Daily Mukhwak From Takht Shri Patna Sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 653


ਸਲੋਕੁ ਮਃ ੩ ॥
ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ


ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ। ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ ॥੧॥ ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ। ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ ॥੨॥ ਹੇ ਕਰਤਾਰ! ਤੂੰ ਸਾਰੀ ਕੁਦਰਤ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ। ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ ॥੨੯॥੧॥ ਸੁਧੁ


सलोकु मः ३ ॥ ए मन हरि जी धिआइ तू इक मनि इक चिति भाइ ॥ हरि कीआ सदा सदा वडिआईआ देइ न पछोताइ ॥ हउ हरि कै सद बलिहारणै जितु सेविऐ सुखु पाइ ॥ नानक गुरमुखि मिलि रहै हउमै सबदि जलाइ ॥१॥ मः ३ ॥ आपे सेवा लाइअनु आपे बखस करेइ ॥ सभना का मा पिउ आपि है आपे सार करेइ ॥ नानक नामु धिआइनि तिन निज घरि वासु है जुगु जुगु सोभा होइ ॥२॥ पउड़ी ॥ तू करण कारण समरथु हहि करते मै तुझ बिनु अवरु न कोई ॥ तुधु आपे सिसटि सिरजीआ आपे फुनि गोई ॥ सभु इको सबदु वरतदा जो करे सु होई ॥ वडिआई गुरमुखि देइ प्रभु हरि पावै सोई ॥ गुरमुखि नानक आराधिआ सभि आखहु धंनु धंनु धंनु गुरु सोई ॥२९॥१॥ सुधु


अर्थ: हे मन! प्यार से एकाग्रचिक्त हो के हरी का सिमरन कर; हरी में ये हमेशा के लिए गुण हैं कि दातें दे के पछताता नहीं। मैं हरी से सदा कुर्बान हूँ, जिसकी सेवा करने से सुख मिलता है; हे नानक! गुरमुख जन अहंकार को सतिगुरू के शबद के द्वारा जला के हरी में मिले रहते हैं।1। हरी ने खुद ही मनुष्यों को सेवा में लगाया है, खुद ही बख्शिश करता है, खुद ही सबका माँ-बाप है और खुद ही सबकी संभाल करता है। हे नानक! जो मनुष्य नाम जपते हैं, वे अपने ठिकाने पर टिके हुए हैं, हरेक युग में उनकी शोभा होती है।2। हे करतार! तू सारी कुदरत का रचयता है; तेरे बिना तेरे जितना कोई और मुझे नहीं दिखता; तू खुद ही सृष्टि को पैदा करता है और खुद ही फिर नाश करता है। हर जगह (हरी का) ही हुकम बरत रहा है; जो वह करता है वही होता है। जो मनुष्य गुरू के सन्मुख होता है उसे प्रभू महिमा बख्शता है, वह उस हरी को मिल लेता है। हे नानक! गुरू के सन्मुख (होने वाले) मनुष्य हरी को सिमरते हैं, (हे भाई!) सभी कहो, कि वह सतिगुरू धन्य है, धन्य है, धन्य है।29।1। सुधु।

www.shrimuktsarsahib.com