Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 763
Mukhwaak In Punjabi
ਰਾਗੁ ਸੂਹੀ ਛੰਤ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥
Meaning In Punjabi
ਅਰਥ: ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ। (ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ। ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ, ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ।੧। ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ। ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ) । ਹੇ ਨਾਨਕ! ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ।੨। ਹੇ ਸਤਿਗੁਰੂ! ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। (ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ) । ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ। (ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। (ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ। ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ।੩। ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ। ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ। ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵ, ਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ। ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ। ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ।੪।੧।
Mukhwaak In Hindi
रागु सूही छंत महला १ घरु १
ੴ सतिगुर प्रसादि ॥
भरि जोबनि मै मत पेईअड़ै घरि पाहुणी बलि राम जीउ ॥ मैली अवगणि चिति बिनु गुर गुण न समावनी बलि राम जीउ ॥ गुण सार न जाणी भरमि भुलाणी जोबनु बादि गवाइआ ॥ वरु घरु दरु दरसनु नही जाता पिर का सहजु न भाइआ ॥ सतिगुर पूछि न मारगि चाली सूती रैणि विहाणी ॥ नानक बालतणि राडेपा बिनु पिर धन कुमलाणी ॥१॥ बाबा मै वरु देहि मै हरि वरु भावै तिस की बलि राम जीउ ॥ रवि रहिआ जुग चारि त्रिभवण बाणी जिस की बलि राम जीउ ॥ त्रिभवण कंतु रवै सोहागणि अवगणवंती दूरे ॥ जैसी आसा तैसी मनसा पूरि रहिआ भरपूरे ॥ हरि की नारि सु सरब सुहागणि रांड न मैलै वेसे ॥ नानक मै वरु साचा भावै जुगि जुगि प्रीतम तैसे ॥२॥ बाबा लगनु गणाइ हं भी वंञा साहुरै बलि राम जीउ ॥ साहा हुकमु रजाइ सो न टलै जो प्रभु करै बलि राम जीउ ॥ किरतु पइआ करतै करि पाइआ मेटि न सकै कोई ॥ जाञी नाउ नरह निहकेवलु रवि रहिआ तिहु लोई ॥ माइ निरासी रोइ विछुंनी बाली बालै हेते ॥ नानक साच सबदि सुख महली गुर चरणी प्रभु चेते ॥३॥ बाबुलि दितड़ी दूरि ना आवै घरि पेईऐ बलि राम जीउ ॥ रहसी वेखि हदूरि पिरि रावी घरि सोहीऐ बलि राम जीउ ॥ साचे पिर लोड़ी प्रीतम जोड़ी मति पूरी परधाने ॥ संजोगी मेला थानि सुहेला गुणवंती गुर गिआने ॥ सतु संतोखु सदा सचु पलै सचु बोलै पिर भाए ॥ नानक विछुड़ि ना दुखु पाए गुरमति अंकि समाए ॥४॥१॥
Mukhwaak Meaning In Hindi
अर्थ: हे प्रभू जी! मैं तुझसे सदके हूँ (तूने कैसी आश्चर्यजनक लीला रचाई है!) जीव स्त्री (तेरी रची माया के प्रभाव तहत) जवानी के वक्त वह ऐसे मस्त है जैसे शराब पी के मदहोश है, (ये भी नहीं समझती कि) इस पेके घर में (इस जगत में) वह एक मेहमान ही है। विकारों की कमाई के कारण चिक्त से वह मैली रहती है (गुरू की शरण नहीं आती, और) गुरू (की शरण पड़े) बिना (हृदय में) गुण टिक नहीं सकते। (माया की) भटकना में पड़ कर जीव-स्त्री ने (प्रभू के) गुणों की कीमत ना समझी, गलत रास्ते पर पड़ी रही, और जवानी का समय व्यर्थ गवा लिया। ना उसने पति-प्रभू के साथ सांझ डाली, ना उसके दर ना उसके घर और ना ही उसके दर्शनों की कद्र पहचानी। (भटकना में ही रह कर) जीव-स्त्री को प्रभू-पति का सुभाव भी पसंद नहीं आया। माया के मोह में सोई हुई जीव-स्त्री की जिंदगी की सारी रात बीत गई, सतिगुरू की शिक्षा ले के ठीक रास्ते पर कभी ना चली। हे नानक! ऐसी जीव-स्त्री तो बाली उम्र में ही विधवा हो गई, और प्रभू-पति के मिलाप के बिना उसका हृदय-कमल कुम्हलाया ही रहा।