Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 801
Mukhwaak In Punjabi
ਬਿਲਾਵਲੁ ਮਹਲਾ ੫ ॥
ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ ਧਿਆਈ ॥੧॥ ਦਇਆ ਕਰਹੁ ਬਸਹੁ ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥ ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥ ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੂਖ ਹਰਿ ਸਿਮਰਤ ਨਸੇ ॥ ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥ ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ ॥ ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜ ॥੩॥ ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ ਬਿਸਰਿ ਗਈ ਸਭ ਦੁਰਮਤਿ ਰੀਤਿ ॥ ਮਨ ਤਨ ਅੰਤਰਿ ਹਰਿ ਹਰਿ ਮੰਤ ॥ ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥
Meaning In Punjabi
ਅਰਥ: ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੇਰੇ ਮਨ ਵਿਚ ਆ ਵੱਸ। ਮੈਨੂੰ ਗੁਣ-ਹੀਨ ਨੂੰ ਆਪਣੇ ਲੜ ਲਾ ਲੈ।ਰਹਾਉ। ਹੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ! ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਠਾਕੁਰ ਪ੍ਰਭੂ! ਤੇਰੇ ਗੁਣ ਗਿਣੇ ਨਹੀਂ ਜਾ ਸਕਦੇ। ਮੈਂ ਅਨਾਥ ਤੇਰੀ ਸਰਨ ਆਇਆ ਹਾਂ। ਹੇ ਹਰੀ! ਮੇਰੇ ਉਤੇ ਮੇਹਰ ਕਰ, ਮੈਂ ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ।੧। ਹੇ ਭਾਈ! ਜਦੋਂ ਪ੍ਰਭੂ ਮਨ ਵਿਚ ਆ ਵੱਸੇ, ਤਾਂ ਕੋਈ ਭੀ ਬਿਪਤਾ ਪੋਹ ਨਹੀਂ ਸਕਦੀ। ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ ਨੂੰ ਜਮਾਂ ਦਾ ਦੁੱਖ ਭੀ ਡਰਾ ਨਹੀਂ ਸਕਦਾ। ਜਿਸ ਮਨੁੱਖ ਦੇ ਅੰਗ-ਸੰਗ ਸਦਾ ਪਰਮਾਤਮਾ ਵੱਸਦਾ ਹੈ, ਨਾਮ ਸਿਮਰਿਆਂ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ।੨। ਹੇ ਭਾਈ! ਪਰਮਾਤਮਾ ਦਾ ਨਾਮ (ਹੀ ਮਨੁੱਖ ਦੇ) ਮਨ ਵਿਚ ਸਰੀਰ ਵਿਚ ਆਸਰਾ (ਦੇਣ ਵਾਲਾ) ਹੈ, ਪਰਮਾਤਮਾ ਦਾ ਨਾਮ ਭੁੱਲਿਆਂ ਸਰੀਰ (ਮਾਨੋ) ਸੁਆਹ (ਦੀ ਢੇਰੀ) ਹੋ ਜਾਂਦਾ ਹੈ ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵਸਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ। ਪਰਮਾਤਮਾ ਦਾ ਨਾਮ ਭੁੱਲਿਆਂ ਮਨੁੱਖ ਧਿਰ ਧਿਰ ਦਾ ਅਰਥੀਆ ਹੋ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਨੂੰ ਖੋਟੀ ਮਤਿ ਵਾਲਾ ਸਾਰਾ (ਜੀਵਨ-) ਰਵਈਆ ਭੁੱਲ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਭਗਤਾਂ ਦੇ ਹਿਰਦੇ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ ਪਰਮਾਤਮਾ ਦਾ ਨਾਮ-ਮੰਤਰ ਵੱਸਦਾ ਰਹਿੰਦਾ ਹੈ (ਜੋ ਖੋਟੀ ਮਤਿ ਨੂੰ ਨੇੜੇ ਨਹੀਂ ਢੁੱਕਣ ਦੇਂਦਾ) ।੪।੩।
Mukhwaak In Hindi
बिलावलु महला ५ ॥
सुख निधान प्रीतम प्रभ मेरे ॥ अगनत गुण ठाकुर प्रभ तेरे ॥ मोहि अनाथ तुमरी सरणाई ॥ करि किरपा हरि चरन धिआई ॥१॥ दइआ करहु बसहु मनि आइ ॥ मोहि निरगुन लीजै लड़ि लाइ ॥ रहाउ ॥ प्रभु चिति आवै ता कैसी भीड़ ॥ हरि सेवक नाही जम पीड़ ॥ सरब दूख हरि सिमरत नसे ॥ जा कै संगि सदा प्रभु बसै ॥२॥ प्रभ का नामु मनि तनि आधारु ॥ बिसरत नामु होवत तनु छारु ॥ प्रभ चिति आए पूरन सभ काज ॥ हरि बिसरत सभ का मुहताज ॥३॥ चरन कमल संगि लागी प्रीति ॥ बिसरि गई सभ दुरमति रीति ॥ मन तन अंतरि हरि हरि मंत ॥ नानक भगतन कै घरि सदा अनंद ॥४॥३॥
Mukhwaak Meaning In Hindi
अर्थ: हे प्रभू! (मुझ पर) मेहर कर, मेरे मन में आ बस। मुझ गुण-हीन को अपने लड़ लगा लो। रहाउ। हे सुखों के खजाने प्रभू! हे मेरे प्रीतम प्रभू! हे ठाकुर प्रभू! तेरे गुण गिने नहीं जा सकते। मैं अनाथ तेरी शरण आया हूँ। हे हरी! मेरे पर मेहर कर, मैं तेरे चरणों का ध्यान धरता रहूँ।1। हे भाई! जब प्रभू मन में आ बसे, तो कोई भी विपदा छू नहीं सकती। प्रभू की सेवा भक्ति करने वाले मनुष्य को जमों का दुख भी डरा नहीं सकता। जिस मनुष्य के अंग-संग सदा परमात्मा बसता है, नाम सिमरने से उसके सारे दुख दूर हो जाते हैं।2। हे भाई! परमात्मा का नाम (ही मनुष्य के) मन को शरीर को आसरा (देने वाला) है, परमात्मा का नाम भूलने से शरीर (जैसे) राख (की ढेरी) हो जाता है जिस मनुष्य के मन में प्रभू का नाम आ बसता है, उसके सारे काम सफल हो जाते हैं। परमात्मा का नाम बिसर जाने से मनुष्य जगह-जगह का मुहताज हो जाता है।3। हे भाई! परमात्मा के सुंदर चरणों से जिस मनुष्य का प्यार बन जाता है, उसे खोटी मति वाला सारा (जीवन-) तौर-तरीका (रवईया) भूल जाता है। हे नानक! प्रभू के भक्तों के हृदय में सदा आनंद बना रहता है, क्योंकि उनके मन में उनके शरीर में परमात्मा का नाम-मंत्र बसता रहता है (जो दुर्मति को नजदीक नहीं फटकने देता)।4।3।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
DATES WHEN THIS MUKHWAK COMES
01.10.2024
15.102024