Daily Mukhwak From Takht Shri Patna Sahib
Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 667
Mukhwaak In Punjabi
ਸੂਹੀ ਮਹਲਾ ੪ ॥
ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥ ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥੧॥ ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥ ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥ ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥ ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥੨॥ ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥ ਹਉਮੈ ਬਿਆਪਿਆ ਸਬਦੁ ਨ ਚੀਨੑੈ ਫਿਰਿ ਫਿਰਿ ਜੂਨੀ ਆਵੈ ॥੩॥ ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥ ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥੪॥੪॥
Meaning In Punjabi
ਅਰਥ: ਹੇ ਗਿਆਨਵਾਨ! ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਨਹੀਂ ਹੋ ਸਕਦੀ (ਮਨ ਉਤੇ ਪ੍ਰਭੂ ਦੀ ਭਗਤੀ ਦਾ ਰੰਗ ਨਹੀਂ ਚੜ੍ਹ ਸਕਦਾ, ਜਿਵੇਂ) ਭਾਵੇਂ ਹਰੇਕ ਮਨੁੱਖ ਪਿਆ ਤਰਲੇ ਲਏ, ਕਦੇ ਕੋਰੇ ਕੱਪੜੇ ਉੱਤੇ ਰੰਗ ਨਹੀਂ ਚੜ੍ਹਦਾ।੧।ਰਹਾਉ। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ ਉਂਞ) ਜ਼ਬਾਨੀ ਰਾਮ ਰਾਮ ਉਚਾਰਦੇ ਹਨ, ਸਦਾ ਧੋਖਾ-ਫਰੇਬ (ਭੀ) ਕਰਦੇ ਰਹਿੰਦੇ ਹਨ, ਉਹਨਾਂ ਦਾ ਦਿਲ ਪਵਿਤ੍ਰ ਨਹੀਂ ਹੋ ਸਕਦਾ। ਉਹ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਅਨੇਕਾਂ ਧਾਰਮਿਕ ਕਰਮ ਹਰ ਵੇਲੇ ਕਰਦੇ ਰਹਿੰਦੇ ਹਨ, ਪਰ ਉਹਨਾਂ ਨੂੰ ਕਦੇ ਸੁਪਨੇ ਵਿਚ ਭੀ ਆਤਮਕ ਆਨੰਦ ਨਹੀਂ ਮਿਲਦਾ।੧। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮੰਤ੍ਰਾਂ ਦਾ) ਜਾਪ (ਧੂਣੀਆਂ ਦਾ) ਤਪਾਣਾ (ਆਦਿਕ) ਕਸ਼ਟ ਦੇਣ ਵਾਲੇ ਸਾਧਨ ਕਰਦਾ ਹੈ, ਵਰਤ ਰੱਖਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਸ ਮਨੁੱਖ ਦਾ (ਆਤਮਕ) ਰੋਗ ਦੂਰ ਨਹੀਂ ਹੁੰਦਾ। ਉਸ ਦੇ ਮਨ ਵਿਚ ਅਹੰਕਾਰ ਦਾ ਵੱਡਾ ਰੋਗ ਟਿਕਿਆ ਰਹਿੰਦਾ ਹੈ। ਉਹ ਮਾਇਆ ਦੇ ਮੋਹ ਵਿਚ ਫਸ ਕੇ ਕੁਰਾਹੇ ਪਿਆ ਰਹਿੰਦਾ ਹੈ।੨। ਹੇ ਭਾਈ! ਗੁਰੂ ਤੋਂ ਖੁੰਝਿਆ ਹੋਇਆ ਮਨੁੱਖ) ਲੋਕਾਂ ਨੂੰ ਵਿਖਾਣ ਵਾਸਤੇ ਧਾਰਮਿਕ ਭੇਖ ਬਣਾਂਦਾ ਹੈ, ਬਥੇਰੀ ਚੁਸਤੀ-ਚਾਲਾਕੀ ਵਿਖਾਂਦਾ ਹੈ, ਪਰ ਉਸ ਦਾ ਕੋਝਾ ਮਨ ਦਸੀਂ ਪਾਸੀਂ ਦੌੜਿਆ ਫਿਰਦਾ ਹੈ। ਹਉਮੈ-ਅਹੰਕਾਰ ਵਿਚ ਫਸਿਆ ਹੋਇਆ ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦਾ, ਉਹ ਮੁੜ ਮੁੜ ਜੂਨਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੩। ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਹ (ਆਤਮਕ ਜੀਵਨ ਦੇ ਰਸਤੇ ਨੂੰ) ਸਮਝ ਲੈਂਦਾ ਹੈ, ਉਹ ਮਨੁੱਖ (ਸਦਾ) ਪਰਮਾਤਮਾ ਦਾ ਨਾਮ ਸਿਮਰਦਾ ਹੈ, ਗੁਰੂ ਦੀ ਕਿਰਪਾ ਨਾਲ ਉਹ ਇਕ ਪਰਮਾਤਮਾ ਨਾਲ ਹੀ ਸਾਂਝ ਬਣਾਈ ਰੱਖਦਾ ਹੈ, ਉਹ ਇਕ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ।੪।੪।
Mukhwaak In Hindi
सूही महला ४ ॥
हरि हरि करहि नित कपटु कमावहि हिरदा सुधु न होई ॥ अनदिनु करम करहि बहुतेरे सुपनै सुखु न होई ॥१॥ गिआनी गुर बिनु भगति न होई ॥ कोरै रंगु कदे न चड़ै जे लोचै सभु कोई ॥१॥ रहाउ ॥ जपु तप संजम वरत करे पूजा मनमुख रोगु न जाई ॥ अंतरि रोगु महा अभिमाना दूजै भाइ खुआई ॥२॥ बाहरि भेख बहुतु चतुराई मनूआ दह दिसि धावै ॥ हउमै बिआपिआ सबदु न चीन्है फिरि फिरि जूनी आवै ॥३॥ नानक नदरि करे सो बूझै सो जनु नामु धिआए ॥ गुर परसादी एको बूझै एकसु माहि समाए ॥४॥४॥
Mukhwaak Meaning In Hindi
