patna-shabib-ji
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 660


ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥


ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।


धनासरी महला १ घरु १ चउपदे
ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोइ ॥ सुणि सुणि मेरी कामणी पारि उतारा होइ ॥२॥ दइआल तेरै नामि तरा ॥ सद कुरबाणै जाउ ॥१॥ रहाउ ॥ सरबं साचा एकु है दूजा नाही कोइ ॥ ता की सेवा सो करे जा कउ नदरि करे ॥३॥ तुधु बाझु पिआरे केव रहा ॥ सा वडिआई देहि जितु नामि तेरे लागि रहां ॥ दूजा नाही कोइ जिसु आगै पिआरे जाइ कहा ॥१॥ रहाउ ॥ सेवी साहिबु आपणा अवरु न जाचंउ कोइ ॥ नानकु ता का दासु है बिंद बिंद चुख चुख होइ ॥४॥ साहिब तेरे नाम विटहु बिंद बिंद चुख चुख होइ ॥१॥ रहाउ ॥४॥१॥


अर्थ: (जगत दुखों का समुंद्र है, इन दुखों को देख के) मेरी जीवात्मा काँपती है (परमात्मा के बिना और कोई बचाने वाला दिखाई नहीं देता) जिसके पास मैं मिन्नतें करूँ। (सो, अन्य आसरे छोड़ के) मैं दुखों के नाश करने वाले प्रभू को ही सिमरता हूँ, वह सदा ही बख्शिशें करने वाला है।1। (फिर वह) मेरा मालिक सदा बख्शिशें करता रहता है (पर वह मेरी रोज के तरले सुन के उकताता नहीं, बख्शिशों में) नित्य यूँ है जैसे पहली बार ही बख्शिशें करने लगा है।1। रहाउ। हे मेरी जिंदे! हर रोज उस मालिक को ही याद करना चाहिए (दुखों में से) आखिर वह ही बचाता है। हे जिंदे! ध्यान से सुन (उस मालिक का आसरा लेने से ही दुख के समुंद्र में से) पार लांघा जा सकता है।2। हे दयालु प्रभू! मैं तुझसे सदा सदके जाता हूँ (मेहर कर, अपना नाम दे, ता कि) तेरे नाम के द्वारा मैं (दुखों के इस समुंद्र में से) पार लांघ सकूँ।1। रहाउ। सदा कायम रहने वाला परमात्मा ही सब जगह मौजूद है, उसके बिना और कोई नहीं। जिस जीव पर वह मेहर की निगाह करता है, वह उसका सिमरन करता है।3। हे प्यारे (प्रभू!) तेरी याद के बिना मैं व्याकुल हो जाता हूँ। मुझे वह कोई बड़ी दाति दे, जिस सदका मैं तेरे नाम में जुड़ा रहूँ। हे प्यारे! तेरे बिना और कोई ऐसा नहीं हैं, जिसके पास जा के मैं ये आरजू कर सकूँ।1। रहाउ। (दुखों के इस सागर में से तैरने के लिए) मैं अपने मालिक प्रभू को ही याद करता हूँ, किसी और से मैं यह माँग नहीं माँगता। नानक (अपने) उस (मालिक) का ही सेवक है, उस मालिक से ही खिन खिन सदके होता है।4। हे मेरे मालिक! मैं तेरे नाम से छिन-छिन कुर्बान जाता हूँ।1। रहाउ।


Dhhanaasaree Mahalaa 1 Ghar 1 Choupade
Ik Oankaar Sat Naam Kartaa Purakh Nirabhau Nirvair Akaal Moorat Ajoonee Saibhang Gur Parsaad ||
Jeeo Ddart Hai Aapnaa Kai Siu Karee Pukaar || Dookh Visaaran Seveaa Sadaa Sadaa Daataar ||1|| Saahib Meraa Neet Navaa Sadaa Sadaa Daataar ||1|| Rahaau || Andin Saahib Seveeai Ant Shhaddaae Soe || Sun Sun Meree Kaamnee Paar Outhaaraa Hoe ||2|| Daeaal Terai Naam Taraa || Sad Kurbaanai Jaau ||1|| Rahaau || Sarbang Saachaa Ek Hai Doojaa Naahee Koe || Taa Kee Sevaa So Kare Jaa Kau Nadar Kare ||3|| Tudhh Baajh Piaare Kev Rahaa || Saa Vaddiaaee Deh Jit Naam Tere Laag Rehaan || Doojaa Naahee Koe Jis Aagai Piaare Jaae Kahaa ||1|| Rahaau || Sevee Saahib Aapnaa Avar N Jaañchau Koe || Naanak Taa Kaa Daas Hai Bind Bind Chukh Chukh Hoe ||4|| Saahib Tere Naam Vittahu Bind Bind Chukh Chukh Hoe ||1|| Rahaau ||4||1||


Meaning: Dhhanaasaree Mahalaa 1 Ghar 1 Choupade
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru’s Grace:
My soul is afraid; to whom should I complain ? I serve Him, who makes me forget my pains; He is the Giver, forever and ever. ||1|| My Lord and Master is forever new; He is the Giver, forever and ever. ||1|| Pause || Night and day, I serve my Lord and Master; He shall save me in the end. Hearing and listening, O my dear sister, I have crossed over. ||2|| O Merciful Lord, Your Name carries me across. I am forever a sacrifice to You. ||1|| Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. ||3|| Without You, O Beloved, how could I even live ? Bless me with such greatness, that I may remain attached to Your Name. There is no other, O Beloved, to whom I can go and speak. ||1|| Pause || I serve my Lord and Master; I ask for no other. Nanak Ji is His Daas; moment by moment, bit by bit, he is a sacrifice to Him. ||4|| O Lord Master, I am a sacrifice to Your Name, moment by moment, bit by bit. ||1|| Pause ||4||1||


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibPatnaSahib

hukamnama patna sahib,patna sahib live katha today,patna sahib live,patna sahib,
sri patna sahib,patna sahib live today,patna sahib gurudwara live,gurudwara patna sahib,katha sri
guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

DATES WHEN THIS MUKHWAK COMES

5 October 2024
18 November 2024
25 February 2025
21 August 2025
08 October 2025

Shri-Darbar-Sahib
Daily Mukhwak From Shri  Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 832


ਬਿਲਾਵਲੁ ਮਹਲਾ ੧ ॥
ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ ਗੁਣ ਗਾਇ ॥੩॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟ ਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥੪॥ ਸੂਕਰ ਸੁਆਨ ਗਰਧਭ ਮੰਜਾਰਾ ॥ ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰੇ ਤਿਨ੍ਹ੍ਹ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ ॥੫॥ ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥੬॥ ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥੭॥ ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥੮॥੨॥


