ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥

Ang 535

ਦੇਵਗੰਧਾਰੀ ਮਹਲਾ ੫ ॥
ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥

ਅਰਥ: ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ। ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ।੧। ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।

देवगंधारी महला ५ ॥
उलटी रे मन उलटी रे ॥ साकत सिउ करि उलटी रे ॥ झूठै की रे झूठु परीति छुटकी रे मन छुटकी रे साकत संगि न छुटकी रे ॥१॥ रहाउ ॥ जिउ काजर भरि मंदरु राखिओ जो पैसै कालूखी रे ॥ दूरहु ही ते भागि गइओ है जिसु गुर मिलि छुटकी त्रिकुटी रे ॥१॥ मागउ दानु क्रिपाल क्रिपा निधि मेरा मुखु साकत संगि न जुटसी रे ॥ जन नानक दास दास को करीअहु मेरा मूंडु साध पगा हेठि रुलसी रे ॥२॥४॥३७॥

अर्थ: हे मेरे मन! जो मनुष्य परमात्मा के साथ सदा टूटे रहते हैं, उनसे अपने आप को सदा परे रख, दूर रख। हे मन! साकत झूठे मनुष्य की प्रीति को भी झूठ ही समझ, ये कभी तोड़ नहीं निभती, ये जरूर टूट जाती है। फिर, साकत की संगति में रहने से विकारों से कभी भी निजात नहीं मिल सकती।1। रहाउ। हे मन! जैसे कोई घर काजल से भर लिया जाए, उसमें जो भी मनुष्य प्रवेश करेगा वह कालिख से भर जाएगा (वैसे ही परमात्मा से टूटे हुए मनुष्य से मुंह जोड़ने से विकारों की कालिख ही मिलेगी)। गुरू को मिल के जिस मनुष्य के माथे की त्रिकुटी मिट जाती है (जिसके अंदर से विकारों की कशिश दूर हो जाती है) वह दूर से ही साकत मनुष्य से परे परे रहता है।1। हे कृपा के घर प्रभू! हे कृपा के खजाने प्रभू! मैं तेरे पास एक दान माँगता हूँ (मेहर कर) मुझे किसी साकत का साथ ना मिले। हे दास नानक! (कह– हे प्रभू!) मुझे अपने दासों का दास बना ले, मेरा सिर तेरे संत-जनों के पैरों तले पड़ा रहे।2।4।37।

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From  Takht Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 760


Mukhwaak In Punjabi


ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥


ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ। ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧। ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨। ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩। ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪। ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫। ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬। ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭। ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।


रागु सूही महला ५ घरु ३ ੴ सतिगुर प्रसादि ॥
मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ जीवन रूप अनूप दइआला ॥ रवण गुणा कटीऐ जम जाला ॥३॥ अम्रित नामु रसन नित जापै ॥ रोग रूप माइआ न बिआपै ॥४॥ जपि गोबिंद संगी सभि तारे ॥ पोहत नाही पंच बटवारे ॥५॥ मन बच क्रम प्रभु एकु धिआए ॥ सरब फला सोई जनु पाए ॥६॥ धारि अनुग्रहु अपना प्रभि कीना ॥ केवल नामु भगति रसु दीना ॥७॥ आदि मधि अंति प्रभु सोई ॥ नानक तिसु बिनु अवरु न कोई ॥८॥१॥२॥


अर्थ: हे गरीबों के पति! हे भक्तों के आसरे! हे नारायण! (हम जीव) तेरे सुंदर चरणों की शरण में आए हैं (हमें विकारों से बचाए रख)।1। रहाउ। हे सुंदर हरी! नाशवंत पदार्थों का मोह, तृष्णा की आग, चिंता के समुंद्र में से कृपा करके (हमें) बचा ले।1। हे निआसरों के आसरे! हे भक्तों के सारे डर दूर करने वाले! (मुझे गुरू की संगति बख्श), गुरू की संगति में रहने से जमदूत (भी) नजदीक नहीं फटकते (मौत का डर नहीं व्यापता)।2। हे जिंदगी के श्रोत! हे अद्वितीय प्रभू! हे दया के घर! (अपनी सिफत-सालाह बख्श), तेरे गुणों को याद करने से मौत के जंजाल कट जाते हैं।3। हे भाई! जो मनुष्य अपनी जीभ से सदा आत्मि्क जीवन देने वाला हरी-नाम जपता है, उस पर ये माया जोर नहीं डाल सकती, जो सारे रोगों का मूल है।4। हे भाई! सदा परमात्मा का नाम जपा कर (जो जपता है) वह (अपने) सारे साथियों को (संसार-समुंद्र से) पार लंघा लेता है पाँचों लुटेरे उस पर दबाव नहीं डाल सकते।5। हे भाई! जो मनुष्य अपने मन से, कर्मों से एक परमात्मा का ध्यान धरे रखता है, वह मनुष्य (मानस जन्म के) सारे फल हासिल कर लेता है।6। हे भाई! परमात्मा ने कृपा करके जिस मनुष्य को अपना बना लिया, उसको उसने अपना नाम बख्शा, उसको अपनी भक्ति का स्वाद दिया।7। हे नानक! वह परमात्मा ही जगत के आरम्भ से है, अब भी है, जगत के आखिर में भी रहेगा। उसके बिना (उसके जैसा) और कोई नहीं है।8।1।2।


Raag Soohee Mahalaa Panjavaa Ghar Teejaa
Ikoankaar Satigur Prasaad ||
Mithan Moh Agan Sok Saagar || Kar Kirapaa Udhar Har Naagar ||1|| Charan Kamal Saranai Narain || Dheenaa Naath Bhagat Parain ||1|| Rahaau || Anaathaa Naath Bhagat Bhai Metan || Saadhasa(N)G Jamadhoot Na Bhetan ||2|| Jeevan Roop Anoop Dhiaalaa || Ravan Gunaa Kateeaai Jam Jaalaa ||3|| A(N)Mirat Naam Rasan Nit Jaapai || Rog Roop Maiaa Na Biaapai ||4|| Jap Gobi(N)Dh Sa(N)Gee Sabh Taare || Pohat Naahee Pa(N)Ch Batavaare ||5|| Man Bach Karam Prabh Ek Dhiaae || Sarab Falaa Soiee Jan Paae ||6|| Dhaar Anugrahu Apanaa Prabh Keenaa || Keval Naam Bhagat Ras Dheenaa ||7|| Aadh Madh A(N)T Prabh Soiee || Naanak Tis Bin Avar Na Koiee ||8||1||2||


Raag Soohee, Fifth Mehla, Third House: One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees. ||1|| Pause || Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. ||3|| One who constantly chants the Ambrosial Nectar of the Naam with his tongue, is not touched or affected by Maya, the embodiment of disease. ||4|| Chant and meditate on God, the Lord of the Universe, and all of your companions shall be carried across; the five thieves will not even approach. ||5|| One who meditates on the One God in thought, word and deed – that humble being receives the fruits of all rewards. ||6|| Showering His Mercy, God has made me His own; He has blessed me with the unique and singular Naam, and the sublime essence of devotion. ||7|| In the beginning, in the middle, and in the end, He is God. O Nanak, without Him, there is no other at all. ||8||1||2||


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,
 sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

25 July 2024
22 September 2025
10 June 2025

ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥

Ang 889

ਰਾਮਕਲੀ ਮਹਲਾ ੫ ॥
ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥ ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥ ਜਮ ਕੀ ਜੇਵੜੀ ਤੂ ਆਗੈ ਬੰਧ ॥੧॥ ਛਾਡਿ ਵਿਡਾਣੀ ਤਾਤਿ ਮੂੜੇ ॥ ਈਹਾ ਬਸਨਾ ਰਾਤਿ ਮੂੜੇ ॥ ਮਾਇਆ ਕੇ ਮਾਤੇ ਤੈ ਉਠਿ ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥੧॥ ਰਹਾਉ ॥ ਬਾਲ ਬਿਵਸਥਾ ਬਾਰਿਕੁ ਅੰਧ ॥ ਭਰਿ ਜੋਬਨਿ ਲਾਗਾ ਦੁਰਗੰਧ ॥ ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥ ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥੨॥ ਚਿਰੰਕਾਲ ਪਾਈ ਦ੍ਰੁਲਭ ਦੇਹ ॥ ਨਾਮ ਬਿਹੂਣੀ ਹੋਈ ਖੇਹ ॥ ਪਸੂ ਪਰੇਤ ਮੁਗਧ ਤੇ ਬੁਰੀ ॥ ਤਿਸਹਿ ਨ ਬੂਝੈ ਜਿਨਿ ਏਹ ਸਿਰੀ ॥੩॥ ਸੁਣਿ ਕਰਤਾਰ ਗੋਵਿੰਦ ਗੋਪਾਲ ॥ ਦੀਨ ਦਇਆਲ ਸਦਾ ਕਿਰਪਾਲ ॥ ਤੁਮਹਿ ਛਡਾਵਹੁ ਛੁਟਕਹਿ ਬੰਧ ॥ ਬਖਸਿ ਮਿਲਾਵਹੁ ਨਾਨਕ ਜਗ ਅੰਧ ॥੪॥੧੨॥੨੩॥