अर्थ: हे ज्ञानवान! गुरू की शरण पड़े बिना भगती नहीं हो सकती (मन पर प्रभू की भगती का रंग नहीं चढ़ सकता, जैसे) चाहे हरेक मनुष्य तरले करता फिरे, कभी कोरे कपड़े पर रंग नहीं चढ़ता।1। रहाउ। हे भाई! (जो मनुष्य गुरू की शरण में नहीं आते वैसे) ज़ुबानी-ज़ुबानी राम-राम उचारते रहते हैं, सदा धोखा-फरेब (भी) करते रहते हैं, उनका दिल पवित्र नहीं हो सकता। वह मनुष्य (तीर्थ स्नान आदि निहित) अनेकों धार्मिक कर्म हर वक्त करते रहते हैं, पर उन्हें कभी सपने में भी आत्मिक आनंद नहीं मिलता।1। हे भाई! अपने मन के पीछे चलने वाला मनुष्य (मंत्रों का) जाप (धूनियों का) तपाना (आदिक) कष्ट देने वाले साधन करता है, ब्रत रखता है, पर अपने मन के पीछे चलने वाले मनुष्य का (आत्मिक) रोग दूर नहीं होता। उसके मन में अहंकार का बड़ा रोग टिका रहता है। वह माया के मोह में फंस के गलत राह पर पड़ा रहता है।2। हे भाई! (गुरू से टूटा हुआ मनुष्य) लोगों को दिखाने के लिए धार्मिक भेस बनाता है, बहुत सारी चुस्ती-चालाकी दिखाता है, पर उसका कोझा मन दसों दिशाओं में दौड़ता फिरता है। अहंकार-घमंड में फसा हुआ वह मनुष्य गुरू के शबद से सांझ नहीं डालता, वह बार-बार जूनियों के चक्कर में पड़ा रहता है।3। हे नानक! (कह–हे भाई!) जिस मनुष्य पर परमात्मा मेहर की निगाह करता है, वह (आत्मिक जीवन के रास्ते को) समझ लेता है, वह मनुष्य (सदा) परमात्मा का नाम सिमरता है, गुरू की कृपा से वह एक परमात्मा के साथ ही सांझ बनाए रखता है, वह एक परमात्मा में ही लीन रहता है।4।4।
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dates When this Mukhwaak Comes Again
19 September 2024
Daily Mukhwak From Takht Shri Patna Sahib
Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 795
Mukhwaak In Punjabi
ਬਿਲਾਵਲੁ ਮਹਲਾ ੧ ॥
ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥ ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥ ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥ ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥੩॥ ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥
Meaning In Punjabi
ਅਰਥ: ਹੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਕਾਸ਼-ਰੂਪ ਪ੍ਰਭੂ! ਤੇਰਾ ਨਾਮ ਭੀ ਏਹੋ ਜੇਹਾ ਹੀ ਹੈ (ਜਿਹੋ ਜੇਹਾ ਤੂੰ ਆਪ ਹੈਂ। ਭਾਵ, ਤੇਰਾ ਨਾਮ ਭੀ ਮਾਇਆ ਦੇ ਮੋਹ ਤੋਂ ਬਚਾਂਦਾ ਹੈ) । ਹੇ ਪ੍ਰਭੂ! ਤੇਰਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ ਲੱਭ ਸਕਦਾ, ਤੇਰਾ ਭੇਦ ਨਹੀਂ ਪਾਇਆ ਜਾ ਸਕਦਾ। ਮੈਂ (ਤੇਰੇ ਦਰ ਤੇ) ਮੰਗਤਾ ਹਾਂ (ਤੇ ਤੈਥੋਂ ਤੇਰੇ ਨਾਮ ਦੀ ਦਾਤਿ ਮੰਗਦਾ ਹਾਂ) ।੧।ਰਹਾਉ। (ਜਿਸ ਮਨੁੱਖ ਨੂੰ ਨਾਮ ਦੀ ਦਾਤਿ ਮਿਲ ਜਾਂਦੀ ਹੈ ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ ਪ੍ਰਭੂ) ਆਪ ਹੀ ਸਿਫ਼ਤਿ-ਸਾਲਾਹ ਹੈ (ਭਾਵ, ਜਿਥੇ ਉਸ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਉਥੇ ਉਹ ਮੌਜੂਦ ਹੈ) , ਆਪ ਹੀ (ਜੀਵ ਵਾਸਤੇ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈ, ਆਪ ਹੀ (ਜੀਵਾਂ ਦੇ ਦੁੱਖ-ਦਰਦ) ਜਾਣਨ ਵਾਲਾ ਹੈ। ਪ੍ਰਭੂ ਆਪ ਹੀ ਜਗਤ-ਰਚਨਾ ਰਚ ਕੇ ਆਪ ਹੀ ਆਪਣਾ (ਇਹ) ਬਲ ਵੇਖ ਰਿਹਾ ਹੈ। ਹੇ ਪ੍ਰਭੂ! ਤੂੰ (ਜੀਵਾਂ ਨੂੰ ਸਭ ਦਾਤਾਂ) ਦੇਣ ਵਾਲਾ ਹੈਂ, (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਤੇਰੇ ਦਰ ਤੇ) ਕਬੂਲ ਹੋ ਜਾਂਦਾ ਹੈ।