Ang 757
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥ ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥ ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥ ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥ ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥ ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥ ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥
ਅਰਥ: ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂ ਤੇਰਾ ਦਰਸਨ ਕਰਨ ਵਾਸਤੇ ਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ।੧।ਰਹਾਉ। ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ।੧। ਹੇ ਪ੍ਰਭੂ! ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ।੨। ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ।੩। ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ।੪। ਹੇ ਪ੍ਰਭੂ! ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ।੫। ਹੇ ਪ੍ਰਭੂ! ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ।੬। ਹੇ ਪ੍ਰਭੂ! ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ।੭। ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ।੮। ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ।੯। ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ। ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ।੧੦। ਹੇ ਪ੍ਰਭੂ! ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ।੧੧। ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ।੧੨। ਹੇ ਪ੍ਰਭੂ! ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ।੧੩। ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ।੧੪। ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ।੧੫। ਜਿਵੇਂ ਜਦੋਂ ਮੀਂਹ ਪੈਂਦਾ ਹੈ ਤਾਂ ਧਰਤੀ ਸੋਹਣੀ ਲੱਗਣ ਲੱਗ ਪੈਂਦੀ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲ ਕੇ ਪ੍ਰਸੰਨ ਹੁੰਦਾ ਹੈ।੧੬। ਹੇ ਭਾਈ! ਮੈਂ ਗੁਰੂ ਦੇ ਸੇਵਕ ਦਾ ਸੇਵਕ ਬਣ ਕੇ ਉਸ ਦੀ ਕਾਰ ਕਰਨ ਨੂੰ ਤਿਆਰ ਹਾਂ ਮੈਂ ਉਸ ਨੂੰ ਬੇਨਤੀਆਂ ਕਰ ਕਰ ਕੇ (ਖ਼ੁਸ਼ੀ ਨਾਲ) ਸੱਦਾਂਗਾ।੧੭। ਨਾਨਕ ਦੀ ਪਰਮਾਤਮਾ ਪਾਸ ਬੇਨਤੀ ਹੈ (-ਹੇ ਪ੍ਰਭੂ! ਮੈਨੂੰ ਗੁਰੂ ਮਿਲਾ) ਗੁਰੂ ਨੂੰ ਮਿਲ ਕੇ ਮੈਨੂੰ ਵੱਡਾ ਆਨੰਦ ਪ੍ਰਾਪਤ ਹੁੰਦਾ ਹੈ।