patna sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-864


ਗੋਂਡ ਮਹਲਾ ੫ ॥
ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥ ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥ਭੂਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥ ਜਨਮ ਮਰਨ ਕੀ ਤ੍ਰਾਸ ਮਿਟਾਈ ॥ ਗੁਰ ਪੂਰੇ ਕੀ ਬੇਅੰਤ ਵਡਾਈ ॥੨॥ ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ ਅੰਧਕਾਰ ਮਹਿ ਭਇਆ ਪ੍ਰਗਾਸ ॥ ਜਿਨਿ ਕੀਆ ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥ ਗੁਰੁ ਕਰਤਾ ਗੁਰੁ ਕਰਣੈ ਜੋਗੁ ॥ ਗੁਰੁ ਪਰਮੇਸਰੁ ਹੈ ਭੀ ਹੋਗੁ ॥ ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥


ਅਰਥ: ਹੇ ਭਾਈ! ਦੁਨੀਆ ਵਿਚ ਕਿਤੇ ਕੋਈ ਮਨੁੱਖ ਭਟਕਣਾ ਵਿਚ ਪੈ ਕੇ (ਇਹ ਗੱਲ) ਨਾਹ ਭੁੱਲ ਜਾਏ, ਕਿ ਗੁਰੂ ਤੋਂ ਬਿਨਾ ਕੋਈ ਭੀ ਜੀਵ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕੇਗਾ।੧।ਰਹਾਉ। (ਤਾਹੀਏਂ, ਹੇ ਭਾਈ!) ਮੈਂ ਤਾਂ ਗੁਰੂ (ਨੂੰ) ਪਰਮਾਤਮਾ (ਦਾ ਰੂਪ ਜਾਣ ਕੇ ਉਸ) ਨੂੰ ਸਦਾ ਨਮਸਕਾਰ ਕਰਦਾ ਹਾਂ, ਗੁਰੂ ਦੇ ਚਰਨ ਆਪਣੇ ਹਿਰਦੇ ਵਿਚ ਲੈ ਕੇ ਵਸਾਈ ਰੱਖਦਾ ਹਾਂ। ਗੁਰੂ ਦੇ ਸ਼ਬਦ ਦੀ ਰਾਹੀਂ ਮੇਰਾ ਮਨ ਨਾਮ-ਮੰਤ੍ਰ ਨੂੰ (ਸਭ ਮੰਤ੍ਰਾਂ ਤੋਂ ਸ੍ਰੇਸ਼ਟ ਮੰਤ੍ਰ) ਮੰਨ ਰਿਹਾ ਹੈ। (ਹੇ ਭਾਈ! ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤੀ ਹੈ) ਗੁਰੂ ਦੀ (ਇਸ) ਮੂਰਤੀ ਦਾ (ਮੇਰੇ) ਮਨ ਵਿਚ ਧਿਆਨ ਟਿਕਿਆ ਰਹਿੰਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਵਡਿਆਈ ਦਾ ਅੰਤ ਨਹੀਂ ਪੈ ਸਕਦਾ। ਕੁਰਾਹੇ ਜਾ ਰਹੇ ਮਨੁੱਖ ਨੂੰ ਗੁਰੂ ਨੇ (ਹੀ ਸਹੀ ਜੀਵਨ ਦੇ) ਰਸਤੇ ਉਤੇ (ਸਦਾ) ਪਾਇਆ ਹੈ, ਹੋਰ (ਦੇਵੀ ਦੇਵਤਿਆਂ ਦੀ ਭਗਤੀ) ਛਡਾ ਕੇ ਪਰਮਾਤਮਾ ਦੀ ਭਗਤੀ ਵਿਚ ਜੋੜਿਆ ਹੈ (ਤੇ, ਇਸ ਤਰ੍ਹਾਂ ਉਸ ਦੇ ਅੰਦਰੋਂ) ਜਨਮ ਮਰਨ ਦੇ ਗੇੜ ਦਾ ਸਹਿਮ ਮੁਕਾ ਦਿੱਤਾ ਹੈ।੨। ਹੇ ਭਾਈ! ਮਾਇਆ ਵਲ) ਉਲਟਿਆ ਹੋਇਆ ਹਿਰਦਾ-ਕੌਲ ਗੁਰੂ ਦੀ ਕਿਰਪਾ ਨਾਲ (ਪਰਤ ਕੇ) ਖਿੜ ਪੈਂਦਾ ਹੈ। (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ (ਸਹੀ ਉੱਚੇ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਗੁਰੂ ਦੀ ਰਾਹੀਂ ਉਸ ਪਰਮਾਤਮਾ ਨਾਲ ਜਾਣ-ਪਛਾਣ ਬਣ ਜਾਂਦੀ ਹੈ ਜਿਸ ਨੇ (ਇਹ ਸਾਰਾ ਜਗਤ) ਪੈਦਾ ਕੀਤਾ ਹੈ। (ਇਹ) ਮੂਰਖ ਮਨ ਗੁਰੂ ਦੀ ਕਿਰਪਾ ਨਾਲ (ਪ੍ਰਭੂ-ਚਰਨਾਂ ਵਿਚ ਜੁੜਨਾ) ਗਿੱਝ ਜਾਂਦਾ ਹੈ।੩। ਹੇ ਨਾਨਕ! ਆਖ-ਗੁਰੂ (ਆਤਮਕ ਅਵਸਥਾ ਵਿਚ ਕਰਤਾਰ ਨਾਲ ਇਕ-ਸੁਰ ਹੋਣ ਕਰਕੇ ਉਸ) ਕਰਤਾਰ ਦਾ ਰੂਪ ਹੈ ਜੋ ਸਭ ਕੁਝ ਕਰਨ ਦੇ ਸਮਰਥ ਹੈ। ਗੁਰੂ ਉਸ ਪਰਮੇਸਰ ਦਾ ਰੂਪ ਹੈ, ਜੋ (ਪਹਿਲਾਂ ਭੀ ਮੌਜੂਦ ਸੀ) ਹੁਣ ਭੀ ਮੌਜੂਦ ਹੈ ਅਤੇ ਸਦਾ ਕਾਇਮ ਰਹੇਗਾ। ਹੇ ਭਾਈ! ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਮਾਇਆ ਦੇ ਮੋਹ ਦੇ ਅੰਧਕਾਰ ਤੋਂ) ਖ਼ਲਾਸੀ ਨਹੀਂ ਹੋ ਸਕਦੀ।੪।੫।੭।


