Hukamnama | Vaishali Nagar Jaipur Rajasthan | Hukamnama
ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :-817
ਬਿਲਾਵਲੁ ਮਹਲਾ ੫ ॥
ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥ ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥ ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥
ਅਰਥ: ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। ਕੋਈ ਜਾਦੂ ਟੁਣਾ ਉਸ ਉਤੇ ਅਸਰ ਨਹੀਂ ਕਰ ਸਕਦਾ, ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ।੧।ਰਹਾਉ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ। ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ।੧। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਮਸਤ ਰਹਿੰਦਾ ਹੈ। (ਉਸ ਦੇ ਅੰਦਰੋਂ) ਕਾਮ, ਕ੍ਰੋਧ, ਅਹੰਕਾਰ ਦੀ ਮਸਤੀ, ਮੋਹ, ਹੋਰ ਹੋਰ ਪਦਾਰਥਾਂ ਦੇ ਚਸਕੇ ਸਭ ਨਾਸ ਹੋ ਜਾਂਦੇ ਹਨ।੨।੪।੬੮।
बिलावलु महला ५ ॥
मनि तनि प्रभु आराधीऐ मिलि साध समागै ॥ उचरत गुन गोपाल जसु दूर ते जमु भागै ॥१॥ राम नामु जो जनु जपै अनदिनु सद जागै ॥ तंतु मंतु नह जोहई तितु चाखु न लागै ॥१॥ रहाउ ॥ काम क्रोध मद मान मोह बिनसे अनरागै ॥ आनंद मगन रसि राम रंगि नानक सरनागै ॥२॥४॥६८॥
अर्थ: हे भाई! जो मनुष्य परमात्मा का नाम जपता रहता है, वह हर वक्त सदा (विकारों से) सचेत रहता है। कोई जादू-टूणा उस पर असर नहीं कर सकता, कोई बुरी नजर उसको नहीं लग सकती।1। रहाउ। हे भाई! साध-संगति में मिल के मन से हृदय से परमात्मा के नाम की आराधना करते रहना चाहिए। जगत के रक्षक प्रभू के गुण और यश उचारने से जम (भी) दूर से ही भाग जाता है।1। हे नानक! जो मनुष्य परमात्मा के नाम के रस में टिका रहता है, प्रभू के प्रेम में मस्त रहता है, प्रभू की शरण पड़ा रहता है, वह सदा आत्मिक आनंद में मस्त रहता है। (उसके अंदर से) काम-क्रोध-अहंकार की मस्ती, मोह और और पदार्थों के चस्के सब नाश हो जाते हैं।2।4।68।