੧੮। ਹੇ ਪ੍ਰਭੂ! ਤੂੰ ਆਪ ਹੀ ਗੁਰੂ ਹੈਂ, ਤੂੰ ਆਪ ਹੀ ਸਿੱਖ ਹੈਂ। ਮੈਂ ਗੁਰੂ ਦੀ ਰਾਹੀਂ ਤੈਨੂੰ ਹੀ ਧਿਆਉਂਦਾ ਹਾਂ।੧੯। ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸੇਵਾ-ਭਗਤੀ ਕਰਦੇ ਹਨ, ਉਹ ਤੇਰਾ ਹੀ ਰੂਪ ਬਣ ਜਾਂਦੇ ਹਨ। ਤੂੰ ਆਪਣੇ ਸੇਵਕਾਂ ਦੀ ਇੱਜ਼ਤ (ਸਦਾ) ਰੱਖਦਾ ਆਇਆ ਹੈਂ।੨੦। ਹੇ ਹਰੀ! ਤੇਰੇ ਪਾਸ ਤੇਰੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ। ਜਿਸ ਨੂੰ ਤੇਰੀ ਰਜ਼ਾ ਹੁੰਦੀ ਹੈ ਉਸ ਨੂੰ ਤੂੰ (ਗੁਰੂ ਦੀ ਰਾਹੀਂ ਇਹ ਖ਼ਜ਼ਾਨਾ) ਦਿਵਾਂਦਾ ਹੈਂ।੨੧। ਹੇ ਪ੍ਰਭੂ! ਤੇਰੀ ਭਗਤੀ ਦਾ ਖ਼ਜ਼ਾਨਾ ਪ੍ਰਾਪਤ ਕਰਨ ਲਈ) ਹਰੇਕ ਸਿਆਣਪ-ਚਤੁਰਾਈ ਵਿਅਰਥ ਹੈ। ਉਹੀ ਮਨੁੱਖ (ਇਹ ਖ਼ਜ਼ਾਨੇ) ਹਾਸਲ ਕਰਦਾ ਹੈ ਜਿਸ ਨੂੰ ਤੂੰ ਆਪ ਦੇਂਦਾ ਹੈ।੨੨। ਹੇ ਪ੍ਰਭੂ! ਤੇਰੀ ਮੇਹਰ ਨਾਲ) ਮੈਂ ਆਪਣੇ ਗੁਰੂ ਨੂੰ ਮੁੜ ਮੁੜ ਯਾਦ ਕਰ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੇ ਹੋਏ ਆਪਣੇ ਮਨ ਨੂੰ ਜਗਾਂਦਾ ਰਹਿੰਦਾ ਹਾਂ।੨੩। ਹੇ ਪ੍ਰਭੂ! ਤੇਰੇ ਦਰ ਤੋਂ ਤੇਰਾ) ਗਰੀਬ (ਦਾਸ) ਨਾਨਕ ਇਕ ਦਾਨ ਮੰਗਦਾ ਹੈ-(ਮੇਹਰ ਕਰ) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ।੨੪। ਜੇ ਗੁਰੂ (ਮੈਨੂੰ ਮੇਰੀ ਕਿਸੇ ਭੁੱਲ ਦੇ ਕਾਰਨ) ਝਿੜਕ ਦੇਵੇ, ਤਾਂ ਉਸ ਦੀ ਉਹ ਝਿੜਕ ਮੈਨੂੰ ਪਿਆਰੀ ਲੱਗਦੀ ਹੈ। ਜੇ ਗੁਰੂ ਮੇਰੇ ਉਤੇ ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਇਹ ਗੁਰੂ ਦਾ ਉਪਕਾਰ ਹੈ (ਮੇਰੇ ਵਿਚ ਕੋਈ ਗੁਣ ਨਹੀਂ) ।੨੫। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜੇਹੜੇ ਬਚਨ ਬੋਲਦੇ ਹਨ, ਗੁਰੂ ਉਹਨਾਂ ਨੂੰ ਪਰਵਾਨ ਕਰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਿਆਂ ਦਾ ਬੋਲਿਆ ਪਰਵਾਨ ਨਹੀਂ ਹੁੰਦਾ।੨੬। ਪਾਲਾ ਹੋਵੇ, ਕੱਕਰ ਪਏ, ਬਰਫ਼ ਪਏ, ਫਿਰ ਭੀ ਗੁਰੂ ਦਾ ਸਿੱਖ ਗੁਰੂ ਦਾ ਦਰਸਨ ਕਰਨ ਜਾਂਦਾ ਹੈ।੨੭। ਮੈਂ ਭੀ ਦਿਨ ਰਾਤ ਹਰ ਵੇਲੇ ਆਪਣੇ ਗੁਰੂ ਦਾ ਦਰਸਨ ਕਰਦਾ ਰਹਿੰਦਾ ਹਾਂ। ਗੁਰੂ ਦੇ ਚਰਨਾਂ ਨੂੰ ਆਪਣੀਆਂ ਅੱਖਾਂ ਵਿਚ ਵਸਾਈ ਰੱਖਦਾ ਹਾਂ।੨੮। ਜੇ ਮੈਂ ਗੁਰੂ (ਨੂੰ ਪ੍ਰਸੰਨ ਕਰਨ) ਵਾਸਤੇ ਅਨੇਕਾਂ ਹੀ ਜਤਨ ਕਰਦਾ ਰਹਾਂ ਉਹੀ ਜਤਨ ਕਬੂਲ ਹੁੰਦਾ ਹੈ, ਜੇਹੜਾ ਗੁਰੂ ਨੂੰ ਪਸੰਦ ਆਉਂਦਾ ਹੈ।੨੯। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਦਿਨ ਰਾਤ ਹਰ ਵੇਲੇ ਗੁਰੂ ਦੇ ਚਰਨਾਂ ਦਾ ਧਿਆਨ ਧਰਦਾ ਰਹਾਂ।੩੦। ਨਾਨਕ ਦੀ ਜਿੰਦ ਗੁਰੂ ਦੇ ਹਵਾਲੇ ਹੈ, ਨਾਨਕ ਦਾ ਸਰੀਰ ਗੁਰੂ ਦੇ ਚਰਨਾਂ ਵਿਚ ਹੈ। ਗੁਰੂ ਨੂੰ ਮਿਲ ਕੇ ਮੈਂ ਤ੍ਰਿਪਤ ਹੋ ਜਾਂਦਾ ਹਾਂ, ਰੱਜ ਜਾਂਦਾ ਹਾਂ (ਮਾਇਆ ਦੀ ਭੁੱਖ ਨਹੀਂ ਰਹਿ ਜਾਂਦੀ) ।੩੧। (ਗੁਰੂ ਦੀ ਕਿਰਪਾ ਨਾਲ ਇਹ ਸਮਝ ਆਉਂਦੀ ਹੈ ਕਿ) ਨਾਨਕ ਦਾ ਪ੍ਰਭੂ ਸ੍ਰਿਸ਼ਟੀ ਦਾ ਖਸਮ ਹਰ ਥਾਂ ਵਿਆਪਕ ਹੋ ਰਿਹਾ ਹੈ।੩੨।੧।
रागु सूही असटपदीआ महला ४ घरु २
ੴ सतिगुर प्रसादि ॥