ਅਰਥ: (ਹੇ ਮੂਰਖ!) ਤੂੰ ਧਨ ਇਕੱਠਾ ਕਰੀ ਜਾਂਦਾ ਹੈਂ, (ਅਤੇ ਧਨ ਜੋੜਨ ਦੇ ਉੱਦਮ ਵਿਚ) ਲੋਕਾਂ ਨੂੰ ਦੁੱਖ ਦੇਂਦਾ ਹੈਂ। (ਮੌਤ ਆਉਣ ਤੇ ਇਹ ਧਨ) ਤੇਰੇ ਕੰਮ ਨਹੀਂ ਆਵੇਗਾ, ਹੋਰਨਾਂ (ਦੇ ਵਰਤਣ) ਜੋਗਾ ਰਹਿ ਜਾਇਗਾ। (ਹੇ ਮੂਰਖ! ਇਸ ਧਨ ਦਾ) ਮਾਣ ਕਰ ਕੇ (ਇਸ ਧਨ ਦੇ ਨਸ਼ੇ ਵਿਚ) ਅੰਨ੍ਹਾ ਹੋ ਕੇ ਤੂੰ (ਲੋਕਾਂ ਨਾਲ) ਵਰਤਾਰਾ ਕਰਦਾ ਹੈਂ। (ਜਦੋਂ) ਮੌਤ ਦੀ ਫਾਹੀ (ਤੇਰੇ ਗਲ ਵਿਚ ਪਈ, ਉਸ ਫਾਹੀ ਵਿਚ) ਬੱਝੇ ਹੋਏ ਨੂੰ ਤੈਨੂੰ ਪਰਲੋਕ ਵਿਚ (ਲੈ ਜਾਣਗੇ, ਤੇ ਧਨ ਇਥੇ ਹੀ ਰਹਿ ਜਾਇਗਾ) ।੧। ਹੇ ਮੂਰਖ! ਦੂਜਿਆਂ ਨਾਲ ਈਰਖਾ ਕਰਨੀ ਛੱਡ ਦੇ। ਹੇ ਮੂਰਖ! ਇਸ ਦੁਨੀਆ ਵਿਚ (ਪੰਛੀਆਂ ਵਾਂਗ) ਰਾਤ-ਮਾਤ੍ਰ ਹੀ ਵੱਸਣਾ ਹੈ। ਮਾਇਆ ਵਿਚ ਮਸਤ ਹੋਏ ਹੇ ਮੂਰਖ! ਇਥੋਂ ਆਖ਼ਰ) ਉੱਠ ਕੇ ਤੂੰ ਚਲੇ ਜਾਣਾ ਹੈ, (ਪਰ) ਤੂੰ (ਇਸ ਜਗਤ-) ਸੁਪਨੇ ਨਾਲ ਰੁੱਝਾ ਪਿਆ ਹੈਂ।੧।ਰਹਾਉ। ਬਾਲ ਉਮਰੇ ਜੀਵ ਬੇ-ਸਮਝ ਬਾਲਕ ਬਣਿਆ ਰਹਿੰਦਾ ਹੈ, ਭਰ-ਜਵਾਨੀ ਵੇਲੇ ਵਿਕਾਰਾਂ ਵਿਚ ਲੱਗਾ ਰਹਿੰਦਾ ਹੈ, (ਜਵਾਨੀ ਲੰਘ ਜਾਣ ਤੇ) ਤੀਜੀ ਉਮਰੇ ਮਾਇਆ ਜੋੜਨ ਲੱਗ ਪੈਂਦਾ ਹੈ, (ਆਖ਼ਰ ਜਦੋਂ) ਬੁੱਢਾ ਹੋ ਜਾਂਦਾ ਹੈ ਤਾਂ ਅਫ਼ਸੋਸ ਕਰਦਾ (ਜੋੜੀ ਹੋਈ ਮਾਇਆ) ਛੱਡ ਕੇ (ਇਥੋਂ) ਤੁਰ ਪੈਂਦਾ ਹੈ।੨। (ਹੇ ਭਾਈ!) ਬੜੇ ਚਿਰਾਂ ਪਿੱਛੋਂ ਜੀਵ ਨੂੰ ਇਹ ਦੁਰਲੱਭ ਮਨੁੱਖਾ ਸਰੀਰ ਮਿਲਦਾ ਹੈ, ਪਰ ਨਾਮ ਤੋਂ ਵਾਂਜੇ ਰਹਿ ਕੇ ਇਹ ਸਰੀਰ ਮਿੱਟੀ ਹੋ ਜਾਂਦਾ ਹੈ। (ਨਾਮ ਤੋਂ ਬਿਨਾ, ਵਿਕਾਰਾਂ ਦੇ ਕਾਰਨ) ਮੂਰਖ ਜੀਵ ਦੀ ਇਹ ਦੇਹੀ ਪਸ਼ੂਆਂ ਤੇ ਪਰੇਤਾਂ ਨਾਲੋਂ ਭੀ ਭੈੜੀ (ਸਮਝੋ) । ਜਿਸ ਪਰਮਾਤਮਾ ਨੇ (ਇਸ ਦੀ) ਇਹ ਮਨੁੱਖਾ ਦੇਹੀ ਬਣਾਈ ਉਸ ਨੂੰ ਕਦੇ ਚੇਤੇ ਨਹੀਂ ਕਰਦਾ।੩। ਹੇ ਨਾਨਕ! ਆਖ-ਜੀਵ ਵਿਚਾਰੇ ਕੀਹ ਕਰਨ? ਹੇ ਕਰਤਾਰ! ਹੇ ਗੋਬਿੰਦ! ਹੋ ਗੋਪਾਲ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਦਾ ਹੀ ਕਿਰਪਾ ਦੇ ਸੋਮੇ! ਤੂੰ ਆਪ ਹੀ ਜੀਵਾਂ ਦੇ ਮਾਇਆ ਦੇ ਬੰਧਨ ਤੋੜੇਂ ਤਾਂ ਹੀ ਟੁੱਟ ਸਕਦੇ ਹਨ। ਹੇ ਕਰਤਾਰ! ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਇਸ ਜਗਤ ਨੂੰ ਤੂੰ ਆਪ ਹੀ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜੀ ਰੱਖ।੪।੧੨।੨੩।

रामकली महला ५ ॥
सिंचहि दरबु देहि दुखु लोग ॥ तेरै काजि न अवरा जोग ॥ करि अहंकारु होइ वरतहि अंध ॥ जम की जेवड़ी तू आगै बंध ॥१॥ छाडि विडाणी ताति मूड़े ॥ ईहा बसना राति मूड़े ॥ माइआ के माते तै उठि चलना ॥ राचि रहिओ तू संगि सुपना ॥१॥ रहाउ ॥ बाल बिवसथा बारिकु अंध ॥ भरि जोबनि लागा दुरगंध ॥ त्रितीअ बिवसथा सिंचे माइ ॥ बिरधि भइआ छोडि चलिओ पछुताइ ॥२॥ चिरंकाल पाई द्रुलभ देह ॥ नाम बिहूणी होई खेह ॥ पसू परेत मुगध ते बुरी ॥ तिसहि न बूझै जिनि एह सिरी ॥३॥ सुणि करतार गोविंद गोपाल ॥ दीन दइआल सदा किरपाल ॥ तुमहि छडावहु छुटकहि बंध ॥ बखसि मिलावहु नानक जग अंध ॥४॥१२॥२३॥

अर्थ: (हे मूर्ख!) तू धन इकट्ठा किए जा रहा है, (और धन जोड़ने के प्रयास में) लोगों को दुख देता है। (मौत आने पर ये धन) तेरे काम नहीं आएगा, औरों (के बरतने के) लायक रह जाएगा। (हे मूर्ख! इस धन का) माण करके (इस धन के नशे में) अंधा हो के तू (लोगों से) व्यवहार करता है। (जब) मौत का फंदा (तेरे गले में पड़ा, उस फंदे में) बँधे हुए को तुझे परलोक में (ले जाएंगे, और धन यहीं रह जाएगा)।1। हे मूर्ख! दूसरों से ईष्या करनी छोड़ दे। हे मूर्ख! इस दुनिया में (पक्षियों की तरह ही) सिर्फ रात भर के लिए ही बसना है। माया में मस्त हुए हे मूर्ख! (यहाँ से आखिर) उठ के तूने चले जाना है, (पर) तू (इस जगत-) सपने में व्यस्त हुआ पड़ा है।1। रहाउ। बाल उम्र में जीव बेसमझ बालक बना रहता है, भरी-जवानी में विकारों में लगा रहता है, (जवानी गुजर जाने पर) उम्र के तीसरे पड़ाव में माया जोड़ने लग जाता है, (आखिर जब) बुड्ढा हो जाता है तो अफसोस करते हुए (संचित किए हुए धन को) छोड़ के (यहाँ से) चला जाता है।2। (हे भाई!) बड़े चिरों बाद जीव को ये दुर्लभ मानुख देह मिलती है, पर नाम से वंचित रह के ये शरीर मिट्टी हो जाता है। (नाम के बिना, विकारों के कारण) मूर्ख जीव की ये देही पशुओं और प्रेतों से भी बुरी (समझें)। जिस परमात्मा ने (इसकी) ये मनुष्य देह बनाई उसको कभी याद नहीं करता।3। हे नानक! (कह-) बेचारे जीव भी क्या करें? हे करतार! हे गोबिंद! हे गोपाल! हे दीनों पर दया करने वाले! हे सदा ही कृपा के श्रोत! तू खुद ही जीवों के माया के बँधन तोड़े तब ही टूट सकते हैं। हे करतार! (माया के मोह में) अंधे हुए इस जगत को तूने खुद ही मेहर करके (अपने चरणों में) जोड़े रख।4।12।23।

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 718


ਟੋਡੀ ਬਾਣੀ ਭਗਤਾਂ ਕੀ
ੴ ਸਤਿਗੁਰ ਪ੍ਰਸਾਦਿ ॥
ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥


ਵਿਆਖਿਆ: ਰਾਗ ਟੋਡੀ ਵਿੱਚ ਭਗਤਾਂ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ॥੧॥ ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ॥੧॥ ਰਹਾਉ ॥ ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ) ॥੨॥੧॥


टोडी बाणी भगतां की
ੴ सतिगुर प्रसादि ॥
कोई बोलै निरवा कोई बोलै दूरि ॥ जल की माछुली चरै खजूरि ॥१॥ कांइ रे बकबादु लाइओ ॥जिनि हरि पाइओ तिनहि छपाइओ ॥१॥ रहाउ ॥ पंडितु होइ कै बेदु बखानै ॥ मूरखु नामदेउ रामहि जानै ॥२॥१॥


अर्थ: राग टोडी में भगतां की बाणी।
अकाल पुरख एक है और सतिगुरु की कृपा द्वारा मिलता है।
कोई मनुष्य कहता है (परमात्मा हमारे ) करीब (वसता है), कोई कहता है (भगवान हमसे से कहीं) दूर (और जगह है); (पर केवल बहिस के साथ निर्णय कर लेना इस प्रकार ही असंभव है जैसे) पानी में रहने वाली मछली खजूर पर चड़ने का यत्न करे (जिसके ऊपर मनुष्य भी बड़े कठिन हो के चड़ते हैं) ॥१॥ हे भाई! (रब करीब है कि दूर इस बारे अपनी शिक्षा का दिखावा करने के लिए) क्यों व्यर्थ बहिस करते हो ? जिस मनुष्य ने भगवान को खोज लिया है उस ने (अपने आप को) छुपाया है (भावार्थ, वह इन बहसों के द्वारा अपनी विद्या का ढंढोरा नहीं देता फिरता) ॥१॥ रहाउ ॥ विद्या हासिल कर के (ब्राहमण आदि तो) वेद (आदि धर्म-पुस्तकों) की विस्तार के साथ चर्चा करता फिरता है, पर मूर्ख नामदेव सिर्फ परमात्मा को ही पहचानता है (केवल परमात्मा के साथ ही उस के सिमरन के द्वारा साँझ पाता है) ॥२॥१॥


Toddee Baanee Bhagataan Kee
Ik Oankaar Satgur Parsaad ||
Koee Bolai Nirvaa Koee Bolai Door || Jal Kee Maashhulee Charai Khajoor ||1|| Kaåe Re Bakbaad Laaeo || Jin Har Paaeo Tineh Shhpaaeo ||1|| Rahaau || Panddit Hoe Kai Bed Bakhaanai || Moorakh Naamdeu Raameh Jaanai ||2||1||


