Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 963
ਸਲੋਕ ਮਃ ੫ ॥
ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥ਮਃ ੫ ॥ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥ਪਉੜੀ ॥ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥
ਵਿਆਖਿਆ: ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ।ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰੋ।ਹੇ ਗੁਰ-ਸਿੱਖੋ! (ਸਿਫ਼ਤ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ।ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤ ਸਫਲ ਹੋ ਜਾਇਗੀ।ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ।ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ ॥੧॥ਹੇ ਨਾਨਕ! ਪੂਰਾ ਗੁਰੂ (ਤਾਂ ਇਹ) ਮੱਤ ਦੇਂਦਾ ਹੈ ਕਿ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ;(ਪਰ ਉਂਞ) ਜਪ ਤਪ ਸੰਜਮ (ਆਦਿਕ ਕਰਮ-ਕਾਂਡ) ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਹੇ ਹਨ, ਰਜ਼ਾ ਅਨੁਸਾਰ ਹੀ ਪ੍ਰਭੂ (ਇਸ ਕਰਮ ਕਾਂਡ ਵਿਚੋਂ ਜੀਵਾਂ ਨੂੰ) ਕੱਢ ਲੈਂਦਾ ਹੈ।ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ ਜੂਨਾਂ ਵਿਚ ਭਟਕਦਾ ਹੈ, ਰਜ਼ਾ ਵਿਚ ਹੀ ਪ੍ਰਭੂ (ਜੀਵ ਉਤੇ) ਬਖ਼ਸ਼ਸ਼ ਕਰਦਾ ਹੈ।ਉਸ ਦੀ ਰਜ਼ਾ ਵਿਚ ਹੀ (ਜੀਵ ਨੂੰ) ਦੁੱਖ ਸੁਖ ਭੋਗਣਾ ਪੈਂਦਾ ਹੈ, ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਜੀਵਾਂ ਉਤੇ) ਮੇਹਰ ਕਰਦਾ ਹੈ।ਪ੍ਰਭੂ ਆਪਣੀ ਰਜ਼ਾ ਵਿਚ ਹੀ ਸਰੀਰ ਬਣਾ ਕੇ (ਉਸ ਵਿਚ) ਜਿੰਦ ਪਾ ਦੇਂਦਾ ਹੈ,ਰਜ਼ਾ ਵਿਚ ਹੀ ਜੀਵਾਂ ਨੂੰ ਭੋਗਾਂ ਵਲ ਪ੍ਰੇਰਦਾ ਹੈ ਤੇ ਰਜ਼ਾ ਅਨੁਸਾਰ ਹੀ ਭੋਗਾਂ ਵਲੋਂ ਰੋਕਦਾ ਹੈ।ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਕਿਸੇ ਨੂੰ) ਨਰਕ ਵਿਚ ਤੇ (ਕਿਸੇ ਨੂੰ) ਸੁਰਗ ਵਿਚ ਪਾਂਦਾ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਦਾ ਨਾਸ ਹੋ ਜਾਂਦਾ ਹੈ।ਆਪਣੀ ਰਜ਼ਾ ਅਨੁਸਾਰ ਹੀ ਜਿਸ ਮਨੁੱਖ ਨੂੰ ਬੰਦਗੀ ਵਿਚ ਜੋੜਦਾ ਹੈ (ਉਹ ਮਨੁੱਖ ਬੰਦਗੀ ਕਰਦਾ ਹੈ, ਪਰ) ਹੇ ਨਾਨਕ ਜੀ ! ਬੰਦਗੀ ਕਰਨ ਵਾਲੇ ਬੰਦੇ ਬਹੁਤ ਵਿਰਲੇ ਵਿਰਲੇ ਹਨ ॥੨॥ਪ੍ਰਭੂ ਦੇ ਸੱਚੇ ਨਾਮ ਦੀਆਂ ਸਿਫ਼ਤਾਂ (ਕਰ ਕੇ ਤੇ) ਸੁਣ ਸੁਣ ਕੇ ਮੇਰੇ ਅੰਦਰ ਜਿੰਦ ਪੈਂਦੀ ਹੈ (ਮੈਨੂੰ ਆਤਮਕ ਜੀਵਨ ਹਾਸਲ ਹੁੰਦਾ ਹੈ)।(ਪ੍ਰਭੂ ਦਾ ਨਾਮ) ਪਸ਼ੂ-ਸੁਭਾਵ, ਪ੍ਰੇਤ-ਸੁਭਾਵ ਤੇ ਗਿਆਨ-ਹੀਣਾਂ ਨੂੰ ਇਕ ਖਿਨ ਵਿਚ ਤਾਰ ਲੈਂਦਾ ਹੈ।ਹੇ ਪ੍ਰਭੂ! ਦਿਨ ਰਾਤ ਸਦਾ ਹੀ ਤੇਰਾ ਨਾਮ ਜਪਣਾ ਚਾਹੀਦਾ ਹੈ,ਤੇਰੇ ਨਾਮ ਦੀ ਰਾਹੀਂ (ਮਾਇਆ ਦੀ) ਡਰਾਉਣੀ ਭੁੱਖ ਤ੍ਰੇਹ ਮਿਟ ਜਾਂਦੀ ਹੈ।ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ ਉਸ ਦੇ ਮਨ ਵਿਚੋਂ (ਵਿਕਾਰ-) ਰੋਗ ਸਹਸਾ ਤੇ ਦੁੱਖ ਦੂਰ ਹੋ ਜਾਂਦਾ ਹੈ।ਪਰ ਇਹ ਨਾਮ-ਹੀਰਾ ਉਸ ਮਨੁੱਖ ਨੂੰ ਹੀ ਹਾਸਲ ਹੁੰਦਾ ਹੈ ਜਿਹੜਾ ਗੁਰੂ ਦੇ ਸ਼ਬਦ ਵਿਚ ਰਚ-ਮਿਚ ਜਾਂਦਾ ਹੈ।ਹੇ ਖੰਡਾਂ ਬ੍ਰਹਮੰਡਾਂ ਦੇ ਬੇਅੰਤ ਜੀਵਾਂ ਨੂੰ ਤਾਰਨ ਵਾਲੇ ਪ੍ਰਭੂ!ਹੇ ਸਦਾ-ਥਿਰ ਰਹਿਣ ਵਾਲੇ ਮੇਰੇ ਪਿਆਰੇ! ਤੇਰੀ ਸੋਭਾ ਤੈਨੂੰ ਹੀ ਫਬਦੀ ਹੈ (ਆਪਣੀ ਵਡਿਆਈ ਤੂੰ ਆਪ ਹੀ ਜਾਣਦਾ ਹੈਂ) ॥੧੨॥