गोंड महला ५ ॥
गुर की मूरति मन महि धिआनु ॥ गुर कै सबदि मंत्रु मनु मान ॥ गुर के चरन रिदै लै धारउ ॥ गुरु पारब्रहमु सदा नमसकारउ ॥१॥ मत को भरमि भुलै संसारि ॥ गुर बिनु कोइ न उतरसि पारि ॥१॥ रहाउ ॥ भूले कउ गुरि मारगि पाइआ ॥ अवर तिआगि हरि भगती लाइआ ॥ जनम मरन की त्रास मिटाई ॥ गुर पूरे की बेअंत वडाई ॥२॥ गुर प्रसादि ऊरध कमल बिगास ॥ अंधकार महि भइआ प्रगास ॥ जिनि कीआ सो गुर ते जानिआ ॥ गुर किरपा ते मुगध मनु मानिआ ॥३॥ गुरु करता गुरु करणै जोगु ॥ गुरु परमेसरु है भी होगु ॥ कहु नानक प्रभि इहै जनाई ॥ बिनु गुर मुकति न पाईऐ भाई ॥४॥५॥७॥


अर्थ: हे भाई! दुनियां में कहीं कोई व्यक्ति भटकना में पड़ कर (ये बात) ना भूल जाए, कि गुरू के बिना कोई और जीव (संसार समुंद्र से) पार लंघा सकता है।1। रहाउ। (तभी तो, हे भाई!) मैं तो गुरू (को) परमात्मा (का रूप जान के उस) को सदा नमस्कार करता हूँ, गुरू के चरण अपने हृदय में धार के बसाए रखता हूँ। गुरू के शबद से मेरा मन नाम-मंत्र को (सब मंत्रों से श्रेष्ठ मंत्र) मान रहा है। (हे भाई! गुरू का शबद ही गुरू की मूर्ति है) गुरू की (इस) मूर्ति का (मेरे) मन में ध्यान टिका रहता है।1। हे भाई! पूरे गुरू की महिमा का अंत नहीं पाया जा सकता। गलत रास्ते पर जा रहे मनुष्य को गुरू ने (ही सही जीवन के) रास्ते पर (हमेशा) डाला है, औरों की (देवी-देवताओं की भक्ति) छुड़वा के परमातमा की भक्ति से जोड़ा है (और, इस तरह उसके अंदर से) जनम-मरण के चक्कर का सहम समाप्त कर दिया है।2। हे भाई! (माया की ओर) उलटा हुआ हृदय-कमल, गुरू की कृपा से (पलट के सीधा हो के) खिल उठता है। (माया के मोह के) घोर अंधेरे में (सही ऊँचे आत्मिक जीवन का) प्रकाश हो जाता है। गुरू के द्वारा उस परमात्मा से जान-पहचान बन जाती है जिसने (यह सारा जगत) पैदा किया है। (ये) मूर्ख मन गुरू की कृपा से (प्रभू के चरणों में जुड़े रह के) पतीज जाता है।3। हे नानक! कह- गुरू (आत्मिक अवस्था में ईश्वर से एक-सुर होने के कारण) ईश्वर (करतार) का ही रूप है जो सब कुछ कर सकने के समर्थ है। गुरू उस परमेश्वर का रूप है, जो (पहले भी मौजूद था) अब भी मौजूद है और सदा कायम रहेगा। हे भाई! गुरू (की शरण पड़े) बिना (माया के मोह के अंधेरे से) मुक्ति नहीं मिल सकती।4।5।7।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Date When this Mukhwaak Comes Again
13 July 2025