ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥

Ang 849

ਸਲੋਕ ਮਃ ੩ ॥
ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥ ਮਃ ੩ ॥ ਬਿਲਾਵਲੁ ਕਰਿਹੁ ਤੁਮ੍ਹ੍ਹ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥ ਪਉੜੀ ॥ ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥

ਅਰਥ: ਹੇ ਭਾਈ! ਮਾਇਆ ਦੇ ਮੋਹ ਵਿਚ (ਟਿਕੇ ਰਿਹਾਂ) ਆਤਮਕ ਆਨੰਦ ਨਹੀਂ ਮਿਲਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀਆਂ ਨਿਗਾਹਾਂ ਵਿਚ) ਕਬੂਲ ਨਹੀਂ ਹੁੰਦਾ (ਕਿਉਂਕਿ) ਅੰਦਰੋਂ ਹੋਰ ਤੇ ਬਾਹਰੋਂ ਹੋਰ ਰਿਹਾਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਇਸ ਤਰ੍ਹਾਂ ਪਰਮਾਤਮਾ ਨਹੀਂ ਮਿਲ ਸਕਦਾ। (ਅੰਦਰ ਪ੍ਰਭੂ ਨਾਲ ਪਿਆਰ ਨਾਹ ਹੋਵੇ ਤਾਂ ਨਿਰੇ) ਮਨ ਦੇ ਹਠ ਨਾਲ ਕੀਤੇ ਕਰਮਾਂ ਦੀ ਰਾਹੀਂ ਕੋਈ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ। ਹੇ ਨਾਨਕ! ਆਖ-ਹੇ ਭਾਈ!) ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈ ਕੇ ਆਪਣਾ ਆਤਮਕ ਜੀਵਨ ਪੜਤਾਲਣਾ ਚਾਹੀਦਾ ਹੈ, (ਇਸ ਤਰ੍ਹਾਂ ਉਹ) ਪਰਮਾਤਮਾ (ਜੋ ਹਰ ਥਾਂ) ਆਪ ਹੀ ਆਪ ਹੈ ਮਨ ਵਿਚ ਆ ਵੱਸਦਾ ਹੈ। ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ ਜੋੜਿਆਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ।੧। ਹੇ ਪਿਆਰੇ ਸੱਜਣੋ! ਇੱਕ (ਪਰਮਾਤਮਾ) ਨਾਲ ਸੁਰਤਿ ਜੋੜ ਕੇ ਤੁਸੀ ਆਤਮਕ ਆਨੰਦ ਮਾਣਦੇ ਰਹੋ। (ਜਿਹੜਾ ਮਨੁੱਖ ਇਕ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ, ਉਸ ਦਾ) ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ, (ਕਿਉਂਕਿ) ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ (ਸਦਾ) ਲੀਨ ਰਹਿੰਦਾ ਹੈ। ਜੇ (ਮਨੁੱਖ) ਸਤਸੰਗਤਿ ਵਿਚ ਬੈਠ ਕੇ ਪਿਆਰ ਨਾਲ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਗੁਰੂ ਦੇ ਹੁਕਮ ਅਨੁਸਾਰ ਜੀਵਨ ਬਿਤੀਤ ਕਰਦੇ ਰਹਿਣ (ਤਾਂ ਉਹਨਾਂ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਨਾਨਕ! ਆਖ-ਹੇ ਭਾਈ!) ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪ੍ਰਭੂ ਦੀ ਯਾਦ ਵਿਚ ਟਿਕੇ ਰਹਿੰਦੇ ਹਨ, ਉਹ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਭਾਈ! ਜਿਹੜਾ ਪਰਮਾਤਮਾ ਆਪ ਸਭ ਜੀਵਾਂ ਵਿਚ ਮੌਜੂਦ ਹੈ ਉਹ ਹੀ ਭਗਤਾਂ ਦਾ ਮਿੱਤਰ ਹੈ। ਭਗਤਾਂ ਦੇ ਹਿਰਦੇ-ਘਰ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ ਉਹ ਜਾਣਦੇ ਹਨ ਕਿ) ਹਰੇਕ ਜੀਵ ਪਰਮਾਤਮਾ ਦੇ ਵੱਸ ਵਿਚ ਹੈ (ਤੇ ਉਹ ਪਰਮਾਤਮਾ ਉਹਨਾਂ ਦਾ ਮਿੱਤਰ ਹੈ) । ਪਰਮਾਤਮਾ ਹਰ ਥਾਂ ਆਪਣੇ ਭਗਤਾਂ ਦਾ ਸਾਥੀ-ਮਦਦਗਾਰ ਹੈ (ਇਸ ਵਾਸਤੇ ਉਸ ਦੇ) ਭਗਤ ਲੱਤ ਉਤੇ ਲੱਤ ਰਖ ਕੇ ਬੇ-ਫ਼ਿਕਰ ਹੋ ਕੇ ਸੌਂਦੇ ਹਨ (ਨਿਸਚਿੰਤ ਜੀਵਨ ਬਤੀਤ ਕਰਦੇ ਹਨ। ਜਿਹੜਾ ਪਰਮਾਤਮਾ ਸਭ ਜੀਵਾਂ ਦਾ ਖਸਮ ਹੈ, ਉਸ ਨੂੰ ਭਗਤ ਜਨ (ਸਦਾ ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ। ਹੇ ਪ੍ਰਭੂ! ਸਾਰੀ ਲੁਕਾਈ ਖਪ ਖਪ ਕੇ ਥੱਕ ਜਾਂਦੀ ਹੈ, ਕੋਈ ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕਦਾ।੨।

सलोक मः ३ ॥ दूजै भाइ बिलावलु न होवई मनमुखि थाइ न पाइ ॥ पाखंडि भगति न होवई पारब्रहमु न पाइआ जाइ ॥ मनहठि करम कमावणे थाइ न कोई पाइ ॥ नानक गुरमुखि आपु बीचारीऐ विचहु आपु गवाइ ॥ आपे आपि पारब्रहमु है पारब्रहमु वसिआ मनि आइ ॥ जमणु मरणा कटिआ जोती जोति मिलाइ ॥१॥ मः ३ ॥ बिलावलु करिहु तुम्ह पिआरिहो एकसु सिउ लिव लाइ ॥ जनम मरण दुखु कटीऐ सचे रहै समाइ ॥ सदा बिलावलु अनंदु है जे चलहि सतिगुर भाइ ॥ सतसंगती बहि भाउ करि सदा हरि के गुण गाइ ॥ नानक से जन सोहणे जि गुरमुखि मेलि मिलाइ ॥२॥ उड़ी ॥ सभना जीआ विचि हरि आपि सो भगता का मितु हरि ॥ सभु कोई हरि कै वसि भगता कै अनंदु घरि ॥ हरि भगता का मेली सरबत सउ निसुल जन टंग धरि ॥ हरि सभना का है खसमु सो भगत जन चिति करि ॥ तुधु अपड़ि कोइ न सकै सभ झखि झखि पवै झड़ि ॥२॥

अर्थ: हे भाई! माया के मोह में (टिके रहने से) आत्मिक आनंद नहीं मिलता, अपने मन के पीछे चलने वाला मनुष्य (परमात्मा की निगाहों में) कबूल नहीं होता (क्योंकि) अंदर से और व बाहर से और रहने से परमात्मा की भगती नहीं हो सकती, इस तरह परमात्मा नहीं मिल सकता। (अंदर प्रभू से प्यार ना हो तो निरे) मन के हठ से किए कर्म से कोई मनुष्य (परमात्मा की हजूरी में) परवान नहीं होता। हे नानक! (कह- हे भाई!) अंदर से स्वै-भाव दूर करके गुरू की शरण पड़ के अपना आत्मिक जीवन पड़तालना (आत्म-चिंतन, आत्मावलोचन करना) चाहिए, (इस तरह वह) परमात्मा (जो हर जगह) स्वयं ही स्वयं है मन में आ बसता है। परमात्मा की ज्योति में (अपनी) सुरति जोड़ने से जनम-मरण के चक्कर खत्म हो जाते हैं।1। हे प्यारे सज्जनो! एक (परमात्मा) से सुरति जोड़ के तुम आत्मिक आनंद भोगते रहो। (जो मनुष्य एक परमात्मा में सुरति जोड़ता है, उसका) सारी उम्र का दुख काटा जाता है, (क्योंकि) वह सदा-स्थिर रहने वाले प्रभू में (सदा) लीन रहता है। अगर (मनुष्य) सत्संगति में बैठ के प्यार से सदा परमात्मा की सिफत-सालाह कर के गुरू के हुकम अनुसार जीवन व्यतीत करते रहें (तो उनके अंदर) सदा आत्मिक आनंद बना रहता है। हे नानक! (कह- हे भाई!) जो मनुष्य गुरू के सन्मुख रहके प्रभू की याद में टिके रहते हैं, वह सुंदर आत्मिक जीवन वाले बन जाते हैं।1। हे भाई! जो परमात्मा खुद सब जीवों में मौजूद है वह ही भक्तों का मित्र है। भक्तों के हृदय-घर में सदा आनंद बना रहता है (क्योंकि वह जानते हैं कि) हरेक जीव परमात्मा के वश में है (और वह परमात्मा उनका मित्र है)। परमात्मा हर जगह अपने भक्तों का साथी-मददगार है (इस वास्ते उसके) भक्त लात पर लात रख के बेफिक्र हो के सोते हैं (निष्चिंत जीवन व्यतीत करते हैं)। जो परमात्मा सब जीवों का पति है, उसको भक्त-जन (सदा अपने) हृदय में बसाए रखते हैं। हे प्रभू! सारी दुनिया खप-खप के थक जाती है, कोई तेरे गुणों का अंत नहीं पा सकता।2।

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 491


ਗੂਜਰੀ ਮਹਲਾ ੩ ॥
ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥


ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ। ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1। ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2। (ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3। ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4।5।7।


गूजरी महला ३ ॥
तिसु जन सांति सदा मति निहचल जिस का अभिमानु गवाए ॥ सो जनु निरमलु जि गुरमुखि बूझै हरि चरणी चितु लाए ॥१॥ हरि चेति अचेत मना जो इछहि सो फलु होई ॥ गुर परसादी हरि रसु पावहि पीवत रहहि सदा सुखु होई ॥१॥ रहाउ ॥ सतिगुरु भेटे ता पारसु होवै पारसु होइ त पूज कराए ॥ जो उसु पूजे सो फलु पाए दीखिआ देवै साचु बुझाए ॥२॥ विणु पारसै पूज न होवई विणु मन परचे अवरा समझाए ॥ गुरू सदाए अगिआनी अंधा किसु ओहु मारगि पाए ॥३॥ नानक विणु नदरी किछू न पाईऐ जिसु नदरि करे सो पाए ॥ गुर परसादी दे वडिआई अपणा सबदु वरताए ॥४॥५॥७॥


