Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 464-465
Mukhwaak In Punjabi
ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨ੍ਹ੍ਹਿ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥ ਮਃ ੧ ॥ ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹ੍ਹਿਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥ ਪਉੜੀ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥ ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗਜੀਵਨੁ ਦਾਤਾ ਪਾਇਆ ॥੬॥
Meaning In Punjabi
ਅਰਥ: ਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ) , ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ (ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ। {ਨੋਟ: ਗੁਰਬਾਣੀ ਨੂੰ ਗਹੁ ਨਾਲ ਪੜ੍ਹ ਕੇ ਵਿਚਾਰਨ ਵਾਲੇ ਸੱਜਣ ਜਾਣਦੇ ਹਨ ਕਿ ਜਦੋਂ ਕਦੇ ਸਤਿਗੁਰੂ ਜੀ ਕਿਸੇ ਇਕ ਜਾਂ ਕਈ ਮਤਾਂ ਤੇ ਕੋਈ ਵਿਚਾਰ ਕਰਦੇ ਹਨ, ਤਾਂ ਪਹਿਲਾਂ ਆਪ ਉਹਨਾਂ ਮਤਾਂ ਦੇ ਖ਼ਿਆਲ ਲਿਖਦੇ ਹਨ, ਅੰਤ ਵਿਚ ਆਪਣਾ ਮਤ ਪੇਸ਼ ਕਰਦੇ ਹਨ। ਇਸ ਸਲੋਕ ਦੀਆਂ ਜੇ ਦੋ ਦੋ ਤੁਕਾਂ ਨੂੰ ਗਹੁ ਨਾਲ ਵੇਖਿਆ ਜਾਵੇ, ਤਾਂ ਸਾਫ਼ ਪਰਗਟ ਹੁੰਦਾ ਹੈ ਕਿ ਇਸਲਾਮ, ਹਿੰਦੂ ਮਤ, ਜੋਗ ਮਤ, ਦਾਨੀ ਅਤੇ ਵਿਕਾਰੀ ਆਦਿਕਾਂ ਸੰਬੰਧੀ ਗੁਰੂ ਸਾਹਿਬ ਖ਼ਿਆਲ ਦੱਸ ਰਹੇ ਹਨ। ਸੁਤੇ ਹੀ ਯੋਗ ਇਹੀ ਦਿੱਸਦਾ ਹੈ ਕਿ ਇਹਨਾਂ ਸਭਨਾਂ ਦਾ ਜ਼ਿਕਰ ਕਰ ਕੇ ਗੁਰੂ ਸਾਹਿਬ ਆਪਣਾ ਸਾਂਝਾ ਖ਼ਿਆਲ ਅਖ਼ੀਰ ਤੇ ਦੱਸਦੇ। ਤਾਂ ਤੇ ਉਪਰਲੀਆਂ ਦੋ ਤੁਕਾਂ ਵਿਚੋਂ ਪਹਿਲੀ ਨੂੰ ਇਸਲਾਮ ਸੰਬੰਧੀ ਵਰਤ ਕੇ ਦੂਜੀ ਨੂੰ ਗੁਰਮਤ ਦਾ ਸਿੱਧਾਂਤ ਦੱਸਣਾ ਭੁੱਲ ਹੈ, ਕਿਉਂਕਿ ਇਹ ਨਿਯਮ ਅਗਲੀਆਂ ਤੁਕਾਂ ਵਿਚ ਕਿਤੇ ਨਹੀਂ ਵਰਤਿਆ ਗਿਆ। ਅਸਲ ‘ਵਾਰ’ ਨਿਰੀਆਂ ਪਉੜੀਆਂ ਤੋਂ ਬਣੀ ਹੋਈ ਹੈ। ਹਰੇਕ ਪਉੜੀ ਨਾਲ ਢੁਕਵੇਂ ਸਲੋਕ ਗੁਰੂ ਅਰਜਨ ਸਾਹਿਬ ਜੀ ਨੇ ਲਿਖੇ ਹੋਏ ਹਨ। ਜਦੋਂ ਇਸ ਪਉੜੀ ਦੇ ਭਾਵ ਨੂੰ ਗਹੁ ਨਾਲ ਵਿਚਾਰੀਏ, ਤਾਂ ਭੀ: “ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤ ਲਾਇਆ ॥ ਜਗ ਜੀਵਨੁ ਦਾਤਾ ਪਾਇਆ ॥” ਵਾਲਾ ਸਿੱਧਾਂਤ ਸਲੋਕ ਦੀਆਂ ਅੰਤਲੀਆਂ ਤੁਕਾਂ “ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ” ਵਿਚੋਂ ਮਿਲਦਾ ਹੈ। } ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ-ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ, ਹਰੇਕ ਤੀਰਥ ਤੇ ਨ੍ਹਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ। ਜੋਗੀ ਲੋਕ ਸਮਾਧੀ ਲਾ ਕੇ ਕਰਤਾਰ ਨੂੰ ਧਿਆਉਂਦੇ ਹਨ ਅਤੇ ‘ਅਲਖ, ਅਲਖ’ ਉਸ ਦਾ ਨਾਮ ਉਚਾਰਦੇ ਹਨ। (ਉਹਨਾਂ ਦੇ ਮਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ) ਕਾਇਆਂ (ਸਰੀਰ) ਦਾ ਹੈ। ਜੋ ਮਨੁੱਖ ਦਾਨੀ ਹਨ ਉਹਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਦੋਂ (ਉਹ ਕਿਸੇ ਲੋੜਵੰਦੇ ਨੂੰ) ਕੁਝ ਦੇਣ ਦੀ ਵਿਚਾਰ ਕਰਦੇ ਹਨ; (ਪਰ ਲੋੜਵੰਦਿਆਂ ਨੂੰ) ਦੇ ਦੇ ਕੇ (ਉਹ ਅੰਦਰੇ ਅੰਦਰ ਕਰਤਾਰ ਪਾਸੋਂ ਉਸ ਤੋਂ) ਹਜ਼ਾਰਾਂ ਗੁਣਾ ਵਧੀਕ ਮੰਗਦੇ ਹਨ ਅਤੇ (ਬਾਹਰ) ਜਗਤ (ਉਨ੍ਹਾਂ ਦੇ ਦਾਨ ਦੀ) ਵਡਿਆਈ ਕਰਦਾ ਹੈ। (ਦੂਜੇ ਪਾਸੇ, ਜਗਤ ਵਿਚ) ਬੇਅੰਤ ਚੋਰ, ਪਰ-ਇਸਤ੍ਰੀ ਗਾਮੀ, ਝੂਠੇ, ਭੈੜੇ ਤੇ ਵਿਕਾਰੀ ਭੀ ਹਨ, ਜੋ (ਵਿਕਾਰ ਕਰ ਕਰ ਕੇ) ਪਿਛਲੀ ਕੀਤੀ ਕਮਾਈ ਨੂੰ ਮੁਕਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ (ਪਰ ਇਹ ਕਰਤਾਰ ਦੇ ਰੰਗ ਹਨ) ਉਹਨਾਂ ਨੂੰ ਭੀ (ਉਸੇ ਨੇ ਹੀ) ਕੋਈ ਇਹੋ ਜਿਹੀ ਕਾਰ ਸੌਂਪੀ ਹੋਈ ਹੈ। ਜਲ ਵਿਚ ਰਹਿਣ ਵਾਲੇ, ਧਰਤੀ ਉੱਤੇ ਵੱਸਣ ਵਾਲੇ, ਬੇਅੰਤ ਪੁਰੀਆਂ, ਲੋਕਾਂ ਅਤੇ ਬ੍ਰਹਿਮੰਡ ਦੇ ਜੀਵ = ਉਹ ਸਾਰੇ ਜੋ ਕੁਝ ਆਖਦੇ ਹਨ ਸਭ ਕੁਝ, (ਹੇ ਕਰਤਾਰ!) ਤੂੰ ਜਾਣਦਾ ਹੈਂ, ਉਹਨਾਂ ਨੂੰ ਤੇਰਾ ਹੀ ਆਸਰਾ ਹੈ। ਹੇ ਨਾਨਕ! ਭਗਤ ਜਨਾਂ ਨੂੰ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਦੀ ਤਾਂਘ ਲੱਗੀ ਹੋਈ ਹੈ, ਹਰੀ ਦਾ ਸਦਾ ਅਟੱਲ ਰਹਿਣ ਵਾਲਾ ਨਾਮ ਹੀ ਉਹਨਾਂ ਦਾ ਆਸਰਾ ਹੈ। ਉਹ ਸਦਾ ਦਿਨ ਰਾਤ ਅਨੰਦ ਵਿਚ ਰਹਿੰਦੇ ਹਨ ਅਤੇ (ਆਪ ਨੂੰ) ਗੁਣਵਾਨਾਂ ਦੇ ਪੈਰਾਂ ਦੀ ਖ਼ਾਕ ਸਮਝਦੇ ਹਨ।