Gurdwara Bangla Sahib
Hukamnama Sahib From Gurdwara Shri Bangla Sahib, New Delhi, India

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-773


ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥ ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥ ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥ ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥ ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥ ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥ ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥ ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥ ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥ ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥ ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥ ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥ ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥ ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥ ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥ ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥ ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥


ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ ਗੁਰੂ ਨੇ ਸਿੱਖ ਨੂੰ) ਹਰਿ-ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ ਨਿਸ਼ਚੇ ਕਰਾਇਆ ਹੈ (ਤਾਕੀਦ ਕੀਤੀ ਹੈ। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਪਹਿਲੀ ਸੋਹਣੀ ਲਾਂਵ। ਹੇ ਭਾਈ! ਗੁਰੂ ਦੀ ਬਾਣੀ ਹੀ (ਸਿੱਖ ਵਾਸਤੇ) ਬ੍ਰਹਮਾ ਦਾ ਵੇਦ ਹੈ। ਇਸ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਨ ਦਾ) ਧਰਮ (ਆਪਣੇ ਹਿਰਦੇ ਵਿਚ) ਪੱਕਾ ਕਰੋ (ਨਾਮ ਸਿਮਰਿਆਂ ਸਾਰੇ) ਪਾਪ ਦੂਰ ਹੋ ਜਾਂਦੇ ਹਨ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦੇ ਰਹੋ, (ਮਨੁੱਖਾ ਜੀਵਨ ਦਾ ਇਹ) ਧਰਮ (ਆਪਣੇ ਅੰਦਰ) ਪੱਕਾ ਕਰ ਲਵੋ। ਗੁਰੂ ਨੇ ਜੋ ਨਾਮ ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ। ਹੇ ਭਾਈ! ਪੂਰੇ ਗੁਰੂ (ਦੇ ਇਸ ਉਪਦੇਸ਼ ਨੂੰ) ਹਰ ਵੇਲੇ ਚੇਤੇ ਰੱਖੋ, ਸਾਰੇ ਪਾਪ ਵਿਕਾਰ (ਇਸ ਦੀ ਬਰਕਤਿ ਨਾਲ) ਦੂਰ ਹੋ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ। ਦਾਸ ਨਾਨਕ ਆਖਦਾ ਹੈ-ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਂਵ ਹੈ। ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ।੧। