Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-613
ਸੋਰਠਿ ਮਹਲਾ ੫ ਘਰੁ ੨ ॥
ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥
ਅਰਥ: ਹੇ ਪ੍ਰਭੂ! ਤੂੰ ਮੇਰੇ ਸਿਰ ਉੱਤੇ ਰਾਖਾ ਹੈਂ ਇਸ ਲੋਕ ਵਿਚ, ਤੇ, ਪਰਲੋਕ ਵਿਚ ਮੈਨੂੰ ਤੇਰਾ ਹੀ ਆਸਰਾ ਹੈ।ਰਹਾਉ। ਹੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇ! ਮਾਂ ਦੇ ਪੇਟ ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ ਪਾਰ ਲੰਘਾ ਲੈ।੧। ਹੇ ਪ੍ਰਭੂ! ਤੇਰੇ ਪੈਦਾ ਕੀਤੇ ਪਦਾਰਥਾਂ ਨੂੰ (ਇਹ ਜੀਵ) ਮੇਰੂ ਪਰਬਤ ਜੇਡੀਆਂ ਵੱਡੀਆਂ ਸਮਝਦਾ ਹੈ, ਪਰ ਤੈਨੂੰ ਜੋ ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ਇਕ ਤੀਲੇ ਵਰਗਾ ਜਾਣਦਾ ਹੈਂ। ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਰੀ ਲੁਕਾਈ ਤੇਰੇ ਹੀ ਦਰ ਤੋਂ ਮੰਗਣ ਵਾਲੀ ਹੈ, ਤੂੰ ਆਪਣੀ ਰਜ਼ਾ ਵਿਚ ਸਭ ਨੂੰ ਦਾਨ ਦੇਂਦਾ ਹੈਂ।੨। ਹੇ ਪ੍ਰਭੂ! ਤੇਰੇ ਕੌਤਕ ਹੈਰਾਨ ਕਰ ਦੇਣ ਵਾਲੇ ਹਨ, ਇਕ ਛਿਨ ਵਿਚ ਤੂੰ ਕੁਝ ਦਾ ਕੁਝ ਬਣਾ ਦੇਂਦਾ ਹੈਂ। ਹੇ ਅਪਹੁੰਚ! ਹੇ ਬੇਅੰਤ। ਤੂੰ ਸਭ ਤੋਂ ਉੱਚਾ ਹੈਂ, ਤੂੰ ਸੋਹਣਾ ਹੈਂ, ਤੂੰ ਵੱਡੇ ਜਿਗਰੇ ਵਾਲਾ ਹੈਂ, ਤੂੰ ਸਾਰੇ ਸੰਸਾਰ ਵਿਚ ਗੁਪਤ ਵੱਸ ਰਿਹਾ ਹੈਂ।੩। ਹੇ ਨਾਨਕ! ਆਖ-) ਹੇ ਸਰਬ-ਵਿਆਪਕ ਪ੍ਰਭੂ! ਜਦੋਂ ਤੂੰ ਆਪ ਹੀ (ਕਿਸੇ ਜੀਵ ਨੂੰ) ਸਾਧ ਸੰਗਤਿ ਵਿਚ ਮਿਲਾਂਦਾ ਹੈਂ, ਤਦੋਂ ਉਹ ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਦਾ ਹੈ। (ਹੇ ਭਾਈ!) ਵਾਸ਼ਨਾ-ਰਹਿਤ ਸਰਬ-ਵਿਆਪਕ ਪ੍ਰਭੂ ਦਾ ਪਰਤਾਪ ਵੇਖ ਕੇ ਤਦੋਂ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ।੪।੭।੧੮।
सोरठि महला ५ घरु २ ॥
मात गरभ महि आपन सिमरनु दे तह तुम राखनहारे ॥ पावक सागर अथाह लहरि महि तारहु तारनहारे ॥१॥ माधौ तू ठाकुरु सिरि मोरा ॥ ईहा ऊहा तुहारो धोरा ॥ रहाउ ॥ कीते कउ मेरै समानै करणहारु त्रिणु जानै ॥ तू दाता मागन कउ सगली दानु देहि प्रभ भानै ॥२॥ खिन महि अवरु खिनै महि अवरा अचरज चलत तुमारे ॥ रूड़ो गूड़ो गहिर ग्मभीरो ऊचौ अगम अपारे ॥३॥ साधसंगि जउ तुमहि मिलाइओ तउ सुनी तुमारी बाणी ॥ अनदु भइआ पेखत ही नानक प्रताप पुरख निरबाणी ॥४॥७॥१८॥
अर्थ: हे प्रभू! तू मेरे सिर पर रखवाला है इस लोक में, परलोक में मुझे तेरा ही आसरा है। रहाउ। हे (संसार समुंद्र से) पार लंघा सकने की समर्था रखने वाले! माँ के पेट में हमें अपना सिमरन दे के वहाँ हमारी रक्षा करने वाला है। (विकारों की) आग के समुंद्र में गहरी लहरों में गिरे हुए को भी मुझे पार लंघा ले।1। हे प्रभू! तेरे पैदा किए पदार्थों को (ये जीव) मेरु पर्वत समान समझते हैं, पर तुझे, जो तू सब को पैदा करने वाला है, को एक तीले समान समझते हैं। हे प्रभू! तू सबको दातें देने वाला है, सारी दुनिया तेरे ही दर से माँगने वाली है, तू अपनी रजा में सबको दान देता है।