ਅਰਥ: ਹੇ ਅਭਿਮਾਨੀ ਜੀਵ! ਵੇਖ, ਇਹ ਸਰੀਰ, ਇਹ ਧਨ, ਇਹ ਇਸਤ੍ਰੀ-ਇਹ ਸਭ (ਸਦਾ ਨਾਲ ਨਿਭਣ ਵਾਲੇ ਨਹੀਂ ਹਨ) ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਚੀਜ਼ (ਜੀਵ ਦੇ) ਨਾਲ ਨਹੀਂ ਜਾਂਦੀ ॥੧॥ (ਪ੍ਰਭੂ-ਨਾਮ ਤੋਂ ਖੁੰਝੇ ਹੋਏ ਮਨੁੱਖ ਦੀ) ਬੁੱਧੀ (ਭੀ) ਮਨ ਦੇ ਕਹੇ ਵਿਚ ਤੁਰਦੀ ਹੈ, ਤੇ, ਇਹ ਮਨ ਨਿਰੀਆਂ ਇਹੀ ਗੱਲਾਂ ਸੋਚਦਾ ਹੈ ਕਿ (ਸ਼ਾਸਤ੍ਰਾਂ ਦੀ ਮਰਯਾਦਾ ਅਨੁਸਾਰ) ਪੁੰਨ ਕੀਹ ਹੈ ਤੇ ਪਾਪ ਕੀਹ ਹੈ। ਮਾਇਆ ਦੇ ਨਸ਼ੇ ਵਿਚ ਮਸਤ ਹੋਏ ਮਨੁੱਖ ਨੂੰ (ਮਾਇਆ ਵਲੋਂ) ਰਜੇਵਾਂ ਨਹੀਂ ਹੁੰਦਾ। ਮਾਇਆ ਵਲੋਂ ਰਜੇਵਾਂ ਤੇ ਮਾਇਆ ਦੇ ਮੋਹ ਤੋਂ ਖ਼ਲਾਸੀ ਤਦੋਂ ਹੀ ਹੁੰਦੀ ਹੈ ਜਦੋਂ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪਏ ॥੧॥ ਰਹਾਉ ॥ ਮਾਇਕ ਰਸਾਂ ਦੇ ਭੋਗ ਕਰੀਦੇ ਹਨ, ਮਨ ਦੀਆਂ ਮੌਜਾਂ ਮਾਣੀਦੀਆਂ ਹਨ, (ਪਰ ਮੌਤ ਆਉਣ ਤੇ) ਧਨ (ਹੋਰ) ਲੋਕਾਂ ਦਾ ਬਣ ਜਾਂਦਾ ਹੈ ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਂਦਾ ਹੈ। ਇਹ ਸਾਰਾ ਹੀ ਪਸਾਰਾ (ਅੰਤ) ਖ਼ਾਕ ਵਿਚ ਹੀ ਰਲ ਜਾਂਦਾ ਹੈ (ਮਨ ਉਤੇ ਵਿਸ਼ੇ ਵਿਕਾਰਾਂ ਦੀ ਮੈਲ ਇਕੱਠੀ ਹੁੰਦੀ ਜਾਂਦੀ ਹੈ, ਉਹ) ਮੈਲ ਗੁਰੂ ਦੇ ਸ਼ਬਦ ਤੋਂ ਬਿਨਾ ਨਹੀਂ ਲਹਿੰਦੀ ॥੨॥ (ਪ੍ਰਭੂ-ਨਾਮ ਤੋਂ ਖੁੰਝ ਕੇ) ਮਨੁੱਖ ਅਨੇਕਾਂ ਕਿਸਮਾਂ ਦੇ ਗੀਤ ਰਾਗ ਤੇ ਤਾਲ ਆਦਿਕਾਂ ਵਿਚ ਮਨ ਪਰਚਾਂਦਾ ਹੈ ਪਰ ਇਹ ਸਭ ਝੂਠੇ ਉੱਦਮ ਹਨ (ਕਿਉਂਕਿ ਨਾਮ ਤੋਂ ਬਿਨਾ ਜੀਵ) ਤਿੰਨਾਂ ਗੁਣਾਂ ਦੇ ਅਸਰ ਹੇਠ ਜੰਮਦਾ ਮਰਦਾ ਰਹਿੰਦਾ ਹੈ ਤੇ (ਪ੍ਰਭੂ-ਚਰਨਾਂ ਤੋਂ) ਵਿਛੁੜਿਆ ਰਹਿੰਦਾ ਹੈ। (ਇਹਨਾਂ ਗੀਤਾਂ ਰਾਗਾਂ ਦੀ ਸਹਾਇਤਾ ਨਾਲ ਜੀਵ ਦੀ) ਹੋਰ ਝਾਕ ਤੇ ਭੈੜੀ ਮਤਿ ਦੂਰ ਨਹੀਂ ਹੁੰਦੀ, ਆਤਮਕ ਰੋਗ ਨਹੀਂ ਜਾਂਦਾ। (ਇਸ ਦੂਜੀ ਝਾਕ ਤੋਂ, ਦੁਰਮਤਿ ਤੋਂ, ਆਤਮਕ ਰੋਗ ਤੋਂ ਉਹ ਮਨੁੱਖ) ਖ਼ਲਾਸੀ ਪਾਂਦਾ ਹੈ ਜੋ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ (ਇਹ ਸਿਫ਼ਤਿ-ਸਾਲਾਹ ਹੀ ਇਹਨਾਂ ਰੋਗਾਂ ਦਾ) ਦਾਰੂ ਹੈ ॥੩॥ ਜੇਹੜੇ ਮਨੁੱਖ ਚਿੱਟੀ ਧੋਤੀ ਪਹਿਨਦੇ ਹਨ (ਮੱਥੇ ਉਤੇ) ਤਿਲਕ ਲਾਂਦੇ ਹਨ, ਗਲ ਵਿਚ ਮਾਲਾ ਪਾਂਦੇ ਹਨ ਤੇ (ਵੇਦ ਆਦਿਕਾਂ ਦੇ ਮੰਤ੍ਰ) ਪੜ੍ਹਦੇ ਹਨ ਪਰ ਉਹਨਾਂ ਦੇ ਅੰਦਰ ਕ੍ਰੋਧ ਪ੍ਰਬਲ ਹੈ ਉਹਨਾਂ ਦਾ ਉੱਦਮ ਇਉਂ ਹੀ ਹੈ ਜਿਵੇਂ ਕਿਸੇ ਨਾਟ-ਘਰ ਵਿਚ (ਨਾਟ-ਵਿੱਦਿਆ ਦੀ ਸਿਖਲਾਈ ਕਰ ਕਰਾ ਰਹੇ ਹਨ) ।ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਭੁਲਾ ਕੇ ਮਾਇਆ (ਦੇ ਮੋਹ) ਦੀ ਸ਼ਰਾਬ ਪੀਤੀ ਹੋਈ ਹੋਵੇ, (ਉਹਨਾਂ ਨੂੰ ਸੁਖ ਨਹੀਂ ਹੋ ਸਕਦਾ) । ਗੁਰੂ ਤੋਂ ਬਿਨਾ ਪ੍ਰਭੂ ਦੀ ਭਗਤੀ ਨਹੀਂ ਹੋ ਸਕਦੀ, ਤੇ ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲਦਾ ॥੪॥ ਜਿਨ੍ਹਾਂ ਬੰਦਿਆਂ ਨੇ ਆਪਣਾ ਮੂੰਹ ਗੁਰੂ ਵਲੋਂ ਮੋੜਿਆ ਹੋਇਆ ਹੈ ਉਹਨਾਂ ਨੂੰ ਸੂਰ ਕੁੱਤੇ ਖੋਤੇ ਬਿੱਲੇ ਪਸ਼ੂ ਮਲੇਛ ਨੀਚ ਚੰਡਾਲ ਆਦਿਕਾਂ ਦੀਆਂ ਜੂਨਾਂ ਵਿਚ ਭਵਾਇਆ ਜਾਂਦਾ ਹੈ। ਮਾਇਆ ਦੇ ਮੋਹ ਦੇ ਬੰਧਨ ਵਿਚ ਬੱਝਾ ਹੋਇਆ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੫॥ ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਹੀ ਮਨੁੱਖ ਨਾਮ-ਸਰਮਾਇਆ ਪ੍ਰਾਪਤ ਕਰਦਾ ਹੈ। ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਦਾ ਵੱਸਦਾ ਹੈ ਉਹ (ਜੀਵਨ-ਜਾਤ੍ਰਾ ਵਿਚ) ਸਫਲ ਹੋ ਗਿਆ ਹੈ। ਪਰਮਾਤਮਾ ਦੀ ਦਰਗਾਹ ਵਿਚ ਉਸ ਪਾਸੋਂ ਲੇਖਾ ਨਹੀਂ ਮੰਗਿਆ ਜਾਂਦਾ (ਕਿਉਂਕਿ ਉਸ ਦੇ ਜ਼ਿੰਮੇ ਕੋਈ ਬਾਕੀ ਨਹੀਂ ਨਿਕਲਦੀ) । ਜੇਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ (ਸਿਰ ਮੱਥੇ) ਮੰਨਦਾ ਹੈ ਉਹ ਪਰਮਾਤਮਾ ਦੇ ਦਰ ਤੇ ਕਾਮਯਾਬ ਹੋ ਜਾਂਦਾ ਹੈ ॥੬॥ ਜਦੋਂ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਾਂ ਇਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦਾ ਹੈ, ਪਰਮਾਤਮਾ ਦੀ ਰਜ਼ਾ ਨੂੰ ਸਮਝਦਾ ਹੈ ਤੇ ਰਜ਼ਾ ਵਿਚ (ਰਾਜ਼ੀ) ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਸ ਦੇ ਦਰ ਤੇ ਥਾਂ ਪ੍ਰਾਪਤ ਕਰ ਲੈਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਜਨਮ ਮਰਨ (ਦੇ ਗੇੜ) ਮੁੱਕ ਜਾਂਦੇ ਹਨ ॥੭॥ (ਸਿਮਰਨ ਦੀ ਬਰਕਤਿ ਨਾਲ) ਜੇਹੜਾ ਮਨੁੱਖ (ਅੰਤਰ ਆਤਮੇ ਮਾਇਆ ਦੇ ਮੋਹ ਵਲੋਂ) ਉਪਰਾਮ ਰਹਿੰਦਾ ਹੈ ਉਹ ਹਰੇਕ ਚੀਜ਼ ਨੂੰ ਪਰਮਾਤਮਾ ਦੀ (ਦਿੱਤੀ ਹੋਈ) ਹੀ ਸਮਝਦਾ ਹੈ। ਜਿਸ ਪਰਮਾਤਮਾ ਨੇ ਇਹ ਸਰੀਰ ਤੇ ਮਨ ਦਿੱਤਾ ਹੈ ਉਸ ਦੇ ਹਵਾਲੇ ਕਰਦਾ ਹੈ। ਹੇ ਨਾਨਕ! ਉਹ ਮਨੁੱਖ ਜਨਮ ਮਰਨ ਦੇ ਗੇੜ ਵਿਚੋਂ ਬਚ ਜਾਂਦਾ ਹੈ, ਉਹ ਸਦਾ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ ॥੮॥੨॥


बिलावलु महला १ ॥
मन का कहिआ मनसा करै ॥ इहु मनु पुंनु पापु उचरै ॥ माइआ मदि माते त्रिपति न आवै ॥ त्रिपति मुकति मनि साचा भावै ॥१॥ तनु धनु कलतु सभु देखु अभिमाना ॥ बिनु नावै किछु संगि न जाना ॥१॥ रहाउ ॥ कीचहि रस भोग खुसीआ मन केरी ॥ धनु लोकां तनु भसमै ढेरी ॥ खाकू खाकु रलै सभु फैलु ॥ बिनु सबदै नही उतरै मैलु ॥२॥ गीत राग घन ताल सि कूरे ॥ त्रिहु गुण उपजै बिनसै दूरे ॥ दूजी दुरमति दरदु न जाइ ॥ छूटै गुरमुखि दारू गुण गाइ ॥३॥ धोती ऊजल तिलकु गलि माला ॥ अंतरि क्रोधु पड़हि नाट साला ॥ नामु विसारि माइआ मदु पीआ ॥ बिनु गुर भगति नाही सुखु थीआ ॥४॥ सूकर सुआन गरधभ मंजारा ॥ पसू मलेछ नीच चंडाला ॥ गुर ते मुहु फेरे तिन्ह जोनि भवाईऐ ॥ बंधनि बाधिआ आईऐ जाईऐ ॥५॥ गुर सेवा ते लहै पदारथु ॥ हिरदै नामु सदा किरतारथु ॥ साची दरगह पूछ न होइ ॥ माने हुकमु सीझै दरि सोइ ॥६॥ सतिगुरु मिलै त तिस कउ जाणै ॥ रहै रजाई हुकमु पछाणै ॥ हुकमु पछाणि सचै दरि वासु ॥ काल बिकाल सबदि भए नासु ॥७॥ रहै अतीतु जाणै सभु तिस का ॥ तनु मनु अरपै है इहु जिस का ॥ ना ओहु आवै ना ओहु जाइ ॥ नानक साचे साचि समाइ ॥८॥२॥


अर्थ: हे अभिमानी जीव! देख, ये शरीर, ये धन, ये स्त्री- ये सब (सदा साथ निभने वाले नहीं हैं) परमात्मा के नाम के बिना कोई चीज (जीव के) साथ नहीं जाती ॥१॥ (प्रभू नाम से टूटे हुए मनुष्य की) बुद्धि (भी) मन के कहे में चलती है, और ये मन निरी यही बातें सोचता है कि (शास्त्रों की मर्यादा के अनुसार) पुन्न क्या है और पाप क्या है। माया के नशे में मस्त मनुष्य का (माया से ) पेट नहीं भरता। माया से तृप्ति और माया के मोह से खलासी तभी होती है जब मनुष्य को सदा-स्थिर रहने वाला प्रभू मन में प्यारा लगने लग जाता है ॥१॥ रहाउ ॥ मयावी रसों के भोग किए जाते हैं, मन की मौजें माणी जाती हैं, (पर मौत आने पर) धन (और) लोगों का बन जाता है और ये शरीर मिट्टी की ढेरी हो जाता है। यह सारा ही पसारा (अंत में) ख़ाक में ही मिल जाता है (मन पर विषय-विकारों की मैल इकट्ठी होती जाती है, वह) मैल गुरू के शबद के बिना नहीं उतरती ॥२॥ (प्रभू के नाम से टूट के) मनुष्य अनेकों किस्मों के गीत राग व ताल आदि में मन परचाता है पर ये सब झूठे उद्यम हैं (क्योंकि नाम के बिना जीव) तीन गुणों के असर तले पैदा होता मरता रहता है और (प्रभू-चरणों से) विछुड़ा रहता है। (इन गीतों-रागों की सहायता से जीव की) और चाहत (ज्यादा से ज्यादा मिलने के लालच, झाक) व दुमर्ति दूर नहीं होती, आत्मिक रोग नहीं जाता। (इस दूसरी झाक व दुमर्ति से, आत्मिक रोग से वह मनुष्य) खलासी पा लेता है जो गुरू के सन्मुख हो के परमात्मा के गुण गाता है (ये सिफत-सालाह ही इन रोगों का) दारू है ॥३॥ जो मनुष्य सफेद धोती पहनते हैं (माथे पर) तिलक लगाते हैं, गले में माला डालते हैं और (वेद आदि के मंत्र) पढ़ते हैं पर उनके अंदर क्रोध प्रबल है उनका उद्यम यूँ ही है जैसे किसी नाट्य-घर में (नाट्य-विद्या की सिखलाई कर करा रहे हैं)। जिन मनुष्यों ने परमात्मा का नाम भुला के माया (के मोह) की शराब पी हुई हो, (उनको सुख नहीं हो सकता)। गुरू के बिना प्रभू की भगती नहीं हो सकती, और भगती के बिना आत्मिक आनंद नहीं मिलता ॥४॥ जिन लोगों ने अपना मुँह गुरू से मोड़ा हुआ है उन्हें सूअर-कुत्ते-गधे-बिल्ले-पशू-मलेछ-नीच-चण्डाल आदिक की जूनों में घुमाया जाता है। माया के मोह के बंधन में बंधा हुआ मनुष्य जनम-मरण के चक्कर में पड़ा रहता है ॥५॥ गुरू की बताई हुई सेवा के द्वारा ही मनुष्य नाम-सरमाया प्राप्त करता है। जिस मनुष्य के हृदय में परमात्मा का नाम सदा बसता है वह (जीवन-यात्रा में) सफल हो गया है। परमात्मा की दरगाह में उससे लेखा नहीं मांगा जाता (क्योंकि उसके जिंमें कुछ भी बकाया नहीं निकलता)। जो मनुष्य परमात्मा की रजा को (सिर माथे) मानता है वह परमात्मा के दर पर कामयाब हो जाता है ॥६॥ जब मनुष्य को गुरू मिल जाता है तो यह उस परमात्मा के साथ गहरी सांझ बना लेता है, परमात्मा की रजा को समझता है और रज़ा में (राज़ी) रहता है। सदा-स्थिर प्रभू की रजा को समझ के उसके दर पर जगह हासिल कर लेता है। गुरू के शबद के द्वारा उसके जनम-मरण (के चक्र) खत्म हो जाते हैं ॥७॥ (सिमरन की बरकति से) जो मनुष्य (अंतरात्मे माया के मोह की ओर से) उपराम रहता है वह हरेक चीज को परमात्मा की (दी हुई) ही समझता है। जिस परमात्मा ने ये शरीर और मन दिया है उसके हवाले करता है। हे नानक! वह मनुष्य जनम मरण के चक्कर से बच जाता है, वह सदा-सदा कायम रहने वाले परमात्मा में लीन रहता है ॥८॥२॥



Bilaaval, First Mehl: The human acts according to the wishes of the mind. This mind feeds on virtue and vice. Intoxicated with the wine of Maya, satisfaction never comes. Satisfaction and liberation come, only to one whose mind is pleasing to the True Lord. ||1|| Gazing upon his body, wealth, wife and all his possessions, he is proud. But without the Name of the Lord, nothing shall go along with him. ||1||Pause|| He enjoys tastes, pleasures and joys in his mind. But his wealth will pass on to other people, and his body will be reduced to ashes. The entire expanse, like dust, shall mix with dust. Without the Word of the Shabad, his filth is not removed. ||2|| The various songs, tunes and rhythms are false. Trapped by the three qualities, people come and go, far from the Lord. In duality, the pain of their evil-mindedness does not leave them. But the Gurmukh is emancipated by taking the medicine, and singing the Glorious Praises of the Lord. ||3|| He may wear a clean loin-cloth, apply the ceremonial mark to his forehead, and wear a mala around his neck; but if there is anger within him, he is merely reading his part, like an actor in a play. Forgetting the Naam, the Name of the Lord, he drinks in the wine of Maya. Without devotional worship to the Guru, there is no peace. ||4|| The human is a pig, a dog, a donkey, a cat, a beast, a filthy, lowly wretch, an outcast, if he turns his face away from the Guru. He shall wander in reincarnation. Bound in bondage, he comes and goes. ||5|| Serving the Guru, the treasure is found. With the Naam in the heart, one always prospers. And in the Court of the True Lord, you shall not called to account. One who obeys the Hukam of the Lord’s Command, is approved at the Lord’s Door. ||6|| Meeting the True Guru, one knows the Lord. Understanding the Hukam of His Command, one acts according to His Will. Understanding the Hukam of His Command, he dwells in the Court of the True Lord. Through the Shabad, death and birth are ended. ||7|| He remains detached, knowing that everything belongs to God. He dedicates his body and mind unto the One who owns them. He does not come, and he does not go. O Nanak, absorbed in Truth, he merges in the True Lord. ||8||2||


🪯

 ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥


hukamnama,
hukamnama from amritsar today,
hukamnama sri  darbar sahib today,
hukamnama sahib,
hukamnama katha manji sahib today,
hukamnama  darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates When this Mukhwaak Comes Again

07 October 2025

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From  Gurdwara Bangla Sahib  New Delhi

Hukamnama Sahib From Gurdwara  Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 653


ਸਲੋਕੁ ਮਃ ੩ ॥
ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ ਪਉੜੀ ॥ ਤੂ ਕਰਣ ਕਾਰਣ ਸਮਰਥੁ ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥ ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥੨੯॥੧॥ ਸੁਧੁ


ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ। ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ ॥੧॥ ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ। ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ ॥੨॥ ਹੇ ਕਰਤਾਰ! ਤੂੰ ਸਾਰੀ ਕੁਦਰਤ ਨੂੰ ਰਚਣ-ਜੋਗਾ ਹੈਂ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ। ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ ॥੨੯॥੧॥ ਸੁਧੁ


सलोकु मः ३ ॥
ए मन हरि जी धिआइ तू इक मनि इक चिति भाइ ॥ हरि कीआ सदा सदा वडिआईआ देइ न पछोताइ ॥ हउ हरि कै सद बलिहारणै जितु सेविऐ सुखु पाइ ॥ नानक गुरमुखि मिलि रहै हउमै सबदि जलाइ ॥१॥ मः ३ ॥ आपे सेवा लाइअनु आपे बखस करेइ ॥ सभना का मा पिउ आपि है आपे सार करेइ ॥ नानक नामु धिआइनि तिन निज घरि वासु है जुगु जुगु सोभा होइ ॥२॥ पउड़ी ॥ तू करण कारण समरथु हहि करते मै तुझ बिनु अवरु न कोई ॥ तुधु आपे सिसटि सिरजीआ आपे फुनि गोई ॥ सभु इको सबदु वरतदा जो करे सु होई ॥ वडिआई गुरमुखि देइ प्रभु हरि पावै सोई ॥ गुरमुखि नानक आराधिआ सभि आखहु धंनु धंनु धंनु गुरु सोई ॥२९॥१॥ सुधु


अर्थ: हे मन! प्यार से एकाग्रचिक्त हो के हरी का सिमरन कर; हरी में ये हमेशा के लिए गुण हैं कि दातें दे के पछताता नहीं। मैं हरी से सदा कुर्बान हूँ, जिसकी सेवा करने से सुख मिलता है; हे नानक! गुरमुख जन अहंकार को सतिगुरू के शबद के द्वारा जला के हरी में मिले रहते हैं।1। हरी ने खुद ही मनुष्यों को सेवा में लगाया है, खुद ही बख्शिश करता है, खुद ही सबका माँ-बाप है और खुद ही सबकी संभाल करता है। हे नानक! जो मनुष्य नाम जपते हैं, वे अपने ठिकाने पर टिके हुए हैं, हरेक युग में उनकी शोभा होती है।2। हे करतार! तू सारी कुदरत का रचयता है; तेरे बिना तेरे जितना कोई और मुझे नहीं दिखता; तू खुद ही सृष्टि को पैदा करता है और खुद ही फिर नाश करता है। हर जगह (हरी का) ही हुकम बरत रहा है; जो वह करता है वही होता है। जो मनुष्य गुरू के सन्मुख होता है उसे प्रभू महिमा बख्शता है, वह उस हरी को मिल लेता है। हे नानक! गुरू के सन्मुख (होने वाले) मनुष्य हरी को सिमरते हैं, (हे भाई!) सभी कहो, कि वह सतिगुरू धन्य है, धन्य है, धन्य है।29।1। सुधु।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
 sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,hukamnama sahib,bangla sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,hukamnama,hukamnama today,today hukamnama,hukamnama bangla sahib delhi

Dates When this Mukhwaak Comes Again

11 October 2024
12 November 2024
16 November 2024
09 September 2025
26 September 2025
06 October 2025

patna-shabib-ji
Daily Mukhwak From Takht Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 729


Mukhwaak In Punjabi


ਸੂਹੀ ਮਹਲਾ ੧ ॥
ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨੑਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥


Meaning In Punjabi


ਅਰਥ: (ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ) , (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ। ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧। ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ। ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ) ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ।੨। (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾ; ਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ।੩। ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈ, ਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ।


Mukhwaak In Hindi


सूही महला १ ॥
जिन कउ भांडै भाउ तिना सवारसी ॥ सूखी करै पसाउ दूख विसारसी ॥ सहसा मूले नाहि सरपर तारसी ॥१॥ तिन्हा मिलिआ गुरु आइ जिन कउ लीखिआ ॥ अम्रितु हरि का नाउ देवै दीखिआ ॥ चालहि सतिगुर भाइ भवहि न भीखिआ ॥२॥ जा कउ महलु हजूरि दूजे निवै किसु ॥ दरि दरवाणी नाहि मूले पुछ तिसु ॥ छुटै ता कै बोलि साहिब नदरि जिसु ॥३॥ घले आणे आपि जिसु नाही दूजा मतै कोइ ॥ ढाहि उसारे साजि जाणै सभ सोइ ॥ नाउ नानक बखसीस नदरी करमु होइ ॥४॥३॥५॥


Mukhwaak Meaning In Hindi


अर्थ: (प्रभू) जिन (जीवों) के (हृदय-रूपी) बर्तन में प्रेम (की भिक्षा देता है), (उस प्रेम की बरकति से प्रभू) उनका जीवन सुंदर बना देता है। उन पर सुख की कृपा करता है, उनके दुख भुला देता है। इस बात में रक्ती भर भी शक नहीं कि ऐसे जीवों को प्रभू जरूर (संसार-समुंद्र से) पार लंघा लेता है।1। जिन लोगों को (धुर से लिखा बख्शिश का) लेख मिल जाता है, उन्हें गुरू आ के मिल जाता है। गुरू उन्हें परमात्मा का आत्मिक जीवन देने वाला नाम शिक्षा के तौर पर देता है, वह लोग (जीवन-यात्रा में) गुरू के बताए हुए अनुसार चलते हैं, और (दूसरी तरफ) भटकते नहीं फिरते।2। (गुरू के बताए राह पर चलके) जिस आदमी को परमात्मा की हजूरी में जगह मिल जाती है वह किसी और के आगे तरले नहीं करता फिरता; परमात्मा के दरवाजे पर (पहुँचे हुए यम आदिक) दरबानों द्वारा कोई रक्ती भर भी पूछ-ताछ नहीं की जाती, क्योंकि जिस गुरू पर मालिक प्रभू की मेहर की नजर है उस गुरू के बचन में (चल के) वह सख्श (विकारों से) मुक्त हो जाता है।3। जिस मालिक प्रभू को कोई और दूसरा कोई मतें नहीं दे सकता (समझा नहीं सकता, सलाह नहीं दे सकता) वह खुद ही जीवों को जगत में भेजता है और खुद ही वापस बुला लेता है, प्रभू स्वयं ही जगत-रचना को गिराता-बनाता है, वह सब कुछ खुद ही पैदा करना जानता है। हे नानक! जिस मनुष्य पर मेहर की नजर करने वाले प्रभू की निगाह हो जाती है उसे बतौर बख्शिश उसका नाम मिलता है।4।3।5।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
 Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

18 September 2024
29 December 2024
10 February 2025
20 July 2025
05 October 2025

patna-shabib-ji
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 595


ਸੋਰਠਿ ਮਹਲਾ ੧ ਘਰੁ ੧ ॥
ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥ ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥ ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥ ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥ ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥ ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥ ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥


ਅਰਥ: ਹੇ ਭਾਈ! ਇਥੋਂ ਤੁਰਨ ਵੇਲੇ) ਮਾਇਆ ਜੀਵ ਦੇ ਨਾਲ ਨਹੀਂ ਜਾਂਦੀ (ਇਹ ਹਰੇਕ ਨੂੰ ਪਤਾ ਹੈ ਫਿਰ ਭੀ) ਇਸ ਮਾਇਆ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਕੋਈ ਵਿਰਲਾ ਮਨੁੱਖ ਸਮਝਦਾ ਹੈ (ਕਿ ਸਦਾ ਨਾਲ ਨਿਭਣ ਵਾਲਾ ਧਨ ਹੋਰ ਹੈ) ।੧।ਰਹਾਉ। (ਹੇ ਭਾਈ! ਸਦਾ ਨਾਲ ਨਿਭਣ ਵਾਲਾ ਧਨ ਕਮਾਣ ਲਈ) ਮਨ ਨੂੰ ਹਾਲੀ (ਵਰਗਾ ਉੱਦਮੀ) ਬਣਾ, ਉਚੇ ਆਚਰਨ ਨੂੰ ਵਾਹੀ ਸਮਝ, ਮੇਹਨਤ (ਨਾਮ ਫ਼ਸਲ ਵਾਸਤੇ) ਪਾਣੀ ਹੈ, (ਇਹ ਆਪਣਾ) ਸਰੀਰ (ਹੀ) ਪੈਲੀ ਹੈ। (ਇਸ ਪੈਲੀ ਵਿਚ) ਪਰਮਾਤਮਾ ਦਾ ਨਾਮ ਬੀਜ, (ਬੀ ਬੀਜ ਕੇ ਉਸ ਨੂੰ ਪੰਛੀਆ ਤੋਂ ਬਚਾਣ ਲਈ ਸੁਹਾਗਾ ਫੇਰਨਾ ਜ਼ਰੂਰੀ ਹੈ, ਇਸੇ ਤਰ੍ਹਾਂ ਜੇ ਸੰਤੋਖ ਵਾਲਾ ਜੀਵਨ ਨਹੀਂ, ਤਾਂ ਮਾਇਆ ਦੀ ਤ੍ਰਿਸ਼ਨਾ ਨਾਮ-ਬੀਜ ਨੂੰ ਮੁਕਾ ਦੇਵੇਗੀ) ਸੰਤੋਖ (ਨਾਮ-ਬੀਜ ਨੂੰ ਤ੍ਰਿਸ਼ਨਾ-ਪੰਛੀਆਂ ਤੋਂ ਬਚਾਣ ਲਈ) ਸੁਹਾਗਾ ਹੈ, ਸਾਦਾ ਜੀਵਨ (ਨਾਮ-ਫ਼ਸਲ ਦੀ ਰਾਖੀ ਕਰਨ ਲਈ) ਰਾਖਾ ਹੈ। (ਹੇ ਭਾਈ! ਇਹ ਵਾਹੀ ਕੀਤਿਆਂ ਸਰੀਰ-ਪੈਲੀ ਵਿਚ) ਪਰਮਾਤਮਾ ਦੀ ਮੇਹਰ ਨਾਲ ਪ੍ਰੇਮ ਪੈਦਾ ਹੋਵੇਗਾ। ਵੇਖ, (ਜਿਨ੍ਹਾਂ ਇਹ ਵਾਹੀ ਕੀਤੀ) ਉਹ ਹਿਰਦੇ (ਨਾਮ-ਧਨ ਨਾਲ) ਧਨਾਢ ਹੋ ਗਏ।੧। (ਹੇ ਭਾਈ!) ਉਮਰ ਦੇ ਹਰੇਕ ਸੁਆਸ ਨੂੰ ਖੱਟੀ ਬਣਾ, ਇਸ ਹੱਟੀ ਵਿਚ ਸਦਾ-ਥਿਰ ਰਹਿਣ ਵਾਲਾ ਹਰੀ ਨਾਮ ਸੌਦਾ ਬਣਾ। ਆਪਣੀ ਸੁਰਤਿ ਤੇ ਵਿਚਾਰ-ਮੰਡਲ ਨੂੰ ਭਾਂਡਿਆਂ ਦੀ ਕਤਾਰ ਬਣਾ, ਇਸ ਭਾਂਡਸਾਲ ਵਿਚ ਇਸ ਹਰੀ-ਨਾਮ ਸੌਦੇ ਨੂੰ ਪਾ। ਇਹ ਨਾਮ-ਵਣਜ ਕਰਨ ਵਾਲੇ ਸਤਸੰਗੀਆਂ ਨਾਲ ਮਿਲ ਕੇ ਤੂੰ ਭੀ ਹਰੀ-ਨਾਮ ਦਾ ਵਣਜ ਕਰ। ਇਸ ਵਣਜ ਵਿਚੋਂ ਖੱਟੀ ਮਿਲੇਗੀ ਮਨ ਦਾ ਖਿੜਾਓ।੨। (ਹੇ ਭਾਈ! ਸੌਦਾਗਰਾਂ ਵਾਂਗ ਹਰੀ-ਨਾਮ ਦਾ ਸੌਦਾਗਰ ਬਣ) ਧਰਮ-ਪੁਸਤਕਾਂ (ਦਾ ਉਪਦੇਸ਼) ਸੁਣਿਆ ਕਰ, ਇਹ ਹਰੀ-ਨਾਮ ਦੀ ਸੌਦਾਗਰੀ ਹੈ, (ਸੌਦਾਗਰੀ ਦਾ ਮਾਲ ਲੱਦਣ ਵਾਸਤੇ) ਉੱਚੇ ਆਚਰਨ ਨੂੰ ਘੋੜੇ ਬਣਾ ਕੇ ਲੈ ਤੁਰ, (ਜ਼ਿੰਦਗੀ ਦੇ ਸਫ਼ਰ ਵਿਚ ਭੀ ਖ਼ਰਚ ਦੀ ਲੋੜ ਹੈ) ਚੰਗੇ ਗੁਣਾਂ ਨੂੰ ਜੀਵਨ-ਸਫ਼ਰ ਦਾ ਖ਼ਰਚ ਬਣਾ। ਹੇ ਮਨ! ਇਸ ਵਪਾਰ ਦੇ ਉੱਦਮ ਨੂੰ) ਕੱਲ ਤੇ ਨਾਹ ਪਾਈਂ। ਇਸ ਵਪਾਰ ਨਾਲ ਜੇ ਤੂੰ ਪਰਮਾਤਮਾ ਦੇ ਦੇਸ ਵਿਚ (ਪਰਮਾਤਮਾ ਦੇ ਚਰਨਾਂ ਵਿਚ) ਟਿਕ ਜਾਏਂ, ਤਾਂ ਆਤਮਕ ਸੁਖ ਵਿਚ ਥਾਂ ਲੱਭ ਲਏਂਗਾ।੩। (ਹੇ ਭਾਈ! ਨੌਕਰ ਰੋਜ਼ੀ ਕਮਾਣ ਲਈ ਮੇਹਨਤ ਨਾਲ ਮਾਲਕ ਦੀ ਸੇਵਾ ਕਰਦਾ ਹੈ, ਤੂੰ ਭੀ) ਪੂਰੇ ਧਿਆਨ ਨਾਲ (ਪ੍ਰਭੂ-ਮਾਲਕ ਦੀ) ਨੌਕਰੀ ਕਰ (ਜਿਵੇਂ ਨੌਕਰ ਆਪਣੇ ਮਾਲਕ ਦੇ ਹੁਕਮ ਨੂੰ ਭੁਲਾਂਦਾ ਨਹੀਂ ਤੂੰ ਭੀ) ਪਰਮਾਤਮਾ-ਮਾਲਕ ਦੇ ਨਾਮ ਨੂੰ ਮਨ ਵਿਚ ਪੱਕਾ ਕਰ ਰੱਖ, ਇਹੀ ਹੈ ਉਸ ਦੀ ਸੇਵਾ। ਵਿਕਾਰਾਂ ਨੂੰ (ਆਪਣੇ ਨੇੜੇ ਆਉਣੋਂ) ਰੋਕ ਦੇ, ਇਹ ਹੈ ਪਰਮਾਤਮਾ ਦੀ ਨੌਕਰੀ ਵਾਸਤੇ ਦੌੜ-ਭੱਜ। (ਜੇ ਇਹ ਉੱਦਮ ਕਰੇਂਗਾ) ਤਾਂ ਹਰ ਕੋਈ ਤੈਨੂੰ ਸ਼ਾਬਾਸ਼ੇ ਆਖੇਗਾ। ਹੇ ਨਾਨਕ! ਇਹ ਨੌਕਰੀ ਕੀਤਿਆਂ ਪਰਮਾਤਮਾ ਤੈਨੂੰ ਮੇਹਰ ਦੀ ਨਜ਼ਰ ਨਾਲ ਵੇਖੇਗਾ, ਤੇਰੀ ਜਿੰਦ ਉਤੇ ਚੌ-ਗੁਣਾਂ ਆਤਮਕ ਰੂਪ ਚੜ੍ਹੇਗਾ।੪।੨।


सोरठि महला १ घरु १ ॥
मनु हाली किरसाणी करणी सरमु पाणी तनु खेतु ॥ नामु बीजु संतोखु सुहागा रखु गरीबी वेसु ॥ भाउ करम करि जमसी से घर भागठ देखु ॥१॥ बाबा माइआ साथि न होइ ॥ इनि माइआ जगु मोहिआ विरला बूझै कोइ ॥ रहाउ ॥ हाणु हटु करि आरजा सचु नामु करि वथु ॥ सुरति सोच करि भांडसाल तिसु विचि तिस नो रखु ॥ वणजारिआ सिउ वणजु करि लै लाहा मन हसु ॥२॥ सुणि सासत सउदागरी सतु घोड़े लै चलु ॥ खरचु बंनु चंगिआईआ मतु मन जाणहि कलु ॥ निरंकार कै देसि जाहि ता सुखि लहहि महलु ॥३॥ लाइ चितु करि चाकरी मंनि नामु करि कमु ॥ बंनु बदीआ करि धावणी ता को आखै धंनु ॥ नानक वेखै नदरि करि चड़ै चवगण वंनु ॥४॥२


अर्थ: हे भाई! (यहाँ से चलने के वक्त) माया जीव के साथ नहीं जाती (ये हरेक को पता है फिर भी) इस माया ने सारे जगत को अपने वश में किया हुआ है। कोई विरला मनुष्य समझता है (कि सदा साथ निभने वाला धन और है)।1। रहाउ। (हे भाई! सदा साथ निभने वाला धन कमाने के लिए) मन को किसान (जैसा उद्यमी) बना, ऊँचे आचरण को खेती समझ, मेहनत (नाम के फसल के लिए) पानी है, (ये अपना) शरीर (ही) जमीन है। (इस जमीन में) परमात्मा का नाम बीज, (बीज बो के उसे पक्षियों से बचाने के लिए सोहागा फेरना जरूरी है, इसी तरह अगर संतोष वाला जीवन नहीं, तो माया की तृष्णा नाम-बीज को समाप्त कर देगी) संतोष (नाम-बीज को तृष्णा-पक्षियों से बचाने के लिए) सुहागा है, सादा जीवन (नाम-फसल की रक्षा करने के लिए) रखवाला है। (हे भाई! ऐसी किसानी करने से शरीर-भूमि में) परमात्मा की मेहर से प्रेम पैदा होगा। देख, (जिन्होंने ऐसी खेती की) उनके हृदय (नाम-धन से) धनाढ हो गऐ।1। (हे भाई!) उम्र की हरेक सांस को कमाई बना, इस दुकान में सदा-स्थिर रहने वाला हरी का नाम सौदा बना। अपनी सुरति के विचार-मण्डल को बर्तनों की कतार बना, इस बर्तनों की कतार में (बर्तनशाला में) हरी-नाम सौदे को डाल। ये नाम-वाणज्य करने वाले सत्संगियों से मिल के तू भी हरी नाम का व्यापार कर। इस व्यापार से कमाई होगी मन का खिलना।2। (हे भाई! सौदागरों की तरह हरी-नाम का सौदागर बन) धर्म-पुस्तकों (का उपदेश) सुना कर, ये हरी-नाम की सौदागिरी है, (सौदागरी का माल असबाब लादने के लिए) उच्च आचरण वाले घोड़े बना के चल, (जिंदगी के सफर में भी खर्च की जरूरत है) अच्छे गुणों को जीवन-यात्रा का खर्च बना। हे मन! (इस व्यापार के उद्यम को) कल पर ना डालना। इस व्यापार से अगर तू परमात्मा के देश में (परमात्मा के चरणों में) टिक जाएं, तो आत्मिक सुख में जगह तलाश लेगा।3। (हे भाई! नौकर रोजी कमाने के लिए मेहनत से मालिक की सेवा करता है, तू भी) पूरे ध्यान से (प्रभू मालिक की) नौकरी कर (जैसे नौकर अपने मालिक के हुकम को भुलाता नहीं, तू भी) परमात्मा मालिक के नाम को मन में पक्का करके रख, यही है उसकी सेवा। विकारों को (अपने नजदीक आने से) रोक दे, ये है परमात्मा की नौकरी की दौड़-भाग। (यदि ये उद्यम करेगा) तो हर कोई तुझे साबाशी देगा। हे नानक! ऐसी नौकरी करने से परमात्मा तुझे मेहर की नजर से देखेगा, तेरी जीवात्मा पर चौगुना आत्मिक-रूप चढ़ेगा।4।2।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again
21 April 2025
04 June 2025
04 October 2025

