patna-shabib-ji
Daily Mukhwak From  Takht Shri  Patna Sahib

Hukamnama Sahib From  Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 602


Mukhwaak In Punjabi


ਸੋਰਠਿ ਮਹਲਾ ੩ ਚੌਤੁਕੇ ॥
ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥ ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥ ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥ ਭਾਈ ਰੇ ਸਦਾ ਰਹਹੁ ਸਰਣਾਈ ॥ ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥ ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥ ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥ ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥ ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥ ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥ ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥ ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥ ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥ ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥ ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥ ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥ 


Meaning In Punjabi


ਅਰਥ: ਹੇ ਭਾਈ! ਸਦਾ ਗੁਰੂ ਦੀ ਸਰਨ ਟਿਕਿਆ ਰਹੁ। (ਜੇਹੜਾ ਮਨੁੱਖ ਗੁਰੂ ਦੀ ਸਰਨ ਪਿਆ ਰਹਿੰਦਾ ਹੈ, ਉਸ ਉਤੇ ਗੁਰੂ) ਆਪਣੀ ਮੇਹਰ ਦੀ ਨਿਗਾਹ ਕਰਦਾ ਹੈ; ਉਸ ਦੀ ਇੱਜ਼ਤ ਰੱਖਦਾ ਹੈ, ਉਸ ਨੂੰ ਪ੍ਰਭੂ ਦਾ ਨਾਮ ਬਖ਼ਸ਼ਦਾ ਹੈ (ਜੋ ਇਕ ਵੱਡੀ) ਇੱਜ਼ਤ ਹੈ।ਰਹਾਉ। ਹੇ ਭਾਈ! ਗੁਰੂ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਭਗਤੀ ਹੋ ਸਕਦੀ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਹਿਰਦੇ ਵਿਚ ਟਿਕ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਸਦਾ ਸੁਖ ਮਾਣਦਾ ਹੈ, ਉਸ ਦੀ ਹਉਮੈ ਗੁਰੂ ਦੇ ਸ਼ਬਦ ਵਿਚ ਹੀ ਮੁੱਕ ਜਾਂਦੀ ਹੈ। ਸੱਚੇ ਗੁਰੂ ਤੋਂ ਬਿਨਾ ਭਗਤੀ ਨਹੀਂ ਹੋ ਸਕਦੀ, ਜੇਹੜੀ ਅੰਞਾਣ ਲੁਕਾਈ ਗੁਰੂ ਦੇ ਦਰ ਤੇ ਨਹੀਂ ਆਉਂਦੀ, ਉਹ ਕੁਰਾਹੇ ਪਈ ਰਹਿੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਦੇ ਫਿਰਦੇ ਹਨ, ਸਦਾ ਦੁੱਖ ਪਾਂਦੇ ਹਨ; ਉਹ, ਮਾਨੋ, ਪਾਣੀ ਤੋਂ ਬਿਨਾ ਹੀ ਡੁੱਬ ਮਰਦੇ ਹਨ।੧। ਜਿਸ ਮਨੁੱਖ ਨੇ ਪੂਰੇ ਗੁਰੂ ਦੀ ਰਾਹੀਂ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦਿੱਤਾ, ਉਸ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਗੁਣਾਂ ਨੂੰ ਵਿਚਾਰਨਾ ਸ਼ੁਰੂ ਕਰ ਦਿੱਤਾ। ਕਾਮ ਕ੍ਰੋਧ ਅਹੰਕਾਰ (ਆਦਿਕ ਵਿਕਾਰ) ਤਿਆਗਣ ਨਾਲ ਉਸ ਦੇ ਹਿਰਦੇ ਵਿਚ ਜਗਤ ਦਾ ਜੀਵਨ ਪ੍ਰਭੂ ਸਦਾ ਲਈ ਆ ਵੱਸਿਆ। ਬੇਅੰਤ ਪ੍ਰਭੂ ਦਾ ਨਾਮ ਉਸ ਦੇ ਹਿਰਦੇ ਵਿਚ ਆ ਵੱਸਣ ਕਰਕੇ ਪ੍ਰਭੂ ਉਸ ਨੂੰ ਹਰ ਵੇਲੇ ਅੰਗ-ਸੰਗ ਵੱਸਦਾ ਦਿੱਸ ਪਿਆ, ਸਭ ਥਾਵਾਂ ਵਿਚ ਮੌਜੂਦ ਦਿੱਸ ਪਿਆ। ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਇਹ ਪਛਾਣ ਆ ਗਈ ਕਿ (ਪਰਮਾਤਮਾ ਨਾਲ ਮਿਲਾਪ ਦਾ ਵਸੀਲਾ) ਹਰੇਕ ਜੁਗ ਵਿਚ ਗੁਰੂ ਦੀ ਬਾਣੀ ਹੀ ਹੈ, ਪਰਮਾਤਮਾ ਦਾ ਨਾਮ ਉਸ ਨੂੰ ਆਪਣੇ ਮਨ ਵਿਚ ਪਿਆਰਾ ਲੱਗਣ ਲੱਗ ਪਿਆ।੨। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਪਾ ਲਈ, ਜਗਤ ਵਿਚ ਆ ਕੇ ਉਸਦੀ ਜ਼ਿੰਦਗੀ ਕਾਮਯਾਬ ਹੋ ਗਈ। ਪਰਮਾਤਮਾ ਦੇ ਨਾਮ ਸੁਆਦ ਚੱਖ ਕੇ ਉਸ ਦਾ ਮਨ ਸਦਾ ਲਈ ਤ੍ਰਿਪਤ ਹੋ ਜਾਂਦਾ ਹੈ, ਉਹ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਤੇ, ਗੁਣਾਂ ਦੀ ਰਾਹੀਂ ਮਾਇਆ ਵਲੋਂ ਰੱਜ ਜਾਂਦਾ ਹੈ। ਉਸ ਦਾ ਹਿਰਦਾ-ਕਮਲ ਖਿੜ ਕੇ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਹ (ਆਪਣੇ ਹਿਰਦੇ ਵਿਚ) ਇਕ-ਰਸ ਗੁਰ-ਸ਼ਬਦ (ਦਾ ਵਾਜਾ) ਵਜਾਂਦਾ ਰਹਿੰਦਾ ਹੈ। ਪਵਿਤ੍ਰ ਬਾਣੀ ਦੀ ਬਰਕਤਿ ਨਾਲ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ।੩। ਕੋਈ ਮਨੁੱਖ ਨਹੀਂ ਸਮਝ ਸਕਦਾ ਕਿ ਪਰਮਾਤਮਾ ਦੇ ਨਾਮ ਨਾਲ ਕਿਤਨੀ ਕੁ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ (ਉਂਞ) ਗੁਰੂ ਦੀ ਮਤਿ ਲਿਆਂ ਨਾਮ (ਮਨੁੱਖ ਦੇ) ਹਿਰਦੇ ਵਿਚ ਆ ਵੱਸਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਜਾਂਦਾ ਹੈ ਉਹ (ਪਰਮਾਤਮਾ ਦੇ ਮਿਲਾਪ ਦਾ) ਰਸਤਾ ਪਛਾਣ ਲੈਂਦਾ ਹੈ, ਉਸ ਦੀ ਜੀਭ ਨਾਮ-ਰਸ ਨਾਲ ਰਸ ਬਣ ਜਾਂਦੀ ਹੈ। ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਹਿਰਦੇ ਵਿਚ ਆ ਵੱਸਦਾ ਹੈ-ਇਹੀ ਹੈ ਜਪ, ਇਹੀ ਹੈ ਤਪ, ਇਹੀ ਹੈ ਸੰਜਮ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦਾ ਨਾਮ ਹਿਰਦੇ ਵਿਚ ਵਸਾਈ ਰੱਖਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਸਦਾ-ਥਿਰ ਪ੍ਰਭੂ ਦੇ ਦਰ ਤੇ ਉਹਨਾਂ ਨੂੰ ਇੱਜ਼ਤ ਮਿਲਦੀ ਹੈ।੪।੭।