੧। (ਨਾਮ ਜਪਣ ਵਾਲੇ ਨੂੰ ਇਹ ਸਮਝ ਆ ਜਾਂਦੀ ਹੈ ਕਿ) ਮਾਇਆ ਦਾ ਮੋਹ ਇਕ ਵਿਭਚਾਰਨ ਇਸਤ੍ਰੀ ਦੇ ਮੋਹ ਸਮਾਨ ਹੈ, ਮਾਇਆ ਇਕ ਟੂਣੇ ਕਰਨ ਵਾਲੀ ਭੈੜੀ ਇਸਤ੍ਰੀ ਸਮਾਨ ਹੈ, ਦੁਨੀਆ ਦੀ ਹਕੂਮਤ ਤੇ ਸੁੰਦਰਤਾ ਨਾਸਵੰਤ ਹਨ, ਥੋੜੇ ਹੀ ਦਿਨ ਰਹਿਣ ਵਾਲੇ ਹਨ (ਪਰ ਇਹਨਾਂ ਦੇ ਅਸਰ ਹੇਠ ਮਨੁੱਖ ਜਹਾਲਤ ਦੇ ਹਨੇਰੇ ਵਿਚ ਜੀਵਨ ਵਿਚ ਜੀਵਨ-ਠੇਡੇ ਖਾਂਦਾ ਫਿਰਦਾ ਹੈ। ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਮਿਲ ਜਾਂਦਾ ਹੈ, ਉਸ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਵਿਚ ਚਾਨਣ ਮਿਲ ਜਾਂਦਾ ਹੈ।੨। (ਇਹ ਗੱਲ ਚੰਗੀ ਤਰ੍ਹਾਂ) ਪਰਖ ਵੇਖੀ ਹੈ, ਜਿਸ ਵਿਚ ਕੋਈ ਸ਼ੱਕ ਨਹੀਂ ਕਿ ਜਿਸ ਦਾ ਪਿਉ ਪ੍ਰਤੱਖ ਦਿੱਸਦਾ ਹੋਵੇ ਉਹ ਭੈੜੇ ਅਸਲੇ ਵਾਲਾ ਨਹੀਂ ਅਖਵਾਂਦਾ (ਜੋ ਮਨੁੱਖ ਆਪਣੇ ਸਿਰ ਉਤੇ ਪਿਤਾ-ਪ੍ਰਭੂ ਨੂੰ ਰਾਖਾ ਮੰਨਦਾ ਹੈ ਉਹ ਵਿਕਾਰਾਂ ਵਲ ਨਹੀਂ ਪਰਤਦਾ) । ਇੱਕ ਪ੍ਰਭੂ-ਪਿਤਾ ਵਾਲੇ ਨੂੰ (ਕਿਸੇ ਤੋਂ) ਕੋਈ ਡਰ ਨਹੀਂ ਰਹਿੰਦਾ (ਕਿਉਂਕਿ ਉਸ ਨੂੰ) ਯਕੀਨ ਬਣਿਆ ਰਹਿੰਦਾ ਹੈ ਕਿ) ਉਹ ਪਰਮਾਤਮਾ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ।੩। ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਾ-ਭਾਵ ਮੁਕਾਂਦੇ ਹਨ ਆਪਣੇ ਮਨ ਨੂੰ ਮਾਇਕ ਫੁਰਨਿਆਂ ਵਲੋਂ ਰੋਕ ਲੈਂਦੇ ਹਨ, ਉਹ ਵਿਕਾਰਾਂ ਵਲੋਂ ਰੁਕੇ ਰਹਿੰਦੇ ਹਨ ਕਿਉਂਕਿ ਸੱਚਾ ਕਰਤਾਰ ਉਹਨਾਂ ਦੇ ਮਨ ਨੂੰ (ਆਪਣੇ ਨਾਮ ਦਾ) ਆਸਰਾ ਦੇਂਦਾ ਹੈ। ਮੈਂ ਗੁਰੂ ਤੋਂ ਸਦਕੇ ਹਾਂ, ਉਸ ਤੋਂ ਬਿਨਾ ਕੋਈ ਹੋਰ ਐਸਾ ਨਹੀਂ (ਜੋ ਮਨ ਨੂੰ ਪ੍ਰਭੂ ਵਿਚ ਜੋੜਨ ਲਈ ਸਹਾਇਤਾ ਕਰੇ) । ਹੇ ਨਾਨਕ! ਪ੍ਰਭੂ-ਨਾਮ ਵਿਚ ਰੰਗੇ ਹੋਏ ਬੰਦਿਆਂ ਨੂੰ ਪ੍ਰਭੂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੪।੩।
Mukhwaak In Hindi
बिलावलु महला १ ॥
आपे सबदु आपे नीसानु ॥ आपे सुरता आपे जानु ॥ आपे करि करि वेखै ताणु ॥ तू दाता नामु परवाणु ॥१॥ ऐसा नामु निरंजन देउ ॥ हउ जाचिकु तू अलख अभेउ ॥१॥ रहाउ ॥ माइआ मोहु धरकटी नारि ॥ भूंडी कामणि कामणिआरि ॥ राजु रूपु झूठा दिन चारि ॥ नामु मिलै चानणु अंधिआरि ॥२॥ चखि छोडी सहसा नही कोइ ॥ बापु दिसै वेजाति न होइ ॥ एके कउ नाही भउ कोइ ॥ करता करे करावै सोइ ॥३॥ सबदि मुए मनु मन ते मारिआ ॥ ठाकि रहे मनु साचै धारिआ ॥ अवरु न सूझै गुर कउ वारिआ ॥ नानक नामि रते निसतारिआ ॥४॥३॥
Mukhwaak Meaning In Hindi
अर्थ: हे माया के प्रभाव-रहित प्रकाश-रूप प्रभू! तेरा नाम भी एैसा ही है (जैसा तू खुद है। भाव, तेरा नाम भी माया के मोह से बचाता है)। हे प्रभू! तेरा कोई खास चिन्ह-चक्र नहीं मिल सकता, तेरा भेद नहीं पाया जा सकता। मैं (तेरे दर पर) मंगता हूँ (और तुझसे तेरे नाम की दाति माँगता हूँ)।1। रहाउ। (जिस मनुष्य को नाम की दाति मिल जाती है उसे यह यकीन बन जाता है कि प्रभू) स्वयं ही सिफत-सालाह है (भाव, जहाँ उसकी सिफत-सालाह होती है वहाँ वह मौजूद है), स्वयं ही (जीव के लिए जीवन-यात्रा में) राहदारी है, प्रभू खुद ही (जीवों की अरदासें) सुनने वाला है, खुद ही (जीवों के दुख-दर्द) जानने वाला है। प्रभू स्वयं ही जगत-रचना रच के खुद ही अपना (यह) बल देख रहा है। हे प्रभू! तू (जीवों को सबि दातें) देने वाला है, (जिसको तू अपना नाम बख्शता है, वह तेरे दर पर) कबूल हो जाता है।