
Daily Mukhwak From Takht Shri Patna Shri Patna Sahib
Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 616
ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
ਅਰਥ: ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ। ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ॥੨॥ (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ॥੩॥ ਹੇ ਨਾਨਕ ਜੀ! (ਆਖੋ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ॥੪॥੧੫॥੨੬॥
सोरठि महला ५ ॥
माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥ देइ किवाड़ अनिक पड़दे महि पर दारा संगि फाकै ॥ चित्र गुपतु जब लेखा मागहि तब कउणु पड़दा तेरा ढाकै ॥३॥ दीन दइआल पूरन दुख भंजन तुम बिनु ओट न काई ॥ काढि लेहु संसार सागर महि नानक प्रभ सरणाई ॥४॥१५॥२६॥
अर्थ: मनुष्य माया के मोह के (आतमिक) अंधकार में मस्त रह के सब दातें देने वाले प्रभू के साथ जीव गहरी साँझ नहीं बनाता। जिस परमात्मा ने शरीर जिंद बना के जीव को पैदा किया हुआ है, (उस को भुला कर) अपनी ताकत को ही बड़ी समझता है ॥१॥ हे मूर्ख मन! मालिक प्रभू (तेरी सभी करतूतों को हर समय) देख रहा है। तूँ जो कुछ करता हैं, (मालिक-प्रभू) वही वही जान लेता है, (उससे तेरी) कोई भी करतूत छुपी नहीं रह सकती ॥ रहाउ ॥ हे भाई! मनुष्य जिव्हा के स्वादों में, लोभ के नशे में मस्त रहता है (जिस करके इस के अंदर) अनेकों विकार पैदा हो जाते हैं। मनुष्य हऊमै की जंजीरों के भार नीचे दब जाता है, बहुत जूनों में भटकता फिरता है, और, दु:ख सहारता रहता है ॥२॥ (माया के मोह के अंधकार में फँसा मनुष्य) दरवाजे बंद करके अनेकों परदों के पीछे पराई स्त्री के साथ कुकर्म करता है। (पर, हे भाई!) जब (धर्म राज के दूत) चित्र और गुप्त (तेरी करतूतों का) हिसाब मांगेंगे, तब कोई भी तेरी करतूतें ऊपर पर्दा नहीं डाल सकेगा ॥३॥ हे नानक जी! (कहो-) दीनों पर दया करने वाले! हे सर्व-व्यापक! हे दु:खों के नाश करने वाले! तेरे बिना ओर कोई सहारा नहीं है। हे प्रभू! मैं तेरी शरण आया हूँ। संसार-समुंद्र में (डूबते को मुझे बाजू पकड़ के) निकाल ले ॥४॥१५॥२६॥
Sorath Mahalaa 5 ||
Maaeaa Moh Magan Andhheaarai Devanhaar N Jaanai || Jeeu Pindd Saaj Jin Racheaa Bal Apuno Kar Maanai ||1|| Man Moorre Dekh Raheo Prabh Suaamee || Jo Kishh Kareh Soee Soee Jaanai Rahai N Kashhooai Shhaanee || Rahaau || Jehvaa Suaad Lobh Mad Maato Oupaje Anik Bikaaraa || Bahut Jon Bharmat Dukh Paaeaa Houmai Bandhhan Ke Bhaaraa ||2|| De_ey Kivaarr Anik Parrde Meh Par Daaraa Sang Faakai || Chitar Gupat Jab Lekhaa Maageh Tab Kaun Parrdaa Teraa Ddhaakai ||3|| Deen Daeaal Pooran Dukh Bhanjan Tum Bin Ott N Kaaee || Kaaddh Lehu Sansaar Saagar Meh Naanak Prabh Sarnaaee ||4||15||26||
Meaning: Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his own. ||1|| O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, weighed down by the chains of egotism. ||2|| Behind closed doors, hidden by many screens, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then ? ||3|| O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. ||4||15||26||
www.shrimuktsarsahib.com
hukamnama,
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dates When this Mukhwaak Comes Again
24 June 2025
Daily Mukhwak From Takht Shri Patna Shri Patna Sahib
Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 830
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ
ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥
