Daily Mukhwak From Gurdwara Bangla Sahib New Delhi
Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, Indiaਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾਅੰਗ :- 683

Mukhwaak In Punjabi


ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ ॥
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥


Meaning In Punjabi


ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ।੧। ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ।੨। ਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੩। ਹੇ ਭਾਈ! ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ।੪। ਹੇ ਭਾਈ! ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ।੫।੧।੫੫।


Mukhwaak In Hindi


धनासरी महला ५ घरु १२
ੴ सतिगुर प्रसादि ॥
बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़े ॥ जम जंदारु न आवै नेड़े ॥४॥ त्रिसना अगनि प्रभि आपि बुझाई ॥ नानक उधरे प्रभ सरणाई ॥५॥१॥५५॥


Mukhwaak Meaning In Hindi


अर्थ: हे भाई! परमात्मा को हमेशा नमस्कार किया करो, प्रभू पातशाह के गुण गाते रहो। रहाउ। हे भाई! जिस मनुष्य को खुश-किस्मती से गुरू मिल जाता है, (गुरू के द्वारा) परमात्मा की सेवा-भक्ति करने से उसके करोड़ों पाप मिट जाते हैं।1। हे भाई! जिस मनुष्य का मन परमात्मा के सोहणें चरणों (के प्रेम-रंग में) रंगा जाता है, उस मनुष्य पर चिंता की आग जोर नहीं डाल सकती।2। हे भाई! प्रेम सं निर्भय प्रभू का नाम जपा करो। गुरू की संगति में (नाम जपने की बरकति से) संसार-समुंद्र से पार लांघ जाते हैं।3। हे भाई! (सिमरन के सदका) पराए धन (आदि) के कोई ऐब आदि दुष्कर्म नहीं होते, भयानक यम भी नजदीक नहीं फटकता (मौत का डर नहीं व्याप्ता, आत्मिक मौत नजदीक नहीं आती)।4। हे भाई! (जो मनुष्य प्रभू के गुण गाते हैं) उनकी तृष्णा की आग प्रभू ने खुद बुझा दी है। हे नानक! प्रभू की शरण पड़ कर (अनेकों जीव तृष्णा की आग में से) बच निकलते हैं।5।1।55।

hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib