Daily Mukhwak From  Gurdwara Bangla Sahib  New Delhi
Daily Mukhwak From  Gurdwara Bangla Sahib  New Delhi

Hukamnama Sahib From Gurdwara  Shri Bangla Sahib New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 721

Mukhwaak In Punjabi

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥


Meaning In Punjabi


ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨। ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩। ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।


Mukhwaak In Hindi


तिलंग महला १ घरु ३    ੴ सतिगुर प्रसादि ॥
इहु तनु माइआ पाहिआ पिआरे लीतड़ा लबि रंगाए ॥ मेरै कंत न भावै चोलड़ा पिआरे किउ धन सेजै जाए ॥१॥ हंउ कुरबानै जाउ मिहरवाना हंउ कुरबानै जाउ ॥ हंउ कुरबानै जाउ तिना कै लैनि जो तेरा नाउ ॥ लैनि जो तेरा नाउ तिना कै हंउ सद कुरबानै जाउ ॥१॥ रहाउ ॥ काइआ रंङणि जे थीऐ पिआरे पाईऐ नाउ मजीठ ॥ रंङण वाला जे रंङै साहिबु ऐसा रंगु न डीठ ॥२॥ जिन के चोले रतड़े पिआरे कंतु तिना कै पासि ॥ धूड़ि तिना की जे मिलै जी कहु नानक की अरदासि ॥३॥ आपे साजे आपे रंगे आपे नदरि करेइ ॥ नानक कामणि कंतै भावै आपे ही रावेइ ॥४॥१॥३॥ 


Mukhwaak Meaning In Hindi



अर्थ: हे मेहरवान प्रभू! मैं कुर्बान जाता हूँ मैं सदके जाता हूँ, मैं वारने जाता हूँ उनसे, जो तेरा नाम सिमरते हैं। जो लोग तेरा नाम लेते हैं, मैं उनसे सदा कुर्बान जाता हूँ।1। रहाउ। जिस जीव-स्त्री के इस शरीर को माया (के मोह) की लाग लगी हो, और फिर उसने इसको लालच से रंगा लिया हो, वह जीव-स्त्री पति-प्रभू के चरणों में नहीं पहुँच सकती, क्योंकि (जिंद का) ये चोला (ये शरीर, ये जीवन) पति-प्रभू को पसंद नहीं आता।1। (पर, हाँ!) अगर ये शरीर (लिलारी की) मॅटी बन जाए, और हे सज्जन! इस में मजीठ जैसे पक्के रंग वाला प्रभू का नाम-रंग पाया जाए, फिर मालिक-प्रभू खुद लिलारी (बन के जीव-स्त्री के मन को) रंग (में डुबो) दे, तो ऐसा रंग चढ़ता है जो कभी पहले देखा ना हो।2। हे प्यारे (सज्जन!) जिन जीव-सि्त्रयों के (शरीर-) चोले (जीवन नाम-रंग से) रंगे हुए हैं, पति-प्रभू (सदा) उनके पास (बसता) है। हे सज्जन! नानक की ओर से उनके पास विनती कर, भला नानक को भी उनके चरणों की धूल मिल जाए।3। हे नानक! जिस जीव-स्त्री पर प्रभू खुद मेहर की नजर करता है उसको वह आप ही सँवारता है खुद ही (नाम का) रंग चढ़ाता है, वह जीव-स्त्री पति-प्रभू को प्यारी लगती है, उसको प्रभू खुद ही अपने चरणों में जोड़ता है।4।1।3।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
 gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama  gurudwara bangla sahib