ਅਰਥ: ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-) ਹੇ ਭੈਣ! ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।੧। (ਸੁਹਾਗਣ ਆਖਦੀ ਹੈ-) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ। ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।੨। ਹੇ ਭੈਣ! ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ।ਰਹਾਉ ਦੂਜਾ।੧।੧੨੮।
रागु बिलावलु महला ५ घरु १३ पड़ताल
ੴ सतिगुर प्रसादि ॥
मोहन नीद न आवै हावै हार कजर बसत्र अभरन कीने ॥ उडीनी उडीनी उडीनी ॥ कब घरि आवै री ॥१॥ रहाउ ॥ सरनि सुहागनि चरन सीसु धरि ॥ लालनु मोहि मिलावहु ॥ कब घरि आवै री ॥१॥ सुनहु सहेरी मिलन बात कहउ सगरो अहं मिटावहु तउ घर ही लालनु पावहु ॥ तब रस मंगल गुन गावहु ॥ आनद रूप धिआवहु ॥ नानकु दुआरै आइओ ॥ तउ मै लालनु पाइओ री ॥२॥ मोहन रूपु दिखावै ॥ अब मोहि नीद सुहावै ॥ सभ मेरी तिखा बुझानी ॥ अब मै सहजि समानी ॥ मीठी पिरहि कहानी ॥ मोहनु लालनु पाइओ री ॥ रहाउ दूजा ॥१॥१२८॥
अर्थ: हे मोहन प्रभू! (जैसे पति से विछुड़ी हुई स्त्री चाहे जैसे भी) हार, काजल, कपड़े, गहने पहनती है (पर विछोड़े के कारण) आहें भरती (उसे) नींद नहीं आती, (पति के इन्तजार में वह) हर वक्त उदास रहती है, (और सहेली से पूछती है-) हे बहन! (मेरा पति) कब घर आएगा? (इसी तरह, हे मोहन! तुझसे विछुड़ के मुझे शांति नहीं आती)।1। रहाउ। हे मोहन प्रभू! मैं गुरमुख सोहागिन की शरण पड़ती हूँ, उसके चरणों पे (अपना) सिर धर के (पूछती हूँ-) हे बहन! मुझे सोहाना लाल मिला दे (बता, वह) कब मेरे हृदय-घर में आएगा।1। (सोहागिन कहती है-) हे सहेली! सुन, मैं तुझे मोहन-प्रभू मिलन की बात सुनाती हूँ। तू (अपने अंदर से) सारा अहंकार दूर कर दे। तब तू अपने हृदय-घर में उस सोहणे लाल को पा लेगी। (हृदय-घर में उसके दर्शन करके) फिर तू खुशी-आनंद पैदा करने वाले हरी-गुण गाया करना जो सिर्फ आनंद ही आनंद रूप है। हे बहन! नानक (भी उस गुरू के) दर पर आ गया है, (गुरू के दर पर आ के) मैंने (नानक के हृदय-घर में ही) सोहणा लाल पा लिया है।2। हे बहन! (अब) मोहन प्रभू मुझे दर्शन दे रहे हैं, अब (माया के मोह की ओर से पैदा हुई) उपरामता मुझे मीठी लग रही है, मेरी सारी माया की तृष्णा मिट गई है। अब मैं आत्मिक अडोलता में टिक गई हूँ। प्रभू-पति की सिफत-सालाह की बातें मुझे प्यारी लग रही हैं। हे बहन! अब मैंने सोहणा लाल मोहन पा लिया है। रहाउ दूजा।1।128।
Raag bilaaval mahalaa panjavaa ghar tayrvaa paRataal
ikOankaar satigur prasaad ||
mohan needh na aavai haavai haar kajar basatr abharan keene || auddeenee uddeenee uddeenee || kab ghar aavai ree ||1|| rahaau || saran suhaagan charan sees dhar || laalan moh milaavahu || kab ghar aavai ree ||1|| sunahu saheree milan baat kahau sagaro aha(n) miTaavahu tau ghar hee laalan paavahu || tab ras ma(n)gal gun gaavahu || aanadh roop dhiaavahu || naanak dhuaarai aaio || tau mai laalan paio ree ||2|| mohan roop dhikhaavai || ab moh needh suhaavai || sabh meree tikhaa bujhaanee || ab mai sahaj samaanee || meeThee pireh kahaanee || mohan laalan paio ree || rahaau dhoojaa ||1||128||
Raag Bilaaval, Fifth Mehl, Thirteenth House, Partaal: One Universal Creator God. By The Grace Of The True Guru: O Enticing Lord, I cannot sleep; I sigh. I am adorned with necklaces, gowns, ornaments and make-up. I am sad, sad and depressed. When will You come home? ||1||Pause|| I seek the Sanctuary of the happy soul-brides; I place my head upon their feet. Unite me with my Beloved. When will He come to my home? ||1|| Listen, my companions: tell me how to meet Him. Eradicate all egotism, and then you