अर्थ: हे (मेरे गाफिल मन!) परमात्मा को याद करता रह, तुझे वही फल मिलेगा जो तू मांगेगा। (गुरू की शरण पड़) गुरू की कृपा से तू परमात्मा के नाम का रस हासिल कर लेगा, और तू उस रस को पीता रहेगा, तो तूझे सदा आनंद मिलता रहेगा।1। रहाउ। हे भाई! परमात्मा जिस मनुष्य का अहंकार दूर कर देता है, उस मनुष्य को आत्मिक शांति प्राप्त हो जाती है, उसकी बुद्धि (माया-मोह में) डोलने से हट जाती है। जो मनुष्य गुरू की शरण पड़ के (ये भेद) समझ लेता है, और, परमात्मा के चरणों में अपना चित्त जोड़ता है, वह मनुष्य पवित्र जीवन वाला बन जाता है।1। हे भाई! जब किसी मनुष्य को गुरू मिल जाता है तब वह पारस बन जाता है (वह और मनुष्यों को भी ऊँचे जीवन वाला बनाने के लायक हो जाता है), जब वह पारस बनता है तब लोगों से आदर-मान पाता है। जो भी मनुष्य उसका आदर करता है वह (उच्च आत्मिक जीवन-रूप) फल प्राप्त करता है। (पारस बना हुआ मनुष्य औरों को उच्च जीवन की) शिक्षा देता है।, और, सदा स्थिर रहने वाले प्रभू के सिमरन की बुद्धि देता है।2। (पर, हे भाई!) पारस बने बिना (दुनिया से) आदर-मान नहीं मिलता, (क्योंकि) अपना मन सिमरन में पतीजे बिना ही वह मनुष्य औरों को (सिमरन की) शिक्षा देता है। जो मनुष्य खुद तो ज्ञान से वंचित है, खुद तो माया के मोह में अंधा हुआ पड़ा है, पर अपने आप को गुरू कहलवाता है वह किसी और को (सही रास्ते पर) नहीं डाल सकता।3। हे नानक! (किसी के वश की बात नहीं) परमात्मा की मेहर की निगाह के बिना कुछ भी प्राप्त नहीं होता (आत्मिक जीवन की दाति नहीं मिलती)। जिस मनुष्य पर मेहर की नजर करता है वह मनुष्य ये दाति हासिल कर लेता है। गुरू की कृपा की बरकति से परमात्मा (जिस मनुष्य को) वडिआई बख्शता है उसके हृदय में अपनी सिफत सालाह की बाणी बसाता है।4।5।7।



Meaning: Goojaree, Third Mehl: That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. ||1|| O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. ||1||Pause|| When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. ||2|| Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? ||3|| O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad. ||4||5||7||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news,sgpc 2023, 2024, 2025, 2026

DATES WHEN THIS MUKHWAK COMES

04 May 2025

ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥

Ang 841

ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੧॥ ਹਿਰਦੈ ਜਪਨੀ ਜਪਉ ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥ ਸੋਮਵਾਰਿ ਸਚਿ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥ ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥੩॥ ਬੁਧਵਾਰਿ ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ ਸਬਦੁ ਵੀਚਾਰੁ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥ ਦਰਿ ਸਚੈ ਸਦ ਸੋਭਾ ਪਾਏ ॥ ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥ ਲਾਹਾ ਨਾਮੁ ਪਾਏ ਗੁਰ ਦੁਆਰਿ ॥ ਆਪੇ ਦੇਵੈ ਦੇਵਣਹਾਰੁ ॥ ਜੋ ਦੇਵੈ ਤਿਸ ਕਉ ਬਲਿ ਜਾਈਐ ॥ ਗੁਰ ਪਰਸਾਦੀ ਆਪੁ ਗਵਾਈਐ ॥ ਨਾਨਕ ਨਾਮੁ ਰਖਹੁ ਉਰ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥੫॥ ਵੀਰਵਾਰਿ ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ ॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ॥ ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥ ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥ ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥ ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਰਮੈ ਸੰਸਾਰੁ ॥ ਮਨਮੁਖੁ ਅੰਧਾ ਦੂਜੈ ਭਾਇ ॥ ਜਮ ਦਰਿ ਬਾਧਾ ਚੋਟਾ ਖਾਇ ॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ ॥੮॥ ਸਤਿਗੁਰੁ ਸੇਵਹਿ ਸੇ ਵਡਭਾਗੀ ॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥ ਤੂ ਸੁਖਦਾਤਾ ਲੈਹਿ ਮਿਲਾਇ ॥ ਏਕਸ ਤੇ ਦੂਜਾ ਨਾਹੀ ਕੋਇ ॥ ਗੁਰਮੁਖਿ ਬੂਝੈ ਸੋਝੀ ਹੋਇ ॥੯॥ ਪੰਦ੍ਰਹ ਥਿਤੀ ਤੈ ਸਤ ਵਾਰ ॥ ਮਾਹਾ ਰੁਤੀ ਆਵਹਿ ਵਾਰ ਵਾਰ ॥ ਦਿਨਸੁ ਰੈਣਿ ਤਿਵੈ ਸੰਸਾਰੁ ॥ ਆਵਾ ਗਉਣੁ ਕੀਆ ਕਰਤਾਰਿ ॥ ਨਿਹਚਲੁ ਸਾਚੁ ਰਹਿਆ ਕਲ ਧਾਰਿ ॥ ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥

ਅਰਥ: ਹੇ ਭਾਈ! ਸਾਰੇ ਜਗਤ ਦਾ) ਮੂਲ ਉਹ ਅਕਾਲ ਪੁਰਖ ਆਪ ਹੀ (ਸਭ ਥਾਂ) ਮੌਜੂਦ ਹੈ, (ਉਸ ਤੋਂ ਬਿਨਾ) ਹੋਰ ਕੋਈ ਨਹੀਂ ਹੈ। ਉਹ ਪਰਮਾਤਮਾ ਸਾਰੇ ਜਗਤ ਨੂੰ ਤਾਣੇ ਪੇਟੇ ਵਾਂਗ (ਆਪਣੀ ਰਜ਼ਾ ਵਿਚ) ਪ੍ਰੋ ਰਿਹਾ ਹੈ। (ਜਗਤ ਵਿਚ) ਉਹ ਕੁਝ ਹੁੰਦਾ ਹੈ ਜੋ ਕਰਤਾਰ ਆਪ ਹੀ ਕਰਦਾ ਹੈ। ਉਸ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ। ਪਰ ਕੋਈ ਵਿਰਲਾ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਸ ਗੱਲ ਨੂੰ) ਸਮਝਦਾ ਹੈ।੧। ਹੇ ਭਾਈ! ਮੈਂ (ਆਪਣੇ) ਹਿਰਦੇ ਵਿਚ ਗੁਣਾਂ ਦੇ ਖ਼ਜ਼ਾਨੇ (ਪਰਮਾਤਮਾ ਦੇ ਨਾਮ) ਨੂੰ ਜਪਦਾ ਹਾਂ (ਇਹੀ ਹੈ ਮੇਰੀ) ਮਾਲਾ। ਪਰਮਾਤਮਾ ਅਪਹੁੰਚ ਹੈ, ਪਰੇ ਤੋਂ ਪਰੇ ਹੈ, ਸਭ ਦਾ ਮਾਲਕ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਮੈਂ ਤਾਂ ਸੰਤ ਜਨਾਂ ਦੀ ਚਰਨੀਂ ਲੱਗ ਕੇ ਸੰਤ ਜਨਾਂ ਦੇ ਦਾਸਾਂ ਦਾ ਦਾਸ ਬਣ ਕੇ ਉਸ ਨੂੰ ਸਿਮਰਦਾ ਹਾਂ।੧।ਰਹਾਉ। ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ) ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਲੀਨ ਹੋਇਆ ਰਹਿੰਦਾ ਹੈ (ਉਸ ਦਾ ਆਤਮਕ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ। (ਪਰ ਇਹ ਸਿਮਰਨ ਤੇ ਯਾਦ ਦੀ ਦਾਤਿ) ਜਿਸ (ਮਨੁੱਖ) ਨੂੰ (ਪਰਮਾਤਮਾ ਆਪ) ਦੇਂਦਾ ਹੈ, ਉਸ ਨੂੰ (ਹੀ) ਮਿਲਦੀ ਹੈ, (ਆਪਣੇ ਉੱਦਮ ਨਾਲ ਸੁਰਤਾਂ ਜੋੜਨ ਵਾਲੇ ਅਤੇ ਸਿਫ਼ਤਾਂ ਆਖਣ ਵਾਲੇ ਮਨੁੱਖ) ਸਿਫ਼ਤਾਂ ਆਖ ਆਖ ਕੇ ਅਤੇ ਸੁਰਤਿ ਜੋੜ ਜੋੜ ਕੇ ਸਾਰੇ ਹੀ ਥੱਕ ਜਾਂਦੇ ਹਨ। ਹੇ ਭਾਈ! ਪਰਮਾਤਮਾ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਮਨੁੱਖ) ਪਰਮਾਤਮਾ ਵਿਚ ਲੀਨ ਰਹਿ ਸਕਦਾ ਹੈ।੨। ਹੇ ਭਾਈ! ਪਰਮਾਤਮਾ ਨੇ) ਮਾਇਆ ਦਾ ਮੋਹ (ਆਪ ਹੀ) ਪੈਦਾ ਕੀਤਾ ਹੈ, ਆਪ ਹੀ (ਇਸ ਮੋਹ ਨੂੰ) ਹਰੇਕ (ਜੀਵ ਦੇ) ਸਿਰ ਉੱਤੇ (ਥਾਪ ਕੇ ਹਰੇਕ ਨੂੰ ਮਾਇਆ ਦੇ) ਧੰਧੇ ਵਿਚ ਲਾਇਆ ਹੋਇਆ ਹੈ। ਜਿਸ ਮਨੁੱਖ ਨੂੰ (ਪਰਮਾਤਮਾ) ਆਪ ਸਮਝ ਬਖ਼ਸ਼ਦਾ ਹੈ, ਉਹੀ (ਇਸ ਮੋਹ ਦੀ ਖੇਡ ਨੂੰ) ਸਮਝਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤ ਨਾਲ ਉਸ ਨੂੰ (ਪਰਮਾਤਮਾ ਦਾ) ਦਰ-ਘਰ ਦਿੱਸ ਪੈਂਦਾ ਹੈ। ਉਹ ਮਨੁੱਖ ਸੁਰਤਿ ਜੋੜ ਕੇ ਪ੍ਰੇਮ ਨਾਲ ਪਰਮਾਤਮਾ ਦੀ ਭਗਤੀ ਕਰਦਾ ਹੈ, (ਤੇ, ਇਸ ਤਰ੍ਹਾਂ) ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਅਤੇ (ਮਾਇਆ ਦੀ) ਮਮਤਾ ਸਾੜ ਲੈਂਦਾ ਹੈ।੩। ਹੇ ਭਾਈ! ਪਰਮਾਤਮਾ) ਆਪ ਹੀ (ਮਨੁੱਖ ਨੂੰ) ਗੁਰੂ ਦੀ ਸਰਨ ਵਿਚ ਰੱਖ ਕੇ ਸ੍ਰੇਸ਼ਟ ਬੁੱਧੀ, ਉੱਚਾ ਆਚਰਨ, ਸਿਫ਼ਤਿ-ਸਾਲਾਹ ਅਤੇ (ਆਪਣੇ ਗੁਣਾਂ ਦੀ) ਵਿਚਾਰ (ਬਖ਼ਸ਼ਦਾ ਹੈ, ਇਸ ਤਰ੍ਹਾਂ ਉਸ ਦੇ) ਨਾਮ ਵਿਚ ਰੰਗੇ ਹੋਏ ਮਨੁੱਖ ਦਾ ਮਨ ਪਵਿੱਤਰ ਹੋ ਜਾਂਦਾ ਹੈ, (ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਤੇ, ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਸੋਭਾ ਖੱਟਦਾ ਹੈ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ।੪। ਹੇ ਭਾਈ! ਗੁਰੂ ਦੇ ਦਰ ਤੇ (ਰਹਿ ਕੇ ਮਨੁੱਖ ਪਰਮਾਤਮਾ ਦਾ) ਨਾਮ-ਲਾਭ ਖੱਟ ਲੈਂਦਾ ਹੈ, (ਪਰ ਇਹ ਦਾਤਿ ਹੈ, ਤੇ ਇਹ ਦਾਤਿ) ਦੇਣ ਦੀ ਸਮਰਥਾ ਵਾਲਾ ਪ੍ਰਭੂ ਆਪ ਹੀ ਦੇਂਦਾ ਹੈ। ਸੋ, ਜਿਹੜਾ ਪ੍ਰਭੂ (ਇਹ ਦਾਤਿ) ਦੇਂਦਾ ਹੈ ਉਸ ਤੋਂ (ਸਦਾ) ਸਦਕੇ ਜਾਣਾ ਚਾਹੀਦਾ ਹੈ, ਗੁਰੂ ਦੀ ਕਿਰਪਾ ਨਾਲ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਨਾ ਚਾਹੀਦਾ ਹੈ। ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖੋ, ਤੇ, ਉਸ ਸਭ ਕੁਝ ਦੇ ਸਕਣ ਵਾਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹੋ।੫। ਹੇ ਭਾਈ! ਬਵੰਜਾ) ਬੀਰਾਂ ਨੂੰ (ਭੀ ਪਰਮਾਤਮਾ ਨੇ) ਭਟਕਣਾ ਵਿਚ ਪਾ ਕੇ (ਮਾਇਆ ਦੇ ਮੋਹ ਵਿਚ) ਭੁਲਾਈ ਰੱਖਿਆ, ਸਾਰੇ ਭੂਤ ਪ੍ਰੇਤ ਭੀ ਮਾਇਆ ਦੇ ਮੋਹ ਵਿਚ ਲਾਏ ਹੋਏ ਹਨ। ਪਰਮਾਤਮਾ ਨੇ ਆਪ (ਹੀ ਇਹ ਸਾਰੇ) ਪੈਦਾ ਕੀਤੇ, (ਇਹਨਾਂ ਨੂੰ) ਵੱਖ ਵੱਖ ਕਿਸਮਾਂ ਦੇ ਬਣਾ ਕੇ (ਸਭ ਦੀ) ਸੰਭਾਲ (ਭੀ) ਕਰਦਾ ਹੈ। ਹੇ ਕਰਤਾਰ! ਸਭ ਜੀਵਾਂ ਨੂੰ ਤੇਰਾ ਹੀ ਆਸਰਾ ਹੈ। ਸਾਰੇ ਜੀਵ ਜੰਤ ਤੇਰੀ ਸਰਨ ਹਨ। ਉਹ ਮਨੁੱਖ (ਹੀ ਤੈਨੂੰ) ਮਿਲਦਾ ਹੈ ਜਿਸ ਨੂੰ ਤੂੰ ਆਪ (ਆਪਣੇ ਨਾਲ) ਮਿਲਾਂਦਾ ਹੈਂ।੬। ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ) ਪਰਮਾਤਮਾ ਵਿਆਪਕ ਹੈ, (ਸ੍ਰਿਸ਼ਟੀ ਨੂੰ) ਆਪ (ਹੀ) ਪੈਦਾ ਕਰ ਕੇ ਸਾਰੀ ਸ੍ਰਿਸ਼ਟੀ ਦੀ ਕਦਰ ਭੀ ਆਪ ਹੀ ਜਾਣਦਾ ਹੈ। ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ ਗੁਣਾਂ ਨੂੰ) ਆਪਣੇ ਮਨ ਵਿਚ ਵਸਾਂਦਾ ਹੈ। ਸਦਾ-ਥਿਰ ਹਰਿ-ਨਾਮ ਦਾ ਸਿਮਰਨ, ਅਤੇ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਈ ਰੱਖਣ ਦਾ ਉੱਦਮ-ਇਹ ਉਸ ਮਨੁੱਖ ਦਾ ਨਿੱਤ ਦਾ ਕਰਤੱਬ, ਨਿੱਤ ਦੀ ਕਾਰ ਹੋ ਜਾਂਦੀ ਹੈ। ਪਰ ਵਰਤ ਰੱਖਣਾ, ਕਰਮ ਕਾਂਡ ਦਾ ਹਰੇਕ ਨੇਮ ਨਿਬਾਹੁਣਾ, ਰੋਜ਼ਾਨਾ ਦੇਵ-ਪੂਜਾ-ਆਤਮਕ ਜੀਵਨ ਦੀ ਸੂਝ ਤੋਂ ਬਿਨਾ ਇਹ ਸਾਰਾ ਉੱਦਮ ਮਾਇਆ ਦਾ ਪਿਆਰ (ਹੀ ਪੈਦਾ ਕਰਨ ਵਾਲਾ) ਹੈ।੭। ਹੇ ਭਾਈ! ਪਰਮਾਤਮਾ ਦਾ ਸਿਮਰਨ ਛੱਡ ਕੇ) ਸ਼ੋਨਕ ਦਾ ਜੋਤਿਸ਼ ਸ਼ਾਸਤ੍ਰ (ਆਦਿਕ) ਵਿਚਾਰਦੇ ਰਹਿਣਾ-(ਇਸ ਦੇ ਕਾਰਣ) ਜਗਤ ਮਮਤਾ ਅਤੇ ਹਉਮੈ ਵਿਚ ਭਟਕਦਾ ਰਹਿੰਦਾ ਹੈ। ਆਤਮਕ ਜੀਵਨ ਵਲੋਂ ਅੰਨ੍ਹਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, (ਅਜਿਹਾ ਮਨੁੱਖ) ਜਮਰਾਜ ਦੇ ਦਰ ਤੇ ਬੱਝਾ ਹੋਇਆ (ਵਿਕਾਰਾਂ ਦੀਆਂ) ਸੱਟਾਂ ਖਾਂਦਾ ਰਹਿੰਦਾ ਹੈ। ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ ਸਿਮਰਨ ਨੂੰ (ਆਪਣਾ ਰੋਜ਼ਾਨਾ) ਕਰਤੱਬ ਬਣਾਂਦਾ ਹੈ ਅਤੇ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ।੮। ਹੇ ਭਾਈ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜਿਹੜੇ ਗੁਰੂ ਦੀ ਸਰਨ ਆ ਪੈਂਦੇ ਹਨ, (ਆਪਣੇ ਅੰਦਰੋਂ) ਹਉਮੈ ਮੁਕਾ ਕੇ (ਉਹਨਾਂ ਦੀ) ਸੁਰਤਿ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੱਗ ਜਾਂਦੀ ਹੈ। ਹੇ ਪ੍ਰਭੂ! ਗੁਰੂ ਦੀ ਸਰਨ ਆਉਣ ਵਾਲੇ ਮਨੁੱਖ) ਤੇਰੇ ਪਿਆਰ-ਰੰਗ ਵਿਚ ਟਿਕੇ ਰਹਿੰਦੇ ਹਨ। ਸਾਰੇ ਸੁਖ ਦੇਣ ਵਾਲਾ ਤੂੰ (ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ। ਹੇ ਭਾਈ! ਇਕ ਪਰਮਾਤਮਾ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ। ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਇਸ ਗੱਲ ਨੂੰ) ਸਮਝ ਲੈਂਦਾ ਹੈ, (ਉਸ ਨੂੰ ਆਤਮਕ ਜੀਵਨ ਦੀ ਸੂਝ ਆ ਜਾਂਦੀ ਹੈ) ।੯। ਹੇ ਭਾਈ! ਜਿਵੇਂ) ਪੰਦ੍ਰਾਂ ਥਿੱਤਾਂ ਅਤੇ ਸੱਤ ਵਾਰ, ਮਹੀਨੇ, ਰੁੱਤਾਂ, ਰਾਤ, ਦਿਨ ਮੁੜ ਮੁੜ ਆਉਂਦੇ ਰਹਿੰਦੇ ਹਨ, ਤਿਵੇਂ ਇਹ ਜਗਤ ਹੈ (ਭਾਵ, ਜਗਤ ਦੇ ਜੀਵ ਜੰਮਦੇ ਮਰਦੇ ਰਹਿੰਦੇ ਹਨ। ਕਰਤਾਰ ਨੇ (ਆਪ ਹੀ ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਬਣਾ ਦਿੱਤਾ ਹੈ। ਅਟੱਲ ਰਹਿਣ ਵਾਲਾ ਸਦਾ-ਥਿਰ ਪ੍ਰਭੂ ਹੀ ਹੈ ਜੋ (ਸਾਰੀ ਸ੍ਰਿਸ਼ਟੀ ਵਿਚ ਆਪਣੀ) ਸੱਤਾ ਟਿਕਾ ਰਿਹਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ (ਭਾਗਾਂ ਵਾਲਾ) ਮਨੁੱਖ (ਗੁਰੂ ਦੇ) ਸ਼ਬਦ ਨੂੰ (ਆਪਣੇ) ਮਨ ਵਿਚ ਵਸਾ ਕੇ (ਇਸ ਗੱਲ ਨੂੰ) ਸਮਝ ਲੈਂਦਾ ਹੈ।੧੦।੧।

बिलावलु महला ३ वार सत घरु १० ੴ सतिगुर प्रसादि ॥
आदित वारि आदि पुरखु है सोई ॥ आपे वरतै अवरु न कोई ॥ ओति पोति जगु रहिआ परोई ॥ आपे करता करै सु होई ॥ नामि रते सदा सुखु होई ॥ गुरमुखि विरला बूझै कोई ॥१॥ हिरदै जपनी जपउ गुणतासा ॥ हरि अगम अगोचरु अपर्मपर सुआमी जन पगि लगि धिआवउ होइ दासनि दासा ॥१॥ रहाउ ॥ सोमवारि सचि रहिआ समाइ ॥ तिस की कीमति कही न जाइ ॥ आखि आखि रहे सभि लिव लाइ ॥ जिसु देवै तिसु पलै पाइ ॥ अगम अगोचरु लखिआ न जाइ ॥ गुर कै सबदि हरि रहिआ समाइ ॥२॥ मंगलि माइआ मोहु उपाइआ ॥ आपे सिरि सिरि धंधै लाइआ ॥ आपि बुझाए सोई बूझै ॥ गुर कै सबदि दरु घरु सूझै ॥ प्रेम भगति करे लिव लाइ ॥ हउमै ममता सबदि जलाइ ॥३॥ बुधवारि आपे बुधि सारु ॥ गुरमुखि करणी सबदु वीचारु ॥ नामि रते मनु निरमलु होइ ॥ हरि गुण गावै हउमै मलु खोइ ॥ दरि सचै सद सोभा पाए ॥ नामि रते गुर सबदि सुहाए ॥४॥ लाहा नामु पाए गुर दुआरि ॥ आपे देवै देवणहारु ॥ जो देवै तिस कउ बलि जाईऐ ॥ गुर परसादी आपु गवाईऐ ॥ नानक नामु रखहु उर धारि ॥ देवणहारे कउ जैकारु ॥५॥ वीरवारि वीर भरमि भुलाए ॥ प्रेत भूत सभि दूजै लाए ॥ आपि उपाए करि वेखै वेका ॥ सभना करते तेरी टेका ॥ जीअ जंत तेरी सरणाई ॥ सो मिलै जिसु लैहि मिलाई ॥६॥ सुक्रवारि प्रभु रहिआ समाई ॥ आपि उपाइ सभ कीमति पाई ॥ गुरमुखि होवै सु करै बीचारु ॥ सचु संजमु करणी है कार ॥ वरतु नेमु निताप्रति पूजा ॥ बिनु बूझे सभु भाउ है दूजा ॥७॥ छनिछरवारि सउण सासत बीचारु ॥ हउमै मेरा भरमै संसारु ॥ मनमुखु अंधा दूजै भाइ ॥ जम दरि बाधा चोटा खाइ ॥ गुर परसादी सदा सुखु पाए ॥ सचु करणी साचि लिव लाए ॥८॥ सतिगुरु सेवहि से वडभागी ॥ हउमै मारि सचि लिव लागी ॥ तेरै रंगि राते सहजि सुभाइ ॥ तू सुखदाता लैहि मिलाइ ॥ एकस ते दूजा नाही कोइ ॥ गुरमुखि बूझै सोझी होइ ॥९॥ पंद्रह थितीं तै सत वार ॥ माहा रुती आवहि वार वार ॥ दिनसु रैणि तिवै संसारु ॥ आवा गउणु कीआ करतारि ॥ निहचलु साचु रहिआ कल धारि ॥ नानक गुरमुखि बूझै को सबदु वीचारि ॥१०॥१॥

