Shri-Darbar-Sahib
Daily Mukhwak From Shri Darbar Sahib Golden Temple Amritsar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 626


ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥


ਅਰਥ: ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ। ਉਸ ਨੇ ਕਿਰਪਾ ਕਰ ਕੇ ਆਪ ਹੀ ਇਹ ਸੁਖ ਬਖ਼ਸ਼ ਦਿੱਤੇ ॥੧॥ ਹੇ ਭਾਈ! (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ। ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ ॥ ਰਹਾਉ ॥ ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ। (ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਦੇਵੀ ਆਦਿਕ ਨੇ ਨਹੀਂ) ਦਾਸ ਨਾਨਕ ਜੀ! (ਆਖੋ-) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ॥੨॥੬॥੭੦॥


सोरठि महला ५ ॥
तापु गवाइआ गुरि पूरे ॥ वाजे अनहद तूरे ॥ सरब कलिआण प्रभि कीने ॥ करि किरपा आपि दीने ॥१॥ बेदन सतिगुरि आपि गवाई ॥ सिख संत सभि सरसे होए हरि हरि नामु धिआई ॥ रहाउ ॥ जो मंगहि सो लेवहि ॥ प्रभ अपणिआ संता देवहि ॥ हरि गोविदु प्रभि राखिआ ॥ जन नानक साचु सुभाखिआ ॥२॥६॥७०॥


अर्थ: पूरे गुरू ने (हरि-नाम की दवाई दे कर जिस मनुष्य के अंदर से) ताप दूर कर दिया, (उस के अंदर आतमिक आनंद के, मानों) एक-रस वाजे वजने लग गए। प्रभू ने सभी सुख आनंद बख़्श दिए। उस ने कृपा कर के आप ही यह सुख बख़्श दिए ॥१॥ हे भाई! (जिस ने भी परमात्मा का नाम सिमरिया) गुरू ने आप (उस की प्रत्येक) तकलीफ़ दूर कर दी। सारे सिक्ख संत परमात्मा का नाम सिमर सिमर कर आनंद-भरपूर हुए रहते हैं ॥ रहाउ ॥ हे प्रभू! (तेरे दर से तेरे संत जन) जो कुछ माँगते हैं, वह हासिल कर लेते हैं। तूँ अपने संतों को (आप सब कुछ) देता हैं। (हे भाई! बालक) हरि गोबिंद को (भी) प्रभू ने (आप) बचाया है (किसी देवी आदि ने नहीं) दास नानक जी! (कहो-) मैं तो सदा-थिर रहने वाले प्रभू का नाम ही उचारता हूँ ॥२॥६॥७०॥


Sorath Mahalaa 5 ||
Taap Gavaaeaa Gur Poore || Vaaje Anhad Toore || Sarab Kaleaan Prabh Keene || Kar Kirpaa Aap Deene ||1|| Badan Satgur Aap Gavaaee || Sikh Sant Sabh Sarse Hoe Har Har Naam Dheaaee || Rahaau || Jo Mangeh So Leveh || Prabh Apaneaa Santaa Deveh || Har Govid Prabh Raakheaa || Jan Naanak Saach Subhaakheaa ||2||6||70||


Meaning: The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. ||1|| The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Daas Nanak Ji speaks the Truth. ||2||6||70||


www.shrimuktsarsahib.com


darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee, sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates When this Mukhwaak Comes Again

21 July 2025
10 January 2026

ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ ਭਇਆ ਸੰਨਿਆਸੀ ॥

Ang 525

ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨ੍ਹ੍ਹਾ ਕਾਹੇ ਭਇਆ ਸੰਨਿਆਸੀ ॥੧॥ ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨ੍ਹ੍ਹਿਆ ਪਰਮਾਨੰਦਾ ॥੧॥ ਰਹਾਉ ॥ ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥ ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨ੍ਹ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥ ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥

ਗੂਜਰੀ ॥ ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥੧॥ ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥ ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥ ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥ ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥ ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥

ਅਰਥ: ਜੇ (ਕਿਸੇ ਮਨੁੱਖ ਨੇ) ਅੰਦਰਲਾ ਮਲੀਨ (ਮਨ) ਸਾਫ਼ ਨਹੀਂ ਕੀਤਾ, ਪਰ ਬਾਹਰ (ਸਰੀਰ ਉਤੇ) ਸਾਧੂਆਂ ਵਾਲਾ ਬਾਣਾ ਪਾਇਆ ਹੋਇਆ ਹੈ, ਜੇ ਉਸ ਨੇ ਆਪਣੇ ਹਿਰਦੇ-ਰੂਪ ਕਉਲ ਨੂੰ ਨਹੀਂ ਪਰਖਿਆ, ਜੇ ਉਸ ਨੇ ਆਪਣੇ ਅੰਦਰ ਪਰਮਾਤਮਾ ਨਹੀਂ ਵੇਖਿਆ, ਤਾਂ ਸੰਨਿਆਸ ਧਾਰਨ ਕਰਨ ਦਾ ਕੋਈ ਲਾਭ ਨਹੀਂ।੧। ਹੇ ਜੈ ਚੰਦ! ਸਾਰੀ ਲੋਕਾਈ (ਇਸੇ ਭੁਲੇਖੇ ਵਿਚ) ਭੁੱਲੀ ਪਈ ਹੈ (ਕਿ ਨਿਰਾ ਫ਼ਕੀਰੀ ਭੇਖ ਧਾਰਿਆਂ ਪਰਮਾਤਮਾ ਮਿਲ ਪੈਂਦਾ ਹੈ, ਪਰ ਇਹ ਗ਼ਲਤ ਹੈ, ਇਸ ਤਰ੍ਹਾਂ) ਪਰਮਾਨੰਦ ਪ੍ਰਭੂ ਦੀ ਸੋਝੀ ਕਦੇ ਭੀ ਨਹੀਂ ਪੈਂਦੀ।੧।ਰਹਾਉ। (ਜਿਸ ਮਨੁੱਖ ਨੇ) ਘਰ ਘਰ ਤੋਂ (ਮੰਗ ਕੇ ਟੁੱਕਰ) ਖਾ ਲਿਆ, (ਆਪਣੇ) ਸਰੀਰ ਨੂੰ ਚੰਗਾ ਪਾਲ ਲਿਆ, ਗੋਦੜੀ ਪਹਿਨ ਲਈ, ਮੁੰਦ੍ਰਾਂ ਭੀ ਪਾ ਲਈਆਂ, (ਪਰ ਸਭ ਕੁਝ) ਮਾਇਆ ਦੀ ਖ਼ਾਤਰ ਹੀ (ਕੀਤਾ) , ਮਸਾਣਾਂ ਦੀ ਧਰਤੀ ਦੀ ਸੁਆਹ ਭੀ (ਪਿੰਡੇ) ਮਲ ਲਈ, ਪਰ ਜੇ ਉਹ ਗੁਰੂ ਦੇ ਰਾਹ ਤੇ ਨਹੀਂ ਤੁਰਿਆ ਤਾਂ ਇਸ ਤਰ੍ਹਾਂ ਤੱਤ ਦੀ ਪ੍ਰਾਪਤੀ ਨਹੀਂ ਹੁੰਦੀ।੨। (ਹੇ ਭਾਈ!) ਕਿਉਂ (ਗਿਣੇ ਮਿਥੇ) ਜਪ ਕਰਦੇ ਹੋ? ਕਿਉਂ ਤਪ ਸਾਧਦੇ ਹੋ? ਕਾਹਦੇ ਲਈ ਪਾਣੀ ਰਿੜਕਦੇ ਹੋ? (ਹਠ ਨਾਲ ਕੀਤੇ ਹੋਏ ਇਹ ਸਾਧਨ ਤਾਂ ਪਾਣੀ ਰਿੜਕਣ ਸਮਾਨ ਹਨ) ; ਉਸ ਵਾਸ਼ਨਾ-ਰਹਿਤ ਪ੍ਰਭੂ ਨੂੰ (ਹਰ ਵੇਲੇ) ਯਾਦ ਕਰੋ, ਜਿਸ ਨੇ ਚੌਰਾਸੀ ਲੱਖ (ਜੋਨਿ ਵਾਲੀ ਸ੍ਰਿਸ਼ਟੀ) ਪੈਦਾ ਕੀਤੀ ਹੈ।੩। ਹੇ ਕਾਪੜੀਏ! ਹੱਥ ਵਿਚ) ਖੱਪਰ ਫੜਨ ਦਾ ਕੋਈ ਲਾਭ ਨਹੀਂ। ਅਠਾਹਠ ਤੀਰਥਾਂ ਤੇ ਭਟਕਣ ਦਾ ਭੀ ਕੋਈ ਲਾਭ ਨਹੀਂ। ਤ੍ਰਿਲੋਚਨ ਆਖਦਾ ਹੈ-ਹੇ ਬੰਦੇ! ਸੁਣ; ਜੇ (ਭਰੀਆਂ ਵਿਚ) ਅੰਨ ਦੇ ਦਾਣੇ ਨਹੀਂ, ਤਾਂ ਗਾਹ ਪਾਣ ਦਾ ਕੋਈ ਲਾਭ ਨਹੀਂ।੪।੧।

