Ang 849
ਸਸਲੋਕ ਮਃ ੩ ॥
ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥ ਮਃ ੩ ॥ ਬਿਲਾਵਲੁ ਕਰਿਹੁ ਤੁਮ੍ਹ੍ਹ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥ ਪਉੜੀ ॥ ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥
ਅਰਥ: ਹੇ ਭਾਈ! ਮਾਇਆ ਦੇ ਮੋਹ ਵਿਚ (ਟਿਕੇ ਰਿਹਾਂ) ਆਤਮਕ ਆਨੰਦ ਨਹੀਂ ਮਿਲਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀਆਂ ਨਿਗਾਹਾਂ ਵਿਚ) ਕਬੂਲ ਨਹੀਂ ਹੁੰਦਾ (ਕਿਉਂਕਿ) ਅੰਦਰੋਂ ਹੋਰ ਤੇ ਬਾਹਰੋਂ ਹੋਰ ਰਿਹਾਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਇਸ ਤਰ੍ਹਾਂ ਪਰਮਾਤਮਾ ਨਹੀਂ ਮਿਲ ਸਕਦਾ। (ਅੰਦਰ ਪ੍ਰਭੂ ਨਾਲ ਪਿਆਰ ਨਾਹ ਹੋਵੇ ਤਾਂ ਨਿਰੇ) ਮਨ ਦੇ ਹਠ ਨਾਲ ਕੀਤੇ ਕਰਮਾਂ ਦੀ ਰਾਹੀਂ ਕੋਈ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ। ਹੇ ਨਾਨਕ! ਆਖ-ਹੇ ਭਾਈ!) ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈ ਕੇ ਆਪਣਾ ਆਤਮਕ ਜੀਵਨ ਪੜਤਾਲਣਾ ਚਾਹੀਦਾ ਹੈ, (ਇਸ ਤਰ੍ਹਾਂ ਉਹ) ਪਰਮਾਤਮਾ (ਜੋ ਹਰ ਥਾਂ) ਆਪ ਹੀ ਆਪ ਹੈ ਮਨ ਵਿਚ ਆ ਵੱਸਦਾ ਹੈ। ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ ਜੋੜਿਆਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ।੧। ਹੇ ਪਿਆਰੇ ਸੱਜਣੋ! ਇੱਕ (ਪਰਮਾਤਮਾ) ਨਾਲ ਸੁਰਤਿ ਜੋੜ ਕੇ ਤੁਸੀ ਆਤਮਕ ਆਨੰਦ ਮਾਣਦੇ ਰਹੋ। (ਜਿਹੜਾ ਮਨੁੱਖ ਇਕ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ, ਉਸ ਦਾ) ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ, (ਕਿਉਂਕਿ) ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ (ਸਦਾ) ਲੀਨ ਰਹਿੰਦਾ ਹੈ। ਜੇ (ਮਨੁੱਖ) ਸਤਸੰਗਤਿ ਵਿਚ ਬੈਠ ਕੇ ਪਿਆਰ ਨਾਲ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਗੁਰੂ ਦੇ ਹੁਕਮ ਅਨੁਸਾਰ ਜੀਵਨ ਬਿਤੀਤ ਕਰਦੇ ਰਹਿਣ (ਤਾਂ ਉਹਨਾਂ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪ੍ਰਭੂ ਦੀ ਯਾਦ ਵਿਚ ਟਿਕੇ ਰਹਿੰਦੇ ਹਨ, ਉਹ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਭਾਈ! ਜਿਹੜਾ ਪਰਮਾਤਮਾ ਆਪ ਸਭ ਜੀਵਾਂ ਵਿਚ ਮੌਜੂਦ ਹੈ ਉਹ ਹੀ ਭਗਤਾਂ ਦਾ ਮਿੱਤਰ ਹੈ। ਭਗਤਾਂ ਦੇ ਹਿਰਦੇ-ਘਰ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ ਉਹ ਜਾਣਦੇ ਹਨ ਕਿ) ਹਰੇਕ ਜੀਵ ਪਰਮਾਤਮਾ ਦੇ ਵੱਸ ਵਿਚ ਹੈ (ਤੇ ਉਹ ਪਰਮਾਤਮਾ ਉਹਨਾਂ ਦਾ ਮਿੱਤਰ ਹੈ) । ਪਰਮਾਤਮਾ ਹਰ ਥਾਂ ਆਪਣੇ ਭਗਤਾਂ ਦਾ ਸਾਥੀ-ਮਦਦਗਾਰ ਹੈ (ਇਸ ਵਾਸਤੇ ਉਸ ਦੇ) ਭਗਤ ਲੱਤ ਉਤੇ ਲੱਤ ਰਖ ਕੇ ਬੇ-ਫ਼ਿਕਰ ਹੋ ਕੇ ਸੌਂਦੇ ਹਨ (ਨਿਸਚਿੰਤ ਜੀਵਨ ਬਤੀਤ ਕਰਦੇ ਹਨ। ਜਿਹੜਾ ਪਰਮਾਤਮਾ ਸਭ ਜੀਵਾਂ ਦਾ ਖਸਮ ਹੈ, ਉਸ ਨੂੰ ਭਗਤ ਜਨ (ਸਦਾ ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ। ਹੇ ਪ੍ਰਭੂ! ਸਾਰੀ ਲੁਕਾਈ ਖਪ ਖਪ ਕੇ ਥੱਕ ਜਾਂਦੀ ਹੈ, ਕੋਈ ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕਦਾ।੨।
