Daily Mukhwak From Takht  Shri  Patna Sahib
Daily Mukhwak From Takht  Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 604

Mukhwaak In Punjabi


ਸੋਰਠਿ ਮਹਲਾ ੩ ॥
ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਤਿ ਤਦ ਹੀ ਪਾਏ ॥ ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ ਸਮਾਏ ॥੧॥ ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥ ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ ਭਰਮਿ ਭੁਲਾਨਾ ॥ ਰਹਾਉ ॥ ਤ੍ਰੈ ਗੁਣ ਮਾਇਆ ਭਰਮਿ ਭੁਲਾਇਆ ਹਉਮੈ ਬੰਧਨ ਕਮਾਏ ॥ ਜੰਮਣੁ ਮਰਣੁ ਸਿਰ ਊਪਰਿ ਊਭਉ ਗਰਭ ਜੋਨਿ ਦੁਖੁ ਪਾਏ ॥੨॥ ਤ੍ਰੈ ਗੁਣ ਵਰਤਹਿ ਸਗਲ ਸੰਸਾਰਾ ਹਉਮੈ ਵਿਚਿ ਪਤਿ ਖੋਈ ॥ ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮ ਨਾਮਿ ਸੁਖੁ ਹੋਈ ॥੩॥ ਤ੍ਰੈ ਗੁਣ ਸਭਿ ਤੇਰੇ ਤੂ ਆਪੇ ਕਰਤਾ ਜੋ ਤੂ ਕਰਹਿ ਸੁ ਹੋਈ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ ਖੋਈ ॥੪॥੧੨॥


Meaning In Punjabi


ਅਰਥ: ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰਾ ਜਗਤ (ਮਾਇਆ ਦੇ ਮੋਹ ਵਿਚ) ਝੱਲਾ ਹੋਇਆ ਫਿਰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋ ਕੇ ਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਨਹੀਂ ਪਾਂਦਾ। ਝੂਠੀ ਦੁਨੀਆ ਦੇ ਕਾਰਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ।ਰਹਾਉ। ਹੇ ਭਾਈ! ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ (ਇਸ ਦੇ ਅੰਦਰ) ਆਤਮਕ ਅਡੋਲਤਾ ਦੀ ਰੌ ਚੱਲ ਪੈਂਦੀ ਹੈ। ਤਦੋਂ ਹੀ (ਗੁਰੂ ਦੀ ਸਰਨ ਪੈ ਕੇ ਹੀ) ਮਨੁੱਖ ਉੱਚੀ ਆਤਮਕ ਅਵਸਥਾ ਤੇ ਉੱਚੀ ਮਤਿ ਹਾਸਲ ਕਰਦਾ ਹੈ। ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤੇ, ਮਨੁੱਖ ਸਦਾ ਨਾਮ ਵਿਚ ਹੀ ਲੀਨ ਰਹਿੰਦਾ ਹੈ।੧। ਹੇ ਭਾਈ! ਮਨੁੱਖ ਤ੍ਰਿਗੁਣੀ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਤੇ, ਹਉਮੈ ਦੇ ਕਾਰਨ ਮੋਹ ਦੇ ਬੰਧਨ ਵਧਾਣ ਵਾਲੇ ਕੰਮ ਹੀ ਕਰਦਾ ਹੈ। ਉਸ ਦੇ ਸਿਰ ਉਤੇ ਜਨਮ ਮਰਨ ਦਾ ਗੇੜ ਹਰ ਵੇਲੇ ਟਿਕਿਆ ਰਹਿੰਦਾ ਹੈ, ਤੇ, ਜਨਮ ਮਰਨ ਵਿਚ ਪੈ ਕੇ ਦੁੱਖ ਸਹਿੰਦਾ ਰਹਿੰਦਾ ਹੈ। ਹੇ ਭਾਈ! ਮਾਇਆ ਦੇ ਤਿੰਨ ਗੁਣ ਸਾਰੇ ਸੰਸਾਰ ਉੱਤੇ ਆਪਣਾ ਪਰਭਾਵ ਪਾਈ ਰੱਖਦੇ ਹਨ, (ਇਹਨਾਂ ਦੇ ਅਸਰ ਹੇਠ ਮਨੁੱਖ) ਹਉਮੈ ਵਿਚ ਫਸ ਕੇ ਇੱਜ਼ਤ ਗਵਾ ਲੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਉਸ ਆਤਮਕ ਅਵਸਥਾ ਨੂੰ ਪਛਾਣ ਲੈਂਦਾ ਹੈ ਜਿਥੇ ਮਾਇਆ ਦੇ ਤਿੰਨ ਗੁਣ ਅਸਰ ਨਹੀਂ ਪਾ ਸਕਦੇ, ਪਰਮਾਤਮਾ ਦੇ ਨਾਮ ਵਿਚ ਟਿਕ ਕੇ ਉਹ ਆਤਮਕ ਆਨੰਦ ਮਾਣਦਾ ਹੈ।੩। ਹੇ ਪ੍ਰਭੂ! ਮਾਇਆ ਦੇ ਇਹ ਤਿੰਨੇ ਗੁਣ ਤੇਰੇ ਹੀ ਬਣਾਏ ਹੋਏ ਹਨ, ਤੂੰ ਆਪ ਹੀ (ਸਭ ਦਾ) ਪੈਦਾ ਕਰਨ ਵਾਲਾ ਹੈਂ। (ਜਗਤ ਵਿਚ) ਉਹੀ ਹੁੰਦਾ ਹੈ ਜੋ ਤੂੰ ਕਰਦਾ ਹੈਂ। ਹੇ ਨਾਨਕ! ਆਖ-ਹੇ ਭਾਈ!) ਪਰਮਾਤਮਾ ਦੇ ਨਾਮ ਵਿਚ ਜੁੜਿਆਂ (ਮਾਇਆ ਦੇ ਤਿੰਨ ਗੁਣਾਂ ਤੋਂ) ਪੂਰੀ ਖ਼ਲਾਸੀ ਹੁੰਦੀ ਹੈ। ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਸਕਦਾ ਹੈ।੪।੧੨।