shall find your Beloved Lord within the home of your heart. Then, in delight, you shall sing the songs of joy and praise. Meditate on the Lord, the embodiment of bliss. O Nanak, I came to the Lord’s Door, and then, I found my Beloved. ||2|| The Enticing Lord has revealed His form to me, and now, sleep seems sweet to me. My thirst is totally quenched, and now, I am absorbed in celestial bliss. How sweet is the story of my Husband Lord. I have found my Beloved, Enticing Lord. ||Second Pause||1||128||
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dates When this Mukhwaak Comes Again
21 June 2025
ਰਤਨ ਜਵੇਹਰ ਨਾਮ ॥ ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥
Ang 893
ਰਾਮਕਲੀ ਮਹਲਾ ੫ ॥
ਰਤਨ ਜਵੇਹਰ ਨਾਮ ॥ ਸਤੁ ਸੰਤੋਖੁ ਗਿਆਨ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥ ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀ ਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ ॥੨॥ ਸੁੰਨ ਸਮਾਧਿ ਗੁਫਾ ਤਹ ਆਸਨੁ ॥ ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥ ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥ ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥ ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥ ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥ ਦਇਆਲ ਪੁਰਖ ਨਾਨਕ ਅਰਦਾਸਿ ॥ ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥
ਅਰਥ: (ਹੇ ਭਾਈ!) ਪਿਆਰੇ ਪ੍ਰਭੂ ਦਾ ਖ਼ਜ਼ਾਨਾ (ਐਸਾ ਹੈ ਕਿ ਉਸ ਨੂੰ) ਆਪ ਵਰਤਦਿਆਂ ਤੇ ਹੋਰਨਾਂ ਨੂੰ ਵੰਡਦਿਆਂ (ਉਸ ਵਿਚ) ਕਮੀ ਨਹੀਂ ਆਉਂਦੀ। ਉਸ ਪਰਮਾਤਮਾ ਦੇ ਖ਼ਜ਼ਾਨੇ ਦਾ ਅੰਤ ਨਹੀਂ ਲੱਭਦਾ, ਉਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭਦਾ।੧।ਰਹਾਉ। (ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਨਾਮ (ਹੀ) ਰਤਨ ਤੇ ਜਵਾਹਰਾਤ ਹਨ, ਉਸ ਵਿਚ ਸਤ ਸੰਤੋਖ ਤੇ ਉੱਚੇ ਆਤਮਕ ਜੀਵਨ ਦੀ ਸੂਝ ਕੀਮਤੀ ਪਦਾਰਥ ਹਨ। ਉਹ ਖ਼ਜ਼ਾਨਾ ਸੁਖ, ਆਤਮਕ ਅਡੋਲਤਾ ਤੇ ਦਇਆ ਦਾ ਸੋਮਾ ਹੈ। ਪਰ ਉਹ ਖ਼ਜ਼ਾਨਾ ਪਰਮਾਤਮਾ ਦੇ ਭਗਤਾਂ ਦੇ ਸਪੁਰਦ ਹੋਇਆ ਹੋਇਆ ਹੈ।੧। (ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਕੀਰਤਨ ਇਕ ਅਜਿਹਾ ਹੀਰਾ ਹੈ ਜਿਸ ਦਾ ਮੁੱਲ ਨਹੀਂ ਪੈ ਸਕਦਾ (ਉਸ ਕੀਰਤਨ ਦੀ ਬਰਕਤਿ ਨਾਲ) ਗੁਣਾਂ ਦੇ ਮਾਲਕ ਸਮੁੰਦਰ-ਪ੍ਰਭੂ (ਦੇ ਮਿਲਾਪ) ਦਾ ਆਨੰਦ (ਪ੍ਰਾਪਤ ਹੁੰਦਾ ਹੈ) । (ਕੀਰਤਨ ਦੀ ਬਰਕਤ ਨਾਲ ਪੈਦਾ ਹੋਈ) ਇੱਕ-ਰਸ ਜਾਰੀ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਰੌ (ਉਸ ਖ਼ਜ਼ਾਨੇ ਵਿਚ ਮਨੁੱਖ ਲਈ) ਸਰਮਾਇਆ ਹੈ। (ਪਰ ਪਰਮਾਤਮਾ ਨੇ ਇਸ ਖ਼ਜ਼ਾਨੇ ਦੀ) ਕੁੰਜੀ ਸੰਤਾਂ ਦੇ ਹੱਥ ਵਿਚ ਰੱਖੀ ਹੋਈ ਹੈ।੨। (ਹੇ ਭਾਈ! ਜਿਸ ਹਿਰਦੇ-ਘਰ ਵਿਚ ਉਹ ਖ਼ਜ਼ਾਨਾ ਆ ਵੱਸਦਾ ਹੈ) ਉਥੇ ਐਸੀ ਸਮਾਧੀ ਬਣੀ ਰਹਿੰਦੀ ਹੈ ਜਿਸ ਵਿਚ ਕੋਈ ਮਾਇਕ ਫੁਰਨਾ ਨਹੀਂ ਉੱਠਦਾ, (ਪਹਾੜਾਂ ਦੀਆਂ ਕੰਦ੍ਰਾਂ ਦੇ ਥਾਂ ਉਸ ਹਿਰਦੇ-) ਗੁਫ਼ਾ ਵਿਚ ਮਨੁੱਖ ਦੀ ਸੁਰਤੀ ਟਿਕੀ ਰਹਿੰਦੀ ਹੈ, ਉਸ ਹਿਰਦੇ-ਘਰ ਵਿਚ ਸਿਰਫ਼ ਪੂਰਨ ਪਰਮਾਤਮਾ ਦਾ ਨਿਵਾਸ ਬਣਿਆ ਰਹਿੰਦਾ ਹੈ। (ਜਿਸ ਭਗਤ ਦੇ ਹਿਰਦੇ ਵਿਚ ਉਹ ਖ਼ਜ਼ਾਨਾ ਪਰਗਟ ਹੋ ਪੈਂਦਾ ਹੈ ਉਸ) ਭਗਤ ਨਾਲ ਪ੍ਰਭੂ ਮਿਲਾਪ ਬਣਾ ਲੈਂਦਾ ਹੈ, ਉਸ ਹਿਰਦੇ ਵਿਚ ਖ਼ੁਸ਼ੀ ਗ਼ਮੀ ਜਨਮ-ਮਰਨ (ਦੇ ਗੇੜ ਦੇ ਡਰ) ਦਾ ਕੋਈ ਅਸਰ ਨਹੀਂ ਹੁੰਦਾ।੩। (ਪਰ, ਹੇ ਭਾਈ! ਸਿਰਫ਼) ਉਸ ਮਨੁੱਖ ਨੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ ਨਾਮ-ਧਨ ਲੱਭਾ ਹੈ ਜਿਸ ਨੂੰ ਪ੍ਰਭੂ ਨੇ ਆਪ ਕਿਰਪਾ ਕਰ ਕੇ ਇਹ ਧਨ ਦਿਵਾਇਆ ਹੈ। ਹੇ ਦਇਆ ਦੇ ਸੋਮੇ ਅਕਾਲ ਪੁਰਖ! (ਤੇਰੇ ਸੇਵਕ) ਨਾਨਕ ਦੀ ਭੀ ਇਹੀ ਅਰਜ਼ੋਈ ਹੈ ਕਿ ਤੇਰਾ ਨਾਮ ਮੇਰਾ ਸਰਮਾਇਆ ਬਣਿਆ ਰਹੇ, ਤੇਰਾ ਨਾਮ ਮੇਰੀ ਹਰ ਵੇਲੇ ਦੀ ਵਰਤਣ ਵਾਲੀ ਸ਼ੈ ਬਣੀ ਰਹੇ।੪।੨੪।੩੫।
रामकली महला ५ ॥
रतन जवेहर नाम ॥ सतु संतोखु गिआन ॥ सूख सहज दइआ का पोता ॥ हरि भगता हवालै होता ॥१॥ मेरे राम को भंडारु ॥ खात खरचि कछु तोटि न आवै अंतु नही हरि पारावारु ॥१॥ रहाउ ॥ कीरतनु निरमोलक हीरा ॥ आनंद गुणी गहीरा ॥ अनहद बाणी पूंजी ॥ संतन हथि राखी कूंजी ॥२॥ सुंन समाधि गुफा तह आसनु ॥ केवल ब्रहम पूरन तह बासनु ॥ भगत संगि प्रभु गोसटि करत ॥ तह हरख न सोग न जनम न मरत ॥३॥ करि किरपा जिसु आपि दिवाइआ ॥ साधसंगि तिनि हरि धनु पाइआ ॥ दइआल पुरख नानक अरदासि ॥ हरि मेरी वरतणि हरि मेरी रासि ॥४॥२४॥३५॥
