gurudwara sri bangla sahib
Daily Mukhwak From  Gurdwara Bangla Sahib  New Delhi

Hukamnama Sahib From Gurdwara  Shri Bangla Sahib, New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 587

Mukhwaak In Punjabi


ਸਲੋਕ ਮਃ ੩ ॥
ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥ ਮਃ ੩ ॥ ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥ ਪਉੜੀ ॥ ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥ ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ ॥੫॥


Meaning In Punjabi


ਅਰਥ: ਜਿਨ੍ਹਾਂ (ਸਤਸੰਗੀਆਂ) ਦਾ ਗੁਰੂ ਨਾਲ ਪ੍ਰੇਮ ਹੁੰਦਾ ਹੈ, ਉਹ ਸਤਸੰਗੀਆਂ ਨੂੰ ਮਿਲਦੇ ਹਨ; ਸਤਸੰਗੀਆਂ ਨੂੰ ਮਿਲ ਕੇ ਉਹੀ ਮਨੁੱਖ ਪ੍ਰਭੂ ਪ੍ਰੀਤਮ ਨੂੰ ਸਿਮਰਦੇ ਹਨ ਕਿਉਂਕਿ ਸੱਚੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈ; ਸਤਿਗੁਰੂ ਦੇ ਅਪਾਰ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਮਨ ਆਪਣੇ ਆਪ ਤੋਂ ਹੀ ਪ੍ਰਭੂ ਵਿਚ ਪਤੀਜ ਜਾਂਦਾ ਹੈ; ਅਜੇਹੇ ਸਤਸੰਗੀ ਮਨੁੱਖ (ਇਕ ਵਾਰੀ) ਮਿਲੇ ਹੋਏ ਫਿਰ ਵਿਛੁੜਦੇ ਨਹੀਂ ਹਨ, ਕਿਉਂਕਿ ਕਰਤਾਰ ਨੇ ਆਪ ਇਹਨਾਂ ਨੂੰ ਮਿਲਾ ਦਿੱਤਾ ਹੈ। ਇਕਨਾਂ (ਵਿਛੁੜੇ ਹੋਇਆਂ) ਨੂੰ ਪ੍ਰਭੂ ਦੇ ਦੀਦਾਰ ਦਾ ਯਕੀਨ ਹੀ ਨਹੀਂ ਬੱਝਦਾ, ਕਿਉਂਕਿ ਉਹ ਗੁਰੂ ਦੇ ਸ਼ਬਦ ਵਿਚ ਕਦੇ ਵਿਚਾਰ ਹੀ ਨਹੀਂ ਕਰਦੇ। ਪਰ, ਜਿਨ੍ਹਾਂ ਮਨੁੱਖਾਂ ਦੀ ਸੁਰਤਿ ਸਦਾ ਮਾਇਆ ਦੇ ਮੋਹ ਵਿਚ ਜੁੜੀ ਰਹਿੰਦੀ ਹੈ, ਉਹਨਾਂ (ਪ੍ਰਭੂ ਤੋਂ) ਵਿਛੁੜੇ ਹੋਇਆਂ ਦਾ ਹੋਰ ਵਿਛੋੜਾ ਭੀ ਕੀਹ ਹੋਣਾ ਹੋਇਆ? (ਭਾਵ, ਮਾਇਆ ਵਿਚ ਫਸੇ ਰਹਿਣ ਕਰਕੇ ਉਹ ਪਰਮਾਤਮਾ ਨਾਲੋਂ ਵਿਛੋੜਾ ਮਹਿਸੂਸ ਹੀ ਨਹੀਂ ਕਰਦੇ) । ਜੋ ਮਨੁੱਖ ਆਪਣੇ ਮਨ ਦੇ ਪਿਛੇ ਤੁਰਦਾ ਹੈ, ਉਸ ਨਾਲ ਮਿੱਤ੍ਰਤਾ ਥੋੜੇ ਹੀ ਦੋ ਚਾਰ ਦਿਨ ਲਈ ਹੀ ਰਹਿ ਸਕਦੀ ਹੈ, ਇਸ ਮਿੱਤ੍ਰਤਾ ਦੇ ਟੁੱਟਦਿਆਂ ਚਿਰ ਨਹੀਂ ਲੱਗਦਾ, (ਉਂਞ ਭੀ) ਇਸ ਮਿੱਤ੍ਰਤਾ ਵਿਚੋਂ ਬੁਰਾਈਆਂ ਹੀ ਨਿਕਲਦੀਆਂ ਹਨ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਡਰ ਨਹੀਂ, ਜੋ ਪਰਮਾਤਮਾ ਦੇ ਨਾਮ ਵਿਚ ਕਦੇ ਪਿਆਰ ਨਹੀਂ ਪਾਉਂਦੇ ਉਹਨਾਂ ਨਾਲ ਸਾਂਝ ਪਾਉਣੀ ਹੀ ਨਹੀਂ ਚਾਹੀਦੀ।੧। ਕਈ (ਵਡ-ਭਾਗੀ) ਮਨੁੱਖ ਇਕ (ਪ੍ਰਭੂ ਦੇ) ਰੰਗ ਵਿਚ ਹੀ (ਮਸਤ) ਰਹਿੰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਹਾਂ; (ਮੇਰਾ ਚਿੱਤ ਕਰਦਾ ਹੈ) ਆਪਣਾ ਤਨ ਮਨ ਧਨ ਉਹਨਾਂ ਦੀ ਭੇਟ ਕਰ ਦਿਆਂ ਤੇ ਨਿਉਂ ਨਿਉਂ ਕੇ ਉਹਨਾਂ ਦੀ ਪੈਰੀਂ ਲੱਗਾਂ। ਉਹਨਾਂ ਨੂੰ ਮਿਲਿਆਂ ਮਨ ਨੂੰ ਠੰਢ ਪੈਂਦੀ ਹੈ, ਸਾਰੀ ਤ੍ਰਿਸ਼ਨਾ ਤੇ ਭੁੱਖ ਦੂਰ ਹੋ ਜਾਂਦੀ ਹੈ। ਹੇ ਨਾਨਕ! ਨਾਮ ਵਿਚ ਭਿੱਜੇ ਹੋਏ ਮਨੁੱਖ ਸੱਚੇ ਪ੍ਰਭੂ ਨਾਲ ਚਿੱਤ ਜੋੜ ਕੇ ਸਦਾ ਸੁਖਾਲੇ ਰਹਿੰਦੇ ਹਨ।੨। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸ ਨੇ ਪ੍ਰਭੂ ਦੀ ਗੱਲ ਸੁਣਾਈ ਹੈ, ਤੇ ਜਿਸ ਨੇ ਪ੍ਰਭੂ ਦੀ ਭਗਤੀ ਦੀ ਰੀਤ ਚਲਾਈ ਹੈ। ਉਹ ਪਿਆਰਾ ਸਤਿਗੁਰੂ ਮੇਰੇ ਅੰਗ ਸੰਗ ਹੈ, ਸਭ ਥਾਈਂ ਮੈਨੂੰ (ਵਿਕਾਰਾਂ ਤੋਂ) ਛਡਾ ਲੈਂਦਾ ਹੈ; ਸ਼ਾਬਾਸ਼ੇ ਉਸ ਸਤਿਗੁਰੂ ਨੂੰ ਜਿਸ ਨੇ ਮੈਨੂੰ ਪਰਮਾਤਮਾ ਦੀ ਸੂਝ ਪਾਈ ਹੈ। ਜਿਸ ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ ਹੈ ਤੇ ਮੇਰੇ ਮਨ ਦੀ ਆਸ ਪੂਰੀ ਕੀਤੀ ਹੈ ਮੈਂ ਨਾਨਕ ਉਸ ਤੋਂ ਸਦਕੇ ਹਾਂ।੫।