Mukhwaak In Hindi


सोरठि महला ३ चौतुके ॥
सची भगति सतिगुर ते होवै सची हिरदै बाणी ॥ सतिगुरु सेवे सदा सुखु पाए हउमै सबदि समाणी ॥ बिनु गुर साचे भगति न होवी होर भूली फिरै इआणी ॥ मनमुखि फिरहि सदा दुखु पावहि डूबि मुए विणु पाणी ॥१॥ भाई रे सदा रहहु सरणाई ॥ आपणी नदरि करे पति राखै हरि नामो दे वडिआई ॥ रहाउ ॥ पूरे गुर ते आपु पछाता सबदि सचै वीचारा ॥ हिरदै जगजीवनु सद वसिआ तजि कामु क्रोधु अहंकारा ॥ सदा हजूरि रविआ सभ ठाई हिरदै नामु अपारा ॥ जुगि जुगि बाणी सबदि पछाणी नाउ मीठा मनहि पिआरा ॥२॥ सतिगुरु सेवि जिनि नामु पछाता सफल जनमु जगि आइआ ॥ हरि रसु चाखि सदा मनु त्रिपतिआ गुण गावै गुणी अघाइआ ॥ कमलु प्रगासि सदा रंगि राता अनहद सबदु वजाइआ ॥ तनु मनु निरमलु निरमल बाणी सचे सचि समाइआ ॥३॥ राम नाम की गति कोइ न बूझै गुरमति रिदै समाई ॥ गुरमुखि होवै सु मगु पछाणै हरि रसि रसन रसाई ॥ जपु तपु संजमु सभु गुर ते होवै हिरदै नामु वसाई ॥ नानक नामु समालहि से जन सोहनि दरि साचै पति पाई ॥४॥७॥