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 666


ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥


ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥


रागु धनासिरी महला ३ घरु ४
ੴ सतिगुर प्रसादि ॥
हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥


अर्थ: राग धनासरी, घर ४ में गुरू अमरदास जी की बाणी।
अकाल पुरख एक है और सतिगुरू की कृपा द्वारा मिलता है।
हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के) अनेकों चक्र पड़ चुके हैं, अब तो मेरे पर कुछ मेहर कर। हे प्रभू! मेरे पर दयावान हो। मेरे पर इस तरह की बख़्श़श़ कर कि मुझे अपना दीदार बख़्श़ ॥२॥ हे भाई! नानक जी कहते हैं – गुरू की कृपा द्वारा जिस मनुष्य के भ्रम के परदे खुल जाते हैं, उस की (परमात्मा के साथ) गहरी सांझ बन जाती है। उस के हृदय में (परमात्मा के साथ) सदा कायम रहने वाली लगन लग जाती है, गुरू के द्वारा उस का मन संतुष्ट हो जाता है ॥३॥१॥९॥


Raag Dhhanaasaree Mahalaa 3 Ghar 4 
Ik Oankaar Satgur Parsaad ||
Ham Bheekhak Bhekhaaree Tere Too Nij Pat Hai Daataa || Hohu Deaal Naam Dehu Mangat Jan Kau Sadaa Rahau Rang Raataa ||1|| Hau Balehaarai Jaau Saache Tere Naam Vittahu || Karan Kaaran Sabhnaa Kaa Eko Avar N Doojaa Koee ||1|| Rahaau || Bahute Fer Pae Kirpan Kau Ab Kishh Kirpaa Keejai || Hohu Daeaal Darsan Dehu Apunaa Aisee Bakhas Kareejai ||2|| Bhanat Naanak Bharam Patt Khooleh Gur Parsaadee Jaaneaa || Saachee Liv Laagee Hai Bheetar Satgur Siu Man Maaneaa ||3||1||9||


Meaning: Raag Dhhanaasaree, Third Mahalaa, Fourth House:
One Universal Creator God. By The Grace Of The True Guru:
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1|| Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. ||2|| Prays Nanak Ji, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. ||3||1||9||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc 2023, sgpc 2024, sgpc 2025,

DATES WHEN THIS MUKHWAK COMES

16 November 2024
24 February 2025
09 March 2025
02 May 2025
14 May 2025
30 May 2025
20 September 2025
03 October 2025

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From  Takht  Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 609


Mukhwaak In Punjabi


ਸੋਰਠਿ ਮਹਲਾ ੫ ॥
ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥


Meaning In Punjabi


ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨। (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।


सोरठि महला ५ ॥
गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥


अर्थ: हे भाई! मैं अपने गुरू से कुर्बान जाता हूँ, (गुरू की कृपा से) मेरे हृदय-घर में आनंद बना रहता है, इस लोक में भी आत्मिक अडोलता (सहज अवस्था) का सुख मुझे प्राप्त हो गया है, और, परलोक में भी ये सुख टिका रहने वाला है। रहाउ। हे भाई! बड़ी किस्मत से मुझे पूरा गुरू मिल गया है, मेरे मन में आत्मिक जीवन की समझ पैदा हो गई है। अब मुझे अपने मालिक का सहारा हो गया है, कोई उस मालिक की बराबरी नहीं कर सकता।1। हे भाई! जब से मैं गुरू के चरणों में लगा हूँ, मुझे परमात्मा के नाम का आसरा हो गया है, कोई डर मुझे (अब) छू नहीं सकता (मुझे निश्चय हो गया है कि जो) सृजनहार सबके दिल की जानने वाला है वही मेरे सिर पर रक्षक है।2। (हे भाई! गुरू की कृपा से मुझे विश्वास हो गया है कि) जिस परमात्मा का दर्शन मानस जनम को फल देने वाला है, जिस परमात्मा की हस्ती मौत से रहित है, वह उस वक्त भी (मेरे सर पर) मौजूद है, और, सदा कायम रहने वाला है। वह प्रभू अपनी प्रीति की अपने प्यार की दाति दे के अपने सेवकों को अपने गले से लगा लेता है।3। हे भाई! मुझे नानक को पूरा गुरू मिल गया है, मेरे सारे दुख दूर हो गए हैं। वह गुरू बड़ी महिमावाला है, आश्चर्य शोभा वाला है, उसकी शरण पड़ने से जिंदगी का उद्देश्य प्राप्त हो जाता है।4।5।


Sorath Mahalaa 5 ||
Gur Pooraa Bhetteo Vaddbhaagee Maneh Bhaeaa Pargaasaa || Koe N Pahuchanhaaraa Doojaa Apune Saahib Kaa Bharvaasaa ||1|| Apune Satgur Kai Balehaarai || Aagai Sukh Paashhai Sukh Sehjaa Ghar Aanand Hamaarai || Rahaau || Antarjaamee Karnaihaaraa Soee Khasam Hamaaraa || Nirbhau Bhae Gur Charnee Laage Ik Raam Naam Aadhhaaraa ||2|| Safal Darsan Akaal Moorat Prabh Hai Bhee Hovanhaaraa || Kanth Lagaae Apune Jan Raakhe Apunee Preet Piaaraa ||3|| Vaddee Vaddeaaee Acharaj Sobhaa Kaaraj Aaeaa Raase || Naanak Kau Gur Pooraa Bhetteo Sagle Dookh Binaase ||4||5||


Meaning: I met the True Guru, by great good fortune, and my mind has been enlightened. No one else can equal me, because I have the loving support of my Lord and Master. ||1|| I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. ||2|| Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. ||3|| Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. ||4||5||


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again
12 March 2025
31 July 2025
02 October 2025

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 643


ਸਲੋਕੁ ਮਃ ੩ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥


ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥


सलोकु मः ३ ॥
पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥ मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ दूजै भाइ लगे सजण न आखीअहि जि अभिमानु करहि वेकार ॥ मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥ विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ बलिहारी गुर आपणे सदा सदा घुमाइआ ॥३॥


अर्थ: (पिछले किए कर्मों के अनुसार) आरंभ से जो (संस्कार-रूप लेख) लिखा (भावार्थ, लिखा) हुआ है और जो करतार ने आप लिख दिया है वह (जरूर) कमाना पड़ता है; (उस लेख अनुसार ही) मोह की ठगबूटी (जिस को) मिल गई है उस को गुणों का ख़ज़ाना हरी विसर गया है। (उस) संसार को जीवित ना समझो (जो) माया के मोह में मुर्दा पड़ा है, जिन्होंने सतिगुरू के सनमुख हो कर नाम नहीं सिमरा, उनको प्रभू पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे, वह) पुत्र स्त्री तो कोई साथ नहीं जाएगा; संसार के लोगों में भी उनका मुख काला हुआ (भावार्थ, शर्मिंदा हुए) और रोते रहे; मनमुख का कोई विश्वास नहीं करता, उनका विश्वास ख़त्म हो जाता है। हे नानक जी! गुरमुखों को बहुत सुख होता है क्योंकि उनके हृदय में नाम का निवास होता है ॥१॥ सतिगुरू के सनमुख हुए जो मनुष्य (आपा भाव भुला कर प्रभू में सुभावक ही) लीन हो जाते हैं वह भले लोग हैं और (हमारे) मित्र हैं; जो सदा सतिगुरू का हुक्म मानते है, वह सच्चे हरी में समाए रहते हैं। उनको संत जन नहीं कहते जो माया के मोह में लग कर अहंकार और विकार करते हैं। मनमुख अपने मतलब के प्यारे (होने के कारण) किसे का काम नहीं संवार सकते; (परन्तु) हे नानक जी! (उन के सिर क्या दोष ?) (पिछले किए कर्मों के अनुसार) आरंभ से लिखा हुआ (संस्कार-रूप लेख) कमाना पड़ता है, कोई मिटाने-योग नहीं ॥२॥ हे हरी! तूँ आप ही संसार रच कर आप ही खेल बनाया है; तूँ आप ही (माया के) तीन गुण बनाए हैं और आप ही माया का मोह (जगत में) बढ़ा दिया है। (इस मोह से पैदा) अहंकार में (लगने से) (दरगाह में) लेखा माँगते हैं और फिर जन्म मरण के चक्र में पड़ना पड़ता है; जिन ऊपर हरी आप मेहर करता है उन को सतिगुरू ने (यह) समझ दे दी है। (इस लिए) मैं अपने सतिगुरू से सदके जाता हूँ और सदा कुर्बाने जाता हूँ ॥३॥