अर्थ: हे भाई! (सारे जगत का) मूल वह अकाल-पुरख स्वयं ही (सब जगह) मौजूद है (उसके बिना) और कोई नहीं है। वह परमात्मा सारे जगत को ताने-पेटे की तरह (अपनी रज़ा में) परो रहा है। (जगत में) वही कुछ होता है जो करतार स्वयं ही करता है। उसके नाम में रंगे हुए मनुष्य को सदा आत्मिक आनंद मिलता है। पर कोई दुलर्भ (विरला) मनुष्य (इस बात को) समझता है।1। हे भाई! मैं (अपने) हृदय में गुणों के खजाने (परमात्मा के नाम) को जपता हूँ (यही है मेरी) माला। परमात्मा अपहुँच है, परे से परे है, सबका मालिक है, उस तक ज्ञान इन्द्रियों की पहुँच नहीं हो सकती। मैं तो संत जनों के चरणों में लग के संत जनों का दासों का दास बन के उसको सिमरता हूँ।1। रहाउ। हे भाई! (जो मनुष्य गुरू के शबद के द्वारा) सदा-थिर परमात्मा (की याद) में लीन हुआ रहता है (उसका आत्मिक जीवन इतना ऊँचा हो जाता है कि) उसका मूल्य नहीं आँका जा सकता। (पर यह सिमरन और याद की दाति) जिस (मनुष्य) को (परमात्मा स्वयं) देता है, उसको (ही) मिलती है।, (अपने उद्यम से सुरति जोड़ने वाले और सिफत-सालाह करने वाले मनुष्य) सिफतें कह कह के और सुरति जोड़-जोड़ के ही थक जाते हैं। हे भाई! परमात्मा अपहुँच है, ज्ञान-इन्द्रियों की पहुँच से परे है, उसका सही स्वरूप बयान नहीं किया जा सकता। गुरू के शबद द्वारा (ही मनुष्य) परमात्मा में लीन रह सकता है।2। हे भाई! (परमात्मा ने) माया का मोह (स्वयं ही) पैदा किया है, खुद ही (इस मोह को) हरेक (जीव के) सिर पर (स्थापित करके हरेक को माया के) धंधे में लगाया हुआ है। जिस मनुष्य को (परमात्मा) स्वयं समझ बख्शता है, वही (इस मोह की खेल को) समझता है। गुरू के शबद की बरकति से उसको (परमात्मा का) दर-घर दिख जाता है। वह मनुष्य सुरति जोड़ के प्रेम से परमात्मा की भक्ति करता है, (और, इस तरह) शबद की बरकति से (अपने अंदर से) अहंकार और (माया की) ममता को जला देता है।3। हे भाई! (परमात्मा) स्वयं ही (मनुष्य को) गुरू की शरण में रख के श्रेष्ठ बुद्धि, ऊँचा आचरण, सिफत सालाह और (अपने गुणों की) विचार (बख्शता है, इस तरह उसके) नाम में रंगे हुए मनुष्य का मन पवित्र हो जाता है, (मनुष्य अपने अंदर से) अहंकार की मैल दूर करके परमात्मा के गुण गाता रहता है, और सदा-स्थिर प्रभू के दर पर सदा शोभा कमाता है। हे भाई! गुरू के शबद के द्वारा परमात्मा के नाम में रंगे हुए मनुष्य सुंदर आत्मिक जीवन वाले बन जाते हैं।4। हे भाई! गुरू के दर पे (रह के मनुष्य परमात्मा का) नाम-लाभ कमा लेता है, (पर ये दाति है, और यह दाति) देने की समर्था वाला प्रभू स्वयं ही देता है। सो, जो प्रभू (यह दाति) देता है उससे (सदा) सदके जाना चाहिए, गुरू की कृपा से (अपने अंदर से) स्वै भाव (अहंकार) दूर करना चाहिए। हे नानक! (कह- हे भाई!) परमात्मा का नाम अपने दिल में बसाए रखो, और, उस सब कुछ दे सकने वाले प्रभू की सिफत सालाह हमेशा करते रहो।5। हे भाई! (बावन) वीरों को (भी परमात्मा ने) भटकना में डाल के (माया के मोह में) भुलाए रखा, सारे भूत-प्रेत भी माया के मोह में लगाए हुए हैं। परमात्मा ने खुद (ही ये सारे) पैदा किए, (इनको) अलग-अलग किस्मों के बना के (सबकी) संभाल (भी) करता है। हे करतार! सब जीवों को तेरा ही आसरा है। सारे जीव-जंतु तेरी ही शरण में हैं। वह मनुष्य (ही तुझे) मिलता है जिसको तू खुद (अपने साथ) मिलाता है।6। हे भाई! (सारी सृष्टि में) परमात्मा व्यापक है, (सृष्टि को) खुद (ही) पैदा करके सारी सृष्टि की कद्र भी खुद ही जानता है। जो मनुष्य गुरू के सन्मुख होता है, वह मनुष्य (परमात्मा के गुणों को) अपने मन में बसाता है। सदा-स्थिर हरी-नाम का सिमरन, और इन्द्रियों को विकारों से बचाए रखने का उद्यम- यह उस मनुष्य का नित्य का कर्तव्य, नित्य की कार हो जाती है। पर, व्रत रखना, कर्म-काण्ड के हरेक नियम निबाहने, रोजाना देव-पूजा- आत्मिक जीवन की सूझ के बिना ये सारा उद्यम माया का प्यार (ही पैदा करने वाला) है।7। हे भाई! (परमात्मा का सिमरन छोड़ के) शोनक का ज्योतिष शास्त्र (आदि) विचारते रहना- (इसके कारण) जगत ममता और अहंकार में भटकता रहता है। आत्मिक जीवन से अंधा, अपने मन के पीछे चलने वाला मनुष्य माया के मोह में फंसा रहता है, (ऐसा मनुष्य) जमराज के दर में बँधा हुआ (विकारों की) चोटें खाता रहता है। जो मनुष्य गुरू की कृपा से सदा-स्थिर हरी-नाम-सिमरन को (अपना रोजाना) का कर्तव्य बनाता है और सदा-स्थिर प्रभू में सुरति जोड़े रखता है, वह सदा आत्मिक आनंद पाता है।8। हे भाई! वह मनुष्य बहुत भाग्यशाली होते हैं जो गुरू की शरण पड़ते हैं, (अपने अंदर से) अहंकार को समाप्त करके (उनकी) सुरति सदा कायम रहने वाले परमात्मा में लग जाती है। हे प्रभू! (गुरू की शरण आने वाले मनुष्य) तेरे प्यार-रंग में टिके रहते हैं। सारे सुख देने वाला तू (खुद ही उनको अपने चरणों में) मिला लेता है। हे भाई! एक परमात्मा के बिना (उस जैसा) और कोई नहीं। जो मनुष्य गुरू की शरण पड़ता है, वह इस बात को समझ लेता है, (उसको आत्मिक जीवन की सूझ आ जाती है)।9। हे भाई! (जैसे) पंद्रह तिथियाँ और सात वार, महीने, ऋतुएं, रात-दिन, बार बार आते रहते हैं। करतार ने (खुद ही जीवों के वास्ते) जनम-मरण का चक्कर बना दिया है। अटल रहने वाला सदा-स्थिर प्रभू ही है जो (सारी सृष्टि में अपनी) सक्ता टिका रहा है। हे नानक! गुरू के सन्मुख रहने वाला कोई (भाग्यशाली) मनुष्य (गुरू के) शबद को (अपने) मन में बसा के (इस बात को) समझ लेता है।10।1।

ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥

Ang 575

ਵਡਹੰਸੁ ਮਹਲਾ ੪ ॥
ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥ ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ ਦੇਹ ਕੰਚਨ ਜੀਨੁ ਸੁਵਿਨਾ ਰਾਮ ॥ ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥ ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥

ਅਰਥ: ਹੇ ਭਾਈ ਉਹ ਕਾਂਇਆਂ ਸੋਹਣੀ ਘੋੜੀ ਹੈ (ਜੀਵ-ਰਾਹੀ ਦੇ ਜੀਵਨ-ਸਫਰ ਵਾਸਤੇ ਚੰਗੀ ਘੋੜੀ ਹੈ) ਜੋ ਪਰਮਾਤਮਾ ਦੇ ਪ੍ਰੇਮ ਦੇ ਨਵੇਂ ਰੰਗ ਵਿਚ ਰੰਗੀ ਰਹਿੰਦੀ ਹੈ, ਜੋ ਗੁਰੂ ਪਾਸੋਂ ਆਤਮਕ ਜੀਵਨ ਦੀ ਸ੍ਰੇਸ਼ਟ ਸੂਝ ਮੰਗਦੀ ਰਹਿੰਦੀ ਹੈ, ਜੋ (ਗੁਰੂ ਪਾਸੋਂ) ਆਤਮਕ ਜੀਵਨ ਦੀ ਸੂਝ ਮੰਗਦੀ ਹੈ, ਪਰਮਾਤਮਾ ਦੀ ਸੋਹਣੀ ਸਿਫ਼ਤਿ-ਸਾਲਾਹ ਕਰਦੀ ਹੈ, ਪਰਮਾਤਮਾ ਦਾ ਨਾਮ ਜਪਦੀ ਹੈ, ਜੋ ਇਹ ਸਮਝਣ ਦਾ ਜਤਨ ਕਰਦੀ ਹੈ ਕਿ ਪਰਮਾਤਮਾ ਕਿਹੋ ਜਿਹਾ ਤੇ ਕੇਡਾ ਵੱਡਾ ਹੈ। ਕਰਤਾਰ ਨੇ (ਅਜੇਹੀ ਕਾਂਇਆਂ-ਘੋੜੀ ਦਾ) ਸਾਰਾ ਜਨਮ ਸਫਲ ਕਰ ਦਿੱਤਾ ਹੈ, ਕਿਉਂਕਿ ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੀ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਉਚਾਰਦੀ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਦੀ ਵਡਿਆਈ ਕਰ ਕੇ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੰਗਦੇ ਰਹਿੰਦੇ ਹਨ। ਦਾਸ ਨਾਨਕ ਆਖਦਾ ਹੈ-ਹੇ ਸੰਤ ਜਨੋ! ਇਹ ਸੋਹਣੀ ਕਾਂਇਆਂ ਘੋੜੀ ਪ੍ਰਾਪਤ ਕਰ ਕੇ) ਪਰਮਾਤਮਾ ਦੀ ਸੋਹਣੀ ਭਗਤੀ (ਕਰਦੇ ਰਹੋ) ।੧। ਉਹ ਕਾਂਇਆਂ (-ਘੋੜੀ, ਮਾਨੋ,) ਸੋਨੇ ਦੀ ਹੈ (ਬਹੁਤ ਕੀਮਤ ਵਾਲੀ ਬਣ ਜਾਂਦੀ ਹੈ, ਜਿਸ ਉਤੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਸੋਨੇ ਦੀ ਕਾਠੀ ਪਾਈ ਜਾਂਦੀ ਹੈ (ਜਿਸ ਉਤੇ ਪਰਮਾਤਮਾ ਦੇ ਨਾਮ ਨਾਲ ਭਰਪੂਰ ਗੁਰ-ਸ਼ਬਦ ਦੀ ਕਾਠੀ ਪਾਈ ਜਾਂਦੀ ਹੈ) । (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਗੁਰ-ਸ਼ਬਦ ਦੀ ਕਾਠੀ ਪਾ ਦਿੱਤੀ, ਉਸ ਨੂੰ ਪਰਮਾਤਮਾ ਮਿਲ ਪਿਆ, ਉਸ ਨੇ ਪਰਮਾਤਮਾ ਦੇ ਗੁਣ (ਆਪਣੇ ਅੰਦਰ ਵਸਾ ਲਏ) , ਉਸ ਨੂੰ ਸੁਖ ਹੀ ਸੁਖ ਪ੍ਰਾਪਤ ਹੋ ਗਏ। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦਾ ਸ਼ਬਦ ਹਾਸਲ ਕਰ ਲਿਆ, ਜਿਸ ਨੇ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿਤਾ, ਉਹ ਵੱਡੇ ਭਾਗਾਂ ਵਾਲਾ ਬਣ ਗਿਆ, ਉਸ ਦੇ ਅੰਦਰ ਪਰਮਾਤਮਾ ਦਾ ਪ੍ਰੇਮ ਉਘੜ ਪਿਆ। ਨਾਨਕ ਆਖਦਾ ਹੈ-(ਹੇ ਭਾਈ! ਜੇਹੜਾ ਮਨੁੱਖ) ਪਰਮਾਤਮਾ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ, ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਮੰਗਦਾ ਹੈ, ਉਸ ਨੂੰ ਉਹ ਮਾਲਕ-ਹਰੀ ਮਿਲ ਪੈਂਦਾ ਹੈ ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੋ ਸਦਾ ਹੀ ਨਵਾਂ-ਨਰੋਆ ਰਹਿਣ ਵਾਲਾ ਹੈ, ਜੋ ਸਦਾ ਨਵੇਂ ਚੋਜਾਂ ਦਾ ਮਾਲਕ ਹੈ।੨। ਹੇ ਭਾਈ! ਗੁਰੂ ਨੇ (ਜਿਸ ਮਨੁੱਖ ਦੀ ਕਾਂਇਆਂ-ਘੋੜੀ ਦੇ) ਮੂੰਹ ਵਿਚ ਲਗਾਮ ਦੇ ਦਿੱਤੀ, ਕੁੰਡਾ ਰੱਖ ਦਿੱਤਾ, ਉਸ ਦਾ ਮਨ-ਹਾਥੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਵੱਸ ਵਿਚ ਆ ਗਿਆ। ਜਿਸ ਜੀਵ-ਇਸਤ੍ਰੀ ਦਾ ਮਨ ਵੱਸ ਵਿਚ ਆ ਗਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ, ਪ੍ਰਭੂ-ਕੰਤ ਨੇ ਉਸ ਜੀਵ-ਇਸਤ੍ਰੀ ਨੂੰ ਪਿਆਰ ਕਰਨਾ ਸ਼ੁਰੂ ਕਰ ਦਿੱਤਾ, ਉਸ ਦੇ ਹਿਰਦੇ ਵਿਚ ਪਰਮਾਤਮਾ ਨਾਲ ਪ੍ਰੇਮ ਪੈਦਾ ਹੋ ਗਿਆ, ਉਹ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਵਿਚ ਸੋਹਣੀ ਲੱਗਦੀ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਜੋ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ। ਹਰੀ ਦਾ ਸੇਵਕ ਨਾਨਕ-ਦਾਸ ਆਖਦਾ ਹੈ-ਹੇ ਭਾਈ! ਵੱਡੇ ਭਾਗਾਂ ਵਾਲੇ ਜੀਵ ਹੀ ਪਰਮਾਤਮਾ ਦਾ ਨਾਮ ਸਿਮਰਦੇ ਹਨ।੩। ਹੇ ਭਾਈ! ਉਹ ਕਾਂਇਆਂ (ਮਨੁੱਖ ਦੇ ਜੀਵਨ-ਸਫ਼ਰ ਵਿਚ, ਮਾਨੋ,) ਘੋੜੀ ਹੈ ਜਿਸ (ਕਾਂਇਆਂ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, ਅਤੇ, ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ। ਸੇਵਕ-ਭਾਵ ਨਾਲ ਜੇਹੜਾ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾ ਕੇ ਪਰਮਾਤਮਾ ਦੀ ਸੇਵਾ ਭਗਤੀ ਕਰਦਾ ਹੈ ਉਹ ਪਰਮਾਤਮਾ ਦੀ ਆਨੰਦ-ਭਰੀ ਹਜ਼ੂਰੀ ਵਿਚ ਜਾ ਪਹੁੰਚਦਾ ਹੈ ਅਤੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦਾ ਹੈ। ਉਹ ਮਨੁੱਖ ਪ੍ਰੇਮ ਨਾਲ ਆਪਣੇ ਮਨ ਵਿਚ ਪਰਮਾਤਮਾ ਦੇ ਗੁਣ ਗਾਂਦਾ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਮਨ ਵਿਚ ਪਰਮਾਤਮਾ ਦਾ ਧਿਆਨ ਧਰਦਾ ਹੈ। ਹੇ ਨਾਨਕ! ਜਿਸ ਦਾਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ਉਹ ਆਪਣੀ ਕਾਂਇਆਂ-ਘੋੜੀ ਉਤੇ ਚੜ੍ਹ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ।੪।੨।੬।

