patna shabib ji
Daily Mukhwak From Takht Shri  Patna Sahib

Hukamnama Sahib From Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 795


Mukhwaak In Punjabi


ਬਿਲਾਵਲੁ ਮਹਲਾ ੧ ॥
ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥ ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥ ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥ ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥੩॥ ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥ 


Meaning In Punjabi


ਅਰਥ: ਹੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਕਾਸ਼-ਰੂਪ ਪ੍ਰਭੂ! ਤੇਰਾ ਨਾਮ ਭੀ ਏਹੋ ਜੇਹਾ ਹੀ ਹੈ (ਜਿਹੋ ਜੇਹਾ ਤੂੰ ਆਪ ਹੈਂ। ਭਾਵ, ਤੇਰਾ ਨਾਮ ਭੀ ਮਾਇਆ ਦੇ ਮੋਹ ਤੋਂ ਬਚਾਂਦਾ ਹੈ) । ਹੇ ਪ੍ਰਭੂ! ਤੇਰਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ ਲੱਭ ਸਕਦਾ, ਤੇਰਾ ਭੇਦ ਨਹੀਂ ਪਾਇਆ ਜਾ ਸਕਦਾ। ਮੈਂ (ਤੇਰੇ ਦਰ ਤੇ) ਮੰਗਤਾ ਹਾਂ (ਤੇ ਤੈਥੋਂ ਤੇਰੇ ਨਾਮ ਦੀ ਦਾਤਿ ਮੰਗਦਾ ਹਾਂ) ।੧।ਰਹਾਉ। (ਜਿਸ ਮਨੁੱਖ ਨੂੰ ਨਾਮ ਦੀ ਦਾਤਿ ਮਿਲ ਜਾਂਦੀ ਹੈ ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ ਪ੍ਰਭੂ) ਆਪ ਹੀ ਸਿਫ਼ਤਿ-ਸਾਲਾਹ ਹੈ (ਭਾਵ, ਜਿਥੇ ਉਸ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਉਥੇ ਉਹ ਮੌਜੂਦ ਹੈ) , ਆਪ ਹੀ (ਜੀਵ ਵਾਸਤੇ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈ, ਆਪ ਹੀ (ਜੀਵਾਂ ਦੇ ਦੁੱਖ-ਦਰਦ) ਜਾਣਨ ਵਾਲਾ ਹੈ। ਪ੍ਰਭੂ ਆਪ ਹੀ ਜਗਤ-ਰਚਨਾ ਰਚ ਕੇ ਆਪ ਹੀ ਆਪਣਾ (ਇਹ) ਬਲ ਵੇਖ ਰਿਹਾ ਹੈ। ਹੇ ਪ੍ਰਭੂ! ਤੂੰ (ਜੀਵਾਂ ਨੂੰ ਸਭ ਦਾਤਾਂ) ਦੇਣ ਵਾਲਾ ਹੈਂ, (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਤੇਰੇ ਦਰ ਤੇ) ਕਬੂਲ ਹੋ ਜਾਂਦਾ ਹੈ।