Daily Mukhwak From  Gurdwara Bangla Sahib  New Delhi
Daily Mukhwak From  Gurdwara Bangla Sahib  New Delhi

Hukamnama Sahib From Gurdwara  Shri Bangla Sahib New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 687

Mukhwaak In Punjabi

ਧਨਾਸਰੀ ਮਹਲਾ ੧ ਛੰਤ
ੴ ਸਤਿਗੁਰ ਪ੍ਰਸਾਦਿ ॥
ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥


Meaning In Punjabi


ਅਰਥ: ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ) ਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ। ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨। ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ। (ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩। ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ) । ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ। ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ। (ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।


Mukhwaak In Hindi


धनासरी महला १ छंत
ੴ सतिगुर प्रसादि ॥
तीरथि नावण जाउ तीरथु नामु है ॥ तीरथु सबद बीचारु अंतरि गिआनु है ॥ गुर गिआनु साचा थानु तीरथु दस पुरब सदा दसाहरा ॥ हउ नामु हरि का सदा जाचउ देहु प्रभ धरणीधरा ॥ संसारु रोगी नामु दारू मैलु लागै सच बिना ॥ गुर वाकु निरमलु सदा चानणु नित साचु तीरथु मजना ॥१॥ साचि न लागै मैलु किआ मलु धोईऐ ॥ गुणहि हारु परोइ किस कउ रोईऐ ॥ वीचारि मारै तरै तारै उलटि जोनि न आवए ॥ आपि पारसु परम धिआनी साचु साचे भावए ॥ आनंदु अनदिनु हरखु साचा दूख किलविख परहरे ॥ सचु नामु पाइआ गुरि दिखाइआ मैलु नाही सच मने ॥२॥ संगति मीत मिलापु पूरा नावणो ॥ गावै गावणहारु सबदि सुहावणो ॥ सालाहि साचे मंनि सतिगुरु पुंन दान दइआ मते ॥ पिर संगि भावै सहजि नावै बेणी त संगमु सत सते ॥ आराधि एकंकारु साचा नित देइ चड़ै सवाइआ ॥ गति संगि मीता संतसंगति करि नदरि मेलि मिलाइआ ॥३॥ कहणु कहै सभु कोइ केवडु आखीऐ ॥ हउ मूरखु नीचु अजाणु समझा साखीऐ ॥ सचु गुर की साखी अम्रित भाखी तितु मनु मानिआ मेरा ॥ कूचु करहि आवहि बिखु लादे सबदि सचै गुरु मेरा ॥ आखणि तोटि न भगति भंडारी भरिपुरि रहिआ सोई ॥ नानक साचु कहै बेनंती मनु मांजै सचु सोई ॥४॥१॥