Mukhwaak In Hindi


सोरठि महला ३ ॥
सतिगुर सेवे ता सहज धुनि उपजै गति मति तद ही पाए ॥ हरि का नामु सचा मनि वसिआ नामे नामि समाए ॥१॥ बिनु सतिगुर सभु जगु बउराना ॥ मनमुखि अंधा सबदु न जाणै झूठै भरमि भुलाना ॥ रहाउ ॥ त्रै गुण माइआ भरमि भुलाइआ हउमै बंधन कमाए ॥ जमणु मरणु सिर ऊपरि ऊभउ गरभ जोनि दुखु पाए ॥२॥ त्रै गुण वरतहि सगल संसारा हउमै विचि पति खोई ॥ गुरमुखि होवै चउथा पदु चीनै राम नामि सुखु होई ॥३॥ त्रै गुण सभि तेरे तू आपे करता जो तू करहि सु होई ॥ नानक राम नामि निसतारा सबदे हउमै खोई ॥४॥१२॥


Mukhwaak Meaning In Hindi


अर्थ: हे भाई! गुरू की शरण पड़े बिना सारा जगत (माया के मोह में) पागल हुआ फिरता है। अपने मन के पीछे चलने वाला मनुष्य (माया के मोह में) अंधा हो के गुरू के शबद के साथ गहरी सांझ नहीं डालता। झूठी दुनिया के कारण भटकना में पड़ कर गलत राह पर पड़ा रहता है। रहाउ। हे भाई! जब मनुष्य गुरू की शरण पड़ता है तब (इसके अंदर) आत्मिक अडोलता की रौंअ चल पड़ती है। तब ही (गुरू की शरण पड़ के ही) मनुष्य उच्च आत्मिक अवस्था और ऊँची मति हासिल करता है। सदा कायम रहने वाला हरी-नाम मनुष्य के मन में आ बसता है, और मनुष्य सदा नाम में ही लीन रहता है।1। हे भाई! मनुष्य त्रैगुणी माया में पड़ कर कुमार्ग पर पड़ा रहता है, और अहंकार के कारण मोह के बंधन बढ़ाने वाले काम ही करता है। उसके सिर पर हर वक्त जनम-मरन का चक्र हर समय टिका रहता है, और जनम-मरण में पड़ कर दुख सहता रहता है। हे भाई! माया के तीन गुण सारे संसार पर अपना प्रभाव डाले रखते हैं, (इनके असर तले मनुष्य) अहंम् में फस के सम्मान गवा लेता है। जो मनुष्य गुरू की शरण पड़ता है, वह उस आत्मिक अवस्था को पहचान लेता है जहाँ माया के तीनों गुण असर नहीं डाल सकते, परमात्मा के नाम में टिक के वह आत्मिक आनंद लेता है।3। हे प्रभू! माया के ये तीनों गुण तेरे ही बनाए हुए हैं, तू स्वयं ही (सब को) पैदा करने वाला है। (जगत में) वही होता है जो तू करता है। हे नानक! (कह– हे भाई!) परमात्मा के नाम में जुड़ने से (माया के तीनों गुणों से) पूरी तरह से मुक्ति मिल जाती है। मनुष्य गुरू के शबद की बरकति से ही (अपने अंदर से) अहंकार दूर कर सकता है।4।12।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
 Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
 Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

22 October 2024