Ang 575
ਵਡਹੰਸੁ ਮਹਲਾ ੪ ॥
ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥ ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ ਦੇਹ ਕੰਚਨ ਜੀਨੁ ਸੁਵਿਨਾ ਰਾਮ ॥ ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥ ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥
ਅਰਥ: ਹੇ ਭਾਈ ਉਹ ਕਾਂਇਆਂ ਸੋਹਣੀ ਘੋੜੀ ਹੈ (ਜੀਵ-ਰਾਹੀ ਦੇ ਜੀਵਨ-ਸਫਰ ਵਾਸਤੇ ਚੰਗੀ ਘੋੜੀ ਹੈ) ਜੋ ਪਰਮਾਤਮਾ ਦੇ ਪ੍ਰੇਮ ਦੇ ਨਵੇਂ ਰੰਗ ਵਿਚ ਰੰਗੀ ਰਹਿੰਦੀ ਹੈ, ਜੋ ਗੁਰੂ ਪਾਸੋਂ ਆਤਮਕ ਜੀਵਨ ਦੀ ਸ੍ਰੇਸ਼ਟ ਸੂਝ ਮੰਗਦੀ ਰਹਿੰਦੀ ਹੈ, ਜੋ (ਗੁਰੂ ਪਾਸੋਂ) ਆਤਮਕ ਜੀਵਨ ਦੀ ਸੂਝ ਮੰਗਦੀ ਹੈ, ਪਰਮਾਤਮਾ ਦੀ ਸੋਹਣੀ ਸਿਫ਼ਤਿ-ਸਾਲਾਹ ਕਰਦੀ ਹੈ, ਪਰਮਾਤਮਾ ਦਾ ਨਾਮ ਜਪਦੀ ਹੈ, ਜੋ ਇਹ ਸਮਝਣ ਦਾ ਜਤਨ ਕਰਦੀ ਹੈ ਕਿ ਪਰਮਾਤਮਾ ਕਿਹੋ ਜਿਹਾ ਤੇ ਕੇਡਾ ਵੱਡਾ ਹੈ। ਕਰਤਾਰ ਨੇ (ਅਜੇਹੀ ਕਾਂਇਆਂ-ਘੋੜੀ ਦਾ) ਸਾਰਾ ਜਨਮ ਸਫਲ ਕਰ ਦਿੱਤਾ ਹੈ, ਕਿਉਂਕਿ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਉਚਾਰਦੀ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਦੀ ਵਡਿਆਈ ਕਰ ਕੇ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੰਗਦੇ ਰਹਿੰਦੇ ਹਨ। ਦਾਸ ਨਾਨਕ ਆਖਦਾ ਹੈ-ਹੇ ਸੰਤ ਜਨੋ! ਇਹ ਸੋਹਣੀ ਕਾਂਇਆਂ ਘੋੜੀ ਪ੍ਰਾਪਤ ਕਰ ਕੇ) ਪਰਮਾਤਮਾ ਦੀ ਸੋਹਣੀ ਭਗਤੀ (ਕਰਦੇ ਰਹੋ) ।੧। ਉਹ ਕਾਂਇਆਂ (-ਘੋੜੀ, ਮਾਨੋ,) ਸੋਨੇ ਦੀ ਹੈ (ਬਹੁਤ ਕੀਮਤ ਵਾਲੀ ਬਣ ਜਾਂਦੀ ਹੈ, ਜਿਸ ਉਤੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਸੋਨੇ ਦੀ ਕਾਠੀ ਪਾਈ ਜਾਂਦੀ ਹੈ (ਜਿਸ ਉਤੇ ਪਰਮਾਤਮਾ ਦੇ ਨਾਮ ਨਾਲ ਭਰਪੂਰ ਗੁਰ-ਸ਼ਬਦ ਦੀ ਕਾਠੀ ਪਾਈ ਜਾਂਦੀ ਹੈ) । (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਗੁਰ-ਸ਼ਬਦ ਦੀ ਕਾਠੀ ਪਾ ਦਿੱਤੀ, ਉਸ ਨੂੰ ਪਰਮਾਤਮਾ ਮਿਲ ਪਿਆ, ਉਸ ਨੇ ਪਰਮਾਤਮਾ ਦੇ ਗੁਣ (ਆਪਣੇ ਅੰਦਰ ਵਸਾ ਲਏ) , ਉਸ ਨੂੰ ਸੁਖ ਹੀ ਸੁਖ ਪ੍ਰਾਪਤ ਹੋ ਗਏ। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦਾ ਸ਼ਬਦ ਹਾਸਲ ਕਰ ਲਿਆ, ਜਿਸ ਨੇ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿਤਾ, ਉਹ ਵੱਡੇ ਭਾਗਾਂ ਵਾਲਾ ਬਣ ਗਿਆ, ਉਸ ਦੇ ਅੰਦਰ ਪਰਮਾਤਮਾ ਦਾ ਪ੍ਰੇਮ ਉਘੜ ਪਿਆ। ਨਾਨਕ ਆਖਦਾ ਹੈ-(ਹੇ ਭਾਈ! ਜੇਹੜਾ ਮਨੁੱਖ) ਪਰਮਾਤਮਾ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ, ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਮੰਗਦਾ ਹੈ, ਉਸ ਨੂੰ ਉਹ ਮਾਲਕ-ਹਰੀ ਮਿਲ ਪੈਂਦਾ ਹੈ ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੋ ਸਦਾ ਹੀ ਨਵਾਂ-ਨਰੋਆ ਰਹਿਣ ਵਾਲਾ ਹੈ, ਜੋ ਸਦਾ ਨਵੇਂ ਚੋਜਾਂ ਦਾ ਮਾਲਕ ਹੈ।