Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 767
ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥
ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ।੧। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ। ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ। ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ। ਹੇ ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ।੨।ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ। ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ। ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ) , ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼) । ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ।੩। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ। ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ। ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ। ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ। (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ।੪।੧।
रागु सूही छंत महला ३ घरु २ ੴ सतिगुर प्रसादि ॥
सुख सोहिलड़ा हरि धिआवहु ॥ गुरमुखि हरि फलु पावहु ॥ गुरमुखि फलु पावहु हरि नामु धिआवहु जनम जनम के दूख निवारे ॥ बलिहारी गुर अपणे विटहु जिनि कारज सभि सवारे ॥ हरि प्रभु क्रिपा करे हरि जापहु सुख फल हरि जन पावहु ॥ नानकु कहै सुणहु जन भाई सुख सोहिलड़ा हरि धिआवहु ॥१॥ सुणि हरि गुण भीने सहजि सुभाए ॥ गुरमति सहजे नामु धिआए ॥ जिन कउ धुरि लिखिआ तिन गुरु मिलिआ तिन जनम मरण भउ भागा ॥ अंदरहु दुरमति दूजी खोई सो जनु हरि लिव लागा ॥ जिन कउ क्रिपा कीनी मेरै सुआमी तिन अनदिनु हरि गुण गाए ॥ सुणि मन भीने सहजि सुभाए ॥२॥ जुग महि राम नामु निसतारा ॥ गुर ते उपजै सबदु वीचारा ॥ गुर सबदु वीचारा राम नामु पिआरा जिसु किरपा करे सु पाए ॥ सहजे गुण गावै दिनु राती किलविख सभि गवाए ॥ सभु को तेरा तू सभना का हउ तेरा तू हमारा ॥ जुग महि राम नामु निसतारा ॥३॥ साजन आइ वुठे घर माही ॥ हरि गुण गावहि त्रिपति अघाही ॥ हरि गुण गाइ सदा त्रिपतासी फिरि भूख न लागै आए ॥ दह दिसि पूज होवै हरि जन की जो हरि हरि नामु धिआए ॥ नानक हरि आपे जोड़ि विछोड़े हरि बिनु को दूजा नाही ॥ साजन आइ वुठे घर माही ॥४॥१॥
अर्थ: हे भाई जनो! आत्मिक आनंद देने वाले प्रभू की सिफत सालाह के गीत गाया करो। गुरू की शरण पड़ कर (सिफत सालाह के गीत गाने से) परमात्मा के दर से (इसका) फल प्राप्त करोगे। हे भाई! गुरू की शरण पड़ कर परमात्मा का नाम सिमरा करो, (इसका) फल हासिल करोगे, परमात्मा का नाम अनेकों जन्मों के दुख दूर कर देता है। जिस गुरू ने तुम्हारे (लोक-परलोक के) सारे काम सवार दिए हैं, उस अपने गुरू से सदके जाओ। हे भाई! परमात्मा का नाम जपा करो। हरी प्रभू कृपा करेगा, (उसके दर से) आत्मिक आनंद का फल प्राप्त कर लोगे। नानक कहता है–हे भाई जनो! आत्मिक आनंद देने वाले प्रभू की सिफत सालाह के गीत गाते रहा करो।1। हे भाई! परमात्मा की सिफत सालाह सुन के आत्मिक अडोलता में प्रेम में भीगा जाता है। हे भाई! तू भी गुरू की मति पर चल के प्रभू का नाम सिमर के आत्मिक अडोलता में टिक। हे भाई! जिन मनुष्यों के माथे पर धुर-दरगाह से लिखे लेख उघड़ते हैं उनको गुरू मिलता है (और नाम की बरकति से) उनका जनम-मरण (के चक्करों) का डर दूर हो जाता है। (जो मनुष्य गुरू की शरण पड़ कर अपने) हृदय में से माया की ओर ले जाने वाली खोटी मति दूर करता है, वह मनुष्य परमात्मा के चरणों में सुरति जोड़ता है। हे भाई! मेरे मालिक प्रभू ने जिन मनुष्यों पर मेहर की, उन्होंने हर वक्त परमात्मा के गुण गाने आरम्भ कर दिए। हे मन! (परमात्मा की सिफत सालाह) सुन के आत्मिक अडोलता में प्रेम में भीगा जाता है।2। हे भाई! जगत में परमात्मा का नाम ही (हरेक जीव का) पार उतारा करता है। जो मनुष्य गुरू से नया आत्मिक जीवन लेता है, वह गुरू के शबद को विचारता है। वह मनुष्य गुरू के शबद को (ज्यों-ज्यों) विचारता है (त्यों-त्यों) परमात्मा का नाम उसको प्यारा लगने लग जाता है। पर, हे भाई! जिस मनुष्य पर प्रभू कृपा करता है, वही मनुष्य (ये दाति) प्राप्त करता है। वह मनुष्य आत्मिक अडोलता में टिक के दिन-रात परमात्मा के गुण गाता रहता है, और अपने सारे पाप दूर कर लेता है। हे प्रभू! हरेक जीव तेरा (पैदा किया हुआ है), तू सारे जीवों का पति है। हे प्रभू! मैं तेरा (सेवक) हॅूँ, तू हमारा मालिक है (हमें अपना नाम बख्श)। हे भाई! संसार में परमात्मा का नाम (ही हरेक जीव का पार-उतारा करता है)।3। हे भाई! जिन मनुष्यों के हृदय-घर में सज्जन-प्रभू जी आ बसते हैं, वह मनुष्य परमात्मा के गुण गाते रहते हैं, माया की ओर से संतोषी हो जाते हैं, वे तृप्त हो जाते हैं। हे भाई! जो जीवात्मा सदा प्रभू के गुण गा-गा के (माया की ओर से) तृप्त हो जाती है, उसे दोबारा माया की भूख आ के नहीं चिपकती। जो मनुष्य सदा परमात्मा का नाम सिमरता रहता है, उस सेवक की हर जगह इज्जत होती है। हे नानक! परमात्मा खुद ही (किसी को माया में) जोड़ के (अपने चरणों से) विछोड़ता है। परमात्मा के बिना और कोई (ऐसी समर्था वाला) नहीं है। (जिस के ऊपर मेहर करते हैं) उसके हृदय-गृह में सज्जन-प्रभू जी आ के निवास करते हैं।4।1।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dhan Shri Guru Granth Sahib Ji Maharaj
Dates When this Mukhwaak Comes Again
31 May 2025