Salok Ma 3 ||
Poorab Likheaa Kamaavnaa Je Kartai Aap Likheaas || Moh Thagaulee Paaeean Visreaa Guntaas || Mat Jaanahu Jag Jeevdaa Doojai Bhaae Mueaas || Jinee Gurmukh Naam Na Cheteo Se Behan Na Milnee Paas || Dukh Laagaa Bahu At Ghanaa Put Kalat Na Saathh Koee Jaas || Lokaa Vich Muhu Kaalaa Hoaa Andar Ubhe Saas || Manmukhaa No Ko Na Vishee Chuk Gaeaa Vesaas || Naanak Gurmukhaa No Sukh Aglaa Jinaa Antar Naam Nivaas ||1|| Ma 3 || Se Sain Se Sajnaa Je Gurmukh Mileh Subhaae || Satgur Kaa Bhaanaa Andin Kareh Se Sach Rahe Samaae || Doojai Bhaae Lage Sajan Na Aakheeah Je Abhimaan Kareh Vekaar || Manmukh Aap Suaarthhee Kaaraj Na Sakeh Savaar || Naanak Poorab Likheaa Kamaavnaa Koe Na Mettanhaar ||2|| Paurree || Tudhh Aape Jagat Upaae Kai Aap Khel Rachaaeaa || Trai Gun Aap Sirjeaa Maaeaa Mohu Vadhhaaeaa || Vich Haumai Lekhaa Mangeeai Fir Aavai Jaaeaa || Jinaa Har Aap Kirpaa Kare Se Gur Samjhaaeaa || Balehaaree Gur Aapne Sadaa Sadaa Ghumaaeaa ||3||


Meaning: He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world – he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak Ji, the Gurmukhs live in absolute peace; the Naam, the Name of the Lord, abides within them. ||1|| Third Mahalaa : They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak Ji, they act according to their pre-ordained destiny; no one can erase it. ||2|| Paurree: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. ||3||


www.shrimuktsarsahib.com


hukamnama,
hukamnama from Amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates When this Mukhwaak Comes Again
31 December 2024
17 January 2025
23 January 2025
01 October 2025

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From  Takht Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 697


Mukhwaak In Punjabi


ਜੈਤਸਰੀ ਮਹਲਾ ੪ ॥
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥


ਅਰਥ: ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ।ਰਹਾਉ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ।੧। ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ।੨। ਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ।੩। ਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ।੪।੫।


जैतसरी महला ४ ॥ जिन हरि हिरदै नामु न बसिओ तिन मात कीजै हरि बांझा ॥ तिन सुंञी देह फिरहि बिनु नावै ओइ खपि खपि मुए करांझा ॥१॥ मेरे मन जपि राम नामु हरि माझा ॥ हरि हरि क्रिपालि क्रिपा प्रभि धारी गुरि गिआनु दीओ मनु समझा ॥ रहाउ ॥ हरि कीरति कलजुगि पदु ऊतमु हरि पाईऐ सतिगुर माझा ॥ हउ बलिहारी सतिगुर अपुने जिनि गुपतु नामु परगाझा ॥२॥ दरसनु साध मिलिओ वडभागी सभि किलबिख गए गवाझा ॥ सतिगुरु साहु पाइआ वड दाणा हरि कीए बहु गुण साझा ॥३॥ जिन कउ क्रिपा करी जगजीवनि हरि उरि धारिओ मन माझा ॥ धरम राइ दरि कागद फारे जन नानक लेखा समझा ॥४॥५॥ 


अर्थ: हे मेरे मन! उस परमात्मा का नाम जपा कर, जो तेरे अंदर ही बस रहा है। हे भाई! कृपालु प्रभू ने (जिस मनुष्य पर) कृपा की उसको गुरू ने आत्मिक जीवन की सूझ बख्शी उसका मन (नाम जपने की महत्वता को) समझ गया। रहाउ। हे भाई! जिन मनुष्यों के हृदय में परमात्मा का नाम नहीं बसता, उनकी माँ को हरी बाँझ ही कर दिया करे (तो ठीक है, क्योंकि) उनका शरीर हरी-नाम से सूना रहता है, वे नाम से वंचित ही घूमते फिरते हैं, वे चिंताओं, कुड़न में दुखी हो-हो के आत्मिक मौत सहेड़ते रहते हैं।1। हे भाई! जगत में परमात्मा की सिफत-सालाह ही सबसे ऊँचा दर्जा है, (पर) परमात्मा गुरू के द्वारा (ही) मिलता है। हे भाई! मैं अपने गुरू से कुर्बान जाता हूँ जिसने मेरे अंदर ही छुपे हुए बसते परमात्मा का नाम प्रगट कर दिया।2। हे भाई! जिस मनुष्य को बड़े भाग्यों से गुरू के दर्शन प्राप्त होते हैं, उसके सारे पाप दूर हो जाते हैं। जिसे बड़ा समझदार और शाह गुरू मिल गया, गुरू ने परमात्मा के बहुत सारे गुणों से उसको सांझीवाल बना दिया।3। हे भाई! जगत के जीवन प्रभू ने जिन मनुष्यों पर कृपा की, उन्होंने अपने मन में हृदय में परमात्मा का नाम टिका लिया। हे नानक! (कह– हे भाई!) धर्मराज के दर पर उन मनुष्यों के (किए कर्मों के लेखे के सारे) कागज फाड़ दिए गए, उन दासों का लेखा निपट गया।4।5।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib,  sri patna sahib,patna sahib live today,patna sahib gurudwara live,gurudwara patna sahib,katha sri  guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

26 July 2024
06 February 2025
15 May 2025
08 June 2025
01 October 2025

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 755


ਰਾਗੁ ਸੂਹੀ ਮਹਲਾ ੩ ਘਰੁ ੧੦॥
ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨ੍ਹ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥


ਵਿਆਖਿਆ: ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧।ਰਹਾਉ। ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ।੩। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪। ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫। ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬। ਹੇ (ਮੇਰੇ) ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭। (ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ) ।੮। ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯। ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀ) ਹੈ।੧੦। ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈ! ਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧। ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨। ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩। ਹੇ ਭਾਈ! ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ। ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ।੧੪। ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚ) ਸੋਭਾ ਖੱਟ ਲਈ।੧੫। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ।੧੬। ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀ) ਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭। ਹੇ ਭਾਈ! ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ।੧੮। ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ।੧੯। ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਹੇ ਭਾਈ! ਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ।੨੦। ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ।੨੧। ਹੇ ਭਾਈ! ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂ, ਗੁਰੂ ਦੇ ਅੱਗੇ ਰੱਖ ਦਿਆਂ।੨੨। ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ। ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ।੨੩। ਹੇ ਭਾਈ! ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ।੨੪। ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। (ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ।੨੫। ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ। ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾ) ਲਾਭ ਖੱਟਦੇ ਹਨ।੨੬। ਹੇ ਭਾਈ! ਕਈ ਕਿਸਮ ਦੇ) ਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨ)ਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇ) ਨਾਲ ਨਹੀਂ ਜਾਂਦਾ। ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ) ।੨੭। ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾ)ਖ਼ਰਚ ਹੈ। ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ। ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ।੨੮। ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ। ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ।੨੯। ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ।੩੦। ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ। ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ।੩੧। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂ) ਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ। ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ।੩੨। ਹੇ ਭਾਈ! ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ। ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ ।੩੩। ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ। ਪਰ, ਹੇ ਨਾਨਕ ਜੀ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨ, ਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ ।੩੪।੧।੩।


