Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 596
ਸੋਰਠਿ ਮਃ ੧ ਚਉਤੁਕੇ ॥
ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥
ਅਰਥ: ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥ ਸਾਧ ਸੰਗਤ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਉਹ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਉਹ ਆਤਮਕ-ਸੂਝ ਤੋਂ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਪਰਮਾਤਮਾ ਦਾ ਘਰ ਤੇ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ ॥੩॥ ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। ਤਾਂ ਕੰਨਾਂ ਨਾਲ ਉਸ ਦੀ ਸਿਫ਼ਤ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ। ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ। ਹੇ ਨਾਨਕ ਜੀ! ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਕੇਵਲ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ ॥੪॥੩॥
सोरठि मः १ चउतुके ॥
माइ बाप को बेटा नीका ससुरै चतुरु जवाई ॥ बाल कंनिआ कौ बापु पिआरा भाई कौ अति भाई ॥ हुकमु भइआ बाहरु घरु छोडिआ खिन महि भई पराई ॥ नामु दानु इसनानु न मनमुखि तितु तनि धूड़ि धुमाई ॥१॥ मनु मानिआ नामु सखाई ॥ पाइ परउ गुर कै बलिहारै जिनि साची बूझ बुझाई ॥ रहाउ ॥ जग सिउ झूठ प्रीति मनु बेधिआ जन सिउ वादु रचाई ॥ माइआ मगनु अहिनिसि मगु जोहै नामु न लेवै मरै बिखु खाई ॥ गंधण वैणि रता हितकारी सबदै सुरति न आई ॥ रंगि न राता रसि नही बेधिआ मनमुखि पति गवाई ॥२॥ साध सभा महि सहजु न चाखिआ जिहबा रसु नही राई ॥ मनु तनु धनु अपुना करि जानिआ दर की खबरि न पाई ॥ अखी मीटि चलिआ अंधिआरा घरु दरु दिसै न भाई ॥ जम दरि बाधा ठउर न पावै अपुना कीआ कमाई ॥३॥ नदरि करे ता अखी वेखा कहणा कथनु न जाई ॥ कंनी सुणि सुणि सबदि सलाही अम्रितु रिदै वसाई ॥ निरभउ निरंकारु निरवैरु पूरन जोति समाई ॥ नानक गुर विणु भरमु न भागै सचि नामि वडिआई ॥४॥३॥
अर्थ: जो मनुष्य कभी माँ बाप का प्यारा बेटा था, कभी ससुर का दामाद था, कभी बेटे बेटियों के लिए प्यारा पिता था, और भाई का बहुत (स्नेही) भाई था, जब अकाल पुरख का हुकम हुआ तो उसने घर भर (सब कुछ) छोड़ दिया तो ऐसे एक पल में सब कुछ पराया हो गया। अपने मन के पीछे चलने वाले इंसान ने ना तो नाम जपा ना सेवा की और ना ही पवित्र आचरण बनाया और इस शरीर से सिर्फ़ इधर उधर के काम ही करता रहा ॥१॥ जिस मनुष्य का मन गुरु के उपदेश में जुड़ जाता है वह परमात्मा के नाम को असली मित्र समझता है। मैं तो गुरु के चरनी लगता हूँ, गुरु से सदके जाता हूँ, जिस ने यह सची अकल दी है (कि परमात्मा ही असली मित्र है) ॥ रहाउ ॥ मनमुख का मन जगत के साथ जूठे प्यार में जुड़ा रहता है, संत जनों के साथ वह लड़ाई करता रहता है। माया (के मोह) में मस्त वह दिन रात माया की राह देखता रहता है, परमात्मा का नाम कभी नहीं सिमरता, इस तरह (माया के मोह में) जहर खा खा के आतमिक मौत मर जाता है। वह गंदे गीतों (गाने सुनने) में मस्त रहता है, गंदे गीत के साथ ही रहता है, परमात्मा की सिफत-सलाह वाली बाणी में उस का मन नहीं लगता है। ना ही परमात्मा के प्यार में रंगा जाता है, ना ही उस को नाम में खिचाव पैदा होता है। मनमुख इस तरह अपनी इज्ज़त गवाह लेता है ॥२॥ साध संगत में जा कर मनमुख आतमिक अडोलता का आनंद कभी नहीं पाता, उस की जीहवा को नाम जपने का स्वाद कभी रता भी नहीं आता। वह अपने मन को तन को धन को ही अपना समझी बैठता है, परमात्मा के दर की उस को कोई ख़बर-सूझ नहीं पड़ती। वह आतमिक-सूझ से अन्धा (जीवन सफ़र में) आंखें बंद कर के चलता जाता है, परमात्मा का घर ओर दर उस को कभी दिखता ही नहीं। आख़र अपने किए का यह फल खटता है कि जमराज के द्वार पर बन्धा हुआ (चोटां खाता है, इस सज़ा से बचने के लिए) उस को कोई सहारा नहीं मिलता ॥३॥ जे प्रभू आप मेहर की निगाह करे तो ही मैं उस को आंखों से देख सकता हूँ, उस के गुणों को बताया नहीं जा सकता। तो कानों से उस की सिफत-सलाह सुन सुन कर गुरू के शब्द के द्वारा उस की सिफत-सलाह मैं कर सकता हूँ, और अट्टल आतमिक जीवन देने वाला उस का नाम हिरदे में वसा सकता हूँ। प्रभू निरभउ है निर-आकार है निरवैर है उस की ज्योत सारे जगत में पूरन तौर से वियापक है। हे नानक जी! पर गुरू की सरन के बिना मन की भटकना दूर नहीं होती। सिर्फ के सदा-थिर रहने वाले नाम में टिकिया ही आदर मिलता है ॥४॥३॥
Sorath Ma 1 Chautuke ||
Maae Baap Ko Bettaa Neekaa Sasurai Chatur Javaaee || Baal Kanneaa Kõ Baap Piaaraa Bhaaee Kõ At Bhaaee || Hukam Bhaeaa Baahar Ghar Shhoddeaa Khin Meh Bhaee Paraaee || Naam Daan Isnaan N Manmukh Tit Tan Dhhoorr Dhhumaaee ||1|| Man Maaneaa Naam Sakhaaee || Paae Parau Gur Kai Balehaarai Jin Saachee Boojh Bujhaaee || Rahaau || Jag Siu Jhooth Preet Man Bedhheaa Jan Siu Vaad Rachaaee || Maaeaa Magan Ehnis Mag Johai Naam N Levai Marai Bikh Khaaee || Gandhhan Vain Rataa Hitkaaree Shabadai Surat N Aaee || Rang N Raataa Ras Nahee Bedhheaa Manmukh Pat Gavaaee ||2|| Saadhh Sabhaa Meh Sehaj N Chaakheaa Jehbaa Ras Nahee Raaee || Man Tan Dhhan Apunaa Kar Jaaneaa Dar Kee Khabar N Paaee || Akhee Meett Chaleaa Andhheaaraa Ghar Dar Disai N Bhaaee || Jam Dar Baadhhaa Thaur N Paavai Apunaa Keeaa Kamaaee ||3|| Nadar Kare Taa Akhee Vekhaa Kehnaa Kathhan N Jaaee || Kannee Sun Sun Shabad Salaahee Amrit Ridhai Vasaaee || Nirbhau Nirankaar Nirvair Pooran Jot Samaaee || Naanak Gur Vin Bharam N Bhaagai Sach Naam Vaddeaaee ||4||3||
Meaning: The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. ||1|| The mind is comforted by the Comforter of the Naam. I fall at the Guru’s feet – I am a sacrifice to Him; He has given me to understand the true understanding. || Pause || The mind is impressed with the false love of the world; he quarrels with the Lord’s humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord’s Love, and he is not impressed by the taste of the Name; the self-willed manmukh loses his honor. ||2|| He does not enjoy celestial peace in the Company of the Holy, and there is not even a bit of sweetness on his tongue. He calls his mind, body and wealth his own; he has no knowledge of the Court of the Lord. Closing his eyes, he walks in darkness; he cannot see the home of his own being, O Siblings of Destiny. Tied up at Death’s door, he finds no place of rest; he receives the rewards of his own actions. ||3|| When the Lord casts His Glance of Grace, then I see Him with my own eyes; He is indescribable, and cannot be described. With my ears, I continually listen to the Word of the Shabad, and I praise Him; His Ambrosial Name abides within my heart. He is Fearless, Formless and absolutely without vengeance; I am absorbed in His Perfect Light. O Nanak Ji, without the Guru, doubt is not dispelled; through the True Name, glorious greatness is obtained. ||4||3||
www.shrimuktsarsahib.com
hukamnama,
hukamnama from amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English
darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc
Dates When this Mukhwaak Comes Again
11 November 2024