patna-shabib-ji
Daily Mukhwak From  Takht Shri  Patna Sahib

Hukamnama Sahib From  Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 654

Mukhwaak In Punjabi


ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨਾਈ ॥ ਓਇ ਲੇ ਜਾਰੇ ਓਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥੧॥ ਮਨ ਰੇ ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥੧॥ ਰਹਾਉ ॥ ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥੨॥ ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥੩॥ ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥੪॥੧


ਅਰਥ: ਹੇ ਮੇਰੇ ਮਨ! ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹੈ, ਅਤੇ ਚੌਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ ਅਗਿਆਨਤਾ ਵਿਚ ਫਸਦੇ ਜਾਣ) ।੧।ਰਹਾਉ। ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖ਼ੁਆਰ ਹੋ ਰਹੇ ਹਨ, ਮੁਸਲਮਾਨ (ਰੱਬ ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ, ਹਿੰਦੂਆਂ ਨੇ ਆਪਣੇ ਮੁਰਦੇ ਸਾੜ ਦਿੱਤੇ ਤੇ ਮੁਸਲਮਾਨਾਂ ਦੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ ਹੈ) । (ਹੇ ਪ੍ਰਭੂ) ਤੂੰ ਕਿਹੋ ਜਿਹਾ ਹੈਂ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ।੧। (ਵਿਦਵਾਨ) ਕਵੀ ਲੋਕ ਆਪੋ ਆਪਣੀ ਕਾਵਿ-ਰਚਨਾ ਪੜ੍ਹਨ (ਭਾਵ, ਵਿੱਦਿਆ ਦੇ ਮਾਣ) ਵਿਚ ਹੀ ਮਸਤ ਹਨ, ਕਾਪੜੀ (ਆਦਿਕ) ਸਾਧੂ ਕੇਦਾਰਾ (ਆਦਿਕ) ਤੀਰਥਾਂ ਤੇ ਜਾ ਜਾ ਕੇ ਜੀਵਨ ਵਿਅਰਥ ਗਵਾਉਂਦੇ ਹਨ; ਜੋਗੀ ਲੋਕ ਜਟਾ ਰੱਖ ਰੱਖ ਕੇ ਹੀ ਇਹ ਸਮਝਦੇ ਰਹੇ ਕਿ ਇਹੀ ਰਾਹ ਠੀਕ ਹੈ। (ਹੇ ਪ੍ਰਭੂ!) ਤੇਰੀ ਬਾਬਤ ਸੂਝ ਇਹਨਾਂ ਲੋਕਾਂ ਨੂੰ ਭੀ ਨਾਹ ਪਈ।੨। ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖ਼ਜ਼ਾਨੇ) ਧਰਤੀ ਵਿਚ ਦੱਬ ਰੱਖੇ, ਪੰਡਿਤ ਲੋਕ ਵੇਦ-ਪਾਠੀ ਹੋਣ ਦੇ ਹੰਕਾਰ ਵਿਚ ਖਪਦੇ ਹਨ, ਤੇ, ਇਸਤ੍ਰੀਆਂ (ਸ਼ੀਸ਼ੇ ਵਿਚ) ਆਪਣੇ ਰੂਪ ਤੱਕਣ ਵਿਚ ਹੀ ਜ਼ਿੰਦਗੀ ਅਜਾਈਂ ਬਿਤਾ ਰਹੀਆਂ ਹਨ।੩। ਆਪੋ-ਆਪਣੇ ਅੰਦਰ ਝਾਤ ਮਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਸਭ ਜੀਵ ਖ਼ੁਆਰ ਹੋ ਰਹੇ ਹਨ। ਕਬੀਰ ਸਿੱਖਿਆ ਦੀ ਗੱਲ ਆਖਦਾ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੂੰ (ਜੀਵਨ ਦੀ) ਸਹੀ ਸੂਝ ਨਹੀਂ ਪੈਂਦੀ।੪।੧। ਸ਼ਬਦ ਦਾ ਭਾਵ: ਸਿਮਰਨ ਤੋਂ ਬਿਨਾ ਜੀਵਨ ਵਿਅਰਥ ਹੈ। ਸਿਮਰਨ-ਹੀਨ ਬੰਦਿਆਂ ਲਈ ਇਹ ਜਗਤ ਇਕ ਅੰਨ੍ਹਾ ਖਾਤਾ ਹੈ, ਉਹਨਾਂ ਦੇ ਕਰਮ ਉਹਨਾਂ ਵਾਸਤੇ ਹੋਰ ਹੋਰ ਫਾਹੀ ਦਾ ਕੰਮ ਕਰਦੇ ਹਨ।