रागु सूही महला ३ घरु १०
ੴ सतिगुर प्रसादि ॥
दुनीआ न सालाहि जो मरि वंञसी ॥ लोका न सालाहि जो मरि खाकु थीई ॥१॥ वाहु मेरे साहिबा वाहु ॥ गुरमुखि सदा सलाहीऐ सचा वेपरवाहु ॥१॥ रहाउ ॥ दुनीआ केरी दोसती मनमुख दझि मरंनि ॥ जम पुरि बधे मारीअहि वेला न लाहंनि ॥२॥ गुरमुखि जनमु सकारथा सचै सबदि लगंनि ॥ आतम रामु प्रगासिआ सहजे सुखि रहंनि ॥३॥ गुर का सबदु विसारिआ दूजै भाइ रचंनि ॥ तिसना भुख न उतरै अनदिनु जलत फिरंनि ॥४॥ दुसटा नालि दोसती नालि संता वैरु करंनि ॥ आपि डुबे कुट्मब सिउ सगले कुल डोबंनि ॥५॥ निंदा भली किसै की नाही मनमुख मुगध करंनि ॥ मुह काले तिन निंदका नरके घोरि पवंनि ॥६॥ ए मन जैसा सेवहि तैसा होवहि तेहे करम कमाइ ॥ आपि बीजि आपे ही खावणा कहणा किछू न जाइ ॥७॥ महा पुरखा का बोलणा होवै कितै परथाइ ॥ ओइ अम्रित भरे भरपूर हहि ओना तिलु न तमाइ ॥८॥ गुणकारी गुण संघरै अवरा उपदेसेनि ॥ से वडभागी जि ओना मिलि रहे अनदिनु नामु लएनि ॥९॥ देसी रिजकु स्मबाहि जिनि उपाई मेदनी ॥ एको है दातारु सचा आपि धणी ॥१०॥ सो सचु तेरै नालि है गुरमुखि नदरि निहालि ॥ आपे बखसे मेलि लए सो प्रभु सदा समालि ॥११॥ मनु मैला सचु निरमला किउ करि मिलिआ जाइ ॥ प्रभु मेले ता मिलि रहै हउमै सबदि जलाइ ॥१२॥ सो सहु सचा वीसरै ध्रिगु जीवणु संसारि ॥ नदरि करे ना वीसरै गुरमती वीचारि ॥१३॥ सतिगुरु मेले ता मिलि रहा साचु रखा उर धारि ॥ मिलिआ होइ न वीछुड़ै गुर कै हेति पिआरि ॥१४॥ पिरु सालाही आपणा गुर कै सबदि वीचारि ॥ मिलि प्रीतम सुखु पाइआ सोभावंती नारि ॥१५॥ मनमुख मनु न भिजई अति मैले चिति कठोर ॥ सपै दुधु पीआईऐ अंदरि विसु निकोर ॥१६॥ आपि करे किसु आखीऐ आपे बखसणहारु ॥ गुर सबदी मैलु उतरै ता सचु बणिआ सीगारु ॥१७॥ सचा साहु सचे वणजारे ओथै कूड़े ना टिकंनि ॥ ओना सचु न भावई दुख ही माहि पचंनि ॥१८॥ हउमै मैला जगु फिरै मरि जमै वारो वार ॥ पइऐ किरति कमावणा कोइ न मेटणहार ॥१९॥ संता संगति मिलि रहै ता सचि लगै पिआरु ॥ सचु सलाही सचु मनि दरि सचै सचिआरु ॥२०॥ गुर पूरे पूरी मति है अहिनिसि नामु धिआइ ॥ हउमै मेरा वड रोगु है विचहु ठाकि रहाइ ॥२१॥ गुरु सालाही आपणा निवि निवि लागा पाइ ॥ तनु मनु सउपी आगै धरी विचहु आपु गवाइ ॥२२॥ खिंचोताणि विगुचीऐ एकसु सिउ लिव लाइ ॥ हउमै मेरा छडि तू ता सचि रहै समाइ ॥२३॥ सतिगुर नो मिले सि भाइरा सचै सबदि लगंनि ॥ सचि मिले से न विछुड़हि दरि सचै दिसंनि ॥२४॥ से भाई से सजणा जो सचा सेवंनि ॥ अवगण विकणि पल्हरनि गुण की साझ करंन्हि ॥२५॥ गुण की साझ सुखु ऊपजै सची भगति करेनि ॥ सचु वणंजहि गुर सबद सिउ लाहा नामु लएनि ॥२६॥ सुइना रुपा पाप करि करि संचीऐ चलै न चलदिआ नालि ॥ विणु नावै नालि न चलसी सभ मुठी जमकालि ॥२७॥ मन का तोसा हरि नामु है हिरदै रखहु सम्हालि ॥ एहु खरचु अखुटु है गुरमुखि निबहै नालि ॥२८॥ ए मन मूलहु भुलिआ जासहि पति गवाइ ॥ इहु जगतु मोहि दूजै विआपिआ गुरमती सचु धिआइ ॥२९॥ हरि की कीमति ना पवै हरि जसु लिखणु न जाइ ॥ गुर कै सबदि मनु तनु रपै हरि सिउ रहै समाइ ॥३०॥ सो सहु मेरा रंगुला रंगे सहजि सुभाइ ॥ कामणि रंगु ता चड़ै जा पिर कै अंकि समाइ ॥३१॥ चिरी विछुंने भी मिलनि जो सतिगुरु सेवंनि ॥ अंतरि नव निधि नामु है खानि खरचनि न निखुटई हरि गुण सहजि रवंनि ॥३२॥ ना ओइ जनमहि ना मरहि ना ओइ दुख सहंनि ॥ गुरि राखे से उबरे हरि सिउ केल करंनि ॥३३॥ सजण मिले न विछुड़हि जि अनदिनु मिले रहंनि ॥ इसु जग महि विरले जाणीअहि नानक सचु लहंनि ॥३४॥१॥३॥


...



Meaning: Raag Soohee, Third Mahalaa, Tenth House:
One Universal Creator God. By The Grace Of The True Guru:
Do not praise the world; it shall simply pass away. Do not praise other people; they shall die and turn to dust. ||1|| Waaho! Waaho! Hail, hail to my Lord and Master. As Gurmukh, forever praise the One who is forever True, Independent and Carefree. ||1|| Pause || Making worldly friendships, the self-willed manmukhs burn and die. In the City of Death, they are bound and gagged and beaten; this opportunity shall never come again. ||2|| The lives of the Gurmukhs are fruitful and blessed; they are committed to the True Word of the Shabad. Their souls are illuminated by the Lord, and they dwell in peace and pleasure. ||3|| Those who forget the Word of the Guru’s Shabad are engrossed in the love of duality. Their hunger and thirst never leave them, and night and day, they wander around burning. ||4|| Those who make friendships with the wicked, and harbor animosity to the Saints, Shall  drown with their families, and their entire lineage shall be obliterated. ||5|| It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell. ||6|| O mind, as you serve, so do you become, and so are the deeds that you do. Whatever you yourself plant, that is what you shall have to eat; nothing else can be said about this. ||7|| The speech of the great spiritual beings has a higher purpose. They are filled to over-flowing with Ambrosial Nectar, and they have absolutely no greed at all. ||8|| The virtuous accumulate virtue, and teach others. Those who meet with them are so very fortunate; night and day, they chant the Naam, the Name of the Lord. ||9|| He who created the Universe, gives sustenance to it. The One Lord alone is the Great Giver. He Himself is the True Master. ||10|| That True Lord is always with you; the Gurmukh is blessed with His Glance of Grace. He Himself shall forgive you, and merge you into Himself; forever cherish and contemplate God. ||11|| The mind is impure; only the True Lord is pure. So how can it merge into Him ? God merges it into Himself, and then it remains merged; through the Word of His Shabad, the ego is burnt away. ||12|| Cursed is the life in this world, of one who forgets her True Husband Lord. The Lord grants His Mercy, and she does not forget Him, if she contemplates the Guru’s Teachings. ||13|| The True Guru unites her, and so she remains united with Him, with the True Lord enshrined within her heart. And so united, she will not be separated again; she remains in the love and affection of the Guru. ||14|| I praise my Husband Lord, contemplating the Word of the Guru’s Shabad. Meeting with my Beloved, I have found peace; I am His most beautiful and happy soul-bride. ||15|| The mind of the self-willed manmukh is not softened; his consciousness is totally polluted and stone-hearted. Even if the venomous snake is fed on milk, it shall still be filled with poison. ||16|| He Himself does – who else should I ask ? He Himself is the Forgiving Lord. Through the Guru’s Teachings, filth is washed away, and then, one is embellished with the ornament of Truth. ||17|| True is the Banker, and True are His traders. The false ones cannot remain there. They do not love the Truth – they are consumed by their pain. ||18|| The world wanders around in the filth of egotism; it dies, and is re-born, over and again. He acts in accordance with the karma of his past actions, which no one can erase. ||19|| But if he joins the Society of the Saints, then he comes to embrace love for the Truth. Praising the True Lord with a truthful mind, he becomes true in the Court of the True Lord. ||20|| The Teachings of the Perfect Guru are perfect; meditate on the Naam, the Name of the Lord, day and night. Egotism and self-conceit are terrible diseases; tranquility and stillness come from within. ||21|| I praise my Guru; bowing down to Him again and again, I fall at His Feet. I place my body and mind in offering unto Him, eradicating self-conceit from within. ||22|| Indecision leads to ruin; focus your attention on the One Lord. Renounce egotism and self-conceit, and remain merged in Truth. ||23|| Those who meet with the True Guru are my Siblings of Destiny; they are committed to the True Word of the Shabad. Those who merge with the True Lord shall not be separated again; they are judged to be True in the Court of the Lord. ||24|| They are my Siblings of Destiny, and they are my friends, who serve the True Lord. They sell off their sins and demerits like straw, and enter into the partnership of virtue. ||25|| In the partnership of virtue, peace wells up, and they perform true devotional worship service. They deal in Truth, through the Word of the Guru’s Shabad, and they earn the profit of the Naam. ||26|| Gold and silver may be earned by committing sins, but they will not go with you when you die. Nothing will go with you in the end, except the Name; all are plundered by the Messenger of Death. ||27|| The Lord’s Name is the nourishment of the mind; cherish it, and preserve it carefully within your heart. This nourishment is inexhaustible; it is always with the Gurmukhs. ||28|| O mind, if you forget the Primal Lord, you shall depart, having lost your honor. This world is engrossed in the love of duality; follow the Guru’s Teachings, and meditate on the True Lord. ||29|| The Lord’s value cannot be estimated; the Lord’s Praises cannot be written down. When one’s mind and body are attuned to the Word of the Guru’s Shabad, one remains merged in the Lord. ||30|| My Husband Lord is playful; He has imbued me with His Love, with natural ease. The soul-bride is imbued with His Love, when her Husband Lord merges her into His Being. ||31|| Even those who have been separated for so very long, are reunited with Him, when they serve the True Guru. The nine treasures of the Naam, the Name of the Lord, are deep within the nucleus of the self; consuming them, they are still never exhausted. Chant the Glorious Praises of the Lord, with natural ease. ||32|| They are not born, and they do not die; they do not suffer in pain. Those who are protected by the Guru are saved. They celebrate with the Lord. ||33|| Those who are united with the Lord, the True Friend, are not separated again; night and day, they remain blended with Him. In this world, only a rare few are known, O Nanak Ji, to have obtained the True Lord. ||34||1||3||


www.shrimuktsarsahib.com


hukamnama,
hukamnama from amritsar today,
hukamnama sri  Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates When this Mukhwaak Comes Again

28 September 2025