कोई आणि मिलावै मेरा प्रीतमु पिआरा हउ तिसु पहि आपु वेचाई ॥१॥ दरसनु हरि देखण कै ताई ॥ क्रिपा करहि ता सतिगुरु मेलहि हरि हरि नामु धिआई ॥१॥ रहाउ ॥ जे सुखु देहि त तुझहि अराधी दुखि भी तुझै धिआई ॥२॥ जे भुख देहि त इत ही राजा दुख विचि सूख मनाई ॥३॥ तनु मनु काटि काटि सभु अरपी विचि अगनी आपु जलाई ॥४॥ पखा फेरी पाणी ढोवा जो देवहि सो खाई ॥५॥ नानकु गरीबु ढहि पइआ दुआरै हरि मेलि लैहु वडिआई ॥६॥ अखी काढि धरी चरणा तलि सभ धरती फिरि मत पाई ॥७॥ जे पासि बहालहि ता तुझहि अराधी जे मारि कढहि भी धिआई ॥८॥ जे लोकु सलाहे ता तेरी उपमा जे निंदै त छोडि न जाई ॥९॥ जे तुधु वलि रहै ता कोई किहु आखउ तुधु विसरिऐ मरि जाई ॥१०॥ वारि वारि जाई गुर ऊपरि पै पैरी संत मनाई ॥११॥ नानकु विचारा भइआ दिवाना हरि तउ दरसन कै ताई ॥१२॥ झखड़ु झागी मीहु वरसै भी गुरु देखण जाई ॥१३॥ समुंदु सागरु होवै बहु खारा गुरसिखु लंघि गुर पहि जाई ॥१४॥ जिउ प्राणी जल बिनु है मरता तिउ सिखु गुर बिनु मरि जाई ॥१५॥ जिउ धरती सोभ करे जलु बरसै तिउ सिखु गुर मिलि बिगसाई ॥१६॥ सेवक का होइ सेवकु वरता करि करि बिनउ बुलाई ॥१७॥ नानक की बेनंती हरि पहि गुर मिलि गुर सुखु पाई ॥१८॥ तू आपे गुरु चेला है आपे गुर विचु दे तुझहि धिआई ॥१९॥ जो तुधु सेवहि सो तूहै होवहि तुधु सेवक पैज रखाई ॥२०॥ भंडार भरे भगती हरि तेरे जिसु भावै तिसु देवाई ॥२१॥ जिसु तूं देहि सोई जनु पाए होर निहफल सभ चतुराई ॥२२॥ सिमरि सिमरि सिमरि गुरु अपुना सोइआ मनु जागाई ॥२३॥ इकु दानु मंगै नानकु वेचारा हरि दासनि दासु कराई ॥२४॥ जे गुरु झिड़के त मीठा लागै जे बखसे त गुर वडिआई ॥२५॥ गुरमुखि बोलहि सो थाइ पाए मनमुखि किछु थाइ न पाई ॥२६॥ पाला ककरु वरफ वरसै गुरसिखु गुर देखण जाई ॥२७॥ सभु दिनसु रैणि देखउ गुरु अपुना विचि अखी गुर पैर धराई ॥२८॥ अनेक उपाव करी गुर कारणि गुर भावै सो थाइ पाई ॥२९॥ रैणि दिनसु गुर चरण अराधी दइआ करहु मेरे साई ॥३०॥ नानक का जीउ पिंडु गुरू है गुर मिलि त्रिपति अघाई ॥३१॥ नानक का प्रभु पूरि रहिओ है जत कत तत गोसाई ॥३२॥१॥
