Daily Mukhwak From Gurdwara Bangla Sahib  New Delhi
Daily Mukhwak From Gurdwara Bangla Sahib  New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 657


Mukhwaak In Punjabi

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥


Meaning In Punjabi


ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ ‘ਮੈਂ’ ਦੂਰ ਹੋ ਜਾਂਦੀ ਹੈ; (ਇਸ ‘ਮੈਂ’ ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧। ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ। (ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨। ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩। (ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧। ਸ਼ਬਦ ਦਾ ਭਾਵ: ਪਰਮਾਤਮਾ ਸਰਬ-ਵਿਆਪਕ ਹੈ। ਪਰ ਜੀਵ ਆਪਣੀ ‘ਹਉਂ’ ਦੇ ਘੇਰੇ ਵਿਚ ਰਹਿ ਕੇ ਜਗਤ ਨੂੰ ਉਸ ਤੋਂ ਵੱਖਰੀ ਹਸਤੀ ਸਮਝਦਾ ਹੈ। ਜਿਤਨਾ ਚਿਰ ‘ਹਉਂ’ ਹੈ, ਉਤਨਾ ਚਿਰ ਵਿਤਕਰੇ ਹਨ।


Mukhwaak In Hindi


रागु सोरठि बाणी भगत रविदास जी की
ੴ सतिगुर प्रसादि ॥
जब हम होते तब तू नाही अब तूही मै नाही ॥ अनल अगम जैसे लहरि मइ ओदधि जल केवल जल मांही ॥१॥ माधवे किआ कहीऐ भ्रमु ऐसा ॥ जैसा मानीऐ होइ न तैसा ॥१॥ रहाउ ॥ नरपति एकु सिंघासनि सोइआ सुपने भइआ भिखारी ॥ अछत राज बिछुरत दुखु पाइआ सो गति भई हमारी ॥२॥ राज भुइअंग प्रसंग जैसे हहि अब कछु मरमु जनाइआ ॥ अनिक कटक जैसे भूलि परे अब कहते कहनु न आइआ ॥३॥ सरबे एकु अनेकै सुआमी सभ घट भुोगवै सोई ॥ कहि रविदास हाथ पै नेरै सहजे होइ सु होई ॥४॥१॥


Mukhwaak Meaning In Hindi


अर्थ: (हे माधो!) जब तक हम जीवों में अहंकार रहता है, तब तक तू (हमारे अंदर) प्रकट नहीं होता, पर जब तू प्रत्यक्ष होता है तब हमारी ‘मैं’ दूर हो जाती है; (इस ‘मैं’ के हटने से ही हमें ये समझ आ जाती है कि) जैसे बड़ा तूफ़ान आने से समुंद्र लहरों से नाको-नाक भर जाता है, पर असल में वह (लहरें समुंद्र के)  पानी में  पानी ही हैं (वैसे ही ये सारे जीव-जंतु तेरा अपना ही विकास हैं)।1। हे माधो! हम जीवों को कुछ ऐसा भुलेखा पड़ा हुआ है कि ये बयान नहीं किया जा सकता। हम जो मानें बैठे हैं (कि जगत तेरे से कोई अलग हस्ती है), वह ठीक नहीं है।1। रहाउ। (जैसे) कोई राजा अपने तख़्त पर बैठा सो जाए, और सपने में भिखारी बन जाए, राज होते हुए भी वह (सपने में राज से) विछुड़ के दुखी होता है, वैसे ही (हे माधो! तुझसे विछुड़ के) हम जीवों का हाल हो रहा है।2। जैसे रस्सी और साँप का दृष्टांत है, जैसे (सोने से बने हुए) अनेकों कड़े देख के भुलेखा पड़ जाए (कि सोना ही कई किस्म का होता है, वैसे ही हमें भुलेखा पड़ा हुआ है कि ये जगत तुझसे अलग है), पर तूने अब मुझे कुछ-कुछ भेद जता दिया है। अब वह पुरानी भेद-भाव वाली बात मुझसे कहीं नहीं जाती (भाव, अब मैं ये नहीं कहता कि जगत तुझसे अलग हस्ती है)।3। (अब तो) रविदास कहता है कि वह प्रभू-पति अनेकों रूप बना के सभी में एक स्वयं ही है, सभी घटों में खुद ही बैठा जगत के रंग माण रहा है। (दूर नहीं) मेरे हाथ से भी नजदीक है, जो कुछ (जगत में) हो रहा है, उसी की रजा में हो रहा है।4।1। शबद का भाव: परमात्मा सर्व-व्यापक है। पर जीव अपनी ‘हउ’ (मैं) के घेरे में रह के जगत को उससे अलग हस्ती समझता है। जब तक ‘मैं’ है, तब तक भेदभाव है।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

hukamnama bangla sahib gurudwara delhi,hukamnama bangla sahib today,hukamnama bangla sahib,bangla sahib live hukamnama,hukamnama from bangla sahib today,aaj da hukamnama bangla sahib,hukamnama bangla sahib gurudwara,bangla sahib da hukamnama,bangla sahib gurudwara delhi,gurudwara sri bangla sahib,hukamnama sahib,sri bangla sahib,harmandir sahib hukamnama,bangla sahib,bangla sahib gurudwara gurbani,hukamnama today,hukamnama,today hukamnama