Meaning: Ttoddee, The Word Of The Devotees:
One Universal Creator God. By The Grace Of The True Guru:
Some say that He is near, and others say that He is far away. We might just as well say that the fish climbs out of the water, up the tree. ||1|| Why do you speak such nonsense ? One who has found the Lord, keeps quiet about it. ||1|| Pause || Those who become Pandits, religious scholars, recite the Vedas, But foolish Naam Dayv knows only the Lord. ||2||1||


www.shrimuktsarsahib.com


hukamnama,
hukamnama from amritsar today,
hukamnama sri  Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Dates When this Mukhwaak Comes Again

07 June 2025

Shri Darbar Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 592


ਸਲੋਕੁ ਮਃ ੩ ॥
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥ ਮਃ ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥


ਸਲੋਕੁ ਮਃ ੩ ॥
ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ)? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ।੧। ਮਃ ੩ ॥ ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖ਼ਜ਼ਾਨੇ ਸੱਚੇ ਨਾਮ ਵਿਚ ਰੱਤੇ ਹੋਏ ਹਨ, ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਪੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ ।੨। ਪਉੜੀ ॥ ਹਰੀ ਦਾ ਨਾਮ ਸਾਡਾ ਛੱਤੀ (੩੬) ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤ੍ਰਿਪਤ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ । ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖ਼ਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖ਼ੁਸ਼ਾਮਦ ਦੂਰ ਹੋ ਗਈ ਹੈ । ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖ਼ਸ਼ਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ।੧੨।


सलोकु मः ३ ॥
गुरमुखि सेव न कीनीआ हरि नामि न लगो पिआरु ॥ सबदै सादु न आइओ मरि जनमै वारो वार ॥ मनमुखि अंधु न चेतई कितु आइआ सैसारि ॥ नानक जिन कउ नदरि करे से गुरमुखि लंघे पारि ॥१॥ मः ३ ॥ इको सतिगुरु जागता होरु जगु सूता मोहि पिआसि ॥ सतिगुरु सेवनि जागंनि से जो रते सचि नामि गुणतासि ॥ मनमुखि अंध न चेतनी जनमि मरि होहि बिनासि ॥ नानक गुरमुखि तिनी नामु धिआइआ जिन कंउ धुरि पूरबि लिखिआसि ॥२॥ पउड़ी ॥ हरि नामु हमारा भोजनु छतीह परकार जितु खाइऐ हम कउ त्रिपति भई ॥ हरि नामु हमारा पैनणु जितु फिरि नंगे न होवह होर पैनण की हमारी सरध गई ॥ हरि नामु हमारा वणजु हरि नामु वापारु हरि नामै की हम कंउ सतिगुरि कारकुनी दीई ॥ हरि नामै का हम लेखा लिखिआ सभ जम की अगली काणि गई ॥ हरि का नामु गुरमुखि किनै विरलै धिआइआ जिन कंउ धुरि करमि परापति लिखतु पई ॥१७॥


अंधे मनमुख ने सतिगुरू के सन्मुख हो के ना सेवा की, ना परमात्मा के नाम में उसका प्यार ही लगा, शबद में रस भी न आया, (तभी तो) घड़ी-पल पैदा होता मरता है; अगर अंधा मनुष्य हरी को याद नहीं करता तो संसार में आने का भी क्या लाभ (उसने क्या कमाया) ? हे नानक! जिन मनुष्यों पे मेहर की नजर करता है, वह सतिगुरू के सन्मुख हो के (संसार सागर से) पार उतरते हैं।1। एक सतिगुरू ही सचेत है, और सारा संसार (माया के) मोह में तृष्णा में सोया हुआ है; जो मनुष्य सतिगुरू की सेवा करते हैं और गुणों के खजाने सच्चे नाम में रंगे हुए हैं, (वे) जागते हैं। अंधे मनमुख हरी को सिमरते नहीं, जनम-मरन के चक्कर में पड़ कर तबाह हो रहे हैं; हे नानक! गुरू के सन्मुख हो के उन्होंने नाम सिमरा है, जिनके हृदय में धुर आरम्भ से ही (किए भले कर्मों के संस्कारों के अनुसार लेख) लिखे हुए हैं।2। हरी का नाम हमारा छक्तीस (36) तरह का (भाव, कई स्वादों वाला) भोजन है, जिसे खा के हम तृप्त हो गए हैं (भाव, मायावी पदार्थों से तृप्त हो गए हैं) हरी का नाम ही हमारी पोशाक है जिसे पहन के (हम) कभी बे-पर्दा नहीं होंगे, तथा अन्य (सुंदर) पोशाकें पहनने की हमारी चाह दूर हो गई है। हरी का नाम हमारा वणज, नाम ही हमारा व्यापार है और सतिगुरू ने हमें नाम की ही मुख्तियारी दी है; हरी के नाम का ही हमने लेखा लिखा है, (जिस लेखे के कारण) जम की पहली खुशामद दूर हो गई है। पर किसी विरले गुरमुख ने नाम सिमरा है (वही सिमरते हैं) जिनको धुर से बख्शिश द्वारा (पिछले किए कर्मों के संस्कारों के अनुसार उकरे हुए) लेख की प्राप्ति हुई है।17।


Salok Mahlaa 3.
Gurmukh sayv na keenee-aa har naam na lago pi-aar. sabdai saad na aa-i-o mar janmai vaaro vaar. manmukh anDh na chayt-ee kit aa-i-aa saisaar. naanak jin ka-o nadar karay say gurmukh langhay paar. ||1|| mehlaa 3. iko satgur jaagtaa hor jag sootaa mohi pi-aas. satgur sayvan jaagann say jo ratay sach naam guntaas. manmukh anDh na chaytnee janam mar hohi binaas. naanak gurmukh tinee naam Dhi-aa-i-aa jin kaN-u Dhur poorab likhi-aas. ||2|| pa-orhee. har naam hamaaraa bhojan chhateeh parkaar jit khaa-i-ai ham ka-o taripat bha-ee. har naam hamaaraa painan jit fir nangay na hovah hor painan kee hamaaree saraDh ga-ee. har naam hamaaraa vanaj har naam vaapaar har naamai kee ham kaN-u satgur kaarkunee dee-ee. har naamai kaa ham laykhaa likhi-aa sabh jam kee aglee kaan ga-ee. har kaa naam gurmukh kinai virlai Dhi-aa-i-aa jin kaN-u Dhur karam paraapat likhat paee. ||17||


Meaning: Shalok, Third Mehl:
One who does not serve the Guru as Gurmukh, who does not love the Lord’s Name, and who does not savor the taste of the Shabad, shall die, and be reborn, over and over again. The blind, self-willed manmukh does not think of the Lord; why did he even come into the world? O Nanak, that Gurmukh, upon whom the Lord casts His Glance of Grace, crosses over the world-ocean. ||1|| Third Mehl: Only the Guru is awake; the rest of the world is asleep in emotional attachment and desire. Those who serve the True Guru and remain wakeful, are imbued with the True Name, the treasure of virtue. The blind, self-willed manmukhs do not think of the Lord; they are ruined through birth and death. O Nanak, the Gurmukhs meditate on the Naam, the Name of the Lord; this is their destiny, pre-ordained by the Primal Lord God. ||2|| Pauree: The Lord’s Name is my food; eating the thirty-six varieties of it, I am satisfied and satiated. The Lord’s Name is my clothing; wearing it, I shall never be naked again, and my desire to wear other clothing is gone. The Lord’s Name is my business, the Lord’s Name is my commerce; the True Guru has blessed me with its use. I record the account of the Lord’s Name, and I shall not be subject to death again. Only a few, as Gurmukh, meditate on the Lord’s Name; they are blessed by the Lord, and receive their pre-ordained destiny. ||17||


www.shrimuktsarsahib.com


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ardas,
hukamnama app,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

live from sri darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri darbar sahib amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib

Dates When this Mukhwaak Comes Again

05 June 2025

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 628


ਸੋਰਠਿ ਮਹਲਾ ੫ ॥
ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥


ਅਰਥ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥


सोरठि महला ५ ॥
सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ आठ पहर हरि का जसु रवणा बिखै ठगउरी लाथी ॥ संगि मिलाइ लीआ मेरै करतै संत साध भए साथी ॥३॥ करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥


अर्थ: (हे भाई!) जब गुरू को अच्छा लगता है जब गुरू प्रसन्न होता है) तब ही परमात्मा का नाम जपा जा सकता है। परमात्मा ने मेहर की (गुरू मिलाया! गुरू की कृपा से हमने नाम जपा, तब) परमात्मा ने हमारी लाज रख ली (हमें ठगने से बचा लिया) ॥१॥ हे भाई! परमात्मा के चरण सदा सुख देने वाले हैं। (जो मनुष्य हरी-चरणों का सहारा लेते हैं, वह) जो कुछ (परमात्मा से) मांगते हैं वही फल प्राप्त कर लेते हैं। (परमात्मा के ऊपर रखी हुई कोई भी) आस व्यर्थ नहीं जाती ॥१॥ रहाउ ॥ हे भाई! जीवन का मालिक दातार प्रभू जिस मनुष्य पर मेहर करता है वह संत (स्वभाव बन जाता है, और) परमात्मा की सिफ़त-सलाह के गीत गाता है। उस मनुष्य का मन परमात्मा की प्यार-भरी भक्ति में मस्त हो जाता है, वह मनुष्य परमात्मा के मन को प्यारा लगने लग जाता है ॥२॥ हे भाई! आठों पहर (हर समय) परमात्मा की सिफ़त-सलाह करने से विकारों की ठग-बूटी का ज़ोर खत्म हो जाता है। (जिस भी मनुष्य ने परमात्मा की सिफ़त-सलाह में मन जोड़ा) करतार ने (उस को) अपने साथ मिला लिया, संत जन उस के संगी-साथी बन गए ॥३॥ (हे भाई! गुरू की श़रण पड़ कर जिस भी मनुष्य ने प्रभू-चरणों का अराधन किया) प्रभू ने उस का हाथ पकड़ कर उस को सब कुछ बख़्श़ दिया, प्रभू ने उस को अपना आप ही मिला दिया। नानक जी कहते हैं – जिस मनुष्य को पूरा गुरू मिल गया, उस के सभी कार्य सफल हो गए ॥४॥१५॥७९॥


Sorath Mahalaa 5 ||
Satgur Poore Bhaanaa || Taa Japeaa Naam Ramaanaa || Gobind Kirpaa Dhhaaree || Prabh Raakhee Paij Hamaaree ||1|| Har Ke Charan Sadaa Sukhdaaee || Jo Ishheh Soee Fal Paaveh Birthhee Aas N Jaaee ||1|| Rahaau || Kirpaa Kare Jis Praanpat Daataa Soee Sant Gun Gaavai || Prem Bhagat Taa Kaa Man Leenaa Paarbreham Man Bhaavai ||2|| Aath Pehar Har Kaa Jas Ravnaa Bikhai Thagauree Laathhee || Sang Milaae Leeaa Merai Kartai Sant Saadhh Bhae Saathhee ||3|| Kar Geh Leene Sarbas Deene Aapeh Aap Milaaeaa || Kahu Naanak Sarab Thhok Pooran Pooraa Satgur Paaeaa ||4||15||79||