1। (नाम जपने वाले को ये समझ आ जाती है कि) माया का मोह एक व्यभिचारिन स्त्री के तुल्य है, माया एक टूणे करने वाली बुरी स्त्री के समान है, दुनियाँ की हकूमतें और सुंदरता नाशवंत हैं, थोड़े ही दिन रहने वाले हैं (पर इनके असर तले मनुष्य जहालत के अंधकार में जीवन में ठोकरें खाता फिरता है)। जिस मनुष्य को प्रभू का नाम मिल जाता है, उसको (माया के मोह के) अंधेरे में रोशनी मिल जाती है।2। (ये बात अच्छी तरह) परख के देख ली है, जिसमें कोई शक नहीं कि जिसका पिता प्रत्यक्ष दिखता हो वह बुरे असल वाला नहीं कहलवाता (कि वह पिता के अलावा किसी और की औलाद है) (जो मनुष्य अपने सिर पर पिता-प्रभू को रखवाला मानता है वह विकारों की ओर नहीं पलटता)। एक प्रभू-पिता वाले को (किसी और से) कोई डर नहीं रहता (क्योंकि उसको यकीन बना रहता है कि) वह परमात्मा ही सब कुछ करता है और (जीवों से) करवाता है।3। जो मनुष्य गुरू के शबद में जुड़ के स्वैभाव को खत्म कर देते हैं अपने मन को मायावी फुरनों से रोक लेते हैं, वे विकारों की ओर से रुके रहते हैं क्योंकि सच्चा करतार उनके मन को (अपने नाम का) आसरा देता है। मैं गुरू से सदके हूँ, उसके बिना कोई और ऐसा नहीं (जो मन को प्रभू में जोड़ने में सहायक हो)। हे नानक! प्रभू-नाम में रंगे हुए लोगों को प्रभू (संसार-समुंद्र से) पार लंघा लेता है।4।3।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
DATES WHEN THIS MUKHWAK COMES
17 September 2024
17 November 2024
ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥
Ang 837-838
ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥ ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗੁਪਤ ਕਰਮਹਿ ਜਾਨ ॥ ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥੩॥ ਭੈ ਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ ॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ ॥੪॥ ਹਰਿ ਗੁਣ ਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ ॥ ਇਕ ਨਿਮਖ ਰਹਨੁ ਨ ਜਾਇ ॥ ਵਡ ਭਾਗਿ ਨਾਨਕ ਪਾਇ ॥੫॥ ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥੬॥ ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥੭॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥੮॥ ਕੁਰੰਕ ਨਾਦੈ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥੯॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥੧੦॥੨॥
ਅਰਥ: ਹੇ ਗ਼ਰੀਬਾਂ ਦੇ ਖਸਮ! ਹੇ ਦਇਆ ਦੇ ਸੋਮੇ! ਹੇ ਮੇਰੇ ਸੁਆਮੀ! ਹੇ ਦੀਨਾ ਨਾਥ! ਹੇ ਦਇਆਲ! ਮੈਂ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੧।ਰਹਾਉ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆ ਕਰ (ਅਤੇ ਬੇਨਤੀ ਕਰਿਆ ਕਰ-) ਹੇ ਪ੍ਰਭੂ! ਮੇਰਾ) ਜਨਮ ਮਰਨ (ਦਾ ਗੇੜ) ਮੁਕਾ ਦੇਹ, ਮੈਂ (ਹੋਰ ਪਾਸਿਆਂ ਵਲੋਂ) ਆਸ ਲਾਹ ਕੇ ਤੇਰੇ ਦਰ ਤੇ ਆ ਡਿੱਗਾ ਹਾਂ। (ਮਿਹਰ ਕਰ) ਤੇਰੇ ਸੰਤ ਜਨਾਂ ਦੇ ਚਰਨ ਫੜ ਕੇ (ਤੇਰੇ ਸੰਤ ਜਨਾਂ ਦਾ) ਪੱਲਾ ਫੜ ਕੇ, ਮੇਰੇ ਮਨ ਨੂੰ, ਹੇ ਹਰੀ! ਤੇਰਾ ਪਿਆਰ ਮਿੱਠਾ ਲੱਗਦਾ ਰਹੇ। ਮਿਹਰ ਕਰ ਕੇ ਮੈਨੂੰ ਆਪਣੇ ਲੜ ਨਾਲ ਲਾ ਲੈ।੧। ਹੇ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਂ (ਤੇਰੇ ਨਾਮ ਤੋਂ) ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ। ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼। ਇਹ ਜਗਤ ਮਾਇਆ (ਦੇ ਮੋਹ) ਦਾ ਖੂਹ ਹੈ, ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਘੁੱਪ ਹਨੇਰਾ (ਮੈਨੂੰ) ਮੋਹ ਰਿਹਾ ਹੈ। (ਮੇਰੀ) ਬਾਂਹ ਫੜ ਕੇ (ਮੈਨੂੰ) ਬਚਾ ਲੈ।