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੂੰ ਮਿਹਰ ਕਰ ਕੇ ਜਿਸ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦੇਂਦਾ ਹੈਂ (ਉਸ ਦਾ) ਮਨ (ਦੁਨੀਆ ਦੇ) ਸਾਰੇ ਡਰਾਂ ਵਲੋਂ ਨਿਡਰ ਹੋ ਜਾਂਦਾ ਹੈ, (ਗੁਰੂ ਉਸ ਦੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ-ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਹਉਮੈ ਦੂਰ ਕਰ ਕੇ) ਪਰਮਾਤਮਾ ਦੇ ਗੁਣ ਗਾਂਦੀ ਹੈ, ਉਸ ਦੇ ਅੰਦਰ (ਪ੍ਰਭੂ-ਪਤੀ ਵਾਸਤੇ) ਆਦਰ-ਸਤਕਾਰ ਪੈਦਾ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦੀ ਹੈ। (ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਇਹ ਜਗਤ-ਖਿਲਾਰਾ) ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ, ਅਤੇ ਉਹ ਮਾਲਕ-ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ। (ਉਸ ਜੀਵ-ਇਸਤ੍ਰੀ ਨੂੰ ਆਪਣੇ) ਅੰਦਰ ਅਤੇ ਬਾਹਰ (ਸਾਰੇ ਜਗਤ ਵਿਚ) ਸਿਰਫ਼ ਪਰਮਾਤਮਾ ਹੀ (ਵੱਸਦਾ ਦਿੱਸਦਾ ਹੈ) , ਸਾਧ ਸੰਗਤਿ ਵਿਚ ਮਿਲ ਕੇ ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੀ ਰਹਿੰਦੀ ਹੈ। ਹੇ ਦਾਸ ਨਾਨਕ! ਆਖ-ਗੁਰੂ ਦੀ ਸਰਨ ਪੈ ਕੇ, ਹਉਮੈ ਦੂਰ ਕਰਕੇ ਪ੍ਰਭੂ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਅਤੇ ਉਸ ਨੂੰ ਸਰਬ-ਵਿਆਪਕ ਵੇਖਣਾ-ਪ੍ਰਭੂ ਨੇ ਇਹ) ਦੂਜੀ ਲਾਂਵ (ਜੀਵ-ਇਸਤ੍ਰੀ ਦੇ ਵਿਆਹ ਦੀ) ਤੋਰ ਦਿੱਤੀ ਹੈ, (ਇਸ ਆਤਮਕ ਅਵਸਥਾ ਤੇ ਪਹੁੰਚੀ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ) ਸਿਫ਼ਤਿ-ਸਾਲਾਹ ਦੀ ਬਾਣੀ ਦੇ, ਮਾਨੋ, ਇਕ-ਰਸ ਵਾਜੇ ਵਜਾ ਦੇਂਦਾ ਹੈ।੨। ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ) ਵੈਰਾਗਵਾਨਾਂ ਦੇ ਮਨ ਵਿਚ (ਤੇਰੇ ਮਿਲਾਪ ਲਈ) ਤਾਂਘ ਪੈਦਾ ਹੁੰਦੀ ਹੈ, (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ ਹੈ। ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੂੰ ਸੰਤ ਜਨਾਂ ਦਾ ਮਿਲਾਪ ਹਾਸਲ ਹੁੰਦਾ ਹੈ, ਉਹਨਾਂ ਨੂੰ ਪਰਮਾਤਮਾ ਦਾ ਮੇਲ ਪ੍ਰਾਪਤ ਹੁੰਦਾ ਹੈ, (ਉਹ ਮਨੁੱਖ ਜੀਵਨ ਨੂੰ) ਪਵਿੱਤਰ ਕਰਨ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰਦੇ ਹਨ, ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਅਤੇ ਮੂੰਹ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ, ਉਹ ਵਡ-ਭਾਗੀ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਪ੍ਰਭੂ-ਮਿਲਾਪ ਪ੍ਰਾਪਤ ਕਰਦੇ ਹਨ। ਹੇ ਭਾਈ! ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਹਿਣਾ ਚਾਹੀਦਾ ਹੈ, (ਜਿਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਉਸ ਦੇ) ਹਿਰਦੇ ਵਿਚ ਸਦਾ ਟਿਕੀ ਰਹਿਣ ਵਾਲੀ ਪ੍ਰਭੂ-ਪ੍ਰੇਮ ਦੀ ਰੌ ਚੱਲ ਪੈਂਦੀ ਹੈ। ਪਰ, ਹੇ ਭਾਈ! ਪਰਮਾਤਮਾ ਦਾ ਨਾਮ (ਤਦੋਂ ਹੀ) ਜਪਿਆ ਜਾ ਸਕਦਾ ਹੈ, ਜੇ ਮੱਥੇ ਉੱਤੇ ਚੰਗਾ ਭਾਗ ਜਾਗ ਪਏ। ਹੇ ਭਾਈ! ਦਾਸ ਨਾਨਕ ਆਖਦਾ ਹੈ (ਕਿ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਲਾਂਵ ਸਮੇ (ਜੀਵ-ਇਸਤ੍ਰੀ ਦੇ) ਮਨ ਵਿਚ ਪ੍ਰਭੂ (-ਮਿਲਾਪ ਦੀ) ਤੀਬਰ ਤਾਂਘ ਪੈਦਾ ਹੋ ਜਾਂਦੀ ਹੈ।