1। हे प्यारे सतिगुरू! मुझे पति-प्रभू मिला। (मेहर कर) मुझे वह पति-प्रभू प्यारा लगे, मैं उससे सदके जाऊँ, जो सदा ही हर जगह व्यापक है, तीनों ही भवनों में जिसका हुकम चल रहा है। तीनों भवनों का मालिक प्रभू भाग्यशाली जीव-स्त्री से प्यार करता है, पर जिसने अवगुण ही अवगुण सहेड़ लिए वह उसके चरणों से विछुड़ी रहती है। वह मालिक हरेक के हृदय में व्यापक है (वह हरेक के दिल की जानता है) जैसी आस ले के कोई उसके दर पर आती है वैसी ही इच्छा वह पूरी कर देता है। जो जीव-स्त्री प्रभू-पति की बनी रहती है वह सदा सोहाग-भाग वाली है, वह कभी विधवा नहीं होती, उसका वेश कभी मैला नहीं होता (उसका हृदय कभी विकारों से मैला नहीं होता)। हे नानक! (अरदास कर और कह– हे सतिगुरू! तेरी मेहर हो तो) वह सदा-स्थिर रहने वाला प्रभू-पति मुझे (हमेशा) प्यारा लगता रहे जो प्रीतम हरेक युग में एक समान रहने वाला है।2। हे सतिगुरू! (वह) महूरत निकलवा (वह अवसर पैदा कर, जिसकी बरकति से) मैं भी पति-प्रभू के चरणों में जुड़ सकूँ। (हे गुरू! तेरी कृपा से) रजा का मालिक जो हुकम करता है वह मेल का अवसर बन जाता है, उसको कोई टाल नहीं सकता (उसमें कोई विघ्न नहीं डाल सकता)। जीवों के किए कर्मों के अनुसार करतार ने (उनके मिलन व विछोड़े का) जो भी हुकम दिया है उसकी कोई उलंघ्ना नहीं कर सकता। (गुरू विचोले की कृपा से) वह परमात्मा जो तीनों लोकों में व्यापक है और (फिर भी अपने पैदा किए) बंदों से स्वतंत्र है (जीव-स्त्री को अपने चरणों में जोड़ने के लिए) दूल्हा बन के आता है। (जैसे बेटी को विदा करती माँ दोबारा मिलने की उम्मीदें त्याग के रो के विछुड़ती है, वैसे ही) माया जीव-स्त्री के प्रभू-पति के साथ प्रेम के कारण जीव-स्त्री को अपने काबू में रख सकने की उम्मीदें छोड़ के (मानो) रो के विछुड़ती है। हे नानक! जीव-स्त्री गुरू के चरणों की बरकति से प्रभू-पति को हृदय में बसाती है, और सदा स्थिर प्रभू की सिफत सालाह वाले शबद के द्वारा प्रभू की हजूरी में आनंद पाती है।3। सतिगुरू ने (मेहर करके जीव-स्त्री माया के प्रभाव से इतनी) दूर पहुँचा दी कि वह दोबारा जनम-मरण के चक्कर में नहीं आती। प्रभू-पति के प्रत्यक्ष दीदार करके वह प्रसन्न-चिक्त होती है। प्रभू-पति ने (जब) उससे प्यार किया, तो उसके चरणों में जुड़ के वह अपना आत्मिक जीवन सँवारती है। सदा-स्थिर प्रीतम प्रभू को उस जीव-स्त्री की जरूरत पड़ी (भाव, जीव-स्त्री उसके लेखे में आ गई) उसने उसको अपने साथ मिला लिया। (इस मिलाप की बरकति से) उसकी मति त्रुटि-हीन हो गई, वह जानी पहचानी हस्ती बन गई। सौभाग्य से उसका मिलाप हो गया, प्रभू-चरणों में उसका जीवन सुखी हो गया, वह गुणवती हो गई, गुरू के दिए ज्ञान वाली हो गई। सत्य-संतोष और सदा-स्थिर याद उसके हृदय में टिक जाती है, वह सदा-स्थिर प्रभू को सदा सिमरती है, वह प्रभू-पति को प्यारी लगने लग जाती है। हे नानक! जीव-स्त्री (प्रभू-चरणों से) विछुड़ के दुख नहीं पाती, गुरू की शिक्षा की बरकति से वह प्रभू की गोद में लीन हो जाती है।4।1।
www.shrimuktsarsahib.com
hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama gurdwara bangla sahib delhi
Dates When this Mukhwaak Comes Again
24 August 2024
10 November 2024
29 November 2024