Daily Mukhwak From Takht Shri Patna Sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 696


ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥


ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧


जैतसरी महला ४ घरु १ चउपदे
ੴ सतिगुर प्रसादि ॥
मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥


अर्थ: हे मेरे मन! (सदा) परमात्मा का नाम सिमरा कर, (परमात्मा) सारे पदार्थ (देने वाला है)। (हे मन गुरू की शरण पड़ा रह) पूरे गुरू ने (ही) परमात्मा का नाम (हृदय में) पक्का किया है। और, नाम के बिना मानस जन्म व्यर्थ चला जाता है। रहाउ। (हे भाई! जब) गुरू ने मेरे सिर पर अपना हाथ रखा, तो मेरे हृदय में परमात्मा का रतन (जैसा कीमती) नाम आ बसा। (हे भाई! जिस भी मनुष्य को) गुरू ने परमात्मा का नाम दिया, उसके अनेकों जन्मों के पाप-दुख दूर हो गए, (उसके सिर से पापों का) कर्जा उतर गया।1। हे भाई! जो लोग अपने मन के पीछे चलते हैं वे गुरू (की शरण) के बिना मूर्ख हुए रहते हैं, वे सदा माया के मोह में फंसे रहते हैं। उन्होंने कभी भी गुरू का आसरा नहीं लिया, उनका सारा जीवन व्यर्थ चला जाता है।2। हे भाई! जो मनुष्य गुरू के चरणों की ओट लेते हैं, वे खसम वाले हो जाते हैं, उनकी जिंदगी कामयाब हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले।3। हे गुरू! हम माया में अंधे हो रहे हैं, हम आत्मिक जीवन की सूझ से वंचित हैं, हमें सही जीवन जुगति की सूझ नहीं है, हम तेरे बताए हुए जीवन राह पर नहीं चल सकते। हे दास नानक! (कह–) हे गुरू! हम अंधों को अपना पल्ला पकड़ा, ता कि तेरे पल्ले लग के हम तेरे बताए हुए रास्ते पर चल सकें।4।1।

www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib

Dhan Shri Guru Granth Sahib JI Maharaj