रागु सोरठि बाणी भगत कबीर जी की घरु १
ੴ सतिगुर प्रसादि ॥
बुत पूजि पूजि हिंदू मूए तुरक मूए सिरु नाई ॥ ओइ ले जारे ओइ ले गाडे तेरी गति दुहू न पाई ॥१॥ मन रे संसारु अंध गहेरा ॥ चहु दिस पसरिओ है जम जेवरा ॥१॥ रहाउ ॥ कबित पड़े पड़ि कबिता मूए कपड़ केदारै जाई ॥ जटा धारि धारि जोगी मूए तेरी गति इनहि न पाई ॥२॥ दरबु संचि संचि राजे मूए गडि ले कंचन भारी ॥ बेद पड़े पड़ि पंडित मूए रूपु देखि देखि नारी ॥३॥ राम नाम बिनु सभै बिगूते देखहु निरखि सरीरा ॥ हरि के नाम बिनु किनि गति पाई कहि उपदेसु कबीरा ॥४॥१॥


अर्थ: हे मेरे मन! (अज्ञानता के कारण) सिमरन से टूट के जगत एक गहरा अंधकार बना हुआ है, और चारों तरफ जमों की जंजीरें बिखरी हुई हैं (भाव, लोग बार बार वही काम कर रहे हैं जिनसे और ज्यादा अज्ञानता में फसते जाएं)।1। रहाउ। हिन्दू लोग मूर्तियों की पूजा कर करके दुखी हो रहे हैं, मुसलमान (ख़ुदा को मक्के में समझ के उधर) सजदे किए जा रहे हैं, हिन्दुओं ने अपने मुर्दे जला दिए और मुसलमानों ने दबा दिए (इसी बात पर झगड़ते रहे कि सच्चा कौन है)। (हे प्रभू!) तू कैसा है?- ये बात दोनों पक्षों के समझ में ना आई।1। (विद्वान) कवि जन अपनी-अपनी कविता रचना पढ़ने (अर्थात, विद्या के गुमान) में ही मस्त हैं, कापड़ी (आदि) साधू केदार नाथ (आदि) तीर्थों पर जा जा के जीवन व्यर्थ गवाते हैं; योगी जटा रख रख के यही समझते रहे कि यही रास्ता ठीक है। पर, (हे प्रभू!) तेरे बारे में इन लोगों को भी कोई समझ नहीं पड़ी।2। राजे धन संचित कर कर के उम्र गवा गए, उन्होंने सोने (आदि) के ढेर (भाव, खजाने) धरती में दबा दिए, पण्डित लोग वेद-पाठी होने के अहंकार में खपते हैं, और सि्त्रयां (शीशें में) अपना रूप देखने में ही जिंदगी व्यर्थ गवा रही हैं।3। अपने-अपने अंदर झाँक के देख लो, परमात्मा के नाम का सिमरन किए बिना सब जीव दुखी हो रहे हैं। कबीर शिक्षाप्रद बात कहता है कि परमात्मा के नाम के बिना किसी को (जीवन की) सही समझ नहीं पड़ती।4।1। शबद का भाव: सिमरन के बिना जीवन व्यर्थ है। सिमरन-हीन लोगों के लिए ये जगत एक अंधा खाता है, उनके कर्म ही उनके लिए और जंजाल का काम करते हैं।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates whe this Mukhwak Comes Again

19 October 2024
07 September 2025