੨। ਹੇ ਨਾਨਕ! ਆਖ-) ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ। ਮੇਰਾ ਸਰੀਰ ਲੋਭ ਵਿਚ ਮੋਹ ਵਿਚ ਬੱਝਾ ਪਿਆ ਹੈ, (ਤੇਰਾ) ਭਜਨ ਕਰਨ ਤੋਂ ਬਿਨਾ ਮਿੱਟੀ ਹੁੰਦਾ ਜਾ ਰਿਹਾ ਹੈ। (ਮੈਨੂੰ) ਜਮਦੂਤ ਬੜੇ ਡਰਾਉਣੇ (ਲੱਗ ਰਹੇ ਹਨ। ਚਿੱਤ੍ਰ ਗੁਪਤ (ਮੇਰੇ) ਕਰਮਾਂ ਨੂੰ ਜਾਣਦੇ ਹਨ। ਦਿਨ ਅਤੇ ਰਾਤ (ਇਹ ਭੀ ਮੇਰੇ ਕਰਮਾਂ ਦੀ) ਗਵਾਹੀ ਦੇ ਕੇ (ਇਹੀ ਕਹਿ ਰਹੇ ਹਨ ਕਿ ਮੈਂ ਮੰਦ-ਕਰਮੀ ਹਾਂ) ।੩। ਹੇ ਨਾਨਕ! ਆਖ-) ਹੇ ਸਾਰੇ ਡਰਾਂ ਦੇ ਨਾਸ ਕਰਨ ਵਾਲੇ ਪ੍ਰਭੂ! ਮਿਹਰ ਕਰ ਕੇ (ਮੈਨੂੰ) ਵਿਕਾਰੀ ਨੂੰ (ਵਿਕਾਰਾਂ ਤੋਂ) ਬਚਾ ਲੈ। ਮੇਰੇ ਵਿਕਾਰ ਗਿਣੇ ਨਹੀਂ ਜਾ ਸਕਦੇ। ਹੇ ਹਰੀ! ਤੈਥੋਂ ਬਿਨਾ ਹੋਰ ਕਿਸੇ ਦਰ ਤੇ ਭੀ ਇਹ ਬਖ਼ਸ਼ੇ ਨਹੀਂ ਜਾ ਸਕਦੇ। ਹੇ ਨਾਥ! ਮੈਂ ਤੇਰਾ ਆਸਰਾ ਹੀ ਸੋਚਿਆ ਹੈ, (ਮੇਰੀ ਬਾਂਹ) ਫੜ ਲੈ, (ਆਪਣਾ) ਹੱਥ ਦੇ ਕੇ ਮੇਰੀ ਰੱਖਿਆ ਕਰ।੪। ਹੇ ਨਾਨਕ! ਆਖ-) ਹੇ ਹਰੀ! ਹੇ ਗੁਣਾਂ ਦੇ ਖ਼ਜ਼ਾਨੇ! ਹੇ ਧਰਤੀ ਦੇ ਰੱਖਿਅਕ! ਹੇ ਸਭ ਸਰੀਰਾਂ ਦੇ ਪਾਲਣਹਾਰ! ਹੇ ਗੋਬਿੰਦ! ਮੇਰੇ ਮਨ ਦੀ) ਆਸ ਪੂਰੀ ਕਰ, (ਮੇਰੇ) ਮਨ ਵਿਚ (ਤੇਰੀ) ਪ੍ਰੀਤ (ਬਣੀ ਰਹੇ, ਤੇਰੇ) ਦਰਸਨ ਦੀ ਤਾਂਘ (ਬਣੀ ਰਹੇ, ਤੇਰੇ ਦਰਸਨ ਤੋਂ ਬਿਨਾ ਮੈਥੋਂ) ਇਕ ਪਲ ਭਰ ਭੀ ਰਿਹਾ ਨਹੀਂ ਜਾ ਸਕਦਾ। ਵੱਡੀ ਕਿਸਮਤ ਨਾਲ ਹੀ ਕੋਈ (ਤੇਰਾ) ਮਿਲਾਪ ਪ੍ਰਾਪਤ ਕਰਦਾ ਹੈ।੫। ਹੇ ਨਾਨਕ! ਆਖ-) ਹੇ ਪ੍ਰਭੂ! ਤੈਥੋਂ ਬਿਨਾ (ਮੇਰਾ ਕੋਈ) ਹੋਰ (ਆਸਰਾ) ਨਹੀਂ ਹੈ। (ਮੇਰੇ) ਮਨ ਵਿਚ (ਤੇਰੇ ਚਰਨਾਂ ਦੀ) ਪ੍ਰੀਤ ਹੈ (ਜਿਵੇਂ) ਚਕੋਰ ਨੂੰ ਚੰਦ ਨਾਲ ਪਿਆਰ ਹੈ, ਜਿਵੇਂ ਮਛਲੀ ਦਾ ਪਾਣੀ ਨਾਲ ਪਿਆਰ ਹੈ, (ਜਿਵੇਂ) ਭੌਰ ਦਾ ਕੌਲ ਫੁੱਲ ਨਾਲੋਂ ਕੋਈ ਫ਼ਰਕ ਨਹੀਂ ਰਹਿ ਜਾਂਦਾ, ਜਿਵੇਂ ਚਕਵੀ ਨੂੰ ਸੂਰਜ (ਦੇ ਚੜ੍ਹਨ) ਦੀ ਉਡੀਕ ਲੱਗੀ ਰਹਿੰਦੀ ਹੈ, (ਇਸੇ ਤਰ੍ਹਾਂ, ਹੇ ਪ੍ਰਭੂ! ਮੈਨੂੰ ਤੇਰੇ) ਚਰਨਾਂ ਦੀ ਤਾਂਘ ਹੈ।੬। ਹੇ ਨਾਨਕ! ਆਖ-ਹੇ ਭਾਈ) ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਬਹੁਤ ਪਿਆਰਾ ਹੁੰਦਾ ਹੈ, ਜਿਵੇਂ ਲਾਲਚੀ ਮਨੁੱਖ ਨੂੰ ਧਨ-ਪ੍ਰਾਪਤੀ (ਤੋਂ ਖ਼ੁਸ਼ੀ ਹੁੰਦੀ ਹੈ) , ਜਿਵੇਂ ਦੁੱਧ ਦਾ ਪਾਣੀ ਨਾਲ ਮਿਲਾਪ ਹੋ ਜਾਂਦਾ ਹੈ, ਜਿਵੇਂ ਬਹੁਤ ਭੁੱਖੇ ਨੂੰ ਭੋਜਨ (ਤ੍ਰਿਪਤ ਕਰਦਾ ਹੈ) , ਜਿਵੇਂ ਮਾਂ ਦਾ ਪੁੱਤਰ ਨਾਲ ਪਿਆਰ ਹੁੰਦਾ ਹੈ, ਤਿਵੇਂ ਸਦਾ ਪਰਮਾਤਮਾ ਨੂੰ (ਪਿਆਰ ਨਾਲ) ਸਿਮਰਿਆ ਕਰ।੭। ਹੇ ਨਾਨਕ! ਆਖ-ਹੇ ਭਾਈ!) ਜਿਵੇਂ (ਪ੍ਰੇਮ ਦੇ ਬੱਝੇ) ਭੰਬਟ ਦੀਵੇ ਉਤੇ ਡਿੱਗਦੇ ਹਨ, ਜਿਵੇਂ ਚੋਰ ਝਾਕਾ ਲਾਹ ਕੇ ਚੋਰੀ ਕਰਦਾ ਹੈ, ਜਿਵੇਂ ਹਾਥੀ ਦਾ ਕਾਮ-ਵਾਸਨਾ ਨਾਲ ਜੋੜ ਹੈ, ਜਿਵੇਂ (ਵਿਸ਼ਿਆਂ ਦਾ) ਧੰਧਾ ਵਿਸ਼ਈ ਮਨੁੱਖ ਨੂੰ ਗ੍ਰਸੀ ਰੱਖਦਾ ਹੈ, ਜਿਵੇਂ ਜੁਆਰੀਏ ਦੀ (ਜੂਆ ਖੇਡਣ ਦੀ) ਭੈੜੀ ਆਦਤ ਦੂਰ ਨਹੀਂ ਹੁੰਦੀ, ਤਿਵੇਂ (ਆਪਣੇ) ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ ਪਿਆਰ ਨਾਲ) ਜੋੜੀ ਰੱਖੀਂ।੮। ਜਿਵੇਂ ਹਰਨ ਦਾ ਘੰਡੇਹੇੜੇ ਦੀ ਆਵਾਜ਼ ਨਾਲ ਪਿਆਰ ਹੁੰਦਾ ਹੈ, ਜਿਵੇਂ ਪਪੀਹਾ (ਹਰ ਵੇਲੇ) ਮੀਂਹ ਮੰਗਦਾ ਹੈ, ਤਿਵੇਂ, ਹੇ ਨਾਨਕ! ਪਰਮਾਤਮਾ ਦੇ) ਸੇਵਕ ਦਾ (ਸੁਖੀ) ਜੀਵ ਸਾਧ ਸੰਗਤਿ ਵਿਚ (ਹੀ ਹੁੰਦਾ) ਹੈ, ਸੇਵਕ ਪਿਆਰ ਨਾਲ ਪਰਮਾਤਮਾ (ਦੇ ਨਾਮ) ਨੂੰ ਜਪਦਾ ਹੈ, (ਆਪਣੀ) ਜੀਭ ਨਾਲ (ਪਰਮਾਤਮਾ ਦਾ) ਨਾਮ ਉਚਾਰਦਾ ਰਹਿੰਦਾ ਹੈ ਅਤੇ (ਪਰਮਾਤਮਾ ਦੇ) ਦਰਸਨ ਦੀ ਦਾਤਿ (ਮੰਗਦਾ ਰਹਿੰਦਾ ਹੈ) ।੯। ਜਿਹੜਾ ਮਨੁੱਖ (ਪਰਮਾਤਮਾ ਦੇ) ਗੁਣ ਗਾ ਕੇ, ਸੁਣ ਕੇ, ਲਿਖ ਕੇ (ਇਹ ਦਾਤਿ ਹੋਰਨਾਂ ਨੂੰ ਭੀ) ਦੇਂਦਾ ਹੈ, ਉਹ ਮਨੁੱਖ ਸਾਰੇ ਫਲ ਦੇਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ (ਆਪਣੀਆਂ) ਸਾਰੀਆਂ ਕੁਲਾਂ ਦਾ (ਹੀ) ਪਾਰ-ਉਤਾਰਾ ਕਰਾ ਲੈਂਦਾ ਹੈ, ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, (ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਲਈ) ਪਰਮਾਤਮਾ ਦੇ ਚਰਨ ਉਹਨਾਂ ਵਾਸਤੇ ਜਹਾਜ਼ (ਦਾ ਕੰਮ ਦੇਂਦੇ) ਹਨ। ਮੁਰਾਰੀ ਪ੍ਰਭੂ ਉਹਨਾਂ ਦੀ ਲਾਜ ਰੱਖਦਾ ਹੈ, ਉਹ ਹਰੀ ਦੀ ਸਰਨ ਪਏ ਰਹਿੰਦੇ ਹਨ, ਉਹ ਹਰੀ ਦੇ ਦਰ ਤੇ ਟਿਕੇ ਰਹਿੰਦੇ ਹਨ।੧੦।੨।
