Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 593
Mukhwaak In Punjabi
ਸਲੋਕੁ ਮਃ ੩ ॥
ਮਨਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥ ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥ ਮਃ ੩ ॥ ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥ ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ ਧਨੁ ਧਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥
Meaning In Punjabi
ਅਰਥ ਕਿਸੇ ਮਨੁੱਖ ਨੇ ਮਨ ਦੇ ਹਠ ਨਾਲ ਰੱਬ ਨੂੰ ਨਹੀਂ ਲੱਭਾ, ਸਾਰੇ ਜੀਵ (ਭਾਵ, ਕਈ ਮਨੁੱਖ) (ਹਠ ਨਾਲ) ਕਰਮ ਕਰ ਕੇ (ਓੜਕ) ਥੱਕ ਗਏ ਹਨ; ਮਨ ਦੇ ਹਠ ਨਾਲ (ਕਈ ਤਰ੍ਹਾਂ ਦੇ) ਭੇਖ ਕਰ ਕਰ ਕੇ ਭਟਕਦੇ ਹਨ ਤੇ ਮਾਇਆ ਦੇ ਮੋਹ ਵਿਚ ਦੁੱਖ ਉਠਾਉਂਦੇ ਹਨ। ਰਿੱਧੀਆਂ ਤੇ ਸਿੱਧੀਆਂ (ਭੀ) ਨਿਰੋਲ ਮੋਹ (ਰੂਪ) ਹਨ, (ਇਹਨਾਂ ਨਾਲ) ਹਰੀ ਦਾ ਨਾਮ ਹਿਰਦੇ ਵਿਚ ਨਹੀਂ ਵੱਸ ਸਕਦਾ। ਸਤਿਗੁਰੂ ਦੀ ਸੇਵਾ ਨਾਲ ਮਨ ਸਾਫ਼ ਹੁੰਦਾ ਹੈ ਤੇ ਅਗਿਆਨ (ਰੂਪ) ਹਨੇਰਾ ਦੂਰ ਹੁੰਦਾ ਹੈ, ਹੇ ਨਾਨਕ! ਨਾਮ (ਰੂਪ) ਰਤਨ ਹਿਰਦੇ ਵਿਚ ਪਰਤੱਖ ਹੋ ਜਾਂਦਾ ਹੈ ਤੇ ਸਹਿਜ ਅਵਸਥਾ ਵਿਚ (ਭਾਵ ਸੁਤੇ ਹੀ ਨਾਮ ਜਪਣ ਵਾਲੀ ਦਸ਼ਾ ਵਿਚ) ਮਨੁੱਖ ਲੀਨ ਹੋ ਜਾਂਦਾ ਹੈ।੧। ਜਿਸ ਮਨੁੱਖ ਨੂੰ ਸਤਿਗੁਰੂ ਦੇ ਸ਼ਬਦ ਵਿਚ ਰਸ ਨਹੀਂ ਆਉਂਦਾ, ਨਾਮ ਵਿਚ ਜਿਸ ਦਾ ਪਿਆਰ ਨਹੀਂ ਜੁੜਿਆ, ਉਹ ਮਨੁੱਖ ਜੀਭ ਨਾਲ ਫਿੱਕੇ ਬਚਨ ਹੀ ਬੋਲਦਾ ਹੈ ਤੇ ਸਦਾ ਖ਼ੁਆਰ ਹੁੰਦਾ ਹੈ; (ਪਰ) ਹੇ ਨਾਨਕ! ਉਸ ਦੇ ਭੀ ਕੀਹ ਵੱਸ?) (ਪਿਛਲੇ ਕੀਤੇ ਕੰਮਾਂ ਦੇ) ਉੱਕਰੇ ਹੋਏ (ਸੰਸਕਾਰਾਂ) ਅਨੁਸਾਰ ਉਸ ਨੂੰ (ਹੁਣ ਭੀ ਇਹੋ ਜਿਹੀ ਹੀ) ਕਾਰ ਕਰਨੀ ਪੈਂਦੀ ਹੈ; ਕੋਈ ਮਨੁੱਖ (ਉਸ ਦੇ ਸੰਸਕਾਰਾਂ ਨੂੰ) ਮਿਟਾ ਨਹੀਂ ਸਕਦਾ।੨। ਸਾਡਾ ਸਤਪੁਰਖੁ ਸਤਿਗੁਰੂ ਧੰਨ ਹੈ, ਜਿਸ ਦੇ ਮਿਲਿਆਂ ਸਾਡੇ ਹਿਰਦੇ ਵਿਚ ਠੰਡ ਪਈ ਹੈ, ਤੇ ਜਿਸਦੇ ਮਿਲਿਆਂ ਅਸਾਂ ਪਰਮਾਤਮਾ ਦੀ ਭਗਤੀ ਲੱਭੀ ਹੈ। ਹਰੀ ਦਾ ਭਗਤ ਸਾਡਾ ਸਤਿਗੁਰੂ ਧੰਨ ਹੈ, ਜਿਸ ਦੀ ਸੇਵਾ ਕਰ ਕੇ ਅਸਾਂ ਹਰੀ ਦੇ ਨਾਮ ਵਿਚ ਬਿਰਤੀ ਜੋੜੀ ਹੈ; ਹਰੀ ਦੇ ਗਿਆਨ ਵਾਲਾ ਸਾਡਾ ਸਤਿਗੁਰੂ ਧੰਨ ਹੈ ਜਿਸ ਨੇ ਵੈਰੀ ਕੀਹ ਤੇ ਸਜਨ ਕੀਹ-ਸਭ ਵਾਲ ਸਾਨੂੰ ਏਕਤਾ ਦੀ ਨਜ਼ਰ (ਨਾਲ ਵੇਖਣ ਦੀ ਜਾਚ) ਸਿਖਾਈ ਹੈ। ਸਾਡਾ ਸੱਜਣ ਸਤਿਗੁਰੂ ਧੰਨ ਹੈ, ਜਿਸ ਨੇ ਹਰੀ ਦੇ ਨਾਮ aਨਾਲ ਸਾਡਾ ਪਿਆਰ ਬਣਾ ਦਿੱਤਾ ਹੈ।੧੯।
Mukhwaak In Hindi
सलोकु मः ३ ॥
मनहठि किनै न पाइओ सभ थके करम कमाइ ॥ मनहठि भेख करि भरमदे दुखु पाइआ दूजै भाइ ॥ रिधि सिधि सभु मोहु है नामु न वसै मनि आइ ॥गुर सेवा ते मनु निरमलु होवै अगिआनु अंधेरा जाइ ॥ नामु रतनु घरि परगटु होआ नानक सहजि समाइ ॥१॥ मः ३ ॥ सबदै सादु न आइओ नामि न लगो पिआरु ॥ रसना फिका बोलणा नित नित होइ खुआरु ॥ नानक किरति पइऐ कमावणा कोइ न मेटणहारु ॥२॥ पउड़ी ॥ धनु धनु सत पुरखु सतिगुरू हमारा जितु मिलिऐ हम कउ सांति आई ॥ धनु धनु सत पुरखु सतिगुरू हमारा जितु मिलिऐ हम हरि भगति पाई ॥ धनु धनु हरि भगतु सतिगुरू हमारा जिस की सेवा ते हम हरि नामि लिव लाई ॥ धनु धनु हरि गिआनी सतिगुरू हमारा जिनि वैरी मित्रु हम कउ सभ सम द्रिसटि दिखाई ॥ धनु धनु सतिगुरू मित्रु हमारा जिनि हरि नाम सिउ हमारी प्रीति बणाई ॥१९॥
Mukhwaak Meaning In Hindi
अर्थ: किसी भी मनुष्य ने मन के हठ से ईश्वर को नहीं पाया, सारे जीव (भाव, कई मनुष्य) (हठ से) कर्म करके थक गए हैं; मन के हठ से (कई तरह के) भेख कर करके भटकते हैं और माया के मोह में दुख उठाते हैं। रिद्धियां और सिद्धियां भी निरोल मोह (रूप) हैं, (इनसे) हरी का नाम हृदय में नहीं बस सकता। सतिगुरू की सेवा से ही मन साफ होता है और अज्ञान (रूप) अंधकार दूर होता है, हे नानक! नाम (रूप) रत्न हृदय में प्रत्यक्ष हो जाता है और सहज अवस्था में (भाव सहज ही नाम जपने वाली दशा में) मनुष्य लीन हो जाता है।1। जिस मनुष्य को सतिगुरू के शबद में रस नहीं आता, नाम में जिसका प्यार नहीं जुड़ा, वह मनुष्य जीभ से फीके वचन ही बोलता है और सदा ख्वार होता है; (पर) हे नानक! (उस के भी क्या वश?) (पिछले किए कर्मों के) उकरे हुए (संस्कारों के) अनुसार उसको (अब भी वैसा ही) कर्म करना पड़ता है; कोई मनुष्य (उसके संस्कारों को) मिटा नहीं सकता।2। हमारा सतपुरुख सतिगुरू धन्य है, जिसके मिलने से हमारे हृदय में ठंड पड़ी है, और जिसके मिलने से हमें परमात्मा की भक्ति मिली है। हरी का भक्त हमारा सतिगुरू धन्य है, जिसकी सेवा करके हमने हरी के नाम में बिरती जोड़ी है; हरी के ज्ञान वाला हमारा सतिगुरू धन्य है जिसने वैरी क्या और सज्जन क्या- सबकी ओर हमें एकता की नजर (से देखने की जाच) सिखाई है। हमारा सज्जन सतिगुरू धन्य है, जिसने हरी के नाम से हमारा प्यार बना दिया है।19।
www.shrimuktsarsahib.com
hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,hukamnama sahib,bangla sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,hukamnama,hukamnama today,today hukamnama,hukamnama bangla sahib delhi