अर्थ: (हे भाई!) प्यारे प्रभू का खजाना (ऐसा है कि उसको) खुद इस्तेमाल करते हुए और औरों को बाँटते हुए (उसमें) कमी नहीं आती। उस परमातमा के खजाने का अंत नहीं मिलता, उसकी हस्ती का उरला-परला छोर नहीं मिलता।1। रहाउ। (हे भाई! प्यारे प्रभू का खजाना ऐसा है जिसमें उसका) नाम (ही) रतन और जवाहरात हैं, उसमें सत-संतोख और ऊँचे आत्मिक जीवन की सूझ कीमती पदार्थ हैं। वह खजाना सुख, आत्मिक अडोलता व दया के श्रोत हैं। पर, वह खजाना परमात्मा के भक्तों के सुपुर्द होया हुआ है।1। (हे भाई! प्यारे प्रभू का खजाना ऐसा है जिसमें उसका) कीर्तन एक ऐसा हीरा है जिसका मूल्य नहीं पड़ सकता (उस कीर्तन की बरकति से) गुणों के मालिक समुंदर-प्रभू (के मिलाप) का आनंद (प्राप्त होता है)। (कीर्तन की बरकति से पैदा हुई) एक-रस जारी रहने वाली सिफत-सालाह की रौंअ (उस खजाने में मनुष्य के लिए) राशि-पूँजी है। (पर, परमात्मा ने इस खजाने की) कूँजी संतों के हाथ में रखी हुई है।2। (हे भाई! जिस हृदय-घर में वह खजाना आ बसता है) वहाँ ऐसी समाधि बनी रहती है जिसमें कोई मायावी विचार नहीं उठते, (पहाड़ों की कंद्रों की जगह उस हृदय-) गुफा में मनुष्य की सुरति टिकी रहती है, उस हृदय-घर में सिर्फ पूरन परमात्मा का निवास बना रहता है। (जिस भगत के हृदय में वह खजाना प्रगट हो जाता है उस) भगत से प्रभू मिलाप बना लेता है, उस हृदय में खुशी-ग़मी, जनम-मरण (के चक्करों का डर) का कोई असर नहीं होता।3। (पर, हे भाई! सिर्फ) उस मनुष्य ने गुरू की संगति में रह के वह नाम-धन पाया है जिसको प्रभू ने खुद किरपा करके ये धन दिलवाया है। हे दया के श्रोत अकाल-पुरख! (तेरे सेवक) नानक की भी यही आरजू है कि तेरा नाम मेरा सरमाया बना रहे, तेरा नाम मेरी हर वक्त की इस्तेमाल वाली चीज़ बनी रहे।4।24।35।
Daily Mukhwak From Takht Shri Patna Sahib
Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 711
Mukhwaak In Punjabi
ਟੋਡੀ ਮਹਲਾ ੫ ਘਰੁ ੧ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥
Meaning In Punjabi
ਅਰਥ: ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ। (ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧। ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ। ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ।੨।੧।
Mukhwaak In Hindi
टोडी महला ५ घरु १ दुपदे
ੴ सतिगुर प्रसादि ॥
संतन अवर न काहू जानी ॥ बेपरवाह सदा रंगि हरि कै जा को पाखु सुआमी ॥ रहाउ ॥ ऊच समाना ठाकुर तेरो अवर न काहू तानी ॥ ऐसो अमरु मिलिओ भगतन कउ राचि रहे रंगि गिआनी ॥१॥ रोग सोग दुख जरा मरा हरि जनहि नही निकटानी ॥ निरभउ होइ रहे लिव एकै नानक हरि मनु मानी ॥२॥१॥
Mukhwaak Meaning In Hindi
अर्थ: हे भाई! जिनकी मदद परमात्मा करता है वे संत जन किसी और की (मुथाजी करनी) नहीं जानते। वे परमात्मा के प्यार में (टिक के) सदा बेपरवाह रहते हैं। रहाउ। (हे भाई! वे संत जन यूँ कहते रहते हैं -) हे मालिक प्रभू! तेरा शामयाना (सब शाहों-बादशाहों के शामयानों से) ऊँचा है, किसी और ने (इतना ऊँचा शामयाना कभी) नहीं ताना। हे भाई! संत जनों को ऐसा सदा कायम रहने वाला हरी मिला रहता है, आत्मिक जीवन की सूझ वाले वे संत जन (सदा) परमात्मा के प्रेम में ही मस्त रहते हैं।1। हे नानक! रोग, चिंता-फिक्र, बुढ़ापा, मौत (इनके सहम) परमात्मा के सेवकों कें नजदीक भी नहीं फटकते। वह एक परमात्मा में ही सुरति जोड़ के (दुनिया के डरों की ओर से) निडर रहते हैं उनका मन प्रभू की याद में पतीजा रहता है।2।1।
..
