patna-shabib-ji
Daily Mukhwak From  Takht  Shri  Patna Sahib

Hukamnama Sahib From  Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 751


ਸੂਹੀ ਮਹਲਾ ੧ ਕਾਫੀ ਘਰੁ ੧੦ ੴ ਸਤਿਗੁਰ ਪ੍ਰਸਾਦਿ ॥
ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥


ਅਰਥ: ਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ।੧।ਰਹਾਉ। (ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ। ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ) ।੧। ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ) ।੨। ਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ, ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ “ਤੂ ਹੀ ਤੂ” ਦੀ ਧੁਨ ਲੱਗ ਪਏ।੩। ਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ) ।੪। ਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ। ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ।੫। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ। ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ।੬। ਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾ) ਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਉਸ ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ।੭। ਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ।੮।੧।੩।


सूही महला १ काफी घरु १० ੴ सतिगुर प्रसादि ॥
माणस जनमु दुल्मभु गुरमुखि पाइआ ॥ मनु तनु होइ चुल्मभु जे सतिगुर भाइआ ॥१॥ चलै जनमु सवारि वखरु सचु लै ॥ पति पाए दरबारि सतिगुर सबदि भै ॥१॥ रहाउ ॥ मनि तनि सचु सलाहि साचे मनि भाइआ ॥ लालि रता मनु मानिआ गुरु पूरा पाइआ ॥२॥ हउ जीवा गुण सारि अंतरि तू वसै ॥ तूं वसहि मन माहि सहजे रसि रसै ॥३॥ मूरख मन समझाइ आखउ केतड़ा ॥ गुरमुखि हरि गुण गाइ रंगि रंगेतड़ा ॥४॥ नित नित रिदै समालि प्रीतमु आपणा ॥ जे चलहि गुण नालि नाही दुखु संतापणा ॥५॥ मनमुख भरमि भुलाणा ना तिसु रंगु है ॥ मरसी होइ विडाणा मनि तनि भंगु है ॥६॥ गुर की कार कमाइ लाहा घरि आणिआ ॥ गुरबाणी निरबाणु सबदि पछाणिआ ॥७॥ इक नानक की अरदासि जे तुधु भावसी ॥ मै दीजै नाम निवासु हरि गुण गावसी ॥८॥१॥३॥


अर्थ: जो मनुष्य सतिगुरू के शबद के द्वारा (परमात्मा के) डर-अदब में (रह के) सदा-स्थिर प्रभू के नाम के सौदे का व्यापार करता है और अपना जीवन सोहाना बना के (यहाँ से) जाता है वह (परमात्मा की) दरगाह में इज्जत हासिल करता है।1। रहाउ। (चौरासी लाख जूनियों में से) मानस जन्म बड़ी मुश्किल से मिलता है, पर इसकी कद्र वही मनुष्य जानता है जो गुरू की शरण पड़े। यदि सतिगुरू को ठीक लगे (अर्थात अगर सतिगुरू की कृपा हो जाए) तो (शरण आए उस मनुष्य का) मन और शरीर (प्रभू के प्रेम-रंग से) गाढ़ा लाल हो जाता है (नाम की बरकति से उसको लाली चढ़ी रहती है)।1। जिस मनुष्य को पूरा गुरू मिल जाता है वह अपने मन व शरीर के द्वारा सदा-स्थिर परमात्मा की सिफत सालाह करके सदा स्थिर प्रभू के मन में प्यारा लगने लग पड़ता है। प्रभू नाम की लाली में मस्त हुआ उसका मन उस लाली में भीग जाता है (उसके बिना रह नहीं सकता)।2। हे प्रभू! यदि तू मेरे मन में बस जाए, तो मेरा मन अडोल अवस्था में टिक के तेरे नाम के स्वाद में भीग जाए, तेरे गुण याद कर कर के मेरे अंदर आत्मिक जीवन मौल पड़े, मेरे अंदर ‘तू ही तू’ की धुन लग जाए।3। हे मेरे मूर्ख मन! मैं तुझे कितना समझा-समझा के बताऊँ कि गुरू की शरण पड़ के परमात्मा की सिफत सालाह कर, परमात्मा के नाम-रंग में रंगा जा (और इस तरह अपना जन्म-मरण सुंदर बना ले)।4। हे भाई! अपने प्रीतम प्रभू को सदा अपने दिल में संभाल के रख। अगर तू (प्रभू की भक्ति वाले अच्छे) गुण ले के (जीवन-यात्रा में) चले तो कोई दुख-कलेश तुझे नहीं छू सकेगा।5। अपने मन के पीछे चलने वाले मनुष्य का मन भटकन में पड़ कर गलत रास्ते पर पड़ा रहता है, उसको परमात्मा के नाम की लाली नहीं चढ़ती। वह बेगाना (बिना पति वाला निखसमा) हो के आत्मिक मौत सहेड़ता है, उसके मन में उसके शरीर में (परमात्मा से) विछोड़ा बना रहता है।6। जिस मनुष्य ने गुरू द्वारा बताया हुआ काम (भक्ति) करके (भक्ति का) लाभ अपने हृदय-गृह में ले लिया उसने गुरू की बाणी की बरकति से गुरू के शबद में जुड़ के वासना-रहित परमात्मा के साथ गहरी सांझ बना ली।7। हे प्रभू! मेरी नानक की अरदास भी यही है कि अगर तुझे ये बात पसंद आ जाए तो मेरे हृदय में भी अपने नाम का निवास कर दे ता कि मैं तेरे गुण गाता रहूँ।8।1।3। नोट: ये अष्टपदी ‘घरु १०’ की है। कुल जोड़ 3 है।


Today Mukhwak From  Janam Asthan Guru Gobind Singh Ji
Hukamnama Sahib
 Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibToday Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Dhan Shri  Guru Granth Sahib JI Maharaj

hukamnama patna sahib, takht shri harimandar ji  patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib,5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji

Dates When this Mukhwaak Comes Again

03 September 2025