1। (ਮੁਸਲਮਾਨ ਇਹ ਖ਼ਿਆਲ ਕਰਦੇ ਹਨ ਕਿ ਮਰਨ ਤੋਂ ਪਿਛੋਂ ਜਿਨ੍ਹਾਂ ਦਾ ਸਰੀਰ ਸਾੜਿਆ ਜਾਂਦਾ ਹੈ, ਉਹ ਦੋਜ਼ਕ ਦੀ ਅੱਗ ਵਿਚ ਸੜਦੇ ਹਨ, ਪਰ) ਉਸ ਥਾਂ ਦੀ ਮਿੱਟੀ ਭੀ ਜਿੱਥੇ ਮੁਸਲਮਾਨ ਮੁਰਦੇ ਦੱਬਦੇ ਹਨ (ਕਈ ਵਾਰੀ) ਕੁਮ੍ਹਿਆਰ ਦੇ ਵੱਸ ਪੈ ਜਾਂਦੀ ਹੈ (ਭਾਵ, ਉਹ ਮਿੱਟੀ ਚੀਕਣੀ ਹੋਣ ਕਰਕੇ ਕੁਮ੍ਹਿਆਰ ਲੋਕ ਕਈ ਵਾਰੀ ਉਹ ਮਿੱਟੀ ਭਾਂਡੇ ਬਣਾਣ ਲਈ ਲੈ ਆਉਂਦੇ ਹਨ) ; (ਕੁਮ੍ਹਿਆਰ ਉਸ ਮਿੱਟੀ ਨੂੰ) ਘੜ ਕੇ (ਉਸ ਦੇ) ਭਾਂਡੇ ਤੇ ਇੱਟਾਂ ਬਣਾਉਂਦਾ ਹੈ, (ਤੇ ਆਵੀ ਵਿਚ ਪੈ ਕੇ, ਉਹ ਮਿੱਟੀ, ਮਾਨੋ) ਸੜਦੀ ਹੋਈ ਪੁਕਾਰ ਕਰਦੀ ਹੈ, ਸੜ ਕੇ ਵਿਚਾਰੀ ਰੋਂਦੀ ਹੈ ਤੇ ਉਸ ਵਿਚੋਂ ਅੰਗਿਆਰੇ ਝੜ ਝੜ ਕੇ ਡਿਗਦੇ ਹਨ, (ਪਰ ਨਿਜਾਤ ਜਾਂ ਦੋਜ਼ਕ ਦਾ ਮੁਰਦਾ ਸਰੀਰ ਦੇ ਸਾੜਨ ਜਾਂ ਦੱਬਣ ਨਾਲ ਕੋਈ ਸੰਬੰਧ ਨਹੀਂ ਹੈ) , ਹੇ ਨਾਨਕ! ਜਿਸ ਕਰਤਾਰ ਨੇ ਜਗਤ ਦੀ ਮਾਇਆ ਰਚੀ ਹੈ, ਉਹ (ਅਸਲ ਭੇਦ ਨੂੰ) ਜਾਣਦਾ ਹੈ।2। ਭਾਵ: ਜਦੋਂ ਜੀਵਾਤਮਾ ਆਪਣਾ ਸਰੀਰ-ਚੋਲਾ ਛੱਡ ਜਾਏ, ਤਾਂ ਉਸ ਸਰੀਰ ਨੂੰ ਦੱਬਣ ਜਾਂ ਸਾੜਨ ਆਦਿਕ ਕਿਸੇ ਕਿਰਿਆ ਦਾ ਕੋਈ ਅਸਰ ਜੀਵਾਤਮਾ ਉੱਤੇ ਨਹੀਂ ਪੈ ਸਕਦਾ। ਜਿਤਨਾ ਚਿਰ ਇਹ ਸਰੀਰ ਵਿਚ ਰਹਿੰਦਾ ਸੀ, ਤਦੋਂ ਦੇ ਕੀਤੇ ਹੋਏ ਕਰਮਾਂ ਅਨੁਸਾਰ ਹੀ ਉਸ ਦੀ ਕਿਸਮਤ ਦਾ ਫ਼ੈਸਲਾ ਹੁੰਦਾ ਹੈ। ਉਹ ਫ਼ੈਸਲਾ ਕੀ ਹੈ? ਹਰੇਕ ਜੀਵ ਸਬੰਧੀ ਇਸ ਪ੍ਰਸ਼ਨ ਦੇ ਉੱਤਰ ਨੂੰ ਤਾਂ ਕਰਤਾਰ ਹੀ ਜਾਣਦਾ ਹੈ, ਜਿਸ ਨੇ ਜਗਤ-ਮਰਯਾਦਾ ਰਚੀ ਹੈ (ਭਾਵ, ਰੱਬ ਆਪ ਹੀ ਜਾਣਦਾ ਹੈ, ਕਿ ਜੀਵ ਆਪਣੀ ਕਮਾਈ ਅਨੁਸਾਰ ਉਸ ਦੇ ਹੁਕਮ ਵਿਚ ਕਿੱਥੇ ਜਾ ਅੱਪੜਿਆ ਹੈ) । ਸੋ ਇਹ ਝਗੜਾ ਵਿਅਰਥ ਹੈ। ਇਕ ਵਿਚਾਰ ਜੋ ਹਰੇਕ ਜੀਵ ਲਈ ਗੁਣਕਾਰੀ ਹੈ, ਉਹ ਇਹ ਹੈ: “ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗ ਜੀਵਨੁ ਦਾਤਾ ਪਾਇਆ ॥” ਤੀਜੀ ਪਾਤਿਸ਼ਾਹੀ ਭੀ ਇਸੇ ਖ਼ਿਆਲ ਨੂੰ ਇਉਂ ਫੁਰਮਾਉਂਦੇ ਹਨ:” ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥ ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥ ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥2॥16॥ ਸੋਰਠਿ ਕੀ ਵਾਰ ਮ: 3, ” || ਕਿਸੇ ਮਨੁੱਖ ਨੂੰ (‘ਜਗ ਜੀਵਨੁ ਦਾਤਾ’) ਸਤਿਗੁਰ ਤੋਂ ਬਿਨਾ (ਭਾਵ, ਸਤਿਗੁਰੂ ਦੀ ਸ਼ਰਨ ਪੈਣ ਤੋਂ ਬਿਨਾ) ਨਹੀਂ ਮਿਲਿਆ, (ਇਹ ਸੱਚ ਜਾਣੋ ਕਿ) ਕਿਸੇ ਮਨੁੱਖ ਨੂੰ ਸਤਿਗੁਰ ਦੀ ਸ਼ਰਨ ਪੈਣ ਤੋਂ ਬਿਨਾ (‘ਜਗ ਜੀਵਨ ਦਾਤਾ’) ਨਹੀਂ ਮਿਲਿਆ। (ਕਿਉਂਕਿ ਪ੍ਰਭੂ ਨੇ) ਆਪਣੇ ਆਪ ਨੂੰ ਰੱਖਿਆ ਹੀ ਸਤਿਗੁਰੂ ਦੇ ਅੰਦਰ ਹੈ, (ਭਾਵ, ਪ੍ਰਭੂ ਗੁਰੂ ਦੇ ਅੰਦਰ ਸਾਖਿਆਤ ਹੋਇਆ ਹੈ) (ਅਸਾਂ ਹੁਣ ਇਹ ਗੱਲ ਸਭ ਨੂੰ) ਖੁਲ੍ਹਮ-ਖੁਲ੍ਹਾ ਆਖ ਕੇ ਸੁਣਾ ਦਿੱਤੀ ਹੈ। ਜੇ (ਇਹੋ ਜਿਹਾ) ਗੁਰੂ, ਜਿਸ ਨੇ ਆਪਣੇ ਅੰਦਰੋਂ (ਮਾਇਆ ਦਾ) ਮੋਹ ਦੂਰ ਕਰ ਦਿੱਤਾ ਹੈ, ਮਨੁੱਖ ਨੂੰ ਮਿਲ ਪਏ ਤਾਂ ਮਨੁੱਖ ਮੁਕਤ (ਭਾਵ, ਮਾਇਕ ਬੰਧਨਾਂ ਤੋਂ ਅਜ਼ਾਦ) ਹੋ ਜਾਂਦਾ ਹੈ। (ਹੋਰ ਸਾਰੀਆਂ ਸਿਆਣਪਾਂ ਨਾਲੋਂ) ਇਹ ਵਿਚਾਰ ਸੋਹਣੀ ਹੈ ਕਿ ਜਿਸ ਮਨੁੱਖ ਨੇ ਆਪਣੇ ਗੁਰੂ ਨਾਲ ਚਿੱਤ ਜੋੜਿਆ ਹੈ ਉਸ ਨੂੰ ਜਗ-ਜੀਵਨ ਦਾਤਾ ਮਿਲ ਪਿਆ ਹੈ।6।
Mukhwaak In Hindi
सलोक मः १ ॥
मुसलमाना सिफति सरीअति पड़ि पड़ि करहि बीचारु ॥ बंदे से जि पवहि विचि बंदी वेखण कउ दीदारु ॥ हिंदू सालाही सालाहनि दरसनि रूपि अपारु ॥ तीरथि नावहि अरचा पूजा अगर वासु बहकारु ॥ जोगी सुंनि धिआवन्हि जेते अलख नामु करतारु ॥ सूखम मूरति नामु निरंजन काइआ का आकारु ॥ सतीआ मनि संतोखु उपजै देणै कै वीचारि ॥ दे दे मंगहि सहसा गूणा सोभ करे संसारु ॥ चोरा जारा तै कूड़िआरा खाराबा वेकार ॥ इकि होदा खाइ चलहि ऐथाऊ तिना भि काई कार ॥ जलि थलि जीआ पुरीआ लोआ आकारा आकार ॥ ओइ जि आखहि सु तूंहै जाणहि तिना भि तेरी सार ॥ नानक भगता भुख सालाहणु सचु नामु आधारु ॥ सदा अनंदि रहहि दिनु राती गुणवंतिआ पा छारु ॥१॥ मः १ ॥ मिटी मुसलमान की पेड़ै पई कुम्हिआर ॥ घड़ि भांडे इटा कीआ जलदी करे पुकार ॥ जलि जलि रोवै बपुड़ी झड़ि झड़ि पवहि अंगिआर ॥ नानक जिनि करतै कारणु कीआ सो जाणै करतारु ॥२॥ पउड़ी ॥ बिनु सतिगुर किनै न पाइओ बिनु सतिगुर किनै न पाइआ ॥ सतिगुर विचि आपु रखिओनु करि परगटु आखि सुणाइआ ॥ सतिगुर मिलिऐ सदा मुकतु है जिनि विचहु मोहु चुकाइआ ॥ उतमु एहु बीचारु है जिनि सचे सिउ चितु लाइआ ॥ जगजीवनु दाता पाइआ ॥६॥
Mukhwaak Meaning In Hindi