ਅਰਥ: ਹੇ ਭੈਣ! ਮੇਰੇ ਲਈ ਅਰਦਾਸ ਕਰ) ਮੈਨੂੰ ਕਦੇ ਪਰਮਾਤਮਾ ਦਾ ਨਾਮ ਨਾਹ ਭੁੱਲੇ (ਤਾਂ ਜੁ ਅੰਤ ਵੇਲੇ ਭੀ ਉਹ ਪਰਮਾਤਮਾ ਹੀ ਚੇਤੇ ਆਵੇ) ।ਰਹਾਉ। ਜੋ ਮਨੁੱਖ ਮਰਨ ਵੇਲੇ ਧਨ-ਪਦਾਰਥ ਚੇਤੇ ਕਰਦਾ ਹੈ ਤੇ ਇਸੇ ਸੋਚ ਵਿਚ ਹੀ ਮਰ ਜਾਂਦਾ ਹੈ, ਉਹ ਮੁੜ ਮੁੜ ਸੱਪ ਦੀ ਜੂਨੇ ਪੈਂਦਾ ਹੈ।੧। ਜੋ ਮਨੁੱਖ ਮਰਨ ਸਮੇਂ (ਆਪਣੀ) ਇਸਤ੍ਰੀ ਨੂੰ ਹੀ ਯਾਦ ਕਰਦਾ ਹੈ ਤੇ ਇਸੇ ਯਾਦ ਵਿਚ ਪ੍ਰਾਣ ਤਿਆਗ ਦੇਂਦਾ ਹੈ, ਉਹ ਮੁੜ ਮੁੜ ਵੇਸਵਾ ਦਾ ਜਨਮ ਲੈਂਦਾ ਹੈ।੨। ਜੋ ਮਨੁੱਖ ਅੰਤ ਵੇਲੇ (ਆਪਣੇ) ਪੁੱਤ੍ਰਾਂ ਨੂੰ ਹੀ ਯਾਦ ਕਰਦਾ ਹੈ ਤੇ ਪੁੱਤ੍ਰਾਂ ਨੂੰ ਯਾਦ ਕਰਦਾ ਕਰਦਾ ਹੀ ਮਰ ਜਾਂਦਾ ਹੈ, ਉਹ ਸੂਰ ਦੀ ਜੂਨੇ ਮੁੜ ਮੁੜ ਜੰਮਦਾ ਹੈ।੩। ਜੋ ਮਨੁੱਖ ਅਖ਼ੀਰ ਵੇਲੇ (ਆਪਣੇ) ਘਰ ਮਹਲ-ਮਾੜੀਆਂ ਦੇ ਹਾਹੁਕੇ ਲੈਂਦਾ ਹੈ ਤੇ ਇਹਨਾਂ ਹਾਹੁਕਿਆਂ ਵਿਚ ਸਰੀਰ ਛੱਡ ਜਾਂਦਾ ਹੈ, ਉਹ ਮੁੜ ਮੁੜ ਪ੍ਰੇਤ ਬਣਦਾ ਹੈ।੪। ਤ੍ਰਿਲੋਚਨ ਆਖਦਾ ਹੈ-ਜੋ ਮਨੁੱਖ ਅੰਤ ਸਮੇਂ ਪਰਮਾਤਮਾ ਨੂੰ ਯਾਦ ਕਰਦਾ ਹੈ ਤੇ ਇਸ ਯਾਦ ਵਿਚ ਟਿਕਿਆ ਹੋਇਆ ਹੀ ਚੋਲਾ ਤਿਆਗਦਾ ਹੈ, ਉਹ ਮਨੁੱਖ (ਧਨ, ਇਸਤ੍ਰੀ, ਪੁੱਤਰ ਤੇ ਘਰ ਆਦਿਕ ਦੇ ਮੋਹ ਤੋਂ) ਆਜ਼ਾਦ ਹੋ ਜਾਂਦਾ ਹੈ, ਉਸ ਦੇ ਹਿਰਦੇ ਵਿਚ ਪਰਮਾਤਮਾ ਆਪ ਆ ਵੱਸਦਾ ਹੈ।੫।੨। ਭਗਤ-ਬਾਣੀ ਦੇ ਵਿਰੋਧੀ ਸੱਜਣ ਤ੍ਰਿਲੋਚਨ ਜੀ ਦੇ ਇਹਨਾਂ ਦੋਹਾਂ ਸ਼ਬਦਾਂ ਬਾਰੇ ਇਉਂ ਲਿਖਦੇ ਹਨ-“ਗੂਜਰੀ ਰਾਗ ਵਾਲਾ ਸ਼ਬਦ ਕਿਸੇ ਜੈਚੰਦ ਨਾਮੀ ਉਦਾਸੀ ਨਾਲ ਚਰਚਾ ਦਾ ਹੈ। ਰਾਗ ਗੂਜਰੀ ਦੇ ਦੋਵੇਂ ਸ਼ਬਦ ਪੁਰਾਣਕ ਮਤ ਦੇ ਲੇਖਾਂ ਅਨੁਸਾਰ ਕਰਮਾਂ ਪਰ ਵਿਚਾਰ ਹੈ; ਜਿਹਾ ਕਿ ‘ਅੰਤ ਕਾਲਿ ਜੋ ਲਛਮੀ ਸਿਮਰੈ’। ਭਗਤ ਜੀ ਨੇ ਪਤਾ ਨਹੀਂ ਕਿਵੇਂ ਕਿਆਫ਼ਾ ਲਾਇਆ ਕਿ ਇਸ ਤਰ੍ਹਾਂ ਕਰਨ ਵਾਲਾ ਇਸ ਜੂਨ ਅੰਦਰ ਜਾਵੇਗਾ। ਕਰਤੇ ਦੀਆਂ ਬਾਤਾਂ ਕਰਤਾ ਹੀ ਜਾਣ ਸਕਦਾ ਹੈ। ਇਸੇ ਰਾਗ ਦਾ ਦੂਜਾ ਸ਼ਬਦ ‘ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ’ ਵਾਲਾ ਹੈ।” ਇਉਂ ਜਾਪਦਾ ਹੈ ਕਿ ਸਾਡੇ ਵੀਰ ਨੇ ਭਗਤਾਂ ਦੀ ਬਾਣੀ ਦੇ ਵਿਰੁੱਧ ਕੁਝ ਨ ਕੁਝ ਲਿਖਣ ਦੀ ਸਹੁੰ ਖਾਧੀ ਹੋਈ ਹੈ। ਕਈ ਥਾਈਂ ਤਾਂ ਸਾਫ਼ ਪਿਆ ਦਿੱਸਦਾ ਹੈ ਕਿ ਵਿਰੋਧੀ ਸੱਜਣ ਨੇ ਸ਼ਬਦਾਂ ਨੂੰ ਗਹੁ ਨਾਲ ਪੜ੍ਹਨ ਦੀ ਖੇਚਲ ਭੀ ਨਹੀਂ ਕੀਤੀ। ਇਥੇ ਹੀ ਵੇਖੋ। ਗੂਜਰੀ ਰਾਗ ਵਿਚ ਤ੍ਰਿਲੋਚਨ ਜੀ ਦਾ “ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ” ਵਾਲਾ ਸ਼ਬਦ ਨਹੀਂ ਹੈ। ਤੇ, ਪਹਿਲਾਂ ਲਿਖਦੇ ਹਨ ਕਿ ਗੂਜਰੀ ਰਾਗ ਦੇ ਦੋਵੇਂ ਸ਼ਬਦ ਕਰਮਾਂ ਪਰ ਵਿਚਾਰ ਹੈ। ਤ੍ਰਿਲੋਚਨ ਜੀ ਦਾ ਪਹਿਲਾ ਸ਼ਬਦ “ਅੰਤਰ ਮਲਿ, ਨਿਰਮਲੁ ਨਹੀ ਕੀਨਾ” ਗਹੁ ਨਾਲ ਪੜ੍ਹ ਕੇ ਵੇਖੋ। ਇਥੇ ਕਰਮਾਂ ਬਾਰੇ ਕੋਈ ਜ਼ਿਕਰ ਨਹੀਂ ਹੈ। ਸਾਰੇ ਸ਼ਬਦ ਵਿਚ ਭੇਖ ਦਾ ਖੰਡਣ ਕੀਤਾ ਹੋਇਆ ਹੈ, ਤੇ ਪਰਮਾਤਮਾ ਨਾਲ ਜਾਣ-ਪਛਾਣ ਪਾਣ ਤੇ ਜ਼ੋਰ ਦਿੱਤਾ ਗਿਆ ਹੈ। ਇਹੀ ਆਸ਼ਾ ਗੁਰਮਤਿ ਦਾ ਹੈ। ਪਰ ਸਾਡੇ ਸੱਜਣ ਜੀ ਲਿਖਦੇ ਹਨ ਕਿ “ਭਗਤ ਜੀ ਦੇ ਪੰਜੇ ਸ਼ਬਦ ਗੁਰਮਤਿ ਦੇ ਕਿਸੇ ਭੀ ਆਸ਼ੇ ਦਾ ਪਰਚਾਰ ਨਹੀਂ ਕਰਦੇ।” ਹੁਣ ਰਹਿ ਗਿਆ ਗੂਜਰੀ ਰਾਗ ਵਿਚ ਭਗਤ ਜੀ ਦਾ ਦੂਜਾ ਸ਼ਬਦ। ਇਸ ਬਾਰੇ ਸਾਡਾ ਵੀਰ ਦੋ ਇਤਰਾਜ਼ ਕਰਦਾ ਹੈ- (੧) ਇਥੇ ਪੁਰਾਣਕ ਮਤ ਦੇ ਲੇਖਾਂ ਅਨੁਸਾਰ ਕਰਮਾਂ ਤੇ ਵਿਚਾਰ ਹੈ। (੨) ਭਗਤ ਜੀ ਨੇ ਕਿਵੇਂ ਕਿਆਫ਼ਾ ਲਾਇਆ ਕਿ ਇਸ ਤਰ੍ਹਾਂ ਕਰਨ ਵਾਲਾ ਇਸ ਜੂਨ ਵਿਚ ਜਾਵੇਗਾ। ਇਹ ਗੱਲ ਬੜੀ ਸਾਦੀ ਜਿਹੀ ਹੈ। ਸ਼ਾਇਦ ਸਾਡੇ ਸੱਜਣ ਨੇ ਧਿਆਨ ਨਹੀਂ ਦਿੱਤਾ। ਭਗਤ ਤ੍ਰਿਲੋਚਨ ਜੀ ਆਪ ਬ੍ਰਾਹਮਣ ਜਾਤੀ ਦੇ ਸਨ। ਤੇ, ਇਸ ਸ਼ਬਦ ਦੀ ਰਾਹੀਂ ਹਿੰਦੂ ਜਾਤੀ ਦੇ ਭਰਾਵਾਂ ਨੂੰ ਸਿੱਖਿਆ ਦੇ ਰਹੇ ਹਨ। ਹਿੰਦੂਆਂ ਵਿਚ ਹਿੰਦੂ ਧਰਮ ਦੇ ਪੁਰਾਣਾਂ ਸ਼ਾਸਤ੍ਰਾਂ ਵਾਲੇ ਹੀ ਖ਼ਿਆਲ ਕੁਦਰਤੀ ਤੌਰ ਤੇ ਪ੍ਰਚਲਤ ਸਨ। ਜੂਨਾਂ ਵਿਚ ਪੈਣ ਬਾਰੇ ਜੋ ਖ਼ਿਆਲ ਆਮ ਹਿੰਦੂ ਜਨਤਾ ਵਿਚ ਚੱਲੇ ਹੋਏ ਸਨ ਉਹਨਾਂ ਦਾ ਹੀ ਹਵਾਲਾ ਦੇ ਕੇ ਤ੍ਰਿਲੋਚਨ ਜੀ ਸਮਝਾ ਰਹੇ ਹਨ ਕਿ ਸਾਰੀ ਉਮਰ ਧਨ ਇਸਤ੍ਰੀ ਪੁੱਤਰ ਤੇ ਮਹਲ-ਮਾੜੀਆਂ ਦੇ ਧੰਧਿਆਂ ਵਿਚ ਹੀ ਇਤਨਾ ਖਚਿਤ ਨਾਹ ਰਹੋ ਕਿ ਮਰਨ ਵੇਲੇ ਭੀ ਸੁਰਤਿ ਇਹਨਾਂ ਵਿਚ ਹੀ ਟਿਕੀ ਰਹੇ। ਗ੍ਰਿਹਸਤ-ਜੀਵਨ ਦੀਆਂ ਜ਼ਿੰਮੇਵਾਰੀਆਂ ਇਸ ਤਰੀਕੇ ਨਾਲ ਨਿਭਾਓ ਕਿ ਕਿਰਤ-ਕਾਰ ਕਰਦਿਆਂ ਭੀ “ਅਰੀ ਬਾਈ, ਗੋਬਿੰਦ ਨਾਮੁ ਮਤਿ ਬੀਸਰੈ”; ਤਾਕਿ ਅੰਤ ਵੇਲੇ ਧਨ ਇਸਤ੍ਰੀ ਪੁੱਤਰ ਮਹਲ-ਮਾੜੀਆਂ ਵਿਚ ਸੁਰਤਿ ਭਟਕਣ ਦੇ ਥਾਂ ਮਨ ਪ੍ਰਭੂ-ਚਰਨਾਂ ਵਿਚ ਜੁੜੇ। ਸੋ, ਭਗਤ ਜੀ ਨੇ ਕੋਈ ਕਿਆਫ਼ਾ ਨਹੀਂ ਲਾਇਆ, ਹਿੰਦੂ ਜਨਤਾ ਵਿਚ ਚੱਲੇ ਹੋਏ ਖ਼ਿਆਲਾਂ ਨੂੰ ਹੀ ਉਹਨਾਂ ਦੇ ਸਾਹਮਣੇ ਰੱਖ ਕੇ ਉਹਨਾਂ ਨੂੰ ਹੀ ਸਹੀ ਜੀਵਨ ਦਾ ਰਸਤਾ ਦੱਸ ਰਹੇ ਹਨ। ਸਾਡੇ ਵੀਰ ਨੇ ਬੜੀ ਕਾਹਲੀ ਵਿਚ ਇਹ ਟੋਕ ਕਰ ਦਿੱਤੀ ਹੈ। ਨਹੀਂ ਤਾਂ ਇਹ ਗੱਲ ਉਸੇ ਤਰ੍ਹਾਂ ਦੀ ਹੀ ਹੈ, ਜਿਵੇਂ ਮੁਸਲਮਾਨਾਂ ਨੂੰ ਸਮਝਾਣ ਵਾਸਤੇ ਸਤਿਗੁਰੂ ਨਾਨਕ ਦੇਵ ਜੀ ਨੇ ਹੇਠ ਲਿਖੇ ਸ਼ਲੋਕ ਦੀ ਰਾਹੀਂ ਉਹਨਾਂ ਵਿਚ ਚੱਲੇ ਹੋਏ ਖ਼ਿਆਲ ਦਾ ਹਵਾਲਾ ਦੇ ਕੇ ਰੱਬ ਦੀਆਂ ਵਹੀਆਂ ਦਾ ਜ਼ਿਕਰ ਕੀਤਾ ਹੈ: “ਨਾਨਕ ਆਖੈ ਰੇ ਮਨਾ, ਸੁਣੀਐ ਸਿਖ ਸਹੀ। ਲੇਖਾ ਰਬੁ ਮੰਗੇਸੀਆ, ਬੈਠਾ ਕਢਿ ਵਹੀ।”।੨।੧੩। {ਸਲੋਕ ਮ: ੧, ਰਾਮਕਲੀ ਕੀ ਵਾਰ ਮ: ੩

गूजरी स्री त्रिलोचन जीउ के पदे घरु १ ੴ सतिगुर प्रसादि ॥ अंतरु मलि निरमलु नही कीना बाहरि भेख उदासी ॥ हिरदै कमलु घटि ब्रहमु न चीन्हा काहे भइआ संनिआसी ॥१॥ भरमे भूली रे जै चंदा ॥ नही नही चीन्हिआ परमानंदा ॥१॥ रहाउ ॥ घरि घरि खाइआ पिंडु बधाइआ खिंथा मुंदा माइआ ॥ भूमि मसाण की भसम लगाई गुर बिनु ततु न पाइआ ॥२॥ काइ जपहु रे काइ तपहु रे काइ बिलोवहु पाणी ॥ लख चउरासीह जिन्हि उपाई सो सिमरहु निरबाणी ॥३॥ काइ कमंडलु कापड़ीआ रे अठसठि काइ फिराही ॥ बदति त्रिलोचनु सुनु रे प्राणी कण बिनु गाहु कि पाही ॥४॥१॥

गूजरी ॥ अंति कालि जो लछमी सिमरै ऐसी चिंता महि जे मरै ॥ सरप जोनि वलि वलि अउतरै ॥१॥ अरी बाई गोबिद नामु मति बीसरै ॥ रहाउ ॥ अंति कालि जो इसत्री सिमरै ऐसी चिंता महि जे मरै ॥ बेसवा जोनि वलि वलि अउतरै ॥२॥ अंति कालि जो लड़िके सिमरै ऐसी चिंता महि जे मरै ॥ सूकर जोनि वलि वलि अउतरै ॥३॥ अंति कालि जो मंदर सिमरै ऐसी चिंता महि जे मरै ॥ प्रेत जोनि वलि वलि अउतरै ॥४॥ अंति कालि नाराइणु सिमरै ऐसी चिंता महि जे मरै ॥ बदति तिलोचनु ते नर मुकता पीत्मबरु वा के रिदै बसै ॥५॥२॥

अर्थ: अगर (किसी मनुष्य ने) अंदरूनी मलीन (मन) साफ नहीं किया, पर बाहर से (शरीर पर) साधूओं वाला भेष बनाया हुआ है, अगर उसने अपने हृदय रूपी कमल को नहीं परखा, अगर उसने अपने अंदर परमात्मा को नहीं देखा, तो सन्यास धारण करने का कोई लाभ नहीं।1। हे जै चंद! सारी दुनिया (इसी भुलेखे में) भूली पड़ी है ( कि निरा फकीरी भेष धारण करने से परमात्मा मिल जाता है, पर ये गलत है, इस तरह परमानंद प्रभू की समझ कभी भी नहीं पड़ती।1। रहाउ। (जिस मनुष्य ने) घर घर से (माँग के टुकड़े) खा लिए, (अपने) शरीर को अच्छा पाल लिया, गोदड़ी पहन ली, मुंद्रें भी पहन लीं, (पर सब कुछ) माया की खातिर ही (किया), मसाणों की धरती की राख भी (शरीर पे) मल ली, पर अगर वह गुरू के राह पर नहीं चला तो इस तरह तत्व की प्राप्ति नहीं होती।2। (हे भाई!) क्यों (गिन मिथ के) जाप करते हो? क्यों तप साधते हो? किसलिए पानी में मथानी चला रहे हो? (हठ के साथ किए हुए ये साधन तो पानी में मथानी चलाने के समान हैं); उस वासना-रहित प्रभू को (हर वक्त) याद करो, जिसने चौरासी लाख (जोनि वाली सृष्टि) पैदा की है।3। हे टाकियाँ लगे कपड़े पहनने वाले! (हाथ में) खप्पर पकड़ने का कोई लाभ नहीं। अढ़सठ तीर्थों पर भटकने का भी कोई लाभ नहीं। त्रिलोचन कहता है– हे बंदे! सुन; अगर (अनाज रखने वाली भरियों में) अनाज के दाने नहीं, तो उसकी गहराई नापने का भी कोई लाभ नहीं।4।1।

अर्थ: हे बहन! (मेरे लिए अरदास कर) मुझे कभी परमात्मा का नाम ना भूले (ता कि अंत समय भी वही परमात्मा याद आए)। रहाउ। अगर मनुष्य मरने के वक्त धन-पदार्थ याद करता है और इस सोच में ही मर जाता है तो वह मुड़ मुड़ के साँप की जोनि में पड़ता है।1। जो मनुष्य मरने के समय (अपनी) स्त्री को ही याद करता है और इसी याद में प्राण त्याग देता है, वह मुड़ मुड़ के वेश्वा का जनम लेता है।2। जो मनुष्य अंत के समय (अपने) पुत्रों को ही याद करता है और पुत्रों को याद करता-करता ही मर जाता है, वह बार बार सूअर की जोनि में पैदा होता है।3। जो मनुष्य आखिरी समय में (अपने) घर महल-माढ़ियों के हाहुके भरता है और इसी चिंता में अपने प्राण त्याग देता है, वह बार-बार प्रेत बनता है।4। त्रिलोचन कहता है– जो मनुष्य अंत के समय परमात्मा को याद करता है और इस याद में टिका हुआ ही शरीर त्यागता है, वह मनुष्य (धन, स्त्री, पुत्र और घर आदि के मोह से) आजाद हो जाता है, उसके हृदय में परमात्मा खुद आ के बसता है।5।2। नोट: भगत–बाणी के विरोधी सज्जन त्रिलोचन जी के इन दोनों शबदों के बारे में यूँ लिखते हैं– “गूजरी राग वाला शबद किसी जैचंद नाम के उदासी के साथ चर्चा का है। राग गूजरी के दोनों शबद पौराणिक मत के लेखों के अनुसार कर्मों पर विचार है; जैसे कि ‘अंत कालि जो लक्ष्मी सिमरै’। भगत जी ने पता नहीं कैसे अंदाजा लगाया कि इस तरह करने वाला इस जूनि में जाएगा। करते की बातें करता ही जान सकता है। इसी राग का दूसरा शबद ‘नाराइण निंदसि काइ भूली गवारी’ वाला है।” ऐसा प्रतीत होता है कि विरोधी भाई साहब ने भक्तों की बाणी के विरोध में कुछ ना कुछ लिखने की कसम खाई हुई है। कई जगह तो साफ–साफ दिखता है कि विरोध करने वाले ने शबदों को ध्यान से पढ़ने की जरूरत भी नहीं समझी। यहीं देख लें। गूजरी राग में त्रिलोचन जी का ‘नाराइण निंदसि काइ भूली गवारी’ वाला शबद नहीं है। और, पहले लिखते हैं कि गूजरी राग के दोनों शबद कर्मां पर विचार हैं। त्रिलोचन जी का पहला शबद ‘अंतर मलि, निरमलु नही कीना’ ध्यान से पढ़ के देखें। यहाँ कर्मों के बारे में कोई जिक्र नहीं है। सारे शबद में भेष का खण्डन किया गया है, और परमात्मा के साथ जान–पहचान का जोर दिया गया है। यही आशय है गुरमति का। पर, ये महोदय लिखते हैं, “भगत जी के पाँचों शबद गुरमति के किसी आशय का प्रचार नहीं करते।” अब रहा गूजरी राग में भगत जी का दूसरा शबद। इस बारे में विरोधी महोदय ऐतराज करते हुए लिखते हैं; यहाँ पौराणिक मत के अनुसार कर्मों पर विचार की गई है। भगत जी ने कैसे अंदाजा लगाया कि इस तरह करने वाला इस जूनि में जाएगा। ये बात बड़ी सीधी सी है। शायद महोदय ध्यान देने में चूक कर गए। भगत त्रिलोचन जी खुद ब्राहमण जाति से थे। और, इस शबद के माध्यम से हिन्दू भाईयों को शिक्षा दे रहे हैं। हिंदुओं में हिंदू धर्म के पुराण–शास्त्रों वाले विचार कुदरती तौर पर प्रचलित थे। जूनियों में पड़ने के बारे में जो ख्याल आम हिंदू जनता में चले हुए थे उनका ही हवाला दे के त्रिलोचन जी समझा रहे हैं कि सारी उम्र धन, स्त्री पुत्र व महल माढ़ियों के धंधों में ही इतना खचित ना रहो कि मरने के वक्त भी सुरति इनमें ही टिकी रहे। गृहस्थ जीवन की जिम्मेवारियां इस तरीके से निभाओ कि काम–काज करते हुए भी ‘अरी बाई, गोबिंद नामु मति बीसरै’; ता कि अंत समय धन, स्त्री, पुत्र, महल–माढ़ियों में सुरति भटकने की बजाए मन प्रभू के चरणों में जुड़े। सो, भगत जी ने कोई अंदाजा नहीं लगाया, हिन्दू जनता में ही प्रचलित ख्यालों को उन्होंने सामने रख के उनको ही सही जीवन का रास्ता बता रहे हैं। हमारे महोदय ने बड़ी जल्दबाजी में ये टोक कर दी है। वरना ये बात वैसी ही है, जैसे मुसलमानों को समझाने के लिए सतिगुरू नानक देव जी ने नीचे लिखे शलोक के द्वारा उनमें चले आ रहे ख्याल का हवाला दे के ईश्वर की ‘बही’ (हिसाब–किताब लिखने वाली पुस्तक) का जिक्र किया है; “नानक आखै रे मना, सुणीअै सिख सही। लेखा रबु मंगेसीआ, बैठा कढि वही।”।2।13। (सलोक म:१, रामकली की वार म:३)

patna-shabib-ji
Daily Mukhwak From Takht Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 702