सलोक मः ५ ॥
अम्रित बाणी अमिउ रसु अम्रितु हरि का नाउ ॥मनि तनि हिरदै सिमरि हरि आठ पहर गुण गाउ ॥उपदेसु सुणहु तुम गुरसिखहु सचा इहै सुआउ ॥जनमु पदारथु सफलु होइ मन महि लाइहु भाउ ॥सूख सहज आनदु घणा प्रभ जपतिआ दुखु जाइ ॥नानक नामु जपत सुखु ऊपजै दरगह पाईऐ थाउ ॥१॥मः ५ ॥नानक नामु धिआईऐ गुरु पूरा मति देइ ॥भाणै जप तप संजमो भाणै ही कढि लेइ ॥भाणै जोनि भवाईऐ भाणै बखस करेइ ॥भाणै दुखु सुखु भोगीऐ भाणै करम करेइ ॥भाणै मिटी साजि कै भाणै जोति धरेइ ॥भाणै भोग भोगाइदा भाणै मनहि करेइ ॥भाणै नरकि सुरगि अउतारे भाणै धरणि परेइ ॥भाणै ही जिसु भगती लाए नानक विरले हे ॥२॥पउड़ी ॥वडिआई सचे नाम की हउ जीवा सुणि सुणे ॥पसू परेत अगिआन उधारे इक खणे ॥दिनसु रैणि तेरा नाउ सदा सद जापीऐ ॥त्रिसना भुख विकराल नाइ तेरै ध्रापीऐ ॥रोगु सोगु दुखु वंञै जिसु नाउ मनि वसै ॥तिसहि परापति लालु जो गुर सबदी रसै ॥खंड ब्रहमंड बेअंत उधारणहारिआ ॥तेरी सोभा तुधु सचे मेरे पिआरिआ ॥१२॥
Salok Ma 5 ||
Amrit Baanee Ameu Ras Amrit Har Kaa Naau ||Man Tan Hirdai Simar Har Aath Pehar Gun Gaao ||Oupades Sunhu Tum Gursikhahu Sachaa Ehai Suaau ||Janam Padaarathh Safal Hoe Man Meh Laaehu Bhaau ||Sookh Sehaj Aanad Ghanaa Prabh Japateaa Dukh Jaae ||Naanak Naam Japat Sukh Oopajai Dargeh Paaeeai Thhaao ||1|| Ma 5 ||Naanak Naam Dhhiaaeeai Gur Pooraa Mat Dhey ||Bhaanai Jap Tap Sañjamo Bhaanai Hee Kadt Ley ||Bhaanai Jon Bhavaaeeai Bhaanai Bakhas Karey ||Bhaanai Dukh Sukh Bhogeeai Bhaanai Karam Karey ||Bhaanai Mittee Saaj Kai Bhaanai Jot Dhharey ||Bhaanai Bhog Bhogaaedaa Bhaanai Maneh Karey ||Bhaanai Narak Surag Autaare Bhaanai Dhharan Parey ||Bhaanai Hee Jis Bhagatee Laae Naanak Virale He ||2|| Pourree ||Vaddeaaee Sache Naam Kee Hau Jeevaa Sun Sune ||Pasoo Paret Agiaan Oudhhaare Ik Khane ||Dinas Rain Teraa Naau Sadaa Sad Jaapeeai ||Trisanaa Bhukh Vikraal Naae Terai Dhhraapeeai ||Rog Sog Dukh Vannjai Jis Naau Man Vasai ||Tiseh Praapat Laal Jo Gur Shabadee Rasai ||Khandd Brehmandd Beant Oudhhaarnhaareaa ||Teree Sobhaa Tudhh Sache Mere Piaareaa ||12||
