Daily Mukhwak From  Gurdwara Bangla Sahib  New Delhi
Daily Mukhwak From  Gurdwara Bangla Sahib  New Delhi

Hukamnama Sahib From Gurdwara  Shri Bangla Sahib New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 775

ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥ ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥


ਅਰਥ: ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ। (ਹੇ ਸੰਤ ਜਨੋ!) ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ। ਹੇ ਪ੍ਰਭੂ! ਜਿਉਂ ਜਿਉਂ) ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ। (ਹੇ ਪ੍ਰਭੂ! ਮੇਰੇ ਉੱਤੇ ਭੀ ਮਿਹਰ ਕਰ) ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ। ਹੇ ਨਾਨਕ! ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੂੰਘੀ ਸਾਂਝ ਨਹੀਂ ਪਾਂਦਾ।੧। ਹੇ ਭਾਈ! ਉਹ ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਸਭ ਜੀਵਾਂ ਵਿਚ ਵਿਆਪਕ ਹੈ। (ਪਰ ਜਿਹੜਾ ਮਨੁੱਖ) ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਨੂੰ) ਸਿਮਰਦਾ ਹੈ, ਉਸ ਨੂੰ ਹੀ ਉਹ ਮਾਲਕ-ਪ੍ਰਭੂ (ਸਭ ਥਾਈਂ) ਵਿਆਪਕ ਦਿੱਸਦਾ ਹੈ। (ਉਸ ਮਨੁੱਖ ਨੂੰ ਹੀ ਇਹ ਨਿਸ਼ਚਾ ਬਣਦਾ ਹੈ ਕਿ) ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਹਰੇਕ ਸਰੀਰ ਵਿਚ ਮੌਜੂਦ ਹੈ। ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, (ਗੁਰੂ ਦੀ ਮਤਿ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹਿ ਸਕੀਦਾ ਹੈ (ਅਤੇ ਇਹ ਨਿਸ਼ਚਾ ਬਣਦਾ ਹੈ ਕਿ ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ। ਹੇ ਭਾਈ! ਪ੍ਰਭੂ ਦੀ ਆਪਣੀ ਹੀ ਮਿਹਰ ਨਾਲ) ਜੇ ਮੈਂ ਉਸ ਪ੍ਰਭੂ ਨੂੰ ਚੰਗਾ ਲੱਗ ਪਵਾਂ, ਤਾਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਸ ਦੇ ਗੁਣ ਗਾ ਸਕਦਾ ਹਾਂ, ਉਹ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਪ੍ਰਭੂ ਨਾਲ ਡੂੰਘੀ ਸਾਂਝ ਪੈ ਸਕਦੀ ਹੈ (ਜਿਹੜਾ ਮਨੁੱਖ ਸ਼ਬਦ ਵਿਚ) ਜੁੜਦਾ ਹੈ, (ਉਹ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੨। ਹੇ ਭਾਈ! ਇਹ ਜਗਤ (ਇਕ ਅਜਿਹਾ ਸਮੁੰਦਰ ਹੈ, ਜਿਸ ਤੋਂ) ਪਾਰ ਲੰਘਣਾ ਔਖਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਦੇ) ਪਾਰਲੇ ਪਾਸੇ ਨਹੀਂ ਪਹੁੰਚ ਸਕਦਾ, (ਕਿਉਂਕਿ ਉਸ ਦੇ) ਅੰਦਰ ਹੀ ਅਹੰਕਾਰ, ਅਸਲੀਅਤ ਦੀ ਲਾਲਸਾ, ਕਾਮ, ਕ੍ਰੋਧ, ਚਤੁਰਾਈ (ਆਦਿਕ ਭੈੜ) ਟਿਕੇ ਰਹਿੰਦੇ ਹਨ। ਹੇ ਭਾਈ! ਜਿਸ ਮਨੁੱਖ ਦੇ) ਅੰਦਰ ਆਪਣੀ ਸਿਆਣਪ ਦਾ ਮਾਣ ਟਿਕਿਆ ਰਹਿੰਦਾ ਹੈ ਉਹ ਮਨੁੱਖ (ਪ੍ਰਭੂ-ਦਰ ਤੇ) ਪਰਵਾਨ ਨਹੀਂ ਹੁੰਦਾ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਲੈਂਦਾ ਹੈ। (ਉਹ ਮਨੁੱਖ ਸਾਰੀ ਉਮਰ) ਜਮਰਾਜ ਦੇ ਰਸਤੇ ਉਤੇ ਤੁਰਦਾ ਹੈ, ਦੁੱਖ ਸਹਾਰਦਾ ਹੈ, (ਆਤਮਕ ਮੌਤ ਦੀਆਂ) ਚੋਟਾਂ ਖਾਂਦਾ ਰਹਿੰਦਾ ਹੈ, ਅੰਤ ਵੇਲੇ ਇਥੋਂ ਹੱਥ ਮਲਦਾ ਜਾਂਦਾ ਹੈ। ਹੇ ਭਾਈ! ਜੀਵਨ-ਸਫ਼ਰ ਵਿਚ ਇੱਥੇ) ਪੁੱਤਰ, ਪਰਵਾਰ, ਭਰਾ-ਇਹਨਾਂ ਵਿਚੋਂ ਕੋਈ ਭੀ ਮਦਦਗਾਰ ਨਹੀਂ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਬੇਲੀ ਨਹੀਂ ਬਣਦਾ। ਹੇ ਨਾਨਕ! ਇਹ ਸਾਰਾ ਮਾਇਆ ਦੇ ਮੋਹ ਦਾ (ਹੀ) ਖਿਲਾਰਾ ਹੈ, ਪਰਲੋਕ ਵਿਚ (ਭੀ ਮਨੁੱਖ ਦੇ) ਨਾਲ ਨਹੀਂ ਜਾਂਦਾ।੩। ਹੇ ਭਾਈ! ਜਦੋਂ) ਮੈਂ (ਨਾਮ ਦੀ) ਦਾਤਿ ਦੇਣ ਵਾਲੇ ਆਪਣੇ ਗੁਰੂ ਨੂੰ ਪੁੱਛਦਾ ਹਾਂ ਕਿ ਇਹ ਦੁੱਤਰ ਸੰਸਾਰ-ਸਮੁੰਦਰ ਕਿਸ ਤਰੀਕੇ ਨਾਲ ਲੰਘਿਆ ਜਾ ਸਕਦਾ ਹੈ (ਤਾਂ ਅੱਗੋਂ ਉੱਤਰ ਮਿਲਦਾ ਹੈ ਕਿ) ਗੁਰੂ ਦੀ ਰਜ਼ਾ ਵਿਚ (ਜੀਵਨ-ਤੋਰ) ਤੁਰਦੇ ਰਹੋ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਵਿਕਾਰਾਂ ਵਲੋਂ ਬਚੇ ਰਹੀਦਾ ਹੈ। (ਗੁਰੂ ਦੀ ਰਜ਼ਾ ਵਿਚ ਤੁਰਿਆਂ) ਦੁਨੀਆ ਦੀ ਕਾਰ ਕਰਦਿਆਂ ਵਿਕਾਰਾਂ ਵਲੋਂ ਮਰੇ ਰਹੀਦਾ ਹੈ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। (ਕਿਉਂਕਿ) ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ਉਸ ਨੂੰ ਵੱਡੀ ਕਿਸਮਤ ਨਾਲ ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ ਮਿਲ ਪੈਂਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਉਹ ਸੁਰਤਿ ਜੋੜੀ ਰੱਖਦਾ ਹੈ। ਉਸ ਦੀ ਮਤਿ ਵਿਚ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈ, ਉਸ ਦਾ ਮਨ ਨਾਮ ਵਿਚ ਪਤੀਜ ਜਾਂਦਾ ਹੈ, ਉਸ ਨੂੰ ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ। ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਪ੍ਰਭੂ ਮਿਲ ਪੈਂਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਇਕ-ਮਿਕ ਹੋਈ ਰਹਿੰਦੀ ਹੈ।੪।੧।੪।


रागु सूही छंत महला ४ घरु ३ ੴ सतिगुर प्रसादि ॥
आवहो संत जनहु गुण गावह गोविंद केरे राम ॥ गुरमुखि मिलि रहीऐ घरि वाजहि सबद घनेरे राम ॥ सबद घनेरे हरि प्रभ तेरे तू करता सभ थाई ॥ अहिनिसि जपी सदा सालाही साच सबदि लिव लाई ॥ अनदिनु सहजि रहै रंगि राता राम नामु रिद पूजा ॥ नानक गुरमुखि एकु पछाणै अवरु न जाणै दूजा ॥१॥ सभ महि रवि रहिआ सो प्रभु अंतरजामी राम ॥ गुर सबदि रवै रवि रहिआ सो प्रभु मेरा सुआमी राम ॥ प्रभु मेरा सुआमी अंतरजामी घटि घटि रविआ सोई ॥ गुरमति सचु पाईऐ सहजि समाईऐ तिसु बिनु अवरु न कोई ॥ सहजे गुण गावा जे प्रभ भावा आपे लए मिलाए ॥ नानक सो प्रभु सबदे जापै अहिनिसि नामु धिआए ॥२॥ इहु जगो दुतरु मनमुखु पारि न पाई राम ॥ अंतरे हउमै ममता कामु क्रोधु चतुराई राम ॥ अंतरि चतुराई थाइ न पाई बिरथा जनमु गवाइआ ॥ जम मगि दुखु पावै चोटा खावै अंति गइआ पछुताइआ ॥ बिनु नावै को बेली नाही पुतु कुट्मबु सुतु भाई ॥ नानक माइआ मोहु पसारा आगै साथि न जाई ॥३॥ हउ पूछउ अपना सतिगुरु दाता किन बिधि दुतरु तरीऐ राम ॥ सतिगुर भाइ चलहु जीवतिआ इव मरीऐ राम ॥ जीवतिआ मरीऐ भउजलु तरीऐ गुरमुखि नामि समावै ॥ पूरा पुरखु पाइआ वडभागी सचि नामि लिव लावै ॥ मति परगासु भई मनु मानिआ राम नामि वडिआई ॥ नानक प्रभु पाइआ सबदि मिलाइआ जोती जोति मिलाई ॥४॥१॥४॥


अर्थ: हे संत जनो! आओ, (साध-संगति में मिल के) परमात्मा के गुण गाते रहें। (हे संत जनों!) गुरू की शरण पड़ कर (प्रभू चरणों में) जुड़े रहना चाहिए (प्रभू चरणों में जुड़ने की बरकति से) हृदय-घर में प्रभू की सिफत-सालाह के शबद अपना प्रभाव डाले रखते हैं। हे प्रभू! (ज्यों-ज्यों) तेरी सिफत सालाह के शबद (मनुष्य के हृदय में) प्रभाव डालते हैं, (त्यों-त्यों तू, हे प्रभू!) उसको हर जगह बसता दिखाई देता है। (हे प्रभू! मेरे ऊपर भी मेहर कर) मैं दिन-रात तेरा नाम जपता रहूँ, मैं सदा तेरी सिफत-सालाह करता रहूँ, मैं तेरी सदा सिफत सालाह में सुरति जोड़े रखूँ। हे नानक! जो मनुष्य परमात्मा के नाम को अपने हृदय की पूजा बनाता है (भाव, हर वक्त हृदय में बसाए रखता है) वह मनुष्य हर समय आत्मिक अडोलता में टिका रहता है, वह मनुष्य परमात्मा के प्रेम-रंग में रंगा रहता है। गुरू की शरण पड़ कर वह एक प्रभू के साथ ही सांझ डाले रखता है, किसी और दूसरे के साथ सांझ नहीं डालता।1। हे भाई! वह परमात्मा हरेक के दिल की जानने वाला है, और सब जीवों में व्यापक है। (पर जो मनुष्य) गुरू के शबद के द्वारा (उसको) सिमरता है, उसको ही वह मालिक प्रभू (सब जगह) व्यापक दिखाई देता है। (उस मनुष्य को ये निश्चय हो जाता है कि कहीं भी) उस परमात्मा के बिना और कोई नहीं। हे भाई! (प्रभू की अपनी ही मेहर से) अगर मैं उस प्रभू को अच्छा लग पड़ूँ, तो आत्मिक अडोलता में टिक के मैं उसके गुण गा सकता हूँ, वह खुद ही (जीव को अपने साथ) मिलाता है। हे नानक! गुरू के शबद के द्वारा ही उस प्रभू के साथ गहरी सांझ पड़ सकती है (जो मनुष्य शबद में) जुड़ता है, (वह) दिन-रात परमात्मा का नाम सिमरता रहता है।2। हे भाई! ये जगत (एक ऐसा समुंद्र है, जिससे) पार लांघना मुश्किल है। अपने मन के पीछे चलने वाला मनुष्य (इसके) दूसरे छोर पर नहीं पहुँच सकता, (क्योंकि उसके) अंदर ही अहंकार, अस्लियत की लालसा, काम, क्रोध चतुराई (आदि बुराईयाँ) टिकी रहती हैं। हे भाई! (जिस मनुष्य के) अंदर अपनी समझदारी का मान टिका रहता है वह मनुष्य (प्रभू के दर पर) प्रवान नहीं होता, वह अपना मानस जन्म व्यर्थ गवा लेता है। (वह मनुष्य सारी उम्र) जमराज के रास्ते पर चलता है, दुख सहता है (आत्मिक मौत की) चोटें खाता रहता है, अंत के समय यहाँ से हाथ मलता जाता है। हे भाई! (जीवन-यात्रा में यहाँ) पुत्र, परिवार, भाई – इनमें से कोई भी मददगार नहीं, परमात्मा के नाम के बिना कोई बेली नहीं बनता। हे नानक! ये सारा माया के मोह का पसारा (ही) है, परलोक में (भी मनुष्य के) साथ नहीं जाता।3। हे भाई! (जब) मैं (नाम की) दाति देने वाले अपने गुरू को पूछता हूँ कि ये दुष्तर संसार-समुंद्र कैसे पार लांघा जा सकता है (तो आगे से उक्तर मिलता है कि) गुरू की रजा में (जीवन की चाल) चलते रहो, इस तरह दुनिया की किरत-कार करते हुए ही विकारों से बचे रहा जा सकता है। (गुरू की रजा में चलने से) दुनिया के काम करते हुए ही विकारों की ओर से मृतक रहा जाता है, संसार-समुंद्र से पार लांघा जाता है। (क्योंकि) जो मनुष्य गुरू के सन्मुख रहता है, वह परमात्मा के नाम में लीन रहता है उसको बड़े-भाग्यों से सारे गुणों से भरपूर प्रभू मिल जाता है, सदा स्थिर हरी नाम में वह सुरति जोड़े रखता है। उसकी मति में आत्मिक जीवन की सूझ का प्रकाश हो जाता है, उसका मन नाम में पतीज जाता है, उसको नाम की बरकति से (लोक-परलोक में) इज्जत मिल जाती है। हे नानक! जो मनुष्य गुरू के शबद में जुड़ता है उसे प्रभू मिल जाता है, उसकी जीवात्मा प्रभू की ज्योति में एक-मेक हुई रहती है।4।1।4।


www.shrimuktsarsahib.com

hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
 gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
 sis ganj hukamnama
hukamnama sis ganj sahib today
today hukamnama bangla sahib
hukamnama of the day
hukamnama  gurudwara bangla sahib