ਜੈਤਸਰੀ ਮਹਲਾ ੫ ॥
ਚਾਤ੍ਰਿਕ ਚਿਤਵਤ ਬਰਸਤ ਮੇਂਹ ॥ ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥ ਰਹਾਉ ॥ ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹ ॥ ਆਨ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਂਹ ॥੧॥ ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਂਹ ॥ ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥੨॥੬॥੧੦॥


ਅਰਥ: ਜਿਵੇਂ ਪਪੀਹਾ (ਹਰ ਵੇਲੇ) ਮੀਂਹ ਦਾ ਵੱਸਣਾ ਚਿਤਵਦਾ ਰਹਿੰਦਾ ਹੈ (ਵਰਖਾ ਚਾਹੁੰਦਾ ਹੈ) , ਤਿਵੇਂ, ਹੇ ਕਿਰਪਾ ਦੇ ਸਮੁੰਦਰ! ਹੇ ਪ੍ਰਭੂ! ਮੈਂ ਚਿਤਵਦਾ ਰਹਿੰਦਾ ਹਾਂ ਕਿ ਮੇਰੇ ਉੱਤੇ) ਤਰਸ ਕਰੋ, ਮੈਨੂੰ ਆਪਣੀ ਪਿਆਰ-ਭਰੀ ਭਗਤੀ ਦੀ ਲਗਨ ਬਖ਼ਸ਼ੋ।੧।ਰਹਾਉ। ਹੇ ਭਾਈ! ਚਕਵੀ (ਹੋਰ) ਅਨੇਕਾਂ ਸੁਖ (ਭੀ) ਨਹੀਂ ਮੰਗਦੀ, ਸੂਰਜ ਨੂੰ ਵੇਖ ਕੇ ਉਸ ਦੇ ਅੰਦਰ ਪੂਰਨ ਆਨੰਦ ਪੈਦਾ ਹੋ ਜਾਂਦਾ ਹੈ। (ਪਾਣੀ ਤੋਂ ਬਿਨਾ) ਹੋਰ ਹੋਰ ਅਨੇਕਾਂ ਉਪਾਵਾਂ ਨਾਲ ਭੀ ਮੱਛੀ ਜੀਊਂਦੀ ਨਹੀਂ ਰਹਿ ਸਕਦੀ, ਪਾਣੀ ਤੋਂ ਬਿਨਾ ਉਸ ਦੀ ਮੌਤ ਹੋ ਜਾਂਦੀ ਹੈ।੧। ਹੇ ਨਾਥ! ਤੈਥੋਂ ਬਿਨਾ) ਅਸੀ ਨਿਆਸਰੇ ਸਾਂ। ਆਪਣੀ ਮੇਹਰ ਕਰ, ਤੇ, ਸਾਨੂੰ ਆਪਣੀ ਸਰਨ ਵਿਚ ਰੱਖ। (ਤੇਰਾ ਦਾਸ) ਨਾਨਕ ਤੇਰੇ ਸੋਹਣੇ ਚਰਨਾਂ ਦੀ ਆਰਾਧਨਾ ਕਰਦਾ ਰਹੇ, ਸਿਮਰਨ ਤੋਂ ਬਿਨਾ (ਨਾਨਕ ਨੂੰ) ਹੋਰ ਕੁਝ ਭੀ ਚੰਗਾ ਨਹੀਂ ਲੱਗਦਾ।੨।੬।੧੦।


जैतसरी महला ५ ॥
चात्रिक चितवत बरसत मेंह ॥ क्रिपा सिंधु करुणा प्रभ धारहु हरि प्रेम भगति को नेंह ॥१॥ रहाउ ॥ अनिक सूख चकवी नही चाहत अनद पूरन पेखि देंह ॥ आन उपाव न जीवत मीना बिनु जल मरना तेंह ॥१॥ हम अनाथ नाथ हरि सरणी अपुनी क्रिपा करेंह ॥ चरण कमल नानकु आराधै तिसु बिनु आन न केंह ॥२॥६॥१०॥


अर्थ: जैसे पपीहा (हर वक्त) बरसात का होना चितवता रहता है (वर्षा चाहता है), वैसे ही, हे कृपा के समुंद्र! हे प्रभू! (मैं चितवता रहता हूँ कि मेरे पर) तरस करो, मुझे अपनी प्यार भरी भक्ति की लगन बख्शो।1। रहाउ। हे भाई! चकवी (अन्य) अनेकों सुख (भी) नहीं चाहती, सूरज को देख के उसके अंदर पूर्ण आनंद पैदा हो जाता है। (पानी के बिना) अन्य अनेकों उपाय करके भी मछली जीवित नहीं रह सकती, पानी के बिना उसकी मौत हो जाती है।1। हे नाथ! (तेरे बिना) हम निआसरे थे। अपनी मेहर कर, और हमें अपनी शरण में रख। (तेरा दास) नानक तेरे सोहाने चरणों की आराधना करता रहे, सिमरन के बिना (नानक को) और कुछ अच्छा नहीं लगता।2।6।10।


..


..


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again
16 February 2025
22 December 2025

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥

Ang 589

ਸਲੋਕ ਮਃ ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥ ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥੧੦॥

ਅਰਥ: ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ ‘ਨਾਮ’ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ) ।੧। ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ।੨। ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ; ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ; ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ) । ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ। ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰਦੇ ਹਨ।੧੦।

सलोक मः ३ ॥
बिनु सतिगुर सेवे जीअ के बंधना विचि हउमै करम कमाहि ॥ बिनु सतिगुर सेवे ठउर न पावही मरि जमहि आवहि जाहि ॥ बिनु सतिगुर सेवे फिका बोलणा नामु न वसै मन माहि ॥ नानक बिनु सतिगुर सेवे जम पुरि बधे मारीअनि मुहि कालै उठि जाहि ॥१॥ महला १ ॥ जालउ ऐसी रीति जितु मै पिआरा वीसरै ॥ नानक साई भली परीति जितु साहिब सेती पति रहै ॥२॥ पउड़ी ॥ हरि इको दाता सेवीऐ हरि इकु धिआईऐ ॥ हरि इको दाता मंगीऐ मन चिंदिआ पाईऐ ॥ जे दूजे पासहु मंगीऐ ता लाज मराईऐ ॥ जिनि सेविआ तिनि फलु पाइआ तिसु जन की सभ भुख गवाईऐ ॥ नानकु तिन विटहु वारिआ जिन अनदिनु हिरदै हरि नामु धिआईऐ ॥१०॥

अर्थ: मनुष्य सतिगुरू की सेवा से वंचित हो के अहंकार के आसरे कर्म करते हैं, पर वह कर्म उनकी आत्मा के लिए बँधन हो जाते हैं, सतिगुरू के बताए हुए कर्म ना करने के कारण उन्हें कहीं भी जगह नहीं मिलती, वे मरते हैं (फिर) पैदा होते हैं, (संसार में) आते हैं, (फिर) चले जाते हैं; सतिगुरू द्वारा निर्देशित सेवा से वंचित रह कर उनके बोल भी फीके होते हैं और ‘नाम’ उनके मन में बसता नहीं। हे नानक! सतिगुरू की सेवा के बिना काले मुँह (संसार से) चले जाते हैं और जम-पुरी में बँधे हुए मार खाते हैं (भाव, इस लोक में काला मुँह करवाते हैं और आगे भी दुखी होते हैं)।1। मैं ऐसी रीति को जला डालूँ जिसके कारण प्यारा प्रभू मुझे बिसर जाए, हे नानक! प्रेम वह ही अच्छा है जिससे पति से इज्जत बनी रहे।2। एक ही दातार करतार की सेवा करनी चाहिए, एक परमात्मा को ही सिमरना चाहिए, एक हरी से ही दान माँगना चाहिए, जिस के पास से मन-मांगी मुराद मिल जाए; अगर किसी और से मांगें तो ये शर्म से मर जाएं (भाव, किसी और से माँगने से बेहतर है शर्म से मर जाएं)। जिस भी मनुष्य ने हरी की सेवा की है उसने फल पा लिया है, उस मनुष्य की सारी तृष्णा मिट गई है। नानक कुर्बान जाता है उन मनुष्यों से, जो हर वक्त हृदय में हरी का नाम सिमरते हैं।10।

ਨਿਕਟਿ ਵਸੈ ਦੇਖੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥

Ang 831

ਬਿਲਾਵਲੁ ਅਸਟਪਦੀਆ ਮਹਲਾ ੧ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਨਿਕਟਿ ਵਸੈ ਦੇਖੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਵਿਣੁ ਭੈ ਪਇਐ ਭਗਤਿ ਨ ਹੋਈ ॥ ਸਬਦਿ ਰਤੇ ਸਦਾ ਸੁਖੁ ਹੋਈ ॥੧॥ ਐਸਾ ਗਿਆਨੁ ਪਦਾਰਥੁ ਨਾਮੁ ॥ ਗੁਰਮੁਖਿ ਪਾਵਸਿ ਰਸਿ ਰਸਿ ਮਾਨੁ ॥੧॥ ਰਹਾਉ ॥ ਗਿਆਨੁ ਗਿਆਨੁ ਕਥੈ ਸਭੁ ਕੋਈ ॥ ਕਥਿ ਕਥਿ ਬਾਦੁ ਕਰੇ ਦੁਖੁ ਹੋਈ ॥ ਕਥਿ ਕਹਣੈ ਤੇ ਰਹੈ ਨ ਕੋਈ ॥ ਬਿਨੁ ਰਸ ਰਾਤੇ ਮੁਕਤਿ ਨ ਹੋਈ ॥੨॥ ਗਿਆਨੁ ਧਿਆਨੁ ਸਭੁ ਗੁਰ ਤੇ ਹੋਈ ॥ ਸਾਚੀ ਰਹਤ ਸਾਚਾ ਮਨਿ ਸੋਈ ॥ ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥ ਨਾਵਹੁ ਭੂਲੇ ਥਾਉ ਨ ਕੋਈ ॥੩॥ ਮਨੁ ਮਾਇਆ ਬੰਧਿਓ ਸਰ ਜਾਲਿ ॥ ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥ ਜੋ ਆਂਜੈ ਸੋ ਦੀਸੈ ਕਾਲਿ ॥ ਕਾਰਜੁ ਸੀਧੋ ਰਿਦੈ ਸਮ੍ਹ੍ਹਾਲਿ ॥੪॥ ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥ ਮਨਮੁਖਿ ਹਉਮੈ ਪਤਿ ਗਵਾਈ ॥ ਆਪੇ ਕਰਤੈ ਭਗਤਿ ਕਰਾਈ ॥ ਗੁਰਮੁਖਿ ਆਪੇ ਦੇ ਵਡਿਆਈ ॥੫॥ ਰੈਣਿ ਅੰਧਾਰੀ ਨਿਰਮਲ ਜੋਤਿ ॥ ਨਾਮ ਬਿਨਾ ਝੂਠੇ ਕੁਚਲ ਕਛੋਤਿ ॥ ਬੇਦੁ ਪੁਕਾਰੈ ਭਗਤਿ ਸਰੋਤਿ ॥ ਸੁਣਿ ਸੁਣਿ ਮਾਨੈ ਵੇਖੈ ਜੋਤਿ ॥੬॥ ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਾਮੰ ॥ ਗੁਰਮੁਖਿ ਸਾਂਤਿ ਊਤਮ ਕਰਾਮੰ ॥ ਮਨਮੁਖਿ ਜੋਨੀ ਦੂਖ ਸਹਾਮੰ ॥ ਬੰਧਨ ਤੂਟੇ ਇਕੁ ਨਾਮੁ ਵਸਾਮੰ ॥੭॥ ਮੰਨੇ ਨਾਮੁ ਸਚੀ ਪਤਿ ਪੂਜਾ ॥ ਕਿਸੁ ਵੇਖਾ ਨਾਹੀ ਕੋ ਦੂਜਾ ॥ ਦੇਖਿ ਕਹਉ ਭਾਵੈ ਮਨਿ ਸੋਇ ॥ ਨਾਨਕੁ ਕਹੈ ਅਵਰੁ ਨਹੀ ਕੋਇ ॥੮॥੧॥