सलोक मः ३ ॥ दूजै भाइ बिलावलु न होवई मनमुखि थाइ न पाइ ॥ पाखंडि भगति न होवई पारब्रहमु न पाइआ जाइ ॥ मनहठि करम कमावणे थाइ न कोई पाइ ॥ नानक गुरमुखि आपु बीचारीऐ विचहु आपु गवाइ ॥ आपे आपि पारब्रहमु है पारब्रहमु वसिआ मनि आइ ॥ जमणु मरणा कटिआ जोती जोति मिलाइ ॥१॥ मः ३ ॥ बिलावलु करिहु तुम्ह पिआरिहो एकसु सिउ लिव लाइ ॥ जनम मरण दुखु कटीऐ सचे रहै समाइ ॥ सदा बिलावलु अनंदु है जे चलहि सतिगुर भाइ ॥ सतसंगती बहि भाउ करि सदा हरि के गुण गाइ ॥ नानक से जन सोहणे जि गुरमुखि मेलि मिलाइ ॥२॥ उड़ी ॥ सभना जीआ विचि हरि आपि सो भगता का मितु हरि ॥ सभु कोई हरि कै वसि भगता कै अनंदु घरि ॥ हरि भगता का मेली सरबत सउ निसुल जन टंग धरि ॥ हरि सभना का है खसमु सो भगत जन चिति करि ॥ तुधु अपड़ि कोइ न सकै सभ झखि झखि पवै झड़ि ॥२॥
अर्थ: हे भाई! माया के मोह में (टिके रहने से) आत्मिक आनंद नहीं मिलता, अपने मन के पीछे चलने वाला मनुष्य (परमात्मा की निगाहों में) कबूल नहीं होता (क्योंकि) अंदर से और व बाहर से और रहने से परमात्मा की भगती नहीं हो सकती, इस तरह परमात्मा नहीं मिल सकता। (अंदर प्रभू से प्यार ना हो तो निरे) मन के हठ से किए कर्म से कोई मनुष्य (परमात्मा की हजूरी में) परवान नहीं होता। हे नानक! (कह- हे भाई!) अंदर से स्वै-भाव दूर करके गुरू की शरण पड़ के अपना आत्मिक जीवन पड़तालना (आत्म-चिंतन, आत्मावलोचन करना) चाहिए, (इस तरह वह) परमात्मा (जो हर जगह) स्वयं ही स्वयं है मन में आ बसता है। परमात्मा की ज्योति में (अपनी) सुरति जोड़ने से जनम-मरण के चक्कर खत्म हो जाते हैं।1। हे प्यारे सज्जनो! एक (परमात्मा) से सुरति जोड़ के तुम आत्मिक आनंद भोगते रहो। (जो मनुष्य एक परमात्मा में सुरति जोड़ता है, उसका) सारी उम्र का दुख काटा जाता है, (क्योंकि) वह सदा-स्थिर रहने वाले प्रभू में (सदा) लीन रहता है। अगर (मनुष्य) सत्संगति में बैठ के प्यार से सदा परमात्मा की सिफत-सालाह कर के गुरू के हुकम अनुसार जीवन व्यतीत करते रहें (तो उनके अंदर) सदा आत्मिक आनंद बना रहता है। हे नानक! (कह- हे भाई!) जो मनुष्य गुरू के सन्मुख रहके प्रभू की याद में टिके रहते हैं, वह सुंदर आत्मिक जीवन वाले बन जाते हैं।1। हे भाई! जो परमात्मा खुद सब जीवों में मौजूद है वह ही भक्तों का मित्र है। भक्तों के हृदय-घर में सदा आनंद बना रहता है (क्योंकि वह जानते हैं कि) हरेक जीव परमात्मा के वश में है (और वह परमात्मा उनका मित्र है)। परमात्मा हर जगह अपने भक्तों का साथी-मददगार है (इस वास्ते उसके) भक्त लात पर लात रख के बेफिक्र हो के सोते हैं (निष्चिंत जीवन व्यतीत करते हैं)। जो परमात्मा सब जीवों का पति है, उसको भक्त-जन (सदा अपने) हृदय में बसाए रखते हैं। हे प्रभू! सारी दुनिया खप-खप के थक जाती है, कोई तेरे गुणों का अंत नहीं पा सकता।2।