Mukhwaak Meaning In Hindi


अर्थ: हे भाई! सदा गुरू की शरण टिका रह। (जो मनुष्य गुरू की शरण पड़ा रहता है उस पर गुरू) अपनी मेहर की निगाह करता है; उसकी इज्जत रखता है, उसे प्रभू का नाम बख्शता है (जो एक बहुत बड़ा) सम्मान है। रहाउ। हे भाई! गुरू के माध्यम से सदा स्थिर प्रभू की भक्ति हो सकती है, सदा स्थिर प्रभू की सिफत सालाह की बाणी हृदय में टिक जाती है। जो मनुष्य गुरू की शरण पड़ता है, वह सदा सुख पाता है, उसका अहंकार गुरू के शबद में ही समाप्त हो जाता है। सच्चे गुरू के बिना भक्ति नहीं हो सकती, जो अंजान दुनिया गुरू के दर पर नहीं आती, वह गलत राह पर पड़ी रहती है। अपने मन के पीछे चलने वाले मनुष्य भटकते फिरते हैं, सदा दुख पाते हैं; वह जैसे, पानी के बिना ही डूब मरते हैं।1। जिस मनुष्य ने पूरे गुरू के द्वारा अपने आत्मिक जीवन को पड़तालना आरम्भ कर दिया, उसने सदा-स्थिर प्रभू की सिफत सालाह के शबद में जुड़ के प्रभू के गुणों को विचारना शुरू कर दिया। काम-क्रोध-अहंकार (आदि विकार) त्यागने से उसके हृदय में जगत का जीवन प्रभू सदा के लिए आ बसा। बेअंत प्रभू का नाम उसके दिल में आ बसने के कारण प्रभू उसको सदा अंग-संग बसता दिखाई दे गया, हर जगह मौजूद दिख गया। गुरू के शबद के माध्यम से उसे ये पहचान आ गई कि (परमात्मा के मिलाप का वसीला) हरेक युग में गुरू की बाणी है, परमात्मा का नाम उसको अपने मन में प्यारा लगने लग पड़ा।2। जिस मनुष्य ने गुरू की शरण पड़ के परमात्मा के नाम सें सांझ डाल ली, जगत में आ के उसकी जिंदगी कामयाब हो गई। परमात्मा के नाम का स्वाद चख के उसका मन सदा के लिए तृप्त हो जाता है, वह परमात्मा के गुण गाता रहता है, और गुणों के माध्यम से माया की ओर से तृप्त हो जाता है। उसका हृदय-कमल खिल के सदा प्रभू के प्रेम रंग रंगा रहता है, वह (अपने दिल में) एक-रस गुरू शबद (का बाजा) बजाता रहता है। पवित्र बाणी की बरकति से उसका मन पवित्र हो जाता है, उसका शरीर पवित्र हो जाता है, वह सदा स्थिर प्रभू में लीन रहता है।3। कोई मनुष्य नहीं समझ सकता कि परमात्मा के नाम से कितनी ऊँची आत्मिक अवस्था बन जाती है (वैसे) गुरू की मति लेने से नाम (मनुष्य के) हृदय में आ बसता है। जो मनुष्य गुरू के सन्मुख हो जाता है वह (परमात्मा के मिलाप का) रास्ता पहचान लेता है, उसकी जीभ नाम-रस के साथ रस जाती है। गुरू के माध्यम से परमात्मा का नाम दिल में आ बसता है – यही है जप, यही है तप और यही है संजम। हे नानक! जो मनुष्य प्रभू का नाम हृदय में बसाए रखते हैं, वे सुंदर जीवन वाले बन जाते हैं, सदा स्थिर प्रभू के दर पर उनको सम्मान मिलता है।4।7।


Today Mukhwak From Janam Asthan Guru Gobind Singh Ji
Hukamnama Sahib
Takht  Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Today Mukhwak From Janam Asthan Guru Gobind Singh Ji, Hukamnama Sahib Takht Patna Sahib Bihar, Mukhwak Patna Sahib, Mukhwak Guru Gobind Singh Ji, Mukhwak Janam Asthan Guru Gobind Singh Ji, Mukhwak Historical Gurdwara Sahib, Hukamnama Itihasik Gurdwara Sahib Ton, Mukhwak Patna Sahib Ton, Ajj Da Hukamnama, Latest Hukamnama, Daily Hukamnama, Rojana Mukhwak Patna Sahib, Gurdwara Patna Sahib Hukamnama, Hukamnama Sahib Patna Sahib

Dates When this Mukhwaak Comes Again

13 June 2026