Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 623
Mukhwaak In Punjabi
ਸੋਰਠਿ ਮਹਲਾ ੫ ॥
ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥
Meaning In Punjabi
ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ।੧।ਰਹਾਉ। (ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧। ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨। ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩। (ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।
Mukhwaak In Hindi
सोरठि महला ५ ॥
गुरि पूरै चरनी लाइआ ॥ हरि संगि सहाई पाइआ ॥ जह जाईऐ तहा सुहेले ॥ करि किरपा प्रभि मेले ॥१॥ हरि गुण गावहु सदा सुभाई ॥ मन चिंदे सगले फल पावहु जीअ कै संगि सहाई ॥१॥ रहाउ ॥ नाराइण प्राण अधारा ॥ हम संत जनां रेनारा ॥ पतित पुनीत करि लीने ॥ करि किरपा हरि जसु दीने ॥२॥ पारब्रहमु करे प्रतिपाला ॥ सद जीअ संगि रखवाला ॥ हरि दिनु रैनि कीरतनु गाईऐ ॥ बहुड़ि न जोनी पाईऐ ॥३॥ जिसु देवै पुरखु बिधाता ॥ हरि रसु तिन ही जाता ॥ जमकंकरु नेड़ि न आइआ ॥ सुखु नानक सरणी पाइआ ॥४॥९॥५९॥
Mukhwaak Meaning In Hindi
अर्थ: हे भाई! सदा प्यार से परमात्मा के सिफत सालाह के गीत गाते रहा करो। (सिफत सालाह की बरकति से) मन मांगे फल (प्रभू के दर से) प्राप्त करते रहोगे, परमात्मा जीवन के साथ (बसता) साथी (प्रतीत होता रहेगा)।1। रहाउ। (हे भाई जिस मनुष्य को) पूरे गुरू ने (परमात्मा के) चरणों में जोड़ दिया, उसने वह परमात्मा पा लिया जो हर वक्त अंग-संग बसता है, और (जीवन का) मददगार है। (अगर प्रभू चरणों में जुड़े रहें तो) जहाँ भी जाएं, वहीं सुखी रह सकते हैं (पर जिन्हें चरणों में मिलाया है) प्रभू ने (खुद ही) कृपा करके मिलाया है।1। हे भाई! मैं तो संत जनों की धूड़ बना रहता हूँ, (संत जनों की कृपा से) परमात्मा जीवन का आसरा (प्रतीत होता रहता है)। संत जन कृपा करके परमात्मा की सिफत सालाह की दाति देते हैं, (और इस तरह) विकारों में गिरे हुओं को (भी) पवित्र जीवन वाला बना लेते हैं।2। हे भाई! दिन-रात (हर समय) परमात्मा की सिफत सालाह के गीत गाते रहना चाहिए, (सिफत सालाह की बरकति से) दुबारा जनम-मरन का चक्कर नहीं पड़ता। परमात्मा खुद (सिफत सालाह करने वालों की) रक्षा करता है, सदा उनके प्राणों के साथ रक्षक बना रहता है।3। (पर) हे नानक! उस मनुष्य ने ही परमात्मा के नाम का स्वाद समझा है (कद्र जानी है), जिसे सृजनहार सर्व-व्यापक प्रभू खुद (ये दाति) देता है। परमात्मा की शरण पड़ा रह के वह आत्मिक आनंद लेता रहता है। जम दूत भी उसके नजदीक नहीं फटकते।4।9।49।
www.shrimuktsarsahib.com
hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
Shabad Lyrics In Punjabi
Shabad Lyrics in Hindi
Shabad Lyrics In English
hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama gurdwara bangla sahib delhi