ਰਾਗ ਬਿਲਾਵਲੁ, ਘਰ ੧੦ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਪਰਮਾਤਮਾ (ਹਰੇਕ ਜੀਵ ਦੇ) ਨੇੜੇ ਵੱਸਦਾ ਹੈ, ਉਹ ਆਪ ਹੀ ਹਰੇਕ ਦੀ ਸੰਭਾਲ ਕਰਦਾ ਹੈ, ਪਰ ਇਹ ਭੇਤ ਕੋਈ ਵਿਰਲਾ ਬੰਦਾ ਸਮਝਦਾ ਹੈ ਜੋ ਗੁਰੂ ਦੇ ਸਨਮੁਖ ਰਹਿ ਕੇ ਨਾਮ ਜਪਦਾ ਹੈ। ਜਿਤਨਾ ਚਿਰ (ਇਹ) ਡਰ ਪੈਦਾ ਹੋਵੇ (ਕਿ ਉਹ ਹਰ ਵੇਲੇ ਨੇੜੇ ਵੇਖ ਰਿਹਾ ਹੈ) ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ। ਜੇਹੜੇ ਬੰਦੇ ਗੁਰੂ ਦੇ ਸ਼ਬਦ ਦੀ ਰਾਹੀਂ (ਨਾਮ-ਰੰਗ ਵਿਚ) ਰੰਗੇ ਜਾਂਦੇ ਹਨ ਉਹਨਾਂ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ ॥੧॥ ਪਰਮਾਤਮਾ ਦਾ ਨਾਮ ਇਕ ਅਜੇਹਾ (ਸ੍ਰੇਸ਼ਟ) ਪਦਾਰਥ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਕਰ ਦੇਂਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ (ਇਹ ਪਦਾਰਥ) ਹਾਸਲ ਕਰਦਾ ਹੈ, ਉਹ (ਇਸ ਦੇ) ਰਸ ਵਿਚ ਭਿੱਜ ਕੇ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ ॥੧॥ ਰਹਾਉ ॥ (ਜ਼ਬਾਨੀ ਜ਼ਬਾਨੀ ਤਾਂ) ਹਰ ਕੋਈ ਆਖਦਾ ਹੈ (ਕਿ ਮੈਨੂੰ ਪਰਮਾਤਮਾ ਦਾ) ਗਿਆਨ (ਪ੍ਰਾਪਤ ਹੋ ਗਿਆ ਹੈ,) ਗਿਆਨ (ਮਿਲ ਗਿਆ ਹੈ), (ਜਿਉਂ ਜਿਉਂ ਗਿਆਨ ਗਿਆਨ) ਆਖ ਕੇ ਚਰਚਾ ਕਰਦਾ ਹੈ (ਉਸ ਚਰਚਾ ਵਿਚੋਂ) ਕਲੇਸ਼ ਹੀ ਪੈਦਾ ਹੁੰਦਾ ਹੈ। ਚਰਚਾ ਕਰ ਕੇ (ਅਜੇਹੀ ਆਦਤ ਪੈ ਜਾਂਦੀ ਹੈ ਕਿ) ਚਰਚਾ ਕਰਨ ਤੋਂ ਜੀਵ ਹਟਦਾ ਭੀ ਨਹੀਂ। (ਪਰ ਚਰਚਾ ਤੋਂ ਕੋਈ ਆਤਮਕ ਆਨੰਦ ਨਹੀਂ ਮਿਲਦਾ, ਕਿਉਂਕਿ) ਪਰਮਾਤਮਾ ਦੇ ਨਾਮ-ਰਸ ਵਿਚ ਰੰਗੇ ਜਾਣ ਤੋਂ ਬਿਨਾ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ ॥੨॥ ਪਰਮਾਤਮਾ ਨਾਲ ਡੂੰਘੀ ਸਾਂਝ ਤੇ ਉਸ ਵਿਚ ਸੁਰਤ ਦਾ ਟਿਕਾਉ-ਇਹ ਸਭ ਕੁਝ ਗੁਰੂ ਤੋਂ ਹੀ ਮਿਲਦਾ ਹੈ। (ਜਿਸ ਨੂੰ ਮਿਲਦਾ ਹੈ ਉਸ ਦੀ) ਰਹਿਣੀ ਪਵਿਤ੍ਰ ਹੋ ਜਾਂਦੀ ਹੈ ਉਸ ਦੇ ਮਨ ਵਿਚ ਉਹ ਸਦਾ-ਥਿਰ ਪ੍ਰਭੂ ਵੱਸ ਪੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਬੰਦਾ (ਗਿਆਨ ਦੀਆਂ ਨਿਰੀਆਂ) ਗੱਲਾਂ ਹੀ ਕਰਦਾ ਹੈ, ਪਰ ਉਸ ਦੀ ਰਹਿਣੀ (ਪਵਿਤ੍ਰ) ਨਹੀਂ ਹੁੰਦੀ। ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਨੂੰ (ਮਾਇਆ ਦੀ ਭਟਕਣ ਤੋਂ ਬਚਣ ਲਈ) ਕੋਈ ਆਸਰਾ ਨਹੀਂ ਮਿਲਦਾ ॥੩॥ ਮਾਇਆ ਨੇ (ਜੀਵਾਂ ਦੇ) ਮਨ ਨੂੰ (ਮੋਹ ਦੇ) ਤੀਰਾਂ ਦੇ ਜਾਲ ਵਿਚ ਬੰਨ੍ਹਿਆ ਹੋਇਆ ਹੈ। (ਭਾਵੇਂ ਪਰਮਾਤਮਾ) ਹਰੇਕ ਸਰੀਰ ਵਿਚ ਮੌਜੂਦ ਹੈ, ਪਰ (ਮਾਇਆ ਦੇ ਮੋਹ ਦਾ) ਜ਼ਹਿਰ ਭੀ ਹਰੇਕ ਦੇ ਅੰਦਰ ਹੀ ਹੈ, (ਇਸ ਵਾਸਤੇ) ਜੋ ਭੀ (ਜਗਤ ਵਿਚ) ਜੰਮਦਾ ਹੈ ਉਹ ਆਤਮਕ ਮੌਤ ਦੇ ਵੱਸ ਵਿਚ ਦਿੱਸ ਰਿਹਾ ਹੈ। ਪਰਮਾਤਮਾ ਨੂੰ ਹਿਰਦੇ ਵਿਚ ਯਾਦ ਕਰਨ ਨਾਲ ਹੀ (ਮਨੁੱਖਾ ਜੀਵਨ ਵਿਚ) ਕਰਨ-ਜੋਗ ਕੰਮ ਸਿਰੇ ਚੜ੍ਹਦਾ ਹੈ ॥੪॥ ਉਹੀ ਮਨੁੱਖ ਗਿਆਨ-ਵਾਨ (ਅਖਵਾ ਸਕਦਾ) ਹੈ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਹਉਮੈ ਦੇ ਅਧੀਨ ਰਹਿ ਕੇ ਆਪਣੀ ਇੱਜ਼ਤ ਗਵਾਂਦਾ ਹੈ। (ਪਰ ਜੀਵ ਦੇ ਭੀ ਕੀਹ ਵੱਸ?) ਪਰਮਾਤਮਾ ਆਪ ਹੀ ਆਪਣੀ ਭਗਤੀ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵ ਨੂੰ) ਗੁਰੂ ਦੇ ਸਨਮੁਖ ਕਰ ਕੇ ਵਡਿਆਈ ਦੇਂਦਾ ਹੈ ॥੫॥ (ਸਿਮਰਨ ਤੋਂ ਬਿਨਾ ਮਨੁੱਖ ਦੀ ਉਮਰ) ਇਕ ਹਨੇਰੀ ਰਾਤ ਹੈ, ਪਰਮਾਤਮਾ ਦੀ ਜੋਤਿ ਦੇ ਪਰਗਟ ਹੋਣ ਨਾਲ ਹੀ ਇਹ ਰੌਸ਼ਨ ਹੋ ਸਕਦੀ ਹੈ। ਨਾਮ ਤੋਂ ਵਾਂਜੇ ਹੋਏ ਬੰਦੇ ਝੂਠੇ ਹਨ ਗੰਦੇ ਹਨ ਤੇ ਭੈੜੀ ਛੂਤ ਵਾਲੇ ਹਨ, (ਭਾਵ, ਹੋਰਨਾਂ ਨੂੰ ਭੀ ਕੁਰਾਹੇ ਪਾ ਦੇਂਦੇ ਹਨ)। ਵੇਦ ਆਦਿਕ ਹਰੇਕ ਧਰਮ-ਪੁਸਤਕ ਭਗਤੀ ਦੀ ਸਿੱਖਿਆ ਹੀ ਪੁਕਾਰ ਪੁਕਾਰ ਕੇ ਦੱਸਦਾ ਹੈ। ਜੋ ਜੋ ਜੀਵ ਇਸ ਸਿੱਖਿਆ ਨੂੰ ਸੁਣ ਸੁਣ ਕੇ ਸਰਧਾ ਲਿਆਉਂਦਾ ਹੈ ਉਹ ਰੱਬੀ ਜੋਤਿ ਨੂੰ (ਹਰ ਥਾਂ) ਵੇਖਦਾ ਹੈ ॥੬॥ ਸਿਮ੍ਰਿਤੀਆਂ ਸ਼ਾਸਤ੍ਰ ਆਦਿਕ ਧਰਮ-ਪੁਸਤਕ ਭੀ ਨਾਮ ਸਿਮਰਨ ਦੀ ਤਾਕੀਦ ਕਰਦੇ ਹਨ, ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ ਸਿਮਰਦੇ ਹਨ ਉਹਨਾਂ ਦੇ ਅੰਦਰ ਸ਼ਾਂਤੀ ਪੈਦਾ ਹੁੰਦੀ ਹੈ, ਉਹਨਾਂ ਦੀ ਰਹਿਣੀ ਸ਼੍ਰੇਸ਼ਟ ਹੋ ਜਾਂਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਜਨਮ ਮਰਨ ਦੇ ਦੁੱਖ ਸਹਾਰਦੇ ਹਨ, ਇਹ ਬੰਧਨ ਤਦੋਂ ਹੀ ਟੁੱਟਦੇ ਹਨ ਜੇ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾਇਆ ਜਾਏ ॥੭॥ ਪਰਮਾਤਮਾ ਤੋਂ ਬਿਨਾ ਕੋਈ ਹੋਰ (ਉਸ ਵਰਗਾ) ਨਹੀਂ ਹੈ, ਜੇਹੜਾ ਬੰਦਾ ਉਸ ਦੇ ਨਾਮ ਨੂੰ (ਆਪਣੇ ਹਿਰਦੇ ਵਿਚ) ਦ੍ਰਿੜ੍ਹ ਕਰਦਾ ਹੈ ਉਸ ਨੂੰ ਸੱਚੀ ਇੱਜ਼ਤ ਮਿਲਦੀ ਹੈ, ਉਸ ਦਾ ਆਦਰ ਹੁੰਦਾ ਹੈ। ਨਾਨਕ ਆਖਦਾ ਹੈ-ਮੈਂ ਹਰ ਥਾਂ ਉਸੇ ਨੂੰ ਵੇਖਦਾ ਹਾਂ, ਉਸ ਤੋਂ ਬਿਨਾ ਉਸ ਵਰਗਾ ਕੋਈ ਹੋਰ ਨਹੀਂ ਹੈ। ਉਸ ਨੂੰ (ਹਰ ਥਾਂ) ਵੇਖ ਕੇ ਮੈਂ ਉਸ ਦੀ ਸਿਫ਼ਤ-ਸਾਲਾਹ ਕਰਦਾ ਹਾਂ, ਉਹੀ ਮੈਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ ॥੮॥੧॥

बिलावलु असटपदीआ महला १ घरु १०
ੴ सतिगुर प्रसादि ॥
निकटि वसै देखै सभु सोई ॥ गुरमुखि विरला बूझै कोई ॥ विणु भै पइऐ भगति न होई ॥ सबदि रते सदा सुखु होई ॥१॥ ऐसा गिआनु पदारथु नामु ॥ गुरमुखि पावसि रसि रसि मानु ॥१॥ रहाउ ॥ गिआनु गिआनु कथै सभु कोई ॥ कथि कथि बादु करे दुखु होई ॥ कथि कहणै ते रहै न कोई ॥ बिनु रस राते मुकति न होई ॥२॥ गिआनु धिआनु सभु गुर ते होई ॥ साची रहत साचा मनि सोई ॥ मनमुख कथनी है परु रहत न होई ॥ नावहु भूले थाउ न कोई ॥३॥ मनु माइआ बंधिओ सर जालि ॥ घटि घटि बिआपि रहिओ बिखु नालि ॥ जो आंजै सो दीसै कालि ॥ कारजु सीधो रिदै सम्हालि ॥४॥ सो गिआनी जिनि सबदि लिव लाई ॥ मनमुखि हउमै पति गवाई ॥ आपे करतै भगति कराई ॥ गुरमुखि आपे दे वडिआई ॥५॥ रैणि अंधारी निरमल जोति ॥ नाम बिना झूठे कुचल कछोति ॥ बेदु पुकारै भगति सरोति ॥ सुणि सुणि मानै वेखै जोति ॥६॥ सासत्र सिम्रिति नामु द्रिड़ामं ॥ गुरमुखि सांति ऊतम करामं ॥ मनमुखि जोनी दूख सहामं ॥ बंधन तूटे इकु नामु वसामं ॥७॥ मंने नामु सची पति पूजा ॥ किसु वेखा नाही को दूजा ॥ देखि कहउ भावै मनि सोइ ॥ नानकु कहै अवरु नही कोइ ॥८॥१॥

परमात्मा (हरेक जीव के) नजदीक बसता है। वह स्वयं ही हरेक की संभाल करता है। पर यह भेद कोई विरला बंदा ही समझता है जो गुरू के सन्मुख रह के नाम जपता है। जब तक (यह) डर पैदा ना हो (कि वह हर वक्त नजदीक से देख रहा है) परमात्मा की भक्ति नहीं हो सकती। जो बंदे गुरू के शबद के द्वारा (नाम-रंग में) रंगे जाते हैं उनको सदा आत्मिक आनंद मिलता है। 1। परमात्मा का नाम एक ऐसा श्रेष्ठ पदार्थ है जो परमात्मा के साथ गहरी सांझ पैदा कर देता है। जो मनुष्य गुरू के सन्मुख हो के (ये पदार्थ) हासिल करता है। वह (इसके) रस में भीग के (लोक-परलोक में) आदर पाता है। 1। रहाउ। (ज़बानी ज़बानी तो) हर कोई कहता है (कि मुझे परमात्मा का) ज्ञान (प्राप्त हो गया है। ) ज्ञान (मिल गया है)। (ज्यों-ज्यों ज्ञान-ज्ञान) कह के चर्चा करता है (उस चर्चा में से) कलेश ही पैदा होता है। चर्चा करके (ऐसी आदत पड़ जाती है कि) चर्चा करने से जीव हटता भी नहीं। (पर चर्चा से कोई आत्मिक आनंद नहीं मिलता। क्योंकि) परमात्मा के नाम-रस में रंगे जाए बिना विकारों से खलासी नहीं मिलती। 2। परमात्मा के साथ गहरी सांझ और उसमें सुरति का टिकाव- ये सब कुछ गुरू से ही मिलता है। (जिसको मिलता है उसकी) रहनी पवित्र हो जाती है उसके मन में वह सदा-स्थिर प्रभू बस जाता है। अपने मन के पीछे चलने वाला बंदा (निरे ज्ञान की बातें) ही करता है। पर उसकी रहनी (पवित्र) नहीं होती। परमात्मा के नाम से टूटे हुए को (माया की भटकना से बचाने के लिए) कोई आसरा नहीं मिलता। 3। माया ने (जीवों के) मन को (मोह के) तीरों के जाल में बाँधा हुआ है। (चाहे परमात्मा) हरेक शरीर में मौजूद है। पर (माया के मोह का) जहर भी हरेक के अंदर ही है। (इस वास्ते) जो भी (जगत में) पैदा होता है वह आत्मिक मौत के वश में दिख रहा है। परमात्मा को हृदय में याद करने से ही (मनुष्य जीवन में) करने योग्य काम सिरे चढ़ते हैं। 4। वही मनुष्य ज्ञान-वान (कहलवा सकता) है जिसने गुरू के शबद के माध्यम से प्रभू के चरणों में सुरति जोड़ी है। अपने मन के पीछे चलने वाला मनुष्य अहंकार के अधीन रह के अपनी इज्जत गवाता है। (पर जीव के भी क्या वश।) परमात्मा स्वयं ही अपनी भक्ति (जीवों से) करवाता है। स्वयं ही (जीव को) गुरू के सन्मुख करके वडिआई (सम्मान) देता है। 5। (सिमरन के बिना मनुष्य की उम्र) एक अंधेरी रात है। परमात्मा की ज्योति के प्रकट होने के साथ ही ये रौशन हो सकती है। नाम से टूटे हुए बंदे झूठे हैं गंदे हैं और बुरी छूत वाले हैं। (भाव। औरों को भी गलत रास्ते पर डाल देते हैं)। वेद आदि हरेक धर्म-पुस्तक भगती की शिक्षा ही पुकार-पुकार के बताता है। जो जो जीव इस शिक्षा को सुन-सुन के श्रद्धा (मन में) बसाता है वह ईश्वरीय ज्योति को (हर जगह) देखता है। 6। स्मृतियाँ-शास्त्र आदि धर्म-पुस्तकें भी नाम-सिमरन की ताकीद करते हैं। जो मनुष्य गुरू की शरण पड़ कर सिमरते हैं उनके अंदर शांति पैदा होती है। उनकी रहणी श्रेष्ठ हो जाती है। अपने मन के पीछे चलने वाले बंदेजनम-मरण का दुख सहते हैं। ये बँधन तब ही टूटते हैं जब परमात्मा के नाम को दिल में बसाया जाए। 7। जो बंदा उसके नाम को (अपने हृदय में) दृढ़ करता है उसको सच्ची इज्जत मिलती है। उसका आदर होता है। परमात्मा के बिना कोई और (उस जैसा) नहीं है। मैं हर जगह उसी को देखता हूँ वही मुझे अपने मन में प्यारा लगता है। नानक कहता है- उसे (हर जगह) देख के मैं उसकी सिफत सालाह करता हूँ। उसके बिना उस जैसा कोई और नहीं है।8। 1।

