Shabad Lyrics Punjabi & Hindi
Ang 783
ਸੂਹੀ ਮਹਲਾ ੫ ॥
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥
ਅਰਥ: ਹੇ ਭਾਈ! ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ। ਹੇ ਭਾਈ! ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ, (ਉਸ ਮਨੁੱਖ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ। (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ। ਹੇ ਨਾਨਕ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾ) ਨਾਮ ਸਿਮਰਨਾ ਸ਼ੁਰੂ ਕਰ ਦਿੱਤਾ। ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤਿ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ।੧।
सूही महला ५ ॥
संता के कारजि आपि खलोइआ हरि कमु करावणि आइआ राम ॥ धरति सुहावी तालु सुहावा विचि अम्रित जलु छाइआ राम ॥ अम्रित जलु छाइआ पूरन साजु कराइआ सगल मनोरथ पूरे ॥ जै जै कारु भइआ जग अंतरि लाथे सगल विसूरे ॥ पूरन पुरख अचुत अबिनासी जसु वेद पुराणी गाइआ ॥ अपना बिरदु रखिआ परमेसरि नानक नामु धिआइआ ॥१॥
अर्थ: हे भाई! (परमात्मा का यह मूल कदीमी स्वभाव है कि वह अपने) संतों के काम में वह खुद सहायक होता रहा है, अपने संतों का काम सफल करने के लिए वह खुद आता रहा है। हे भाई! (परमात्मा की मेहर से जिस मनुष्य के अंदर परमात्मा का) आत्मिक जीवन देने वाला नाम-जल अपना पूरा प्रभाव डाल लेता है, उस मनुष्य की (काया-) धरती सुंदर बन जाती है, उस मनुष्य का (हृदय) तालाब सुंदर हो जाता है। (जिस मनुष्य के अंदर परमात्मा का) आत्मिक जीवन देने वाला नाम-जल नाको-नाक भर जाता है, (आत्मिक जीवन ऊँचा करने वाले उस मनुष्य का) सारा उद्यम परमात्मा सिरे चढ़ा देता है, (उस मनुष्य की) सारी मुरादें पूरी हो जाती हैं। (उस मनुष्य की) शोभा सारे जगत में होने लग पड़ती है, (उसकी) सारी चिंता-झोरे समाप्त हो जाते हैं। हे नानक! परमेश्वर ने अपना ये मूल कदीमी स्वभाव सदा ही कायम रखा है (कि जिस पर मेहर की, उसने उसका) नाम सिमरना आरम्भ कर दिया। उस सर्व-व्यापक और कभी ना नाश होने वाले परमात्मा की (यही) सिफत (पुरानी धर्म पुस्तकों) वेदों और पुराणों ने (भी) की है।1।