Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 815
ਬਿਲਾਵਲੁ ਮਹਲਾ ੫ ॥
ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥ ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥ ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥ ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥ ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥
ਅਰਥ: ਹੇ ਭਾਈ! ਗੁਰੂ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ, ਪਰਮਾਤਮਾ ਦਾ ਆਰਾਧਨ ਕਰਦਿਆਂ, ਪਰਮਾਤਮਾ ਦਾ ਨਾਮ ਜਪ ਜਪ ਕੇ, (ਜਿਉਂ ਜਿਉਂ) ਮੈਂ ਮੂੰਹ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹਾਂ, (ਤਿਉਂ ਤਿਉਂ) ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ।੧।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਜਪਣ ਦਾ) ਉੱਦਮ ਕਰਦਿਆਂ (ਮਨ ਵਿਚ) ਸਰੂਰ ਪੈਦਾ ਹੁੰਦਾ ਹੈ, ਨਾਮ ਸਿਮਰਦਿਆਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਪਰਮਾਤਮਾ ਦਾ ਨਾਮ ਮੁੜ ਮੁੜ ਜਪ ਕੇ ਸਭ ਗੁਣਾਂ ਨਾਲ ਭਰਪੂਰ ਪਰਮਾਤਮਾ ਦੇ ਗੁਣਾਂ ਦਾ ਵਿਚਾਰ (ਮਨ ਵਿਚ ਟਿਕਿਆ ਰਹਿੰਦਾ ਹੈ) ।੧। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਦਿਆਂ) ਸਾਰੇ ਜੀਅ ਜੰਤ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ, (ਜਪਣ ਵਾਲੇ) ਸਭਨਾਂ ਦੇ ਮਨ ਵਿਚ (ਸਿਮਰਨ ਦੀ) ਤਾਂਘ ਪੈਦਾ ਹੋਈ ਰਹਿੰਦੀ ਹੈ। (ਜੇਹੜੇ ਜੇਹੜੇ ਮਨੁੱਖ ਨਾਮ ਜਪਦੇ ਹਨ, ਉਹ) ਸਦਾ ਦੂਜਿਆਂ ਦੀ ਭਲਾਈ ਕਰਨ ਦਾ ਕੰਮ ਸੋਚਦੇ ਰਹਿੰਦੇ ਹਨ, ਕੋਈ ਪਾਪ-ਵਿਕਾਰ ਉਹਨਾਂ ਉਤੇ ਆਪਣਾ ਅਸਰ ਨਹੀਂ ਪਾ ਸਕਦਾ।੨। ਹੇ ਭਾਈ! ਜਿਸ ਥਾਂ ਪਰਮਾਤਮਾ ਦਾ ਨਾਮ ਜਪਿਆ ਜਾਂਦਾ ਹੈ, ਉਹ ਥਾਂ ਭਾਗਾਂ ਵਾਲਾ ਹੋ ਜਾਂਦਾ ਹੈ, ਉਥੇ ਵੱਸਣ ਵਾਲੇ ਭੀ ਭਾਗਾਂ ਵਾਲੇ ਬਣ ਜਾਂਦੇ ਹਨ (ਕਿਉਂਕਿ ਜਿਸ ਥਾਂ) ਪਰਮਾਤਮਾ ਦੀ ਕਥਾ-ਵਾਰਤਾ, ਪ੍ਰਭੂ ਦੀ ਸਿਫ਼ਤਿ-ਸਾਲਾਹ ਬਹੁਤ ਹੁੰਦੀ ਰਹੇ, ਉਹ ਥਾਂ ਆਤਮਕ ਆਨੰਦ ਦਾ, ਆਤਮਕ ਅਡੋਲਤਾ ਦਾ ਟਿਕਾਣਾ (ਸੋਮਾ) ਬਣ ਜਾਂਦਾ ਹੈ।੩। (ਇਸ ਵਾਸਤੇ) ਹੇ ਨਾਨਕ! (ਆਖ-ਹੇ ਭਾਈ!) ਉਹ ਅਨਾਥਾਂ ਦਾ ਨਾਥ ਪ੍ਰਭੂ ਕਦੇ ਮਨ ਤੋਂ ਭੁੱਲਣਾ ਨਹੀਂ ਚਾਹੀਦਾ, ਉਸ ਪ੍ਰਭੂ ਦੀ ਸਰਨ ਸਦਾ ਪਏ ਰਹਿਣਾ ਚਾਹੀਦਾ ਹੈ, ਜਿਸ ਦੇ ਹੱਥ ਵਿਚ ਹਰੇਕ ਚੀਜ਼ ਹੈ।੪।੨੯।੫੯।
बिलावलु महला ५ ॥
उदमु करत आनदु भइआ सिमरत सुख सारु ॥ जपि जपि नामु गोबिंद का पूरन बीचारु ॥१॥ चरन कमल गुर के जपत हरि जपि हउ जीवा ॥ पारब्रहमु आराधते मुखि अम्रितु पीवा ॥१॥ रहाउ ॥ जीअ जंत सभि सुखि बसे सभ कै मनि लोच ॥ परउपकारु नित चितवते नाही कछु पोच ॥२॥ धंनु सु थानु बसंत धंनु जह जपीऐ नामु ॥ कथा कीरतनु हरि अति घना सुख सहज बिस्रामु ॥३॥ मन ते कदे न वीसरै अनाथ को नाथ ॥ नानक प्रभ सरणागती जा कै सभु किछु हाथ ॥४॥२९॥५९॥