੨। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਦੀ ਕਾਂਇਆਂ-ਘੋੜੀ ਦੇ) ਮੂੰਹ ਵਿਚ ਲਗਾਮ ਦੇ ਦਿੱਤੀ, ਕੁੰਡਾ ਰੱਖ ਦਿੱਤਾ, ਉਸ ਦਾ ਮਨ-ਹਾਥੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਵੱਸ ਵਿਚ ਆ ਗਿਆ। ਜਿਸ ਜੀਵ-ਇਸਤ੍ਰੀ ਦਾ ਮਨ ਵੱਸ ਵਿਚ ਆ ਗਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ, ਪ੍ਰਭੂ-ਕੰਤ ਨੇ ਉਸ ਜੀਵ-ਇਸਤ੍ਰੀ ਨੂੰ ਪਿਆਰ ਕਰਨਾ ਸ਼ੁਰੂ ਕਰ ਦਿੱਤਾ, ਉਸ ਦੇ ਹਿਰਦੇ ਵਿਚ ਪਰਮਾਤਮਾ ਨਾਲ ਪ੍ਰੇਮ ਪੈਦਾ ਹੋ ਗਿਆ, ਉਹ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਵਿਚ ਸੋਹਣੀ ਲੱਗਦੀ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਜੋ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ। ਹਰੀ ਦਾ ਸੇਵਕ ਨਾਨਕ-ਦਾਸ ਆਖਦਾ ਹੈ-ਹੇ ਭਾਈ! ਵੱਡੇ ਭਾਗਾਂ ਵਾਲੇ ਜੀਵ ਹੀ ਪਰਮਾਤਮਾ ਦਾ ਨਾਮ ਸਿਮਰਦੇ ਹਨ।੩। ਹੇ ਭਾਈ! ਉਹ ਕਾਂਇਆਂ (ਮਨੁੱਖ ਦੇ ਜੀਵਨ-ਸਫ਼ਰ ਵਿਚ, ਮਾਨੋ,) ਘੋੜੀ ਹੈ ਜਿਸ (ਕਾਂਇਆਂ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, ਅਤੇ, ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ। ਸੇਵਕ-ਭਾਵ ਨਾਲ ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾ ਕੇ ਪਰਮਾਤਮਾ ਦੀ ਸੇਵਾ ਭਗਤੀ ਕਰਦਾ ਹੈ ਉਹ ਪਰਮਾਤਮਾ ਦੀ ਆਨੰਦ-ਭਰੀ ਹਜ਼ੂਰੀ ਵਿਚ ਜਾ ਪਹੁੰਚਦਾ ਹੈ ਅਤੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦਾ ਹੈ। ਉਹ ਮਨੁੱਖ ਪ੍ਰੇਮ ਨਾਲ ਆਪਣੇ ਮਨ ਵਿਚ ਪਰਮਾਤਮਾ ਦੇ ਗੁਣ ਗਾਂਦਾ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਮਨ ਵਿਚ ਪਰਮਾਤਮਾ ਦਾ ਧਿਆਨ ਧਰਦਾ ਹੈ। ਹੇ ਨਾਨਕ! ਜਿਸ ਦਾਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ਉਹ ਆਪਣੀ ਕਾਂਇਆਂ-ਘੋੜੀ ਉਤੇ ਚੜ੍ਹ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ।੪।੨।੬।
वडहंसु महला ४ ॥