੧। (ਨਾਮ ਜਪਣ ਵਾਲੇ ਨੂੰ ਇਹ ਸਮਝ ਆ ਜਾਂਦੀ ਹੈ ਕਿ) ਮਾਇਆ ਦਾ ਮੋਹ ਇਕ ਵਿਭਚਾਰਨ ਇਸਤ੍ਰੀ ਦੇ ਮੋਹ ਸਮਾਨ ਹੈ, ਮਾਇਆ ਇਕ ਟੂਣੇ ਕਰਨ ਵਾਲੀ ਭੈੜੀ ਇਸਤ੍ਰੀ ਸਮਾਨ ਹੈ, ਦੁਨੀਆ ਦੀ ਹਕੂਮਤ ਤੇ ਸੁੰਦਰਤਾ ਨਾਸਵੰਤ ਹਨ, ਥੋੜੇ ਹੀ ਦਿਨ ਰਹਿਣ ਵਾਲੇ ਹਨ (ਪਰ ਇਹਨਾਂ ਦੇ ਅਸਰ ਹੇਠ ਮਨੁੱਖ ਜਹਾਲਤ ਦੇ ਹਨੇਰੇ ਵਿਚ ਜੀਵਨ ਵਿਚ ਜੀਵਨ-ਠੇਡੇ ਖਾਂਦਾ ਫਿਰਦਾ ਹੈ। ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਮਿਲ ਜਾਂਦਾ ਹੈ, ਉਸ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਵਿਚ ਚਾਨਣ ਮਿਲ ਜਾਂਦਾ ਹੈ।੨। (ਇਹ ਗੱਲ ਚੰਗੀ ਤਰ੍ਹਾਂ) ਪਰਖ ਵੇਖੀ ਹੈ, ਜਿਸ ਵਿਚ ਕੋਈ ਸ਼ੱਕ ਨਹੀਂ ਕਿ ਜਿਸ ਦਾ ਪਿਉ ਪ੍ਰਤੱਖ ਦਿੱਸਦਾ ਹੋਵੇ ਉਹ ਭੈੜੇ ਅਸਲੇ ਵਾਲਾ ਨਹੀਂ ਅਖਵਾਂਦਾ (ਜੋ ਮਨੁੱਖ ਆਪਣੇ ਸਿਰ ਉਤੇ ਪਿਤਾ-ਪ੍ਰਭੂ ਨੂੰ ਰਾਖਾ ਮੰਨਦਾ ਹੈ ਉਹ ਵਿਕਾਰਾਂ ਵਲ ਨਹੀਂ ਪਰਤਦਾ) । ਇੱਕ ਪ੍ਰਭੂ-ਪਿਤਾ ਵਾਲੇ ਨੂੰ (ਕਿਸੇ ਤੋਂ) ਕੋਈ ਡਰ ਨਹੀਂ ਰਹਿੰਦਾ (ਕਿਉਂਕਿ ਉਸ ਨੂੰ) ਯਕੀਨ ਬਣਿਆ ਰਹਿੰਦਾ ਹੈ ਕਿ) ਉਹ ਪਰਮਾਤਮਾ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ।੩। ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਾ-ਭਾਵ ਮੁਕਾਂਦੇ ਹਨ ਆਪਣੇ ਮਨ ਨੂੰ ਮਾਇਕ ਫੁਰਨਿਆਂ ਵਲੋਂ ਰੋਕ ਲੈਂਦੇ ਹਨ, ਉਹ ਵਿਕਾਰਾਂ ਵਲੋਂ ਰੁਕੇ ਰਹਿੰਦੇ ਹਨ ਕਿਉਂਕਿ ਸੱਚਾ ਕਰਤਾਰ ਉਹਨਾਂ ਦੇ ਮਨ ਨੂੰ (ਆਪਣੇ ਨਾਮ ਦਾ) ਆਸਰਾ ਦੇਂਦਾ ਹੈ। ਮੈਂ ਗੁਰੂ ਤੋਂ ਸਦਕੇ ਹਾਂ, ਉਸ ਤੋਂ ਬਿਨਾ ਕੋਈ ਹੋਰ ਐਸਾ ਨਹੀਂ (ਜੋ ਮਨ ਨੂੰ ਪ੍ਰਭੂ ਵਿਚ ਜੋੜਨ ਲਈ ਸਹਾਇਤਾ ਕਰੇ) । ਹੇ ਨਾਨਕ! ਪ੍ਰਭੂ-ਨਾਮ ਵਿਚ ਰੰਗੇ ਹੋਏ ਬੰਦਿਆਂ ਨੂੰ ਪ੍ਰਭੂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੪।੩।