..
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,hukamnama sahib,giani sahib singh ji,vyakhya sri guru granth sahib ji,sri guru granth sahib ji,live from patna sahib,hukamnama,hukamnama aaj ka,takht patna sahib,#hukamnama
Dates When this Mukhwaak Comes Again
11 June 2025
ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥
Ang 535
ਦੇਵਗੰਧਾਰੀ ਮਹਲਾ ੫ ॥
ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥
ਅਰਥ: ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ। ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ।੧। ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।
देवगंधारी महला ५ ॥
उलटी रे मन उलटी रे ॥ साकत सिउ करि उलटी रे ॥ झूठै की रे झूठु परीति छुटकी रे मन छुटकी रे साकत संगि न छुटकी रे ॥१॥ रहाउ ॥ जिउ काजर भरि मंदरु राखिओ जो पैसै कालूखी रे ॥ दूरहु ही ते भागि गइओ है जिसु गुर मिलि छुटकी त्रिकुटी रे ॥१॥ मागउ दानु क्रिपाल क्रिपा निधि मेरा मुखु साकत संगि न जुटसी रे ॥ जन नानक दास दास को करीअहु मेरा मूंडु साध पगा हेठि रुलसी रे ॥२॥४॥३७॥
अर्थ: हे मेरे मन! जो मनुष्य परमात्मा के साथ सदा टूटे रहते हैं, उनसे अपने आप को सदा परे रख, दूर रख। हे मन! साकत झूठे मनुष्य की प्रीति को भी झूठ ही समझ, ये कभी तोड़ नहीं निभती, ये जरूर टूट जाती है। फिर, साकत की संगति में रहने से विकारों से कभी भी निजात नहीं मिल सकती।1। रहाउ। हे मन! जैसे कोई घर काजल से भर लिया जाए, उसमें जो भी मनुष्य प्रवेश करेगा वह कालिख से भर जाएगा (वैसे ही परमात्मा से टूटे हुए मनुष्य से मुंह जोड़ने से विकारों की कालिख ही मिलेगी)। गुरू को मिल के जिस मनुष्य के माथे की त्रिकुटी मिट जाती है (जिसके अंदर से विकारों की कशिश दूर हो जाती है) वह दूर से ही साकत मनुष्य से परे परे रहता है।1। हे कृपा के घर प्रभू! हे कृपा के खजाने प्रभू! मैं तेरे पास एक दान माँगता हूँ (मेहर कर) मुझे किसी साकत का साथ ना मिले। हे दास नानक! (कह– हे प्रभू!) मुझे अपने दासों का दास बना ले, मेरा सिर तेरे संत-जनों के पैरों तले पड़ा रहे।2।4।37।
Daily Mukhwak From Takht Shri Patna Sahib
Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 760
Mukhwaak In Punjabi
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥
ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ। ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧। ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨। ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩। ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪। ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫। ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬। ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭। ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।
रागु सूही महला ५ घरु ३ ੴ सतिगुर प्रसादि ॥
मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ जीवन रूप अनूप दइआला ॥ रवण गुणा कटीऐ जम जाला ॥३॥ अम्रित नामु रसन नित जापै ॥ रोग रूप माइआ न बिआपै ॥४॥ जपि गोबिंद संगी सभि तारे ॥ पोहत नाही पंच बटवारे ॥५॥ मन बच क्रम प्रभु एकु धिआए ॥ सरब फला सोई जनु पाए ॥६॥ धारि अनुग्रहु अपना प्रभि कीना ॥ केवल नामु भगति रसु दीना ॥७॥ आदि मधि अंति प्रभु सोई ॥ नानक तिसु बिनु अवरु न कोई ॥८॥१॥२॥
अर्थ: हे गरीबों के पति! हे भक्तों के आसरे! हे नारायण! (हम जीव) तेरे सुंदर चरणों की शरण में आए हैं (हमें विकारों से बचाए रख)।1। रहाउ। हे सुंदर हरी! नाशवंत पदार्थों का मोह, तृष्णा की आग, चिंता के समुंद्र में से कृपा करके (हमें) बचा ले।1। हे निआसरों के आसरे! हे भक्तों के सारे डर दूर करने वाले! (मुझे गुरू की संगति बख्श), गुरू की संगति में रहने से जमदूत (भी) नजदीक नहीं फटकते (मौत का डर नहीं व्यापता)।2। हे जिंदगी के श्रोत! हे अद्वितीय प्रभू! हे दया के घर! (अपनी सिफत-सालाह बख्श), तेरे गुणों को याद करने से मौत के जंजाल कट जाते हैं।3। हे भाई! जो मनुष्य अपनी जीभ से सदा आत्मि्क जीवन देने वाला हरी-नाम जपता है, उस पर ये माया जोर नहीं डाल सकती, जो सारे रोगों का मूल है।4। हे भाई! सदा परमात्मा का नाम जपा कर (जो जपता है) वह (अपने) सारे साथियों को (संसार-समुंद्र से) पार लंघा लेता है पाँचों लुटेरे उस पर दबाव नहीं डाल सकते।5। हे भाई! जो मनुष्य अपने मन से, कर्मों से एक परमात्मा का ध्यान धरे रखता है, वह मनुष्य (मानस जन्म के) सारे फल हासिल कर लेता है।6। हे भाई! परमात्मा ने कृपा करके जिस मनुष्य को अपना बना लिया, उसको उसने अपना नाम बख्शा, उसको अपनी भक्ति का स्वाद दिया।7। हे नानक! वह परमात्मा ही जगत के आरम्भ से है, अब भी है, जगत के आखिर में भी रहेगा। उसके बिना (उसके जैसा) और कोई नहीं है।8।1।2।
Raag Soohee Mahalaa Panjavaa Ghar Teejaa
Ikoankaar Satigur Prasaad ||
Mithan Moh Agan Sok Saagar || Kar Kirapaa Udhar Har Naagar ||1|| Charan Kamal Saranai Narain || Dheenaa Naath Bhagat Parain ||1|| Rahaau || Anaathaa Naath Bhagat Bhai Metan || Saadhasa(N)G Jamadhoot Na Bhetan ||2|| Jeevan Roop Anoop Dhiaalaa || Ravan Gunaa Kateeaai Jam Jaalaa ||3|| A(N)Mirat Naam Rasan Nit Jaapai || Rog Roop Maiaa Na Biaapai ||4|| Jap Gobi(N)Dh Sa(N)Gee Sabh Taare || Pohat Naahee Pa(N)Ch Batavaare ||5|| Man Bach Karam Prabh Ek Dhiaae || Sarab Falaa Soiee Jan Paae ||6|| Dhaar Anugrahu Apanaa Prabh Keenaa || Keval Naam Bhagat Ras Dheenaa ||7|| Aadh Madh A(N)T Prabh Soiee || Naanak Tis Bin Avar Na Koiee ||8||1||2||