अर्थ: मुसलानों को शरह की महिमा (सबसे ज्यादा अच्छी लगती है), वे शराह को पढ़-पढ़ के (ये) विचार करते हैं (कि) रॅब का दीदार देखने के लिए जो मनुष्य (शरह की) बंदिश में पड़ते हैं, वही रॅब के बंदे हैं। (नोट: गुरबाणी को ध्यान से पढ़ के विचारने वाले सज्जन जानते हैं कि जब कभी सतिगुरू जी एक या कई मतों पर कोई विचार करते हैं, तो पहले आप उन मतों के विचार लिखते हैं, आखिर में अपना मत पेश करते हैं। इस श्लोक की अगर दो–दो तुकों को ध्यान से देखा जाय तो स्पष्ट होता है कि इस्लाम, हिन्दू मत, जोग मत, दानी और विकारी आदि संबंधी गुरू साहिब ख्याल बता रहे हैं। कुल मिला के यही प्रतीत होता है कि इन सबका जिकर करके गुरू साहिब अपना सांझा ख्याल आखिर में बताते। इसलिए, ऊपर की दो तुकों में से पहली को इस्लाम संबंधी बरत के दूसरी को गुरमति का सिद्धांत बताना भूल है, क्योंकि ये नियम अगली दो तुकों में कहीं नहीं बरता गया। असल ‘वार’ निरी पौड़ियों से बनी हुई है। हरेक पौड़ी के साथ सटीक बैठते शबद गुरू अरजन साहिब जी ने लिखे हुए हैं। जब इस पौड़ी के भाव को ध्यान से विचारें, तो भी: “उतमु ऐहु बीचारु है जिनि सचे सिउ चित लाइआ॥ जग जीवनु दाता पाइआ॥ ” वाला सिद्धांत श्लोक की आखिरी तुकों “नानक भगता भुख सालाहणु सचु नामु आधारु॥ सदा अनंदि रहहि दिनु राती गुणवंतिआ पा छारु” में से मिलता है।) हिन्दू, शास्त्र द्वारा सालाहने-योग्य सुंदर व बेअंत हरी को सालाहते हैं, हरेक तीर्थ पर नहाते हैं। (उनके मति के अनुसार जिसका वे समाधि में ध्यान धरते हैं वह) सूक्षम स्वरूप वाला है, उस पर माया का प्रभाव नहीं पड़ सकता और ये सारा (जगत रूप) आकार (उसी की ही) काया (शरीर) का है। जो मनुष्य दानी हैं उनके मन में खुशी पैदा होती है, जब (वे किसी