੩। ਹੇ ਸੋਹਣੇ ਰਾਮ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮੇਹਰ ਨਾਲ ਜਿਸ ਜੀਵ-ਇਸਤ੍ਰੀ ਦੇ) ਮਨ ਵਿਚ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ ਨੂੰ ਤੇਰਾ ਮਿਲਾਪ ਹੋ ਜਾਂਦਾ ਹੈ। (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਮਿਲਾਪ ਦੀ) ਚੌਥੀ ਸੋਹਣੀ ਲਾਂਵ ਹੈ। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪ੍ਰਭੂ-) ਪ੍ਰੇਮ ਵਿਚ (ਟਿਕ ਕੇ, ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ) ਮਿਲ ਪੈਂਦਾ ਹੈ, (ਉਸ ਦੇ) ਮਨ ਵਿਚ (ਉਸ ਦੇ) ਤਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਿਸ ਜੀਵ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਪ੍ਰਭੂ ਨੂੰ ਉਹ ਜੀਵ ਪਿਆਰਾ ਲੱਗਣ ਲੱਗ ਪੈਂਦਾ ਹੈ, ਉਹ ਮਨੁੱਖ ਸਦਾ ਪ੍ਰਭੂ (ਦੀ ਯਾਦ ਵਿਚ (ਆਪਣੀ) ਸੁਰਤਿ ਜੋੜੀ ਰੱਖਦਾ ਹੈ, ਉਹ ਮਨੁੱਖ ਪ੍ਰਭੂ-ਮਿਲਾਪ ਦਾ ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ। ਪ੍ਰਭੂ ਦੇ ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਸਦਾ) ਚੜ੍ਹਦੀ ਕਲਾ ਬਣੀ ਰਹਿੰਦੀ ਹੈ। ਹੇ ਭਾਈ! ਪ੍ਰਭੂ ਨੇ, ਮਾਲਕ-ਹਰੀ ਨੇ (ਜਿਸ ਜੀਵ-ਇਸਤ੍ਰੀ ਦੇ) ਵਿਆਹ ਦਾ ਉੱਦਮ ਸ਼ੁਰੂ ਕਰ ਦਿੱਤਾ, ਉਹ ਜੀਵ-ਇਸਤ੍ਰੀ ਨਾਮ ਸਿਮਰਨ ਦੀ ਬਰਕਤਿ ਨਾਲ (ਆਪਣੇ) ਹਿਰਦੇ ਵਿਚ ਸਦਾ ਆਨੰਦ-ਭਰਪੂਰ ਰਹਿੰਦੀ ਹੈ। ਦਾਸ ਨਾਨਕ ਆਖਦਾ ਹੈ-ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਲਾਂਵ ਸਮੇ ਜੀਵ-ਇਸਤ੍ਰੀ ਕਦੇ ਨਾਸ ਨਾਹ ਹੋਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੪।੨।


सूही महला ४ ॥ हरि पहिलड़ी लाव परविरती करम द्रिड़ाइआ बलि राम जीउ ॥ बाणी ब्रहमा वेदु धरमु द्रिड़हु पाप तजाइआ बलि राम जीउ ॥ धरमु द्रिड़हु हरि नामु धिआवहु सिम्रिति नामु द्रिड़ाइआ ॥ सतिगुरु गुरु पूरा आराधहु सभि किलविख पाप गवाइआ ॥ सहज अनंदु होआ वडभागी मनि हरि हरि मीठा लाइआ ॥ जनु कहै नानकु लाव पहिली आर्मभु काजु रचाइआ ॥१॥ हरि दूजड़ी लाव सतिगुरु पुरखु मिलाइआ बलि राम जीउ ॥ निरभउ भै मनु होइ हउमै मैलु गवाइआ बलि राम जीउ ॥ निरमलु भउ पाइआ हरि गुण गाइआ हरि वेखै रामु हदूरे ॥ हरि आतम रामु पसारिआ सुआमी सरब रहिआ भरपूरे ॥ अंतरि बाहरि हरि प्रभु एको मिलि हरि जन मंगल गाए ॥ जन नानक दूजी लाव चलाई अनहद सबद वजाए ॥२॥ हरि तीजड़ी लाव मनि चाउ भइआ बैरागीआ बलि राम जीउ ॥ संत जना हरि मेलु हरि पाइआ वडभागीआ बलि राम जीउ ॥ निरमलु हरि पाइआ हरि गुण गाइआ मुखि बोली हरि बाणी ॥ संत जना वडभागी पाइआ हरि कथीऐ अकथ कहाणी ॥ हिरदै हरि हरि हरि धुनि उपजी हरि जपीऐ मसतकि भागु जीउ ॥ जनु नानकु बोले तीजी लावै हरि उपजै मनि बैरागु जीउ ॥३॥ हरि चउथड़ी लाव मनि सहजु भइआ हरि पाइआ बलि राम जीउ ॥ गुरमुखि मिलिआ सुभाइ हरि मनि तनि मीठा लाइआ बलि राम जीउ ॥ हरि मीठा लाइआ मेरे प्रभ भाइआ अनदिनु हरि लिव लाई ॥ मन चिंदिआ फलु पाइआ सुआमी हरि नामि वजी वाधाई ॥ हरि प्रभि ठाकुरि काजु रचाइआ धन हिरदै नामि विगासी ॥ जनु नानकु बोले चउथी लावै हरि पाइआ प्रभु अविनासी ॥४॥२॥