Mukhwaak In Hindi


बिलावलु महला १ ॥
आपे सबदु आपे नीसानु ॥ आपे सुरता आपे जानु ॥ आपे करि करि वेखै ताणु ॥ तू दाता नामु परवाणु ॥१॥ ऐसा नामु निरंजन देउ ॥ हउ जाचिकु तू अलख अभेउ ॥१॥ रहाउ ॥ माइआ मोहु धरकटी नारि ॥ भूंडी कामणि कामणिआरि ॥ राजु रूपु झूठा दिन चारि ॥ नामु मिलै चानणु अंधिआरि ॥२॥ चखि छोडी सहसा नही कोइ ॥ बापु दिसै वेजाति न होइ ॥ एके कउ नाही भउ कोइ ॥ करता करे करावै सोइ ॥३॥ सबदि मुए मनु मन ते मारिआ ॥ ठाकि रहे मनु साचै धारिआ ॥ अवरु न सूझै गुर कउ वारिआ ॥ नानक नामि रते निसतारिआ ॥४॥३॥


Mukhwaak Meaning In Hindi


अर्थ: हे माया के प्रभाव-रहित प्रकाश-रूप प्रभू! तेरा नाम भी एैसा ही है (जैसा तू खुद है। भाव, तेरा नाम भी माया के मोह से बचाता है)। हे प्रभू! तेरा कोई खास चिन्ह-चक्र नहीं मिल सकता, तेरा भेद नहीं पाया जा सकता। मैं (तेरे दर पर) मंगता हूँ (और तुझसे तेरे नाम की दाति माँगता हूँ)।1। रहाउ। (जिस मनुष्य को नाम की दाति मिल जाती है उसे यह यकीन बन जाता है कि प्रभू) स्वयं ही सिफत-सालाह है (भाव, जहाँ उसकी सिफत-सालाह होती है वहाँ वह मौजूद है), स्वयं ही (जीव के लिए जीवन-यात्रा में) राहदारी है, प्रभू खुद ही (जीवों की अरदासें) सुनने वाला है, खुद ही (जीवों के दुख-दर्द) जानने वाला है। प्रभू स्वयं ही जगत-रचना रच के खुद ही अपना (यह) बल देख रहा है। हे प्रभू! तू (जीवों को सबि दातें) देने वाला है, (जिसको तू अपना नाम बख्शता है, वह तेरे दर पर) कबूल हो जाता है।1। (नाम जपने वाले को ये समझ आ जाती है कि) माया का मोह एक व्यभिचारिन स्त्री के तुल्य है, माया एक टूणे करने वाली बुरी स्त्री के समान है, दुनियाँ की हकूमतें और सुंदरता नाशवंत हैं, थोड़े ही दिन रहने वाले हैं (पर इनके असर तले मनुष्य जहालत के अंधकार में जीवन में ठोकरें खाता फिरता है)। जिस मनुष्य को प्रभू का नाम मिल जाता है, उसको (माया के मोह के) अंधेरे में रोशनी मिल जाती है।2। (ये बात अच्छी तरह) परख के देख ली है, जिसमें कोई शक नहीं कि जिसका पिता प्रत्यक्ष दिखता हो वह बुरे असल वाला नहीं कहलवाता (कि वह पिता के अलावा किसी और की औलाद है) (जो मनुष्य अपने सिर पर पिता-प्रभू को रखवाला मानता है वह विकारों की ओर नहीं पलटता)। एक प्रभू-पिता वाले को (किसी और से) कोई डर नहीं रहता (क्योंकि उसको यकीन बना रहता है कि) वह परमात्मा ही सब कुछ करता है और (जीवों से) करवाता है।3। जो मनुष्य गुरू के शबद में जुड़ के स्वैभाव को खत्म कर देते हैं अपने मन को मायावी फुरनों से रोक लेते हैं, वे विकारों की ओर से रुके रहते हैं क्योंकि सच्चा करतार उनके मन को (अपने नाम का) आसरा देता है। मैं गुरू से सदके हूँ, उसके बिना कोई और ऐसा नहीं (जो मन को प्रभू में जोड़ने में सहायक हो)। हे नानक! प्रभू-नाम में रंगे हुए लोगों को प्रभू (संसार-समुंद्र से) पार लंघा लेता है।4।3।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
 Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

DATES WHEN THIS MUKHWAK COMES

17 September 2024
17 November 2024