बिलावलु महला ५ ॥
प्रभ जनम मरन निवारि ॥ हारि परिओ दुआरि ॥ गहि चरन साधू संग ॥ मन मिसट हरि हरि रंग ॥ करि दइआ लेहु लड़ि लाइ ॥ नानका नामु धिआइ ॥१॥ दीना नाथ दइआल मेरे सुआमी दीना नाथ दइआल ॥ जाचउ संत रवाल ॥१॥ रहाउ ॥ संसारु बिखिआ कूप ॥ तम अगिआन मोहत घूप ॥ गहि भुजा प्रभ जी लेहु ॥ हरि नामु अपुना देहु ॥ प्रभ तुझ बिना नही ठाउ ॥ नानका बलि बलि जाउ ॥२॥ लोभि मोहि बाधी देह ॥ बिनु भजन होवत खेह ॥ जमदूत महा भइआन ॥ चित गुपत करमहि जान ॥ दिनु रैनि साखि सुनाइ ॥ नानका हरि सरनाइ ॥३॥ भै भंजना मुरारि ॥ करि दइआ पतित उधारि ॥ मेरे दोख गने न जाहि ॥ हरि बिना कतहि समाहि ॥ गहि ओट चितवी नाथ ॥ नानका दे रखु हाथ ॥४॥ हरि गुण निधे गोपाल ॥ सरब घट प्रतिपाल ॥ मनि प्रीति दरसन पिआस ॥ गोबिंद पूरन आस ॥ इक निमख रहनु न जाइ ॥ वड भागि नानक पाइ ॥५॥ प्रभ तुझ बिना नही होर ॥ मनि प्रीति चंद चकोर ॥ जिउ मीन जल सिउ हेतु ॥ अलि कमल भिंनु न भेतु ॥ जिउ चकवी सूरज आस ॥ नानक चरन पिआस ॥६॥ जिउ तरुनि भरत परान ॥ जिउ लोभीऐ धनु दानु ॥ जिउ दूध जलहि संजोगु ॥ जिउ महा खुधिआरथ भोगु ॥ जिउ मात पूतहि हेतु ॥ हरि सिमरि नानक नेत ॥७॥ जिउ दीप पतन पतंग ॥ जिउ चोरु हिरत निसंग ॥ मैगलहि कामै बंधु ॥ जिउ ग्रसत बिखई धंधु ॥ जिउ जूआर बिसनु न जाइ ॥ हरि नानक इहु मनु लाइ ॥८॥ कुरंक नादै नेहु ॥ चात्रिकु चाहत मेहु ॥ जन जीवना सतसंगि ॥ गोबिदु भजना रंगि ॥ रसना बखानै नामु ॥ नानक दरसन दानु ॥९॥ गुन गाइ सुनि लिखि देइ ॥ सो सरब फल हरि लेइ ॥ कुल समूह करत उधारु ॥ संसारु उतरसि पारि ॥ हरि चरन बोहिथ ताहि ॥ मिलि साधसंगि जसु गाहि ॥ हरि पैज रखै मुरारि ॥ हरि नानक सरनि दुआरि ॥१०॥२॥
अर्थ: हे गरीबों के पति! हे दया के श्रोत! हे मेरे स्वामी! हे दीनों के नाथ! हे दयालु! मैं तेरे संत जनों के चरणों की धूड़ माँगता हूँ।1। रहाउ। हे नानक! प्रभू का नाम सिमरा कर (और विनती किया कर-) हे प्रभू! (मेरे) जनम-मरण (के चक्कर) समाप्त कर दे, मैं (औरों की) आस त्याग के तेरे दर पर आ गिरा हूँ। (मेहर कर) तेरे संत-जनों के चरण पकड़ के (तेरे संतजनों का) पल्ला पकड़ के, मेरे मन को, हे हरी! तेरा प्यार मीठा लगता रहे। मेहर करके मुझे अपने लड़ लगा ले।1। हे नानक! (प्रभू के दर पर आस कर, और, कह-) हे प्रभू! मैं (तेरे नाम से) सदके जाता हूं, कुर्बान जाता हूँ। तेरे बिना मेरा और कोई आसरा नहीं है। हे प्रभू! मुझे अपना नाम बख्श। यह जगत माया (के मोह) का कूँआ है, आत्मिक जीवन के प्रति अज्ञानता का घोर-अंधकार (मुझे) मोह रहा है। (मेरी) बाँह पकड़ के (मुझे) बचा ले।2। हे नानक! (कह-) हे हरी! मैं तेरी शरण आया हूँ। मेरा शरीर लोभ में मोह में फंसा हुआ है, (तेरा) भजन किए बिना मिट्टी हुआ जा रहा है। (मुझे) जमदूत बड़े ही डरावने (लग रहे हैं)। चित्रगुप्त (मेरे) कर्मों को जानते हैं। दिन और रात (ये भी मेरे कर्मों की) गवाही दे के (यही कह रहे हैं कि मैं कुकर्मी हूँ)।