Bilaaval Asattapadheeaa Mehalaa 1 Ghar 10
Ik Oankaar Sathigur Prasaad ||
Nikatt Vasai Dhaekhai Sabh Soee || Guramukh Viralaa Boojhai Koee || Vin Bhai Paeiai Bhagath N Hoee || Sabadh Rathae Sadhaa Sukh Hoee ||1|| Aisaa Giaan Padhaarathh Naam || Guramukh Paavas Ras Ras Maan ||1|| Rehaao || Giaan Giaan Kathhai Sabh Koee || Kathh Kathh Baadh Karae Dhukh Hoee || Kathh Kehanai Thae Rehai N Koee || Bin Ras Raathae Mukath N Hoee ||2|| Giaan Dhhiaan Sabh Gur Thae Hoee || Saachee Rehath Saachaa Man Soee || Manamukh Kathhanee Hai Par Rehath N Hoee || Naavahu Bhoolae Thhaao N Koee ||3|| Man Maaeiaa Bandhhiou Sar Jaal || Ghatt Ghatt Biaap Rehiou Bikh Naal || Jo Aaanjai So Dheesai Kaal || Kaaraj Seedhho Ridhai Samhaal ||4|| So Giaanee Jin Sabadh Liv Laaee || Manamukh Houmai Path Gavaaee || Aapae Karathai Bhagath Karaaee || Guramukh Aapae Dhae Vaddiaaee ||5|| Rain Andhhaaree Niramal Joth || Naam Binaa Jhoothae Kuchal Kashhoth || Baedh Pukaarai Bhagath Saroth || Sun Sun Maanai Vaekhai Joth ||6|| Saasathr Simrith Naam Dhrirraaman || Guramukh Saanth Ootham Karaaman || Manamukh Jonee Dhookh Sehaaman || Bandhhan Thoottae Eik Naam Vasaaman ||7|| Mannae Naam Sachee Path Poojaa || Kis Vaekhaa Naahee Ko Dhoojaa || Dhaekh Keho Bhaavai Man Soe || Naanak Kehai Avar Nehee Koe ||8||1||

Bilaaval, Ashtapadees, First Mehl, Tenth House: One Universal Creator God. By The Grace Of The True Guru: He dwells close at hand, and sees all, But how rare is the Gurmukh who understands this. Without the Fear of God, there is no devotional worship. Imbued with the Word of the Shabad, eternal peace is attained. ||1|| Such is the spiritual wisdom, the treasure of the Naam; Obtaining it, the Gurmukhs enjoy the subtle essence of this nectar. ||1||Pause|| Everyone talks about spiritual wisdom and spiritual knowledge. Talking, talking, they argue, and suffer. No one can stop talking and discussing it. Without being imbued with the subtle essence, there is no liberation. ||2|| Spiritual wisdom and meditation all come from the Guru. Through the lifestyle of Truth, the True Lord comes to dwell in the mind. The self-willed manmukh talks about it, but does not practice it. Forgetting the Name, he finds no place of rest. ||3|| Maya has caught the mind in the trap of the whirlpool. Each and every heart is trapped by this bait of poison and sin. See that whoever has come, is subject to death. Your affairs shall be adjusted, if you contemplate the Lord in your heart. ||4|| He alone is a spiritual teacher, who lovingly focuses his consciousness on the Word of the Shabad. The self-willed, egotistical manmukh loses his honor. The Creator Lord Himself inspires us to His devotional worship. He Himself blesses the Gurmukh with glorious greatness. ||5|| The life-night is dark, while the Divine Light is immaculate. Those who lack the Naam, the Name of the Lord, are false, filthy and untouchable. The Vedas preach sermons of devotional worship. Listening, hearing and believing, one beholds the Divine Light. ||6|| The Shaastras and Simritees implant the Naam within. The Gurmukh lives in peace and tranquility, doing deeds of sublime purity. The self-willed manmukh suffers the pains of reincarnation. His bonds are broken, enshrining the Name of the One Lord. ||7|| Believing in the Naam, one obtains true honor and adoration. Who should I see? There is none other than the Lord. I see, and I say, that He alone is pleasing to my mind. Says Nanak, there is no other at all. ||8||1||

ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥

Ang 809

ਬਿਲਾਵਲੁ ਮਹਲਾ ੫ ॥
ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥

ਅਰਥ: ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ। (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ।੧।ਰਹਾਉ।ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ।੧।(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ। (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ।੨।(ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ। (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩। (ਹੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ। ਹੇ ਨਾਨਕ! ਅਰਦਾਸ ਕਰ, ਤੇ, ਆਖ-ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼।੪।੭।੩੭।

बिलावलु महला ५ ॥
पिंगुल परबत पारि परे खल चतुर बकीता ॥ अंधुले त्रिभवण सूझिआ गुर भेटि पुनीता ॥१॥ महिमा साधू संग की सुनहु मेरे मीता ॥ मैलु खोई कोटि अघ हरे निरमल भए चीता ॥१॥ रहाउ ॥ ऐसी भगति गोविंद की कीटि हसती जीता ॥ जो जो कीनो आपनो तिसु अभै दानु दीता ॥२॥ सिंघु बिलाई होए गइओ त्रिणु मेरु दिखीता ॥ स्रमु करते दम आढ कउ ते गनी धनीता ॥३॥ कवन वडाई कहि सकउ बेअंत गुनीता ॥ करि किरपा मोहि नामु देहु नानक दर सरीता ॥४॥७॥३७॥

अर्थ: हे मेरे मित्र! गुरू की संगति की महिमा (ध्यान से) सुन। (जो भी मनुष्य नित्य गुरू की संगति में बैठता है, उसका) मन पवित्र हो जाता है, (उसके अंदर से विकारों की) मैल दूर हो जाती है, उसके करोड़ों पाप नाश हो जाते हैं।1। रहाउ।हे मित्र! गुरू को मिल के (मनुष्य) पवित्र जीवन वाले हो जाते हैं, (मानो) पिंगले मनुष्य पहाड़ों से पार लांघ जाते हैं, महा मूर्ख मनुष्य समझदार व्याख्यान-कर्ता बन जाते हैं, अंधे को तीनों भवनों की समझ पड़ जाती है।1।(हे मित्र! साध-संगति में आ के की हुई) परमात्मा की भक्ति आश्चर्यजनक (ताकत रखती है, इसकी बरकति से) कीड़ी (विनम्रता) ने हाथी (अहंकार) को जीत लिया है। (भक्ति पर प्रसन्न हो के) जिस-जिस मनुष्य को (परमात्मा ने) अपना बना लिया, उसको परमात्मा ने निर्भयता की दाति दे दी।2।(हे मित्र! गुरू की संगति की बरकति से) शेर (अहंकार) बिल्ली (निम्रता) बन जाता है, तीला (गरीबी स्वभाव) सुमेर पर्वत (जैसी बहुत बड़ी ताकत) दिखने लग जाता है। (जो मनुष्य पहले) आधी-आधी कौड़ी के लिए धक्के खाते फिरते हैं, वे दौलत-मंद धनाढ बन जाते हैं (माया की ओर से बेमुथाज हो जाते हैं)।3।(हे मित्र! साध-संगति में से मिलते हरी-नाम की) मैं कौन-कौन सी महिमा बताऊँ? परमात्मा का नाम बेअंत गुणों का मालिक है। हे नानक! अरदास कर, और, (कह- हे प्रभू!) मैं तेरे दर का गुलाम हूँ, मेहर कर और, मुझे अपना नाम बख्श।4।7।37।

Bilaaval, Fifth Mehl: The cripple crosses over the mountain, the fool becomes a wise man, and the blind man sees the three worlds, by meeting with the True Guru and being purified. ||1|| This is the Glory of the Saadh Sangat, the Company of the Holy; listen, O my friends. Filth is washed away, millions of sins are dispelled, and the consciousness becomes immaculate and pure. ||1||Pause|| Such is devotional worship of the Lord of the Universe, that the ant can overpower the elephant. Whoever the Lord makes His own, is blessed with the gift of fearlessness. ||2|| The lion becomes a cat, and the mountain looks like a blade of grass. Those who worked for half a shell, will be judged very wealthy. ||3|| What glorious greatness of Yours can I describe, O Lord of infinite excellences? Please bless me with Your Mercy, and grant me Your Name; O Nanak, I am lost without the Blessed Vision of Your Darshan. ||4||7||37||

ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥

Ang 849

ਸਲੋਕ ਮਃ ੩ ॥
ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥ ਮਃ ੩ ॥ ਬਿਲਾਵਲੁ ਕਰਿਹੁ ਤੁਮ੍ਹ੍ਹ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥ ਪਉੜੀ ॥ ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥

ਅਰਥ: ਹੇ ਭਾਈ! ਮਾਇਆ ਦੇ ਮੋਹ ਵਿਚ (ਟਿਕੇ ਰਿਹਾਂ) ਆਤਮਕ ਆਨੰਦ ਨਹੀਂ ਮਿਲਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀਆਂ ਨਿਗਾਹਾਂ ਵਿਚ) ਕਬੂਲ ਨਹੀਂ ਹੁੰਦਾ (ਕਿਉਂਕਿ) ਅੰਦਰੋਂ ਹੋਰ ਤੇ ਬਾਹਰੋਂ ਹੋਰ ਰਿਹਾਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਇਸ ਤਰ੍ਹਾਂ ਪਰਮਾਤਮਾ ਨਹੀਂ ਮਿਲ ਸਕਦਾ। (ਅੰਦਰ ਪ੍ਰਭੂ ਨਾਲ ਪਿਆਰ ਨਾਹ ਹੋਵੇ ਤਾਂ ਨਿਰੇ) ਮਨ ਦੇ ਹਠ ਨਾਲ ਕੀਤੇ ਕਰਮਾਂ ਦੀ ਰਾਹੀਂ ਕੋਈ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ। ਹੇ ਨਾਨਕ! ਆਖ-ਹੇ ਭਾਈ!) ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈ ਕੇ ਆਪਣਾ ਆਤਮਕ ਜੀਵਨ ਪੜਤਾਲਣਾ ਚਾਹੀਦਾ ਹੈ, (ਇਸ ਤਰ੍ਹਾਂ ਉਹ) ਪਰਮਾਤਮਾ (ਜੋ ਹਰ ਥਾਂ) ਆਪ ਹੀ ਆਪ ਹੈ ਮਨ ਵਿਚ ਆ ਵੱਸਦਾ ਹੈ। ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ ਜੋੜਿਆਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ।੧। ਹੇ ਪਿਆਰੇ ਸੱਜਣੋ! ਇੱਕ (ਪਰਮਾਤਮਾ) ਨਾਲ ਸੁਰਤਿ ਜੋੜ ਕੇ ਤੁਸੀ ਆਤਮਕ ਆਨੰਦ ਮਾਣਦੇ ਰਹੋ। (ਜਿਹੜਾ ਮਨੁੱਖ ਇਕ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ, ਉਸ ਦਾ) ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ, (ਕਿਉਂਕਿ) ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ (ਸਦਾ) ਲੀਨ ਰਹਿੰਦਾ ਹੈ। ਜੇ (ਮਨੁੱਖ) ਸਤਸੰਗਤਿ ਵਿਚ ਬੈਠ ਕੇ ਪਿਆਰ ਨਾਲ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਗੁਰੂ ਦੇ ਹੁਕਮ ਅਨੁਸਾਰ ਜੀਵਨ ਬਿਤੀਤ ਕਰਦੇ ਰਹਿਣ (ਤਾਂ ਉਹਨਾਂ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪ੍ਰਭੂ ਦੀ ਯਾਦ ਵਿਚ ਟਿਕੇ ਰਹਿੰਦੇ ਹਨ, ਉਹ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਭਾਈ! ਜਿਹੜਾ ਪਰਮਾਤਮਾ ਆਪ ਸਭ ਜੀਵਾਂ ਵਿਚ ਮੌਜੂਦ ਹੈ ਉਹ ਹੀ ਭਗਤਾਂ ਦਾ ਮਿੱਤਰ ਹੈ। ਭਗਤਾਂ ਦੇ ਹਿਰਦੇ-ਘਰ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ ਉਹ ਜਾਣਦੇ ਹਨ ਕਿ) ਹਰੇਕ ਜੀਵ ਪਰਮਾਤਮਾ ਦੇ ਵੱਸ ਵਿਚ ਹੈ (ਤੇ ਉਹ ਪਰਮਾਤਮਾ ਉਹਨਾਂ ਦਾ ਮਿੱਤਰ ਹੈ) । ਪਰਮਾਤਮਾ ਹਰ ਥਾਂ ਆਪਣੇ ਭਗਤਾਂ ਦਾ ਸਾਥੀ-ਮਦਦਗਾਰ ਹੈ (ਇਸ ਵਾਸਤੇ ਉਸ ਦੇ) ਭਗਤ ਲੱਤ ਉਤੇ ਲੱਤ ਰਖ ਕੇ ਬੇ-ਫ਼ਿਕਰ ਹੋ ਕੇ ਸੌਂਦੇ ਹਨ (ਨਿਸਚਿੰਤ ਜੀਵਨ ਬਤੀਤ ਕਰਦੇ ਹਨ। ਜਿਹੜਾ ਪਰਮਾਤਮਾ ਸਭ ਜੀਵਾਂ ਦਾ ਖਸਮ ਹੈ, ਉਸ ਨੂੰ ਭਗਤ ਜਨ (ਸਦਾ ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ। ਹੇ ਪ੍ਰਭੂ! ਸਾਰੀ ਲੁਕਾਈ ਖਪ ਖਪ ਕੇ ਥੱਕ ਜਾਂਦੀ ਹੈ, ਕੋਈ ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕਦਾ।੨।

सलोक मः ३ ॥ दूजै भाइ बिलावलु न होवई मनमुखि थाइ न पाइ ॥ पाखंडि भगति न होवई पारब्रहमु न पाइआ जाइ ॥ मनहठि करम कमावणे थाइ न कोई पाइ ॥ नानक गुरमुखि आपु बीचारीऐ विचहु आपु गवाइ ॥ आपे आपि पारब्रहमु है पारब्रहमु वसिआ मनि आइ ॥ जमणु मरणा कटिआ जोती जोति मिलाइ ॥१॥ मः ३ ॥ बिलावलु करिहु तुम्ह पिआरिहो एकसु सिउ लिव लाइ ॥ जनम मरण दुखु कटीऐ सचे रहै समाइ ॥ सदा बिलावलु अनंदु है जे चलहि सतिगुर भाइ ॥ सतसंगती बहि भाउ करि सदा हरि के गुण गाइ ॥ नानक से जन सोहणे जि गुरमुखि मेलि मिलाइ ॥२॥ उड़ी ॥ सभना जीआ विचि हरि आपि सो भगता का मितु हरि ॥ सभु कोई हरि कै वसि भगता कै अनंदु घरि ॥ हरि भगता का मेली सरबत सउ निसुल जन टंग धरि ॥ हरि सभना का है खसमु सो भगत जन चिति करि ॥ तुधु अपड़ि कोइ न सकै सभ झखि झखि पवै झड़ि ॥२॥

अर्थ: हे भाई! माया के मोह में (टिके रहने से) आत्मिक आनंद नहीं मिलता, अपने मन के पीछे चलने वाला मनुष्य (परमात्मा की निगाहों में) कबूल नहीं होता (क्योंकि) अंदर से और व बाहर से और रहने से परमात्मा की भगती नहीं हो सकती, इस तरह परमात्मा नहीं मिल सकता। (अंदर प्रभू से प्यार ना हो तो निरे) मन के हठ से किए कर्म से कोई मनुष्य (परमात्मा की हजूरी में) परवान नहीं होता। हे नानक! (कह- हे भाई!) अंदर से स्वै-भाव दूर करके गुरू की शरण पड़ के अपना आत्मिक जीवन पड़तालना (आत्म-चिंतन, आत्मावलोचन करना) चाहिए, (इस तरह वह) परमात्मा (जो हर जगह) स्वयं ही स्वयं है मन में आ बसता है। परमात्मा की ज्योति में (अपनी) सुरति जोड़ने से जनम-मरण के चक्कर खत्म हो जाते हैं।1। हे प्यारे सज्जनो! एक (परमात्मा) से सुरति जोड़ के तुम आत्मिक आनंद भोगते रहो। (जो मनुष्य एक परमात्मा में सुरति जोड़ता है, उसका) सारी उम्र का दुख काटा जाता है, (क्योंकि) वह सदा-स्थिर रहने वाले प्रभू में (सदा) लीन रहता है। अगर (मनुष्य) सत्संगति में बैठ के प्यार से सदा परमात्मा की सिफत-सालाह कर के गुरू के हुकम अनुसार जीवन व्यतीत करते रहें (तो उनके अंदर) सदा आत्मिक आनंद बना रहता है। हे नानक! (कह- हे भाई!) जो मनुष्य गुरू के सन्मुख रहके प्रभू की याद में टिके रहते हैं, वह सुंदर आत्मिक जीवन वाले बन जाते हैं।1। हे भाई! जो परमात्मा खुद सब जीवों में मौजूद है वह ही भक्तों का मित्र है। भक्तों के हृदय-घर में सदा आनंद बना रहता है (क्योंकि वह जानते हैं कि) हरेक जीव परमात्मा के वश में है (और वह परमात्मा उनका मित्र है)। परमात्मा हर जगह अपने भक्तों का साथी-मददगार है (इस वास्ते उसके) भक्त लात पर लात रख के बेफिक्र हो के सोते हैं (निष्चिंत जीवन व्यतीत करते हैं)। जो परमात्मा सब जीवों का पति है, उसको भक्त-जन (सदा अपने) हृदय में बसाए रखते हैं। हे प्रभू! सारी दुनिया खप-खप के थक जाती है, कोई तेरे गुणों का अंत नहीं पा सकता।2।