Meaning: When it was pleasing to the Perfect True Guru, Then I chanted the Naam, the Name of the Pervading Lord. The Lord of the Universe extended His Mercy to me, And God saved my honor. ||1|| The Lord’s feet are forever peace-giving. Whatever fruit one desires, he receives; his hopes shall not go in vain. ||1|| Pause || That Saint, unto whom the Lord of Life, the Great Giver, extends His Mercy – he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. ||2|| Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. ||3|| Taking me by the hand, He has given me everything, and blended me with Himself. Says Nanak Ji, everything has been perfectly resolved; I have found the Perfect True Guru. ||4||15||79||


hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama  amritsar,
amritsar hukamnama,
aaj ka hukamnama darbar sahib,

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news,sgpc 2023, 2024, 2025, 2026

DATES WHEN THIS MUKHWAK COMES

15 December 2024
08 January 2025
12 February 2025
02 April 2025
03 May 2025
02 June 2025

patna sahib
Daily Mukhwak From Takht Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 724

ਤਿਲੰਗ ਮਹਲਾ ੫ ॥
ਮੀਰਾਂ ਦਾਨਾਂ ਦਿਲ ਸੋਚ ॥ ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀ ਮੋਚ ॥੧॥ ਰਹਾਉ ॥ ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ ॥ ਪਾਕ ਪਰਵਦਗਾਰ ਤੂ ਖੁਦਿ ਖਸਮੁ ਵਡਾ ਅਤੋਲੁ ॥੧॥ ਦਸ੍ਤਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ ॥ ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ ॥੨॥੫॥


ਅਰਥ: ਹੇ ਸਰਦਾਰ! ਹੇ ਸਿਆਣੇ! ਹੇ (ਜੀਵਾਂ ਦੇ) ਦਿਲਾਂ ਨੂੰ ਪਵਿਤ੍ਰ ਕਰਨ ਵਾਲੇ! ਹੇ ਸਦਾ-ਥਿਰ ਸ਼ਾਹ! ਹੇ ਬੰਦਨਾਂ ਤੋਂ ਛੁਡਾਣ ਵਾਲੇ! ਤੇਰੀ ਮੁਹੱਬਤ ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਵੱਸ ਰਹੀ ਹੈ।੧।ਰਹਾਉ। ਹੇ ਮਾਲਕ! ਤੇਰਾ ਦਰਸਨ ਕਰਨਾ (ਇਕ ਅਮੋਲਕ ਦਾਤਿ ਹੈ) , ਤੇਰੇ ਇਸ (ਦਰਸਨ) ਦਾ ਕੋਈ ਮੁੱਲ ਨਹੀਂ ਕੀਤਾ ਜਾ ਸਕਦਾ। ਹੇ ਪਵਿਤ੍ਰ! ਹੇ ਪਾਲਣਹਾਰ! ਤੂੰ ਆਪ (ਸਾਡਾ) ਖਸਮ ਹੈਂ ਤੂੰ ਸਭ ਤੋਂ ਵੱਡਾ ਹੈਂ, ਤੇਰੀ ਵੱਡੀ ਹਸਤੀ ਨੂੰ ਤੋਲਿਆ ਨਹੀਂ ਜਾ ਸਕਦਾ।੧। ਹੇ ਸੂਰਮੇ ਪ੍ਰਭੂ! ਮੇਰੀ ਸਹਾਇਤਾ ਕਰ, ਇਕ ਤੂੰ ਹੀ (ਮੇਰਾ ਆਸਰਾ) ਹੈਂ। ਹੇ ਨਾਨਕ! ਆਖ-) ਹੇ ਕਰਤਾਰ! ਹੇ ਕੁਦਰਤਿ ਦੇ ਰਚਨਹਾਰ! ਹੇ ਖ਼ਲਕਤ ਦੇ ਮਾਲਕ! ਮੈਨੂੰ ਤੇਰਾ ਸਹਾਰਾ ਹੈ।੨।੫।


तिलंग महला ५ ॥
मीरां दानां दिल सोच ॥ मुहबते मनि तनि बसै सचु साह बंदी मोच ॥१॥ रहाउ ॥ दीदने दीदार साहिब कछु नही इस का मोलु ॥ पाक परवदगार तू खुदि खसमु वडा अतोलु ॥१॥ दस्तगीरी देहि दिलावर तूही तूही एक ॥ करतार कुदरति करण खालक नानक तेरी टेक ॥२॥५॥


अर्थ: हे सरदार! हे समझदार! हे (जीवों के) दिल को पवित्र करने वाले! हे सदा स्थिर शाह! हे बँधनों से छुड़ाने वाले! तेरी मुहब्बत मेरे मन में मेरे दिल में बस रही है।1। रहाउ। हे मालिक! तेरे दर्शन करना (एक अमोलक दाति है), तेरे इस (दर्शन) का कोई मुल्य नहीं आँका जा सकता। हे पवित्र! हे पालणहार! तू खुद (हमारा) पति है तू सबसे बड़ा है, तेरी बड़ी हस्ती को तोला नहीं जा सकता।1। हे सूरमे प्रभू! मेरी सहायता कर, एक तू ही (मेरा आसरा) है। हे नानक! (कह–) हे करतार! हे कुदरति के रचनहार! हे ख़लकत के मालिक! मुझे तेरा सहारा है।2।5।




www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again
02 June 2025

patna-shabib-ji
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 776


Mukhwaak In Punjabi

ਸੂਹੀ ਛੰਤ ਮਹਲਾ ੪ ॥
ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥ ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥ ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥ ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥ ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥ ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥ ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥ ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥


Meaning In Punjabi

ਹੇ ਭਾਈ! ਜਿਸ ਹਉਮੈ ਨੇ ਜਿਸ ਮਾਇਆ ਨੇ (ਜੀਵ ਨੂੰ ਕਦੇ) ਪਰਮਾਤਮਾ ਨਾਲ ਮਿਲਣ ਨਹੀਂ ਦਿੱਤਾ, ਇਸ ਹਉਮੈ ਨੂੰ ਇਸ ਮਾਇਆ ਨੂੰ (ਆਪਣੇ ਅੰਦਰੋਂ) ਮਾਰ ਮੁਕਾਓ। ਹੇ ਭਾਈ! ਵੇਖੋ!) ਇਹ ਸਰੀਰ ਸੋਨੇ ਦੇ ਰੰਗ ਵਰਗਾ ਸੋਹਣਾ ਹੁੰਦਾ ਹੈ, (ਪਰ ਜਿੱਥੇ ਹਉਮੈ ਆ ਵੜੀ) ਇਸ ਹਉਮੈ ਨੇ (ਉਸ ਸਰੀਰ ਨੂੰ) ਮਾਰ ਕੇ ਖ਼ੁਆਰ ਕਰ ਦਿੱਤਾ। ਹੇ ਭਾਈ! ਮਾਇਆ ਦਾ ਮੋਹ ਨਿਰੀ ਕਾਲਖ ਹੈ, ਪਰ ਆਪਣੇ ਮਨ ਦੇ ਮੁਰੀਦ ਇਸ ਮੂਰਖ ਮਨੁੱਖ ਨੇ (ਆਪਣੇ ਆਪ ਨੂੰ ਇਸ ਕਾਲਖ ਨਾਲ ਹੀ) ਜੋੜ ਰੱਖਿਆ ਹੈ। ਹੇ ਦਾਸ ਨਾਨਕ! ਆਖ-ਹੇ ਭਾਈ!) ਗੁਰੂ ਦੇ ਮਨਮੁਖ ਰਹਿਣ ਵਾਲੇ ਮਨੁੱਖ (ਇਸ ਹਉਮੈ ਤੋਂ) ਬਚ ਜਾਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਹਉਮੈ ਤੋਂ ਖ਼ਲਾਸੀ ਮਿਲ ਜਾਂਦੀ ਹੈ।੧। ਹੇ ਭਾਈ! ਆਪਣੇ) ਇਸ ਮਨ ਨੂੰ (ਸਦਾ ਆਪਣੇ) ਵੱਸ ਵਿਚ ਰੱਖੋ। (ਮਨੁੱਖ ਦਾ ਇਹ) ਮਨ ਸਦਾ (ਸ਼ਿਕਾਰੀ ਪੰਛੀ) ਬਾਸ਼ੇ ਵਾਂਗ ਭਟਕਦਾ ਹੈ। ਸਦਾ ਆਸਾਂ ਹੀ ਆਸਾਂ ਬਣਾਂਦਿਆਂ (ਮਨੁੱਖ ਦੀ ਸਾਰੀ ਜ਼ਿੰਦਗੀ ਦੀ) ਰਾਤ ਦੁੱਖ ਵਿਚ ਹੀ ਬੀਤਦੀ ਹੈ। ਹੇ ਸੰਤ ਜਨੋ! ਜਿਸ ਮਨੁੱਖ ਨੂੰ ਗੁਰੂ ਮਿਲ ਪਿਆ (ਉਹ ਪਰਮਾਤਮਾ ਦਾ ਨਾਮ ਜਪਣ ਲੱਗ ਪੈਂਦਾ ਹੈ, ਤੇ) ਨਾਮ ਜਪਦਿਆਂ (ਉਸ ਦੇ) ਮਨ ਵਿਚ (ਉੱਠੀ ਹਰਿਨਾਮ ਸਿਮਰਨ ਦੀ) ਆਸ ਪੂਰੀ ਹੋ ਜਾਂਦੀ ਹੈ। ਹੇ ਦਾਸ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰਿਆ ਕਰ ਤੇ ਆਖ-) ਹੇ ਪ੍ਰਭੂ! ਮੈਨੂੰ ਭੀ ਆਪਣਾ ਨਾਮ ਜਪਣ ਦੀ) ਸੂਝ ਬਖ਼ਸ਼ (ਜਿਹੜਾ ਮਨੁੱਖ ਨਾਮ ਜਪਦਾ ਹੈ, ਉਹ ਦੁਨੀਆ ਵਾਲੀਆਂ) ਆਸਾਂ ਛੱਡ ਕੇ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ।੨। ਹੇ ਭਾਈ! ਗੁਰੂ ਦੀ ਸਰਨ ਪਈ ਰਹਿਣ ਵਾਲੀ) ਜੀਵ-ਇਸਤ੍ਰੀ (ਆਪਣੇ) ਚਿੱਤ ਵਿਚ (ਨਿੱਤ ਪ੍ਰਭੂ-ਪਤੀ ਦੇ ਮਿਲਾਪ ਦੀ) ਆਸ ਕਰਦੀ ਰਹਿੰਦੀ ਹੈ (ਤੇ ਆਖਦੀ ਹੈ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਹੇ ਪ੍ਰਭੂ! ਮੇਰੇ ਹਿਰਦੇ ਦੀ) ਸੋਹਣੀ ਸੇਜ ਉੱਤੇ ਆ (ਵੱਸ। ਹੇ ਪ੍ਰਭੂ-ਪਾਤਿਸ਼ਾਹ! ਤੂੰ ਮੇਰਾ ਮਾਲਕ ਹੈਂ, ਤੂੰ ਦਇਆ ਦਾ ਸੋਮਾ ਹੈਂ, (ਪਰ ਤੂੰ ਮੇਰੇ ਲਈ) ਅਪਹੁੰਚ ਹੈਂ (ਤੂੰ ਆਪ ਹੀ) ਮਿਹਰ ਕਰ ਕੇ (ਮੈਨੂੰ ਆਪਣੇ ਚਰਨਾਂ ਵਿਚ) ਮਿਲਾ ਲੈ। ਹੇ ਪ੍ਰਭੂ-ਪਾਤਿਸ਼ਾਹ! ਗੁਰੂ ਦੀ ਸਰਨ ਪੈ ਕੇ ਮੇਰੇ ਮਨ ਵਿਚ, ਮੇਰੇ ਤਨ ਵਿਚ (ਤੇਰੇ ਮਿਲਾਪ ਦੀ) ਤਾਂਘ ਪੈਦਾ ਹੋ ਚੁਕੀ ਹੈ। ਹੇ ਹਰੀ! ਮੈਂ ਸਰਧਾ ਦੀ ਸੇਜ ਵਿਛਾ ਰੱਖੀ ਹੈ। ਹੇ ਦਾਸ ਨਾਨਕ! ਆਖ-) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਜਿਹੜੀ ਜੀਵ-ਇਸਤ੍ਰੀ ਤੈਨੂੰ ਪਿਆਰੀ ਲੱਗ ਜਾਂਦੀ ਹੈ, ਤੂੰ ਉਸ ਨੂੰ ਆਤਮਕ ਅਡੋਲਤਾ ਵਿਚ ਟਿਕੀ ਨੂੰ ਪ੍ਰੇਮ ਵਿਚ ਟਿਕੀ ਨੂੰ ਮਿਲ ਪੈਂਦਾ ਹੈਂ।੩। ਹੇ ਭਾਈ! ਜੀਵ-ਇਸਤ੍ਰੀ ਦੀ) ਇੱਕੋ ਹੀ (ਹਿਰਦਾ-) ਸੇਜ ਉੱਤੇ ਹਰੀ ਪ੍ਰਭੂ (ਵੱਸਦਾ ਹੈ) , (ਜਿਸ ਜੀਵ-ਇਸਤ੍ਰੀ ਨੂੰ) ਗੁਰੂ ਦੱਸ ਪਾਂਦਾ ਹੈ, ਉਸ ਨੂੰ ਹਰੀ ਨਾਲ ਮਿਲਾ ਦੇਂਦਾ ਹੈ। ਮੇਰੇ ਮਨ ਵਿਚ ਮੇਰੇ ਹਿਰਦੇ ਵਿਚ (ਪ੍ਰਭੂ ਦੇ ਮਿਲਾਪ ਲਈ) ਖਿੱਚ ਹੈ ਤਾਂਘ ਹੈ (ਪਰ ਜਿਸ ਜੀਵ ਇਸਤ੍ਰੀ ਉੱਤੇ) ਗੁਰੂ ਮਿਹਰ ਕਰਦਾ ਹੈ, ਉਸ ਨੂੰ (ਪ੍ਰਭੂ ਨਾਲ) ਮਿਲਾਂਦਾ ਹੈ। ਹੇ ਭਾਈ! ਮੈਂ ਗੁਰੂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਮੈਂ (ਆਪਣੀ) ਜਿੰਦ ਗੁਰੂ ਅੱਗੇ ਭੇਟ ਧਰਦਾ ਹਾਂ। ਹੇ ਦਾਸ ਨਾਨਕ! ਆਖ-) ਜਿਸ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਹਰਿ-ਪ੍ਰਭੂ ਨਾਲ ਮਿਲਾ ਦੇਂਦਾ ਹੈ।੪।੨।੬।੧੮।