Mukhwaak In Hindi


सलोक मः ३ ॥
सजण मिले सजणा जिन सतगुर नालि पिआरु ॥ मिलि प्रीतम तिनी धिआइआ सचै प्रेमि पिआरु ॥ मन ही ते मनु मानिआ गुर कै सबदि अपारि ॥ एहि सजण मिले न विछुड़हि जि आपि मेले करतारि ॥ इकना दरसन की परतीति न आईआ सबदि न करहि वीचारु ॥ विछुड़िआ का किआ विछुड़ै जिना दूजै भाइ पिआरु ॥ मनमुख सेती दोसती थोड़ड़िआ दिन चारि ॥ इसु परीती तुटदी विलमु न होवई इतु दोसती चलनि विकार ॥ जिना अंदरि सचे का भउ नाही नामि न करहि पिआरु ॥ नानक तिन सिउ किआ कीचै दोसती जि आपि भुलाए करतारि ॥१॥ मः ३ ॥ इकि सदा इकतै रंगि रहहि तिन कै हउ सद बलिहारै जाउ ॥ तनु मनु धनु अरपी तिन कउ निवि निवि लागउ पाइ ॥ तिन मिलिआ मनु संतोखीऐ त्रिसना भुख सभ जाइ ॥ नानक नामि रते सुखीए सदा सचे सिउ लिव लाइ ॥२॥ पउड़ी ॥ तिसु गुर कउ हउ वारिआ जिनि हरि की हरि कथा सुणाई ॥ तिसु गुर कउ सद बलिहारणै जिनि हरि सेवा बणत बणाई ॥ सो सतिगुरु पिआरा मेरै नालि है जिथै किथै मैनो लए छडाई ॥ तिसु गुर कउ साबासि है जिनि हरि सोझी पाई ॥ नानकु गुर विटहु वारिआ जिनि हरि नामु दीआ मेरे मन की आस पुराई ॥५॥


Mukhwaak Meaning In Hindi


अर्थ: जिन (सत्संगियों) का गुरू से प्रेम होता है, वह सत्संगियों को मिलते हैं; सत्संगियों को मिल के वही मनुष्य प्रभू प्रीतम को सिमरते हैं क्योंकि सच्चे प्यार में उनकी बिरती जुड़ी रहती है; सतिगुरू के अपार शबद की बरकति से उनका मन खुद-ब-खुद ही प्रभू में पतीज जाता है; ऐसे सत्संगी मनुष्य (एक बार) मिले हुए फिर विछुड़ते नहीं हैं, क्योंकि करतार ने खुद इनको मिला दिया है। एक ( विछुड़े हुओं) को प्रभू के दीदार का यकीन ही नहीं होता, क्योंकि वे गुरू के शबद का कभी विचार ही नहीं करते। पर, जिन मनुष्यों की सुरति सदा माया के मोह में जुड़ी रहती है, उन (प्रभू से) विछुड़े हुओं का और विछोड़ा भी क्या होना हुआ? (भाव, माया में फंसे रहने के कारण वे परमात्मा से विछोड़ा महसूस ही नहीं करते)। जो मनुष्य अपने मन के पीछे चलता है उससे मित्रता थोड़े ही दो-चार दिन के लिए ही रह सकती है, इस मित्रता के टूटते हुए देरी नहीं लगती, (वैसे भी) इस मित्रता में से बुराईयां ही जन्म लेती हैं। हे नानक! जिन मनुष्यों के हृदय में परमात्मा का डर नहीं, जो परमात्मा के नाम से कभी प्यार नहीं करते उनके साथ कभी अपनत्व डालना ही नहीं चाहिए।1। कई (भाग्यशाली) मनुष्य एक (प्रभू के) रंग में ही (मस्त) रहते हैं, मैं उनसे कुर्बान हूँ; (मेरा चिक्त करता है) उपना तन-मन-धन उनकी भेटा कर दूँ और झुक-झुक के उनके पैरों पर लगूँ। उनको मिल के मन को ठंडक पड़ती है, सारी तृष्णा और भूख दूर हो जाती है। हे नानक! नाम में भीगे हुए मनुष्य सच्चे प्रभू के साथ चिक्त जोड़ के सदा सुखी रहते हैं।2। मैं सदके हूँ उस सतिगुरू से जिसने प्रभू की बात सुनाई है, और जिसने प्रभू की भक्ति की रीत चलाई है। वह प्यारा सतिगुरू मेरे अंग-संग है, हर जगह मुझे (विकारों से) छुड़वा लेता है; शाबाश है उस सतिगुरू को जिसने मुझे परमात्मा की समझ दी है। जिस गुरू ने मुझे परमात्मा का नाम दिया है और मेरे मन की आस पूरी की है मैं नानक उससे सदके हूँ।5।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama  gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama gurdwara bangla sahib delhi

Date When this Mukhwaak Comes Again
12 May 2025