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 491


ਗੂਜਰੀ ਮਹਲਾ ੩ ॥
ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥


ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ। ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1। ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2। (ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3। ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4।5।7।


गूजरी महला ३ ॥
तिसु जन सांति सदा मति निहचल जिस का अभिमानु गवाए ॥ सो जनु निरमलु जि गुरमुखि बूझै हरि चरणी चितु लाए ॥१॥ हरि चेति अचेत मना जो इछहि सो फलु होई ॥ गुर परसादी हरि रसु पावहि पीवत रहहि सदा सुखु होई ॥१॥ रहाउ ॥ सतिगुरु भेटे ता पारसु होवै पारसु होइ त पूज कराए ॥ जो उसु पूजे सो फलु पाए दीखिआ देवै साचु बुझाए ॥२॥ विणु पारसै पूज न होवई विणु मन परचे अवरा समझाए ॥ गुरू सदाए अगिआनी अंधा किसु ओहु मारगि पाए ॥३॥ नानक विणु नदरी किछू न पाईऐ जिसु नदरि करे सो पाए ॥ गुर परसादी दे वडिआई अपणा सबदु वरताए ॥४॥५॥७॥


अर्थ: हे (मेरे गाफिल मन!) परमात्मा को याद करता रह, तुझे वही फल मिलेगा जो तू मांगेगा। (गुरू की शरण पड़) गुरू की कृपा से तू परमात्मा के नाम का रस हासिल कर लेगा, और तू उस रस को पीता रहेगा, तो तूझे सदा आनंद मिलता रहेगा।1। रहाउ। हे भाई! परमात्मा जिस मनुष्य का अहंकार दूर कर देता है, उस मनुष्य को आत्मिक शांति प्राप्त हो जाती है, उसकी बुद्धि (माया-मोह में) डोलने से हट जाती है। जो मनुष्य गुरू की शरण पड़ के (ये भेद) समझ लेता है, और, परमात्मा के चरणों में अपना चित्त जोड़ता है, वह मनुष्य पवित्र जीवन वाला बन जाता है।1। हे भाई! जब किसी मनुष्य को गुरू मिल जाता है तब वह पारस बन जाता है (वह और मनुष्यों को भी ऊँचे जीवन वाला बनाने के लायक हो जाता है), जब वह पारस बनता है तब लोगों से आदर-मान पाता है। जो भी मनुष्य उसका आदर करता है वह (उच्च आत्मिक जीवन-रूप) फल प्राप्त करता है। (पारस बना हुआ मनुष्य औरों को उच्च जीवन की) शिक्षा देता है।, और, सदा स्थिर रहने वाले प्रभू के सिमरन की बुद्धि देता है।2। (पर, हे भाई!) पारस बने बिना (दुनिया से) आदर-मान नहीं मिलता, (क्योंकि) अपना मन सिमरन में पतीजे बिना ही वह मनुष्य औरों को (सिमरन की) शिक्षा देता है। जो मनुष्य खुद तो ज्ञान से वंचित है, खुद तो माया के मोह में अंधा हुआ पड़ा है, पर अपने आप को गुरू कहलवाता है वह किसी और को (सही रास्ते पर) नहीं डाल सकता।3। हे नानक! (किसी के वश की बात नहीं) परमात्मा की मेहर की निगाह के बिना कुछ भी प्राप्त नहीं होता (आत्मिक जीवन की दाति नहीं मिलती)। जिस मनुष्य पर मेहर की नजर करता है वह मनुष्य ये दाति हासिल कर लेता है। गुरू की कृपा की बरकति से परमात्मा (जिस मनुष्य को) वडिआई बख्शता है उसके हृदय में अपनी सिफत सालाह की बाणी बसाता है।4।5।7।



Meaning: Goojaree, Third Mehl: That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. ||1|| O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. ||1||Pause|| When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. ||2|| Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? ||3|| O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad. ||4||5||7||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news,sgpc 2023, 2024, 2025, 2026

DATES WHEN THIS MUKHWAK COMES

04 May 2025

ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥

Ang 841

ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੧॥ ਹਿਰਦੈ ਜਪਨੀ ਜਪਉ ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥ ਸੋਮਵਾਰਿ ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥ ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥੩॥ ਬੁਧਵਾਰਿ ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ ਸਬਦੁ ਵੀਚਾਰੁ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥ ਦਰਿ ਸਚੈ ਸਦ ਸੋਭਾ ਪਾਏ ॥ ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥ ਲਾਹਾ ਨਾਮੁ ਪਾਏ ਗੁਰ ਦੁਆਰਿ ॥ ਆਪੇ ਦੇਵੈ ਦੇਵਣਹਾਰੁ ॥ ਜੋ ਦੇਵੈ ਤਿਸ ਕਉ ਬਲਿ ਜਾਈਐ ॥ ਗੁਰ ਪਰਸਾਦੀ ਆਪੁ ਗਵਾਈਐ ॥ ਨਾਨਕ ਨਾਮੁ ਰਖਹੁ ਉਰ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥੫॥ ਵੀਰਵਾਰਿ ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ ॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ॥ ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥ ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥ ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥ ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਰਮੈ ਸੰਸਾਰੁ ॥ ਮਨਮੁਖੁ ਅੰਧਾ ਦੂਜੈ ਭਾਇ ॥ ਜਮ ਦਰਿ ਬਾਧਾ ਚੋਟਾ ਖਾਇ ॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ ॥੮॥ ਸਤਿਗੁਰੁ ਸੇਵਹਿ ਸੇ ਵਡਭਾਗੀ ॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥ ਤੂ ਸੁਖਦਾਤਾ ਲੈਹਿ ਮਿਲਾਇ ॥ ਏਕਸ ਤੇ ਦੂਜਾ ਨਾਹੀ ਕੋਇ ॥ ਗੁਰਮੁਖਿ ਬੂਝੈ ਸੋਝੀ ਹੋਇ ॥੯॥ ਪੰਦ੍ਰਹ ਥਿਤੀ ਤੈ ਸਤ ਵਾਰ ॥ ਮਾਹਾ ਰੁਤੀ ਆਵਹਿ ਵਾਰ ਵਾਰ ॥ ਦਿਨਸੁ ਰੈਣਿ ਤਿਵੈ ਸੰਸਾਰੁ ॥ ਆਵਾ ਗਉਣੁ ਕੀਆ ਕਰਤਾਰਿ ॥ ਨਿਹਚਲੁ ਸਾਚੁ ਰਹਿਆ ਕਲ ਧਾਰਿ ॥ ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥

ਅਰਥ: ਹੇ ਭਾਈ! ਸਾਰੇ ਜਗਤ ਦਾ) ਮੂਲ ਉਹ ਅਕਾਲ ਪੁਰਖ ਆਪ ਹੀ (ਸਭ ਥਾਂ) ਮੌਜੂਦ ਹੈ, (ਉਸ ਤੋਂ ਬਿਨਾ) ਹੋਰ ਕੋਈ ਨਹੀਂ ਹੈ। ਉਹ ਪਰਮਾਤਮਾ ਸਾਰੇ ਜਗਤ ਨੂੰ ਤਾਣੇ ਪੇਟੇ ਵਾਂਗ (ਆਪਣੀ ਰਜ਼ਾ ਵਿਚ) ਪ੍ਰੋ ਰਿਹਾ ਹੈ। (ਜਗਤ ਵਿਚ) ਉਹ ਕੁਝ ਹੁੰਦਾ ਹੈ ਜੋ ਕਰਤਾਰ ਆਪ ਹੀ ਕਰਦਾ ਹੈ। ਉਸ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ। ਪਰ ਕੋਈ ਵਿਰਲਾ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਸ ਗੱਲ ਨੂੰ) ਸਮਝਦਾ ਹੈ।੧। ਹੇ ਭਾਈ! ਮੈਂ (ਆਪਣੇ) ਹਿਰਦੇ ਵਿਚ ਗੁਣਾਂ ਦੇ ਖ਼ਜ਼ਾਨੇ (ਪਰਮਾਤਮਾ ਦੇ ਨਾਮ) ਨੂੰ ਜਪਦਾ ਹਾਂ (ਇਹੀ ਹੈ ਮੇਰੀ) ਮਾਲਾ। ਪਰਮਾਤਮਾ ਅਪਹੁੰਚ ਹੈ, ਪਰੇ ਤੋਂ ਪਰੇ ਹੈ, ਸਭ ਦਾ ਮਾਲਕ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਮੈਂ ਤਾਂ ਸੰਤ ਜਨਾਂ ਦੀ ਚਰਨੀਂ ਲੱਗ ਕੇ ਸੰਤ ਜਨਾਂ ਦੇ ਦਾਸਾਂ ਦਾ ਦਾਸ ਬਣ ਕੇ ਉਸ ਨੂੰ ਸਿਮਰਦਾ ਹਾਂ।੧।ਰਹਾਉ। ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ) ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਲੀਨ ਹੋਇਆ ਰਹਿੰਦਾ ਹੈ (ਉਸ ਦਾ ਆਤਮਕ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ। (ਪਰ ਇਹ ਸਿਮਰਨ ਤੇ ਯਾਦ ਦੀ ਦਾਤਿ) ਜਿਸ (ਮਨੁੱਖ) ਨੂੰ (ਪਰਮਾਤਮਾ ਆਪ) ਦੇਂਦਾ ਹੈ, ਉਸ ਨੂੰ (ਹੀ) ਮਿਲਦੀ ਹੈ, (ਆਪਣੇ ਉੱਦਮ ਨਾਲ ਸੁਰਤਾਂ ਜੋੜਨ ਵਾਲੇ ਅਤੇ ਸਿਫ਼ਤਾਂ ਆਖਣ ਵਾਲੇ ਮਨੁੱਖ) ਸਿਫ਼ਤਾਂ ਆਖ ਆਖ ਕੇ ਅਤੇ ਸੁਰਤਿ ਜੋੜ ਜੋੜ ਕੇ ਸਾਰੇ ਹੀ ਥੱਕ ਜਾਂਦੇ ਹਨ। ਹੇ ਭਾਈ! ਪਰਮਾਤਮਾ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਮਨੁੱਖ) ਪਰਮਾਤਮਾ ਵਿਚ ਲੀਨ ਰਹਿ ਸਕਦਾ ਹੈ।੨। ਹੇ ਭਾਈ! ਪਰਮਾਤਮਾ ਨੇ) ਮਾਇਆ ਦਾ ਮੋਹ (ਆਪ ਹੀ) ਪੈਦਾ ਕੀਤਾ ਹੈ, ਆਪ ਹੀ (ਇਸ ਮੋਹ ਨੂੰ) ਹਰੇਕ (ਜੀਵ ਦੇ) ਸਿਰ ਉੱਤੇ (ਥਾਪ ਕੇ ਹਰੇਕ ਨੂੰ ਮਾਇਆ ਦੇ) ਧੰਧੇ ਵਿਚ ਲਾਇਆ ਹੋਇਆ ਹੈ। ਜਿਸ ਮਨੁੱਖ ਨੂੰ (ਪਰਮਾਤਮਾ) ਆਪ ਸਮਝ ਬਖ਼ਸ਼ਦਾ ਹੈ, ਉਹੀ (ਇਸ ਮੋਹ ਦੀ ਖੇਡ ਨੂੰ) ਸਮਝਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤ ਨਾਲ ਉਸ ਨੂੰ (ਪਰਮਾਤਮਾ ਦਾ) ਦਰ-ਘਰ ਦਿੱਸ ਪੈਂਦਾ ਹੈ। ਉਹ ਮਨੁੱਖ ਸੁਰਤਿ ਜੋੜ ਕੇ ਪ੍ਰੇਮ ਨਾਲ ਪਰਮਾਤਮਾ ਦੀ ਭਗਤੀ ਕਰਦਾ ਹੈ, (ਤੇ, ਇਸ ਤਰ੍ਹਾਂ) ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਅਤੇ (ਮਾਇਆ ਦੀ) ਮਮਤਾ ਸਾੜ ਲੈਂਦਾ ਹੈ।੩। ਹੇ ਭਾਈ! ਪਰਮਾਤਮਾ) ਆਪ ਹੀ (ਮਨੁੱਖ ਨੂੰ) ਗੁਰੂ ਦੀ ਸਰਨ ਵਿਚ ਰੱਖ ਕੇ ਸ੍ਰੇਸ਼ਟ ਬੁੱਧੀ, ਉੱਚਾ ਆਚਰਨ, ਸਿਫ਼ਤਿ-ਸਾਲਾਹ ਅਤੇ (ਆਪਣੇ ਗੁਣਾਂ ਦੀ) ਵਿਚਾਰ (ਬਖ਼ਸ਼ਦਾ ਹੈ, ਇਸ ਤਰ੍ਹਾਂ ਉਸ ਦੇ) ਨਾਮ ਵਿਚ ਰੰਗੇ ਹੋਏ ਮਨੁੱਖ ਦਾ ਮਨ ਪਵਿੱਤਰ ਹੋ ਜਾਂਦਾ ਹੈ, (ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਤੇ, ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਸੋਭਾ ਖੱਟਦਾ ਹੈ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।੪। ਹੇ ਭਾਈ! ਗੁਰੂ ਦੇ ਦਰ ਤੇ (ਰਹਿ ਕੇ ਮਨੁੱਖ ਪਰਮਾਤਮਾ ਦਾ) ਨਾਮ-ਲਾਭ ਖੱਟ ਲੈਂਦਾ ਹੈ, (ਪਰ ਇਹ ਦਾਤਿ ਹੈ, ਤੇ ਇਹ ਦਾਤਿ) ਦੇਣ ਦੀ ਸਮਰਥਾ ਵਾਲਾ ਪ੍ਰਭੂ ਆਪ ਹੀ ਦੇਂਦਾ ਹੈ। ਸੋ, ਜਿਹੜਾ ਪ੍ਰਭੂ (ਇਹ ਦਾਤਿ) ਦੇਂਦਾ ਹੈ ਉਸ ਤੋਂ (ਸਦਾ) ਸਦਕੇ ਜਾਣਾ ਚਾਹੀਦਾ ਹੈ, ਗੁਰੂ ਦੀ ਕਿਰਪਾ ਨਾਲ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਨਾ ਚਾਹੀਦਾ ਹੈ। ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖੋ, ਤੇ, ਉਸ ਸਭ ਕੁਝ ਦੇ ਸਕਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹੋ।੫। ਹੇ ਭਾਈ! ਬਵੰਜਾ) ਬੀਰਾਂ ਨੂੰ (ਭੀ ਪਰਮਾਤਮਾ ਨੇ) ਭਟਕਣਾ ਵਿਚ ਪਾ ਕੇ (ਮਾਇਆ ਦੇ ਮੋਹ ਵਿਚ) ਭੁਲਾਈ ਰੱਖਿਆ, ਸਾਰੇ ਭੂਤ ਪ੍ਰੇਤ ਭੀ ਮਾਇਆ ਦੇ ਮੋਹ ਵਿਚ ਲਾਏ ਹੋਏ ਹਨ। ਪਰਮਾਤਮਾ ਨੇ ਆਪ (ਹੀ ਇਹ ਸਾਰੇ) ਪੈਦਾ ਕੀਤੇ, (ਇਹਨਾਂ ਨੂੰ) ਵੱਖ ਵੱਖ ਕਿਸਮਾਂ ਦੇ ਬਣਾ ਕੇ (ਸਭ ਦੀ) ਸੰਭਾਲ (ਭੀ) ਕਰਦਾ ਹੈ। ਹੇ ਕਰਤਾਰ! ਸਭ ਜੀਵਾਂ ਨੂੰ ਤੇਰਾ ਹੀ ਆਸਰਾ ਹੈ। ਸਾਰੇ ਜੀਵ ਜੰਤ ਤੇਰੀ ਸਰਨ ਹਨ। ਉਹ ਮਨੁੱਖ (ਹੀ ਤੈਨੂੰ) ਮਿਲਦਾ ਹੈ ਜਿਸ ਨੂੰ ਤੂੰ ਆਪ (ਆਪਣੇ ਨਾਲ) ਮਿਲਾਂਦਾ ਹੈਂ।੬। ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ) ਪਰਮਾਤਮਾ ਵਿਆਪਕ ਹੈ, (ਸ੍ਰਿਸ਼ਟੀ ਨੂੰ) ਆਪ (ਹੀ) ਪੈਦਾ ਕਰ ਕੇ ਸਾਰੀ ਸ੍ਰਿਸ਼ਟੀ ਦੀ ਕਦਰ ਭੀ ਆਪ ਹੀ ਜਾਣਦਾ ਹੈ। ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ ਗੁਣਾਂ ਨੂੰ) ਆਪਣੇ ਮਨ ਵਿਚ ਵਸਾਂਦਾ ਹੈ। ਸਦਾ-ਥਿਰ ਹਰਿ-ਨਾਮ ਦਾ ਸਿਮਰਨ, ਅਤੇ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਈ ਰੱਖਣ ਦਾ ਉੱਦਮ-ਇਹ ਉਸ ਮਨੁੱਖ ਦਾ ਨਿੱਤ ਦਾ ਕਰਤੱਬ, ਨਿੱਤ ਦੀ ਕਾਰ ਹੋ ਜਾਂਦੀ ਹੈ। ਪਰ ਵਰਤ ਰੱਖਣਾ, ਕਰਮ ਕਾਂਡ ਦਾ ਹਰੇਕ ਨੇਮ ਨਿਬਾਹੁਣਾ, ਰੋਜ਼ਾਨਾ ਦੇਵ-ਪੂਜਾ-ਆਤਮਕ ਜੀਵਨ ਦੀ ਸੂਝ ਤੋਂ ਬਿਨਾ ਇਹ ਸਾਰਾ ਉੱਦਮ ਮਾਇਆ ਦਾ ਪਿਆਰ (ਹੀ ਪੈਦਾ ਕਰਨ ਵਾਲਾ) ਹੈ।੭। ਹੇ ਭਾਈ! ਪਰਮਾਤਮਾ ਦਾ ਸਿਮਰਨ ਛੱਡ ਕੇ) ਸ਼ੋਨਕ ਦਾ ਜੋਤਿਸ਼ ਸ਼ਾਸਤ੍ਰ (ਆਦਿਕ) ਵਿਚਾਰਦੇ ਰਹਿਣਾ-(ਇਸ ਦੇ ਕਾਰਣ) ਜਗਤ ਮਮਤਾ ਅਤੇ ਹਉਮੈ ਵਿਚ ਭਟਕਦਾ ਰਹਿੰਦਾ ਹੈ। ਆਤਮਕ ਜੀਵਨ ਵਲੋਂ ਅੰਨ੍ਹਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, (ਅਜਿਹਾ ਮਨੁੱਖ) ਜਮਰਾਜ ਦੇ ਦਰ ਤੇ ਬੱਝਾ ਹੋਇਆ (ਵਿਕਾਰਾਂ ਦੀਆਂ) ਸੱਟਾਂ ਖਾਂਦਾ ਰਹਿੰਦਾ ਹੈ। ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ ਸਿਮਰਨ ਨੂੰ (ਆਪਣਾ ਰੋਜ਼ਾਨਾ) ਕਰਤੱਬ ਬਣਾਂਦਾ ਹੈ ਅਤੇ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ।੮। ਹੇ ਭਾਈ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜਿਹੜੇ ਗੁਰੂ ਦੀ ਸਰਨ ਆ ਪੈਂਦੇ ਹਨ, (ਆਪਣੇ ਅੰਦਰੋਂ) ਹਉਮੈ ਮੁਕਾ ਕੇ (ਉਹਨਾਂ ਦੀ) ਸੁਰਤਿ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੱਗ ਜਾਂਦੀ ਹੈ। ਹੇ ਪ੍ਰਭੂ! ਗੁਰੂ ਦੀ ਸਰਨ ਆਉਣ ਵਾਲੇ ਮਨੁੱਖ) ਤੇਰੇ ਪਿਆਰ-ਰੰਗ ਵਿਚ ਟਿਕੇ ਰਹਿੰਦੇ ਹਨ। ਸਾਰੇ ਸੁਖ ਦੇਣ ਵਾਲਾ ਤੂੰ (ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ। ਹੇ ਭਾਈ! ਇਕ ਪਰਮਾਤਮਾ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ। ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਇਸ ਗੱਲ ਨੂੰ) ਸਮਝ ਲੈਂਦਾ ਹੈ, (ਉਸ ਨੂੰ ਆਤਮਕ ਜੀਵਨ ਦੀ ਸੂਝ ਆ ਜਾਂਦੀ ਹੈ) ।੯। ਹੇ ਭਾਈ! ਜਿਵੇਂ) ਪੰਦ੍ਰਾਂ ਥਿੱਤਾਂ ਅਤੇ ਸੱਤ ਵਾਰ, ਮਹੀਨੇ, ਰੁੱਤਾਂ, ਰਾਤ, ਦਿਨ ਮੁੜ ਮੁੜ ਆਉਂਦੇ ਰਹਿੰਦੇ ਹਨ, ਤਿਵੇਂ ਇਹ ਜਗਤ ਹੈ (ਭਾਵ, ਜਗਤ ਦੇ ਜੀਵ ਜੰਮਦੇ ਮਰਦੇ ਰਹਿੰਦੇ ਹਨ। ਕਰਤਾਰ ਨੇ (ਆਪ ਹੀ ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਬਣਾ ਦਿੱਤਾ ਹੈ। ਅਟੱਲ ਰਹਿਣ ਵਾਲਾ ਸਦਾ-ਥਿਰ ਪ੍ਰਭੂ ਹੀ ਹੈ ਜੋ (ਸਾਰੀ ਸ੍ਰਿਸ਼ਟੀ ਵਿਚ ਆਪਣੀ) ਸੱਤਾ ਟਿਕਾ ਰਿਹਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ (ਭਾਗਾਂ ਵਾਲਾ) ਮਨੁੱਖ (ਗੁਰੂ ਦੇ) ਸ਼ਬਦ ਨੂੰ (ਆਪਣੇ) ਮਨ ਵਿਚ ਵਸਾ ਕੇ (ਇਸ ਗੱਲ ਨੂੰ) ਸਮਝ ਲੈਂਦਾ ਹੈ।੧੦।੧।