देह तेजनड़ी हरि नव रंगीआ राम ॥ गुर गिआनु गुरू हरि मंगीआ राम ॥ गिआन मंगी हरि कथा चंगी हरि नामु गति मिति जाणीआ ॥ सभु जनमु सफलिउ कीआ करतै हरि राम नामि वखाणीआ ॥ हरि राम नामु सलाहि हरि प्रभ हरि भगति हरि जन मंगीआ ॥ जनु कहै नानकु सुणहु संतहु हरि भगति गोविंद चंगीआ ॥१॥ देह कंचन जीनु सुविना राम ॥ जड़ि हरि हरि नामु रतंना राम ॥ जड़ि नाम रतनु गोविंद पाइआ हरि मिले हरि गुण सुख घणे ॥ गुर सबदु पाइआ हरि नामु धिआइआ वडभागी हरि रंग हरि बणे ॥ हरि मिले सुआमी अंतरजामी हरि नवतन हरि नव रंगीआ ॥ नानकु वखाणै नामु जाणै हरि नामु हरि प्रभ मंगीआ ॥२॥ कड़ीआलु मुखे गुरि अंकसु पाइआ राम ॥ मनु मैगलु गुर सबदि वसि आइआ राम ॥ मनु वसगति आइआ परम पदु पाइआ सा धन कंति पिआरी ॥ अंतरि प्रेमु लगा हरि सेती घरि सोहै हरि प्रभ नारी ॥ हरि रंगि राती सहजे माती हरि प्रभु हरि हरि पाइआ ॥ नानक जनु हरि दासु कहतु है वडभागी हरि हरि धिआइआ ॥३॥ देह घोड़ी जी जितु हरि पाइआ राम ॥ मिलि सतिगुर जी मंगलु गाइआ राम ॥ हरि गाइ मंगलु राम नामा हरि सेव सेवक सेवकी ॥ प्रभ जाइ पावै रंग महली हरि रंगु माणै रंग की ॥ गुण राम गाए मनि सुभाए हरि गुरमती मनि धिआइआ ॥ जन नानक हरि किरपा धारी देह घोड़ी चड़ि हरि पाइआ ॥४॥२॥६॥
अर्थ: हे भाई! वह काया सुंदर घोड़ी है (जीव-राही की जीवन-यात्रा के लिए बढ़िया घोड़ी है) जो परमात्मा के प्रेम के नए रंग में रंगी रहती है, जो गुरू से आत्मिक जीवन की श्रेष्ठ समझ मांगती रहती है, जो (गुरू से) आत्मिक जीवन की सूझ मांगती है, परमात्मा की सोहणी सिफत सालाह करती है, परमात्मा का नाम जपती है, जो ये समझने का यत्न करती है कि परमात्मा कैसा और कितना बड़ा है। करतार ने (ऐसी काया घोड़ी का) सारा जन्म सफल कर दिया है, क्योंकि वह परमात्मा के नाम में लीन रहती है, परमात्मा की सिफत सालाह उचारती रहती है। हे भाई! परमात्मा के भक्त परमात्मा के नाम की महिमा गा के परमात्मा की भक्ति (की दाति) मांगते रहते हैं। दास नानक कहता है– हे संत जनो! (ये सुंदर काया-घोड़ी प्राप्त करके) परमात्मा की सुंदर भक्ति (करते रहो)।