3। हे नानक! (कह-) हे सारे डरों को नाश करने वाले प्रभू! मेहर करके (मुझ) विकारी को (विकारों से) बचा ले। मेरे विकार गिने नहीं जा सकते (अनगिनत हैं)। हे हरी! तेरे बिना किसी और के दर पर भी ये बख्शे नहीं जा सकते। हे नाथ! मैंने तेरा ही आसरा सोचा है, (मेरी बाँह) पकड़ ले, (अपना) हाथ दे के मेरी रक्षा कर।4। हे नानक! (कह-) हे हरी! हे गुणों के खजाने! हे धरती के रक्षक! हे सब शरीरों के पालनहार! हे गोबिंद! (मेरे मन की) आस पूरी कर, (मेरे) मन में (तेरी) प्रीति (बनी रहे, तेरे) दर्शनों की चाहत (बनी रहे, तेरे दर्शन के बिना मुझसे) एक पल भर के लिए भी रहा नहीं जा सकता। बहुत भाग्यों से ही कोई तेरा मिलाप प्राप्त करता है।5। हे नानक! (कह-) हे प्रभू! तेरे बिना (मेरा कोई) और (आसरा) नहीं है। (मेरे) मन में (तेरे चरणों की) प्रीति है (जैसे) चकोर को चाँद से प्यार है, जैसे मछली को पानी से प्यार है, (जैसे) भौंरे का कमल पुष्प् से कोई फर्क नहीं रह जाता, जैसे चकवी को सूर्य (उदय) की उम्मीद लगी रहती है (इसी तरह, हे प्रभू! मुझे तेरे) चरणों की चाहत है।6। हे नानक! (कह- हे भाई!) जैसे जवान स्त्री को (अपना) पति बहुत प्यारा होता है, जैसे लालची मनुष्य को धन-प्राप्ति (से खुशी मिलती है), जैसे दूध का पानी से मिलाप हो जाता है, जैसे बहुत भूखे को भोजन (तृप्त कर देता है), जैसे माँ का पुत्र से प्यार होता है, वैसे ही सदा परमात्मा को (प्यार से, स्नेह से) सिमरा कर।7। हे नानक! (कह- हे भाई!) जैसे (प्रेम में बँधे हुए) पतंगे दीए पर गिरते हैं, जैसे चोर शर्म त्याग के चोरी करता है, जैसे हाथी का काम-वासना के साथ मेल है, जैसे (विषियों का) धंधा विषयी मनुष्य को ग्रसे रखता है, जैसे जुआरी की (जूआ खेलने की) बुरी आदत दूर नहीं होती, वैसे ही (अपने) इस मन को (प्रभू-चरणों में प्यार से, स्नेह से) जोड़े रख।8। जैसे हिरन का घंडेखेड़े की आवाज़ से प्यार होता है, जैसे पपीहा (हर वक्त) वर्षा माँगता है, वैसे ही, हे नानक! (परमात्मा के) सेवक का (सुखी) जीवन साध-संगति में (ही होता) है, सेवक प्यार से परमात्मा (के नाम) को जपता है, (अपनी) जीभ से (परमात्मा का) नाम उचारता रहता है और (परमात्मा के) दर्शनों की दाति (माँगता रहता है)।9। जो मनुष्य (परमात्मा के) गुण गा गा के, सुन के, लिख के (यह दाति औरों को भी) देता है, वह मनुष्य सारे फल देने वाले प्रभू का मिलाप प्राप्त कर लेता है। वह मनुष्य (अपनी) सारी कुलों का (ही) पार-उतारा करवा लेता है, वह मनुष्य संसार-समुंद्र से पार लांघ जाता है। हे नानक! जो मनुष्य गुरू की संगति में मिल के परमात्मा की सिफत-सालाह के गीत गाते रहते हैं, (संसार-समुंद्र से पार लांघने के लिए) परमात्मा के चरण उनके लिए जहाज़ (का काम देते) हैं। मुरारी प्रभू उनकी लाज रखता है, वे हरी की शरण पड़े रहते हैं, वे हरी के दर पर टिके रहते हैं।10।2।
ਜੋ ਦਿਨ ਆਵਹਿ ਸੋ ਦਿਨ ਜਾਹੀ ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ਸੰਗੁ ਚਲਤ ਹੈ ਹਮ ਭੀ ਚਲਨਾ ॥
Ang 793
ਸੂਹੀ ॥