Meaning: The Bani of the Guru’s Word is Ambrosial Nectar; its taste is sweet. The Name of the Lord is Ambrosial Nectar.Meditate in remembrance on the Lord in your mind, body and heart; twenty-four hours a day, sing His Glorious Praises.Listen to these Teachings, O Sikhs of the Guru. This is the true purpose of life.This priceless human life will be made fruitful; embrace love for the Lord in your mind.Celestial peace and absolute bliss come when one meditates on God – suffering is dispelled.O Nanak, chanting the Naam, the Name of the Lord, peace wells up, and one obtains a place in the Court of the Lord. ||1||Fifth Mehl:O Nanak, meditate on the Naam, the Name of the Lord; this is the Teaching imparted by the Perfect Guru.In the Lord’s Will, they practice meditation, austerity and self-discipline; in the Lord’s Will, they are released.In the Lord’s Will, they are made to wander in reincarnation; in the Lord’s Will, they are forgiven.In the Lord’s Will, pain and pleasure are experienced; in the Lord’s Will, actions are performed.In the Lord’s Will, clay is fashioned into form; in the Lord’s Will, His Light is infused into it.In the Lord’s Will, enjoyments are enjoyed; in the Lord’s Will, these enjoyments are denied.In the Lord’s Will, they are incarnated in heaven and hell; in the Lord’s Will, they fall to the ground.In the Lord’s Will, they are committed to His devotional worship and Praise; O Nanak Ji, how rare are these! ||2||Pauree:Hearing, hearing of the glorious greatness of the True Name, I live.Even ignorant beasts and goblins can be saved, in an instant.Day and night, chant the Name, forever and ever.The most horrible thirst and hunger is satisfied through Your Name, O Lord.Disease, sorrow and pain run away, when the Name dwells within the mind.He alone attains his Beloved, who loves the Word of the Guru’s Shabad.The worlds and solar systems are saved by the Infinite Lord.Your glory is Yours alone, O my Beloved True Lord. ||12||
www.shrimuktsarsahib.in
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,