Raag Soohee, Fifth Mehla, Third House: One Universal Creator God. By The Grace Of The True Guru: Attachment to sex is an ocean of fire and pain. By Your Grace, O Sublime Lord, please save me from it. ||1|| I seek the Sanctuary of the Lotus Feet of the Lord. He is the Master of the meek, the Support of His devotees. ||1|| Pause || Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. ||2|| The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. ||3|| One who constantly chants the Ambrosial Nectar of the Naam with his tongue, is not touched or affected by Maya, the embodiment of disease. ||4|| Chant and meditate on God, the Lord of the Universe, and all of your companions shall be carried across; the five thieves will not even approach. ||5|| One who meditates on the One God in thought, word and deed – that humble being receives the fruits of all rewards. ||6|| Showering His Mercy, God has made me His own; He has blessed me with the unique and singular Naam, and the sublime essence of devotion. ||7|| In the beginning, in the middle, and in the end, He is God. O Nanak, without Him, there is no other at all. ||8||1||2||
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib,
sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dates When this Mukhwaak Comes Again
25 July 2024
22 September 2025
10 June 2025
ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥
Ang 889
ਰਾਮਕਲੀ ਮਹਲਾ ੫ ॥
ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥ ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥ ਜਮ ਕੀ ਜੇਵੜੀ ਤੂ ਆਗੈ ਬੰਧ ॥੧॥ ਛਾਡਿ ਵਿਡਾਣੀ ਤਾਤਿ ਮੂੜੇ ॥ ਈਹਾ ਬਸਨਾ ਰਾਤਿ ਮੂੜੇ ॥ ਮਾਇਆ ਕੇ ਮਾਤੇ ਤੈ ਉਠਿ ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥੧॥ ਰਹਾਉ ॥ ਬਾਲ ਬਿਵਸਥਾ ਬਾਰਿਕੁ ਅੰਧ ॥ ਭਰਿ ਜੋਬਨਿ ਲਾਗਾ ਦੁਰਗੰਧ ॥ ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥ ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥੨॥ ਚਿਰੰਕਾਲ ਪਾਈ ਦ੍ਰੁਲਭ ਦੇਹ ॥ ਨਾਮ ਬਿਹੂਣੀ ਹੋਈ ਖੇਹ ॥ ਪਸੂ ਪਰੇਤ ਮੁਗਧ ਤੇ ਬੁਰੀ ॥ ਤਿਸਹਿ ਨ ਬੂਝੈ ਜਿਨਿ ਏਹ ਸਿਰੀ ॥੩॥ ਸੁਣਿ ਕਰਤਾਰ ਗੋਵਿੰਦ ਗੋਪਾਲ ॥ ਦੀਨ ਦਇਆਲ ਸਦਾ ਕਿਰਪਾਲ ॥ ਤੁਮਹਿ ਛਡਾਵਹੁ ਛੁਟਕਹਿ ਬੰਧ ॥ ਬਖਸਿ ਮਿਲਾਵਹੁ ਨਾਨਕ ਜਗ ਅੰਧ ॥੪॥੧੨॥੨੩॥
ਅਰਥ: (ਹੇ ਮੂਰਖ!) ਤੂੰ ਧਨ ਇਕੱਠਾ ਕਰੀ ਜਾਂਦਾ ਹੈਂ, (ਅਤੇ ਧਨ ਜੋੜਨ ਦੇ ਉੱਦਮ ਵਿਚ) ਲੋਕਾਂ ਨੂੰ ਦੁੱਖ ਦੇਂਦਾ ਹੈਂ। (ਮੌਤ ਆਉਣ ਤੇ ਇਹ ਧਨ) ਤੇਰੇ ਕੰਮ ਨਹੀਂ ਆਵੇਗਾ, ਹੋਰਨਾਂ (ਦੇ ਵਰਤਣ) ਜੋਗਾ ਰਹਿ ਜਾਇਗਾ। (ਹੇ ਮੂਰਖ! ਇਸ ਧਨ ਦਾ) ਮਾਣ ਕਰ ਕੇ (ਇਸ ਧਨ ਦੇ ਨਸ਼ੇ ਵਿਚ) ਅੰਨ੍ਹਾ ਹੋ ਕੇ ਤੂੰ (ਲੋਕਾਂ ਨਾਲ) ਵਰਤਾਰਾ ਕਰਦਾ ਹੈਂ। (ਜਦੋਂ) ਮੌਤ ਦੀ ਫਾਹੀ (ਤੇਰੇ ਗਲ ਵਿਚ ਪਈ, ਉਸ ਫਾਹੀ ਵਿਚ) ਬੱਝੇ ਹੋਏ ਨੂੰ ਤੈਨੂੰ ਪਰਲੋਕ ਵਿਚ (ਲੈ ਜਾਣਗੇ, ਤੇ ਧਨ ਇਥੇ ਹੀ ਰਹਿ ਜਾਇਗਾ) ।੧। ਹੇ ਮੂਰਖ! ਦੂਜਿਆਂ ਨਾਲ ਈਰਖਾ ਕਰਨੀ ਛੱਡ ਦੇ। ਹੇ ਮੂਰਖ! ਇਸ ਦੁਨੀਆ ਵਿਚ (ਪੰਛੀਆਂ ਵਾਂਗ) ਰਾਤ-ਮਾਤ੍ਰ ਹੀ ਵੱਸਣਾ ਹੈ। ਮਾਇਆ ਵਿਚ ਮਸਤ ਹੋਏ ਹੇ ਮੂਰਖ! ਇਥੋਂ ਆਖ਼ਰ) ਉੱਠ ਕੇ ਤੂੰ ਚਲੇ ਜਾਣਾ ਹੈ, (ਪਰ) ਤੂੰ (ਇਸ ਜਗਤ-) ਸੁਪਨੇ ਨਾਲ ਰੁੱਝਾ ਪਿਆ ਹੈਂ।੧।ਰਹਾਉ। ਬਾਲ ਉਮਰੇ ਜੀਵ ਬੇ-ਸਮਝ ਬਾਲਕ ਬਣਿਆ ਰਹਿੰਦਾ ਹੈ, ਭਰ-ਜਵਾਨੀ ਵੇਲੇ ਵਿਕਾਰਾਂ ਵਿਚ ਲੱਗਾ ਰਹਿੰਦਾ ਹੈ, (ਜਵਾਨੀ ਲੰਘ ਜਾਣ ਤੇ) ਤੀਜੀ ਉਮਰੇ ਮਾਇਆ ਜੋੜਨ ਲੱਗ ਪੈਂਦਾ ਹੈ, (ਆਖ਼ਰ ਜਦੋਂ) ਬੁੱਢਾ ਹੋ ਜਾਂਦਾ ਹੈ ਤਾਂ ਅਫ਼ਸੋਸ ਕਰਦਾ (ਜੋੜੀ ਹੋਈ ਮਾਇਆ) ਛੱਡ ਕੇ (ਇਥੋਂ) ਤੁਰ ਪੈਂਦਾ ਹੈ।