Mukhwaak In Hindi

सूही छंत महला ४ ॥
मारेहिसु वे जन हउमै बिखिआ जिनि हरि प्रभ मिलण न दितीआ ॥ देह कंचन वे वंनीआ इनि हउमै मारि विगुतीआ ॥ मोहु माइआ वे सभ कालखा इनि मनमुखि मूड़ि सजुतीआ ॥ जन नानक गुरमुखि उबरे गुर सबदी हउमै छुटीआ ॥१॥ वसि आणिहु वे जन इसु मन कउ मनु बासे जिउ नित भउदिआ ॥ दुखि रैणि वे विहाणीआ नित आसा आस करेदिआ ॥ गुरु पाइआ वे संत जनो मनि आस पूरी हरि चउदिआ ॥ जन नानक प्रभ देहु मती छडि आसा नित सुखि सउदिआ ॥२॥ सा धन आसा चिति करे राम राजिआ हरि प्रभ सेजड़ीऐ आई ॥ मेरा ठाकुरु अगम दइआलु है राम राजिआ करि किरपा लेहु मिलाई ॥ मेरै मनि तनि लोचा गुरमुखे राम राजिआ हरि सरधा सेज विछाई ॥ जन नानक हरि प्रभ भाणीआ राम राजिआ मिलिआ सहजि सुभाई ॥३॥ इकतु सेजै हरि प्रभो राम राजिआ गुरु दसे हरि मेलेई ॥ मै मनि तनि प्रेम बैरागु है राम राजिआ गुरु मेले किरपा करेई ॥ हउ गुर विटहु घोलि घुमाइआ राम राजिआ जीउ सतिगुर आगै देई ॥ गुरु तुठा जीउ राम राजिआ जन नानक हरि मेलेई ॥४॥२॥६॥५॥७॥६॥१८॥


Mukhwaak Meaning In Hindi

हे जीव ! उस अभिमान रूपी विष को समाप्त कर दे, जिसने तुझे प्रभु से मिलने नहीं दिया। हे जीव ! तेरा यह शरीर सोने जैसा सुन्दर था किन्तु इस अहंत्व ने इसे कुरूप कर दिया है। माया का मोह सब कालिमा है, किन्तु मूर्ख मनमुख ने खुद को इससे जोड़ रखा है। हे नानक ! गुरुमुख भवसागर में डूबने से बच गया है और वह गुरु के शब्द द्वारा अहंत्व से छूट गया है।१॥ हे जीव ! इस मन को अपने वश में रखो, यह तो शिकारी पक्षी की तरह नित्य ही भटकता रहता है। हे भाई ! नित्य ही नवीन अभिलाषा करते हुए मानव की जीवन रूपी रात्रि दुखों में ही बीत जाती है। हे संतजनो ! मैंने गुरु को पा लिया है और हरि का नाम जपते हुए मेरे मन की अभिलाषा पूरी हो गयी है। नानक की प्रार्थना है कि हे प्रभु ! मुझे यही बुद्धि दीजिए कि मैं सब कामनाएँ छोड़कर अपनी जीवन रूपी रात्रि सुख की नींद में सोते हुए व्यतीत करूं ॥ २॥ हे मेरे राम ! वह जीव-स्त्री अपने चित्त में यही अभिलाषा करती है की प्रभु उसकी हृदय-सेज पर आए। तू मेरा मालिक है, अपहुँच है एवं बड़ा दयालु है कृपा करके मुझे अपने साथ मिला लो। मेरे मन एवं तन में तेरी ही लालसा है। हे हरि ! मैंने तेरे मिलन के लिए अपने ह्रदय में श्रद्धा की सेज बिछा रखी है। नानक का कथन है केि जब जीव-स्त्री प्रभु को भा गई तो वह उसे सहज स्वभाव ही मिल गया ॥ ३॥ प्रभु जीव-स्त्री के साथ एक ही हृदय-सेज पर मौजूद है परन्तु जीव-स्त्री को यह भेद गुरु बताता है और उसे परमात्मा से मिला देता है। मेरे मन एवं तन में परमात्मा के लिए प्रेम है और उसे मिलने के लिए वैराग्य पैदा हो गया है। गुरु कृपा करके मुझे उससे मिला दे। मैं गुरु पर कोटि-कोटि कुर्बान जाती हूँ, यह प्राण भी उस पर न्यौछावर हैं। नानक का कथन है कि जब गुरु प्रसन्न हो गया तो उसने उसे हरि से मिला दिया ॥ ४ ॥ २ ॥ ६ ॥ ५ ॥ ७ ॥ ६॥ १८॥


Soohee chhantt mahalaa 4 ||
Maarehisu ve jan haumai bikhiaa jini hari prbh mila(nn) na diteeaa || Deh kancchan ve vanneeaa ini haumai maari viguteeaa || Mohu maaiaa ve sabh kaalakhaa ini manamukhi moo(rr)i sajuteeaa || Jan naanak guramukhi ubare gur sabadee haumai chhuteeaa ||1|| Vasi aa(nn)ihu ve jan isu man kau manu baase jiu nit bhaudiaa || Dukhi rai(nn)i ve vihaa(nn)eeaa nit aasaa aas karediaa || Guru paaiaa ve santt jano mani aas pooree hari chaudiaa || Jan naanak prbh dehu matee chhadi aasaa nit sukhi saudiaa ||2|| Merai mani tani lochaa guramukhe raam raajiaa hari saradhaa sej vichhaaee || Jan naanak hari prbh bhaa(nn)eeaa raam raajiaa miliaa sahaji subhaaee ||3|| Ikatu sejai hari prbho raam raajiaa guru dase hari meleee || Mai mani tani prem bairaagu hai raam raajiaa guru mele kirapaa kareee || Hau gur vitahu gholi ghumaaiaa raam raajiaa jeeu satigur aagai deee || Guru tuthaa jeeu raam raajiaa jan naanak hari meleee ||4||2||6||5||7||6||18|| Saa dhan aasaa chiti kare raam raajiaa hari prbh seja(rr)eeai aaee || Meraa thaakuru agam daiaalu hai raam raajiaa kari kirapaa lehu milaaee ||4||2||6||5||7||6||18||