हे प्रभू! अगर तू (मेरे पर) मेहर करे, (मुझे) गुरू मिला दे, तो तेरे दर्शन करने के लिए मैं सदा तेरा नाम सिमरता रहूँगा।1। रहाउ। हे भाई! अगर कोई (सज्जन) मेरा प्रीतम ला के मुझे मिला दे, तो मैं उसके आगे अपना आप बेच दूँ।1। हे प्रभू! (मेहर कर) अगर तू मुझे सुख दे, तो मैं तुझे ही सिमरता रहूँ, दुख में भी मैं तेरी ही आराधना करता रहूँ।2। हे प्रभू! अगर तू मुझे भूखा रखे, तो मैं इस भूख में ही तृप्त रहूँगा, दुख में मैं सुख प्रतीत करूँगा (तेरी ये मेहर जरूर हो जाए कि मुझे तेरे दर्शन हो जाएं)।3। हे प्रभू! (तेरे दर्शन करने की खातिर अगर जरूरत पड़े तो) मैं अपना शरीर अपना मन काट काट के सारा भेटा कर दूँगा, आग में अपने आप को जला (भी) दूँगा।4। हे प्रभू! (तेरे दीदार की खातिर, तेरी संगतों को) मैं पंखा झेलूँगा, पानी ढोऊँगा, जो कुछ तू मुझे (खाने के लिए) देगा वही (खुश हो के) खा लूँगा।5। हे प्रभू! (तेरा दास) गरीब नानक तेरे दर पर आ गिरा है, मुझे अपने चरणों में जोड़ ले, तेरा ये उपकार होगा।6। हे प्रभू! (अगर जरूरत पड़े तो) मैं अपनी आँखें निकाल के (गुरू के) पैरों तले रख दूँ, मैं सारी धरती पर तलाश करूँ कि शायद कहीं गुरू मिल जाए।7। हे प्रभू! यदि तू मुझे अपने पास बैठा ले, तो तुझे आराधता रहूँ, अगर तू मुझे (धक्के) मार के (अपने दर से) निकाल दे, तो भी मैं तेरा ही ध्यान धरता रहूँगा।8। हे प्रभू! अगर जगत मुझे अच्छा कहेगा, तो (दरअसल) ये तेरी ही उपमा होगी, अगर (तेरी सिफत सालाह करने के कारण) दुनिया मेरी निंदा करेगी, तो भी मैं (तुझे) छोड़ के नहीं जाऊँगा।9। हे प्रभू! अगर मेरी प्रीति तेरे पास बनी रहे, तो बेशक कोई कुछ भी मुझे कहता फिरे। पर, तुझे भूलते ही, हे प्रभू! मैं आत्मिक मौत मर जाऊँगा।10। हे प्रभू! (तेरे दर्शनों की खातिर) मैं गुरू पर कुर्बान-कुर्बान जाऊँगा, मैं संत-गुरू के चरणों में पड़ के उसको प्रसन्न करूँगा।11। हे हरी! तेरे दर्शन करने की खातिर (तेरा दास) बेचारा नानक कमला हुआ फिरता है।12। हे प्रभू! (तेरा मिलाप प्राप्त करने की खातिर) मैं गुरू के दर्शनों के लिए झक्खड़-अंधेरी (अपने सिर पर) झेलने के लिए भी तैयार हूँ, अगर बारिश होने लगे तो भी (बरसती बारिश में ही) मैं गुरू को देखने के लिए जाने को तैयार हूँ।13। हे भाई! खारा समुंद्र भी लांघना पड़े तो भी उसको लांघ के गुरू का सिख गुरू के पास पहुँचता है।14। जैसे प्राणी पानी के बिना मरने लगता है, वैसे ही सिख गुरू को मिले बिना अपनी आत्मिक मौत आ गई समझता है।15। जैसे जब बारिश होती है तब धरती सुंदर लगने लगती है, वैसे ही सिख को मिल के प्रसन्न होता है।