Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 811
Mukhwaak In Punjabi
ਬਿਲਾਵਲੁ ਮਹਲਾ ੫ ॥
ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥ ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥ ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥ ਮਾਇਆਧਾਰੀ ਛਤ੍ਰਪਤਿ ਤਿਨ੍ਹ੍ਹ ਛੋਡਉ ਤਿਆਗਿ ॥੧॥ ਰਹਾਉ ॥ ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥ ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥ ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥ ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥ ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥ ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥ ਸਭ ਕਿਛੁ ਤੁਮ੍ਹ੍ਹ ਹੀ ਤੇ ਹੋਆ ਆਪਿ ਬਣਤ ਬਣਾਈ ॥ ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥
Meaning In Punjabi
ਅਰਥ: ਹੇ ਭਾਈ! ਜੋ ਗੁਰਮੁਖ ਮਨੁੱਖਾਂ ਦਾ ਨੌਕਰ (ਹੋਵੇ,) ਉਸ ਦੇ ਚਰਨੀਂ ਲੱਗਿਆ ਕਰ। (ਹੇ ਭਾਈ!) ਮੈਂ ਤਾਂ (ਜੇਹੜੇ) ਵੱਡੇ ਵੱਡੇ ਧਨਾਢ ਰਾਜੇ (ਹੋਣ) ਉਹਨਾਂ ਦਾ ਸਾਥ ਛੱਡਣ ਨੂੰ ਤਿਆਰ ਹੋਵਾਂਗਾ (ਪਰ ਸੰਤ ਜਨਾਂ ਦੇ ਸੇਵਕ ਦੇ ਚਰਨਾਂ ਵਿਚ ਰਹਿਣਾ ਪਸੰਦ ਕਰਾਂਗਾ) ।੧।ਰਹਾਉ। ਹੇ ਭਾਈ! ਪ੍ਰਭੂ ਦੇ ਭਗਤ ਦੇ ਘਰ ਵਿਚ ਪਾਣੀ (ਢੋਇਆ ਕਰ) , ਪੱਖਾ (ਝੱਲਿਆ ਕਰ) , (ਆਟਾ) ਪੀਹਾ ਕਰ, ਤਦੋਂ ਹੀ ਤੂੰ ਆਨੰਦ ਮਾਣੇਂਗਾ। ਦੁਨੀਆ ਦੀਆਂ ਹਕੂਮਤਾਂ, ਜ਼ਿਮੀਂ ਦੀ ਮਾਲਕੀ, ਸਰਦਾਰੀਆਂ-ਇਹਨਾਂ ਨੂੰ ਅੱਗ ਵਿਚ ਸਾੜ ਦੇ (ਇਹਨਾਂ ਦਾ ਲਾਲਚ ਛੱਡ ਦੇ) ।੧। ਹੇ ਭਾਈ! ਗੁਰਮੁਖਾਂ ਦੇ ਘਰ ਦੀ ਰੁੱਖੀ ਰੋਟੀ (ਜੇ ਮਿਲੇ ਤਾਂ ਉਸ ਨੂੰ ਦੁਨੀਆ ਦੇ) ਸਾਰੇ ਖ਼ਜ਼ਾਨੇ (ਸਮਝ) । ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੇ ਘਰ ਵਿਚ (ਜੇ) ਕਈ ਕਿਸਮਾਂ ਦੇ ਭੋਜਨ (ਮਿਲਣ, ਤਾਂ) ਉਹ ਜ਼ਹਿਰ ਵਰਗੇ (ਜਾਣ) ।੨। ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਮਨੁੱਖਾਂ ਪਾਸੋਂ ਜੇ ਪਾਟਾ ਹੋਇਆ ਭੂਰਾ ਭੀ ਮਿਲ ਜਾਏ, ਤਾਂ ਉਸ ਨੂੰ ਪਹਿਨ ਕੇ ਨੰਗਾ ਹੋਣ ਦਾ ਡਰ ਨਹੀਂ ਰਹਿੰਦਾ। ਪ੍ਰਭੂ ਨਾਲੋਂ ਟੁੱਟੇ ਹੋਏ ਮਨੁੱਖ ਪਾਸੋਂ ਜੇ ਰੇਸ਼ਮੀ ਸਿਰੋਪਾ ਭੀ ਮਿਲੇ, ਉਹ ਪਹਿਨਿਆਂ ਇੱਜ਼ਤ ਗਵਾ ਲਈਦੀ ਹੈ।੩। ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਨਾਲ ਮੇਲ-ਜੋਲ ਰੱਖਿਆਂ ਉਹ ਮੇਲ-ਜੋਲ (ਤੋੜ ਨਹੀਂ ਨਿਭਦਾ) ਅੱਧ ਵਿਚੋਂ ਹੀ ਟੁੱਟ ਜਾਂਦਾ ਹੈ। ਜੇਹੜਾ ਮਨੁੱਖ ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦਿਆਂ ਦੀ ਸੇਵਾ ਕਰਦਾ ਹੈ ਉਹ ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ (ਝਗੜਿਆਂ ਬਖੇੜਿਆਂ ਤੋਂ) ਬਚਿਆ ਰਹਿੰਦਾ ਹੈ।੪। (ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ? ਜੀਵਾਂ ਦਾ) ਹਰੇਕ ਕੰਮ ਤੇਰੀ ਪ੍ਰੇਰਨਾ ਨਾਲ ਹੀ ਹੁੰਦਾ ਹੈ। ਤੂੰ ਆਪ ਹੀ ਇਹ ਸਾਰੀ ਖੇਡ ਰਚੀ ਹੋਈ ਹੈ। ਹੇ ਨਾਨਕ! ਅਰਦਾਸ ਕਰ, ਤੇ ਆਖ-ਹੇ ਪ੍ਰਭੂ! ਮੇਹਰ ਕਰ) ਮੈਂ ਗੁਰੂ ਦਾ ਦਰਸ਼ਨ ਕਰ ਕੇ (ਗੁਰੂ ਦੀ ਸੰਗਤਿ ਵਿਚ ਰਹਿ ਕੇ ਸਦਾ) ਤੇਰੇ ਗੁਣ ਗਾਂਦਾ ਰਹਾਂ।੫।੧੪।੪੪।