੨। (ਹੇ ਭਾਈ!) ਬੜੇ ਚਿਰਾਂ ਪਿੱਛੋਂ ਜੀਵ ਨੂੰ ਇਹ ਦੁਰਲੱਭ ਮਨੁੱਖਾ ਸਰੀਰ ਮਿਲਦਾ ਹੈ, ਪਰ ਨਾਮ ਤੋਂ ਵਾਂਜੇ ਰਹਿ ਕੇ ਇਹ ਸਰੀਰ ਮਿੱਟੀ ਹੋ ਜਾਂਦਾ ਹੈ। (ਨਾਮ ਤੋਂ ਬਿਨਾ, ਵਿਕਾਰਾਂ ਦੇ ਕਾਰਨ) ਮੂਰਖ ਜੀਵ ਦੀ ਇਹ ਦੇਹੀ ਪਸ਼ੂਆਂ ਤੇ ਪਰੇਤਾਂ ਨਾਲੋਂ ਭੀ ਭੈੜੀ (ਸਮਝੋ) । ਜਿਸ ਪਰਮਾਤਮਾ ਨੇ (ਇਸ ਦੀ) ਇਹ ਮਨੁੱਖਾ ਦੇਹੀ ਬਣਾਈ ਉਸ ਨੂੰ ਕਦੇ ਚੇਤੇ ਨਹੀਂ ਕਰਦਾ।੩। ਹੇ ਨਾਨਕ! ਆਖ-ਜੀਵ ਵਿਚਾਰੇ ਕੀਹ ਕਰਨ? ਹੇ ਕਰਤਾਰ! ਹੇ ਗੋਬਿੰਦ! ਹੋ ਗੋਪਾਲ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਦਾ ਹੀ ਕਿਰਪਾ ਦੇ ਸੋਮੇ! ਤੂੰ ਆਪ ਹੀ ਜੀਵਾਂ ਦੇ ਮਾਇਆ ਦੇ ਬੰਧਨ ਤੋੜੇਂ ਤਾਂ ਹੀ ਟੁੱਟ ਸਕਦੇ ਹਨ। ਹੇ ਕਰਤਾਰ! ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਇਸ ਜਗਤ ਨੂੰ ਤੂੰ ਆਪ ਹੀ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜੀ ਰੱਖ।੪।੧੨।੨੩।
रामकली महला ५ ॥
सिंचहि दरबु देहि दुखु लोग ॥ तेरै काजि न अवरा जोग ॥ करि अहंकारु होइ वरतहि अंध ॥ जम की जेवड़ी तू आगै बंध ॥१॥ छाडि विडाणी ताति मूड़े ॥ ईहा बसना राति मूड़े ॥ माइआ के माते तै उठि चलना ॥ राचि रहिओ तू संगि सुपना ॥१॥ रहाउ ॥ बाल बिवसथा बारिकु अंध ॥ भरि जोबनि लागा दुरगंध ॥ त्रितीअ बिवसथा सिंचे माइ ॥ बिरधि भइआ छोडि चलिओ पछुताइ ॥२॥ चिरंकाल पाई द्रुलभ देह ॥ नाम बिहूणी होई खेह ॥ पसू परेत मुगध ते बुरी ॥ तिसहि न बूझै जिनि एह सिरी ॥३॥ सुणि करतार गोविंद गोपाल ॥ दीन दइआल सदा किरपाल ॥ तुमहि छडावहु छुटकहि बंध ॥ बखसि मिलावहु नानक जग अंध ॥४॥१२॥२३॥
अर्थ: (हे मूर्ख!) तू धन इकट्ठा किए जा रहा है, (और धन जोड़ने के प्रयास में) लोगों को दुख देता है। (मौत आने पर ये धन) तेरे काम नहीं आएगा, औरों (के बरतने के) लायक रह जाएगा। (हे मूर्ख! इस धन का) माण करके (इस धन के नशे में) अंधा हो के तू (लोगों से) व्यवहार करता है। (जब) मौत का फंदा (तेरे गले में पड़ा, उस फंदे में) बँधे हुए को तुझे परलोक में (ले जाएंगे, और धन यहीं रह जाएगा)।1। हे मूर्ख! दूसरों से ईष्या करनी छोड़ दे। हे मूर्ख! इस दुनिया में (पक्षियों की तरह ही) सिर्फ रात भर के लिए ही बसना है। माया में मस्त हुए हे मूर्ख! (यहाँ से आखिर) उठ के तूने चले जाना है, (पर) तू (इस जगत-) सपने में व्यस्त हुआ पड़ा है।1। रहाउ। बाल उम्र में जीव बेसमझ बालक बना रहता है, भरी-जवानी में विकारों में लगा रहता है, (जवानी गुजर जाने पर) उम्र के तीसरे पड़ाव में माया जोड़ने लग जाता है, (आखिर जब) बुड्ढा हो जाता है तो अफसोस करते हुए (संचित किए हुए धन को) छोड़ के (यहाँ से) चला जाता है।2। (हे भाई!) बड़े चिरों बाद जीव को ये दुर्लभ मानुख देह मिलती है, पर नाम से वंचित रह के ये शरीर मिट्टी हो जाता है। (नाम के बिना, विकारों के कारण) मूर्ख जीव की ये देही पशुओं और प्रेतों से भी बुरी (समझें)। जिस परमात्मा ने (इसकी) ये मनुष्य देह बनाई उसको कभी याद नहीं करता।3। हे नानक! (कह-) बेचारे जीव भी क्या करें? हे करतार! हे गोबिंद! हे गोपाल! हे दीनों पर दया करने वाले! हे सदा ही कृपा के श्रोत! तू खुद ही जीवों के माया के बँधन तोड़े तब ही टूट सकते हैं। हे करतार! (माया के मोह में) अंधे हुए इस जगत को तूने खुद ही मेहर करके (अपने चरणों में) जोड़े रख।4।12।23।