O, Guru-minded persons! Let us get rid of this venom of egoism that has blocked our path towards a unison with the Lord! This human life was pure like the twenty-two-carat gold (pure gold) and invaluable but the vices of egoism and worldly attachments have spoiled its purity. O, Brother! The attachment to worldly possessions is full of the filth of impurities like soot and this foolish man is responsible for having a link with this pure gold due to the filth of egoism. O, Nanak! The Guru-minded persons have been able to rid themselves of egoism through the recitation of Guru’s Word (Gurbani) and have attained salvation by rising above these mean considerations. (1} O, Brother! Let someone guide us to control this mind which is always wandering astray like the bird Basa; thus the whole life of this man is wasted to no purpose chasing worldly wealth or possessions every day. O, Nanak! The desires of holy saints, who manage to unite with the Guru, are always fulfilled and they feel the joy of reciting True Name. O, True Master! May You bestow me with the same teachings as given to the saints, who enjoy the bliss of True Name ridding themselves of worldly hopes and desires! May You bless me with the thinking of discarding my worries and spending this life in remembrance of the Lord! (2) O, Brother! The (Sikh) disciple hopes to meet the Lord-spouse within himself just like the wedded woman waiting for her spouse. O, Brother! My Master is unapproachable and a great benefactor and I would pray for His Grace to unite us with Himself. There is a great craving within my body and soul for unity with the Lord so that I have prepared myself for unison with the Lord. O, Nanak! I have been able to unite with the True Master by developing a love for Him, as the Lord has accepted my prayers. (3) O, Brother! Both the human being and the Lord abide in the same setting and they could unite with each other provided the Guru makes this point clear. I have discarded the desire for worldly possessions and have developed a love for the Lord. O, Nanak! I offer myself as a sacrifice to the Lord, having surrendered my body and soul to the Guru, rendering all service to Him. The Lord would unite this man with Himself when it pleases Him. ( 4-2 – 6 – 18)


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

han Shri  Guru Granth Sahib JI Maharaj

hukamnama patna sahib, takht shri harimandar ji  patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib,5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji

DATES WHEN THIS MUKHWAK COMES

29 May 2025

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 661


Mukhwaak In Punjabi

ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥


Meaning In Punjabi

ਅਰਥ: (ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥ (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਹੇ ਨਾਨਕ ਜੀ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਲਾ ਨਹੀਂ ਰੱਖਦਾ) ॥੪॥੩॥੫॥


Mukhwaak In Hindi

धनासरी महला १ ॥
जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥ जेता मोहु परीति सुआद ॥ सभा कालख दागा दाग ॥ दाग दोस मुहि चलिआ लाइ ॥ दरगह बैसण नाही जाइ ॥३॥ करमि मिलै आखणु तेरा नाउ ॥ जितु लगि तरणा होरु नही थाउ ॥ जे को डूबै फिरि होवै सार ॥ नानक साचा सरब दातार ॥४॥३॥५॥


Mukhwaak Meaning In Hindi

अर्थ: (सिफत सालाह की बाणी को विसार के) जिंद बार बार दुखी होती है, दुखी हो हो के (फिर भी) और ही विकारों में दुखी होती है। जिस शरीर में (भाव, जिस मनुष्य को) प्रभू की सिफत सालाह की बाणी भूल जाती है, वह सदा यूँ विलकता है जैसे कोढ़ के रोग वाला आदमी।1। (सिमरन से खाली रहने के कारण सहेड़े हुए दुखों की बाबत ही) बहुते गिले करते रहना व्यर्थ का बोल-बुलारा है क्योंकि वह परमात्मा हमारे गिले किए बिना ही (हमारे रोगों की) सार जानता है।1। रहाउ। (दुखों से बचने के लिए उस प्रभू का सिमरन करना चाहिए) जिसने कान दिए, आँखें दीं, नाक दिया, जिसने जीभ दी जो फटाफट बोलती है, जिसने हमारे शरीर को गरमी दे के जीवात्मा (शरीर में) टिका दी; (जिसकी कला से शरीर में) श्वास चलता है और मनुष्य हर जगह (चल-फिर के) बोल-चाल कर सकता है।2। जितना भी माया का मोह है दुनिया की प्रीति है, रसों के स्वाद हैं, ये सारे मन में विकारों की कालिख ही पैदा करते हैं, विकारों के दाग़ ही लगाते जाते हैं। (सिमरन से सूने रह के विकारों में फस के) मनुष्य विकारों के दाग़ अपने माथे पर लगा के (यहाँ से) चल पड़ता है, और परमात्मा की हजूरी में इसे बैठने के लिए जगह नहीं मिलती।3। (पर, हे प्रभू! जीव के भी क्या वश?) तेरा नाम सिमरन (का गुण) तेरी मेहर से ही मिल सकता है, तेरे नाम में लग के (मोह और विकारों के समुंद्र में से) पार लांघा जा सकता है, (इनसे बचने के लिए) और कोई जगह नहीं है। हे नानक! (निराश होने की आवश्यक्ता नहीं) अगर कोई मनुष्य (प्रभू को भुला के विकारों में) डूबता भी है (वह प्रभू इतना दयालु है कि) फिर भी उसकी संभाल होती है। वह सदा-स्थिर रहने वाला प्रभू सब जीवों को दातें देने वाला है (किसी से भेद-भाव नहीं रखता)।4।3।5।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

Dhan Shri  Guru Granth Sahib JI Maharaj

DATES WHEN THIS MUKHWAK COMES

12 October 2025
28 May 2025

gurudwara sri bangla sahib
Daily Mukhwak From Gurdwara Bangla Sahib  New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 581