16। हे भाई! मैं गुरू के सेवक का सेवक बन के उसके काम करने को तैयार हूँ मैं उसको विनतियाँ कर कर के (खुशी से) बुलाऊँगा।17। नानक की परमात्मा के पास विनती है (- हे प्रभू! मुझे गुरू मिला) गुरू को मिल के मुझे बड़ा आनंद प्राप्त होता है।18। हे प्रभू! तू स्वयं ही गुरू है, तू खुद ही सिख है। मैं गुरू के द्वारा तुझे ही ध्याता हूँ।19। हे प्रभू! जो मनुष्य तेरी सेवा-भक्ति करते हैं, वे तेरा ही रूप बन जाते हैं। तू अपने सेवकों की इज्जत (सदा) रखता आया है।20। हे हरी! तेरे पास तेरी भक्ति के खजाने भरे पड़े हैं। जिस पर तेरी रजा होती है उसको तू (गुरू के द्वारा ये खजाना) दिलवाता है।21। हे प्रभू! (तेरी भक्ति का खजाना प्राप्त करने के लिए) हरेक समझदारी-चतुराई बेकार है। वही मनुष्य (इस खजाने को) हासिल करता है जिसको तू खुद देता है।22। हे प्रभू! (तेरी मेहर से) मैं अपने गुरू को बार-बार याद करके (माया के मोह की नींद में) सोए हुए अपने मन को जगाता रहता हूँ।23। हे प्रभू! (तेरे दर से तेरा) गरीब (दास) नानक एक दान माँगता है– (मेहर कर) मुझे अपने दासों का दास बनाए रख।24। अगर गुरू (मुझे मेरी किसी भूल के कारण) फटकार दे, तो उसकी वह झिड़क मुझे प्यारी लगती है। अगर गुरू मेरे पर मेहर की निगाह करता है, तो ये गुरू का उपकार है (मुझ में कोई कोई गुण नहीं)।25। गुरू के सन्मुख रहने वाले मनुष्य जो वचन बोलते हैं, गुरू उन्हें परवान करता है। अपने मन के पीछे चलने वालों का बोला हुआ कबूल नहीं होता।26। पाला पड़े, कक्कर पड़े, बर्फ पड़े, फिर भी गुरू का सिख गुरू के दर्शन करने जाता है।27। मैं भी दिन-रात हर वक्त अपने गुरू के दर्शन करता रहता हूँ। गुरू के चरणों को अपनी आँखों में बसाए रखता हूँ।28। अगर मैं गुरू (को प्रसन्न करने) के लिए अनेकों ही यत्न करता रहूँ वही प्रयत्न कबूल होता है, जो गुरू को पसंद आता है।29। हे मेरे पति-प्रभू! (मेरे पर) मेहर कर, मैं दिन-रात हर वक्त गुरू के चरणों का ध्यान धरता रहूँ।30। नानक की जिंद गुरू के हवाले है, नानक का शरीर गुरू के चरणों में है। गुरू को मिल के मैं तृप्त हो जाता हूँ, अघा जाता हूँ (माया की भूख नहीं रह जाती)।31। (गुरू की कृपा से ये समझ आती है कि) नानक का प्रभू सब सृष्टि का पति हर जगह व्यापक हो रहा है।32।1।