Mukhwaak Meaning In Hindi


अर्थ: मैं (भी) तीर्थों पर स्नान करने जाता हूँ (पर मेरे वास्ते परमात्मा का) नाम (ही) तीर्थ है। गुरू के शबद को विचार-मण्डल में टिकाना (मेरे लिए) तीर्थ है (क्योंकि इसकी बरकति से) मेरे अंदर परमात्मा के साथ गहरी सांझ बनती है। सतिगुरू का दिया हुआ ये ज्ञान मेरे वास्ते सदा कायम रहने वाला तीर्थ-स्थान है, मेरे लिए दसों पवित्र दिन हैं, मेरे लिए गंगा का जन्म-दिन है। मैं तो सदा प्रभू का नाम ही माँगता हूँ और (अरदास करता हूँ-) हे धरती के आसरे प्रभू! (मुझे अपना नाम) दे। जगत (विकारों में) रोगी हुआ पड़ा है, परमात्मा का नाम (इन रोगों का) इलाज है। सदा-स्थिर प्रभू के नाम के बिना (मन को विकारों की) मैल लग जाती है। गुरू का पवित्र शबद (मनुष्य को) सदा (आत्मिक) प्रकाश (देता है, यही) नित्य सदा कायम रहने वाला तीर्थ है, यही तीर्थ स्नान है।1। सदा-स्थिर प्रभू के नाम में जुड़ने से मन को (विकारों की) मैल नहीं लगती, (फिर तीर्थ आदि पर जा के) कोई मैल धोने की आवश्यक्ता नहीं रहती। परमात्मा के गुणों का हार (हृदय में) परो के किसी के आगे पुकार करने की भी जरूरत नहीं रहती। जो मनुष्य गुरू के शबद के विचार द्वारा (अपने मन को विकारों की ओर से) मार लेता है, वह संसार-समुंद्र से पार लांघ जाता है, (औरों को भी) पार लंघा लेता है, वह दोबारा (के चक्कर) में नहीं आता। वह मनुष्य आप पारस बन जाता है, बड़ी ही ऊँची सुरति का मालिक हो जाता है, वह सदा-स्थिर प्रभू का रूप बन जाता है, वह सदा-स्थिर प्रभू को प्यारा लगने लग पड़ता है। उसके अंदर हर वक्त आनंद बना रहता है, सदा-स्थिर रहने वाली खुशी पैदा हो जाती है, वह मनुष्य अपने (सारे) दुख-पाप दूर कर लेता है। जिस मनुष्य ने सदा-स्थिर प्रभू का नाम प्राप्त कर लिया, जिसको गुरू ने (प्रभू) दिखा दिया, उसके सदा-स्थिर नाम जपते मन को कभी विकारों की मैल नहीं लगती।2। साध-संगति में मित्र-प्रभू का मिलाप हो जाना – यही वह तीर्थ-स्नान है जिसमें कोई कमी नहीं रह जाती। जो मनुष्य गुरू के शबद में जुड़ के गाने-योग्य प्रभू (के गुण) गाता है उसका जीवन सुंदर बन जाता है। सतिगुरू को (जीवन-दाता) मान के सदा-स्थिर प्रभू की सिफत सालाह करके मनुष्य की मति दूसरों की सेवा करने वाली सब पर दया करने वाली बन जाती है। (सिफत सालाह की बरकति से मनुष्य) पति-प्रभू की संगति में रह के उसको प्यारा लगने लग जाता है आत्मिक अडोलता में (मानो आत्मिक) स्नान करता है; यही उसके लिए स्वच्छ से स्वच्छ त्रिवेणी संगम (का स्नान) है। (हे भाई!) उस सदा स्थिर रहने वाले एक अकालपुरुख को सिमर, जो सदा (सब जीवों को दातें) देता है और (जिसकी दी हुई दातें दिनो दिन) बढ़ती ही जाती हैं। मित्र-प्रभू की संगति में, गुरू-संत की संगति में आत्मिक अवस्था ऊँची हो जाती है, प्रभू मेहर की नजर करके अपनी संगति में मिला लेता है।3। हरेक जीव (परमात्मा के बारे में) कथन करता है (और कहता है कि परमात्मा बहुत बड़ा है, पर) कोई नहीं बता सकता कि वह कितना बड़ा है। (मैं इतने लायक नहीं कि परमात्मा का स्वरूप बयान कर सकूँ) मैं (तो) मूर्ख हूँ, जीव स्वभाव का हूँ, अंजान हूँ, मैं तो गुरू के उपदेश से ही (कुछ) समझ सकता हूँ (अर्थात, मैं तो उतना कुछ ही मुश्किल से समझ सकता हूँ जितना गुरू अपने शबद से समझाए)। मेरा मन तो उस गुरू-शबद में ही पतीज गया है जो सदा-स्थिर प्रभू की सिफत सालाह करता है और जो आत्मिक जीवन देने वाला है। जो जीव (माया-मोह के) जहर से लदे हुए जगत में आते हैं (गुरू के शबद को विसार के और तीर्थ-स्नान आदि की टेक रख के, उसी जहर से लदे हुए ही जगत से) कूच कर जाते हैं, पर जो मनुष्य सदा-स्थिर प्रभू की सिफत सालाह के शबद में जुड़ते हैं, उनको मेरा गुरू उस जहर के भार से बचा लेता है। (परमात्मा के गुण बेअंत हैं, गुण) बयान करने से खत्म नहीं होते, (परमात्मा की भक्ति के खजाने भरे पड़े हैं, जीवों को भक्ति की दाति बाँटने से) भक्ती के खजानों में कोई कमी नहीं आती, (पर भगती करने से प्रभू की सिफत सालाह करने से मनुष्य को ये यकीन हो जाता है कि) परमात्मा ही हर जगह व्यापक है। हे नानक! जो मनुष्य सदा-स्थिर प्रभू का सिमरन करता है, जो प्रभू-दर पर अरदासें करता है (और इस तरह) अपने मन को विकारों की मैल से साफ कर लेता है उसे हर जगह वह सदा-स्थिर प्रभू ही दिखता है (तीर्थ-स्नानों से यह आत्मिक अवस्था प्राप्त नहीं होती)।4।1।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
 gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama  gurudwara bangla sahib