जरूरतमंद को) कुछ देने की विचार करते हैं; (पर जरूरतमंदों को) दे दे के (वे अंदर-अंदर करतार से उससे) हजारों गुना ज्यादा मांगते हैं और (बाहर) जगत (उनके दान की) उपमा करता है। (दूसरी तरफ, जगत में) बेअंत चोर, पर-स्त्रीगामी, झूठे, बुरे और विकारी भी हैं, जो (विकार कर-कर के) पिछली की कमाई को खत्म कर के (यहाँ से खाली हाथ) चले जाते हैं (पर ये करतार के रंग हैं) उनको भी (उसी ने ही) कोई ऐसा काम सौंपा हुआ है। जल में रहने वाले, धरती पर बसने वाले, बेअंत पुरियां, लोक और ब्रहमाण्ड के जीव- वह सारे जो कुछ कहते हैं सब कुछ, (हे करतार!) तू जानता है, उनको तेरा ही आसरा है। हे नानक! भगत-जनों को केवल प्रभू की सिफत-सालाह करने की चाहत लगी हुई है, हरी का सदा अटॅल रहने वाला नाम ही उनका आसरा है। वह सदा दिन-रात आनंद में रहते हैं और (खुद को) गुणवानों के पैरों की ख़ाक समझते हैं।1। (मुसलमानों का ये विचार है कि मरने के बाद जिनका शरीर जलाया जाता है वे दोज़क की आग में जलते हैं, पर) उस जगह की मिट्टी भी जहाँ मुसलमान मुर्दे दबाते हैं (कई बार) कुम्हार के हाथ आ जाती है (भाव, वह मिट्टी चिकनी होने के कारण कुम्हार उस मिट्टी को बर्तन बनाने के लिए ले आते हैं); (कुम्हार उस मिट्टी को) घड़ के (उसके) बर्तन और ईटें बनाता है। (और भट्ठी में पड़ के, वह मिट्टी, मानो) जलती हुई पुकार करती है, जल के बिचारी रोती है और उस में से अंगिआरे झड़-झड़ के गिरते हैं, (पर निजात अथवा दोजक का, मुर्दा शरीर जलाने या दबाने से कोई संबंध नहीं है), हे नानक! जिस करतार ने जगत की माया रची है,वह (असल भेद को) जानता है।2। भाव: जब जीवात्मा अपना शरीर चोला छोड़ जाए, तो उस शरीर के दबाने अथवा जलाने आदि किसी क्रिया से जीवात्मा पर कोई असर नहीं पड़ने वाला। जब तक जीवात्मा शरीर में थी, तब तक किए कर्मों के अनुसार ही उसकी किस्मत के अनुसार ही उसकी किस्मत का फैसला होता है। वह फैसला क्या है?हरेक जीव के संबंध में इस प्रश्न के उत्तर को तो एक ईश्वर ही जानता है, जिसने ये जगत-मर्यादा रची है (भाव, रॅब ही जानता है कि जीव अपनी कमाई के अनुसार उसके हुकम में कहाँ जा पहुँचा है)। सो, ये झगड़ा व्यर्थ है। एक विचार जो हरेक जीव के लिए लाभदायक है, वह ये है; ‘उतमु ऐहु बीचारु है जिनि सचे सिउ चितु लाइआ॥ जग जीवनु दाता पाइआ॥’ तीसरे गुरू पातशाह जी भी इसी ख्याल को यूँ बयान करते हैं; “‘इक दझहि इक दबीअहि इकना कुते खाहि॥ इकि पाणी विचि उसटीअहि इकि भी फिरि हसणि पाहि॥ नानक ऐव न जापई किथै जाइ समाहि॥२॥१६॥’ सोरठि की वार म: ३” किसी मनुष्य को (‘जग जीवनु दाता’) सतिगुरू के बिना (भाव, सतिगुरू की शरण पड़े बिना) नहीं मिला, (ये सच जानो कि) किसी मनुष्य को सतिगुरू की शरण पड़े बिना (‘जग जीवनु दाता’) नहीं मिला। (क्योंकि प्रभू ने) े अपने आप को रखा ही सतिगुरू के अंदर है, ( भाव, प्रभू गुरू के अंदर साक्षात विद्यमान है) (हमने अब ये बात सबको) खुल्लम-खुल्ला कह के सुना दी है। अगर (ऐसा) गुरू, जिसने अपने अंदर से (माया का) मोह दूर कर दिया है, मनुष्य को मिल जाए तो मनुष्य मुक्त (भाव, मायावी बंधनों से आजाद) हो जाता है। (और सारी समझदारियों से) ये विचार सुंदर है कि जिस मनुष्य ने अपने गुरू के साथ चित्त जोड़ा है उसको जग जीवन दाता मिल गया है।6।
…
…
www.shrimuktsarsahib.com
hukamnama,
hukamnama from amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English
darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc
Dates When this Mukhwaak Comes Again
28 January 2025