ਵਡਹੰਸੁ ਮਹਲਾ ੧ ॥
ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥


ਅਰਥ: ਹੇ ਭਾਈ! ਜਗਤ ਵਿਚ ਜੇਹੜਾ ਭੀ ਜੀਵ ਜਨਮ ਲੈ ਕੇ) ਆਇਆ ਹੈ ਉਸ ਨੇ (ਆਖ਼ਰ ਇਥੋਂ) ਕੂਚ ਕਰ ਜਾਣਾ ਹੈ (ਕਿਸੇ ਨੇ ਇਥੇ ਸਦਾ ਨਹੀਂ ਬੈਠ ਰਹਿਣਾ) ਇਹ ਜਗਤ ਹੈ ਹੀ ਨਾਸਵੰਤ ਖਿਲਾਰਾ। ਜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰੀਏ ਤਾਂ ਸਦਾ-ਥਿਰ ਰਹਿਣ ਵਾਲਾ ਟਿਕਾਣਾ ਮਿਲ ਜਾਂਦਾ ਹੈ। ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਪ੍ਰਕਾਸ਼ ਲਈ ਯੋਗ ਬਣ ਜਾਂਦਾ ਹੈ। ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਜਾਂ ਮਾਇਆ ਦੇ ਲਾਲਚ ਵਿਚ ਫਸਿਆ ਰਹਿੰਦਾ ਹੈ ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਨਹੀਂ ਹੁੰਦਾ, ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ। ਜਿਵੇਂ ਸੁੰਞੇ ਘਰ ਵਿਚ ਗਏ ਕਾਂ ਨੂੰ (ਕਿਸੇ ਨੇ ਰੋਟੀ ਦੀ ਗਰਾਹੀ ਆਦਿਕ ਨਹੀਂ ਪਾਣੀ) (ਤਿਵੇਂ ਮਾਇਆ ਦੇ ਮੋਹ ਵਿਚ ਫਸੇ ਜੀਵ ਨੂੰ ਪ੍ਰਭੂ ਦੀ ਹਜ਼ੂਰੀ ਵਿਚ) ਕਿਸੇ ਨੇ ਇਹ ਨਹੀਂ ਆਖਣਾ-ਆਓ ਜੀ, ਅੰਦਰ ਲੰਘ ਆਵੋ ਤੇ ਬੈਠ ਜਾਵੋ। ਉਸ ਮਨੁੱਖ ਨੂੰ ਜਨਮ ਮਰਨ ਦਾ ਗੇੜ ਭੁਗਤਣਾ ਪੈ ਜਾਂਦਾ ਹੈ, ਉਸ ਨੂੰ (ਇਸ ਗੇੜ ਦੇ ਕਾਰਨ ਪ੍ਰਭੂ-ਚਰਨਾਂ ਨਾਲੋਂ) ਲੰਮਾ ਵਿਛੋੜਾ ਹੋ ਜਾਂਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ) ਜਗਤ ਆਤਮਕ ਮੌਤ ਸਹੇੜ ਰਿਹਾ ਹੈ (ਜੇਹੜੇ ਭੀ ਮੋਹ ਵਿਚ ਫਸਦੇ ਹਨ ਉਹ) ਸਾਰੇ (ਆਤਮਕ ਮੌਤ ਮਰਦੇ ਹਨ) । ਲਾਲਚ ਦੇ ਕਾਰਨ ਮਾਇਆ ਦੇ ਹੀ ਆਹਰ ਵਿਚ ਪਿਆ ਹੋਇਆ ਜਗਤ ਸਹੀ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ। ਇਸ ਦੇ ਸਿਰ ਉਤੇ ਖਲੋਤਾ ਕਾਲ ਇਸ ਨੂੰ ਦੁੱਖੀ ਕਰਦਾ ਰਹਿੰਦਾ ਹੈ।੧। ਹੇ ਭਾਈ! ਹੇ ਭਰਾਵੋ! ਆਓ, ਅਸੀ ਪਿਆਰ ਨਾਲ ਰਲ ਕੇ ਬੈਠੀਏ, ਤੇ ਮਿਲ ਕੇ (ਆਪਣੇ ਵਿਛੁੜੇ ਸਾਥੀ ਨੂੰ) ਅਸੀਸਾਂ ਦੇਵੀਏ (ਉਸ ਦੇ ਵਾਸਤੇ ਪ੍ਰਭੂ-ਦਰ ਤੇ ਅਰਦਾਸਾਂ ਕਰੀਏ) ਪ੍ਰੀਤਮ-ਪ੍ਰਭੂ ਨਾਲ ਮਿਲਣ ਦੀਆਂ ਅਸੀਸਾਂ ਦੇਈਏ (ਅਰਦਾਸਾਂ ਕਰੀਏ। ਸਦਾ-ਥਿਰ ਮੇਲ ਸਿਰਫ਼ ਪਰਮਾਤਮਾ ਨਾਲ ਹੀ ਹੁੰਦਾ ਹੈ ਤੇ ਅਰਦਾਸ ਦੀ ਬਰਕਤਿ ਨਾਲ ਉਹ) ਸਦਾ-ਥਿਰ ਰਹਿਣ ਵਾਲਾ ਮਿਲਾਪ ਕਦੇ ਮੁੱਕਦਾ ਨਹੀਂ। (ਹੇ ਸਤਸੰਗੀ ਭਰਾਵੋ! ਰਲ ਕੇ ਵਿਛੁੜੇ ਸਾਥੀ ਲਈ) ਅਰਦਾਸਾਂ ਕਰੋ (ਅਤੇ ਆਪ ਭੀ) ਪਰਮਾਤਮਾ ਦੀ ਭਗਤੀ ਕਰੋ (ਭਗਤੀ ਦੀ ਬਰਕਤਿ ਨਾਲ ਪਰਮਾਤਮਾ ਦੇ ਚਰਨਾਂ ਵਿਚ ਮਿਲਾਪ ਹੋ ਜਾਂਦਾ ਹੈ) ਜੇਹੜੇ ਇਕ ਵਾਰੀ ਪ੍ਰਭੂ-ਚਰਨਾਂ ਨਾਲ ਮਿਲ ਜਾਂਦੇ ਹਨ ਉਹਨਾਂ ਦਾ ਫਿਰ ਕਦੇ ਵਿਛੋੜਾ ਨਹੀਂ ਹੁੰਦਾ। ਪਰ ਕਈ ਐਸੇ ਹਨ ਜੋ ਪਰਮਾਤਮਾ ਦੇ ਨਾਮ ਤੋਂ ਖੁੰਝੇ ਫਿਰਦੇ ਹਨ ਜੋ ਸਦਾ ਕਾਇਮ ਰਹਿਣ ਵਾਲੇ ਟਿਕਾਣੇ ਤੋਂ ਉਖੜੇ ਫਿਰਦੇ ਹਨ। ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ ਸਹੀ ਜੀਵਨ-ਖੇਡ ਹੈ ਜੋ ਗੁਰੂ ਦੇ ਸ਼ਬਦ ਵਿਚ ਜੁੜ ਕੇ ਖੇਡੀ ਜਾ ਸਕਦੀ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਉਹ ਜਮ ਦੇ ਰਸਤੇ ਤੇ ਨਹੀਂ ਜਾਂਦੇ, ਉਹ ਸਦਾ ਲਈ ਹੀ ਉਸ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ਜਿਸ ਦਾ ਸਰੂਪ (ਵੇਸ) ਸਦਾ ਲਈ ਅਟੱਲ ਹੈ। ਹੇ ਸੱਜਣ ਮਿੱਤ੍ਰ ਸਤਸੰਗੀਓ! ਸਤਸੰਗ ਵਿਚ ਰਲ ਬੈਠੋ। ਜੇਹੜੇ ਬੰਦੇ ਸਤਸੰਗ ਵਿਚ ਆਏ ਹਨ ਉਹਨਾਂ ਨੇ ਗੁਰੂ ਨੂੰ ਮਿਲ ਕੇ ਮਾਇਆ ਦੇ ਮੋਹ ਦੇ ਫਾਹੇ ਵੱਢ ਲਏ ਹਨ।੨। ਹੇ ਭਾਈ! ਜੀਵ ਆਪਣੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਨਵੇਂ ਜੀਵਨ ਵਿਚ ਭੋਗਣ ਵਾਸਤੇ) ਦੁੱਖ ਅਤੇ ਸੁਖ-ਰੂਪ ਲੇਖ (ਪਰਮਾਤਮਾ ਦੀ ਦਰਗਾਹ ਵਿਚੋਂ ਆਪਣੇ ਮੱਥੇ ਤੇ) ਲਿਖਾ ਕੇ ਜਗਤ ਵਿਚ ਨੰਗਾ ਹੀ ਆਉਂਦਾ ਹੈ (ਜਨਮ ਸਮੇ ਹੀ ਉਹ ਸਮਾ ਭੀ ਨਿਯਤ ਕੀਤਾ ਜਾਂਦਾ ਹੈ ਜਦੋਂ ਜੀਵ ਨੇ ਜਗਤ ਤੋਂ ਵਾਪਸ ਤੁਰ ਪੈਣਾ ਹੁੰਦਾ ਹੈ) ਉਹ ਮੁਕਰਰ ਕੀਤਾ ਹੋਇਆ ਸਮਾ ਅਗਾਂਹ ਪਿਛਾਂਹ ਨਹੀਂ ਹੋ ਸਕਦਾ, (ਨਾਹ ਹੀ ਉਹ ਦੁਖ ਸੁਖ ਵਾਪਰਨੋਂ ਹਟ ਸਕਦਾ ਹੈ) ਜੋ ਪੂਰਬਲੇ ਜਨਮ ਵਿਚ ਕਰਮ ਕਰ ਕੇ (ਕਮਾਈ ਵਜੋਂ) ਖੱਟਿਆ ਹੈ। (ਜੀਵ ਦੇ ਕੀਤੇ ਕਰਮਾਂ ਅਨੁਸਾਰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਸੋਚ-ਵਿਚਾਰ ਕੇ ਲਿਖ ਦਿੱਤਾ ਹੁੰਦਾ ਹੈ ਕਿ ਜੀਵ ਨੇ ਨਵੇਂ ਜੀਵਨ-ਸਫ਼ਰ ਵਿਚ ਨਾਮ-ਅੰਮ੍ਰਿਤ ਵਿਹਾਝਣਾ ਹੈ ਜਾਂ ਮਾਇਆ-ਜ਼ਹਿਰ ਖੱਟਣਾ ਹੈ। (ਪਿਛਲੇ ਕੀਤੇ ਅਨੁਸਾਰ ਹੀ ਪ੍ਰਭੂ ਦੀ ਰਜ਼ਾ ਵਿਚ) ਜਿਧਰ ਜੀਵ ਨੂੰ ਲਾਇਆ ਜਾਂਦਾ ਹੈ ਉਧਰ ਇਹ ਲੱਗ ਪੈਂਦਾ ਹੈ। (ਉਸੇ ਲਿਖੇ ਅਨੁਸਾਰ ਹੀ) ਜਾਦੂ ਟੂਣੇ ਕਰਨ ਵਾਲੀ ਮਾਇਆ ਜੀਵ ਉਤੇ ਜਾਦੂ ਪਾ ਦੇਂਦੀ ਹੈ, ਇਸ ਦੇ ਗਲ ਵਿਚ ਕਈ ਰੰਗਾਂ ਵਾਲਾ ਧਾਗਾ ਪਾ ਦੇਂਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਇਸ ਨੂੰ ਮੋਹ ਲੈਂਦੀ ਹੈ) । (ਇਸ ਮੋਹਣੀ ਮਾਇਆ ਦੇ ਪ੍ਰਭਾਵ ਹੇਠ ਹੀ) ਜੀਵ ਦੀ ਮਤਿ ਥੋੜ੍ਹ-ਵਿਤੀ ਹੋ ਜਾਂਦੀ ਹੈ, ਜੀਵ ਦਾ ਮਨ ਥੋੜ੍ਹ-ਵਿਤਾ ਹੋ ਜਾਂਦਾ ਹੈ (ਭਾਵ, ਇਸ ਵਿਚ ਵਿਤਕਰਾ ਤੇ ਮੇਰ-ਤੇਰ ਆ ਜਾਂਦੇ ਹਨ, ਆਪਣੇ ਨਿੱਕੇ ਜਿਹੇ ਸੁਅਰਥ ਤੋਂ ਬਾਹਰ ਵੇਖ ਸੋਚ ਨਹੀਂ ਸਕਦਾ) , ਜਿਵੇਂ ਮੱਖੀ ਗੁੜ ਖਾਂਦੀ ਹੈ (ਤੇ ਗੁੜ ਨਾਲ ਚੰਬੜ ਕੇ ਹੀ ਮਰ ਜਾਂਦੀ ਹੈ, ਤਿਵੇਂ ਜੀਵ ਮਾਇਆ ਨਾਲ ਚੰਬੜ ਕੇ ਆਤਮਕ ਮੌਤੇ ਮਰ ਜਾਂਦਾ ਹੈ) । ਜੀਵ ਜਗਤ ਵਿਚ ਨੰਗਾ ਹੀ ਆਉਂਦਾ ਹੈ ਤੇ ਨੰਗਾ ਹੀ ਬੰਨ੍ਹ ਕੇ ਅੱਗੇ ਲਾ ਲਿਆ ਜਾਂਦਾ ਹੈ।੩। ਹੇ ਭਾਈ! ਜਿਸ ਜੀਵ ਦੇ ਇਥੋਂ ਚਲਾਣੇ ਦਾ ਸੱਦਾ ਆ ਜਾਂਦਾ ਹੈ, ਰੋ ਰੋ ਕੇ ਉਸ ਸੱਦੇ ਨੂੰ ਟਾਲ ਨਹੀਂ ਸਕੀਦਾ, ਇਹ ਅਟੱਲ ਨਿਯਮ ਹੈ, ਪਰ ਫਿਰ ਭੀ) ਜੇ ਕਿਸੇ ਨੇ (ਇਸ ਸੱਦੇ ਨੂੰ ਟਾਲਣ ਲਈ) ਰੋਣਾ ਹੀ ਹੈ ਤਾਂ ਰੋ ਕੇ ਵੇਖ ਲਵੋ। ਪਿਆਰਾ ਸੰਬੰਧੀ ਬੰਨ੍ਹ ਕੇ ਅੱਗੇ ਤੋਰ ਲਿਆ ਜਾਂਦਾ ਹੈ। (ਉਸ ਦੇ ਇਥੋਂ ਕੂਚ ਵਾਸਤੇ ਪਰਮਾਤਮਾ ਦੀ ਦਰਗਾਹ ਦਾ) ਲਿਖਿਆ ਹੁਕਮ ਮਿਟਾ ਨਹੀਂ ਸਕੀਦਾ, ਪ੍ਰਭੂ ਦੇ ਦਰ ਤੋਂ ਸੱਦਾ ਆ ਜਾਂਦਾ ਹੈ (ਉਹ ਸੱਦਾ ਅਮਿੱਟ ਹੈ) । ਜਦੋਂ ਪਰਮਾਤਮਾ ਨੂੰ (ਆਪਣੀ ਰਜ਼ਾ ਵਿਚ) ਚੰਗਾ ਲੱਗਦਾ ਹੈ, ਤਾਂ (ਜੀਵ ਵਾਸਤੇ ਕੂਚ ਦਾ) ਸੱਦਾ ਆ ਜਾਂਦਾ ਹੈ, ਰੋਣ ਵਾਲੇ ਸੰਬੰਧੀ ਰੋਂਦੇ ਹਨ। ਪੁੱਤਰ, ਭਰਾ, ਭਤੀਜੇ, ਬੜੇ ਪਿਆਰੇ ਸੰਬੰਧੀ (ਸਭੇ ਹੀ) ਰੋਂਦੇ ਹਨ। ਜੀਵ (ਕੂਚ ਕਰ ਜਾਣ ਵਾਲੇ ਆਪਣੇ ਸੰਬੰਧੀ ਦੇ ਪਿੱਛੇ ਦੁਨੀਆ ਵਿਚ ਵਾਪਰਨ ਵਾਲੇ ਦੁੱਖਾਂ ਦੇ) ਸਹਮ ਵਿਚ ਰੋਂਦਾ ਹੈ, ਤੇ ਉਸ ਦੇ ਗੁਣਾਂ (ਸੁਖਾਂ) ਨੂੰ ਮੁੜ ਮੁੜ ਚੇਤੇ ਕਰਦਾ ਹੈ, ਪਰ ਕਦੇ ਭੀ ਕੋਈ ਜੀਵ ਮੁਏ ਪ੍ਰਾਣੀਆਂ ਦੇ ਨਾਲ ਮਰਦਾ ਨਹੀਂ ਹੈ (ਜੀਊਣਾ ਹਰੇਕ ਨੂੰ ਪਿਆਰਾ ਲੱਗਦਾ ਹੈ, ਆਈ ਤੋਂ ਬਿਨਾ ਕੋਈ ਮਰ ਭੀ ਨਹੀਂ ਸਕਦਾ) । ਹੇ ਨਾਨਕ! ਇਹ ਮਰਨ ਤੇ ਜੰਮਣ ਦਾ ਸਿਲਸਿਲਾ ਤਾਂ ਜਾਰੀ ਹੀ ਰਹਿਣਾ ਹੈ) ਉਹ ਬੰਦੇ ਸਦਾ ਹੀ ਮਹਾ ਸਿਆਣੇ ਹਨ ਜੋ ਸਦਾ-ਥਿਰ-ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾ ਕੇ ਮਾਇਆ ਦੇ ਮੋਹ ਵਲੋਂ ਉਪਰਾਮ ਹੁੰਦੇ ਹਨ।੪।੫।