हे राम जी! मैं तुझसे सदके जाता हूँ। (तेरी मेहर से गुरू के सिख को) हरी-नाम जपने के आहर में व्यस्त होने का काम निश्चय करवाया है (हरी-नाम जपने की कर्म प्रवृति दृढ़ करवाई है)। यही है प्रभू-पति से (जीव-स्त्री के विवाह की) पहली सुंदर लांव। हे भाई! गुरू की बाणी ही (सिख के लिए) ब्रहमा के वेद हैं। इस बाणी की बरकति से (परमात्मा के नाम के सिमरन का) धर्म (अपने हृदय में) पक्का करो (नाम सिमरने से सारे) पाप दूर हो जाते हैं। हे भाई! परमात्मा का नाम सिमरते रहो, (मनुष्य के जीवन का यह) धर्म (अपने अंदर) पक्का कर लो। गुरू ने जो नाम-सिमरन की ताकीद की है, यही सिख के लिए स्मृतियों (का उपदेश) है। हे भाई! पूरे गुरू (के इस उपदेश को) हर वक्त याद रखो, सारे पाप विकार (इसकी बरकति से) दूर हो जाते हैं। हे भाई! जिस मनुष्य के मन में परमात्मा का नाम प्यारा लगने लग जाता है, उस अति भाग्यशाली को आत्मिक अडोलता का सुख मिला रहता है। दास नानक कहता है– परमात्मा का नाम जपना प्रभू-पति के साथ जीव-स्त्री के विवाह की पहली लांव है। हरी के नाम सिमरन से ही (प्रभू-पति से जीव-स्त्री के) विवाह (का) आगाज़ (आरम्भ) होता है।1। हे राम जी! मैं तुझसे कुर्बान जाता हूँ। (तू मेहर करके जिस जीव-स्त्री को) गुरू महापुरुख मिलवा देता है (उसका) मन (दुनिया के) सारे डरों से निडर हो जाता है (निर्भय हो जाता है), (गुरू, उसके अंदर से) अहंकार की मैल दूर कर देता है– यही है प्रभू पति के (जीव-स्त्री के विवाह की) दूसरी सुंदर लांव। हे भाई! (जो जीव-स्त्री अहंकार दूर करके) परमात्मा के गुण गाती है, उसके अंदर (प्रभू-पति के लिए) आदर-सत्कार पैदा हो जाता है, वह परमात्मा को अपने अंग-संग बसता देखती है। (उसे ये निश्चय हो जाता है कि यह जगत-पसारा) प्रभू अपने स्वयं का पसारा पसार रहा है, और वह मालिक-प्रभू सब जीवों में व्याप रहा है। (उस जीव-स्त्री को अपने) अंदर और बाहर (सारे जगत में) सिर्फ परमात्मा ही (बसता दिखता है), साध-संगति में मिल के वह प्रभू की सिफत सालाह के गीत गाती रहती है। हे दास नानक! (कह– गुरू की शरण पड़ कर, अहंकार दूर करके प्रभू की सिफत-सालाह के गीत गाने और उसे सर्व-व्यापक देखना- प्रभू ने यह) दूसरी लांव (जीव-स्त्री के विवाह की) चाल दी है, (इस आत्मिक अवस्था पर पहुँची जीव-स्त्री के अंदर प्रभू) सिफत सालाह की बाणी के, जैसे एक-रस बाजे बजा देता है।2। हे राम जी! मैं तेरे से सदके जाता हूँ। (तेरी मेहर से) वैरागियों के मन में (तेरे से मिलने के लिए) तीव्र तमन्ना पैदा होती है, (ये आत्मिक अवस्था प्रभू-पति के साथ जीव-स्त्री के विवाह की) तीसरी सुंदर लांव है। हे भाई! जिन अति-भाग्यशाली मनुष्यों को संतजनों का मिलाप हासिल होता है, उनको परमात्मा का मेल प्राप्त होता है, (वे मनुष्य जीवन को) पवित्र करने वाले प्रभू का मिलाप हासिल करते हैं, सदा प्रभू के गुण गाते हैं, और मुँह से परमात्मा की सिफत सालाह की बाणी उचारते हैं, वह अति-भाग्यशाली मनुष्य संत-जनों की संगति में प्रभू-मिलाप प्राप्त करते हैं। हे भाई! अकॅथ प्रभू की सिफत सालाह हमेशा करते रहना चाहिए, (जो मनुष्य प्रभू की सिफत-सालाह सदा करता रहता है, उसके) हृदय में सदा टिकी रहने वाली प्रभू-प्रेम की रौंअ चल पड़ती है। पर, हे भाई! परमात्मा का नाम (तब ही) जपा जा सकता है, अगर माथे पर अहो-भाग्य जाग जाएं। हे भाई! दास नानक कहता है (कि प्रभू-पति के साथ जीव-स्त्री की) तीसरी लांव के समय (जीव-स्त्री के) मन में प्रभू (-मिलाप की) तीव्र चाहत पैदा हो जाती है।3। हे सुंदर राम जी! मैं तुझसे सदके हूँ। (तेरी मेहर से जिस जीव-स्त्री के) मन में आत्मिक अडोलता पैदा हो जाती है, उसको तेरा मिलाप हासिल हो जाता है (ये आत्मिक अवस्था प्रभू-पति के साथ जीव-स्त्री के मिलाप की) चौथी लांव है। हे भाई! गुरू की शरण पड़ कर (प्रभू-) प्रेम में (टिक के, जिस जीव-स्त्री को प्रभू) मिल जाता है, (उसके) मन में (उसके) तन में प्रभू प्यारा लगने लग जाता है। हे भाई! जिस जीव को परमात्मा प्यारा लगने लग जाता है, प्रभू को (भी) वह जीव प्यारा लगने लगता है, वह मनुष्य सदा प्रभू की याद में (अपनी) सुरति जोड़े रखता है, वह मनुष्य प्रभू-मिलाप का मन-बाँछित फल प्राप्त कर लेता है। प्रभू के नाम की बरकति से (उसके अंदर सदा) चढ़दीकला बनी रहती है। हे भाई! प्रभू ने, मालिक हरी ने (जिस जीव-स्त्री के) विवाह का उद्यम शुरू कर दिया, वह जीव-स्त्री नाम-सिमरन की बरकति से (अपने) दिल में सदैव आनंद-भरपूर रहती है। दास नानक कहता है– प्रभू-पति के साथ जीव-स्त्री के विवाह की चौथी लांव के समय जीव-स्त्री कभी नाश ना होने वाले प्रभू के मिलाप का आनंद प्राप्त कर लेती है।4।2।




hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,hukamnama sahib,bangla sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,hukamnama,hukamnama today,today hukamnama,hukamnama bangla sahib delhi

DATES WHEN THIS MUKHWAK COMES

21 February 2025