ਜੋ ਦਿਨ ਆਵਹਿ ਸੋ ਦਿਨ ਜਾਹੀ ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ਸੰਗੁ ਚਲਤ ਹੈ ਹਮ ਭੀ ਚਲਨਾ ॥ ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥ ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ ਸਭ ਘਟ ਭੀਤਰਿ ਹਾਟੁ ਚਲਾਵੈ ॥ ਕਰਿ ਬੰਦਿਗੀ ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮੑਾਰਿ ਸਵੇਰਾ ॥੨॥ ਜਨਮੁ ਸਿਰਾਨੋ ਪੰਥੁ ਨ ਸਵਾਰਾ ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ ਕਹਿ ਰਵਿਦਾਸ ਨਿਦਾਨਿ ਦਿਵਾਨੇ ॥ ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥
ਅਰਥ: (ਮਨੁੱਖ ਦੀ ਜ਼ਿੰਦਗੀ ਵਿਚ) ਜੇਹੜੇ ਜੇਹੜੇ ਦਿਨ ਆਉਂਦੇ ਹਨ, ਉਹ ਦਿਨ (ਅਸਲ ਵਿਚ ਨਾਲੋ ਨਾਲ) ਲੰਘਦੇ ਜਾਂਦੇ ਹਨ (ਭਾਵ, ਉਮਰ ਵਿਚੋਂ ਘਟਦੇ ਜਾਂਦੇ ਹਨ) , (ਇਥੋਂ ਹਰੇਕ ਨੇ) ਕੂਚ ਕਰ ਜਾਣਾ ਹੈ (ਕਿਸੇ ਦੀ ਭੀ ਇਥੇ) ਸਦਾ ਦੀ ਰਿਹੈਸ਼ ਨਹੀਂ ਹੈ। ਅਸਾਡਾ ਸਾਥ ਤੁਰਿਆ ਜਾ ਰਿਹਾ ਹੈ, ਅਸਾਂ ਭੀ (ਇਥੋਂ) ਤੁਰ ਜਾਣਾ ਹੈ; ਇਹ ਦੂਰ ਦੀ ਮੁਸਾਫ਼ਰੀ ਹੈ ਤੇ ਮੌਤ ਸਿਰ ਉਤੇ ਖਲੋਤੀ ਹੈ (ਪਤਾ ਨਹੀਂ ਕੇਹੜੇ ਵੇਲੇ ਆ ਜਾਏ) ।੧। ਹੇ ਅੰਞਾਣ! ਹੋਸ਼ ਕਰ। ਤੂੰ ਕਿਉਂ ਸੌਂ ਰਿਹਾ ਹੈਂ? ਤੂੰ ਜਗਤ ਵਿਚ ਇਸ ਜੀਊਣ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਬੈਠਾ ਹੈਂ।੧।ਰਹਾਉ। (ਤੂੰ ਹਰ ਵੇਲੇ ਰਿਜ਼ਕ ਦੇ ਹੀ ਫ਼ਿਕਰ ਵਿਚ ਰਹਿੰਦਾ ਹੈਂ, ਵੇਖ) ਜਿਸ ਪ੍ਰਭੂ ਨੇ ਜਿੰਦ ਦਿੱਤੀ ਹੈ, ਉਹ ਰਿਜ਼ਕ ਭੀ ਅਪੜਾਉਂਦਾ ਹੈ, ਸਾਰੇ ਸਰੀਰਾਂ ਵਿਚ ਬੈਠਾ ਹੋਇਆ ਉਹ ਆਪ ਰਿਜ਼ਕ ਦਾ ਆਹਰ ਪੈਦਾ ਕਰ ਰਿਹਾ ਹੈ। ਮੈਂ (ਇਤਨਾ ਵੱਡਾ ਹਾਂ) ਮੇਰੀ (ਇਤਨੀ ਮਲਕੀਅਤ ਹੈ) -ਛੱਡ ਇਹ ਗੱਲਾਂ, ਪ੍ਰਭੂ ਦੀ ਬੰਦਗੀ ਕਰ, ਹੁਣ ਵੇਲੇ-ਸਿਰ ਉਸ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ।੨। ਉਮਰ ਮੁੱਕਣ ਤੇ ਆ ਰਹੀ ਹੈ, ਪਰ ਤੂੰ ਆਪਣਾ ਰਾਹ ਸੁਚੱਜਾ ਨਹੀਂ ਬਣਾਇਆ; ਸ਼ਾਮ ਪੈ ਰਹੀ ਹੈ, ਦਸੀਂ ਪਾਸੀਂ ਹਨੇਰਾ ਹੀ ਹਨੇਰਾ ਹੋਣ ਵਾਲਾ ਹੈ। ਰਵਿਦਾਸ ਆਖਦਾ ਹੈ-ਹੇ ਕਮਲੇ ਮਨੁੱਖ! ਤੂੰ ਪ੍ਰਭੂ ਨੂੰ ਯਾਦ ਨਹੀਂ ਕਰਦਾ, ਦੁਨੀਆ (ਜਿਸ ਦੇ ਨਾਲ ਤੂੰ ਮਨ ਜੋੜੀ ਬੈਠਾ ਹੈਂ) ਅੰਤ ਨੂੰ ਨਾਸ ਹੋ ਜਾਣ ਵਾਲੀ ਹੈ।੩।੨।
सूही ॥
जो दिन आवहि सो दिन जाही ॥ करना कूचु रहनु थिरु नाही ॥ संगु चलत है हम भी चलना ॥ दूरि गवनु सिर ऊपरि मरना ॥१॥ किआ तू सोइआ जागु इआना ॥ तै जीवनु जगि सचु करि जाना ॥१॥ रहाउ ॥ जिनि जीउ दीआ सु रिजकु अ्मबरावै ॥ सभ घट भीतरि हाटु चलावै ॥ करि बंदिगी छाडि मै मेरा ॥ हिरदै नामु सम्हारि सवेरा ॥२॥ जनमु सिरानो पंथु न सवारा ॥ सांझ परी दह दिस अंधिआरा ॥ कहि रविदास निदानि दिवाने ॥ चेतसि नाही दुनीआ फन खाने ॥३॥२॥
अर्थ: (मनुष्य की जिंदगी में) जो जो दिन आते हैं, वह दिन (असल में साथ-साथ) गुजरते जाते हैं (भाव, उम्र में से कम होते जाते हैं), (यहाँ से हरेक ने) कूच कर जाना है (किसी की भी यहाँ) सदा ही रिहायश नहीं है। हमारा साथ चलता जा रहा है, हमने भी (यहाँ से) चले जाना है; ये दूर की यात्रा है और मौत सिर पर खड़ी है (पता नहीं कौन से वक्त आ जाए)।1। हे अंजान! होश कर! तू क्यों सो रहा है? तू जगत में इस जीवन को सदा कायम रहने वाला समझ बैठा है।1। रहाउ। (तू हर वक्त रिजक की ही फिक्र में रहता है, देख) जिस प्रभू ने जिंद दी है, वह रिजक भी पहुँचाता है, सारे शरीरों में बैठा हुआ वह स्वयं रिजक के आहर पैदा कर रहा है। मैं (इतना बड़ा हॅूँ) मेरी (इतनी मल्कियत है) – छोड़ ये बातें, प्रभू की बंदगी कर, अब वक्त रहते उसका नाम अपने दिल में संभाल।2। उम्र बीतने पर आ रही है, पर तूने अपना राह सही नहीं बनाया; शाम पड़ रही है, हर तरफ अंधकार ही अंधकार छाने वाला है। रविदास कहता है– हे कमले मनुष्य! तू प्रभू को याद नहीं करता, दुनिया (जिससे तू मन जोड़े बैठा है) अंत में नाश हो जाने वाली है।3।2।