वडहंसु महला १ ॥
बाबा आइआ है उठि चलणा इहु जगु झूठु पसारोवा ॥ सचा घरु सचड़ै सेवीऐ सचु खरा सचिआरोवा ॥ कूड़ि लबि जां थाइ न पासी अगै लहै न ठाओ ॥ अंतरि आउ न बैसहु कहीऐ जिउ सुंञै घरि काओ ॥ जमणु मरणु वडा वेछोड़ा बिनसै जगु सबाए ॥ लबि धंधै माइआ जगतु भुलाइआ कालु खड़ा रूआए ॥१॥ बाबा आवहु भाईहो गलि मिलह मिलि मिलि देह आसीसा हे ॥ बाबा सचड़ा मेलु न चुकई प्रीतम कीआ देह असीसा हे ॥ आसीसा देवहो भगति करेवहो मिलिआ का किआ मेलो ॥ इकि भूले नावहु थेहहु थावहु गुर सबदी सचु खेलो ॥ जम मारगि नही जाणा सबदि समाणा जुगि जुगि साचै वेसे ॥ साजन सैण मिलहु संजोगी गुर मिलि खोले फासे ॥२॥ बाबा नांगड़ा आइआ जग महि दुखु सुखु लेखु लिखाइआ ॥ लिखिअड़ा साहा ना टलै जेहड़ा पुरबि कमाइआ ॥ बहि साचै लिखिआ अम्रितु बिखिआ जितु लाइआ तितु लागा ॥ कामणिआरी कामण पाए बहु रंगी गलि तागा ॥ होछी मति भइआ मनु होछा गुड़ु सा मखी खाइआ ॥ ना मरजादु आइआ कलि भीतरि नांगो बंधि चलाइआ ॥३॥ बाबा रोवहु जे किसै रोवणा जानीअड़ा बंधि पठाइआ है ॥ लिखिअड़ा लेखु न मेटीऐ दरि हाकारड़ा आइआ है ॥ हाकारा आइआ जा तिसु भाइआ रुंने रोवणहारे ॥ पुत भाई भातीजे रोवहि प्रीतम अति पिआरे ॥ भै रोवै गुण सारि समाले को मरै न मुइआ नाले ॥ नानक जुगि जुगि जाण सिजाणा रोवहि सचु समाले ॥४॥५॥


अर्थ: हे भाई! (जगत में जो भी जीव जनम ले के) आया है उसने (आखिर यहाँ से) कूच कर जाना है (किसी ने यहाँ सदा बैठे नहीं रहना) ये जगत है ही नाशवंत पसारा। यदि सदा स्थिर रहने वाले परमात्मा का सिमरन करें तो सदा-स्थिर रहने वाला ठिकाना मिल जाता है। जो मनुष्य सदा स्थिर प्रभू को सिमरता है वह पवित्र जीवन वाला हो जाता है, वह सदा-स्थिर प्रभू के प्रकाश के योग्य बन जाता है। जो मनुष्य माया के मोह में अथवा माया के लालच में फसा रहता है वह परमात्मा की दरगाह में कबूल नहीं होता, उसको प्रभू की हजूरी में जगह नहीं मिलती। जैसे सूने घर में गए कौए को (किसी ने रोटी की गिराही आदि नहीं डालनी) (वैसे ही माया के मोह में फंसे जीव को प्रभू की हजूरी में) किसी ने ये नहीं कहना – आओ जी, अंदर आ जाओ बैठ जाओ। उस मनुष्य को जनम-मरन के चक्र भुगतने पड़ जाते हैं, उसको (इस चक्कर के कारण प्रभू-चरनों से) लंबा विछोड़ा हो जाता है। (माया के मोह में फस के) जगत आत्मिक मौत सहेड़ रहा है (जो भी मोह में फंसते हैं वे) सारे (आत्मिक मौत मरते हैं)। लालच के कारण माया के ही आहर में पड़ा हुआ जगत सही जीवन राह से टूटा रहता है। इस सिर पर खड़ा काल इसे दुखी करता रहता है।1। हे भाई! हे भाईयो! आओ, हम प्यार से मिल के बैठें, और मिल के (अपने विछुड़े साथी को) आसीसें दें (उसके वास्ते प्रभू दर पर अरदासें करें) प्रीतम-प्रभू से मिलने की आशीशें दें (प्रार्थनाएं करें। सदा-स्थिर मेल सिर्फ परमात्मा से ही होता है और अरदास की बरकति से वह) सदा स्थिर रहने वाला मिलाप कभी खत्म नहीं होता। (हे सत्संगी भाईयो! मिल के विछुड़े साथी के लिए) अरदासें करो (और खुद भी) परमात्मा की भक्ति करो (भक्ति की बरकति से परमात्मा के चरणों में मिलाप हो जाता है) जो एक बार प्रभू चरणों से मिल जाते हैं उनका फिर कभी विछोड़ा नहीं होता। पर, कई ऐसे हैं जो परमात्मा के नाम से टूटे फिरते हैं जो सदा-कायम रहने वाले ठिकाने से उखड़े फिरते हैं। सदा-स्थिर प्रभू का नाम सिमरना सही जीवन-खेल है जो गुरू के शबद में जुड़ के खेली जा सकती है। जो मनुष्य गुरू के शबद में लीन रहते हैं वे जम के रास्ते पर नहीं जाते, वे सदा के लिए ही उस परमात्मा में जुड़े रहते हैं जिसका स्वरूप (भेष) सदा के लिए अटल है। हे सज्जन मित्र सत्संगियो! सत्संग में मिल बैठो। जो लोग सत्संग में आए हैं उन्होंने गुरू को मिल के माया के मोह के बँधन काट लिए हैं।2। हे भाई! (जीव अपने पूर्बले किए कर्मों के अनुसार नए जीवन में भोगने के लिए) दुख और सुख रूपी लेख (परमातमा की दरगाह में से अपने माथे पर) लिखा के जगत में नंगा ही आता है (जनम के समय ही वह समय भी नियत किया जाता है जब जीव ने जगत से वापस चले जाना होता है) वह मुकरॅर किया हुआ समय आगे पीछे नहीं हो सकता (ना ही वह दुख-सुख घटित होने से हट सकता है) जो पूर्बले जनम में कर्म करके (कमाई के रूप में) कमाया है। (जीव के किए कर्मों के अनुसार) सदा-स्थिर रहने वाले परमात्मा ने सोच-विचार के लिख दिया होता है कि जीव के नए जीव-सफर में नाम-अमृत का व्यापार करना है अथवा माया-जहर की कमाई करनी है। (पिछले किए कर्मों के अनुसार ही प्रभू की रजा में) जिधर जीव को लगाया जाता है उधर ये लग पड़ता है। (उसी लेख अनुसार ही) जादू-टूणे वाली माया, जीव पर जादू कर देती है, इसके गले में कई रंगों वाला धागा डाल देती है (भाव, विभिन्न तरीकों से माया इसे मोह लेती है)। (इस मोहनी माया के प्रभाव में ही) जीव की मति तुच्छ हो जाती है, जीव का मन छोटा रह जाता है (भाव, इसमें भेद भाव और तेर मेर आ जाती है, अपने छोटे से स्वार्थ से बाहर सोच नहीं सकता देख नहीं सकता), जैसे मक्खी गुड़ खाती है (और गुड़ से चिपक के ही मर जाती है, वैसे ही जीव माया से चिपक के आत्मिक मौत मर जाता है)। जीव जगत में नंगा ही आता है और नंगा ही बाँध के आगे लगा लिया जाता है।3। हे भाई! (जिस जीव को यहाँ से चले जाने का बुलावा आ जाता है, रो रो के उस बुलावे को टाला नहीं जा सकता, ये अटॅल नियम है, पर फिर भी) अगर किसी ने (इस बुलावे को टालने के लिए) रोना ही है तो रो-रो के देख ले। प्यारा संबन्धी बाँध के आगे चला दिया जाता है। (उसके यहाँ से कूच करने के लिए परमात्मा की दरगाह का) लिखा हुकम मिटाया नहीं जा सकता, प्रभू के दर से बुलावा आ जाता है (वह बुलावा अमिट है)। जब परमात्मा को (अपनी रजा में) अच्छा लगता है, तो (जीव के लिए जाने का) बुलावा आ जाता है, रोने वाले संबन्धी रोते हैं। पुत्र, भाई, भतीजे, बड़े प्यारे सम्बन्धी (सभी ही) रोते हैं। जीव (कूच कर जाने वाले अपने सम्बन्धी के पीछे दुनिया में घटित होने वाले दुखों के) सहम में रोता है, और उसके गुणों (सुखों) को बार-बार याद करता है, पर कभी भी कोई जीव मरे हुए प्राणियों के साथ मरता नहीं है (जीना हरेक को प्यारा लगता है, आई के बिना कोई मर भी नहीं सकता)। हे नानक! (ये मरने और पैदा होने का सिलसिला तो जारी ही रहना है) वे लोग सदा ही बहुत समझदार हैं जो सदा-स्थिर-प्रभू के गुण हृदय में बसा के माया के मोह से उपराम रहते हैं।4।5।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,hukamnama sahib,bangla sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,hukamnama,hukamnama today,today hukamnama,hukamnama bangla sahib delhi

DATES WHEN THIS MUKHWAK COMES

28 May 2025