अर्थ: हे भाई! गुरू के सुंदर चरणों का ध्यान धर के, परमात्मा की आराधना करते हुए, परमात्मा का नाम जप-जप के, (ज्यों-ज्यों) मैं मुँह से आत्मिक जीवन देने वाला नाम-जल पीता हूँ, (त्यों-त्यों) मुझे आत्मिक जीवन प्राप्त होता है।1। रहाउ। हे भाई! (परमात्मा का नाम जपने का) उद्यम करते हुए (मन में) सरूर पैदा हो है, नाम सिमरते हुए सबसे श्रेष्ठ सुख मिलता है। परमात्मा का नाम बारंबार जप-जप के सब गुणों से भरपूर परमात्मा के गुणों का विचार (मन में टिका रहता है)।1। हे भाई! (परमात्मा की आराधना करते हुए) सारे जीव-जंतु आत्मिक आनंद में लीन रहते हैं, (जपने वाले) सबके मनों में (सिमरने की) तमन्ना पैदा हुई रहती है। (जो-जो मनुष्य नाम जपते हैं, वे) सदा दूसरों की भलाई करने का काम सोचते रहते हैं, कोई पाप-विकार उन पर अपना असर नहीं डाल सकता।2। हे भाई! जिस जगह पर परमात्मा का नाम जपा जाता है, वह जगह भाग्यशाली हो जाती है, वहाँ बसने वाले भी भाग्यशाली बन जाते हैं (क्योंकि जिस जगह) परमात्मा की कथा-वार्ता, प्रभू की सिफत-सालाह बहुत होती रहे, वह जगह आत्मिक आनंद का, आत्मिक अडोलता का ठिकाना (श्रोत) बन जाता है।3। (इस वास्ते) हे नानक! (कह- हे भाई!) वह अनाथों का नाथ प्रभू कभी मन से भूलना नहीं चाहिए, उस प्रभू की शरण सदा पड़े रहना चाहिए, जिसके हाथ में सब कुछ है।4।29।59।
www.shrimuktsarsahib.com
hukamnama patna sahib, takht patna sahib bihar, takht sri patna sahib, janam asthan guru gobind singh ji, mukhwak patna sahib, aaj da hukamnama, daily hukamnama patna sahib, rojana mukhwak patna sahib, latest hukamnama, gurdwara patna sahib hukamnama, itihasik gurdwara patna sahib, sri guru granth sahib ji hukamnama, patna sahib live, patna sahib live today, patna sahib live katha today, gurudwara patna sahib, patna sahib gurudwara live, katha sri guru granth sahib ji, live from patna sahib, panj takht sahib, gurdwara sahib east india, sri guru granth sahib ji da path, vyakhya sri guru granth sahib ji
DATES WHEN THIS MUKHWAK COMES
17 August 2024
10 January 2026