वडहंसु महला ४ ॥
देह तेजनड़ी हरि नव रंगीआ राम ॥ गुर गिआनु गुरू हरि मंगीआ राम ॥ गिआन मंगी हरि कथा चंगी हरि नामु गति मिति जाणीआ ॥ सभु जनमु सफलिउ कीआ करतै हरि राम नामि वखाणीआ ॥ हरि राम नामु सलाहि हरि प्रभ हरि भगति हरि जन मंगीआ ॥ जनु कहै नानकु सुणहु संतहु हरि भगति गोविंद चंगीआ ॥१॥ देह कंचन जीनु सुविना राम ॥ जड़ि हरि हरि नामु रतंना राम ॥ जड़ि नाम रतनु गोविंद पाइआ हरि मिले हरि गुण सुख घणे ॥ गुर सबदु पाइआ हरि नामु धिआइआ वडभागी हरि रंग हरि बणे ॥ हरि मिले सुआमी अंतरजामी हरि नवतन हरि नव रंगीआ ॥ नानकु वखाणै नामु जाणै हरि नामु हरि प्रभ मंगीआ ॥२॥ कड़ीआलु मुखे गुरि अंकसु पाइआ राम ॥ मनु मैगलु गुर सबदि वसि आइआ राम ॥ मनु वसगति आइआ परम पदु पाइआ सा धन कंति पिआरी ॥ अंतरि प्रेमु लगा हरि सेती घरि सोहै हरि प्रभ नारी ॥ हरि रंगि राती सहजे माती हरि प्रभु हरि हरि पाइआ ॥ नानक जनु हरि दासु कहतु है वडभागी हरि हरि धिआइआ ॥३॥ देह घोड़ी जी जितु हरि पाइआ राम ॥ मिलि सतिगुर जी मंगलु गाइआ राम ॥ हरि गाइ मंगलु राम नामा हरि सेव सेवक सेवकी ॥ प्रभ जाइ पावै रंग महली हरि रंगु माणै रंग की ॥ गुण राम गाए मनि सुभाए हरि गुरमती मनि धिआइआ ॥ जन नानक हरि किरपा धारी देह घोड़ी चड़ि हरि पाइआ ॥४॥२॥६॥

अर्थ: हे भाई! वह काया सुंदर घोड़ी है (जीव-राही की जीवन-यात्रा के लिए बढ़िया घोड़ी है) जो परमात्मा के प्रेम के नए रंग में रंगी रहती है, जो गुरू से आत्मिक जीवन की श्रेष्ठ समझ मांगती रहती है, जो (गुरू से) आत्मिक जीवन की सूझ मांगती है, परमात्मा की सोहणी सिफत सालाह करती है, परमात्मा का नाम जपती है, जो ये समझने का यत्न करती है कि परमात्मा कैसा और कितना बड़ा है। करतार ने (ऐसी काया घोड़ी का) सारा जन्म सफल कर दिया है, क्योंकि वह परमात्मा के नाम में लीन रहती है, परमात्मा की सिफत सालाह उचारती रहती है। हे भाई! परमात्मा के भक्त परमात्मा के नाम की महिमा गा के परमात्मा की भक्ति (की दाति) मांगते रहते हैं। दास नानक कहता है– हे संत जनो! (ये सुंदर काया-घोड़ी प्राप्त करके) परमात्मा की सुंदर भक्ति (करते रहो)।1। वह काया (-घोड़ी, जैसे) सोने की है (बहुत कीमती बन जाती है, जिस पर) परमात्मा का नाम-रत्न जड़ के सोने की काठी डाली जाती है (जिस पर परमात्मा के नाम से भरपूर गुरू-शबद की काठी डाली जाती है)। (हे भाई! जिस मनुष्य ने) परमात्मा का नाम रत्न जड़ के गुरू-शबद की काठी डाल दी, उसको परमात्मा मिल गया, उसने परमात्मा के गुण (अपने अंदर बसा लिए), उसे सुख ही सुख प्राप्त हो गए। हे भाई! जिस मनुष्य ने गुरू का शबद हासिल कर लिया, जिसने परमात्मा का नाम-सिमरन करना आरम्भ कर दिया, वह अति भाग्यशाली हो गया, उसके अंदर परमात्मा का प्रेम उघड़ पड़ा। नानक कहता है– (हे भाई! जो मनुष्य) परमात्मा के नाम से गहरी सांझ डालता है, जो मनुष्य हर वक्त परमात्मा का नाम मांगता है, उसे वह मालिक हरी मिल जाता है जो हरेक के दिल की जानने वाला है, जो सदा नया-नरोया रहने वाला है, जो सदा नए करिश्मों का मालिक है।2। हे भाई! गुरू ने (जिस मनुष्य की काया-घोड़ी के) मुंह में लगाम दे दी, अंकुश रख दिया, उसका मन-हाथी गुरू के शबद की बरकति से वश में आ गया। जिस जीव-स्त्री का मन वश में आ गया, उसने सबसे ऊँचा आत्मिक दर्जा हासिल कर लिया, प्रभू कंत ने उस जीव-स्त्री को प्यार करना शुरू कर दिया, उसके हृदय में परमात्मा से प्रेम पैदा हो गया, वह जीव-स्त्री प्रभू की हजूरी में सुंदर लगती है। जो जीव-स्त्री प्रभू के प्रेम रंग में रंगी जाती है, जो आत्मिक अडोलता में मस्त रहती है, वह परमात्मा का मिलाप हासिल कर लेती है। हरी का सेवक नानक दास कहता है– हे भाई! अति भाग्यशाली जीव ही परमात्मा का नाम सिमरते हैं।3। हे भाई! वह काया (मनुष्य की जीवन-यात्रा में, मानो) घोड़ी है जिस (काया) के माध्यम से मनुष्य परमात्मा का मिलाप हासिल कर लेता है, और, गुरू को मिल के परमात्मा के सिफत सालाह के गीत गाता रहता है। सेवक-भाव से जो मनुष्य परमात्मा की सिफत सालाह के गीत गा के परमात्मा की सेवा भक्ति करता है वह परमात्मा की आनंद भरी हजूरी में जा पहुँचता है और परमात्मा के मिलाप का आनंद लेता है। वह मनुष्य प्रेम से अपने मन में परमात्मा के गुण गाता है, गुरू की मति पर चल कर मन में परमात्मा का ध्यान धरता है। हे नानक! जिस दास पर परमात्मा मेहर करता है वह अपनी काया-घोड़ी पर चढ़ कर परमात्मा को मिल जाता है।4।2।6।

ਰਤਨ ਜਵੇਹਰ ਨਾਮ ॥ ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥

Ang 893

ਰਾਮਕਲੀ ਮਹਲਾ ੫ ॥
ਰਤਨ ਜਵੇਹਰ ਨਾਮ ॥ ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥ ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ ॥੨॥ ਸੁੰਨ ਸਮਾਧਿ ਗੁਫਾ ਤਹ ਆਸਨੁ ॥ ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥ ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥ ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥ ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥ ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥ ਦਇਆਲ ਪੁਰਖ ਨਾਨਕ ਅਰਦਾਸਿ ॥ ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥

ਅਰਥ: (ਹੇ ਭਾਈ!) ਪਿਆਰੇ ਪ੍ਰਭੂ ਦਾ ਖ਼ਜ਼ਾਨਾ (ਐਸਾ ਹੈ ਕਿ ਉਸ ਨੂੰ) ਆਪ ਵਰਤਦਿਆਂ ਤੇ ਹੋਰਨਾਂ ਨੂੰ ਵੰਡਦਿਆਂ (ਉਸ ਵਿਚ) ਕਮੀ ਨਹੀਂ ਆਉਂਦੀ। ਉਸ ਪਰਮਾਤਮਾ ਦੇ ਖ਼ਜ਼ਾਨੇ ਦਾ ਅੰਤ ਨਹੀਂ ਲੱਭਦਾ, ਉਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭਦਾ।੧।ਰਹਾਉ। (ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਨਾਮ (ਹੀ) ਰਤਨ ਤੇ ਜਵਾਹਰਾਤ ਹਨ, ਉਸ ਵਿਚ ਸਤ ਸੰਤੋਖ ਤੇ ਉੱਚੇ ਆਤਮਕ ਜੀਵਨ ਦੀ ਸੂਝ ਕੀਮਤੀ ਪਦਾਰਥ ਹਨ। ਉਹ ਖ਼ਜ਼ਾਨਾ ਸੁਖ, ਆਤਮਕ ਅਡੋਲਤਾ ਤੇ ਦਇਆ ਦਾ ਸੋਮਾ ਹੈ। ਪਰ ਉਹ ਖ਼ਜ਼ਾਨਾ ਪਰਮਾਤਮਾ ਦੇ ਭਗਤਾਂ ਦੇ ਸਪੁਰਦ ਹੋਇਆ ਹੋਇਆ ਹੈ।੧। (ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਕੀਰਤਨ ਇਕ ਅਜਿਹਾ ਹੀਰਾ ਹੈ ਜਿਸ ਦਾ ਮੁੱਲ ਨਹੀਂ ਪੈ ਸਕਦਾ (ਉਸ ਕੀਰਤਨ ਦੀ ਬਰਕਤਿ ਨਾਲ) ਗੁਣਾਂ ਦੇ ਮਾਲਕ ਸਮੁੰਦਰ-ਪ੍ਰਭੂ (ਦੇ ਮਿਲਾਪ) ਦਾ ਆਨੰਦ (ਪ੍ਰਾਪਤ ਹੁੰਦਾ ਹੈ) । (ਕੀਰਤਨ ਦੀ ਬਰਕਤ ਨਾਲ ਪੈਦਾ ਹੋਈ) ਇੱਕ-ਰਸ ਜਾਰੀ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਰੌ (ਉਸ ਖ਼ਜ਼ਾਨੇ ਵਿਚ ਮਨੁੱਖ ਲਈ) ਸਰਮਾਇਆ ਹੈ। (ਪਰ ਪਰਮਾਤਮਾ ਨੇ ਇਸ ਖ਼ਜ਼ਾਨੇ ਦੀ) ਕੁੰਜੀ ਸੰਤਾਂ ਦੇ ਹੱਥ ਵਿਚ ਰੱਖੀ ਹੋਈ ਹੈ।੨। (ਹੇ ਭਾਈ! ਜਿਸ ਹਿਰਦੇ-ਘਰ ਵਿਚ ਉਹ ਖ਼ਜ਼ਾਨਾ ਆ ਵੱਸਦਾ ਹੈ) ਉਥੇ ਐਸੀ ਸਮਾਧੀ ਬਣੀ ਰਹਿੰਦੀ ਹੈ ਜਿਸ ਵਿਚ ਕੋਈ ਮਾਇਕ ਫੁਰਨਾ ਨਹੀਂ ਉੱਠਦਾ, (ਪਹਾੜਾਂ ਦੀਆਂ ਕੰਦ੍ਰਾਂ ਦੇ ਥਾਂ ਉਸ ਹਿਰਦੇ-) ਗੁਫ਼ਾ ਵਿਚ ਮਨੁੱਖ ਦੀ ਸੁਰਤੀ ਟਿਕੀ ਰਹਿੰਦੀ ਹੈ, ਉਸ ਹਿਰਦੇ-ਘਰ ਵਿਚ ਸਿਰਫ਼ ਪੂਰਨ ਪਰਮਾਤਮਾ ਦਾ ਨਿਵਾਸ ਬਣਿਆ ਰਹਿੰਦਾ ਹੈ। (ਜਿਸ ਭਗਤ ਦੇ ਹਿਰਦੇ ਵਿਚ ਉਹ ਖ਼ਜ਼ਾਨਾ ਪਰਗਟ ਹੋ ਪੈਂਦਾ ਹੈ ਉਸ) ਭਗਤ ਨਾਲ ਪ੍ਰਭੂ ਮਿਲਾਪ ਬਣਾ ਲੈਂਦਾ ਹੈ, ਉਸ ਹਿਰਦੇ ਵਿਚ ਖ਼ੁਸ਼ੀ ਗ਼ਮੀ ਜਨਮ-ਮਰਨ (ਦੇ ਗੇੜ ਦੇ ਡਰ) ਦਾ ਕੋਈ ਅਸਰ ਨਹੀਂ ਹੁੰਦਾ।੩। (ਪਰ, ਹੇ ਭਾਈ! ਸਿਰਫ਼) ਉਸ ਮਨੁੱਖ ਨੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ ਨਾਮ-ਧਨ ਲੱਭਾ ਹੈ ਜਿਸ ਨੂੰ ਪ੍ਰਭੂ ਨੇ ਆਪ ਕਿਰਪਾ ਕਰ ਕੇ ਇਹ ਧਨ ਦਿਵਾਇਆ ਹੈ। ਹੇ ਦਇਆ ਦੇ ਸੋਮੇ ਅਕਾਲ ਪੁਰਖ! (ਤੇਰੇ ਸੇਵਕ) ਨਾਨਕ ਦੀ ਭੀ ਇਹੀ ਅਰਜ਼ੋਈ ਹੈ ਕਿ ਤੇਰਾ ਨਾਮ ਮੇਰਾ ਸਰਮਾਇਆ ਬਣਿਆ ਰਹੇ, ਤੇਰਾ ਨਾਮ ਮੇਰੀ ਹਰ ਵੇਲੇ ਦੀ ਵਰਤਣ ਵਾਲੀ ਸ਼ੈ ਬਣੀ ਰਹੇ।੪।੨੪।੩੫।

रामकली महला ५ ॥
रतन जवेहर नाम ॥ सतु संतोखु गिआन ॥ सूख सहज दइआ का पोता ॥ हरि भगता हवालै होता ॥१॥ मेरे राम को भंडारु ॥ खात खरचि कछु तोटि न आवै अंतु नही हरि पारावारु ॥१॥ रहाउ ॥ कीरतनु निरमोलक हीरा ॥ आनंद गुणी गहीरा ॥ अनहद बाणी पूंजी ॥ संतन हथि राखी कूंजी ॥२॥ सुंन समाधि गुफा तह आसनु ॥ केवल ब्रहम पूरन तह बासनु ॥ भगत संगि प्रभु गोसटि करत ॥ तह हरख न सोग न जनम न मरत ॥३॥ करि किरपा जिसु आपि दिवाइआ ॥ साधसंगि तिनि हरि धनु पाइआ ॥ दइआल पुरख नानक अरदासि ॥ हरि मेरी वरतणि हरि मेरी रासि ॥४॥२४॥३५॥

अर्थ: (हे भाई!) प्यारे प्रभू का खजाना (ऐसा है कि उसको) खुद इस्तेमाल करते हुए और औरों को बाँटते हुए (उसमें) कमी नहीं आती। उस परमातमा के खजाने का अंत नहीं मिलता, उसकी हस्ती का उरला-परला छोर नहीं मिलता।1। रहाउ। (हे भाई! प्यारे प्रभू का खजाना ऐसा है जिसमें उसका) नाम (ही) रतन और जवाहरात हैं, उसमें सत-संतोख और ऊँचे आत्मिक जीवन की सूझ कीमती पदार्थ हैं। वह खजाना सुख, आत्मिक अडोलता व दया के श्रोत हैं। पर, वह खजाना परमात्मा के भक्तों के सुपुर्द होया हुआ है।1। (हे भाई! प्यारे प्रभू का खजाना ऐसा है जिसमें उसका) कीर्तन एक ऐसा हीरा है जिसका मूल्य नहीं पड़ सकता (उस कीर्तन की बरकति से) गुणों के मालिक समुंदर-प्रभू (के मिलाप) का आनंद (प्राप्त होता है)। (कीर्तन की बरकति से पैदा हुई) एक-रस जारी रहने वाली सिफत-सालाह की रौंअ (उस खजाने में मनुष्य के लिए) राशि-पूँजी है। (पर, परमात्मा ने इस खजाने की) कूँजी संतों के हाथ में रखी हुई है।2। (हे भाई! जिस हृदय-घर में वह खजाना आ बसता है) वहाँ ऐसी समाधि बनी रहती है जिसमें कोई मायावी विचार नहीं उठते, (पहाड़ों की कंद्रों की जगह उस हृदय-) गुफा में मनुष्य की सुरति टिकी रहती है, उस हृदय-घर में सिर्फ पूरन परमात्मा का निवास बना रहता है। (जिस भगत के हृदय में वह खजाना प्रगट हो जाता है उस) भगत से प्रभू मिलाप बना लेता है, उस हृदय में खुशी-ग़मी, जनम-मरण (के चक्करों का डर) का कोई असर नहीं होता।3। (पर, हे भाई! सिर्फ) उस मनुष्य ने गुरू की संगति में रह के वह नाम-धन पाया है जिसको प्रभू ने खुद किरपा करके ये धन दिलवाया है। हे दया के श्रोत अकाल-पुरख! (तेरे सेवक) नानक की भी यही आरजू है कि तेरा नाम मेरा सरमाया बना रहे, तेरा नाम मेरी हर वक्त की इस्तेमाल वाली चीज़ बनी रहे।4।24।35।

ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥

Ang 535

ਦੇਵਗੰਧਾਰੀ ਮਹਲਾ ੫ ॥
ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥

ਅਰਥ: ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ। ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ।੧। ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।

देवगंधारी महला ५ ॥
उलटी रे मन उलटी रे ॥ साकत सिउ करि उलटी रे ॥ झूठै की रे झूठु परीति छुटकी रे मन छुटकी रे साकत संगि न छुटकी रे ॥१॥ रहाउ ॥ जिउ काजर भरि मंदरु राखिओ जो पैसै कालूखी रे ॥ दूरहु ही ते भागि गइओ है जिसु गुर मिलि छुटकी त्रिकुटी रे ॥१॥ मागउ दानु क्रिपाल क्रिपा निधि मेरा मुखु साकत संगि न जुटसी रे ॥ जन नानक दास दास को करीअहु मेरा मूंडु साध पगा हेठि रुलसी रे ॥२॥४॥३७॥

अर्थ: हे मेरे मन! जो मनुष्य परमात्मा के साथ सदा टूटे रहते हैं, उनसे अपने आप को सदा परे रख, दूर रख। हे मन! साकत झूठे मनुष्य की प्रीति को भी झूठ ही समझ, ये कभी तोड़ नहीं निभती, ये जरूर टूट जाती है। फिर, साकत की संगति में रहने से विकारों से कभी भी निजात नहीं मिल सकती।1। रहाउ। हे मन! जैसे कोई घर काजल से भर लिया जाए, उसमें जो भी मनुष्य प्रवेश करेगा वह कालिख से भर जाएगा (वैसे ही परमात्मा से टूटे हुए मनुष्य से मुंह जोड़ने से विकारों की कालिख ही मिलेगी)। गुरू को मिल के जिस मनुष्य के माथे की त्रिकुटी मिट जाती है (जिसके अंदर से विकारों की कशिश दूर हो जाती है) वह दूर से ही साकत मनुष्य से परे परे रहता है।1। हे कृपा के घर प्रभू! हे कृपा के खजाने प्रभू! मैं तेरे पास एक दान माँगता हूँ (मेहर कर) मुझे किसी साकत का साथ ना मिले। हे दास नानक! (कह– हे प्रभू!) मुझे अपने दासों का दास बना ले, मेरा सिर तेरे संत-जनों के पैरों तले पड़ा रहे।2।4।37।

ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥

Ang 889

ਰਾਮਕਲੀ ਮਹਲਾ ੫ ॥
ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥ ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥ ਜਮ ਕੀ ਜੇਵੜੀ ਤੂ ਆਗੈ ਬੰਧ ॥੧॥ ਛਾਡਿ ਵਿਡਾਣੀ ਤਾਤਿ ਮੂੜੇ ॥ ਈਹਾ ਬਸਨਾ ਰਾਤਿ ਮੂੜੇ ॥ ਮਾਇਆ ਕੇ ਮਾਤੇ ਤੈ ਉਠਿ ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥੧॥ ਰਹਾਉ ॥ ਬਾਲ ਬਿਵਸਥਾ ਬਾਰਿਕੁ ਅੰਧ ॥ ਭਰਿ ਜੋਬਨਿ ਲਾਗਾ ਦੁਰਗੰਧ ॥ ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥ ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥੨॥ ਚਿਰੰਕਾਲ ਪਾਈ ਦ੍ਰੁਲਭ ਦੇਹ ॥ ਨਾਮ ਬਿਹੂਣੀ ਹੋਈ ਖੇਹ ॥ ਪਸੂ ਪਰੇਤ ਮੁਗਧ ਤੇ ਬੁਰੀ ॥ ਤਿਸਹਿ ਨ ਬੂਝੈ ਜਿਨਿ ਏਹ ਸਿਰੀ ॥੩॥ ਸੁਣਿ ਕਰਤਾਰ ਗੋਵਿੰਦ ਗੋਪਾਲ ॥ ਦੀਨ ਦਇਆਲ ਸਦਾ ਕਿਰਪਾਲ ॥ ਤੁਮਹਿ ਛਡਾਵਹੁ ਛੁਟਕਹਿ ਬੰਧ ॥ ਬਖਸਿ ਮਿਲਾਵਹੁ ਨਾਨਕ ਜਗ ਅੰਧ ॥੪॥੧੨॥੨੩॥

ਅਰਥ: (ਹੇ ਮੂਰਖ!) ਤੂੰ ਧਨ ਇਕੱਠਾ ਕਰੀ ਜਾਂਦਾ ਹੈਂ, (ਅਤੇ ਧਨ ਜੋੜਨ ਦੇ ਉੱਦਮ ਵਿਚ) ਲੋਕਾਂ ਨੂੰ ਦੁੱਖ ਦੇਂਦਾ ਹੈਂ। (ਮੌਤ ਆਉਣ ਤੇ ਇਹ ਧਨ) ਤੇਰੇ ਕੰਮ ਨਹੀਂ ਆਵੇਗਾ, ਹੋਰਨਾਂ (ਦੇ ਵਰਤਣ) ਜੋਗਾ ਰਹਿ ਜਾਇਗਾ। (ਹੇ ਮੂਰਖ! ਇਸ ਧਨ ਦਾ) ਮਾਣ ਕਰ ਕੇ (ਇਸ ਧਨ ਦੇ ਨਸ਼ੇ ਵਿਚ) ਅੰਨ੍ਹਾ ਹੋ ਕੇ ਤੂੰ (ਲੋਕਾਂ ਨਾਲ) ਵਰਤਾਰਾ ਕਰਦਾ ਹੈਂ। (ਜਦੋਂ) ਮੌਤ ਦੀ ਫਾਹੀ (ਤੇਰੇ ਗਲ ਵਿਚ ਪਈ, ਉਸ ਫਾਹੀ ਵਿਚ) ਬੱਝੇ ਹੋਏ ਨੂੰ ਤੈਨੂੰ ਪਰਲੋਕ ਵਿਚ (ਲੈ ਜਾਣਗੇ, ਤੇ ਧਨ ਇਥੇ ਹੀ ਰਹਿ ਜਾਇਗਾ) ।੧। ਹੇ ਮੂਰਖ! ਦੂਜਿਆਂ ਨਾਲ ਈਰਖਾ ਕਰਨੀ ਛੱਡ ਦੇ। ਹੇ ਮੂਰਖ! ਇਸ ਦੁਨੀਆ ਵਿਚ (ਪੰਛੀਆਂ ਵਾਂਗ) ਰਾਤ-ਮਾਤ੍ਰ ਹੀ ਵੱਸਣਾ ਹੈ। ਮਾਇਆ ਵਿਚ ਮਸਤ ਹੋਏ ਹੇ ਮੂਰਖ! ਇਥੋਂ ਆਖ਼ਰ) ਉੱਠ ਕੇ ਤੂੰ ਚਲੇ ਜਾਣਾ ਹੈ, (ਪਰ) ਤੂੰ (ਇਸ ਜਗਤ-) ਸੁਪਨੇ ਨਾਲ ਰੁੱਝਾ ਪਿਆ ਹੈਂ।੧।ਰਹਾਉ। ਬਾਲ ਉਮਰੇ ਜੀਵ ਬੇ-ਸਮਝ ਬਾਲਕ ਬਣਿਆ ਰਹਿੰਦਾ ਹੈ, ਭਰ-ਜਵਾਨੀ ਵੇਲੇ ਵਿਕਾਰਾਂ ਵਿਚ ਲੱਗਾ ਰਹਿੰਦਾ ਹੈ, (ਜਵਾਨੀ ਲੰਘ ਜਾਣ ਤੇ) ਤੀਜੀ ਉਮਰੇ ਮਾਇਆ ਜੋੜਨ ਲੱਗ ਪੈਂਦਾ ਹੈ, (ਆਖ਼ਰ ਜਦੋਂ) ਬੁੱਢਾ ਹੋ ਜਾਂਦਾ ਹੈ ਤਾਂ ਅਫ਼ਸੋਸ ਕਰਦਾ (ਜੋੜੀ ਹੋਈ ਮਾਇਆ) ਛੱਡ ਕੇ (ਇਥੋਂ) ਤੁਰ ਪੈਂਦਾ ਹੈ।੨। (ਹੇ ਭਾਈ!) ਬੜੇ ਚਿਰਾਂ ਪਿੱਛੋਂ ਜੀਵ ਨੂੰ ਇਹ ਦੁਰਲੱਭ ਮਨੁੱਖਾ ਸਰੀਰ ਮਿਲਦਾ ਹੈ, ਪਰ ਨਾਮ ਤੋਂ ਵਾਂਜੇ ਰਹਿ ਕੇ ਇਹ ਸਰੀਰ ਮਿੱਟੀ ਹੋ ਜਾਂਦਾ ਹੈ। (ਨਾਮ ਤੋਂ ਬਿਨਾ, ਵਿਕਾਰਾਂ ਦੇ ਕਾਰਨ) ਮੂਰਖ ਜੀਵ ਦੀ ਇਹ ਦੇਹੀ ਪਸ਼ੂਆਂ ਤੇ ਪਰੇਤਾਂ ਨਾਲੋਂ ਭੀ ਭੈੜੀ (ਸਮਝੋ) । ਜਿਸ ਪਰਮਾਤਮਾ ਨੇ (ਇਸ ਦੀ) ਇਹ ਮਨੁੱਖਾ ਦੇਹੀ ਬਣਾਈ ਉਸ ਨੂੰ ਕਦੇ ਚੇਤੇ ਨਹੀਂ ਕਰਦਾ।੩। ਹੇ ਨਾਨਕ! ਆਖ-ਜੀਵ ਵਿਚਾਰੇ ਕੀਹ ਕਰਨ? ਹੇ ਕਰਤਾਰ! ਹੇ ਗੋਬਿੰਦ! ਹੋ ਗੋਪਾਲ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਦਾ ਹੀ ਕਿਰਪਾ ਦੇ ਸੋਮੇ! ਤੂੰ ਆਪ ਹੀ ਜੀਵਾਂ ਦੇ ਮਾਇਆ ਦੇ ਬੰਧਨ ਤੋੜੇਂ ਤਾਂ ਹੀ ਟੁੱਟ ਸਕਦੇ ਹਨ। ਹੇ ਕਰਤਾਰ! ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਇਸ ਜਗਤ ਨੂੰ ਤੂੰ ਆਪ ਹੀ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜੀ ਰੱਖ।੪।੧੨।੨੩।

रामकली महला ५ ॥
सिंचहि दरबु देहि दुखु लोग ॥ तेरै काजि न अवरा जोग ॥ करि अहंकारु होइ वरतहि अंध ॥ जम की जेवड़ी तू आगै बंध ॥१॥ छाडि विडाणी ताति मूड़े ॥ ईहा बसना राति मूड़े ॥ माइआ के माते तै उठि चलना ॥ राचि रहिओ तू संगि सुपना ॥१॥ रहाउ ॥ बाल बिवसथा बारिकु अंध ॥ भरि जोबनि लागा दुरगंध ॥ त्रितीअ बिवसथा सिंचे माइ ॥ बिरधि भइआ छोडि चलिओ पछुताइ ॥२॥ चिरंकाल पाई द्रुलभ देह ॥ नाम बिहूणी होई खेह ॥ पसू परेत मुगध ते बुरी ॥ तिसहि न बूझै जिनि एह सिरी ॥३॥ सुणि करतार गोविंद गोपाल ॥ दीन दइआल सदा किरपाल ॥ तुमहि छडावहु छुटकहि बंध ॥ बखसि मिलावहु नानक जग अंध ॥४॥१२॥२३॥

अर्थ: (हे मूर्ख!) तू धन इकट्ठा किए जा रहा है, (और धन जोड़ने के प्रयास में) लोगों को दुख देता है। (मौत आने पर ये धन) तेरे काम नहीं आएगा, औरों (के बरतने के) लायक रह जाएगा। (हे मूर्ख! इस धन का) माण करके (इस धन के नशे में) अंधा हो के तू (लोगों से) व्यवहार करता है। (जब) मौत का फंदा (तेरे गले में पड़ा, उस फंदे में) बँधे हुए को तुझे परलोक में (ले जाएंगे, और धन यहीं रह जाएगा)।1। हे मूर्ख! दूसरों से ईष्या करनी छोड़ दे। हे मूर्ख! इस दुनिया में (पक्षियों की तरह ही) सिर्फ रात भर के लिए ही बसना है। माया में मस्त हुए हे मूर्ख! (यहाँ से आखिर) उठ के तूने चले जाना है, (पर) तू (इस जगत-) सपने में व्यस्त हुआ पड़ा है।1। रहाउ। बाल उम्र में जीव बेसमझ बालक बना रहता है, भरी-जवानी में विकारों में लगा रहता है, (जवानी गुजर जाने पर) उम्र के तीसरे पड़ाव में माया जोड़ने लग जाता है, (आखिर जब) बुड्ढा हो जाता है तो अफसोस करते हुए (संचित किए हुए धन को) छोड़ के (यहाँ से) चला जाता है।2। (हे भाई!) बड़े चिरों बाद जीव को ये दुर्लभ मानुख देह मिलती है, पर नाम से वंचित रह के ये शरीर मिट्टी हो जाता है। (नाम के बिना, विकारों के कारण) मूर्ख जीव की ये देही पशुओं और प्रेतों से भी बुरी (समझें)। जिस परमात्मा ने (इसकी) ये मनुष्य देह बनाई उसको कभी याद नहीं करता।3। हे नानक! (कह-) बेचारे जीव भी क्या करें? हे करतार! हे गोबिंद! हे गोपाल! हे दीनों पर दया करने वाले! हे सदा ही कृपा के श्रोत! तू खुद ही जीवों के माया के बँधन तोड़े तब ही टूट सकते हैं। हे करतार! (माया के मोह में) अंधे हुए इस जगत को तूने खुद ही मेहर करके (अपने चरणों में) जोड़े रख।4।12।23।

Best Audio Spectrum Settings in Adobe After effects
ਤੁਮ੍ਹ੍ਹ ਸਮਰਥਾ ਕਾਰਨ ਕਰਨ ॥

Ang 827

ਬਿਲਾਵਲੁ ਮਹਲਾ ੫ ॥
ਤੁਮ੍ਹ੍ਹ ਸਮਰਥਾ ਕਾਰਨ ਕਰਨ ॥ ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥ ਜੋ ਜੋ ਕੀਨੋ ਸੋ ਤੁਮ੍ਹ੍ਹ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥ ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹ੍ਹਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥ ਹਮਰੋ ਸਹਾਉ ਸਦਾ ਸਦ ਭੂਲਨ ਤੁਮ੍ਹ੍ਹਰੋ ਬਿਰਦੁ ਪਤਿਤ ਉਧਰਨ ॥ ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥

ਅਰਥ: ਹੇ ਮੇਰੇ ਗੋਬਿੰਦ! ਹੇ ਮੇਰੇ ਸਭ ਤੋਂ ਵੱਡੇ (ਮਾਲਕ) ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਜਗਤ ਦਾ ਰਚਨਹਾਰ ਹੈਂ, ਮੇਰਾ ਪਰਦਾ ਢੱਕ ਲੈ, ਮੈਂ ਪਾਪੀ ਤੇਰੇ ਚਰਨਾਂ ਦੀ ਸਰਨ ਆਇਆ ਹਾਂ।੧।ਰਹਾਉ। ਜੋ ਕੁਝ ਮੈਂ ਨਿੱਤ ਕਰਦਾ ਰਹਿੰਦਾ ਹਾਂ, ਹੇ ਪ੍ਰਭੂ! ਉਹ ਤੂੰ ਸਭ ਕੁਝ ਜਾਣਦਾ ਹੈਂ ਅਤੇ ਵੇਖਦਾ ਹੈਂ, (ਇਹਨਾਂ ਕਰਤੂਤਾਂ ਤੋਂ) ਮੈਨੂੰ ਢੀਠ ਨੂੰ ਮੁੱਕਰਨ ਦੀ ਕੋਈ ਗੁੰਜੈਸ਼ ਨਹੀਂ, (ਫਿਰ ਭੀ ਮੈਂ ਕਰੀ ਭੀ ਜਾਂਦਾ ਹਾਂ, ਤੇ ਲੁਕਾਂਦਾ ਭੀ ਹਾਂ) । ਹੇ ਪ੍ਰਭੂ! ਮੈਂ ਸੁਣਿਆ ਹੈ ਕਿ ਤੂੰ ਬੜੀ ਸਮਰੱਥਾ ਵਾਲਾ ਹੈਂ, ਤੇਰਾ ਨਾਮ ਕ੍ਰੋੜਾਂ ਪਾਪ ਦੂਰ ਕਰ ਸਕਦਾ ਹੈ (ਮੈਨੂੰ ਭੀ ਆਪਣਾ ਨਾਮ ਬਖ਼ਸ਼) ।੧। ਹੇ ਪ੍ਰਭੂ! ਅਸਾਂ ਜੀਵ ਦਾ ਸੁਭਾਉ ਹੀ ਹੈ ਨਿੱਤ ਭੁੱਲਾਂ ਕਰਦੇ ਰਹਿਣਾ। ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣਾ। ਹੇ ਤਰਸ ਦੇ ਸੋਮੇ! ਹੇ ਕਿਰਪਾਲ! ਹੇ ਕਿਰਪਾ ਦੇ ਖ਼ਜ਼ਾਨੇ! ਨਾਨਕ ਨੂੰ ਆਪਣਾ ਦਰਸਨ ਦੇਹ, ਤੇਰਾ ਦਰਸਨ ਉੱਚੇ ਆਤਮਕ ਜੀਵਨ ਦਾ ਦਰਜਾ ਬਖ਼ਸ਼ਣ ਵਾਲਾ ਹੈ।੨।੨।੧੧੮।

बिलावलु महला ५ ॥
तुम्ह समरथा कारन करन ॥ ढाकन ढाकि गोबिद गुर मेरे मोहि अपराधी सरन चरन ॥१॥ रहाउ ॥ जो जो कीनो सो तुम्ह जानिओ पेखिओ ठउर नाही कछु ढीठ मुकरन ॥ बड परतापु सुनिओ प्रभ तुम्हरो कोटि अघा तेरो नाम हरन ॥१॥ हमरो सहाउ सदा सद भूलन तुम्हरो बिरदु पतित उधरन ॥ करुणा मै किरपाल क्रिपा निधि जीवन पद नानक हरि दरसन ॥२॥२॥११८॥

अर्थ: हे मेरे गोबिंद! हे मेरे सबसे बड़े (मालिक)! तू सब ताकतों का मालिक है, तू जगत का रचनहार है, मेरा पर्दा ढक ले, मैं पापी तेरे चरणों में (तेरी) शरण आया हूँ।1। रहाउ। जो कुछ मैं नित्य करता रहता हूँ, हे प्रभू! वह तू सब कुछ जानता है और देखता है, (इन करतूतों से) मुझ ढीठ के मुकरने की कोई गुंजायश नहीं, (फिर भी मैं किए भी जाता हूँ, और छुपाता भी हूँ)। हे प्रभू! मैंने सुना है कि तू बहुत बड़ी समर्था वाला है, तेरा नाम करोड़ों पाप दूर कर सकता है (मुझे भी अपना नाम बख्श)।1। हे प्रभू! हम जीवों का सवभाव ही है नित्य भूलें करते रहना। तेरा मूल कदीमी स्वभाव (बिरद) है विकारियों को विकार से बचाना। हे तरस के श्रोत (करुणामय)! हे कृपालु! हे कृपा निधि (खजाने)! नानक को अपने दर्शन दे, तेरे दर्शन उच्च आत्मिक जीवन का दर्जा बख्शने वाले हैं।2।2।118।

ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥

Ang 855

ਬਿਲਾਵਲੁ ॥
ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥ ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥ ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥ ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹ੍ਹਾਰੀ ॥੧॥ ਰਹਾਉ ॥ ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥ ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥ ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥

ਅਰਥ: ਜੇ ਗ੍ਰਿਹਸਤ ਤਿਆਗ ਕੇ ਜੰਗਲਾਂ ਵਿਚ ਚਲੇ ਜਾਈਏ, ਤੇ ਗਾਜਰ ਮੂਲੀ ਆਦਿਕ ਖਾ ਕੇ ਗੁਜ਼ਾਰਾ ਕਰੀਏ, ਤਾਂ ਭੀ ਇਹ ਪਾਪੀ ਚੰਦਰਾ ਮਨ ਵਿਕਾਰ ਨਹੀਂ ਛੱਡਦਾ।੧। ਹੇ ਮੇਰੇ ਪ੍ਰਭੂ! ਮੈਂ ਤੇਰਾ ਦਾਸ ਤੇਰੀ ਸ਼ਰਨ ਆਇਆ ਹਾਂ, ਮੈਨੂੰ (ਇਹਨਾਂ ਵਿਕਾਰਾਂ ਤੋਂ) ਬਚਾ। ਮੈਂ ਕਿਵੇਂ ਇਹਨਾਂ ਤੋਂ ਖ਼ਲਾਸੀ ਕਰਾਵਾਂ? ਇਹ ਸੰਸਾਰ ਬੜਾ ਵੱਡਾ ਸਮੁੰਦਰ ਹੈ, ਮੈਂ ਕਿਵੇਂ ਇਸ ਤੋਂ ਪਾਰ ਲੰਘਾਂ?।੧।ਰਹਾਉ। ਹੇ ਮੇਰੇ ਬੀਠਲ! ਮੈਥੋਂ ਇਹਨਾਂ ਅਨੇਕਾਂ ਕਿਸਮਾਂ ਦੇ ਵਿਸ਼ਿਆਂ ਦੇ ਚਸਕੇ ਛੱਡੇ ਨਹੀਂ ਜਾ ਸਕਦੇ। ਕਈ ਜਤਨ ਕਰ ਕੇ ਇਸ ਮਨ ਨੂੰ ਰੋਕੀਦਾ ਹੈ, ਪਰ ਇਹ ਮੁੜ ਮੁੜ ਵਿਸ਼ਿਆਂ ਦੀਆਂ ਵਾਸ਼ਨਾਂ ਨੂੰ ਜਾ ਚੰਬੜਦਾ ਹੈ।੨। ਬੁਢੇਪਾ ਆ ਗਿਆ ਹੈ, ਜੁਆਨੀ ਦੀ ਉਮਰ ਲੰਘ ਗਈ ਹੈ, ਪਰ ਮੈਂ ਹੁਣ ਤਕ ਕੋਈ ਚੰਗਾ ਕੰਮ ਨਹੀਂ ਕੀਤਾ। ਮੇਰੀ ਇਹ ਜਿੰਦ ਅਮੋਲਕ ਸੀ, ਪਰ ਮੈਂ ਇਸ ਨੂੰ ਕੌਡੀ ਦੇ ਬਰਾਬਰ ਕਰ ਦਿੱਤਾ ਹੈ।੩। ਹੇ ਕਬੀਰ! ਆਪਣੇ ਪ੍ਰਭੂ ਅੱਗੇ ਇਉਂ) ਬੇਨਤੀ ਕਰ-ਹੇ ਪਿਆਰੇ ਪ੍ਰਭੂ! ਤੂੰ ਸਭ ਜੀਆਂ ਵਿਚ ਵਿਆਪਕ ਹੈਂ (ਤੇ ਸਭ ਦੇ ਦਿਲ ਦੀ ਜਾਣਦਾ ਹੈਂ, ਮੇਰਾ ਅੰਦਰਲਾ ਹਾਲ ਭੀ ਤੂੰ ਜਾਣਦਾ ਹੈਂ) ਤੇਰੇ ਜੇਡਾ ਕੋਈ ਦਇਆ ਕਰਨ ਵਾਲਾ ਨਹੀਂ, ਤੇ ਮੇਰੇ ਵਰਗਾ ਕੋਈ ਪਾਪੀ ਨਹੀਂ (ਸੋ, ਮੈਨੂੰ ਤੂੰ ਆਪ ਹੀ ਇਹਨਾਂ ਵਿਕਾਰਾਂ ਤੋਂ ਬਚਾ) ।੪।੩।

बिलावलु ॥
ग्रिहु तजि बन खंड जाईऐ चुनि खाईऐ कंदा ॥ अजहु बिकार न छोडई पापी मनु मंदा ॥१॥ किउ छूटउ कैसे तरउ भवजल निधि भारी ॥ राखु राखु मेरे बीठुला जनु सरनि तुम्हारी ॥१॥ रहाउ ॥ बिखै बिखै की बासना तजीअ नह जाई ॥ अनिक जतन करि राखीऐ फिरि फिरि लपटाई ॥२॥ जरा जीवन जोबनु गइआ किछु कीआ न नीका ॥ इहु जीअरा निरमोलको कउडी लगि मीका ॥३॥ कहु कबीर मेरे माधवा तू सरब बिआपी ॥ तुम समसरि नाही दइआलु मोहि समसरि पापी ॥४॥३॥

अर्थ: अगर गृहस्त त्याग के जंगलों में चले जाएं, और गाजर-मूली खा के गुजारा करें, तो भी ये पापी मन विकार नहीं त्यागता।1। हे मेरे प्रभू! मैं तेरा दास तेरी शरण आया हूँ, मुझे (इन विकारों से) बचा। मैं कैसे इनसे खलासी कराऊँ? यह संसार बहुत बड़ा समुंद्र है, मैं कैसे इससे पार लांघू?।1। रहाउ। हे मेरे बीठल! मुझसे इन अनेक किस्मों के विषौ विकारों के चस्के छोड़े नहीं जा सकते। कई यतन करके इस मन को रोकने की कोशिश करते हैं, पर ये बार-बार विषियों की वासनाओं को ही जा चिपकता है।2। बुढ़ापा आ गया है, जवानी की उम्र गुजर गई है, पर मैंने अब तक कोई अच्छा काम नहीं किया। मेरे ये प्राण अमूल्य थे, पर मैंने इनको कौड़ियों के बराबर का कर डाला है।3। हे कबीर! (अपने प्रभू के आगे इस प्रकार) बिनती कर- हे प्यारे प्रभू! तू सब जीवों में व्यापक है (और सबके दिल की जानता है, मेरे अंदर का हाल भी तू ही जानता है) तेरे जितना और कोई दयालु नहीं, और मेरे जितना कोई पापी नहीं (सो, मुझे तू खुद ही इन विकारों से बचा)।4।3।