बिलावलु महला ३ वार सत घरु १० ੴ सतिगुर प्रसादि ॥
आदित वारि आदि पुरखु है सोई ॥ आपे वरतै अवरु न कोई ॥ ओति पोति जगु रहिआ परोई ॥ आपे करता करै सु होई ॥ नामि रते सदा सुखु होई ॥ गुरमुखि विरला बूझै कोई ॥१॥ हिरदै जपनी जपउ गुणतासा ॥ हरि अगम अगोचरु अपर्मपर सुआमी जन पगि लगि धिआवउ होइ दासनि दासा ॥१॥ रहाउ ॥ सोमवारि सचि रहिआ समाइ ॥ तिस की कीमति कही न जाइ ॥ आखि आखि रहे सभि लिव लाइ ॥ जिसु देवै तिसु पलै पाइ ॥ अगम अगोचरु लखिआ न जाइ ॥ गुर कै सबदि हरि रहिआ समाइ ॥२॥ मंगलि माइआ मोहु उपाइआ ॥ आपे सिरि सिरि धंधै लाइआ ॥ आपि बुझाए सोई बूझै ॥ गुर कै सबदि दरु घरु सूझै ॥ प्रेम भगति करे लिव लाइ ॥ हउमै ममता सबदि जलाइ ॥३॥ बुधवारि आपे बुधि सारु ॥ गुरमुखि करणी सबदु वीचारु ॥ नामि रते मनु निरमलु होइ ॥ हरि गुण गावै हउमै मलु खोइ ॥ दरि सचै सद सोभा पाए ॥ नामि रते गुर सबदि सुहाए ॥४॥ लाहा नामु पाए गुर दुआरि ॥ आपे देवै देवणहारु ॥ जो देवै तिस कउ बलि जाईऐ ॥ गुर परसादी आपु गवाईऐ ॥ नानक नामु रखहु उर धारि ॥ देवणहारे कउ जैकारु ॥५॥ वीरवारि वीर भरमि भुलाए ॥ प्रेत भूत सभि दूजै लाए ॥ आपि उपाए करि वेखै वेका ॥ सभना करते तेरी टेका ॥ जीअ जंत तेरी सरणाई ॥ सो मिलै जिसु लैहि मिलाई ॥६॥ सुक्रवारि प्रभु रहिआ समाई ॥ आपि उपाइ सभ कीमति पाई ॥ गुरमुखि होवै सु करै बीचारु ॥ सचु संजमु करणी है कार ॥ वरतु नेमु निताप्रति पूजा ॥ बिनु बूझे सभु भाउ है दूजा ॥७॥ छनिछरवारि सउण सासत बीचारु ॥ हउमै मेरा भरमै संसारु ॥ मनमुखु अंधा दूजै भाइ ॥ जम दरि बाधा चोटा खाइ ॥ गुर परसादी सदा सुखु पाए ॥ सचु करणी साचि लिव लाए ॥८॥ सतिगुरु सेवहि से वडभागी ॥ हउमै मारि सचि लिव लागी ॥ तेरै रंगि राते सहजि सुभाइ ॥ तू सुखदाता लैहि मिलाइ ॥ एकस ते दूजा नाही कोइ ॥ गुरमुखि बूझै सोझी होइ ॥९॥ पंद्रह थितीं तै सत वार ॥ माहा रुती आवहि वार वार ॥ दिनसु रैणि तिवै संसारु ॥ आवा गउणु कीआ करतारि ॥ निहचलु साचु रहिआ कल धारि ॥ नानक गुरमुखि बूझै को सबदु वीचारि ॥१०॥१॥

अर्थ: हे भाई! (सारे जगत का) मूल वह अकाल-पुरख स्वयं ही (सब जगह) मौजूद है (उसके बिना) और कोई नहीं है। वह परमात्मा सारे जगत को ताने-पेटे की तरह (अपनी रज़ा में) परो रहा है। (जगत में) वही कुछ होता है जो करतार स्वयं ही करता है। उसके नाम में रंगे हुए मनुष्य को सदा आत्मिक आनंद मिलता है। पर कोई दुलर्भ (विरला) मनुष्य (इस बात को) समझता है।1। हे भाई! मैं (अपने) हृदय में गुणों के खजाने (परमात्मा के नाम) को जपता हूँ (यही है मेरी) माला। परमात्मा अपहुँच है, परे से परे है, सबका मालिक है, उस तक ज्ञान इन्द्रियों की पहुँच नहीं हो सकती। मैं तो संत जनों के चरणों में लग के संत जनों का दासों का दास बन के उसको सिमरता हूँ।1। रहाउ। हे भाई! (जो मनुष्य गुरू के शबद के द्वारा) सदा-थिर परमात्मा (की याद) में लीन हुआ रहता है (उसका आत्मिक जीवन इतना ऊँचा हो जाता है कि) उसका मूल्य नहीं आँका जा सकता। (पर यह सिमरन और याद की दाति) जिस (मनुष्य) को (परमात्मा स्वयं) देता है, उसको (ही) मिलती है।, (अपने उद्यम से सुरति जोड़ने वाले और सिफत-सालाह करने वाले मनुष्य) सिफतें कह कह के और सुरति जोड़-जोड़ के ही थक जाते हैं। हे भाई! परमात्मा अपहुँच है, ज्ञान-इन्द्रियों की पहुँच से परे है, उसका सही स्वरूप बयान नहीं किया जा सकता। गुरू के शबद द्वारा (ही मनुष्य) परमात्मा में लीन रह सकता है।2। हे भाई! (परमात्मा ने) माया का मोह (स्वयं ही) पैदा किया है, खुद ही (इस मोह को) हरेक (जीव के) सिर पर (स्थापित करके हरेक को माया के) धंधे में लगाया हुआ है। जिस मनुष्य को (परमात्मा) स्वयं समझ बख्शता है, वही (इस मोह की खेल को) समझता है। गुरू के शबद की बरकति से उसको (परमात्मा का) दर-घर दिख जाता है। वह मनुष्य सुरति जोड़ के प्रेम से परमात्मा की भक्ति करता है, (और, इस तरह) शबद की बरकति से (अपने अंदर से) अहंकार और (माया की) ममता को जला देता है।3। हे भाई! (परमात्मा) स्वयं ही (मनुष्य को) गुरू की शरण में रख के श्रेष्ठ बुद्धि, ऊँचा आचरण, सिफत सालाह और (अपने गुणों की) विचार (बख्शता है, इस तरह उसके) नाम में रंगे हुए मनुष्य का मन पवित्र हो जाता है, (मनुष्य अपने अंदर से) अहंकार की मैल दूर करके परमात्मा के गुण गाता रहता है, और सदा-स्थिर प्रभू के दर पर सदा शोभा कमाता है। हे भाई! गुरू के शबद के द्वारा परमात्मा के नाम में रंगे हुए मनुष्य सुंदर आत्मिक जीवन वाले बन जाते हैं।4। हे भाई! गुरू के दर पे (रह के मनुष्य परमात्मा का) नाम-लाभ कमा लेता है, (पर ये दाति है, और यह दाति) देने की समर्था वाला प्रभू स्वयं ही देता है। सो, जो प्रभू (यह दाति) देता है उससे (सदा) सदके जाना चाहिए, गुरू की कृपा से (अपने अंदर से) स्वै भाव (अहंकार) दूर करना चाहिए। हे नानक! (कह- हे भाई!) परमात्मा का नाम अपने दिल में बसाए रखो, और, उस सब कुछ दे सकने वाले प्रभू की सिफत सालाह हमेशा करते रहो।5। हे भाई! (बावन) वीरों को (भी परमात्मा ने) भटकना में डाल के (माया के मोह में) भुलाए रखा, सारे भूत-प्रेत भी माया के मोह में लगाए हुए हैं। परमात्मा ने खुद (ही ये सारे) पैदा किए, (इनको) अलग-अलग किस्मों के बना के (सबकी) संभाल (भी) करता है। हे करतार! सब जीवों को तेरा ही आसरा है। सारे जीव-जंतु तेरी ही शरण में हैं। वह मनुष्य (ही तुझे) मिलता है जिसको तू खुद (अपने साथ) मिलाता है।6। हे भाई! (सारी सृष्टि में) परमात्मा व्यापक है, (सृष्टि को) खुद (ही) पैदा करके सारी सृष्टि की कद्र भी खुद ही जानता है। जो मनुष्य गुरू के सन्मुख होता है, वह मनुष्य (परमात्मा के गुणों को) अपने मन में बसाता है। सदा-स्थिर हरी-नाम का सिमरन, और इन्द्रियों को विकारों से बचाए रखने का उद्यम- यह उस मनुष्य का नित्य का कर्तव्य, नित्य की कार हो जाती है। पर, व्रत रखना, कर्म-काण्ड के हरेक नियम निबाहने, रोजाना देव-पूजा- आत्मिक जीवन की सूझ के बिना ये सारा उद्यम माया का प्यार (ही पैदा करने वाला) है।7। हे भाई! (परमात्मा का सिमरन छोड़ के) शोनक का ज्योतिष शास्त्र (आदि) विचारते रहना- (इसके कारण) जगत ममता और अहंकार में भटकता रहता है। आत्मिक जीवन से अंधा, अपने मन के पीछे चलने वाला मनुष्य माया के मोह में फंसा रहता है, (ऐसा मनुष्य) जमराज के दर में बँधा हुआ (विकारों की) चोटें खाता रहता है। जो मनुष्य गुरू की कृपा से सदा-स्थिर हरी-नाम-सिमरन को (अपना रोजाना) का कर्तव्य बनाता है और सदा-स्थिर प्रभू में सुरति जोड़े रखता है, वह सदा आत्मिक आनंद पाता है।8। हे भाई! वह मनुष्य बहुत भाग्यशाली होते हैं जो गुरू की शरण पड़ते हैं, (अपने अंदर से) अहंकार को समाप्त करके (उनकी) सुरति सदा कायम रहने वाले परमात्मा में लग जाती है। हे प्रभू! (गुरू की शरण आने वाले मनुष्य) तेरे प्यार-रंग में टिके रहते हैं। सारे सुख देने वाला तू (खुद ही उनको अपने चरणों में) मिला लेता है। हे भाई! एक परमात्मा के बिना (उस जैसा) और कोई नहीं। जो मनुष्य गुरू की शरण पड़ता है, वह इस बात को समझ लेता है, (उसको आत्मिक जीवन की सूझ आ जाती है)।9। हे भाई! (जैसे) पंद्रह तिथियाँ और सात वार, महीने, ऋतुएं, रात-दिन, बार बार आते रहते हैं। करतार ने (खुद ही जीवों के वास्ते) जनम-मरण का चक्कर बना दिया है। अटल रहने वाला सदा-स्थिर प्रभू ही है जो (सारी सृष्टि में अपनी) सक्ता टिका रहा है। हे नानक! गुरू के सन्मुख रहने वाला कोई (भाग्यशाली) मनुष्य (गुरू के) शबद को (अपने) मन में बसा के (इस बात को) समझ लेता है।10।1।

ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥

Ang 575

ਵਡਹੰਸੁ ਮਹਲਾ ੪ ॥
ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥ ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ ਦੇਹ ਕੰਚਨ ਜੀਨੁ ਸੁਵਿਨਾ ਰਾਮ ॥ ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥ ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥

ਅਰਥ: ਹੇ ਭਾਈ ਉਹ ਕਾਂਇਆਂ ਸੋਹਣੀ ਘੋੜੀ ਹੈ (ਜੀਵ-ਰਾਹੀ ਦੇ ਜੀਵਨ-ਸਫਰ ਵਾਸਤੇ ਚੰਗੀ ਘੋੜੀ ਹੈ) ਜੋ ਪਰਮਾਤਮਾ ਦੇ ਪ੍ਰੇਮ ਦੇ ਨਵੇਂ ਰੰਗ ਵਿਚ ਰੰਗੀ ਰਹਿੰਦੀ ਹੈ, ਜੋ ਗੁਰੂ ਪਾਸੋਂ ਆਤਮਕ ਜੀਵਨ ਦੀ ਸ੍ਰੇਸ਼ਟ ਸੂਝ ਮੰਗਦੀ ਰਹਿੰਦੀ ਹੈ, ਜੋ (ਗੁਰੂ ਪਾਸੋਂ) ਆਤਮਕ ਜੀਵਨ ਦੀ ਸੂਝ ਮੰਗਦੀ ਹੈ, ਪਰਮਾਤਮਾ ਦੀ ਸੋਹਣੀ ਸਿਫ਼ਤਿ-ਸਾਲਾਹ ਕਰਦੀ ਹੈ, ਪਰਮਾਤਮਾ ਦਾ ਨਾਮ ਜਪਦੀ ਹੈ, ਜੋ ਇਹ ਸਮਝਣ ਦਾ ਜਤਨ ਕਰਦੀ ਹੈ ਕਿ ਪਰਮਾਤਮਾ ਕਿਹੋ ਜਿਹਾ ਤੇ ਕੇਡਾ ਵੱਡਾ ਹੈ। ਕਰਤਾਰ ਨੇ (ਅਜੇਹੀ ਕਾਂਇਆਂ-ਘੋੜੀ ਦਾ) ਸਾਰਾ ਜਨਮ ਸਫਲ ਕਰ ਦਿੱਤਾ ਹੈ, ਕਿਉਂਕਿ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਉਚਾਰਦੀ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਦੀ ਵਡਿਆਈ ਕਰ ਕੇ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੰਗਦੇ ਰਹਿੰਦੇ ਹਨ। ਦਾਸ ਨਾਨਕ ਆਖਦਾ ਹੈ-ਹੇ ਸੰਤ ਜਨੋ! ਇਹ ਸੋਹਣੀ ਕਾਂਇਆਂ ਘੋੜੀ ਪ੍ਰਾਪਤ ਕਰ ਕੇ) ਪਰਮਾਤਮਾ ਦੀ ਸੋਹਣੀ ਭਗਤੀ (ਕਰਦੇ ਰਹੋ) ।੧। ਉਹ ਕਾਂਇਆਂ (-ਘੋੜੀ, ਮਾਨੋ,) ਸੋਨੇ ਦੀ ਹੈ (ਬਹੁਤ ਕੀਮਤ ਵਾਲੀ ਬਣ ਜਾਂਦੀ ਹੈ, ਜਿਸ ਉਤੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਸੋਨੇ ਦੀ ਕਾਠੀ ਪਾਈ ਜਾਂਦੀ ਹੈ (ਜਿਸ ਉਤੇ ਪਰਮਾਤਮਾ ਦੇ ਨਾਮ ਨਾਲ ਭਰਪੂਰ ਗੁਰ-ਸ਼ਬਦ ਦੀ ਕਾਠੀ ਪਾਈ ਜਾਂਦੀ ਹੈ) । (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਗੁਰ-ਸ਼ਬਦ ਦੀ ਕਾਠੀ ਪਾ ਦਿੱਤੀ, ਉਸ ਨੂੰ ਪਰਮਾਤਮਾ ਮਿਲ ਪਿਆ, ਉਸ ਨੇ ਪਰਮਾਤਮਾ ਦੇ ਗੁਣ (ਆਪਣੇ ਅੰਦਰ ਵਸਾ ਲਏ) , ਉਸ ਨੂੰ ਸੁਖ ਹੀ ਸੁਖ ਪ੍ਰਾਪਤ ਹੋ ਗਏ। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦਾ ਸ਼ਬਦ ਹਾਸਲ ਕਰ ਲਿਆ, ਜਿਸ ਨੇ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿਤਾ, ਉਹ ਵੱਡੇ ਭਾਗਾਂ ਵਾਲਾ ਬਣ ਗਿਆ, ਉਸ ਦੇ ਅੰਦਰ ਪਰਮਾਤਮਾ ਦਾ ਪ੍ਰੇਮ ਉਘੜ ਪਿਆ। ਨਾਨਕ ਆਖਦਾ ਹੈ-(ਹੇ ਭਾਈ! ਜੇਹੜਾ ਮਨੁੱਖ) ਪਰਮਾਤਮਾ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ, ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਮੰਗਦਾ ਹੈ, ਉਸ ਨੂੰ ਉਹ ਮਾਲਕ-ਹਰੀ ਮਿਲ ਪੈਂਦਾ ਹੈ ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੋ ਸਦਾ ਹੀ ਨਵਾਂ-ਨਰੋਆ ਰਹਿਣ ਵਾਲਾ ਹੈ, ਜੋ ਸਦਾ ਨਵੇਂ ਚੋਜਾਂ ਦਾ ਮਾਲਕ ਹੈ।੨। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਦੀ ਕਾਂਇਆਂ-ਘੋੜੀ ਦੇ) ਮੂੰਹ ਵਿਚ ਲਗਾਮ ਦੇ ਦਿੱਤੀ, ਕੁੰਡਾ ਰੱਖ ਦਿੱਤਾ, ਉਸ ਦਾ ਮਨ-ਹਾਥੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਵੱਸ ਵਿਚ ਆ ਗਿਆ। ਜਿਸ ਜੀਵ-ਇਸਤ੍ਰੀ ਦਾ ਮਨ ਵੱਸ ਵਿਚ ਆ ਗਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ, ਪ੍ਰਭੂ-ਕੰਤ ਨੇ ਉਸ ਜੀਵ-ਇਸਤ੍ਰੀ ਨੂੰ ਪਿਆਰ ਕਰਨਾ ਸ਼ੁਰੂ ਕਰ ਦਿੱਤਾ, ਉਸ ਦੇ ਹਿਰਦੇ ਵਿਚ ਪਰਮਾਤਮਾ ਨਾਲ ਪ੍ਰੇਮ ਪੈਦਾ ਹੋ ਗਿਆ, ਉਹ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਵਿਚ ਸੋਹਣੀ ਲੱਗਦੀ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਜੋ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ। ਹਰੀ ਦਾ ਸੇਵਕ ਨਾਨਕ-ਦਾਸ ਆਖਦਾ ਹੈ-ਹੇ ਭਾਈ! ਵੱਡੇ ਭਾਗਾਂ ਵਾਲੇ ਜੀਵ ਹੀ ਪਰਮਾਤਮਾ ਦਾ ਨਾਮ ਸਿਮਰਦੇ ਹਨ।੩। ਹੇ ਭਾਈ! ਉਹ ਕਾਂਇਆਂ (ਮਨੁੱਖ ਦੇ ਜੀਵਨ-ਸਫ਼ਰ ਵਿਚ, ਮਾਨੋ,) ਘੋੜੀ ਹੈ ਜਿਸ (ਕਾਂਇਆਂ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, ਅਤੇ, ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ। ਸੇਵਕ-ਭਾਵ ਨਾਲ ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾ ਕੇ ਪਰਮਾਤਮਾ ਦੀ ਸੇਵਾ ਭਗਤੀ ਕਰਦਾ ਹੈ ਉਹ ਪਰਮਾਤਮਾ ਦੀ ਆਨੰਦ-ਭਰੀ ਹਜ਼ੂਰੀ ਵਿਚ ਜਾ ਪਹੁੰਚਦਾ ਹੈ ਅਤੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦਾ ਹੈ। ਉਹ ਮਨੁੱਖ ਪ੍ਰੇਮ ਨਾਲ ਆਪਣੇ ਮਨ ਵਿਚ ਪਰਮਾਤਮਾ ਦੇ ਗੁਣ ਗਾਂਦਾ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਮਨ ਵਿਚ ਪਰਮਾਤਮਾ ਦਾ ਧਿਆਨ ਧਰਦਾ ਹੈ। ਹੇ ਨਾਨਕ! ਜਿਸ ਦਾਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ਉਹ ਆਪਣੀ ਕਾਂਇਆਂ-ਘੋੜੀ ਉਤੇ ਚੜ੍ਹ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ।੪।੨।੬।

वडहंसु महला ४ ॥
देह तेजनड़ी हरि नव रंगीआ राम ॥ गुर गिआनु गुरू हरि मंगीआ राम ॥ गिआन मंगी हरि कथा चंगी हरि नामु गति मिति जाणीआ ॥ सभु जनमु सफलिउ कीआ करतै हरि राम नामि वखाणीआ ॥ हरि राम नामु सलाहि हरि प्रभ हरि भगति हरि जन मंगीआ ॥ जनु कहै नानकु सुणहु संतहु हरि भगति गोविंद चंगीआ ॥१॥ देह कंचन जीनु सुविना राम ॥ जड़ि हरि हरि नामु रतंना राम ॥ जड़ि नाम रतनु गोविंद पाइआ हरि मिले हरि गुण सुख घणे ॥ गुर सबदु पाइआ हरि नामु धिआइआ वडभागी हरि रंग हरि बणे ॥ हरि मिले सुआमी अंतरजामी हरि नवतन हरि नव रंगीआ ॥ नानकु वखाणै नामु जाणै हरि नामु हरि प्रभ मंगीआ ॥२॥ कड़ीआलु मुखे गुरि अंकसु पाइआ राम ॥ मनु मैगलु गुर सबदि वसि आइआ राम ॥ मनु वसगति आइआ परम पदु पाइआ सा धन कंति पिआरी ॥ अंतरि प्रेमु लगा हरि सेती घरि सोहै हरि प्रभ नारी ॥ हरि रंगि राती सहजे माती हरि प्रभु हरि हरि पाइआ ॥ नानक जनु हरि दासु कहतु है वडभागी हरि हरि धिआइआ ॥३॥ देह घोड़ी जी जितु हरि पाइआ राम ॥ मिलि सतिगुर जी मंगलु गाइआ राम ॥ हरि गाइ मंगलु राम नामा हरि सेव सेवक सेवकी ॥ प्रभ जाइ पावै रंग महली हरि रंगु माणै रंग की ॥ गुण राम गाए मनि सुभाए हरि गुरमती मनि धिआइआ ॥ जन नानक हरि किरपा धारी देह घोड़ी चड़ि हरि पाइआ ॥४॥२॥६॥

अर्थ: हे भाई! वह काया सुंदर घोड़ी है (जीव-राही की जीवन-यात्रा के लिए बढ़िया घोड़ी है) जो परमात्मा के प्रेम के नए रंग में रंगी रहती है, जो गुरू से आत्मिक जीवन की श्रेष्ठ समझ मांगती रहती है, जो (गुरू से) आत्मिक जीवन की सूझ मांगती है, परमात्मा की सोहणी सिफत सालाह करती है, परमात्मा का नाम जपती है, जो ये समझने का यत्न करती है कि परमात्मा कैसा और कितना बड़ा है। करतार ने (ऐसी काया घोड़ी का) सारा जन्म सफल कर दिया है, क्योंकि वह परमात्मा के नाम में लीन रहती है, परमात्मा की सिफत सालाह उचारती रहती है। हे भाई! परमात्मा के भक्त परमात्मा के नाम की महिमा गा के परमात्मा की भक्ति (की दाति) मांगते रहते हैं। दास नानक कहता है– हे संत जनो! (ये सुंदर काया-घोड़ी प्राप्त करके) परमात्मा की सुंदर भक्ति (करते रहो)।1। वह काया (-घोड़ी, जैसे) सोने की है (बहुत कीमती बन जाती है, जिस पर) परमात्मा का नाम-रत्न जड़ के सोने की काठी डाली जाती है (जिस पर परमात्मा के नाम से भरपूर गुरू-शबद की काठी डाली जाती है)। (हे भाई! जिस मनुष्य ने) परमात्मा का नाम रत्न जड़ के गुरू-शबद की काठी डाल दी, उसको परमात्मा मिल गया, उसने परमात्मा के गुण (अपने अंदर बसा लिए), उसे सुख ही सुख प्राप्त हो गए। हे भाई! जिस मनुष्य ने गुरू का शबद हासिल कर लिया, जिसने परमात्मा का नाम-सिमरन करना आरम्भ कर दिया, वह अति भाग्यशाली हो गया, उसके अंदर परमात्मा का प्रेम उघड़ पड़ा। नानक कहता है– (हे भाई! जो मनुष्य) परमात्मा के नाम से गहरी सांझ डालता है, जो मनुष्य हर वक्त परमात्मा का नाम मांगता है, उसे वह मालिक हरी मिल जाता है जो हरेक के दिल की जानने वाला है, जो सदा नया-नरोया रहने वाला है, जो सदा नए करिश्मों का मालिक है।2। हे भाई! गुरू ने (जिस मनुष्य की काया-घोड़ी के) मुंह में लगाम दे दी, अंकुश रख दिया, उसका मन-हाथी गुरू के शबद की बरकति से वश में आ गया। जिस जीव-स्त्री का मन वश में आ गया, उसने सबसे ऊँचा आत्मिक दर्जा हासिल कर लिया, प्रभू कंत ने उस जीव-स्त्री को प्यार करना शुरू कर दिया, उसके हृदय में परमात्मा से प्रेम पैदा हो गया, वह जीव-स्त्री प्रभू की हजूरी में सुंदर लगती है। जो जीव-स्त्री प्रभू के प्रेम रंग में रंगी जाती है, जो आत्मिक अडोलता में मस्त रहती है, वह परमात्मा का मिलाप हासिल कर लेती है। हरी का सेवक नानक दास कहता है– हे भाई! अति भाग्यशाली जीव ही परमात्मा का नाम सिमरते हैं।3। हे भाई! वह काया (मनुष्य की जीवन-यात्रा में, मानो) घोड़ी है जिस (काया) के माध्यम से मनुष्य परमात्मा का मिलाप हासिल कर लेता है, और, गुरू को मिल के परमात्मा के सिफत सालाह के गीत गाता रहता है। सेवक-भाव से जो मनुष्य परमात्मा की सिफत सालाह के गीत गा के परमात्मा की सेवा भक्ति करता है वह परमात्मा की आनंद भरी हजूरी में जा पहुँचता है और परमात्मा के मिलाप का आनंद लेता है। वह मनुष्य प्रेम से अपने मन में परमात्मा के गुण गाता है, गुरू की मति पर चल कर मन में परमात्मा का ध्यान धरता है। हे नानक! जिस दास पर परमात्मा मेहर करता है वह अपनी काया-घोड़ी पर चढ़ कर परमात्मा को मिल जाता है।4।2।6।