Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 697
Mukhwaak In Punjabi
ਜੈਤਸਰੀ ਮਹਲਾ ੪ ॥
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥
ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧। ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨। ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩। ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।
जैतसरी महला ४ ॥ जिन हरि हिरदै नामु न बसिओ तिन मात कीजै हरि बांझा ॥ तिन सुंञी देह फिरहि बिनु नावै ओइ खपि खपि मुए करांझा ॥१॥ मेरे मन जपि राम नामु हरि माझा ॥ हरि हरि क्रिपालि क्रिपा प्रभि धारी गुरि गिआनु दीओ मनु समझा ॥ रहाउ ॥ हरि कीरति कलजुगि पदु ऊतमु हरि पाईऐ सतिगुर माझा ॥ हउ बलिहारी सतिगुर अपुने जिनि गुपतु नामु परगाझा ॥२॥ दरसनु साध मिलिओ वडभागी सभि किलबिख गए गवाझा ॥ सतिगुरु साहु पाइआ वड दाणा हरि कीए बहु गुण साझा ॥३॥ जिन कउ क्रिपा करी जगजीवनि हरि उरि धारिओ मन माझा ॥ धरम राइ दरि कागद फारे जन नानक लेखा समझा ॥४॥५॥
अर्थ: हे मेरे मन! उस परमात्मा का नाम जपा कर, जो तेरे अंदर ही बस रहा है। हे भाई! कृपालु प्रभू ने (जिस मनुष्य पर) कृपा की उसको गुरू ने आत्मिक जीवन की सूझ बख्शी उसका मन (नाम जपने की महत्वता को) समझ गया। रहाउ। हे भाई! जिन मनुष्यों के हृदय में परमात्मा का नाम नहीं बसता, उनकी माँ को हरी बाँझ ही कर दिया करे (तो ठीक है, क्योंकि) उनका शरीर हरी-नाम से सूना रहता है, वे नाम से वंचित ही घूमते फिरते हैं, वे चिंताओं, कुड़न में दुखी हो-हो के आत्मिक मौत सहेड़ते रहते हैं।1। हे भाई! जगत में परमात्मा की सिफत-सालाह ही सबसे ऊँचा दर्जा है, (पर) परमात्मा गुरू के द्वारा (ही) मिलता है। हे भाई! मैं अपने गुरू से कुर्बान जाता हूँ जिसने मेरे अंदर ही छुपे हुए बसते परमात्मा का नाम प्रगट कर दिया।2। हे भाई! जिस मनुष्य को बड़े भाग्यों से गुरू के दर्शन प्राप्त होते हैं, उसके सारे पाप दूर हो जाते हैं। जिसे बड़ा समझदार और शाह गुरू मिल गया, गुरू ने परमात्मा के बहुत सारे गुणों से उसको सांझीवाल बना दिया।3। हे भाई! जगत के जीवन प्रभू ने जिन मनुष्यों पर कृपा की, उन्होंने अपने मन में हृदय में परमात्मा का नाम टिका लिया। हे नानक! (कह– हे भाई!) धर्मराज के दर पर उन मनुष्यों के (किए कर्मों के लेखे के सारे) कागज फाड़ दिए गए, उन दासों का लेखा निपट गया।4।5।
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dates When this Mukhwaak Comes Again
26 July 2024
06 February 2025