1। वह काया (-घोड़ी, जैसे) सोने की है (बहुत कीमती बन जाती है, जिस पर) परमात्मा का नाम-रत्न जड़ के सोने की काठी डाली जाती है (जिस पर परमात्मा के नाम से भरपूर गुरू-शबद की काठी डाली जाती है)। (हे भाई! जिस मनुष्य ने) परमात्मा का नाम रत्न जड़ के गुरू-शबद की काठी डाल दी, उसको परमात्मा मिल गया, उसने परमात्मा के गुण (अपने अंदर बसा लिए), उसे सुख ही सुख प्राप्त हो गए। हे भाई! जिस मनुष्य ने गुरू का शबद हासिल कर लिया, जिसने परमात्मा का नाम-सिमरन करना आरम्भ कर दिया, वह अति भाग्यशाली हो गया, उसके अंदर परमात्मा का प्रेम उघड़ पड़ा। नानक कहता है– (हे भाई! जो मनुष्य) परमात्मा के नाम से गहरी सांझ डालता है, जो मनुष्य हर वक्त परमात्मा का नाम मांगता है, उसे वह मालिक हरी मिल जाता है जो हरेक के दिल की जानने वाला है, जो सदा नया-नरोया रहने वाला है, जो सदा नए करिश्मों का मालिक है।2। हे भाई! गुरू ने (जिस मनुष्य की काया-घोड़ी के) मुंह में लगाम दे दी, अंकुश रख दिया, उसका मन-हाथी गुरू के शबद की बरकति से वश में आ गया। जिस जीव-स्त्री का मन वश में आ गया, उसने सबसे ऊँचा आत्मिक दर्जा हासिल कर लिया, प्रभू कंत ने उस जीव-स्त्री को प्यार करना शुरू कर दिया, उसके हृदय में परमात्मा से प्रेम पैदा हो गया, वह जीव-स्त्री प्रभू की हजूरी में सुंदर लगती है। जो जीव-स्त्री प्रभू के प्रेम रंग में रंगी जाती है, जो आत्मिक अडोलता में मस्त रहती है, वह परमात्मा का मिलाप हासिल कर लेती है। हरी का सेवक नानक दास कहता है– हे भाई! अति भाग्यशाली जीव ही परमात्मा का नाम सिमरते हैं।3। हे भाई! वह काया (मनुष्य की जीवन-यात्रा में, मानो) घोड़ी है जिस (काया) के माध्यम से मनुष्य परमात्मा का मिलाप हासिल कर लेता है, और, गुरू को मिल के परमात्मा के सिफत सालाह के गीत गाता रहता है। सेवक-भाव से जो मनुष्य परमात्मा की सिफत सालाह के गीत गा के परमात्मा की सेवा भक्ति करता है वह परमात्मा की आनंद भरी हजूरी में जा पहुँचता है और परमात्मा के मिलाप का आनंद लेता है। वह मनुष्य प्रेम से अपने मन में परमात्मा के गुण गाता है, गुरू की मति पर चल कर मन में परमात्मा का ध्यान धरता है। हे नानक! जिस दास पर परमात्मा मेहर करता है वह अपनी काया-घोड़ी पर चढ़ कर परमात्मा को मिल जाता है।4।2।6।