, कोई दुख उसे छू नहीं सकता। हे नानक! गुरमुखों के मन में ये विचार उठती है कि जो कुछ प्रभू को अच्छा लगता है वही होता है; हमारी लाज वह खुद ही रखेगा, (हमारे) काम वह स्वयं ही सँवारेगा।1। कुछ सज्जन जाने को तैयार हैं, कुछ चले गए हैं, और बाकी के भी चले जाएंगे (भाव, जगत में जो भी आया है वह यहाँ सदा नहीं रह सकता); पर जिन मनुष्यों ने गुरू की बताई हुई कार नहीं की, वह जगत में आ के यहाँ से पछताते ही चले जाते हैं। हे नानक! जो मनुष्य सच्चे नाम में रंगे हुए हैं वह (परमात्मा से) नहीं विछुड़ते, वे गुरू की बताई हुई सेवा करके (प्रभू में) जुड़े रहते हैं।2। उस प्यारे गुरू को मिलना चाहिए, जिसके हृदय में गुणों का श्रोत परमात्मा बस रहा है, उस प्रीतम सतिगुरू की शरण पड़ना चाहिए जिसने अपने अंदर से अहंकार दूर कर लिया है। ‘हे संत जनो! संसार-समुंद्र के (माया रूपी) जहर से पार लंघाने वाला हरि-नाम जपो’ – प्रभू सिमरन की ये शिक्षा दे के जिस सतिगुरू ने सारी सृष्टि को सुंदर बना दिया है, वह सतिगुरू धन्य है, वह गुरू धन्य है। अपने सतिगुरू से मैं सदके हूँ, पूरे सतिगुरू ने मुझे परमात्मा नजदीक दिखा दिया है।2।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Date When this Mukhwaak Comes Again
04 March 2024