2। हे प्रभू! तेरे करिश्में हैरान कर देने वाले हैं, एक छिन में तू कुछ का कुछ बना देता है। हे अपहुँच! हे बेअंत! तू सबसे ऊँचा है, तू सुंदर है, तू बड़े जिगरे वाला है, तू सारे संसार में गुप्त बस रहा है।3। हे नानक! (कह–) हे सर्व-व्यापक प्रभू! जब तू खुद ही (किसी जीव को) साध-संगति में मिलाता है, तब वह तेरी सिफत सालाह की बाणी सुनता है। (हे भाई!) वासना-रहित सर्व-व्यापक प्रभू का प्रताप देख के तब उसके अंदर आत्मिक आनंद पैदा होता है।4।7।18।
SoraTh mahalaa panjavaa ghar doojaa ||
maat garabh meh aapan simaran dhe teh tum raakhanahaare || paavak saagar athaeh lahar meh taarahu taaranahaare ||1|| maadhau too Thaakur sir moraa || e’eehaa uoohaa tuhaaro dhoraa || rahaau || keete kau merai sa(n)maanai karanahaar tiran jaanai || too dhaataa maagan kau sagalee dhaan dheh prabh bhaanai ||2|| khin meh avar khinai meh avaraa acharaj chalat tumaare || rooRo gooRo gahir ga(n)bheero uoochau agam apaare ||3|| saadhasa(n)g jau tumeh milaio tau sunee tumaaree baanee || anadh bhiaa pekhat hee naanak prataap purakh nirabaanee ||4||7||18||
Sorat’h, Fifth Mehla, Second House: In our mother’s womb, You blessed us with Your meditative remembrance, and You preserved us there. Through the countless waves of the ocean of fire, please, carry us across and save us, O Savior Lord! ||1|| O Lord, You are the Master above my head. Here and hereafter, You alone are my Support. ||Pause|| He looks upon the creation like a mountain of gold, and sees the Creator as a blade of grass. You are the Great Giver, and we are all mere beggars; O God, You give gifts according to Your Will. ||2|| In an instant, You are one thing, and in another instant, You are another. Wondrous are Your ways! You are beautiful, mysterious, profound, unfathomable, lofty, inaccessible and infinite. ||3|| When You brought me to the Saadh Sangat, the Company of the Holy, then I heard the Bani of Your Word. Nanak is in ecstasy, beholding the Glory of the Primal Lord of Nirvaanaa. ||4||7||18||
hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib