Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 747
Mukhwaak In Punjabi
ਸੂਹੀ ਮਹਲਾ ੫ ॥
ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥ ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥ ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥ ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨ੍ਹ੍ਹ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥ ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥
Meaning In Punjabi
ਅਰਥ: ਹੇ ਸੰਤ ਜਨੋ! ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ। ਜੇ ਕੋਈ ਮਨੁੱਖ ਸੰਤ ਜਨਾਂ ਦੇ ਉਪਦੇਸ਼ ਨੂੰ (ਜੀਵਨ ਵਿਚ) ਕਮਾ ਲਏ, ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪਾਰ ਲੰਘ ਜਾਂਦਾ ਹੈ।੧।ਰਹਾਉ। ਹੇ ਭਾਈ! ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ ਵਿਖਾਵੇ ਦੇ ਕੰਮ ਹਨ, ਇਹ ਕੰਮ ਜਿਤਨੇ ਭੀ ਲੋਕ ਕਰਦੇ ਦਿੱਸਦੇ ਹਨ, ਉਹਨਾਂ ਨੂੰ ਮਸੂਲੀਆ ਜਮ ਲੁੱਟ ਲੈਂਦਾ ਹੈ। (ਇਸ ਵਾਸਤੇ) ਵਾਸਨਾ-ਰਹਿਤ ਹੋ ਕੇ ਕਰਤਾਰ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਕਿਉਂਕਿ ਇਸ ਦੀ ਬਰਕਤਿ ਨਾਲ ਛਿਨ-ਭਰ ਨਾਮ ਸਿਮਰਿਆਂ ਹੀ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹੈ।੧। ਹੇ ਭਾਈ! ਕ੍ਰੋੜਾਂ ਤੀਰਥਾਂ ਦੇ ਇਸ਼ਨਾਨ (ਕਰਦਿਆਂ ਤਾਂ) ਜਗਤ ਵਿਚ (ਵਿਕਾਰਾਂ ਦੀ) ਮੈਲ ਨਾਲ ਲਿਬੜ ਜਾਈਦਾ ਹੈ। ਪਰ ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।੨। ਹੇ ਭਾਈ! ਵੇਦ ਪੁਰਾਣ ਸਿੰਮ੍ਰਤੀਆਂ ਇਹ ਸਾਰੇ (ਹਿੰਦੂ ਧਰਮ ਦੇ ਪੁਸਤਕ) (ਕੁਰਾਨ ਅੰਜੀਲ ਆਦਿਕ) ਇਹ ਸਾਰੇ (ਸ਼ਾਮੀ ਮਤਾਂ ਦੇ ਪੁਸਤਕ) ਨਿਰੇ ਪੜ੍ਹਨ ਨਾਲ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ। ਪਰ ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਕ ਅਬਿਨਾਸੀ ਪ੍ਰਭੂ ਦਾ ਨਾਮ ਜਪਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਪਵਿਤ੍ਰ ਸੋਭਾ ਬਣ ਜਾਂਦੀ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਦਾ) ਉਪਦੇਸ਼ ਖੱਤ੍ਰੀ ਬ੍ਰਾਹਮਣ ਵੈਸ਼ ਸ਼ੂਦਰ ਚੌਹਾਂ ਵਰਨਾਂ ਦੇ ਲੋਕਾਂ ਵਾਸਤੇ ਇਕੋ ਜਿਹਾ ਹੈ। (ਕਿਸੇ ਭੀ ਵਰਨ ਦਾ ਹੋਵੇ) ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਹ ਜਗਤ ਵਿਚ ਵਿਕਾਰਾਂ ਤੋਂ ਬਚ ਨਿਕਲਦਾ ਹੈ। ਹੇ ਨਾਨਕ! ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ।੪।੩।੫੦।
Mukhwaak In Hindi
सूही महला ५ ॥
करम धरम पाखंड जो दीसहि तिन जमु जागाती लूटै ॥ निरबाण कीरतनु गावहु करते का निमख सिमरत जितु छूटै ॥१॥ संतहु सागरु पारि उतरीऐ ॥ जे को बचनु कमावै संतन का सो गुर परसादी तरीऐ ॥१॥ रहाउ ॥ कोटि तीरथ मजन इसनाना इसु कलि महि मैलु भरीजै ॥ साधसंगि जो हरि गुण गावै सो निरमलु करि लीजै ॥२॥ बेद कतेब सिम्रिति सभि सासत इन्ह पड़िआ मुकति न होई ॥ एकु अखरु जो गुरमुखि जापै तिस की निरमल सोई ॥३॥ खत्री ब्राहमण सूद वैस उपदेसु चहु वरना कउ साझा ॥ गुरमुखि नामु जपै उधरै सो कलि महि घटि घटि नानक माझा ॥४॥३॥५०॥
Mukhwaak Meaning In Hindi
अर्थ: हे संत जनों! (सिफत सालाह की बरकति से) संसार-समुंद्र से पार लांघा जा सकता है। अगर कोई मनुष्य संत जनों के उपदेश को (जीवन में) कमा ले, वह मनुष्य गुरू की कृपा से पार लांघ जाता है।1। रहाउ। हे भाई! (तीर्थ-स्नान आदि निहित) धार्मिक काम दिखावे के काम हैं, ये काम जितने भी लोग करते हुए दिखाई देते हैं, उन्हें मसूलिया जम लूट लेता है। (इस वास्ते) वासना-रहित हो के करतार की सिफत सालाह किया करो, क्योंकि इसकी बरकति से छिन भर भी नाम सिमरने मात्र से मनुष्य विकारों से खलासी पा लेता है।1। हे भाई! करोड़ों तीर्थ-स्नान (करते हुए भी) जगत में (विकारों की) मैल लिबड़ जाती है। पर जो मनुष्य गुरू की संगति में (टिक के) परमात्मा की सिफत सालाह के गीत गाता रहता है, वह पवित्र जीवन वाला बन जाता है।2। हे भाई! वेद-पुराण-स्मृतियाँ आदि ये सारे (हिन्दू धर्म पुस्तकें) (कुरान-अंजील आदि) ये सारे (पश्चिमी धर्म की पुस्तकें) आदि को सिर्फ पढ़ने मात्र से विकारों से निजात नहीं मिलती। पर जो मनुष्य गुरू की शरण पड़ कर अबिनाशी प्रभू का नाम जपता है, उसकी (लोक-परलोक में) पवित्र शोभा बन जाती है।3। हे भाई! (परमात्मा का नाम सिमरने का) उपदेश खत्री-ब्राहमण-वैश-शूद्र चारों वर्णों के लोगों के वास्ते एक जैसा ही है। (किसी भी वर्ण का हो) जो मनुष्य गुरू के बताए हुए रास्ते पर चल के प्रभू का नाम जपता है वह जगत में विकारों से बच निकलता है। हे नानक! उस मनुष्य को परमात्मा हरेक शरीर में बसा हुआ दिखाई देता है।4।3।50।