Mukhwaak In Hindi
बिलावलु महला ५ ॥
पाणी पखा पीसु दास कै तब होहि निहालु ॥ राज मिलख सिकदारीआ अगनी महि जालु ॥१॥ संत जना का छोहरा तिसु चरणी लागि ॥ माइआधारी छत्रपति तिन्ह छोडउ तिआगि ॥१॥ रहाउ ॥ संतन का दाना रूखा सो सरब निधान ॥ ग्रिहि साकत छतीह प्रकार ते बिखू समान ॥२॥ भगत जना का लूगरा ओढि नगन न होई ॥ साकत सिरपाउ रेसमी पहिरत पति खोई ॥३॥ साकत सिउ मुखि जोरिऐ अध वीचहु टूटै ॥ हरि जन की सेवा जो करे इत ऊतहि छूटै ॥४॥ सभ किछु तुम्ह ही ते होआ आपि बणत बणाई ॥ दरसनु भेटत साध का नानक गुण गाई ॥५॥१४॥४४॥
Mukhwaak Meaning In Hindi
अर्थ: हे भाई! जो गुरमुख मनुष्यों का नौकर हो, उसके चरणों में लगा कर। (हे भाई!) मैं तो (जो) बड़े-बड़े धनाढ राजे (हों) उनका साथ छोड़ने को तैयार होऊँगा (पर संतजनों के सेवकों के चरणों में रहना पसंद करूँगा)।1। हे भाई! प्रभू के भगत के घर में पानी (ढोया कर), पंखा (फेरा कर), (आटा) पीसा) कर, तब ही तू आनंद भोगेगा। दुनियाँ की हकूमतें, जमीनों की मल्कियत, सरदारियाँ – इन को आग में जला के (इन का लालच छोड़ दे)।1। हे भाई! गुरमुखों के घर की रूखी रोटी (अगर मिले तो उसको दुनिया के) सारे खजाने (समझ)। पर परमात्मा से टूटे हुए मनुष्य के घर में (यदि) कई किस्म के भोजन (मिलें, तो) उसे जहर जैसा समझ।2। हे भाई! प्रभू की भक्ति करने वाले मनुष्यों से अगर फटा हुआ कपड़े का टुकड़ा भी मिल जाए, तो उसे पहन के नंगा होने का डर नहीं रहता। प्रभू से टूटे हुए मनुष्य से अगर रेशमी सिरोपा भी मिले, उसके पहनने से अपनी इज्जत गवा लेते हैं।3। हे भाई! परमात्मा से टूटे हुए मनुष्य से मेल-जोल रखने से वह मेल-जोल (सिरे नहीं चढ़ता) अध-बीच में ही टूट जाता है। जो मनुष्य प्रभू की भक्ति करने वाले बंदों की सेवा करता है, वह इस लोक में भी और परलोक में भी (झगड़ों-बखेड़ों से) बचा रहता है।4। (पर, हे प्रभू! जीवों के भी क्या वश? जीवों का ) हरेक काम तेरी प्रेरणा से ही होता है। तूने स्वयं ही ये सारी खेल रची हुई है। हे नानक! (अरदास कर, और कह- हे प्रभू! मेहर कर) मैं गुरू के दर्शन करके (गुरू की संगति में रह के सदा) तेरे गुण गाता रहूँ।5।14।44।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Date When this Mukhwaak Comes Again
16 April 2025